yāvakaयावक
ਸੰ. ਵਿ- ਜੌਂ (ਯਵ) ਦਾ ਬਣਿਆ ਹੋਇਆ। ੨. ਸੰਗ੍ਯਾ- ਜੌਂ ਦਾ ਬਣਿਆ ਹੋਇਆ ਭੋਜਨ। ੩. ਲਾਖ ਦਾ ਰੰਗ. ਦੇਖੋ, ਜਾਵਟ.
सं. वि- जौं (यव) दा बणिआ होइआ। २. संग्या- जौं दा बणिआ होइआ भोजन। ३. लाख दा रंग. देखो, जावट.
ਦੇਖੋ, ਜੌ ੨....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਖਾਣ ਯੋਗ੍ਯ ਪਦਾਰਥ. (ਭੁਜ੍ ਧਾ) ਭੋਗਣਾ, ਖਾਣਾ. "ਭੋਜਨ ਭਾਉ ਨ ਠੰਢਾ ਪਾਣੀ." (ਵਡ ਅਲਾਹਣੀ ਮਃ ੧) ਵਿਦ੍ਵਾਨਾਂ ਨੇ ਭੋਜਨ ਦੇ ਭੇਦ ਪੰਜ ਲਿਖੇ ਹਨ-#(ੳ) ਭਕ੍ਸ਼੍ਯ, ਜੋ ਦੰਦ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ਅ) ਭੋਜ੍ਯ, ਜੋ ਕੇਵਲ ਦਾੜ੍ਹਾਂ ਦੀ ਸਹਾਇਤਾ ਨਾਲ ਖਾਧਾ ਜਾਵੇ.#(ੲ) ਲੇਹ੍ਯ, ਜੋ ਜੀਭ ਨਾਲ ਚੱਟਿਆ ਜਾਵੇ,#(ਸ) ਪੇਯ, ਜੋ ਪੀਤਾ ਜਾਵੇ.#(ਹ) ਚੋਸ਼੍ਯ, ਜੋ ਚੂਸਿਆ ਜਾਵੇ. ਜਿਸ ਦਾ ਰਸ ਚੂਸਕੇ ਫੋਗ ਥੁੱਕਿਆ ਜਾਵੇ.¹ ਦੇਖੋ, ਛਤੀਹ ਅੰਮ੍ਰਿਤ.#ਵਿਦ੍ਵਾਨਾਂ ਨੇ ਭੋਜਨ ਦੇ ਤਿੰਨ ਭੇਦ ਹੋਰ ਭੀ ਕੀਤੇ ਹਨ- ਸਾਤਿਕ, ਰਾਜਸਿਕ ਅਤੇ ਤਾਮਸਿਕ. ਚਾਵਲ ਦੁੱਧ ਘੀ ਸਾਗ ਜੌਂ ਆਦਿਕ ਸਾਤ੍ਵਿਕ ਹਨ. ਖੱਟੇ ਚਰਪਰੇ ਮਸਾਲੇਦਾਰ ਰਾਜਸਿਕ ਹਨ. ਬੇਹੇ ਬੁਸੇਹੋਏ ਅਤੇ ਰੁੱਖੇ ਤਾਮਸਿਕ ਹਨ....
ਲੱਖਾਂ. ਭਾਵ- ਬੇਸ਼ੁਮਾਰ. ਦੇਖੋ, ਲਕ੍ਸ਼੍. "ਲਾਖ ਕਰੋਰੀ ਬੰਧਨ ਪਰੈ." (ਸੁਖਮਨੀ) ੨. ਸੰ. ਲਾਕ੍ਸ਼ਾ. ਲਾਖ. "ਜੈਸੇ ਧੋਈ ਲਾਖ." (ਸ. ਕਬੀਰ) ੩. ਸੰ. ਲਕ੍ਸ਼੍ਯ. ਜੋ ਨਜਰ ਆ ਰਿਹਾ ਹੈ, ਜਗਤ. ਦ੍ਰਿਸ਼੍ਯ. "ਲਾਖ ਮਹਿ ਅਲਖੁ ਲਖਾਯਹੁ." (ਸਵੈਯੇ ਮਃ ੫. ਕੇ)...
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...