yogīयोगी
ਸੰ. योगिन्. ਵਿ- ਯੋਗ ਵਾਲਾ. ਦੇਖੋ, ਯੁਜ ਧਾ। ੨. ਸੰਗ੍ਯਾ- ਆਤਮਾ ਵਿੱਚ ਮਨ ਜੋੜਨ ਵਾਲਾ ਪੁਰਖ। ੩. ਗੋਰਖਪੰਥੀ ਸਾਧਾਂ ਦਾ ਇੱਕ ਫਿਰਕਾ. ਦੇਖੋ, ਜੋਗੀ ੩. ਅਤੇ ਬਾਰਹ ੨.
सं. योगिन्. वि- योग वाला. देखो, युज धा। २. संग्या- आतमा विॱच मन जोड़न वाला पुरख। ३. गोरखपंथी साधां दा इॱक फिरका. देखो, जोगी ३. अते बारह २.
ਦੇਖੋ, ਯੁਜ੍ ਧਾ. ਸੰਗ੍ਯਾ- ਸੰਯੋਗ. ਜੜ. ਮਿਲਾਪ। ੨. ਉਪਾਯ. ਜਤਨ। ੩. ਚਿੱਤ ਦੀ ਵ੍ਰਿੱਤਿ ਦਾ ਰੋਕਣਾ. योगश्चित्त्वृत्ति् निरोधः (ਪਾਤੰਜਲ ਦਰਸ਼ਨ. ਪਾਦ ੧. ਸੂਤ੍ਰ ੨¹) ਦੇਖੋ, ਸਹਜ ਜੋਗ ਅਤੇ ਜੋਗ। ੪. ਪਤੰਜਲਿ ਰਿਖਿ ਦਾ ਦੱਸਿਆ ਅੱਠ ਅੰਗ ਰੂਪ ਯੋਗਸਾਧਨ, ਜੋ ਮੁਕਤਿ ਦਾ ਕਾਰਣ ਹੈ।² ੫. ਯੁਕ੍ਤਿ. ਦਲੀਲ। ੬. ਜੀਵਾਤਮਾ ਅਤੇ ਪਰਮਾਤਮਾ ਦਾ ਇੱਕ ਹੋਣਾ। ੭. ਜੋ ਵਸਤੂ ਨਹੀਂ ਮਿਲੀ, ਉਸ ਦੀ ਪ੍ਰਾਪਤੀ ਦੀ ਚਿੰਤਾ। ੮. ਦੇਹ (ਸ਼ਰੀਰ) ਦੀ ਇਸਥਿਤੀ। ੯. ਨੁਸਖ਼ਾ। ੧੦. ਗ੍ਰਹਾਂ ਦਾ ਮੇਲ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. ਯੁਜ੍, ਧਾ- ਬੰਨ੍ਹਣਾ, ਚਿੱਤ ਨੂੰ ਰੋਕਣਾ, ਮਿਲਾਪ ਕਰਨਾ, ਅਧੀਨ ਕਰਨਾ, ਇਕੱਠਾ ਕਰਨਾ, ਯਤਨ ਕਰਨਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. आत्मन- ਆਤਮਨ. (अत- मनिन) ਜਿਸ ਦ੍ਵਾਰਾ ਜਾਣੀਏ. ਗ੍ਯਾਨ ਦਾ ਆਧਾਰ ਰੂਪ. ਅਤਵਾ- ਜਿਸ ਨੂੰ ਗੁਰੁਉਪਦੇਸ਼ ਅਤੇ ਉੱਤਮ ਗ੍ਰੰਥਾਂ ਤੋਂ ਜਾਣੀਏ. ਜੀਵਾਤਮਾ. ਰੂਹ. ਇਹ ਪ੍ਰਾਣੀਆਂ ਵਿੱਚ ਤਤ੍ਵ ਹੈ, ਜੋ ਅਨੇਕਾ ਚੇਸ੍ਟਾ ਦਾ ਕਾਰਣ ਹੈ. ਮਨੁੱਖਾਂ ਵਿੱਚ ਇਹ ਉਹ ਹਸ੍ਤੀ ਹੈ ਜਿਸ ਤੋਂ ਮੈ ਮੇਰੀ ਦਾ ਬੋਧ ਹੁੰਦਾ ਹੈ. ਕਿਸੇ ਨੇ ਇਸ ਦਾ ਨਿਵਾਸ ਰਿਦੇ ਵਿੱਚ ਕਿਸੇ ਨੇ ਦਿਮਾਗ਼ ਵਿੱਚ ਅਤੇ ਕਿਸੇ ਨੇ ਸਰਵਾਂਗ ਪੂਰਣ ਮੰਨਿਆ ਹੈ. ਨ੍ਯਾਯ ਮਤ ਨੇ ਆਤਮਾ ਦਾ ਲੱਛਣ ਕੀਤਾ ਹੈ ਕਿ ਇੱਛਾ ਸੁਖ ਦੁਖ ਗ੍ਯਾਨ ਹੋਣ ਆਦਿ ਧਾਰਣ ਵਾਲਾ ਆਤਮਾ ਹੈ. ਅਰਥਾਤ ਜਿੱਥੇ ਇਹ ਉੱਥੇ ਸਮਝੋ ਕਿ ਆਤਮਾ ਹੈ. "इ्च्छा द्बेष प्रय सुख दुः ख ज्ञानान्यात्मनो लिङ्गमिति.च्च् (ਨ੍ਯਾਯ ਦਰ੍ਸ਼ਨ, ਅਃ, ਆਹ੍ਨਿਕ ੧, ਸੂਤ੍ਰ ੧੦)#ਵੇਦਾਂਤ ਮਤ ਅਨੁਸਾਰ ਅਵਿਦ੍ਯਾ ਵਿੱਚ ਚੇਤਨ ਦਾ ਆਭਾਸ (ਅਕਸ), ਅਵਿਦ੍ਯਾ ਦਾ ਅਧਿਸ੍ਠਾਨ ਚੇਤਨ ਅਤੇ ਅਵਿਦ੍ਯਾ, ਇਨ੍ਹਾਂ ਤਿੰਨਾਂ ਦਾ ਸਮੁਦਾਯ ਜੀਵਾਤਮਾ ਹੈ. ਜੀਵਾਤਮਾ ਇੱਕ ਹੈ, ਜਿਵੇਂ ਸੂਰਜ ਦਾ ਪ੍ਰਤਿਬਿੰਬ ਹਜ਼ਾਰਾਂ ਘੜਿਆਂ ਵਿੱਚ ਇੱਕ ਹੈ, ਤਿਵੇਂ ਅਨੇਕ ਸ਼ਰੀਰਾਂ ਵਿੱਚ ਜੀਵਾਤਮਾ ਹੈ. ਇਹ ਵਾਸਤਵ ਤੋਂ ਸੱਚਿਦਾਨੰਦ ਰੂਪ ਅਤੇ ਦੇਸ਼ਕਾਲ ਵਸਤੁ ਪਰਿਛੇਦ ਰਹਿਤ ਹੈ. ਜੀਵਾਤਮਾ ਬ੍ਰਹ੍ਮ ਤੋਂ ਵੱਖ ਨਹੀਂ, ਕੇਵਲ ਉਪਾਧਿ ਕਰਕੇ ਅਲਗ ਹੋ ਰਿਹਾ ਹੈ, ਅਰ ਉਪਾਧਿ ਨੇ ਹੀ ਜੀਵ ਈਸ਼੍ਵਰ ਭੇਦ ਕਰ ਰੱਖੇ ਹਨ.#ਮਾਇਆ ਵਿੱਚ ਬ੍ਰਹਮ ਦਾ ਆਭਾਸ, ਮਾਇਆ ਦਾ ਅਧਿਸ੍ਠਾਨ ਚੇਤਨ ਅਤੇ ਮਾਇਆ, ਇਨ੍ਹਾਂ ਤਿੰਨਾਂ ਦਾ ਸਮੁਦਾਯ ਈਸ਼੍ਵਰ ਹੈ. ਜੋ ਤ੍ਰਿਗੁਣਾਤੀਤ ਹੈ ਉਹ ਪਾਰਬ੍ਰਹ੍ਮ ਹੈ. ਜੇ ਵਿੱਚੋਂ ਮਾਯਾ ਅਤੇ ਅਵਿਦ੍ਯਾ ਨੂੰ ਹਟਾ ਦੇਈਏ ਤਦ ਕੇਵਲ ਸ਼ੁੱਧ ਬ੍ਰਹਮ ਰਹਿ ਜਾਂਦਾ ਹੈ.#ਅਨੀਸ਼੍ਵਰਵਾਦੀ ਹੋਰ ਪਦਾਰਥਾਂ ਵਾਂਙ ਜੀਵਾਤਮਾ ਨੂੰ ਭੀ ਪਰਿਣਾਮੀ ਅਤੇ ਅਨਿੱਤ ਮੰਨਦੇ ਹਨ. ਵੈਗ੍ਯਾਨਿਕ (ਸਾਇਸੰਦਾਨ) ਤ੍ਵਚਮਸਤਿਸਕ (brain cortex) ਦੇ ਸ਼ਿਰਾਸ੍ਫੋਟੀ ਜੀਵਾਣੂਆਂ (ganglionic cells) ਦਾ ਗੁਣ ਮੰਨਦੇ ਹਨ.#"ਆਤਮਾ ਪਰਾਤਮਾ ਏਕੋ ਕਰੈ." (ਧਨਾ ਮਃ ੧) ੨. ਪਰਮਾਤਮਾ. ਪਾਰਬ੍ਰਹ੍ਮ. ਵਾਹਗੁਰੂ. "ਆਤਮਾਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ। ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ, ਤਾ ਘਰ ਹੀ ਪਰਚਾ ਪਾਇ." (ਵਾਰ ਸ੍ਰੀ ਮਃ ੩) ੩. ਅੰਤਹਕਰਣ. ਮਨ. ਚਿੱਤ. "ਆਤਮਾ ਅਡੋਲੁ ਨ ਡੋਲਈ ਗੁਰਕੈ ਭਾਇ ਸੁਭਾਇ." (ਵਾਰ ਸ੍ਰੀ ਮਃ ੩) ੪. ਸੁਭਾਉ. ਸ੍ਵਭਾਵ। ੫. ਸ਼ਰੀਰ. ਦੇਹ। ੬. ਧੀਰਜ. ਧ੍ਰਿਤਿ। ੭. ਬੁੱਧਿ। ੮. ਸੂਰਜ। ੯. ਅਗਨਿ। ੧੦. ਪਵਨ. ਹਵਾ। ੧੧. ਪੁਤ੍ਰ....
ਦੇਖੋ, ਪੁਰਖੁ। ੨. ਆਦਮੀ. ਮਨੁੱਖ। ੩. ਪਤਿ. ਭਰਤਾ. "ਕਵਨ ਪੁਰਖ ਕੀ ਜੋਈ." (ਆਸਾ ਕਬੀਰ)...
ਜੋਗੀ. ਗੋਰਖ ਦੇ ਦੱਸੇ ਰਾਹ ਤੇ ਚਲਣ ਵਾਲਾ. ਗੋਰਖ ਦਾ ਮਤ ਧਾਰਨ ਵਾਲਾ....
ਅ਼. [فِرقہ] ਫ਼ਿਰਕ਼ਹ. ਸੰਗ੍ਯਾ- ਗਰੋਹ. ਟੋਲੀ। ੨. ਪੰਥ। ੩. ਕ਼ੌਮ....
ਸੰ. ਯੋਗਿਨ੍. ਵਿ- ਯੋਗਾਭ੍ਯਾਸੀ। ੨. ਸੰਗ੍ਯਾ- ਆਤਮਾ ਵਿਚ ਜੁੜਿਆ ਹੋਇਆ ਪੁਰੁਸ.#"ਐਸਾ ਜੋਗੀ ਵਡ ਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ." (ਗਉ ਮਃ ੫) "ਪਰਨਿੰਦਾ ਉਸਤਤਿ ਨਹਿ ਜਾਂਕੈ ਕੰਚਨ ਲੋਹ ਸਮਾਨੋ। ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ." (ਧਨਾ ਮਃ ੯) ਦੇਖੋ, ਯੋਗੀ। ੩. ਗੋਰਖਨਾਥ ਦੇ ਮਤ ਅਨੁਸਾਰ ਯੋਗਭੇਸ ਧਾਰਨ ਵਾਲਾ, ਅਤੇ ਹਠਯੋਗ ਦਾ ਅਭ੍ਯਾਸੀ. "ਜੋਗੀ ਜੰਗਮ ਭਗਵੇ ਭੇਖ." (ਬਸੰ ਮਃ ੧) ੪. ਵਿਸਕੁੰਭ ਆਦਿ ੨੭ ਯੋਗਾਂ ਦੇ ਜਾਣਨ ਵਾਲਾ, ਜ੍ਯੋਤਿਸੀ. "ਥਿਤਿਵਾਰੁ ਨ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ." (ਜਪੁ) ੫. ਵਿ- ਯੋਗ੍ਯਤਾ ਵਾਲੀ. ਲਾਇਕ਼. "ਅਸਾਂ ਵੇਖੇਜੋਗੀ ਵਸਤੁ ਨ ਕਾਈ." (ਭਾਗੁ) ੬. ਜਿਤਨੀ. ਜਿੰਨੀ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਵਿ- ਦੋ ਅਤੇ ਦਸ. ਦ੍ਵਾਦਸ਼. ੧੨। ੨. ਬਾਰਹ ਸੰਖ੍ਯਾ ਬੋਧਕ. "ਬਾਰਹ ਮਹਿ ਜੋਗੀ ਭਰਮਾਏ." (ਸਿਧਗੋਸਟਿ) ਬਾਰਾਂ ਪੰਥਾਂ ਵਿੱਚ ਯੋਗੀ ਭਰਮਦੇ ਹਨ. ਯੋਗੀਆਂ ਦੇ ਬਾਰਾਂ ਪੰਥ ਇਹ ਹਨ- ਹੇਤੁ, ਪਾਵ, ਆਈ, ਗਮ੍ਯ, ਪਾਗਲ, ਗੋਪਾਲ, ਕੰਥੜੀ, ਬਨ, ਧ੍ਵਜ, ਚੋਲੀ, ਰਾਵਲ ਅਤੇ ਦਾਸ ਪੰਥ. "ਬਾਰਹ ਮਹਿ ਰਾਵਲ ਖਪਿ ਜਾਵਹਿ." (ਪ੍ਰਭਾ ਮਃ ੧) ੩. ਬਾਰਾਂ ਵਾਰ ਓਅੰ ਮੰਤ੍ਰ ਦਾ ਜਾਪ. "ਬਾਰਹ ਲੇ ਉਰਿ ਧਰਿਆ." (ਰਾਮਕਬੀਰ) ੪. ਫ਼ਾ. [بارہ] ਕਿਲਾ. ਦੁਰਗ। ੫. ਵ੍ਯ- ਬਾਬਤ. ਵਿਸਯ। ੬. ਦਫ਼ਅ਼ਹ. ਵਾਰੀ....