rajataरजत
ਸੰ. ਸੰਗ੍ਯਾ- ਚਮਕਣ ਵਾਲੀ ਧਾਤੁ। ੨. ਚਾਂਦੀ। ੩. ਹਾਥੀ ਦੰਦ। ੪. ਲਹੂ ਰੁਧਿਰ। ੫. ਪਰਵਤ। ੬਼ ਸੁਵਰਣ. ਸੋਨਾ। ੭. ਵਿ- ਚਿੱਟਾ.
सं. संग्या- चमकण वाली धातु। २. चांदी। ३. हाथी दंद। ४. लहू रुधिर। ५. परवत। ६़ सुवरण. सोना। ७. वि- चिॱटा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਇਸਤ੍ਰੀਆਂ ਦਾ ਕਰ੍ਣਭੂਸਣ. ਦੇਖੋ, ਵਾਲਾ ੨. ਵਿ- ਧਾਰਨ ਕਰਨ ਵਾਲੀ. ਵਤੀ. "ਲਖ ਛਬਿ ਬਾਲੀ ਅਤਿ ਦੁਤਿਵਾਲੀ." (ਦੱਤਾਵ) ੨. ਅ਼. [والی] ਮਾਲਿਕ. ਸ੍ਵਾਮੀ। ੪. ਹਾਕਿਮ....
(ਦੇਖੋ, ਧਾ ਧਾਤੁ). ਸੰ. ਸੰਗ੍ਯਾ- ਕਰਤਾਰ, ਜੋ ਸਭ ਨੂੰ ਧਾਰਣ ਕਰਦਾ ਹੈ. "ਅਸੁਲੂ ਇਕੁਧਾਤੁ." (ਜਪੁ) ੨. ਵੈਦ੍ਯਕ ਅਨੁਸਾਰ ਸ਼ਰੀਰ ਨੂੰ ਧਾਰਣ ਵਾਲੇ ਸੱਤ ਪਦਾਰਥ- ਰਸ, ਰਕ੍ਤ, ਮਾਂਸ, ਮੇਦ, ਅਸ੍ਥਿ, ਮੱਜਾ ਅਤੇ ਵੀਰਯ। ੩. ਵਾਤ, ਪਿੱਤ ਅਤੇ ਕਫ ਦੇਹ ਦੇ ਆਧਾਰ ਰੂਪ ਖ਼ਿਲਤ। ੪. ਖਾਨਿ ਤੋਂ ਨਿਕਲਿਆਂ ਪਦਾਰਥ- ਸੋਨਾ (ਸੁਵਰਣ), ਚਾਂਦੀ, ਤਾਂਬਾ, ਲੋਹਾ ਆਦਿ. ਦੇਖੋ, ਉਪਧਾਤੁ ਅਤੇ ਅਸਟਧਾਤੁ. "ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿਜਾਈ." (ਮਾਰੂ ਅਃ ਮਃ ੧) ੫. ਸ਼ਬਦ, ਸਪਰਸ਼, ਰੂਪ, ਰਸ, ਗੰਧ ਇਹ ਪੰਜ ਵਿਸੇ. "ਹਰਿ ਆਪੇ ਪੰਚਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ." (ਬੈਰਾ ਮਃ ੪) "ਇੰਦ੍ਰੀਧਾਤੁ ਸਬਲ ਕਹੀਅਤ ਹੈ." (ਮਾਰੂ ਮਃ ੩) ਦੇਖੋ, ਗੁਣਧਾਤੁ। ੬. ਇੰਦ੍ਰੀਆਂ, ਜੋ ਵਿਸਿਆਂ ਨੂੰ ਧਾਰਣ ਕਰਦੀਆਂ ਹਨ. "ਮਨੁ ਮਾਰੇ ਧਾਤੁ ਮਰਿਜਾਇ." (ਗਉ ਮਃ ੩) ੭. ਪੰਜ ਤੱਤ, ਜੋ ਦੇਹ ਨੂੰ ਧਾਰਣ ਕਰਦੇ ਹਨ. "ਜਬ ਚੂਕੈ ਪੰਚਧਾਤੁ ਕੀ ਰਚਨਾ." (ਮਾਰੂ ਕਬੀਰ) ੮. ਮਾਇਆ. "ਲਿਵ ਧਾਤੁ ਦੁਇ ਰਾਹ ਹੈ." (ਵਾਰ ਸ੍ਰੀ ਮਃ ੩) ਕਰਤਾਰ ਦੀ ਪ੍ਰੀਤਿ ਅਤੇ ਮਾਇਆ ਦੋ ਮਾਰਗ ਹਨ. "ਨਾਨਕ ਧਾਤੁ ਲਿਵੈ ਜੋੜ ਨ ਆਵਈ." (ਵਾਰ ਗਉ ੧. ਮਃ ੪) ੯. ਅਵਿਦ੍ਯਾ. "ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ." (ਗੂਜ ਮਃ ੩) ੧੦. ਜੀਵਾਤਮਾ. "ਧਾਤੁ ਮਿਲੈ ਫੁਨ ਧਾਤੁ ਕਉ ਸਿਫਤੀ ਸਿਫਤਿ ਸਮਾਇ." (ਸ੍ਰੀ ਮਃ ੧) ੧੧. ਗੁਣ. ਸਿਫਤ. "ਜੇਹੀ ਧਾਤੁ ਤੇਹਾ ਤਿਨ ਨਾਉ." (ਸ੍ਰੀ ਮਃ ੧) ੧੨. ਵਸਤੂ. ਦ੍ਰਵ੍ਯ. ਪਦਾਰਥ. "ਤ੍ਰੈ ਗੁਣ ਸਭਾ ਧਾਤੁ ਹੈ." (ਸ੍ਰੀ ਮਃ ੩) ੧੩. ਸੁਭਾਉ. ਪ੍ਰਕ੍ਰਿਤਿ. ਵਾਦੀ. "ਕੁਤੇ ਚੰਦਨ ਲਾਈਐ ਭੀ ਸੋ ਕੁਤੀ ਧਾਤੁ." (ਵਾਰ ਮਾਝ ਮਃ ੧) ੧੪. ਵਾਸਨਾ. ਰੁਚਿ. "ਪੰਜਵੈ ਖਾਣ ਪੀਅਣ ਕੀ ਧਾਤੁ." (ਮਾਰ ਮਾਝ ਮਃ ੧) ੧੫. ਵੀਰਯ. ਮਣੀ। ੧੬. ਵ੍ਯਾਕਰਣ ਅਨੁਸਾਰ ਸ਼ਬਦ ਦਾ ਮੂਲ, ਜਿਸ ਤੋਂ ਕ੍ਰਿਯਾ ਬਣਦੀਆਂ ਹਨ. ਮਸਦਰ, Verbalroot. ਸੰਸਕ੍ਰਿਤ ਭਾਸਾ ਦੇ ੧੭੦੮ ਧਾਤੁ ਹਨ। ੧੭. ਦੁੱਧ ਦੇਣ ਵਾਲੀ ਗਊ। ੧੮. ਭਾਵ- ਚਾਰ ਵਰਣ ਅਤੇ ਚਾਰ ਮਜਹਬ. "ਅਸਟ ਧਾਤੁ ਇਕ ਧਾਤੁ ਕਰਾਇਆ." (ਭਾਗੁ) ਇੱਕ ਧਾਤੁ ਦਾ ਅਰਥ ਸਿੱਖ ਧਰਮ ਹੈ। ੧੯. ਸੰਗੀਤ ਅਨੁਸਾਰ ਲੈ ਤਾਰ ਵਿਚ ਬੰਨ੍ਹਿਆ ਹੋਇਆ ਗਾਉਣ ਯੋਗ੍ਯ ਪਦ। ੨੦. ਸੰ. धावितृ- ਧਾਵਿਤ੍ਰਿ. ਵਿ- ਦੋੜਨ ਵਾਲਾ. ਚਲਾਇਮਾਨ. "ਹੋਰੁ ਬਿਰਹਾ ਸਭ ਧਾਤੁ ਹੈ, ਜਬਲਗੁ ਸਾਹਿਬੁ ਪ੍ਰੀਤਿ ਨ ਹੋਇ." (ਵਾਰ ਸ਼੍ਰੀ ਮਃ ੩)...
ਸੰਗ੍ਯਾ- ਰਜਤ. ਰੂਪਾ. ਰੁੱਪਾ. ਇੱਕ ਚਿੱਟੀ ਧਾਤੁ, ਜਿਸ ਦੇ ਰੁਪਯੇ ਅਤੇ ਭੂਖਣ ਬਣਦੇ ਹਨ। ੨. ਸਿਰ ਦੀ ਟੱਟਰੀ. ਕੇਸ਼ਾਂ ਬਿਨਾ ਚਮਕਦੀ ਹੋਈ ਖੋਪਰੀ. "ਜਲ ਢੋਵਤ ਸਿਰ ਚਾਂਦੀ ਪਰੀ." (ਗੁਪ੍ਰਸੂ)...
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...
ਇੱਕ ਰੋਗ. ਸੰ. दद्रु- ਦਦ੍ਰੁ [قوُبا] ਕ਼ੂਬਾ. Ringworm. ਮੈਲਾ ਰਹਿਣ ਅਤੇ ਮੈਲਾ ਪਾਣੀ ਲਗਣ ਤੋਂ ਗਿੱਲਾ ਵਸਤ੍ਰ ਪਹਿਰਨ ਤੋਂ ਲਹੂ ਦੀ ਖਰਾਬੀ ਤੋਂ ਇਹ ਰੋਗ ਹੁੰਦਾ ਹੈ. ਵੈਦਕ ਵਿੱਚ ਇਹ ਛੋਟੇ ਕੁਸ੍ਠਾਂ (ਕੋੜ੍ਹਾਂ) ਅੰਦਰ ਗਿਣਿਆ ਹੈ. ਇਸ ਦੇ ਭੀ ਕੀੜੇ ਹੁੰਦੇ ਹਨ, ਜੋ ਖੁਰਕਣ ਤੋਂ ਵਧਦੇ ਰਹਿਂਦੇ ਹਨ. ਦੱਦ ਵਿੱਚ ਮੱਠੀ ਮੱਠੀ ਖਾਜ ਉਠਦੀ ਹੈ. ਜਾਦਾ ਖੁਰਕਣ ਤੋਂ ਤੁਚਾ ਉੱਚੜ ਜਾਂਦੀ ਹੈ, ਪਾਣੀ ਨਿਕਲਨ ਲਗਦਾ ਹੈ ਅਤੇ ਜਲਨ ਪੈਦਾ ਹੁੰਦੀ ਹੈ. ਇਸ ਤੋਂ ਛੁਟਕਾਰਾ ਪਾਉਣ ਦਾ ਉਪਾਉ ਇਹ ਹੈ ਕਿ ਗੰਧਕ ਦੇ ਸਬੂਣ ਨਾਲ ਦੱਦ ਵਾਲਾ ਥਾਂ ਧੋਕੇ ਹੇਠ ਲਿਖੀ ਦਵਾ ਵਰਤਣੀ ਚਾਹੀਏ.#ਕੱਥ, ਮਾਜੂ, ਗੰਧਕ, ਤੇਲੀਆ ਸੁਹਾਗਾ, ਚੌਹਾਂ ਨੂੰ ਕਪੜਛਾਣ ਕਰਕੇ ਕੂੰਡੇ ਵਿੱਚ ਪਾਣੀ ਦੇ ਛਿੱਟੇ ਦੇਕੇ ਅਜੇਹਾ ਘੋਟੇ ਜੋ ਲੇਸ ਛੱਡ ਦੇਣ. ਇਸ ਦੀਆਂ ਗੋਲੀਆਂ ਵੱਟਕੇ ਛਾਵੇਂ ਸੁਕਾ ਲੈਣੀਆਂ. ਇਹ ਗੋਲੀ ਪਾਣੀ ਨਾਲ ਘਸਾਕੇ ਦੱਦ ਉੱਪਰ ਲੇਪ ਕਰਨੀ ਅਰ ਜਦ ਤੀਕ ਦਵਾ ਖੁਸ਼ਕ ਨਾ ਹੋ ਜਾਵੇ ਵਸਤ੍ਰ ਨਾਲ ਅੰਗ ਨਹੀਂ ਢਕਣਾ ਚਾਹੀਏ.#ਸੰਘਾੜੇ ਦਾ ਆਟਾ ਛੀ ਮਾਸ਼ੇ, ਅਫੀਮ ਇੱਕ ਮਾਸ਼ਾ, ਦੋਹਾਂ ਨੂੰ ਕਾਗਜੀ ਨਿੰਬੂ ਦੇ ਰਸ ਵਿੱਚ ਚੰਗੀ ਤਰਾਂ ਘੋਟਕੇ ਲੇਪ ਕਰਨਾ.#ਚਰਾਇਤਾ ਆਦਿ ਲਹੂ ਸਾਫ ਕਰਨ ਵਾਲੀਆਂ ਔਖਧਾਂ ਵਰਤਣੀਆਂ ਗੁਣਕਾਰੀ ਹਨ. ਦੱਦ ਦੇ ਰੋਗੀ ਨੂੰ ਲਹੂ ਵਿੱਚ ਜੋਸ਼ ਕਰਨ ਵਾਲੇ ਤੀਖਣ ਪਦਾਰਥ ਨਹੀਂ ਵਰਤਣੇ ਚਾਹੀਦੇ....
ਵਿ- ਲਘੁ. ਛੋਟਾ। ੨. ਸੰਗ੍ਯਾ- ਲਘੁ (ਇੱਕ ਮਾਤ੍ਰਾ ਵਾਲਾ) ਅੱਖਰ। ੩. ਸੰ. ਲੋਹਿਤ. ਲੋਹੂ. ਰਧਿਰ. ਖੂਨ....
ਸੰ. ਸੰਗ੍ਯਾ- ਲਹੂ. ਖ਼ੂਨ. "ਮਜਾ ਰੁਧਿਰ ਦ੍ਰੁਗੰਧਾ." (ਗਾਥਾ) ੨. ਲਾਲ ਰੰਗ। ੩. ਮੰਗਲ ਗ੍ਰੋਹ। ੪. ਕੇਸਰ। ੫. ਗੇਰੂ। ੬. ਵਿ- ਲਾਲ. ਸੁਰਖ....
ਦੇਖੋ, ਪਰਬਤ....
ਸੰ. ਸੁਵਰ੍ਣ. ਵਿ- ਉੱਤਮ ਰੰਗ. ਸ਼ੁਭ ਵਰਣ. "ਸੁਵਰਨ ਕੋ ਸੁਵਰਨ ਤਨ ਦੁਤਿ ਮਿਲ." (ਗੁਪ੍ਰਸੂ) ੨. ਉੱਤਮ ਜਾਤਿ। ੩. ਉੱਤਮ ਅੱਖਰ। ੪. ਸੰਗ੍ਯਾ- ਸੁਇਨਾ. ਸੋਨਾ. "ਲੋਹਾ ਪਾਰਸ ਭੇਟੀਐ ਮਿਲਿ ਸੰਗਤਿ ਸੁਵਰਨ ਹੋ ਜਾਇ." (ਵਾਰ ਗਉ ੧. ਮਃ ੪) ੫. ਧਤੂਰਾ। ੬. ਸੋਲਾਂ ਮਾਸੇ ਭਰ ਵਜਨ। ੭. ਹਰਿਚੰਦਨ। ੮. ਰਾਜਾ ਦਸ਼ਰਥ ਦਾ ਇੱਕ ਮੰਤ੍ਰੀ....
ਸੰਗ੍ਯਾ- ਸੁਵਰ੍ਣ। ੨. ਸ਼ਯਨ. ਸੋਣਾ....
ਦੇਖੋ, ਚਿਟਾ....