rajabaरजब
ਦੇਖੋ, ਰੱਜਬ। ੨. ਅ਼. [رجب] ਵਿ- ਸਨਮਾਨਿਤ. ਜਿਸ ਦੀ ਇੱਜ਼ਤ ਕੀਤੀ ਗਈ ਹੈ। ੩. ਸੰਗ੍ਯਾ- ਹਿਜਰੀ ਸਾਲ ਦਾ ਸੱਤਵਾਂ ਮਹੀਨਾ। ੪. ਇਸਲਾਮਮਤ ਅਨੁਸਾਰ ਬਹਿਸ਼੍ਤ (ਸੁਰਗ) ਦੀ ਇੱਕ ਨਦੀ, ਜਿਸ ਦਾ ਠੰਢਾ ਪਾਣੀ ਉਨ੍ਹਾਂ ਨੂੰ ਮਿਲੇਗਾ, ਜੋ ਰਜਬ ਮਹੀਨੇ ਵ੍ਰਤ ਰੱਖਣਗੇ.
देखो, रॱजब। २. अ़. [رجب] वि- सनमानित. जिस दी इॱज़त कीती गई है। ३. संग्या- हिजरी साल दा सॱतवां महीना। ४. इसलाममत अनुसार बहिश्त (सुरग) दी इॱक नदी, जिस दा ठंढा पाणी उन्हां नूं मिलेगा, जो रजब महीने व्रत रॱखणगे.
ਦਾਦੂ ਦਾ ਚੇਲਾ ਅਤੇ ਵ੍ਰਿਜਭਾਸਾ ਦਾ ਉੱਦਮ ਕਵੀ ਇੱਕ ਸਾਧੂ. ਇਸ ਦੇ ਦੇਹੇ ਅਤੇ ਛੱਪਯ ਕਵਿ- ਸਮਾਜ ਵਿੱਚ ਆਦਰ ਨਾਲ ਪੜ੍ਹੇ ਜਾਂਦੇ ਹਨ.#ਦੋਹਾ#ਸਾਧੁ ਸਰਾਹੈ ਸੋ ਸਤੀ, ਯਤੀ ਯੋਸਿਤਾ ਜਾਨ,#ਰੱਜਬ ਸਾਚੇ ਸੂਰ ਕੀ ਵੈਰੀ ਕਰੈ ਬਖਾਨ.#ਛੱਪ੍ਯ#ਪਾਰਸ ਪਲਟੈ ਲੋਹ ਬਨੀ ਸੰਗਤਿ ਜ੍ਯੋਂ ਬਾਵਨ,#ਵਾਰਿ ਵਾਰੁਣੀ ਵਿਵਿਧ ਪੈਠਿ ਗੰਗਾ ਮਧ ਪਾਵਨ,#ਚੁੰਬਕ ਹਲਚਲ ਲੋਹ ਆਂਖ ਆਦਿਤ ਸੰਗ ਖੋਲਹਿ,#ਰੋਗੀ ਹੋਇ ਨਿਰੋਗ ਔਖਧੀ ਮੁਖ ਮਧ ਮੇਲਹਿ,#ਸਾਧੂ ਸੰਗ ਸਮਾਜ ਜਗ ਯਥਾ ਸ੍ਵਾਤਿ ਸੀਪਹਿ" ਪੜੀ,#ਰੱਜਬ ਛਾਂਹਿ, ਹੁਮਾਯੁ ਸਿਰ ਤ੍ਯੋਂ ਸਤਿਸੰਗਤਿ ਕੀ ਘੜੀ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਅ਼. [عِزّت] ਇ਼ੱਜ਼ਤ. ਸੰਗ੍ਯਾ- ਮਾਨ. ਆਦਰ. ਪ੍ਰਤਿਸ੍ਠਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਵਿਯੋਗੀ. ਦੇਖੋ, ਹਿਜਰ। ੨. ਦੇਖੋ, ਹਿਜਰੀ ਸਨ....
ਵਿ- ਸਾਰ. ਸ਼੍ਰੇਸ੍ਠ. ਉੱਤਮ. "ਕੋ ਸਾਲੁ ਜਿਵਾਹੇ ਸਾਲੀ." (ਵਾਰ ਮਾਰ ੩) ਜਵਾਹੇਂ ਅਤੇ ਧਾਨਾਂ ਵਿੱਚੋਂ ਕੇਹੜਾ ਉੱਤਮ ਹੈ? ਭਾਵ ਧਾਨ ਸ਼੍ਰੇਸ੍ਠ ਹਨ। ੨. ਸੰ. शाल ਸੰਗ੍ਯਾ- ਸਾਲ ਦਾ ਬਿਰਛ. ਇਹ ਸਾਲ (साल ) ਭੀ ਸਹੀ ਹੈ. ਇਸ ਦੀ ਲੱਕੜ ਵਡੀ ਪੱਕੀ ਅਤੇ ਸਿੱਧੀ ਹੁੰਦੀ ਹੈ. ਖਾਸ ਕਰਕੇ ਛੱਤ ਵਿੱਚ ਇਸ ਦਾ ਵਰਤਾਉ ਬਹੁਤ ਹੁੰਦਾ ਹੈ. L. Vatica Robusta. "ਹਰੇ ਹਰੇ ਸਾਲ ਖਰੇ." (ਗੁਪ੍ਰਸੂ) ੩. ਇੱਕ ਜਾਤਿ ਦੀ ਮੱਛੀ. Ophiocephalus Wrahl । ੪. ਸ਼ਾਲਾ. ਘਰ. ਮੰਦਿਰ. "ਪ੍ਰਹਲਾਦ ਪਠਾਏ ਪੜਨਸਾਲ." (ਬਸੰ ਕਬੀਰ) "ਊਚੇ ਮੰਦਰ ਸਾਲ ਰਸੋਈ." (ਸੂਹੀ ਰਵਿਦਾਸ) ਰਸੋਈਸ਼ਾਲਾ. ਪਾਕਸ਼ਾਲਾ। ੫. ਸੱਲ. ਵੇਧ. ਦੇਖੋ, ਸ਼ਲ ਧਾ. "ਦੀਨਦ੍ਯਾਲ ਵੈਰੀਸਾਲ." (ਅਕਾਲ) ਦੇਖੋ, ਵੈਰੀਸਾਲ। ੬. ਸ਼ਾਲਿਹੋਤ੍ਰ ਨਾਮਕ ਇੱਕ ਮੁਨਿ, ਜਿਸ ਨੇ ਘੋੜਿਆਂ ਦੇ ਪੰਖ ਇੰਦ੍ਰ ਦੀ ਆਗ੍ਯਾ ਨਾਲ ਕੱਟ ਦਿੱਤੇ ਸਨ. ਆਖਦੇ ਹਨ ਕਿ ਪਹਿਲੇ ਘੋੜਿਆਂ ਦੇ ਖੰਭ ਹੋਇਆ ਕਰਦੇ ਅਤੇ ਉਹ ਪੰਛੀਆਂ ਵਾਙ ਆਕਾਸ਼ ਵਿੱਚ ਉਡਦੇ. "ਸਾਲ ਮੁਨੀਸਰ ਕਾਟੇ ਹੁਤੇ ਬ੍ਰਿਜ ਰਾਜ ਮਨੋ ਤਿਹ ਪੰਖ ਬਨਾਵਤ." (ਕ੍ਰਿਸਨਾਵ) ਕ੍ਰਿਸਨ ਜੀ ਨੇ ਪੰਖਦਾਰ ਤੀਰ ਮਾਰਕੇ ਘੋੜਿਆਂ ਦੇ ਸ਼ਰੀਰ ਅਜੇਹੇ ਕਰ ਦਿੱਤੇ, ਮਾਨੋ ਸ਼ਾਲ ਦੇ ਕੱਟੇ ਪੰਖ ਫੇਰ ਬਣਾਏ ਹਨ। ੭. ਸ਼ਾਵਲ੍ਯਾ (ਅਸਪਰਾ) ਦਾ ਸੰਖੇਪ. ਹੂਰ. "ਊਪਰ ਗਿੱਧ ਸਾਲ ਮਁਡਰਾਹੀਂ। ਤਰੇ ਸੂਰਮਾ ਜੁੱਧ ਮਚਾਹੀਂ." (ਚਰਿਤ੍ਰ ੫੨) ੮. ਫ਼ਾ. [سال] ਵਰ੍ਹਾ. ਸੰਮਤ. ਸੰਵਤਸਰ. ਦੇਖੋ, ਵਰਸ। ੯. [شال] ਸ਼ਾਲ. ਦੁਸ਼ਾਲੇ ਦੀ ਫਰਦ. ਪਸ਼ਮੀਨੇ ਦੀ ਚਾਦਰ. "ਸਿਰ ਪਰ ਸਤਗੁਰੁ ਸਾਲ ਸਜਾਈ." (ਗੁਪ੍ਰਸੂ) ੧੦. ਗੋਦੜੀ. ਕੰਥਾ....
ਸੰਗ੍ਯਾ- ਸੂਰਜ ਦਾ ਇੱਕ ਰਾਸ਼ਿ ਤੇ ਰਹਿਣ ਦਾ ਸਮਾ ਅਤੇ ਚੰਦ੍ਰਮਾ ਦੇ ਦੋ ਪੱਖ. ਵਰ੍ਹੇ ਦਾ ਬਾਰ੍ਹਵਾਂ ਹਿੱਸਾ. ਦੇਖੋ, ਮਾਸ ੧। ੨. ਮਾਹਵਾਰੀ ਤਨਖ੍ਵਾਹ. "ਅਧਿਕ ਮਹੀਨੋ ਅਪਨ ਕਰਾਯੋ." (ਚਰਿਤ੍ਰ ੯੩)...
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਦੇਖੋ, ਬਹਿਸਤ....
ਸੰ. ਸ੍ਵਰਗ. ਸੰਗ੍ਯਾ- ਆਨੰਦ. ਸੁਖ। ੨. ਦੇਵਲੋਕ. ਬਹਿਸ਼੍ਤ. ਇੰਦ੍ਰਲੋਕ. Paradise. "ਸੁਰਗਬਾਸੁ ਨ ਬਾਛੀਐ." (ਗਉ ਕਬੀਰ)...
ਸੰ. ਸੰਗ੍ਯਾ- ਨਦ (ਸ਼ੋਰ) ਕਰਨ ਵਾਲੀ ਜਲ ਧਾਰਾ. ਪਹਾੜਾਂ ਦੇ ਚਸ਼ਮੇ ਅਤੇ ਗਲੀ ਹੋਈ ਬਰਫ ਤੋਂ ਬਣੀ ਹੋਈ ਜਲਧਾਰਾ, ਜੋ ਸਦਾ ਵਹਿਂਦੀ ਹੈ. ਕਾਤ੍ਯਾਯਨ ਲਿਖਦਾ ਹੈ ਕਿ ਅੱਠ ਹਜ਼ਾਰ ਧਨੁਸ¹ ਤੋਂ ਜਿਸ ਦਾ ਪ੍ਰਵਾਹ ਘੱਟ ਹੋਵੇ, ਉਹ ਨਦੀ ਨਹੀਂ ਕਹੀ ਜਾਂਦੀ "ਨਦੀਆਂ ਵਿਚਿ ਟਿਬੇ ਦੇਖਾਲੇ." (ਵਾਰ ਮਾਝ ਮਃ ੧)...
ਵਿ- ਸੀਤਲ. ਸਰਦ। ੨. ਸ਼ਾਂਤ. ਕ੍ਰੋਧ ਰਹਿਤ। ੩. ਸੁਸਤ. ਆਲਸੀ। ੪. ਨਾਮਰਦ. ਮੈਥੁਨਸ਼ਕਤਿ ਰਹਿਤ....
ਸੰ. ਪਾਨੀਯ. ਸੰਗ੍ਯਾ- ਜਲ. "ਪਾਣੀ ਅੰਦਿਰ ਲੀਕ ਜਿਉ." (ਵਾਰ ਆਸਾ ਮਃ ੨) ੨. ਦੇਖੋ, ਪਾਣਿ....
ਦੇਖੋ, ਰੱਜਬ। ੨. ਅ਼. [رجب] ਵਿ- ਸਨਮਾਨਿਤ. ਜਿਸ ਦੀ ਇੱਜ਼ਤ ਕੀਤੀ ਗਈ ਹੈ। ੩. ਸੰਗ੍ਯਾ- ਹਿਜਰੀ ਸਾਲ ਦਾ ਸੱਤਵਾਂ ਮਹੀਨਾ। ੪. ਇਸਲਾਮਮਤ ਅਨੁਸਾਰ ਬਹਿਸ਼੍ਤ (ਸੁਰਗ) ਦੀ ਇੱਕ ਨਦੀ, ਜਿਸ ਦਾ ਠੰਢਾ ਪਾਣੀ ਉਨ੍ਹਾਂ ਨੂੰ ਮਿਲੇਗਾ, ਜੋ ਰਜਬ ਮਹੀਨੇ ਵ੍ਰਤ ਰੱਖਣਗੇ....
ਸੰਗ੍ਯਾ- ਨੇਮ (ਨਿਯਮ). ਪ੍ਰਤਿਗ੍ਯਾ. ਪ੍ਰਣ। ੨. ਆਗ੍ਯਾ. ਹੁਕਮ। ੩. ਧਰਮ ਦੀ ਰੀਤਿ। ੪. ਉਪਵਾਸ. ਭੋਜਨ ਦਾ ਖਾਸ ਸਮੇਂ ਲਈ ਤਿਆਗ. ਇਸ ਦਾ ਨਾਮ ਵ੍ਰਤ ਇਸ ਲਈ ਹੋ ਗਿਆ ਹੈ ਕਿ ਵ੍ਰਤੀ ਪ੍ਰਣ ਕਰਦਾ ਹੈ ਕਿ ਮੈਂ ਇਤਨੇ ਸਮੇਂ ਲਈ ਇਹ ਚੀਜ ਅੰਗੀਕਾਰ. ਨਹੀਂ ਕਰਾਂਗਾ.#ਹਿੰਦੂਮਤ ਦੇ ਵ੍ਰਤਾਂ ਦੀ ਗਿਣਤੀ ਕੋਈ ਨਹੀਂ ਕਰ ਸਕਦਾ, ਕੋਈ ਤਿਥੀ ਅਰ ਮਹੀਨਾ ਐਸਾ ਨਹੀਂ, ਜਿਸ ਵਿੱਚ ਕਿਸੇ ਨਾ ਕਿਸੇ ਪ੍ਰਕਾਰ ਦਾ ਵ੍ਰਤ ਨਾ ਵਿਧਾਨ ਹੋਵੇ. ਬਹੁਤ ਪ੍ਰਸਿੱਧ ਏਕਾਦਸ਼ੀ ਆਦਿਕ ਵ੍ਰਤ ਹਨ. ਹੋਰ ਮਤਾਂ ਵਿੱਚ ਭੀ ਵ੍ਰਤ ਦੀ ਮਹਿਮਾ ਪਾਈ ਜਾਂਦੀ ਹੈ. ਬਾਈਬਲ ਅਰ ਕ਼ੁਰਾਨ ਵਿੱਚ ਭੀ ਅਨੇਕ ਪ੍ਰਕਾਰ ਦੇ ਵ੍ਰਤ ਲਿਖੇ ਹਨ. ਪਰ ਬਹੁਤ ਕਰਕੇ ਯਹੂਦੀਆਂ ਦੇ ੪੦ ਅਤੇ ਮੁਸਲਮਾਨਾਂ ਦੇ ੩੦ ਰੋਜ਼ੇ ਹੀ ਪ੍ਰਧਾਨ ਵ੍ਰਤ ਮੰਨੇ ਜਾਂਦੇ ਹਨ. ਇਨ੍ਹਾਂ ਵ੍ਰਤਾਂ ਵਿੱਚ ਦਿਨ ਭਰ ਅੰਨ ਜਲ ਦਾ ਤਿਆਗ ਹੁੰਦਾ ਹੈ ਅਰ ਰਾਤ੍ਰੀ ਨੂੰ ਭੋਜਨ ਕੀਤਾ ਜਾਂਦਾ ਹੈ.#ਗੁਰਮਤ ਵਿੱਚ ਐਸੇ ਵ੍ਰਤਜ਼ ਦਾ ਤਿਆਗ ਅਰ ਸਤ੍ਯ ਨਿਯਮਾਂ ਦਾ ਧਾਰਣ ਰੂਪ ਵ੍ਰਤ ਵਿਧਾਨ ਹੈ. "ਸਚੁ ਵਰਤੁ, ਸੰਤੋਖੁ ਤੀਰਥੁ, ਗਿਆਨੁ ਧਿਆਨੁ ਇਸਨਾਨੁ। ਦਇਆ ਦੇਵਤਾ, ਖਿਮਾ ਜਪਮਾਲੀ, ਤੇ ਮਾਣਸ ਪਰਧਾਨ ॥" (ਮਃ ੧. ਵਾਰ ਸਾਰ) "ਅੰਨੁ ਨ ਖਹਿ ਦੇਹੀ ਦੁਖ ਦੀਜੈ। ਬਿਨੁ ਗੁਰਗਿਆਨ ਤ੍ਰਿਪਤਿ ਨਹੀ ਬੀਜੈ ॥" (ਰਾਮ ਅਃ ਮਃ ੧)#ਮੇਦੇ ਦੇ ਦੋਸ ਦੂਰ ਕਰਨ ਲਈ ਕੀਤਾ ਵ੍ਰਤ (ਉਪਵਾਸ), ਸਿੱਖਮਤ ਵਿੱਚ ਵਰਜਿਤ ਨਹੀਂ, ਅਰ ਅਲਪਅਹਾਰ ਰੂਪ ਵ੍ਰਤ ਨਿਤ੍ਯ ਲਈ ਵਿਧਾਨ ਹੈ.#"ਓਨੀ ਦੁਨੀਆ ਤੋੜੇ ਬੰਧਨਾ#ਅੰਨ ਪਾਣੀ ਥੋੜਾ ਖਾਇਆ." (ਵਾਰ ਆਸਾ)#"ਅਲਪ ਅਹਾਰ ਸੁਲਪ ਸੀ ਨਿੰਦ੍ਰਾ,#ਦਯਾ ਛਿਮਾ ਤਨ ਪ੍ਰੀਤਿ." (ਹਜਾਰੇ ੧੦)#"ਹਁਉ ਤਿਸੁ ਘੋਲਘੁਮਾਇਆ,#ਥੋੜਾ ਸਵੇਂ ਥੋੜੇ ਹੀ ਖਾਵੈ." (ਭਾਗੁ)#"ਹਮਰੇ ਗੁਰੁ ਕੇ ਸਿਖ ਹੈਂ ਜੇਈ।#ਅਲਪ ਅਹਾਰ ਵ੍ਰਤੀ ਨਿਤ ਸੇਈ।#ਕਾਮ ਕ੍ਰੋਧ ਕੋ ਸੰਯਮ ਸਦਾ।#ਪ੍ਰਭੁ ਸਿਮਰਨ ਮੇ ਲਗਾ੍ਯੋ ਰਿਦਾ."(ਗੁਪ੍ਰਸੂ)...