ratanaरतन
ਸੰ. रत्न. (ਦੇਖੋ, ਰਮ੍ ਧਾ) ਸੰਗ੍ਯਾ- ਜਿਸ ਤੋਂ ਖ਼ੁਸ਼ ਹੋਈਏ, ਮਾਣਿਕ ਆਦਿ ਕੀਮਤੀ ਪੱਥਰ, ਅਥਵਾ ਅਦਭੁਤ ਵਸ੍ਤੂ. "ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ." (ਸਵੈਯੇ ਸ੍ਰੀ ਮੁਖਵਾਕ ਮਃ ੫) ਦੇਖੋ, ਨਵਰਤਨ। ੨. ਉੱਤਮ ਪਦਾਰਥ. "ਹੋਮੇ ਬਹੁ ਰਤਨਾ." (ਸੁਖਮਨੀ) ਘ੍ਰਿਤ ਆਦਿਕ ਪਦਾਰਥ ਹੋਮੇ (ਹਵਨ ਕੀਤੇ). ੩. ਅੱਖ ਦੀ ਪੁਤਲੀ। ੪. ਪੁਰਾਣਕਥਾ ਅਨੁਸਾਰ ਖੀਰਸਮੁੰਦਰ ਨੂੰ ਰਿੜਕਕੇ ਕੱਢੇ ਹੋਏ ਅਦਭੁਤ ਪਦਾਰਥ, ਜਿਨ੍ਹਾਂ ਦੀ ਚੌਦਾਂ ਗਿਣਤੀ ਹੈ- ਉੱਚੈਃ ਸ਼੍ਰਵਾ ਘੋੜਾ, ਕਾਮਧੇਨੁ, ਕਲਪਵ੍ਰਿਕ੍ਸ਼੍, ਰੰਭਾ ਅਪਸਰਾ, ਲਕ੍ਸ਼੍ਮੀ, ਅਮ੍ਰਿਤ, ਕਾਲਕੂਟ (ਜ਼ਹਿਰ) ਸ਼ਰਾਬ (ਸੁਰਾ), ਚੰਦ੍ਰਮਾ, ਧਨ੍ਵੰਤਰਿ, ਪਾਂਚਜਨ੍ਯ ਸ਼ੰਖ, ਕੌਸ੍ਟੁਭਮਣਿ, ਸਾਰੰਗ ਧਨੁਖ, ਅਤੇ ਐਰਾਵਤ ਹਾਥੀ. "ਰਤਨ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)
सं. रत्न. (देखो, रम् धा) संग्या- जिस तों ख़ुश होईए, माणिक आदि कीमती पॱथर, अथवा अदभुत वस्तू. "रतन नामु अपारु कीम नहु पवै अमुलउ." (सवैये स्री मुखवाक मः ५) देखो, नवरतन। २.उॱतम पदारथ. "होमे बहु रतना." (सुखमनी) घ्रित आदिक पदारथ होमे (हवन कीते). ३. अॱख दी पुतली। ४. पुराणकथा अनुसार खीरसमुंदर नूं रिड़कके कॱढे होए अदभुत पदारथ, जिन्हां दी चौदां गिणती है- उॱचैः श्रवा घोड़ा, कामधेनु, कलपव्रिक्श्, रंभा अपसरा, लक्श्मी, अम्रित, कालकूट (ज़हिर) शराब (सुरा), चंद्रमा, धन्वंतरि, पांचजन्य शंख, कौस्टुभमणि, सारंग धनुख, अते ऐरावत हाथी. "रतन उपाइ धरे खीरु मथिआ." (आसा मः १)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਖੋਹਣ (ਖਸੋਟਨ) ਦੀ ਕ੍ਰਿਯਾ. "ਖੁਸਿ ਖੁਸਿ ਲੈਂਦਾ ਵਸਤੁ ਪਰਾਈ." (ਮਾਰੂ ਅਃ ਮਃ ੫. ਅੰਜੁਲੀ) ੨. ਫ਼ਾ. [خوش] ਖ਼ੁਸ਼. ਵਿ- ਪ੍ਰਸੰਨ. ਆਨੰਦ। ੩. ਪਸੰਦ। ੪. ਅੱਛਾ. ਹੱਛਾ....
ਸੰ. ਸੰਗ੍ਯਾ- ਜੌਹਰੀ. ਰਤਨ ਜੜਨ ਅਤੇ ਵੇਚਣ ਵਾਲਾ। ੨. ਸੰ. ਮਾਣਿਕ੍ਯ. ਲਾਲ ਰਤਨ. "ਸਭਨਾ ਮਨ ਮਾਣਿਕ." (ਸ. ਫਰੀਦ) ੩. ਮਦ੍ਰ ਪਿੰਡ ਦਾ ਵਸਨੀਕ ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਜਦ ਛੀਵੇਂ ਸਤਿਗੁਰੂ ਜੀ ਮਦ੍ਰੀਂ ਗਏ, ਤਦ ਇਹ ਸੇਵਾ ਕਰਦਾ ਰਿਹਾ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਫ਼ਾ. [قیِمتی] ਬਹੁਤ ਮੁੱਲ ਵਾਲਾ. ਦੇਖੋ, ਕੀਮਤ....
ਦੇਖੋ, ਪਥਰ....
ਵ੍ਯ- ਯਾ. ਵਾ. ਕਿੰਵਾ. ਜਾਂ....
ਸੰ. अद्भुत. ਵਿ- ਅਣੋਖਾ. ਅਜੀਬ।#੨. ਹੈਰਾਨ ਕਰਨ ਵਾਲਾ। ੩. ਕਾਵ੍ਯ ਅਨੁਸਾਰ ਨੌ ਰਸਾਂ ਵਿੱਚੋਂ ਇੱਕ ਰਸ. ਦੇਖੋ, ਰਸ....
ਸੰ. रत्न. (ਦੇਖੋ, ਰਮ੍ ਧਾ) ਸੰਗ੍ਯਾ- ਜਿਸ ਤੋਂ ਖ਼ੁਸ਼ ਹੋਈਏ, ਮਾਣਿਕ ਆਦਿ ਕੀਮਤੀ ਪੱਥਰ, ਅਥਵਾ ਅਦਭੁਤ ਵਸ੍ਤੂ. "ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ." (ਸਵੈਯੇ ਸ੍ਰੀ ਮੁਖਵਾਕ ਮਃ ੫) ਦੇਖੋ, ਨਵਰਤਨ। ੨. ਉੱਤਮ ਪਦਾਰਥ. "ਹੋਮੇ ਬਹੁ ਰਤਨਾ." (ਸੁਖਮਨੀ) ਘ੍ਰਿਤ ਆਦਿਕ ਪਦਾਰਥ ਹੋਮੇ (ਹਵਨ ਕੀਤੇ). ੩. ਅੱਖ ਦੀ ਪੁਤਲੀ। ੪. ਪੁਰਾਣਕਥਾ ਅਨੁਸਾਰ ਖੀਰਸਮੁੰਦਰ ਨੂੰ ਰਿੜਕਕੇ ਕੱਢੇ ਹੋਏ ਅਦਭੁਤ ਪਦਾਰਥ, ਜਿਨ੍ਹਾਂ ਦੀ ਚੌਦਾਂ ਗਿਣਤੀ ਹੈ- ਉੱਚੈਃ ਸ਼੍ਰਵਾ ਘੋੜਾ, ਕਾਮਧੇਨੁ, ਕਲਪਵ੍ਰਿਕ੍ਸ਼੍, ਰੰਭਾ ਅਪਸਰਾ, ਲਕ੍ਸ਼੍ਮੀ, ਅਮ੍ਰਿਤ, ਕਾਲਕੂਟ (ਜ਼ਹਿਰ) ਸ਼ਰਾਬ (ਸੁਰਾ), ਚੰਦ੍ਰਮਾ, ਧਨ੍ਵੰਤਰਿ, ਪਾਂਚਜਨ੍ਯ ਸ਼ੰਖ, ਕੌਸ੍ਟੁਭਮਣਿ, ਸਾਰੰਗ ਧਨੁਖ, ਅਤੇ ਐਰਾਵਤ ਹਾਥੀ. "ਰਤਨ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)...
ਦੇਖੋ, ਨਾਮ. "ਐਸਾ ਨਾਮੁ ਨਿਰੰਜਨੁ ਹੋਇ." (ਜਪੁ) ੨. ਪ੍ਰਸਿੱਧ, "ਨਾਨਕ ਨਾਮੁ ਨਾਮੁ ਜਪੁ ਜਪਿਆ." (ਬਾਵਨ)...
ਦੇਖੋ, ਅਪਾਰ। ੨. ਉਰਾਰ. ਉਰਲਾ ਤਟ. "ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰਸਬਦ ਸੁਰਤਿ ਲੰਘਾਵਏ." (ਤੁਖਾ ਛੰਤ ਮਃ ੧)...
ਅ਼. [قیِم] ਕ਼ਿਯਮ. ਸੰਗ੍ਯਾ- ਕ਼ੀਮਤ ਦਾ ਬਹੁ ਵਚਨ. ਮੁੱਲ. "ਤਿਸ ਕੀ ਕੀਮ ਨ ਪਾਈ." (ਸ੍ਰੀ ਮਃ ੩) "ਕੀਮ ਨ ਸਕਾ ਪਾਇ ਸੁਖ ਮਿਤੀਹੂ ਬਾਹਰੇ." (ਜੈਤ ਵਾਰ)...
ਵ੍ਯ- ਨਾਂ ਨਹੀ. "ਸੇਜ ਇਕੇਲੀ ਨੀਦ ਨਹੁ ਨੈਨਹ." (ਸੋਰ ਮਃ ੫) "ਤਿਨਰ ਨਿਧਨ ਨਹੁ ਕਹੀਐ." (ਸਵੈਯੇ ਮਃ ੩. ਕੇ) ੨. ਇਨਕਾਰ. "ਜਿਨਿ ਗੁਰੂ ਨ ਦੇਖਿਅਉ, ਨਹੁ ਕੀਅਉ, ਤੇ ਅਕਯਥ ਸੰਸਾਰ ਮਹਿ." (ਸਵੈਯੇ ਮਃ ੪. ਕੇ) ਜਿਨ੍ਹਾਂ ਨੇ ਗੁਰੂ ਦਾ ਦਰਸ਼ਨ ਨਹੀਂ ਕੀਤਾ ਅਤੇ ਗੁਰੂ ਤੋਂ ਮੁਨਕਿਰ ਹਨ, ਉਹ ਸੰਸਾਰ ਵਿੱਚ ਅਕਾਰਥ ਹਨ। ੩. ਵਿ- ਨਵ. ਨੋ. ਫ਼ਾ. [نُہ] ਨਹੁ. "ਤਿਨਰ ਸੇਵ ਨਹੁ ਕਰਹਿ." (ਸਵੈਯੇ ਮਃ ੩. ਕੇ) ਨੌ ਨਿਧੀਆਂ ਉਨ੍ਹਾਂ ਦੀ ਸੇਵਾ ਕਰਦੀਆਂ ਹਨ. ਨੌ ਮੁਨੀ ਉਨ੍ਹਾਂ ਦੀ ਸੇਵਾ ਕਰਦੇ ਹਨ. ਦੇਖੋ, ਨਉ ਮੁਨੀ....
ਪੜੈ. "ਜਿਨ ਕੀ ਲੇਖੈ ਪਤਿ ਪਵੈ." (ਵਾਰ ਆਸਾ)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਸ੍ਰੀ ਮੁਖਵਾਕ....
ਨੌ ਰਤਨ- ਮੋਤੀ, ਪੰਨਾ, ਮਾਣਿਕ, ਗੋਮੇਦ, ਹੀਰਾ, ਮੂੰਗਾ, ਲਹਸੁਨਿਯਾਂ, ਪੁਖਰਾਜ (ਪਦਮਰਾਗ) ਅਤੇ ਨੀਲਮ। ੨. ਰਾਜਾ ਵਿਕ੍ਰਮਾਦਿਤ੍ਯ ਦੀ ਸਭਾ ਦੇ ਕਲਪੇ ਹੋਏ ਨੌ ਵਿਦ੍ਵਾਨ ਜੋ ਰਤਨ ਰੂਪ ਸਨ- ਧਨ੍ਵੰਤਰਿ, ਕ੍ਸ਼੍ਪਣਕ, ਅਮਰਸਿੰਘ, ਸ਼ੰਕ਼ੁ, ਵੇਤਾਲਭੱਟ, ਘਟਕਰ੍ਪਰ, ਕਾਲਿਦਾਸ, ਵਰਾਹਮਿਹਿਰ ਅਤੇ ਵਰਰੁਚਿ.¹...
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਸੰ. ਵਿ- ਬਹੁਤ. ਅਨੇਕ. "ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢੰਢੋਲਿ." (ਸੁਖਮਨੀ)...
ਮਨ ਨੂੰ ਆਨੰਦ ਦੇਣ ਵਾਲੀ ਇੱਕ ਬਾਣੀ, ਜੋ ਗਉੜੀ ਰਾਗ ਵਿੱਚ ਸ਼੍ਰੀ ਗੁਰੂ ਅਰਜਨ ਸਾਹਿਬ ਦੀ ਰਚਨਾ ਹੈ, ਜਿਸ ਦੀਆਂ ੨੪ ਅਸਟਪਦੀਆਂ ਹਨ.#ਜਨਮ ਮਰਨ ਕਾ ਦੂਖ ਨਿਵਾਰੈ,#ਦੁਲਭ ਦੇਹ ਤਤਕਾਲ ਉਧਾਰੈ,#ਦੂਖ ਰੋਗ ਬਿਨਸੇ ਭੈ ਭਰਮ,#ਸਾਧ ਨਾਮ ਨਿਰਮਲ ਤਾਕੇ ਕਰਮ,#ਸਭ ਤੇ ਊਚ ਤਾਕੀ ਸੋਭਾ ਬਨੀ,#ਨਾਨਕ ਇਹ ਗੁਣਿ ਨਾਮੁ ਸੁਖਮਨੀ. (ਸੁਖਮਨੀ)...
ਸੰ. ਸੰਗ੍ਯਾ- ਘੀ. ਘਿਉ. "ਕਾਗਦੁ ਲੂਣੁ ਰਹੈ ਘ੍ਰਿਤ ਸੰਗੇ." (ਰਾਮ ਮਃ ੧) ੨. ਨਿਰੁਕ੍ਤ ਵਿੱਚ ਜਲ ਦਾ ਨਾਉਂ ਭੀ ਘ੍ਰਿਤ ਹੈ। ੩. ਵਿ- ਛਿੜਕਿਆ ਹੋਇਆ। ੪. ਚੋਪੜਿਆ ਹੋਇਆ। ੫. ਚਮਕੀਲਾ....
ਵ੍ਯ- ਵਗੈਰਾ. ਆਦਿ। ੨. ਸੰ. ਆਰ੍ਦ੍ਰਕ. ਸੰਗ੍ਯਾ- ਆਦਾ. ਅਦਰਕ. "ਆਦਿਕ ਕੇ ਬਿਖ ਚਾਬਤ ਭੋਰੈ." (ਕ੍ਰਿਸਨਾਵ) ਆਦੇ ਦੇ ਭੁਲੇਖੇ ਬਿਖ (ਮਿੱਠਾ ਤੇਲੀਆ) ਚਾਬਤ....
ਸੰ. ਸੰਗ੍ਯਾ- ਦੇਵਤਾ ਨੂੰ ਵੇਦ ਮੰਤ੍ਰਾਂ ਦ੍ਵਾਰਾ ਬੁਲਾਕੇ ਘੀ ਆਦਿਕ ਪਦਾਰਥਾਂ ਦਾ ਅਗਨਿ ਵਿੱਚ ਪਾਉਣ ਦਾ ਕਰਮ. ਹਮ....
ਸੰ. आङ् ख्. ਧਾ- ਰੁੜ੍ਹਨਾ. ਲਟਕਣਾ. ਲਗੇ ਰਹਿਣਾ। ੨. ਸੰਗ੍ਯਾ- ਅਕ੍ਸ਼ਿ. ਅੱਖ. ਆਂਖ....
ਦੇਖੋ, ਪੁਤਰਾ- ਪੁਤਰੀ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਦੇਖੋ, ਚਉਦਹ....
ਦੇਖੋ, ਗਣਤ ਅਤੇ ਗਣਤੀ. ਦੇਖੋ, ਸੰਖ੍ਯਾ....
ਸੰ. ਘੋਟ. ਘੋਟਕ. ਅਸ਼੍ਵ. ਤੁਰਗ. "ਘੋੜਾ ਕੀਤੋ ਸਹਜ ਦਾ." (ਵਾਰ ਰਾਮ ੩)#ਰਾਜਪੂਤਾਨੇ ਵਿੱਚ ਰੰਗਾਂ ਅਨੁਸਾਰ ਘੋੜਿਆਂ ਦੇ ਇਹ ਨਾਉਂ ਹਨ-#ਚਿੱਟਾ- ਕਰਕ.#ਚਿੱਟਾ ਪੀਲਾ- ਖੋਂਗਾ.#ਪੀਲਾ- ਹਰਿਯ.#ਦੂਧੀਆ- ਸੇਰਾਹ.#ਕਾਲਾ- ਖੁੰਗਾਹ.#ਲਾਲ- ਕਿਯਾਹ.#ਕਾਲੀ ਪਿੰਜਣੀਆਂ ਵਾਲਾ ਚਿੱਟਾ- ਉਗਾਹ.#ਕਬਰਾ- ਹਲਾਹ.#ਪਿਲੱਤਣ ਨਾਲ ਕਾਲਾ- ਤ੍ਰਿਯੂਹ.#ਕਾਲੇ ਗੋਡਿਆਂ ਵਾਲਾ ਪੀਲਾ- ਕੁਲਾਹ.#ਲਾਲੀ ਦੀ ਝਲਕ ਨਾਲ ਪੀਲਾ- ਉਕਨਾਹ.#ਨੀਲਾ- ਨੀਲਕ.#ਗੁਲਾਬੀ- ਰੇਵੰਤ.#ਹਰੀ ਝਲਕ ਨਾਲ ਪੀਲਾ- ਹਾਲਕ.#ਛਾਤੀ ਖੁਰ ਮੁਖ ਅਯਾਲ ਪੂਛ ਜਿਸ ਦੇ ਚਿੱਟੇ ਹੋਣ- ਅਸ੍ਟਮੰਗਲ.#ਪੂਛ ਛਾਤੀ ਸਿਰ ਦੋਵੇਂ ਪਸਵਾੜੇ ਜਿਸ ਦੇ ਚਿੱਟੇ ਹੋਣ- ਪੰਚਭਦ੍ਰ.#(ਡਿੰਗਲਕੋਸ਼)...
ਪੁਰਾਣਾਂ ਅਨੁਸਾਰ ਸੁਰਗ ਦੀ ਇੱਕ ਗਊ, ਜੋ ਸਮੁੰਦਰ ਰਿੜਕਣ ਸਮੇਂ ਨਿਕਲੀ ਹੈ. ਇਹ ਮਨਚਿਤਵੇ ਪਦਾਰਥ ਦੇਣ ਕਰਕੇ ਕਾਮਧੇਨੁ ਸਦਾਉਂਦੀ ਹੈ. "ਅਨਿਕ ਬਸੁਧਾ ਅਨਿਕ ਕਾਮਧੇਨ." (ਸਾਰ ਅਃ ਮਃ ੫)#"ਕਾਮਧੇਨੁ ਸੋਹੀ ਦਰਬਾਰੇ." (ਮਾਰੂ ਸੋਲਹੇ ਮਃ ੫) "ਕਾਮਧੈਨ ਬਸਿ ਜਾਕੇ." (ਮਾਰੂ ਰਵਿਦਾਸ)#ਕਾਲਿਕਾ ਪੁਰਾਣ ਵਿੱਚ ਕਥਾ ਹੈ ਕਿ ਦਕ੍ਸ਼੍ ਦੀ ਕੰਨ੍ਯਾ ਸੁਰਭਿ ਦੇ ਉਦਰ ਤੋਂ ਕਸ਼੍ਯਪ ਦੀ ਬੇਟੀ ਰੋਹਿਣੀ ਜਨਮੀ. ਰੋਹਿਣੀ ਦੇ ਗਰਭ ਤੋਂ ਸੂਰਸੇਨ ਵਸੁ ਦੇ ਵੀਰਯ ਕਰਕੇ ਕਾਮਧੇਨੁ ਦਾ ਜਨਮ ਹੋਇਆ. ਇੱਕ ਵਿਸਈ ਵੇਤਾਲ ਕਾਮਧੇਨੁ ਦੀ ਸੁੰਦਰਤਾ ਦੇਖਕੇ ਮੋਹਿਤ ਹੋ ਗਿਆ ਅਤੇ ਬੈਲ ਦਾ ਰੂਪ ਧਾਰਕੇ ਉਸ ਨੇ ਕਾਮਧੇਨੁ ਨਾਲ ਭੋਗ ਕੀਤਾ, ਜਿਸ ਤੋਂ ਇੱਕ ਵੱਡੇ ਕ਼ੱਦ ਦਾ ਬੈਲ ਜਨਮਿਆ ਜੋ ਸ਼ਿਵ ਦਾ ਵਾਹਨ ਹੋਇਆ।#੨. ਕਪਿਲਾ ਨਾਮਕ ਕਾਮਧੇਨੁ ਇੱਕ ਗਊ, ਜੋ ਮਨ ਚਿਤਵੇ ਪਦਾਰਥ ਦਿੰਦੀ ਸੀ. ਇਹ ਗਾਂ ਵਿਸਨੁ ਨੇ ਬ੍ਰਹਮਾ ਨੂੰ ਦਿੱਤੀ ਸੀ, ਉਸ ਤੋਂ ਭ੍ਰਿਗੁ ਨੂੰ ਅਤੇ ਉਸ ਪਾਸੋਂ ਜਮਦਗ੍ਨਿ ਰਿਖੀ ਨੂੰ ਪ੍ਰਾਪਤ ਹੋਈ. ਜਦ ਕਾਰ੍ਤਵੀਰ੍ਯ ਨੇ ਜਮਦਗ੍ਨਿ ਮਾਰ ਦਿੱਤਾ, ਤਦ ਇਹ ਬ੍ਰਹਮਲੋਕ ਨੂੰ ਚਲੀ ਗਈ. ਦੇਖੋ, ਬ੍ਰਹਮ੍ਵੈਵਰ੍ਤ ਪੁਰਾਣ....
ਦੇਖੋ, ਸੁਰਤਰੁ....
ਸੰਗ੍ਯਾ- ਗਊ ਦੇ ਬੋਲਣ ਦੀ ਆਵਾਜ਼। ੨. ਕੇਲਾ. ਕਦਲੀ. "ਦੁਖੈ ਬਦਰਿ ਢਿਗ ਰੰਭਾ ਜੈਸੇ." (ਨਾਪ੍ਰ) "ਛਬਿ ਧਾਰੇ ਰੰਭਾ ਬਾਗ ਜਿਉ." (ਗੁਵਿ ੬) ੩. ਸੁਰਗ ਦੀ ਇੱਕ ਅਪਸਰਾ, ਜਿਸ ਦਾ ਖੀਰਸਮੁੰਦਰ ਰਿੜਕਣ ਤੋਂ ਪੈਦਾ ਹੋਣਾ ਪੁਰਾਣਾਂ ਨੇ ਮੰਨਿਆ ਹੈ. ਇਸ ਦੀ ਸੁੰਦਰਤਾ ਦੀ ਵਡੀ ਮਹਿਮਾ ਅਨੇਕ ਥਾਂ ਲਿਖੀ ਹੈ. ਇੱਕ ਵਾਰ ਇਹ ਕੁਬੇਰ ਦੇ ਪੁਤ੍ਰ ਨਲਕੂਬਰ ਪਾਸ ਸ਼੍ਰਿੰਗਾਰ ਕਰਕੇ ਜਾ ਰਹੀ ਸੀ, ਰਸਤੇ ਵਿੱਚ ਰਾਵਣ ਮਿਲ ਗਿਆ, ਉਸ ਨੇ ਇਸ ਨੂੰ ਦੇਖਕੇ ਬਲ ਨਾਲ ਆਪਣੇ ਅਧੀਨ ਕਰਨਾ ਚਾਹਿਆ. ਰੰਭਾ ਨੇ ਸ਼੍ਰਾਪ ਦੇ ਦਿੱਤਾ ਕਿ ਅੱਜ ਤੋਂ ਜੇ ਕਿਸੇ ਇਸਤ੍ਰੀ ਪੁਰ ਤੂੰ ਜਬਰ ਕਰੇਂਗਾ, ਤਾਂ ਤੇਰਾ ਸਿਰ ਪਾਟ ਜਾਊਗਾ. "ਰੰਭਾ ਉਰਵਸੀ ਅਰੁ ਸਚੀ ਸੁਮੁੰਦੋਦਰੀ." (ਕ੍ਰਿਸਨਾਵ) ੪. ਪਾਰਵਤੀ। ੫. ਉੱਤਰ ਦਿਸ਼ਾ। ੬. ਵੇਸ਼੍ਯਾ. ਕੰਚਨੀ. ਗਣਿਕਾ. ਸਾਮਾਨ੍ਯਾ....
ਸੰ. अप्सरस्. ਸੰਗ੍ਯਾ- ਅਪ (ਪਾਣੀ) ਵਿਚੋਂ ਨਿਕਲਨੇ ਵਾਲੀ. ਰਾਮਾਇਣ ਅਤੇ ਪੁਰਾਣਾ ਵਿੱਚ ਲਿਖਿਆ ਹੈ ਕਿ ਸਮੁਦੰਰ ਰਿੜਕਨ ਤੋਂ ਅਪਸਰਾ ਨਿਕਲੀਆਂ ਹਨ. ਵੇਦਾਂ ਵਿੱਚ ਇਨ੍ਹਾਂ ਦਾ ਬਹੁਤ ਹਾਲ ਨਹੀਂ, ਕੇਵਲ ਉਰਵਸ਼ੀ ਆਦਿ ਦਾ ਹੀ ਜਿਕਰ ਹੈ. ਮਨੂ ਲਿਖਦਾ ਹੈ ਕਿ ਇਹ ੭. ਮਨੂਆਂ ਨੇ ਉਤਪੰਨ ਕੀਤੀਆਂ ਅਤੇ ਸਭਨਾਂ ਦੀਆਂ ਸਾਂਝੀਆਂ ਸਮਝੀਆਂ ਗਈਆਂ ਹਨ. ਵਾਯੁ ਪੁਰਾਣ ਵਿੱਚ ੧੪. ਅਤੇ ਹਰਿਵੰਸ਼ ਵਿੱਚ ੭. ਦਾ ਹਾਲ ਹੈ, ਅਰ ਇਨ੍ਹਾਂ ਦੇ ਵੈਦਿਕ ਅਤੇ ਲੌਕਿਕ ਦੋ ਭੇਦ ਮੰਨੇ ਹਨ. ਵੈਦਿਕ ੧੦. ਅਤੇ ਲੌਕਿਕ ੩੪. ਇਨ੍ਹਾਂ ਨੇ ਆਪਣੀ ਮੋਹਨਸ਼ਕਤਿ ਨਾਲ ਕਈ ਰਿਖੀਆਂ ਦਾ ਤਪ ਭੰਗ ਕੀਤਾ ਹੈ. ਕਾਸ਼ੀਖੰਡ ਵਿੱਚ ਲਿਖਿਆ ਹੈ ਕਿ ਗਿਣਤੀ ਵਿੱਚ ਏਹ ੩੫੦੦੦੦੦੦੦ ਹਨ. ਪਰ ਸਭ ਤੋਂ ਵਧੀਕ ਕੀਰਤਿ ਵਾਲੀਆਂ ਕੇਵਲ ੧੦੬੦ ਹੀ ਹਨ. ਰਾਮਾਇਣ ਵਿੱਚ ਇਨ੍ਹਾਂ ਦੀ ਗਿਣਤੀ ਸੱਠ ਕਰੋੜ ਹੈ. ਏਹ ਸੁਰਗ (ਸ੍ਵਰਗ) ਲੋਕ ਵਿੱਚ ਉਨ੍ਹਾਂ ਯੋਧਿਆਂ ਨੂੰ ਮਿਲਦੀਆਂ ਹਨ, ਜੋ ਯੁੱਧ ਵਿੱਚ ਨਿਰਭੈ ਲੜਦੇ ਮਰ ਗਏ ਹੋਣ.¹ ਅਪਸਰਾ ਵਿੱਚ ਸ਼ਕਲ ਬਦਲਨ ਦੀ ਭੀ ਸਮਰਥ ਹੈ. ਏਹ ਸ਼ਤਰੰਜ ਅਤੇ ਚੌਪਟ ਦੀਆਂ ਚਾਲਾਂ ਅਤੇ ਜਾਦੂ ਬਹੁਤ ਜਾਣਦੀਆਂ ਹਨ. ਅਥਰਵ ਵੇਦ ਵਿੱਚ ਇਨ੍ਹਾਂ ਦੇ ਜਾਦੂਆਂ ਨੂੰ ਰੋਕਣ ਲਈ ਕਈ ਮੰਤ੍ਰ ਜੰਤ੍ਰ ਦਿੱਤੇ ਹਨ. "ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ." (ਮਲਾ ਪੜਤਾਲ ਮਃ ੫)...
ਸੰ. ਸੰਗ੍ਯਾ- ਸ਼ੋਭਾ. ਕਾਂਤਿ। ੨. ਸੰਪਦਾ. ਵਿਭੂਤਿ। ੩. ਹਲਦੀ। ੪. ਧਨ ਸੰਪਦਾ (ਦੌਲਤ) ਦੀ ਦੇਵੀ, ਜੋ ਪੁਰਾਣਾਂ ਨੇ ਵਿਸਨੁ ਦੀ ਇਸਤ੍ਰੀ ਲਿਖੀ ਹੈ. ਇਹ ਕਾਮ ਦੀ ਮਾਤਾ ਮੰਨੀ ਹੈ ਅਤੇ ਸਮੁੰਦਰ ਰਿੜਕਨ ਤੋਂ ਇਸ ਦਾ ਪ੍ਰਗਟ ਹੋਣਾ ਕਲਪਿਆ ਹੈ, ਇਸੇ ਲਈ ਨਾਮ ਇੰਦਿਰਾ ਅਤੇ ਜਲਧਿਜਾ ਹੈ. ਇਹ ਹੱਥ ਵਿੱਚ ਕਮਲ ਰਖਦੀ ਹੈ ਇਸ ਕਰਕੇ ਪਦਮਾ ਪ੍ਰਸਿੱਧ ਹੈ....
ਸੰ. अमृत. ਸੰਗ੍ਯਾ- ਇੱਕ ਪੀਣ ਯੋਗ੍ਯ- ਪਦਾਰਥ, ਜਿਸ ਦੇ ਅਸਰ ਨਾਲ ਮੌਤ ਨਹੀਂ ਹੁੰਦੀ. ਸੁਧਾ. ਪੀਯੂਸ। ੨. ਦਸ਼ਮੇਸ਼ ਦਾ ਬਖ਼ਸ਼ਿਆ ਅਮ੍ਰਿਤਤਜਲ, ਜੋ ਸਿੰਘ ਸਜਣ ਵੇਲੇ ਛਕਾਇਆ ਜਾਂਦਾ ਹੈ. ਦੇਖੋ, ਅਮ੍ਰਿਤ ਸੰਸਕਾਰ। ੩. ਜਲ। ੪. ਘੀ। ੫. ਦੁੱਧ। ੬. ਧਨ। ੭. ਮੁਕਤਿ. ਮੋਕ੍ਸ਼੍। ੮. ਸੁਆਦਦਾਇਕ ਰਸ. "ਜਿਹ ਪ੍ਰਸਾਦਿ ਛਤੀਹ ਅਮ੍ਰਿਤ ਖਾਹਿ." (ਸੁਖਮਨੀ) ਦੇਖੋ, ਛਤੀਹ ਅਮ੍ਰਿਤ। ੯. ਦੇਵਤਾ। ੧੦. ਆਤਮਾ। ੧੧. ਪਾਰਾ। ੧੨. ਅਨਾਜ। ੧੩. ਰਸ ਦਾਇਕ ਭੋਜਨ। ੧੪. ਰੋਗਨਾਸ਼ਕ ਦਵਾ। ੧੫. ਵਿ- ਜ਼ਿੰਦਾ. ਜੋ ਮਰਿਆ ਨਹੀਂ। ੧੬. ਸੁੰਦਰ. ਪਿਆਰਾ....
ਦੇਖੋ, ਹੇਮਕੁੰਟ। ੨. ਜੋ ਕਾਲ ਨੂੰ ਭੀ ਜਲਾ ਦੇਵੇ. ਜ਼ਹਿਰ. ਵਿਸ. ਮ੍ਰਿਤ੍ਯੁ ਦਾ ਸਮੂਹ ਹੋਣ ਕਰਕੇ ਭੀ ਕਾਲਕੂਟ ਕਹੀਦਾ ਹੈ....
ਫ਼ਾ. [زہر] ਜ਼ਹਿਰ. ਸੰਗ੍ਯਾ- ਕ੍ਰੋਧ। ੨. ਵਿਸ. ਵਿਖ. ਮਹੁਰਾ. "ਆਨ ਜਹਿਰ ਚੀਜ ਨ ਭਾਇਆ." (ਵਾਰ ਮਲਾ ਮਃ ੧)...
ਅ਼. [شراب] ਸ਼ਰਾਬ. ਸੰਗ੍ਯਾ- ਸ਼ੁਰਬ (ਪੀਣ) ਯੋਗ ਪਦਾਰਥ. ਪੇਯ ਵਸਤੁ। ੨. ਸ਼ਰ- ਆਬ. ਸ਼ਰਾਰਤ ਭਰਿਆ ਪਾਣੀ. ਮਦਿਰਾ. ਦੇਖੋ, ਸੁਰਾ ਅਤੇ ਸੋਮ। ੩. ਅ਼. [سراب] ਸਰਾਬ. ਮ੍ਰਿਗਤ੍ਰਿਸਨਾ। ੪. ਦੇਖੋ, ਸਰਾਵ....
ਸੰ. ਸਮੁੰਦਰ ਰਿੜਕਣ ਸਮੇਂ ਰਤਨਾਂ ਵਿੱਚ ਨਿਕਲੀ ਇੱਕ ਨਸ਼ੀਲੀ ਚੀਜ. ਸ਼ਰਾਬ. ਵਾਲੀਮੀਕਯ ਰਾਮਾਇਣ ਬਾਲ ਕਾਂਡ ਦੇ ੪੫ ਵੇਂ ਅਧ੍ਯਾਯ ਵਿੱਚ ਲਿਖਿਆ ਹੈ ਕਿ ਸੁਰਾ ਪੀਣ ਤੋਂ ਹੀ ਦੇਵਤਾ ਸੁਰ ਕਹਾਏ ਹਨ ਪੁਰਾਣੇ ਜਮਾਨੇ ਸੁਰਾ ਦੀ ਵਡੀ ਮਹਿਮਾ ਮੰਨੀ ਗਈ ਸੀ. ਅਯੋਧ੍ਯਾ ਕਾਂਡ ਦੇ ੫੨ ਵੇਂ ਅਧ੍ਯਾਯ ਵਿੱਚ ਲੇਖ ਹੈ ਕਿ ਜਦ ਸੀਤਾ, ਰਾਮਚੰਦ੍ਰ ਜੀ ਨਾਲ ਵਨਵਾਸ ਨੂੰ ਜਾਂਦੀ ਹੋਈ ਗੰਗਾ ਨਦੀ ਲੰਘੀ, ਤਦ ਮੰਨਤ ਮੰਨੀ ਕਿ- ਹੇ ਗੰਗਾ! ਜੇ ਰਾਮ ਵਨਵਾਸ ਤੋਂ ਮੁੜਕੇ ਅਯੋਧ੍ਯਾ ਦਾ ਰਾਜ ਪਾਉਣਗੇ ਤਾਂ ਮੈ ਤੇਰੇ ਕਿਨਾਰੇ ਰਹਿਣ ਵਾਲੇ ਬ੍ਰਾਹਮਣਾਂ ਨੂੰ ਹਜਾਰਾਂ ਗਊਆਂ ਦੇਵਾਂਗੀ ਅਤੇ ਇੱਕ ਹਜਾਰ ਘੜਾ ਸੁਰਾ ਦਾ ਤੈਨੂੰ ਅਰਪਾਂਗੀ, ਅਰ ਮਾਸ, ਚਾਵਲ ਆਦਿ ਸਾਮਗ੍ਰੀ ਨਾਲ ਤੇਰੀ ਪੂਜਾ ਕਰਾਂਗੀ. "ਸੁਰਾ ਅਪਵਿਤ੍ਰ, ਨੇਤੁ ਅਵਰ ਜਲ ਰੇ, ਸੁਰਸਰੀ ਮਿਲਤ ਨਹਿ ਹੋਇ ਆਨੰ." (ਮਲਾ ਰਵਿਦਾਸ)#ਬਾਈਬਲ ਵਿੱਚ ਭੀ ਖੁਦਾ ਨੂੰ ਸ਼ਰਾਬ ਅਰਪਣੀ ਪਾਈ ਜਾਂਦੀ ਹੈ. ਦੇਖੋ, Judges ਕਾਂਡ ੯. ਆਯਤ ੧੨, ੧੩.#ਮੁਸਲਮਾਨਾਂ ਦੇ ਸ੍ਵਰਗ ਵਿੱਚ ਭੀ ਸ਼ਰਾਬ ਆਮ ਹੈ. ਦੇਖੋ, ਕੁਰਾਨ ਸੂਰਤ ੫੧, ਆਯਤ ੨੩.#ਸਿੱਖਧਰਮ ਵਿੱਚ ਸੁਰਾ ਦਾ ਪੂਰਾ ਤਿਆਗ ਹੈ. ਦੇਖੋ, ਮਦੁ. ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੁਰਾ ਦੀ ਥਾਂ "ਸਰਾ" ਪਦ ਭੀ ਹੈ. "ਸਚੁ ਸਰਾ ਗੁੜ ਬਾਹਿਰਾ." (ਸ੍ਰੀ ਮਃ ੧)#ਸੰਵਰਤ ਸਿਮ੍ਰਿਤਿ ਵਿੱਚ ਸੁਰਾ ਤਿੰਨ ਪ੍ਰਕਾਰ ਦੀ ਲਿਖੀ ਹੈ-#गौडी माधूवीच पौष्ठीच विज्ञेया त्रिविधा सुरा.#ਗੁੜ ਦੀ, ਮਹੂਏ ਅਥਵਾ ਸ਼ਹਿਦ ਦੀ, ਚਾਉਲ ਜੌਂ ਆਦਿ ਦੇ ਸਾੜੇ ਤੋਂ ਬਣੀ ਹੋਈ. ਐਸਾ ਹੀ ਮਨੁ ਦਾ ਲੇਖ ਹੈ. ਦੇਖੋ, ਅਃ ੧੧, ਸ਼ਃ ੯੪. ਸਿਮ੍ਰਿਤੀਆਂ ਵਿੱਚ ਤਾੜ ਖਜੂਰ ਆਦਿ ਦੀ ਸੁਰਾ ਮਿਲਾਕੇ ਗਿਆਰਾਂ ਪ੍ਰਕਾਰ ਦੀ ਭੀ ਲਿਖੀ ਹੈ....
ਸੰਗ੍ਯਾ- ਚੰਦ. ਚਾਂਦ। ੨. ਇੱਕ ਗਿਣਤੀ ਦਾ ਬੋਧਕ....
ਦੇਵਤਿਆਂ ਦਾ ਵੈਦ੍ਯ, ਜੋ ਪੁਰਾਣਾਂ ਅਨੁਸਾਰ ਸਮੁੰਦਰ ਰਿੜਕਣ ਸਮੇਂ ਕ੍ਸ਼ੀਰਸਮੁਦ੍ਰ ਵਿੱਚੋਂ ਨਿਕਲਿਆ, ਜਿਸ ਦੀ ਚੌਦਾਂ ਰਤਨਾਂ ਵਿੱਚ ਗਿਣਤੀ ਹੈ. ਆਯੁਰਵੇਦ ਦਾ ਪ੍ਰਚਾਰਕ ਇਹ ਭਾਰੀ ਵੈਦ੍ਯ ਹੋਇਆ ਹੈ. ਹਰਿਵੰਸ ਅਨੁਸਾਰ ਇਹ ਕਾਸ਼ੀ ਦੇ ਰਾਜਾ ਧਨ੍ਵ ਦਾ ਪੁਤ੍ਰ ਸੀ ਅਤੇ ਭਰਦ੍ਵਾਜ ਤੋਂ ਆਯੁਰਵੇਦ ਪੜ੍ਹਕੇ ਜਗਤ ਪ੍ਰਸਿੱਧ ਵੈਦ੍ਯ ਹੋਇਆ. ਭਾਵਪ੍ਰਕਾਸ਼ ਦੇ ਲੇਖ ਅਨੁਸਾਰ ਇੰਦ੍ਰ ਨੇ ਇਸ ਨੂੰ ਆਯੁਰਵੇਦ ਪੜ੍ਹਾਕੇ ਜਗਤ ਦੇ ਹਿਤ ਲਈ ਪ੍ਰਿਥਿਵੀ ਤੇ ਭੇਜਿਆ ਸੀ। ੨. ਵਿਕ੍ਰਮਾਦਿਤ੍ਯ ਰਾਜਾ ਦੀ ਸਭਾ ਦਾ ਇੱਕ ਵੈਦ੍ਯ। ੩. ਸੂਰਜ....
ਸੰਗ੍ਯਾ- ਪੰਚਜਨ ਦੈਤਯ ਦਾ ਸ਼ੰਖ (पाञ्चजन्य). ਭਾਗਵਤ ਅਨੁਸਾਰ ਕ੍ਰਿਸਨ ਜੀ ਦੇ ਗੁਰੂ ਸੰਦੀਪਨਿ ਦੇ ਪੁਤ੍ਰ ਨੂੰ ਪੰਚਜਨ ਦੈਤ ਸਮੁੰਦਰ ਵਿੱਚ ਲੈਗਿਆ ਸੀ. ਸੰਦੀਪਨਿ ਨੇ ਗੁਰੁਦਕ੍ਸ਼ਿਣਾ ਵਿੱਚ ਆਪਣਾ ਪੁਤ੍ਰ ਵਾਪਿਸ ਮੰਗਵਾ ਦੇਣ ਲਈ ਕ੍ਰਿਸਨ ਜੀ ਨੂੰ ਆਖਿਆ. ਇਸ ਪੁਰ ਕ੍ਰਿਸਨ ਜੀ ਨੇ ਸਮੁੰਦਰ ਵਿੱਚ ਜਾਕੇ ਪੰਚਜਨ ਨੂੰ ਮਾਰਕੇ ਉਸ ਦਾ ਸ਼ੰਖ ਅਤੇ ਗੁਰੁਪੁਤ੍ਰ ਲੈ ਆਂਦਾ, ਇਹ ਸ਼ੰਖ ਕ੍ਰਿਸਨ ਜੀ ਨੇ ਜੰਗ ਵਿੱਚ ਵਜਾਇਆ ਕਰਦੇ ਸਨ.#ਵਿਸਨੁਪੁਰਾਣ ਅੰਸ਼ ੫. ਅਃ ੨੧. ਵਿੱਚ ਲਿਖਿਆ ਹੈ ਕਿ ਇਹ ਸ਼ੰਖ ਪੰਚਜਨ ਦੇ ਸ਼ਰੀਰ ਦੇ ਪਿੰਜਰ ਤੋਂ ਬਣਿਆ ਹੈ ਅਰਥਾਤ ਪੰਚਜਨ ਦਾ ਕਰੰਗ ਹੈ....
ਸੰ. शङ्ख ਸੰਗ੍ਯਾ- ਸਮੁੰਦਰ ਦਾ ਇੱਕ ਜੀਵ, ਜਿਸ ਦਾ ਖੋਲ ਮੰਦਿਰਾਂ ਵਿੱਚ ਹਿੰਦੂ ਬਿਗਲ ਦੀ ਤਰਾਂ ਵਜਾਉਂਦੇ ਹਨ. "ਸੰਖਨ ਕੀ ਧੁਨਿ ਘੰਟਨ ਕੀ ਕਰ." (ਚੰਡੀ ੧) ਪੁਰਾਣੇ ਸਮੇਂ ਜੰਗ ਵਿੱਚ ਬਿਗਲ ਵਾਂਙ ਸੰਖ ਬਜਾਇਆ ਜਾਂਦਾ ਸੀ. "ਸਿੰਘ ਚੜੀ ਮੁਖ ਸੰਖ ਬਜਾਵਤ." (ਚੰਡੀ ੧) ਸੰਖ ਨੂੰ ਵਿਸਨੁ ਦੇਵਤਾ ਸਦਾ ਆਪਣੇ ਹੱਥ ਰੱਖਦਾ ਹੈ। ੨. ਵਿਸਨੁ ਦੇ ਸੰਖ ਦਾ ਚੰਦਨ ਆਦਿ ਨਾਲ ਬਣਾਇਆ ਵੈਸਨਵ ਦੇ ਸ਼ਰੀਰ ਉੱਤੇ ਚਿੰਨ੍ਹ ਅਥਵਾ ਧਾਤੁ ਨਾਲ ਤਪਾਕੇ ਲਾਇਆ ਛਾਪਾ. "ਸੰਖ ਚਕ੍ਰ ਮਾਲਾ ਤਿਲਕ ਬਿਰਾਜਤ." (ਮਾਰੂ ਨਾਮਦੇਵ)। ੩. ਇੱਕ ਸਰਪ, ਜੋ ਨਾਗਾਂ ਦਾ ਸਰਦਾਰ ਹੈ। ੪. ਇੱਕ ਗਿਣਤੀ. ੧੦੦੦੦੦੦੦੦੦੦੦੦੦। ੫. ਇੱਕ ਰਿਖੀ ਜਿਸ ਦੀ ਲਿਖੀ ਸੰਖ ਸੰਹਿਤਾ ਹੈ. ਇਹ ਲਿਖਿਤ ਰਿਖੀ ਦਾ ਭਾਈ ਅਤੇ ਚੰਪਕ ਪੁਰੀ ਦੇ ਰਾਜਾ ਹੰਸਧ੍ਵਜ ਦਾ ਪੁਰੋਹਿਤ ਸੀ। ੬. ਕਪਾਲ. ਸਿਰ ਦੀ ਹੱਡੀ। ੭. ਇੱਕ ਦੈਤ (ਸੰਖਾਸੁਰ) ਜੋ ਸ਼ੰਖ ਵਿੱਚੋਂ ਜੰਮਿਆ ਸੀ ਅਰ ਵੇਦਾਂ ਨੂੰ ਲੈ ਕੇ ਸਮੁੰਦਰ ਵਿੱਚ ਚਲਾ ਗਿਆ ਸੀ. ਵਿਸਨੁ ਨੇ ਮੱਛ ਅਵਤਾਰ ਧਾਰਕੇ ਸੰਖ ਨੂੰ ਮਾਰਿਆ ਅਤੇ ਵੇਦ ਵਾਪਿਸ ਲਿਆਂਦੇ. "ਸੰਖਾਸੁਰ ਮਾਰੇ ਵੇਦ ਉਧਾਰੇ." (ਮੱਛਾਵ) ਸ਼ਤਪਥ ਵਿੱਚ ਸ਼ੰਖਾ ਨਾਉਂ ਹਯਗ੍ਰੀਵ ਭੀ ਲਿਖਿਆ ਹੈ. ਦੇਖੋ, ਮਤਸ੍ਯ ਅਵਤਾਰ। ੮. ਦੇਖੋ, ਸੰਖ੍ਯ....
ਦੇਖੋ, ਸਾਰੰਗ ੩੭....
ਸੰ. ਧਨੁਸ੍ ਅਤੇ ਧਨੁਸ੍ਕ. ਸੰਗ੍ਯਾ- ਕਮਾਣ. ਚਾਪ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਏਰਾਵਤ. ਸੰਗ੍ਯਾ- ਇਰਾਵਾਨ (ਸਮੁੰਦਰ) ਤੋਂ ਨਿਕਲਿਆ ਹੋਇਆ ਹਾਥੀ. ਪੁਰਾਣਕਥਾ ਹੈ ਕਿ ਦੇਵਤਿਆਂ ਅਤੇ ਦੈਤਾਂ ਨੇ ਸਮੁੰਦਰ ਰਿੜਕਕੇ ਚੌਦਾਂ ਰਤਨ ਕੱਢੇ, ਜਿਨ੍ਹਾਂ ਵਿੱਚ ਇੱਕ ਚਿੱਟੇ ਰੰਗ ਦਾ ਚਾਰ ਦੰਦਾਂ ਵਾਲਾ ਹਾਥੀ ਭੀ ਸੀ, ਜੋ ਇੰਦ੍ਰ ਨੂੰ ਸਵਾਰੀ ਲਈ ਦਿੱਤਾ ਗਿਆ.#ਐਰਾਵਤੀ. ਸੰ. ਏਰਾਵਤੀ. ਸੰਗ੍ਯਾ- ਰਾਵੀ ਨਦੀ. ਪਰੁਸ੍ਣੀ. ਦੇਖੋ, ਰਾਵੀ. "ਐਰਾਵਤੀ ਉਲੰਘਤ ਚਾਲਾ." (ਗੁਪ੍ਰਸੂ) ੨. ਬ੍ਰਹਮਾ (Burma) ਦੇਸ਼ ਦੀ ਇੱਕ ਨਦੀ। ੩. ਬਿਜਲੀ....
ਸੰ. ਹਸ੍ਤਿ. ਹਸ੍ਤ (ਸੁੰਡ) ਵਾਲਾ. "ਕਹਾ ਭਇਓ ਦਰਿ ਬਾਂਧੇ ਹਾਥੀ?" (ਧਨਾ ਨਾਮਦੇਵ) ਰਾਜਪੂਤਾਨੇ ਦੀ ਡਿੰਗਲ ਭਾਸਾ ਵਿੱਚ ਉਮਰ ਦੇ ਲਿਹਾਜ ਨਾਲ ਹਾਥੀ ਦੇ ਇਹ ਨਾਮ ਹਨ-#ਪੰਜ ਵਰ੍ਹੇ ਦਾ "ਬਾਲ."#ਦਸ ਵਰ੍ਹੇ ਦਾ "ਬੋਤ."#ਵੀਹ ਵਰ੍ਹੇ ਦਾ "ਬਿੱਕ."#ਤੀਹ ਵਰ੍ਹੇ ਦਾ "ਕਲਭ."#੨. ਭੁਜਾ (ਬਾਂਹ) ਜੋ ਹੱਥ ਨੂੰ ਧਾਰਨ ਕਰਦੀ ਹੈ. "ਗੁਰੁ ਹਾਥੀ ਦੈ ਨਿਕਲਾਵੈਗੋ." (ਕਾਨ ਅਃ ਮਃ ੪) "ਸੰਸਾਰ ਸਾਗਰ ਤੇ ਕਢੁ, ਦੇ ਹਾਥੀ." (ਵਡ ਮਃ ੫)...
ਦੇਖੋ, ਉਪਾਉ ਅਤੇ ਉਪਾਉਣਾ. "ਉਪਾਇ ਕਿਤੈ ਨ ਲਭਈ." (ਗਉ ਮਃ ੪) ੨. ਉਤਪੰਨ ਕਰਕੇ. ਪੈਦਾ ਕਰਕੇ. "ਸਭੁ ਉਪਾਇ ਆਪੇ ਵੇਖੈ." (ਸ੍ਰੀ ਮਃ ੩)...
ਸਿੰਧੀ. ਦੁੱਧ. ਦੇਖੋ, ਖੀਰ. "ਖੀਰੁ ਪੀਐ ਖੇਲਾਈਐ." (ਸ੍ਰੀ ਮਃ ੧. ਪਹਿਰੇ) ੨. ਕ੍ਸ਼ੀਰਸਮੁੰਦਰ. "ਰਤਨੁ ਉਪਾਇ ਧਰੇ ਖੀਰੁ ਮਥਿਆ." (ਆਸਾ ਮਃ ੧)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...