ramākanta, ramākānta, ramāna, ramānakāरमाकंत, रमाकांत, रमाण, रमाणका
ਲੱਛਮੀ ਦਾ ਪਤਿ ਵਿਸਨੁ। ੨. ਮਾਯਾ- ਪਤਿ ਕਰਤਾਰ। ੩. ਕਲਕੀ ਅਵਤਾਰ. ਇੱਕ ਛੰਦ, ਜੋ ਰਮਣ ਦਾ ਦੁਗਣਾ ਰੂਪ ਹੈ. ਇਸ ਦਾ ਨਾਮਾਂਤਰ ਤਿਲਕਾ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ਦੋ ਸਗਣ. , .#ਉਦਾਹਰਣ-#ਸੁਕ੍ਰਿਤੰ ਤਜ ਹੈਂ। ਕੁਕ੍ਰਿਤੰ ਭਜ ਹੈਂ।#ਭ੍ਰਮਣੰ ਭਰ ਹੈਂ। ਜਸ ਤੇ ਟਰ ਹੈਂ ॥#(ਕਲਕੀ)
लॱछमी दा पति विसनु। २. माया- पति करतार। ३. कलकी अवतार. इॱक छंद, जो रमण दा दुगणा रूप है. इस दा नामांतर तिलका है. लॱछण- चार चरण, प्रति चरण दो सगण. , .#उदाहरण-#सुक्रितं तज हैं। कुक्रितं भज हैं।#भ्रमणं भर हैं। जस ते टर हैं ॥#(कलकी)
ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਪਤਿ ਸੇਤੀ ਅਪੁਨੈ ਘਰਿ ਜਾਹੀ." (ਬਾਵਨ) "ਪਤਿ ਰਾਖੀ ਗੁਰ ਪਾਰਬ੍ਰਹਮ" (ਬਾਵਨ) ੨. ਪੰਕ੍ਤਿ. ਪਾਂਤਿ. ਖਾਨਦਾਨ. ਕੁਲ. ਗੋਤ੍ਰ. "ਨਾਮੇ ਹੀ ਜਤਿ ਪਤਿ." (ਸ੍ਰੀ ਮਃ ੪. ਵਣਜਾਰਾ) ਨਾਮ ਕਰਕੇ ਜਾਤਿ ਅਤੇ ਵੰਸ਼ ਹੈ। ੩. ਸੰਪੱਤਿ. ਸੰਪਦਾ. "ਜਾਤਿ ਨ ਪਤਿ ਨ ਆਦਰੋ." (ਵਾਰ ਜੈਤ) ੪. ਪੱਤਿ ਲਈ ਭੀ ਪਤਿ ਸ਼ਬਦ ਵਰਤਿਆ ਹੈ, ਦੇਖੋ, ਪੱਤਿ। ੫. ਪਤ੍ਰੀ (पत्रिन) ਬੂਟਾ. ਪੌਧਾ. "ਨਾਇ ਮੰਨਿਐ ਪਤਿ ਊਪਜੈ." (ਵਾਰ ਆਸਾ) ਕਪਾਹ ਦਾ ਬੂਟਾ ਉਗਦਾ ਹੈ। ੬. ਸੰ. ਪਤਿ. ਸ੍ਵਾਮੀ. ਆਕਾ. ਦੇਖੋ, ਪਤ ੫. "ਸਰਵ ਜਗਤਪਤਿ ਸੋਊ." (ਸਲੋਹ) ੭. ਭਰਤਾ. ਖ਼ਾਵੰਦ "ਪਤਿਸੇਵਕਿ ਕੀ ਸੇਵਾ ਸਫਲੀ। ਪਤਿ ਬਿਨ ਔਰ ਕਰੈ ਸਭ ਨਿਫਲੀ." (ਗੁਵਿ ੬) ਕਾਵ੍ਯਗ੍ਰੰਥਾਂ ਵਿੱਚ ਪਤਿ ਕਾ ਲਕ੍ਸ਼੍ਣ ਹੈ ਕਿ ਜੋ ਧਰਮਪਤਨੀ ਬਿਨਾ ਹੋਰ ਵੱਲ ਮਨ ਦਾ ਪ੍ਰੇਮ ਨਹੀਂ ਲਾਉਂਦਾ। ੮. ਸ਼੍ਰੀ ਗੁਰੂ ਗ੍ਰੰਥਸਾਹਿਬ ਦੀਆਂ ਪੁਰਾਣੀਆਂ ਲਿਖਤੀ ਬੀੜਾਂ ਦੇ ਤਤਕਰੇ ਵਿੱਚ ਪੰਨਾ ਸ਼ਬਦ ਦੀ ਥਾਂ ਪਤਿ ਵਰਤਿਆ ਹੈ ਜੋ ਪਤ੍ਰ ਦਾ ਰੂਪਾਂਤਰ ਹੈ....
ਦੇਖੋ, ਮਾਇਆ. "ਮਾਯਾਮੋਹ ਭਰਮਪੈ ਭੂਲੇ." (ਸਵੈਯੇ ਮਃ ੪. ਕੇ) ੨. ਸਮਾਯਾ. ਖਟਾਯਾ. "ਨਹਿ ਏਕਨ ਕੇ ਉਰ ਆਨਂਦ ਮਾਯੋ." (ਕ੍ਰਿਸਨਾਵ)...
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਸੰ. ਕਲ੍ਕਿ. ਸੰਗ੍ਯਾ- ਕਲਕੀ ਅਵਤਾਰ. "ਚੌਬਿਸਵੋਂ ਕਲਕੀ ਅਵਤਾਰਾ." (ਕਲਕੀ)#ਵਿਸਨੁਪੁਰਾਣ ਵਿੱਚ ਲਿਖਿਆ ਹੈ ਕਿ ਘੋਰ ਕਲਿਯੁਗ ਆਉਣ ਤੋਂ ਸੰਭਲ ਨਗਰ (ਜਿਲਾ ਮੁਰਾਦਾਬਾਦ) ਵਿੱਚ ਵਿਸਨੁਯਸ਼ ਨਾਮਕ ਬ੍ਰਾਹਮਣ ਦੇ ਘਰ ਕਲਕੀ ਅਵਤਾਰ ਪ੍ਰਗਟੇਗਾ, ਜੋ ਸਫ਼ੇਦ ਘੋੜੇ ਤੇ ਚੜ੍ਹਕੇ ਦਿਗਵਿਜੈ ਕਰਦਾ ਹੋਇਆ ਸਾਰੇ ਕੁਕਰਮੀਆਂ ਦਾ ਨਾਸ਼ ਕਰੇਗਾ. ਦੇਖੋ, ਸੰਭਲ....
ਸੰ. ਸੰਗ੍ਯਾ- ਜਨਮ. "ਮਾਨੁਖਾ ਅਵਤਾਰ ਦੁਰਲਭ." (ਆਸਾ ਰਵਦਾਸ) ੨. ਜਨਮ ਗ੍ਰਹਿਣ. ਜਨਮ ਧਾਰਨਾ। ੩. ਉਤਰਨਾ. ਹੇਠ ਆਉਣ ਦੀ ਕ੍ਰਿਯਾ। ੪. ਪੁਰਾਣਮਤ ਅਨੁਸਾਰ ਕਿਸੇ ਦੇਵਤਾ ਦਾ ਕਿਸੇ ਦੇਹ ਵਿੱਚ ਪ੍ਰਗਟ ਹੋਣਾ. ਦੇਖੋ, ਚੌਬੀਸ ਅਵਤਾਰ ਅਤੇ ਦਸ ਅਵਤਾਰ. "ਅਵਤਾਰ ਨਾ ਜਾਨਹਿ ਅੰਤ। ਪਰਮੇਸਰ ਪਾਰਬ੍ਰਹਮ ਬਿਅੰਤ." (ਰਾਮ ਮਃ ੫)#੫. ਇੱਕ ਮਾਤ੍ਰਿਕ ਛੰਦ, ਜਿਸ ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ੨੩ ਮਾਤ੍ਰਾ. ੧੩. ਅਤੇ ੧੦. ਤੇ ਵਿਸ਼੍ਰਾਮ, ਅੰਤ ਲਘੁ ਗੁਰੁ. ਦਸਮ ਗ੍ਰੰਥ ਵਿੱਚ ਅਰਧ ਅਵਤਾਰ ਦੇਖੀਦਾ ਹੈ, ਜਿਸ ਦਾ ਸਿਰਲੇਖ ਲਿਖਾਰੀ ਦੀ ਭੁੱਲ ਨਾਲ ਦੋਹਰਾ ਹੋ ਗਿਆ ਹੈ, ਯਥਾ:-#"ਅਸਥਨ ਮੁਖ ਲੈ ਕ੍ਰਿਸ੍ਨ ਤਿਹ, ਊਪਰ ਸੋਇ ਗਏ,#ਧਾਇ ਤਬੈ ਬ੍ਰਿਜ ਲੋਕ ਸਭ, ਗੋਦ ਉਠਾਇ ਲਏ."#(ਕ੍ਰਿਸਨਾਵ)...
ਸੰ. छन्द् ਧਾ- ਬਲਵਾਨ ਹੋਣਾ, ਢਕਣਾ, ਆਛਾਦਨ ਕਰਨਾ, ਲਪੇਟਣਾ। ੨. ਸੰਗ੍ਯਾ- ਉਹ ਕਾਵ੍ਯ, ਜਿਸ ਵਿੱਚ ਮਾਤ੍ਰਾ, ਅੱਖਰ, ਗਣ ਆਦਿ ਦੇ ਨਿਯਮਾਂ ਦੀ ਪਾਬੰਦੀ ਹੋਵੇ, ਪਦ੍ਯ, ਨਜਮ। ੩. ਵੇਦ। ੪. ਉਹ ਵਿਦ੍ਯਾ, ਜਿਸ ਤੋਂ ਛੰਦਾਂ ਦੇ ਨਿਯਮਾਂ ਦਾ ਗ੍ਯਾਨ ਹੋਵੇ, ਪਿੰਗਲ. ਇਹ ਸ਼ਾਸਤ੍ਰ, ਵੇਦਾਂ ਦੇ ਛੀ ਅੰਗਾਂ ਵਿੱਚੋਂ ਹੈ। ੫. ਅਭਿਲਾਖਾ. ਇੱਛਾ. "ਤਜੇ ਸਰਬ ਆਸਾ ਰਹੇ ਏਕ ਛੰਦੰ." (ਦੱਤਾਵ) ੬. ਬੰਧਨ. "ਸਭ ਚੂਕੇ ਜਮ ਕੇ ਛੰਦੇ." (ਬਿਲਾ ਮਃ ੪) ੭. ਢੱਕਣ. ਪੜਦਾ. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਦੇਵਤਿਆਂ ਨੇ ਮੌਤ ਅਰ ਦੁੱਖਾਂ ਤੋਂ ਡਰਕੇ ਜਿਨ੍ਹਾਂ ਮੰਤ੍ਰਾਂ ਨਾਲ ਆਪਣੇ ਤਾਈਂ ਢਕਿਆ, ਉਨ੍ਹਾਂ ਦੀ ਛੰਦ ਸੰਗ੍ਯਾ ਹੋ ਗਈ. ਇਸੇ ਕਰਕੇ ਵੇਦ ਦਾ ਨਾਉਂ "ਛੰਦ" ਪਿਆ....
ਸੰ. ਸੰਗ੍ਯਾ- ਪਤਿ. ਭਰਤਾ। ੨. ਕਾਮਦੇਵ। ੩. ਭੋਗ ਵਿਲਾਸ। ੪. ਖੇਲ ਕ੍ਰੀੜਾ। ੫. ਜਾਣਾ. ਫਿਰਨਾ. ਵਿਚਰਨਾ। ੬. ਗਧਾ। ੭. ਅੰਡਕੋਸ਼. ਫੋਤੇ। ੮. ਰਮਣ ਇੱਕ ਵਰਣਿਕ ਛੰਦ ਭੀ ਹੈ, ਜਿਸ ਦਾ ਲੱਛਣ ਹੈ- ਚਾਰ ਚਰਣ, ਪ੍ਰਤਿ ਚਰਣ ਇੱਕ ਸਗਣ.#ਉਦਾਹਰਣ-#ਸਤ ਕੋ। ਰਰਿਯੇ। ਜਤ ਕੋ। ਧਰਿਯੇ ॥#੯. ਵਿ- ਮਨੋਹਰ. ਸੁੰਦਰ। ੧੦. ਸੰ. ਰਵਣ. ਉੱਚਾਰਣ. ਕਥਨ. "ਰਾਮ ਰਮਣ ਤਰਣ ਭੈਸਾਗਰ." (ਗਉ ਮਃ ੫) "ਰਮਣ ਕਉ ਰਾਮ ਕੇ ਗੁਣਬਾਦ." (ਸਾਰ ਮਃ ੫) ਗੁਣਾਨੁਵਾਦ....
ਵਿ- ਦ੍ਵੈ ਗੁਣ. ਦੋ ਗੁਣਾਂ. ਦੋ ਗੁਣੀ. "ਤੋ ਪਹਿ ਦੁਗਣੀ ਮਜੂਰੀ ਦੈਹਉ." (ਸੋਰ ਨਾਮਦੇਵ) ੨. ਸੰਗ੍ਯਾ- द्बैगुण्य- ਦ੍ਵੈਗੁਨ੍ਯ. ਦੇਖੋ, ਬਿੰਨਿ....
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....
ਦਸਮਗ੍ਰੰਥ ਵਿੱਚ "ਅਕਵਾ" "ਅਜਬਾ" ਅਤੇ "ਕਨ੍ਯਾ" ਛੰਦ ਦਾ ਹੀ ਨਾਮਾਂਤਰ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ਮ, ਗ, , .#ਉਦਾਹਰਣ-#ਭੱਗੇ ਵੀਰੰ। ਲੱਗੇ ਤੀਰੰ।#ਪਿੱਖੇ ਰਾਮੰ। ਧਰਮੰ ਧਾਮੰ ॥ (ਰਾਮਾਵ)#(੨) ਤਿਲਕਾ ਦਾ ਦੂਜਾ ਰੂਪ ਹੈ- ਚਾਰ ਚਰਣ, ਪ੍ਰਤਿ ਚਰਣ ਦੋ ਸਗਣ. , .#ਉਦਾਹਰਣ-#ਗੁਰੁ ਕੋ ਸਿਖ ਹਨਐ। ਨਹਿ ਪਾਪਨ ਛ੍ਵੈ।#ਮ੍ਰਿਦੁ ਬੋਲ ਰਰੇ। ਸਭ ਸੇਵ ਕਰੇ।।#ਦੇਖੋ, ਹਰਿਬੋਲਮਨਾ ਅਤੇ ਰਮਾਣਕਾ.#ਦਸਮ ਪਾਤਸ਼ਾਹੀ ਦੇ ਗੁਰੁਵਿਲਾਸ ਵਿੱਚ ਭੀ ਇਹੀ ਰੂਪ ਆਇਆ ਹੈ, ਯਥਾ:-#ਲਖ ਲੋਗ ਸਬੈ। ਬਿਸਮੇ ਸੁ ਤਬੈ।#ਇਨ ਸਾਚ ਕਰ੍ਯੋ। ਉਨ ਝੂਠ ਰਰ੍ਯੋ।।...
ਦੇਖੋ, ਲਕ੍ਸ਼੍ਣ। ੨. ਦੇਖੋ, ਲਕ੍ਸ਼੍ਮਣ. "ਲੱਛਨੈ ਲੈ ਸੰਗ। ਜਾਨਕੀ ਸੋਭੰਗ." (ਰਾਮਾਵ) ੩. ਲਕ੍ਸ਼ੋਂ ਹੀ. ਲੱਖਾਂ. "ਲੱਛਨ ਦੈਕੈ ਪ੍ਰਦੱਛਨ." (ਚੰਡੀ ੧)...
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)...
ਸੰ. ਧਾ- ਜਾਣਾ, ਫਿਰਨਾ, ਵਿਚਰਨਾ। ੨. ਸੰਗ੍ਯਾ- ਪੈਰ. ਪਾਦ. "ਚਰਣ ਠਾਕੁਰ ਕੇ ਰਿਦੈ ਸਮਾਣੇ." (ਮਾਝ ਮਃ ੫) ੩. ਛੰਦ ਦੀ ਤੁਕ. "ਤਿਥਿ ਹੋਂਇ ਕਲਾ ਪ੍ਰਥਮੇ ਚਰਣ." (ਰੂਪਦੀਪ) ੪. ਭੱਛਨ ਕਰਨਾ. ਖਾਣਾ। ੫. ਆਚਰਣ. ਸੁਭਾਵ. ਆਚਾਰ. "ਜਿਨ ਸਾਧੂ ਚਰਣ ਸਾਧਪਗ ਸੇਵੇ." (ਜੈਤ ਮਃ ੪)...
ਸੰ. ਵ੍ਯ- ਨੂੰ. ਕੋ. ਤਾਈਂ। ੨. ਵਿਰੁੱਧ. ਉਲਟ। ੩. ਫਿਰ. ਪੁਨਹ। ੪. ਬਦਲੇ ਵਿੱਚ। ੫. ਹਰ. ਹਰ ਇੱਕ. "ਪ੍ਰਤਿ ਵਾਸਰ ਸੈਨ ਵਧਾਵਤ ਹੈਂ" (ਗੁਪ੍ਰਸੂ) ੬. ਸਮਾਨ. ਤੁੱਲ। ੭. ਸਾਮ੍ਹਣੇ. ਮੁਕਾਬਲੇ ਵਿੱਚ। ੮. ਓਰ. ਤਰਫ। ੯. ਸੰਗ੍ਯਾ- ਨਕਲ. ਕਾਪੀ (copy)....
ਵਿ- ਗਣ ਸਹਿਤ. ਦੇਖੋ, ਗਣ। ੨. ਪਿੰਗਲ ਅਨੁਸਾਰ ਇੱਕ ਵਰਣਿਕ ਗਣ, ਜਿਸ ਦਾ ਸਰੂਪ ਹੈ. ਦੋ ਲਘੁ ਅਤੇ ਅੰਤ ਗੁਰੁ . ਦੇਖੋ, ਗਣ ੭। ੩. ਦੇਖੋ, ਸਗੁਣ....
ਸੰ. उदाहरण. ਸੰਗ੍ਯਾ- ਦ੍ਰਿਸ੍ਟਾਂਤ. ਮਿਸਾਲ. ਨਜੀਰ....
ਵ੍ਯ- ਪ੍ਰਸ਼ਨ ਸ਼ੋਕ ਅਤੇ ਅਚਰਜ ਬੋਧਕ। ੨. ਹੈ ਦਾ ਬਹੁ ਵਚਨ. ਹਨ. ਹੈਨ....