ramya, ramyaरम्य, रम्य
ਸੰ. ਵਿ- ਸੁੰਦਰ. ਮਨੋਹਰ। ੨. ਭੋਗਣ ਯੋਗ੍ਯ। ੩. ਸੰਗ੍ਯਾ- ਚੰਪਕ ਬਿਰਛ. ਚੰਬਾ। ੪. ਜੰਬੁਦ੍ਵੀਪ ਦੇ ਨੌ ਖੰਡਾਂ ਵਿੱਚੋਂ ਇੱਕ ਦੀਪ। ੫. ਦੇਖੋ, ਸਵੈਯੇ ਦਾ ਰੂਪ ੧੩.
सं. वि- सुंदर. मनोहर। २. भोगण योग्य। ३. संग्या- चंपक बिरछ. चंबा। ४. जंबुद्वीप दे नौ खंडां विॱचों इॱकदीप। ५. देखो, सवैये दा रूप १३.
ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ." (ਸੁਖਮਨੀ) ੨. ਸੰਗ੍ਯਾ- ਕਾਮਦੇਵ। ੩. ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ." (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।।"¹ (ਗੁਪ੍ਰਸੂ) ੪. ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ-#ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ#ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,#ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ#ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,#ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ-#ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,#ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ#ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.#ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,#ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,#ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,#ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,#ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,#ਬ੍ਰਹ੍ਮ ਕੋ ਬਤਾਇ ਦੇਤ ਬ੍ਰਹ੍ਮ ਮੇ ਚਰਤ ਹੈਂ,#ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,#ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.#੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬. ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭. ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ....
ਵਿ- ਮਨ ਖਿੱਚਣ ਵਾਲਾ. ਦਿਲਕਂਸ਼. "ਸਾਧ ਕੇ ਸੰਗਿ ਮਨੋਹਰ ਖੈਨ" (ਸੁਖਮਨੀ) ੨. ਸੰਗ੍ਯਾ- ਇੱਕ ਛੰਦ. ਇਹ ਬਿਜੈ ਅਤੇ ਮੱਤਗਯੰਦ ਦਾ ਹੀ ਨਾਮਾਂਤਰ ਹੈ. ਲੱਛਣ- ਚਾਰ ਚਰਣ. ਪ੍ਰਤਿ ਚਰਣ ਸੱਤ ਭਗਣ, ਅੰਤ ਦੋ ਗੁਰੁ. , , , , , , , , .#ਉਦਾਹਰਣ-#ਸ਼੍ਰੀ ਜਗਨਾਥ ਕਮਾਨ ਲਿ ਹਾਥ#ਪ੍ਰਮਾਥਿਨ ਸੰਗ ਸਜਯੋ ਜਬ ਜੁੱਧੰ,#ਗਾਹਤ ਸੈਨ ਸ਼ੰਘਾਰਤ ਸੂਰ#ਬਬੰਕਤ ਸਿੰਘ ਭ੍ਰਮੇਯੋ ਕਰ ਕ੍ਰੁੱਧੰ. ××× (ਚੰਡੀ ੨)...
ਸੰ. ਵਿ- ਯੋਗ (ਸੰਬੰਧ) ਲਾਇਕ। ੨. ਉਚਿਤ. ਮੁਨਾਸਿਬ। ੩. ਚਤੁਰ. ਦਾਨਾ। ੪. ਲਾਇਕ. ਨਿਪੁਣ। ੫. ਤਾਕਤ ਵਾਲਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਚੰਪਾ. ਚੰਬੇ ਦਾ ਬਿਰਛ ਅਤੇ ਫੁੱਲ. ਇਸ ਦੇ ਫੁੱਲਾਂ ਵਿੱਚ ਬਹੁਤ ਸੁਗੰਧ ਹੁੰਦੀ ਹੈ. ਭੌਰੇ ਮਸਤ ਹੋ ਕੇ ਇਨ੍ਹਾਂ ਤੇ ਘੁਮੇਰੀਆਂ ਪਾਉਂਦੇ ਹਨ. ਰੰਗ ਹਲਕਾ ਪੀਲਾ ਹੁੰਦਾ ਹੈ. ਹਿੰਦੂ ਗ੍ਰੰਥਾਂ ਵਿੱਚ ਇਹ ਦੇਵਤਿਆਂ ਤੇ ਚੜ੍ਹਾਉਣੇ ਪੁੰਨਕਰਮ ਹੈ. ਚੰਪੇ ਦਾ ਛਿੱਲ ਪੱਤੇ ਫੁੱਲ ਅਤੇ ਜੜ ਅਨੇਕ ਦਵਾਈਆਂ ਵਿੱਚ ਵੈਦ ਵਰਤਦੇ ਹਨ. L. Michelia Champaca । ੨. ਕੇਲੇ ਦੀ ਇੱਕ ਖਾਸ ਜਾਤਿ. ਚੰਪਾਕੇਲਾ....
ਦੇਖੋ, ਬਿਰਖ ੧....
ਅਮ੍ਰਿਤਸਰ ਤੋਂ ਢਾਈ ਕੋਹ ਦੱਖਣ ਇੱਕ ਪਿੰਡ. ਇਸ ਥਾਂ ਛੀਵੇਂ ਸਤਿਗੁਰੂ ਦਾ ਅਸਥਾਨ "ਸੰਗਰਾਣਾ" ਨਾਮ ਦਾ ਪ੍ਰਸਿੱਧ ਹੈ. ਸੁਲੱਖਣੀ ਜੱਟੀ ਨੂੰ ਵਰ ਇਸੇ ਥਾਂ ਪ੍ਰਾਪਤ ਹੋਇਆ ਸੀ. ਦੇਖੋ, ਸੰਗਰਾਣਾਸਾਹਿਬ....
ਦੇਖੋ, ਜੰਬੁਦੀਪ....
ਸੰ. दीप. ਧਾ- ਪ੍ਰਕਾਸ਼ਿਤ ਹੋਣਾ, ਚਮਕਣਾ। ੨. ਸੰਗ੍ਯਾ- ਦੀਵਾ. ਚਰਾਗ਼. "ਅੰਧਿਆਰੇ ਮਹਿ ਦੀਪ." (ਜੈਤ ਮਃ ੫) ੩. ਸੰ. ਦ੍ਵੀਪ. ਦ੍ਵੀ- ਆਪ. ਦੋ ਜਲ. ਚਾਰੇ ਪਾਸਿਓ ਜਲ ਨਾਲ ਘਿਰਿਆ ਦੇਸ਼. ਟਾਪੂ. ਦੇਖੋ, ਸਪਤਦੀਪ. "ਦੀਪ ਲੋਅ ਪਾਤਾਲ ਤਹ ਖੰਡ ਮੰਡਲ." (ਵਾਰ ਮਲਾ ਮਃ ੧) ੪. ਸੱਤ ਦੀ ਗਿਣਤੀ, ਕ੍ਯੋਂਕਿ ਦ੍ਵੀਪ ਸੱਤ ਮੰਨੇ ਹਨ. "ਸਤ੍ਰੈ ਸੈ ਪੈਤਾਲਿ ਮੇ ਸਾਵਨ ਸੁਦਿ ਤਿਥਿ ਦੀਪ." (ਕ੍ਰਿਸਨਾਵ) ਸੰਮਤ ੧੭੪੫ ਸਾਵਨ ਸੁਦੀ ੭। ੫. ਦੀਪ੍ਤਿ (ਚਮਕ) ਦੀ ਥਾਂ ਭੀ ਦੀਪ ਸ਼ਬਦ ਆਇਆ ਹੈ. "ਚੰਦ ਦਿਨੀਸਹਿ ਦੀਪ ਦਈ." (ਅਕਾਲ)...
ਸੰ. रूप्. ਧਾ- ਆਕਾਰ ਬਣਾਉਣਾ, ਰਚਨਾ ਕਰਨਾ, ਸਮਝਾਕੇ ਕਹਿਣਾ ਬਹਸ ਕਰਨਾ। ੨. ਸੰਗ੍ਯਾ- ਨੇਤ੍ਰ ਕਰਕੇ ਗ੍ਰਹਣ ਕਰਨ ਯੋਗ੍ਯ ਗੁਣ. ਪੁਰਾਣੇ ਕਵੀਆਂ ਨੇ ਸੱਤ ਰੂਪ ਮੰਨੇ ਹਨ- ਚਿੱਟਾ, ਨੀਲਾ, ਪੀਲਾ ਲਾਲ, ਹਰਾ, ਭੂਰਾ ਅਤੇ ਚਿਤਕਬਰਾ। ੩. ਸ਼ਕਲ. ਸੂਰਤ। ੪. ਖੂਬਸੂਰਤੀ. "ਰੂਪਹੀਨ ਬੁਧਿ ਬਲਹੀਨੀ." (ਗਉ ਮਃ ੫) ੫. ਵੇਸ. ਲਿਬਾਸ. "ਆਗੈ ਜਾਤਿ ਰੂਪ ਨ ਜਾਇ." (ਆਸਾ ਮਃ ੩) ੬. ਸੁਭਾਉ। ੭. ਸ਼ਬਦ। ੮. ਦ੍ਰਿਸ਼੍ਯ ਕਾਵ੍ਯ. ਨਾਟਕ। ੯. ਵਿ- ਮਯ. ਅਭਿੰਨ. ਇਹ ਦੂਜੇ ਸ਼ਬਦ ਦੇ ਅੰਤ ਆਕੇ ਅਭੇਦਤਾ ਦਾ ਬੋਧ ਕਰਾਉਂਦਾ ਹੈ, ਜਿਵੇਂ- ਅਨਦਰੂਪ ਪ੍ਰਗਟਿਓ ਸਭ ਥਾਨਿ." (ਰਾਮ ਮਃ ੫) ਆਨੰਦ ਜਿਸ ਤੋਂ ਭਿੰਨ ਨਹੀਂ ਹੈ....