rasālāरसाला
ਵਿ- ਰਸ ਵਾਲਾ. "ਨਾਨਕ ਰੰਗਿ ਰਸਾਲਾ ਜੀਉ." (ਮਾਝ ਮਃ ੫) ੨. ਰਸ ਆਲਯ. ਰਸ ਦਾ ਘਰ. ਪ੍ਰੇਮ ਦਾ ਨਿਵਾਸ. "ਰਤੇ ਤੇਰੇ ਭਗਤ ਰਸਾਲੇ." (ਜਪੁ) ੩. ਅ਼. [رسالہ] ਰਿਸਾਲਾ. ਵਿ- ਭੇਜਿਆ ਹੋਇਆ। ੪. ਸੰਗ੍ਯਾ- ਘੁੜਚੜ੍ਹੀ ਫ਼ੌਜ. ਅਸ਼੍ਵਸੈਨਾ। ੫. ਭੇਜੀ ਹੋਈ ਵਸਤ। ੬. ਰਿਸਾਲਹ. ਛੋਟੀ ਕਿਤਾਬ Pamphlet ੭. ਸੰ. ਦੁੱਬ। ੮. ਦਾਖ। ੯. ਜੀਭ.
वि- रस वाला. "नानक रंगि रसाला जीउ." (माझ मः ५) २. रस आलय. रस दा घर. प्रेम दा निवास. "रते तेरे भगत रसाले." (जपु) ३. अ़. [رسالہ] रिसाला. वि- भेजिआ होइआ। ४. संग्या- घुड़चड़्ही फ़ौज. अश्वसैना। ५. भेजी होई वसत। ६. रिसालह. छोटी किताब Pamphlet ७. सं. दुॱब। ८. दाख। ९. जीभ.
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਰੰਗ (ਪ੍ਰੇਮ) ਵਿੱਚ. "ਰੰਗਿ ਹਸਹਿ ਰੰਗਿ ਰੋਵਹਿ." (ਵਾਰ ਆਸਾ) ੨. ਰੰਗ ਕਰਕੇ. ਰੰਗ ਦ੍ਵਾਰਾ. ਦੇਖੋ, ਰੰਗ ਸ਼ਬਦ. "ਓਹੁ ਧੋਪੈ ਨਾਵੈ ਕੈ ਰੰਗਿ." (ਜਪੁ)...
ਵਿ- ਰਸ ਵਾਲਾ. "ਨਾਨਕ ਰੰਗਿ ਰਸਾਲਾ ਜੀਉ." (ਮਾਝ ਮਃ ੫) ੨. ਰਸ ਆਲਯ. ਰਸ ਦਾ ਘਰ. ਪ੍ਰੇਮ ਦਾ ਨਿਵਾਸ. "ਰਤੇ ਤੇਰੇ ਭਗਤ ਰਸਾਲੇ." (ਜਪੁ) ੩. ਅ਼. [رسالہ] ਰਿਸਾਲਾ. ਵਿ- ਭੇਜਿਆ ਹੋਇਆ। ੪. ਸੰਗ੍ਯਾ- ਘੁੜਚੜ੍ਹੀ ਫ਼ੌਜ. ਅਸ਼੍ਵਸੈਨਾ। ੫. ਭੇਜੀ ਹੋਈ ਵਸਤ। ੬. ਰਿਸਾਲਹ. ਛੋਟੀ ਕਿਤਾਬ Pamphlet ੭. ਸੰ. ਦੁੱਬ। ੮. ਦਾਖ। ੯. ਜੀਭ....
ਵ੍ਯ- ਸਨਮਾਨ ਬੋਧਕ ਸ਼ਬਦ. "ਜਿਚਰੁ ਵਸਿਆ ਕੰਤੁ ਘਰਿ, ਜੀਉ ਜੀਉ ਸਭਿ ਕਹਾਤ." (ਸ੍ਰੀ ਮਃ ੫) ਇਸ ਥਾਂ ਘਰ ਦੇਹ, ਅਤੇ ਕੰਤ ਜੀਵਾਤਮਾ ਹੈ। ੨. ਸੰਗ੍ਯਾ- ਜੀਵਾਤਮਾ. "ਜੀਉ ਏਕੁ ਅਰਿ ਸਗਲ ਸਰੀਰਾ." (ਗਉ ਅਃ ਕਬੀਰ) ੩. ਜਾਨ. "ਜੀਉ ਪਿੰਡ ਸਭ ਤੇਰੀ ਰਾਸਿ." (ਸੁਖਮਨੀ) ੪. ਜੀਵਨ. ਜ਼ਿੰਦਗੀ."ਜੀਉ ਸਮਪਉ ਆਪਣਾ." (ਓਅੰਕਾਰ) "ਲੀਪਤ ਜੀਉ ਗਇਓ." (ਬਿਲਾ ਕਬੀਰ)#੫. ਮਨ. ਦਿਲ. "ਜੀਉ ਡਰਤ ਹੈ ਆਪਣਾ." (ਧਨਾ ਮਃ ੧) "ਹਮਰਾ ਖੁਸੀ ਕਰੈ ਨਿਤ ਜੀਉ." (ਧਨਾ ਧੰਨਾ) "ਜੂਠ ਲਹੈ ਜੀਉ ਮਾਂਜੀਐ." (ਗੂਜ ਮਃ ੧) ੬. ਪ੍ਰਾਣੀ. ਜਾਨਵਰ। ੭. ਜਨਮ. "ਕਰਮਹਿ ਕਿਨ ਜੀਉ ਦੀਨ ਰੇ?" (ਗੌਂਡ ਕਬੀਰ) ਕਰਮ ਕਿਸ ਨੇ ਪੈਦਾ ਕੀਤਾ ਹੈ? ੮. ਸ੍ਵਰ (ਸੁਰ). "ਜਸ ਜੰਤੀ ਮਹਿ ਜੀਉ ਸਮਾਨਾ." (ਗਉ ਕਬੀਰ) ੯. ਸ੍ਵਾਗਤ. ਖ਼ੁਸ਼ਆਮਦੇਦ. "ਜੇ ਕੋ ਜੀਉ ਕਹੈ ਓਨਾ ਕਉ, ਜਮ ਕੀ ਤਲਬ ਨ ਹੋਈ." (ਪ੍ਰਭਾ ਮਃ ੧)...
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਸੰ. आलय. ਸੰਗ੍ਯਾ- ਘਰ. ਗ੍ਰਿਹ। ੨. ਜਗਾ. ਸਥਾਨ. ਥਾਂ. "ਸਰਬ ਅਰਥ ਆਲਯਹ." (ਸਹਸ ਮਃ ੫) ਹਾਹਾ ਵਿਸਰਗਾਂ ਦੇ ਥਾਂ ਹੈ....
ਸੰ. प्रेमन. ਸੰਗ੍ਯਾ- ਪਿਆਰ ਦਾ ਭਾਵ. ਸਨੇਹ. "ਪ੍ਰੇਮ ਕੇ ਸਰ ਲਾਗੇ ਤਨ ਭੀਤਰਿ." (ਸੋਰ ਮਃ ੪) "ਸਾਚ ਕਹੋਂ ਸੁਨਲੇਹੁ ਸਬੈ, ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਯੋ." (ਅਕਾਲ) ੨. ਵਾਯੁ. ਪਵਨ....
ਸੰ. निवास्. ਧਾ- ਢਕਣਾ(ਆਛਾਦਨ ਕਰਨਾ), ਲਪੇਟਣਾ। ੨. ਸੰਗ੍ਯਾ- ਘਰ. ਰਹਿਣ ਦੀ ਥਾਂ। ੩. ਵਸਤ੍ਰ। ੪. ਰਹਾਇਸ਼. ਰਹਿਣ ਦਾ ਭਾਵ. "ਸਾਧ- ਸੰਗਿ ਪ੍ਰਭ ਦੇਹੁ ਨਿਵਾਸ." (ਸੁਖਮਨੀ) ੫. ਵਿਸ਼੍ਰਾਮ. ਟਿਕਾਉ. "ਮੀਨ ਨਿਵਾਸ ਉਪਜੈ ਜਲ ਹੀ ਤੇ." (ਮਲਾ ਅਃ ਮਃ ੧) ੬. ਸੰ. ਨਿਰ੍ਵਾਸ. ਬਾਹਰ ਕੱਢਣ ਦੀ ਕ੍ਰਿਯਾ. "ਨੀਚਰੂਖ ਤੇ ਊਚ ਭਏ ਹੈਂ ਗੰਧ ਸੁਗੰਧ ਨਿਵਾਸਾ." (ਆਸਾ ਰਵਿਦਾਸ) ਇਰੰਡ ਦੀ ਗੰਧ ਨਿਰ੍ਵਾਸ ਕਰਕੇ, ਚੰਦਨ ਦੀ ਸੁਗੰਧ ਸਹਿਤ ਹੋਏ ਹਾਂ....
ਪ੍ਰੇਮ ਵਾਲੇ, ਦੇਖੋ. ਰਤ. "ਰਤੇ ਸੇਈ ਜਿ ਮੁਖੁ ਨ ਮੋੜੰਨਿ." (ਸਵਾ ਮਃ ੫)...
ਸੰ. ਭਕ੍ਤ. ਵਿ- ਵੰਡਿਆ ਹੋਇਆ. ਵਿਭਕ੍ਤ। ੨. ਸੰਗ੍ਯਾ- ਅੰਨ. ਭੋਜਨ। ੩. ਭਕ੍ਤਿ ਵਾਲਾ ਸੇਵਕ. ਉਪਾਸਕ. "ਭਗਤ ਅਰਾਧਹਿ ਏਕਰੰਗਿ." (ਬਿਲਾ ਮਃ ੫) "ਹਰਿ ਕਾ ਭਾਣਾ ਮੰਨੈ, ਸੋ ਭਗਤ ਹੋਇ." (ਮਃ ੩. ਵਾਰ ਰਾਮ)#ਦਯਾ ਦਿਲ ਰਾਖੈ ਸਬਹੀ ਸੋਂ ਮ੍ਰਿਦੁ ਭਾਖੈ ਨਿਤ#ਕਾਮ ਕ੍ਰੋਧ ਲੋਭ ਮੋਹ ਹੌਮੈ ਕੋ ਦਬਾਵੈ ਜੂ,#ਕਾਹੂੰ ਮੇ ਨ ਤੇਖੈ ਸਭ ਹੀ ਮੇ ਏਕ ਬ੍ਰਹ੍ਮ ਦੇਖੈ#ਲਘੁ ਲੇਖੈ ਆਪ, ਕਰ ਨੇਮ ਤਨ ਤਾਵੈ ਜੂ,#"ਦੇਵੀਦੱਤ" ਜਾਨੈ ਏਕ ਹਰਿ ਹੀ ਕੋ ਮੀਤ, ਔਰ#ਜਗਤ ਕੀ ਰੀਤਿ ਮੇ ਨ ਪ੍ਰੀਤਿ ਸਰਸਾਵੈ ਜੂ,#ਦੁਖਿਤ ਹਨਐ ਆਪ, ਦੁੱਖ ਔਰ ਕੇ ਮਿਟਾਵੈ, ਏਸੋ#ਸ਼ਾਂਤਪਦ ਪਾਵੈ, ਤਬ ਭਗਤ ਕਹਾਵੈ ਜੂ.#ਗੁਰੂ ਹਰਿਗੋਬਿੰਦਸਾਹਿਬ ਨੇ ਚਾਰ ਪ੍ਰਕਾਰ ਦੇ ਭਗਤ ਵਰਣਨ ਕੀਤੇ ਹਨ-#(ੳ) ਕਾਮਨਾਵਾਨ, ਜੋ ਧਨ ਸੰਤਾਨ ਆਦਿ ਦੀ ਇੱਛਾ ਨਾਲ ਉਪਾਸਨਾ ਕਰਦੇ ਹਨ.#(ਅ) ਆਰਤ, ਜੋ ਰੋਜ ਦੁੱਖ ਆਦਿ ਦੇ ਮਿਟਾਉਣ ਲਈ ਭਕ੍ਤਿ ਕਰਦੇ ਹਨ.#(ੲ) ਉਪਾਸਕ, ਜੋ ਇਸ੍ਤੀ ਵਾਂਙ ਕਰਤਾਰ ਨੂੰ ਭਰਤਾ ਮੰਨਕੇ ਸੇਵਨ ਕਰਦੇ ਹਨ.#(ਸ) ਗਿਆਨੀ, ਜੋ ਸਰਵਰੂਪ ਆਤਮਾ ਨੂੰ ਦੇਖਕੇ ਉਪਾਸਦੇ ਹਨ। ੪. ਇੱਕ ਕਾਸ਼੍ਤਕਾਰ ਜਾਤਿ, ਜੋ ਜਿਲਾ ਸ਼ਾਹਪੁਰ ਵਿੱਚ ਹੈ। ੫. ਦੇਖੋ, ਭਗਤਬਾਣੀ....
ਰਸਾਲਾ ਦਾ ਬਹੁਵਚਨ. ਦੇਖੋ, ਰਸਾਲਾ ੨. ਅਤੇ ੪....
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਅ਼. [فوَج] ਸੰਗ੍ਯਾ- ਝੁੱਡ. ਜਥਾ. ਯੂਥ। ੨. ਸੈਨਾ. ਲਸ਼ਕਰ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਵਸਦਾ ਹੈ। ੨. ਦੇਖੋ, ਵਸਤੁ। ੩. ਅ਼. [وسط] ਵਸ੍ਤ਼. ਕਮਰ. ਲੱਕ. ਕਟਿ। ੪. ਮਧ੍ਯ ਭਾਗ. ਵਿਚਾਲਾ....
ਛੋਟਾ ਦਾ ਇਸਤ੍ਰੀ ਲਿੰਗ। ੨. ਸੰਗ੍ਯਾ- ਲਘੁਸ਼ੰਕਾ. ਮੂਤ੍ਰ ਦਾ ਤ੍ਯਾਗ. ਇਹ ਸ਼ਬਦ ਇਸਤ੍ਰੀਆਂ ਹੀ ਵਰਤਦੀਆਂ ਹਨ....
ਅ਼. [کِتاب] ਸੰਗ੍ਯਾ- ਲਿਖਿਆ ਹੋਇਆ ਪੁਸ੍ਤਕ. ਗ੍ਰੰਥ। ੨. ਖ਼ਤ. ਪਤ੍ਰ. ਚਿੱਠੀ....
ਸੰ. ਦੁਰ੍ਵਾ. ਸੰਗ੍ਯਾ- ਹਰਾ ਖੱਬਲ. ਨਵਾਂ ਉੱਗਿਆ ਹੋਇਆ ਘਾਹ. L. Panicum zactyton. ਮੰਗਲ ਸਮੇਂ ਲੋਕ ਦੁੱਬ ਦੇਕੇ ਇਹ ਭਾਵ ਪ੍ਰਗਟ ਕਰਦੇ ਹਨ ਕਿ ਆਪ ਹਰੇ ਭਰੇ ਰਹੋ ਅਤੇ ਦੁੱਬ ਵਾਂਙ ਵਧੋ....
ਸੰ. ਦ੍ਰਾਕ੍ਸ਼ਾ. ਸੰਗ੍ਯਾ- ਸੁੱਕਾ ਹੋਇਆ ਅੰਗੂਰ. "ਲੋੜੇ ਦਾਖ ਬਿਜਉਰੀਆ." (ਸ. ਫਰੀਦ)...
ਦੇਖੋ, ਜਿਹਵਾ ਅਤੇ ਜਿਹ੍ਵਾ. "ਜੀਭ ਰਸਾਇਣਿ ਸਾਚੈ ਰਾਤੀ." (ਮਾਰੂ ਸੋਲਹੇ ਮਃ ੧)#ਜੀਭ ਯੋਗ ਅਰੁ ਭੋਗ ਜੀਭ ਸਭ ਰੋਗ ਬਢਾਵੈ,#ਜੀਭ ਕਰੈ ਉਦਯੋਗ ਜੀਭ ਲੈ ਕੈਦ ਕਰਾਵੈ,#ਜੀਭ ਸ੍ਵਰਗ ਲੈ ਜਾਇ ਜੀਭ ਸਭ ਨਰਕ ਦਿਖਾਵੈ,#ਜੀਭ ਮਿਲਾਵੈ ਰਾਮ ਜੀਭ ਸਭ ਦੇਹ ਧਰਾਵੈ,#ਜੀਭ ਓਂਠ ਏਕਤ੍ਰ ਕਰ ਬਾਟ ਸਿਹਾਰੇ ਤੌਲਿਯੇ,#"ਬੈਤਾਲ" ਕਹੈ ਵਿਕ੍ਰਮ ਸੁਨੋ! ਜੀਭ ਸੰਭਾਰ ਬੋਲਿਯੇ....