rasikapriyāरसिकप्रिया
ਕਾਵ੍ਯ ਦੇ ਪੰਡਿਤ ਕਵਿ ਕੇਸ਼ਵਦਾਸ ਦਾ ਰਚਿਆ ਹੋਇਆ ਸਾਹਿਤ੍ਯ ਦਾ ਉੱਤਮ ਗ੍ਰੰਥ, ਜੋ ਸੰਮਤ ੧੬੪੮ ਵਿੱਚ ਲਿਖਿਆ ਗਿਆ ਹੈ.
काव्य दे पंडित कवि केशवदास दा रचिआ होइआ साहित्य दा उॱतम ग्रंथ, जो संमत १६४८ विॱच लिखिआ गिआ है.
ਸੰਗ੍ਯਾ- ਕਵਿ ਦਾ ਕਰਮ। ੨. ਕਵਿਤਾ ਜੋ ਰਸਭਰੀ ਹੋਵੇ. ਰਸਾਤਮਕ ਵਾਕ੍ਯ.¹ ਵਿਦ੍ਵਾਨਾਂ ਨੇ ਕਾਵ੍ਯ ਦੇ ਦੋ ਭੇਦ ਮੰਨੇ ਹਨ, ਗਦ੍ਯ ਅਤੇ ਪਦ੍ਯ, ਅਰਥਾਤ ਵਾਰਤਿਕ ਅਤੇ ਛੰਦ, ਅਥਵਾ ਨਸ਼ਰ ਅਤੇ ਨਜਮ. ਪਰੰਤੂ ਇਹ ਬਾਤ ਨਿਸ਼ਚੇ ਕਰਨੀ ਚਾਹੀਏ ਕਿ ਜੇ ਵਾਰਤਿਕ ਅਤੇ ਛੰਦਰਚਨਾ ਰਸਾਤਮਕ ਨਹੀਂ, ਅਰ ਜਿਸ ਵਿੱਚ ਕੋਈ ਚਮਤਕਾਰ ਨਹੀਂ, ਤਦ ਉਹ 'ਕਾਵ੍ਯ' ਨਹੀਂ, ਗਦ੍ਯ ਅਤੇ ਪਦ੍ਯ ਦੇ ਗੁਣੀਆਂ ਨੇ ਦੋ ਭੇਦ ਹੋਰ ਥਾਪੇ ਹਨ, ਸ਼੍ਰਵ੍ਯ ਅਤੇ ਦ੍ਰਿਸ਼੍ਯ. ਜੋ ਸੁਣਨ ਤੋਂ ਆਨੰਦਦਾਇਕ ਹੋਵੇ ਉਹ ਸ਼੍ਰਵ੍ਯ, ਅਰ ਜੋ ਦੇਖਣ ਤੋਂ ਆਨੰਦ ਦਾ ਕਾਰਣ ਹੋਵੇ ਉਹ ਦ੍ਰਿਸ਼੍ਯ, ਜੈਸੇ ਨਾਟਕ ਆਦਿ। ੩. ਸ਼ੁਕ੍ਰ, ਜੋ ਕਵਿਕਰਮ ਵਿੱਚ ਨਿਪੁਣ ਹੈ। ੪. ਦੇਖੋ, ਰੋਲਾ....
ਸੰ. ਵਿ- ਵਿਦ੍ਵਾਨ. ਗ੍ਯਾਨੀ. "ਬਿਨੁ ਬਿਦਿਆ ਕਹਾ ਕੋਈ ਪੰਡਿਤ" (ਭੈਰ ਮਃ ੫) ੨. ਸੰਗ੍ਯਾ- ਵਿਦ੍ਯਾ ਵਿੱਚ ਨਿਪੁਣ ਪੁਰਖ. "ਪੰਡਿਤ, ਦੇਖਹੁ ਰਿਦੈ ਬੀਚਾਰਿ." (ਗਉ ਕਬੀਰ) ੩. ਵ੍ਯਾਸਸਿਮ੍ਰਿਤਿ ਦਾ ਲੇਖ ਹੈ- ''इन्द्रयिाणां जयं शूरा धर्म चरति पण्डितः '' (ਅਧ੍ਯਾਯ ੪, ਸ਼ ੬੦) ਜੋ ਇੰਦ੍ਰੀਆਂ ਜਿੱਤਦਾ ਹੈ, ਧਰਮ ਆਚਰਣ ਕਰਦਾ ਹੈ. ਉਹ ਪੰਡਿਤ ਹੈ. ਦੇਖੋ, ਪੰਡਿਤੁ....
ਦੇਖੋ, ਕਵ ਧਾ. ਜੋ ਰਚਨਾ ਕਰੇ, ਵ੍ਯਾਖ੍ਯਾਨ ਕਰੇ ਸੋ ਕਵਿ. ਵਿਦ੍ਵਾਨਾਂ ਨੇ ਚਾਰ ਪ੍ਰਕਾਰ ਦੇ ਕਵੀ ਲਿਖੇ ਹਨ-#ਪਾਠ ਚੁਰਾਵੈ ਭਾਰਯਾ, ਅਰਥ ਚੁਰਾਵੈ ਪੂਤ,#ਭਾਵ ਚੁਰਾਵੈ ਮੀਤ ਸੋ, ਸੁਤੇ ਕਹੈ ਅਵਧੂਤ.#ਅਰ੍ਥ ਹੈ ਮੂਲ ਭਲੀ ਤੁਕ ਡਾਰ ਸੁ#ਅਛਰ ਪੁਤ੍ਰ ਹੈਂ ਦੇਖਕੈ ਜੀਜੈ,#ਛੰਦ ਹੈਂ ਫੂਲ ਨਵੋ ਰਸ ਸੋ ਫਲ ਦਾਨ ਕੇ#ਬਾਰਿ ਸੋਂ ਸੀਂਚਬੋ ਕੀਜੈ,#"ਦਾਨ" ਕਹੈ ਯੌਂ ਪ੍ਰਬੀਨਨ ਸੋਂ ਸੁਥਰੀ#ਕਵਿਤਾ ਸੁਨਕੈ ਰਸ ਪੀਜੈ,#ਕੀਰਤਿ ਕੇ ਬਿਰਵਾ ਕਵਿ ਹੈਂ ਇਨ ਕੋ#ਕਬਹੂੰ ਕੁਮਲਾਨ ਨ ਦੀਜੈ.#ਕਹਾਂ ਗੁਰੁ ਕਰਨ ਦਧੀਚਿ ਬਲਿ ਬੇਨੁ ਕਹਾਂ#ਸਾਕੇ ਸਾਲਿਵਾਹਨ ਕੇ ਅਜਹੂੰ ਲੌ ਗਾਏ ਹੈਂ,#ਕਹਾਂ ਪ੍ਰਿਥੁ ਪਾਰਥ ਪੁਰੂਰਵਾ ਪੁਹਮਿਪਤਿ#ਹਰੀਚੰਦ ਪੂਰਨ ਔ ਭੋਜ ਵਿਦਤਾਏ ਹੈਂ,#ਕਹੈ "ਮਤਿਰਾਮ" ਕੋਊ ਕਵਿਨ ਕੋ ਨਿੰਦੋ ਮਤ#ਕਵਿਨ ਪ੍ਰਤਾਪ ਸਬ ਦੇਸਨ ਮੇ ਛਾਏ ਹੈਂ,#ਢੂੰਡ ਦੇਖੋ ਤੀਨ ਲੋਕ ਅਮੀ ਹੈ ਕਵਿਨ ਮੁਖ#ਕੇਤੇ ਮੂਏ ਮੂਏ ਰਾਜਾ ਕਵਿਨ ਜਿਵਾਏ ਹੈਂ.#੨. ਸੰਗ੍ਯਾ- ਵਾਲਮੀਕਿ। ੩. ਸ਼ੁਕ੍ਰ। ੪. ਬ੍ਰਹਮਾ। ੫. ਪੰਡਿਤ। ੬. ਬੰਗਾਲ ਵਿੱਚ ਵੈਦ੍ਯ ਨੂੰ ਕਵਿ ਆਖਦੇ ਹਨ....
ਵਿ- ਕਰਤਾਰ ਦਾ ਸੇਵਕ। ੨. ਸੰਗ੍ਯਾ- ਵ੍ਰਿਜਭਾਸਾ ਦਾ ਮਹਾਨ ਕਵਿ ਅਤੇ ਹਿੰਦੀਕਾਵ੍ਯ ਦਾ ਆਚਾਰਯ ਇੱਕ ਪ੍ਰਸਿੱਧ ਪੰਡਿਤ ਬੁੰਦੇਲਖੰਡ ਦਾ ਨਿਵਾਸੀ ਸਨਾਢ੍ਯ ਬ੍ਰਾਹਮਣ ਸੀ. ਸ਼ਿਵਸਿੰਘਸਰੋਜ ਵਿੱਚ ਕੇਸ਼ਵਦਾਸ ਦੇ ਜਨਮ ਦਾ ਸੰਮਤ ੧੬੨੪ ਲਿਖਿਆ ਹੈ. ਇਸ ਦੇ ਬਣਾਏ ਕਾਵ੍ਯਗ੍ਰੰਥ ਕਵਿਪ੍ਰਿਯਾ, ਰਸਿਕਪ੍ਰਿਯਾ, ਰਾਮਚੰਦ੍ਰਿਕਾ ਆਦਿਕ ਕਵਿਸਮਾਜ ਵਿੱਚ ਵਡੇ ਆਦਰ ਯੋਗ੍ਯ ਹਨ. ਓਰਛਾ ਦੇ ਰਾਜਾ ਇੰਦ੍ਰਜਿਤ ਨੇ ਕੇਸ਼ਵਦਾਸ ਜੀ ਨੂੰ ਜਾਗੀਰ ਵਿਚ ੨੧. ਗ੍ਰਾਮ ਦਿੱਤੇ ਸਨ. ਦੇਖੋ, ਕੁਵਰੇਸ਼। ੩. ਦੇਖੋ, ਕੇਸੋਦਾਸ ੨....
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਸੰ. ग्रन्थ ਸੰਗ੍ਯਾ- ਗੁੰਫਨ. ਗੁੰਦਣਾ। ੨. ਪੁਸ੍ਤਕ (ਕਿਤਾਬ), ਜਿਸ ਵਿੱਚ ਮਜਮੂੰਨ ਗੁੰਦੇ ਗਏ ਹਨ....
ਸੰ. ਵਿ- ਮਾਨ ਕੀਤਾ ਹੋਇਆ। ੨. ਸਹਿਮਤ. ਰਾਇ ਅਨੁਸਾਰ. "ਯਹ ਸਭ ਸੰਮਤ ਮੇਰੋ ਹੋਈ." (ਨਾਪ੍ਰ) ੩. ਸੰਵਤ. ਵਰ੍ਹਾ. ਸਾਲ. ਇਸ ਗ੍ਰੰਥ ਵਿੱਚ ਜਿੱਥੇ "ਸੰਮਤ" ਸ਼ਬਦ ਵਰਤਿਆ ਹੈ ਉਹ ਵਿਕ੍ਰਮੀ ਸਾਲ ਲਈ ਹੈ. ਦੇਖੋ, ਸੰਵਤ ਅਤੇ ਵਰਸ....
ਵਿ- ਲਿਖਿਤ. ਲਿਖਿਆ ਹੋਇਆ. "ਲਿਖਿਆ ਮੇਟਿ ਨ ਸਕੀਐ." (ਮਃ ੩. ਵਾਰ ਸ੍ਰੀ) "ਲਿਖਿਅੜਾ ਸਾਹ ਨਾ ਟਲੈ." (ਵਡ ਅਲਾਹਣੀ ਮਃ ੧) ਇੱਥੇ ਸਾਹੇ ਤੋਂ ਭਾਵ ਮੌਤ ਦਾ ਵੇਲਾ ਹੈ....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....