raharāsa, raharāsiरहरास, रहरासि
ਸੰਗ੍ਯਾ- ਪ੍ਰਾਰਥਨਾ. ਵਿਨਯ. "ਤਿਸੁ ਆਗੈ ਰਹਰਾਸਿ ਹਮਾਰੀ, ਸਾਚਾ ਅਪਰ ਅਪਾਰੌ," (ਸਿਧਗੋਸਟਿ) ੨. ਰੀਤਿ. ਮਰਯਾਦਾ. "ਹਰਿਕੀਰਤਿ ਹਮਰੀ ਰਹਰਾਸਿ." (ਸੋਦਰੁ) "ਗੁਰੁਸਿੱਖਾਂ ਰਹਰਾਸ ਸਿਵਾਪੈ." (ਭਾਗੁ) "ਇਹ ਰਹਰਾਸ ਕਦੀਮੀ ਚਲਹਿ." (ਗੁਪ੍ਰਸੂ) ੩. ਸ਼ਿਸ੍ਟਾਚਾਰ. ਸ੍ਵਾਗਤ ਨਮਸਕਾਰ ਕੁਸ਼ਲਪ੍ਰਸ਼ਨ ਆਦਿ. "ਸਭਿ ਜਨ ਕਉ ਆਇ ਕਰਹਿ ਰਹਰਾਸਿ." (ਮਃ ੪. ਵਾਰ ਗਉ ੧) ੪. ਫ਼ਾ. [راہِراست] ਰਾਹੇ ਰਾਸ੍ਤ. ਸਿੱਧਾ ਰਾਹ। ੫. ਇੱਕ ਗੁਰਬਾਣੀ, ਜਿਸ ਦਾ ਪਾਠ ਸੰਝ ਸਮੇਂ ਕਰਨਾ ਵਿਧਾਨ ਹੈ. ਇਸ ਵਿੱਚ ਸੋਦਰੁ, ਸੋਪੁਰਖੁ, ਬੇਨਤੀ ਚੌਪਈ, ਅਨੰਦੁ ਅਤੇ ਮੁੰਦਾਹਣੀ ਦਾ ਪਾਠ ਹੈ.
संग्या- प्रारथना. विनय. "तिसु आगै रहरासि हमारी, साचा अपर अपारौ," (सिधगोसटि) २. रीति. मरयादा. "हरिकीरति हमरी रहरासि." (सोदरु) "गुरुसिॱखां रहरास सिवापै." (भागु) "इह रहरास कदीमी चलहि." (गुप्रसू) ३. शिस्टाचार. स्वागत नमसकार कुशलप्रशन आदि. "सभि जन कउ आइ करहि रहरासि." (मः ४. वार गउ १) ४. फ़ा. [راہِراست] राहे रास्त. सिॱधा राह। ५. इॱक गुरबाणी, जिस दा पाठ संझ समें करना विधान है. इस विॱच सोदरु, सोपुरखु, बेनती चौपई, अनंदु अते मुंदाहणी दा पाठ है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਪ੍ਰ- ਅਰ੍ਥਨ. ਪ੍ਰਾਂਰ੍ਥਨਾ, ਸੰਗ੍ਯਾ- ਬਹੁਤ ਚਾਹੁਣ ਦਾ ਭਾਵ. ਮੰਗਣਾ। ੨. ਵਿਨਯ. ਬੇਨਤੀ।...
ਸੰ. ਸੰਗ੍ਯਾ- ਨੰਮ੍ਰ ਹੋਣ ਦਾ ਭਾਵ. ਹਲੀਮੀ। ੨. ਪ੍ਰਣਾਮ. ਨਮਸਕਾਰ। ੩. ਇੰਦ੍ਰੀਆਂ ਵਸ਼ ਕਰਨ ਵਾਲਾ ਅਭ੍ਯਾਸੀ....
ਸਰਵ- ਉਸ. "ਤਿਸੁ ਊਪਰਿ ਮਨ ਕਰਿ ਤੂ ਆਸਾ." (ਗਊ ਮਃ ੫)...
ਕ੍ਰਿ. ਵਿ- ਸਾਮ੍ਹਣੇ. ਅੱਗੇ। ੨. ਇਸ ਪਿੱਛੋਂ. "ਆਗੈ ਘਾਮ ਪਿਛੈ ਰੁਤਿ ਜਾਡਾ." (ਤੁਖਾ ਬਾਰਹਮਾਹਾ ਮਃ ੧) ੩. ਭਵਿਸ਼੍ਯ ਕਾਲ. "ਆਗੈ ਦਯੁ ਪਾਛੈ ਨਾਰਾਇਣੁ." (ਭੈਰ ਮਃ ੫) ਆਉਣ ਵਾਲੇ ਅਤੇ ਭੂਤ ਕਾਲ ਵਿੱਚ ਕਰਤਾਰ ਹੈ....
ਸੰਗ੍ਯਾ- ਪ੍ਰਾਰਥਨਾ. ਵਿਨਯ. "ਤਿਸੁ ਆਗੈ ਰਹਰਾਸਿ ਹਮਾਰੀ, ਸਾਚਾ ਅਪਰ ਅਪਾਰੌ," (ਸਿਧਗੋਸਟਿ) ੨. ਰੀਤਿ. ਮਰਯਾਦਾ. "ਹਰਿਕੀਰਤਿ ਹਮਰੀ ਰਹਰਾਸਿ." (ਸੋਦਰੁ) "ਗੁਰੁਸਿੱਖਾਂ ਰਹਰਾਸ ਸਿਵਾਪੈ." (ਭਾਗੁ) "ਇਹ ਰਹਰਾਸ ਕਦੀਮੀ ਚਲਹਿ." (ਗੁਪ੍ਰਸੂ) ੩. ਸ਼ਿਸ੍ਟਾਚਾਰ. ਸ੍ਵਾਗਤ ਨਮਸਕਾਰ ਕੁਸ਼ਲਪ੍ਰਸ਼ਨ ਆਦਿ. "ਸਭਿ ਜਨ ਕਉ ਆਇ ਕਰਹਿ ਰਹਰਾਸਿ." (ਮਃ ੪. ਵਾਰ ਗਉ ੧) ੪. ਫ਼ਾ. [راہِراست] ਰਾਹੇ ਰਾਸ੍ਤ. ਸਿੱਧਾ ਰਾਹ। ੫. ਇੱਕ ਗੁਰਬਾਣੀ, ਜਿਸ ਦਾ ਪਾਠ ਸੰਝ ਸਮੇਂ ਕਰਨਾ ਵਿਧਾਨ ਹੈ. ਇਸ ਵਿੱਚ ਸੋਦਰੁ, ਸੋਪੁਰਖੁ, ਬੇਨਤੀ ਚੌਪਈ, ਅਨੰਦੁ ਅਤੇ ਮੁੰਦਾਹਣੀ ਦਾ ਪਾਠ ਹੈ....
ਵਿ- ਸੱਚਾ....
ਸੰ. ਵਿ- ਪਹਿਲਾ। ੨. ਪਿਛਲਾ। ੩. ਦੂਸਰਾ. ਦੂਜਾ। ੪. ਭਿੰਨ. ਅਲਗ. ਵੱਖ। ੫. ਅਪਾਰ ਦੀ ਥਾਂ ਭੀ ਅਪਰ ਸ਼ਬਦ ਆਇਆ ਹੈ. "ਸਮਝ ਨ ਪਰੈ ਅਪਰ ਮਾਇਆ." (ਸੋਰ ਰਵਿਦਾਸ)...
ਸੰਗ੍ਯਾ- ਸਿੱਧਾਂ ਦੀ ਗੋਸ੍ਠਿ (ਸਭਾ). सिदगोष्ठी। ੨. ਸਿੱਧਾਂ ਨਾਲ ਪ੍ਰਸ਼ਨ ਉੱਤਰ. ਰਾਮਕਲੀ ਰਾਗ ਵਿੱਚ ੭੩ ਪਦਾਂ ਦੀ ਸਤਿਗੁਰੂ ਨਾਨਕਦੇਵ ਜੀ ਦੀ ਇੱਕ ਬਾਣੀ ਜਿਸ ਵਿੱਚ ਸਿੱਧਾਂ ਨਾਲ ਪ੍ਰਸ਼ਨੋੱਤਰ ਹੋਏ ਹਨ, ਅਰ ਯੋਗੀਆਂ ਨੂੰ ਪਰਮਾਰਥ ਦਾ ਉਪਦੇਸ਼ ਹੈ....
ਸੰ. ਸੰਗ੍ਯਾ- ਹੱਦ. ਸੀਮਾ। ੨. ਚਾਲ. ਗਤਿ। ੩. ਸ੍ਵਭਾਵ. ਸੁਭਾਉ। ੪. ਤਰੀਕਾ. ਢੰਗ. "ਆਵੈ ਨਾਹੀ ਕਛੂ ਰੀਤਿ." (ਬਸੰ ਮਃ ੫) ੫. ਸੰ. रीति. ਪਿੱਤਲ। ੬. ਲੋਹੇ ਦੀ ਮੈਲ. ਮਨੂਰ....
ਸੰ. मर्य्या ਅਤੇ मर्यादा. ਸੰਗ੍ਯਾ- ਰੀਤਿ. ਰਿਵਾਜ। ੨. ਸੀਮਾ. ਹੱਦ। ੩. ਨਦੀ ਦਾ ਕਿਨਾਰਾ। ੪. ਨਿਯਮਾਂ ਦੀ ਪਾਬੰਦੀ. ਦੇਖੋ, ਮਰਜਾਦ....
ਇੱਕ ਖਾਸ ਬਾਣੀ, ਜਿਸ ਦਾ ਪਾਠ ਸੰਝ ਵੇਲੇ ਰਹਿਰਾਸ ਵਿੱਚ ਹੁੰਦਾ ਹੈ. ਇਸਦੇ ਮੁੱਢ- " ਸੋਦਰੁ ਕੇਹਾ ਸੋ ਘਰੁ ਕੇਹਾ"- ਪਾਠ ਹੋਣ ਕਰਕੇ ਇਹ ਸੰਗ੍ਯਾ ਹੋ ਗਈ ਹੈ. ਜਿਵੇਂ ਈਸ਼ ਸ਼ਬਦ ਆਦਿ ਹੋਣ ਕਾਰਣ ਉਪਨਿਸਦ ਦਾ ਨਾਉਂ ਈਸ਼ਾਵਾਸ੍ਯ ਹੋ ਗਿਆ ਹੈ ਅਤੇ ਕੇਨੇਸਿਤੰ ਪਦ ਕਰਕੇ ਕੇਨ ਉਪਨਿਸਦ ਸਦਾਉਂਦੀ ਹੈ.#ਇਸ ਸੋਦਰੁ ਬਾਣੀ ਵਿੱਚ, ਕਰਤਾਰ ਦਾ ਕੋਈ ਖਾਸ ਦਰ (ਦ੍ਵਾਰ), ਜੋ ਅਗ੍ਯਾਨੀ ਮੰਨਦੇ ਹਨ, ਉਸ ਦਾ ਖੰਡਨ ਕਰਕੇ ਵਾਹਗੁਰੂ ਦਾ ਅਸਲ ਦਰ ਦੱਸਿਆ ਹੈ.¹...
ਸੰਗ੍ਯਾ- ਪ੍ਰਾਰਥਨਾ. ਵਿਨਯ. "ਤਿਸੁ ਆਗੈ ਰਹਰਾਸਿ ਹਮਾਰੀ, ਸਾਚਾ ਅਪਰ ਅਪਾਰੌ," (ਸਿਧਗੋਸਟਿ) ੨. ਰੀਤਿ. ਮਰਯਾਦਾ. "ਹਰਿਕੀਰਤਿ ਹਮਰੀ ਰਹਰਾਸਿ." (ਸੋਦਰੁ) "ਗੁਰੁਸਿੱਖਾਂ ਰਹਰਾਸ ਸਿਵਾਪੈ." (ਭਾਗੁ) "ਇਹ ਰਹਰਾਸ ਕਦੀਮੀ ਚਲਹਿ." (ਗੁਪ੍ਰਸੂ) ੩. ਸ਼ਿਸ੍ਟਾਚਾਰ. ਸ੍ਵਾਗਤ ਨਮਸਕਾਰ ਕੁਸ਼ਲਪ੍ਰਸ਼ਨ ਆਦਿ. "ਸਭਿ ਜਨ ਕਉ ਆਇ ਕਰਹਿ ਰਹਰਾਸਿ." (ਮਃ ੪. ਵਾਰ ਗਉ ੧) ੪. ਫ਼ਾ. [راہِراست] ਰਾਹੇ ਰਾਸ੍ਤ. ਸਿੱਧਾ ਰਾਹ। ੫. ਇੱਕ ਗੁਰਬਾਣੀ, ਜਿਸ ਦਾ ਪਾਠ ਸੰਝ ਸਮੇਂ ਕਰਨਾ ਵਿਧਾਨ ਹੈ. ਇਸ ਵਿੱਚ ਸੋਦਰੁ, ਸੋਪੁਰਖੁ, ਬੇਨਤੀ ਚੌਪਈ, ਅਨੰਦੁ ਅਤੇ ਮੁੰਦਾਹਣੀ ਦਾ ਪਾਠ ਹੈ....
ਦੇਖੋ, ਭਾਗ. "ਭਾਗੁ ਪੂਰਾ ਤਿਨ ਜਾਗਿਆ." (ਮਃ ੫. ਵਾਰ ਸਾਰ)...
ਵਿ- ਮੁੱਢ ਦਾ. ਦੇਖੋ, ਕਦੀਮ. "ਹੁਤੇ ਕਦੀਮੀ ਗੁਰਘਰ ਕੇਰੇ." (ਗੁਪ੍ਰਸੂ)...
ਸ਼ੰ. ਸੰਗ੍ਯਾ- ਸ਼ਿਸ੍ਟ (ਭਲੇ ਲੋਕਾਂ) ਦਾ ਆਚਾਰ (ਵਿਹਾਰ) ਉੱਤਮ ਜਨਾਂ ਦੀ ਰੀਤਿ। ੨. ਆਉਭਗਤ ਆਦਰ ਸਨਮਾਨ।...
ਸੰ. ਸੰਗ੍ਯਾ- ਸ੍ਵ- ਆਗਤ. ਸ਼ੁਭ ਆਗਮਨ. ਚੰਗਾ ਆਉਣਾ। ੨. ਕਿਸੇ ਆਏ ਨੂੰ ਜੀ ਆਇਆਂ ਕਹਿਣ ਦੀ ਕ੍ਰਿਯਾ. ਆਉਭਗਤ....
ਸੰ. ਸੰਗ੍ਯਾ- ਨਮਸ੍ਕਾਰ. ਪ੍ਰਣਾਮ ਬੰਦਨਾ. "ਨਮਸਕਾਰ ਡੰਡਉਤ ਬੰਦਨਾ." (ਬਿਲਾ ਮਃ ੫)...
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸਰਵ. ਤਮਾਮ। ੨. ਸਰਵ ਹੀ. ਸਾਰੇ. "ਸਭਿ ਗੁਣ ਤੇਰੇ ਮੈ ਨਾਹੀ ਕੋਇ." (ਜਪੁ)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਵਾਹੇ ਅਤੇ ਬੀਜੇ. ਦੇਖੋ, ਰਾਹਣਾ. "ਇਬ ਕੇ ਰਾਹੇ ਜੰਮਨਿ ਨਾਹੀ." (ਵਡ ਅਲਾਹਣੀ ਮਃ ੧)...
ਫ਼ਾ. [راست] ਵਿ- ਸਿੱਧਾ। ੨. ਸਤ੍ਯ। ੩. ਠੀਕ ਦੁਰਸ੍ਤ....
ਫ਼ਾ. [راہ] ਸੰਗ੍ਯਾ- ਮਾਰਗ. ਰਾਸ੍ਤਹ. ਪੰਥ। ੨. ਮਜਹਬ. ਧਰਮ. "ਰਾਹ ਦੋਵੈ ਇਕੁ ਜਾਣੈ." (ਮਃ ੧. ਵਾਰ ਮਾਝ) ੩. ਕ਼ਾਇ਼ਦਾ. ਨਿਯਮ ਕ਼ਾਨੂਨ. "ਇਹੁ ਕਿਸ ਰਾਹ ਸੁ ਰੋਕੈ ਜਾਗਾ?" (ਗੁਪ੍ਰਸੂ) ੪. ਤਰੀਕਾ. ਢੰਗ. "ਘਾਹੁ ਖਾਨਿ ਤਿਨਾ ਮਾਸੁ ਖਵਾਲੇ, ਏਹਿ ਚਲਾਏ ਰਾਹ." (ਮਃ ੧. ਵਾਰ ਮਾਝ) ੫. ਰਾਹਣਾ ਕ੍ਰਿਯਾ ਦਾ ਅਮਰ. ਜਿਵੇਂ- ਚੱਕੀ ਰਾਹ ਦੇ। ੬. ਅ਼. [راح] ਰਾਹ਼, ਖ਼ੁਸ਼ੀ. ਪ੍ਰਸੰਨਤਾ. ਰਾਹ਼ਤ....
ਸੰਗ੍ਯਾ- ਗੁਰੂ ਨਾਨਕਦੇਵ ਅਤੇ ਉਨ੍ਹਾਂ ਦੇ ਰੂਪ ਸਤਿਗੁਰਾਂ ਦੀ ਬਾਣੀ. ਅਕਾਲੀ ਬਾਣੀ, ਜੋ ਗੁਰੂ ਦ੍ਵਾਰਾ ਸਾਨੂੰ ਪ੍ਰਾਪਤ ਹੋਈ ਹੈ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) "ਗੁਰਬਾਣੀ ਹਰਿਨਾਮ ਸਮਾਇਆ." (ਗਉ ਮਃ ੪) ਦੇਖੋ, ਗੁਰੁਬਾਨੀ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਸੰਗ੍ਯਾ- ਪੜ੍ਹਨ ਦੀ ਕ੍ਰਿਯਾ. ਪਠਨ. ਪੜ੍ਹਾਈ। ੨. ਸਬਕ਼ ਸੰਥਾ. "ਪਾਠ ਪੜਿਓ ਅਰੁ ਬੇਦ ਬੀਚਾਰਿਓ." (ਸੋਰ ਅਃ ਮਃ ੫) ੩. ਪੁਸਤ੍ਤਕ ਦਾ ਭਾਗ. ਅਧ੍ਯਾਯ। ੪. ਕਿਸੇ ਪੁਸ੍ਤਕ ਅਤਵਾ ਸਤੋਤ੍ਰ ਨੂੰ ਨਿਤ੍ਯ ਪੜ੍ਹਨ ਦੀ ਕ੍ਰਿਯਾ....
ਸੰਗ੍ਯਾ- ਸੰਧ੍ਯਾ. ਸੂਰਜ ਛਿਪਣ ਦਾ ਵੇਲਾ. ਸ਼੍ਯਾਮ. ਆਥਣ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਦੇਖੋ, ਬਿਧਾਨ....
ਸਰਵ- ਓਹ ਆਦਮੀ। ੨. ਉਹ ਪੂਰਣਰੂਪ ਪਾਰਬ੍ਰਹਮ। ੩. ਸੰਗ੍ਯਾ- ਇੱਕ ਗੁਰੁਬਾਣੀ, ਜਿਸ ਦਾ ਰਹਿਰਾਸ ਵਿੱਚ ਪਾਠ ਕੀਤਾ ਜਾਂਦਾ ਹੈ. "ਸੋਪੁਰਖੁ ਨਿਰੰਜਨੁ"- ਸ਼ਬਦ ਦੇ ਮੁੱਢ ਪਾਠ ਹੋਣ ਤੋਂ ਇਹ ਸੰਗ੍ਯਾ ਹੈ....
ਸੰ. ਵਿਨਤਿ. ਸੰਗ੍ਯਾ- ਪ੍ਰਣਾਮ. ਨਮਸਕਾਰ। ੨. ਵਿਨਯ. ਪ੍ਰਾਰਥਨਾ। ੩. ਨੰਮ੍ਰਤਾ. ਹਲੀਮੀ....
ਚਤੁਸ੍ਪਦੀ. ਚੌਪਾਈ. ਇੱਕ ਮਾਤ੍ਰਿਕ ਛੰਦ, ਜਿਸ ਦਾ ਲੱਛਣ ਹੈ- ਚਾਰ ਚਰਣ, ਪ੍ਰਤਿ ਚਰਣ ੧੫. ਮਾਤ੍ਰਾ, ਪਹਿਲਾ ਵਿਸ਼੍ਰਾਮ ਅੱਠ ਪੁਰ, ਦੂਜਾ ਸੱਤ ਪੁਰ, ਅੰਤ ਗੁਰੁ ਲਘੁ. ਇਸ ਦਾ ਨਾਮ "ਜਯਕਰੀ" ਭੀ ਹੈ.#ਉਦਾਹਰਣ-#ਸੁਣਿਐ ਈਸਰੁ ਬਰਮਾ ਇੰਦੁ,#ਸੁਣਿਐ ਮੁਖਿ ਸਾਲਾਹਣ ਮੰਦੁ,#ਸੁਣਿਐ ਜੋਗ ਜੁਗਤਿ ਤਨ ਭੇਦ,#ਸੁਣਿਐ ਸਾਸਤ ਸਿੰਮ੍ਰਿਤਿ ਵੇਦ.#(ਜਪੁ)#(ਅ) ਜੇ ਪੰਦ੍ਰਾਂ ਮਾਤ੍ਰਾ ਦੀ ਚੌਪਈ ਦੇ ਅੰਤ ਜਗਣ ਹੋਵੇ, ਤਦ "ਗੁਪਾਲ" ਅਤੇ "ਭੁਜੰਗਿਨੀ" ਸੰਗ੍ਯਾ ਹੈ.#ਉਦਾਹਰਣ-#ਸੁਣਿਐ ਸਤੁ ਸੰਤੋਖੁ ਗਿਆਨੁ,#ਸੁਣਿਐ ਅਠਸਠਿ ਕਾ ਇਸਨਾਨੁ,#ਸੁਣਿਐ ਪੜਿ ਪੜਿ ਪਾਵਹਿ ਮਾਨੁ,#ਸੁਣਿਐ ਲਾਗੈ ਸਹਜਿ ਧਿਆਨੁ. (ਜਪੁ)#(ੲ) ਪ੍ਰਤਿ ਚਰਣ ੧੬. ਮਾਤ੍ਰਾ, ਅੰਤ ਗੁਰੁ, ਇਸ ਚੌਪਈ ਦਾ ਨਾਮ "ਰੂਪਚੌਪਈ" ਭੀ ਹੈ. ਇਸ ਦੇ ਅੰਤ ਜਗਣ ਅਤੇ ਤਗਣ ਦਾ ਨਿਸੇਧ ਹੈ.#ਉਦਾਹਰਣ-#ਜਾਤਿ ਪਾਤਿ ਜਿਹ ਚਿਹਨ ਨ ਬਰਨਾ,#ਅਬਿਗਤ ਦੇਵ ਅਛੈ ਅਨਭਰਮਾ,#ਸਬ ਕੋ ਕਾਲ ਸਭਿਨ ਕੋ ਕਰਤਾ,#ਰੋਗ ਸੋਗ ਦੋਖਨ ਕੋ ਹਰਤਾ.#(ਅਕਾਲ)#(ਸ) ਜੇ ੧੬. ਮਾਤ੍ਰਾ ਦੀ ਚੌਪਈ ਦੇ ਅੰਤ ਦੋ ਗੁਰੁ ਹੋਣ, ਤਦ "ਸ਼ੰਖਿਨੀ" ਸੰਗ੍ਯਾ ਹੈ. ਕਿਤਨਿਆਂ ਦੇ ਮਤ ਵਿੱਚ ਸ਼ੰਖਿਨੀ ਚੌਪਈ ਦੇ ਅੰਤ ਯਗਣ ਹੋਣਾ ਜਰੂਰੀ ਹੈ. ਇਹ ਦੋਵੇਂ ਲੱਛਣ ਅੱਗੇ ਲਿਖੇ ਉਦਾਹਰਣਾਂ ਵਿੱਚ ਘਟਦੇ ਹਨ, ਯਥਾ-#ਨੈਨਹੁ ਦੇਖੁ ਸਾਧਦਰਸੇਰੈ,#ਸੋ ਪਾਵੈ ਜਿਸੁ ਲਿਖਤੁ ਲਿਲੇਰੈ,#ਸੇਵਉ ਸਾਧਸੰਤ ਚਰਨੇਰੈ,#ਬਾਛਉ ਧੂਰਿ ਪਵਿਤ੍ਰ ਕਰੇਰੈ.#(ਕਾਨ ਮਃ ੫)#ਤਾਤ ਮਾਤ ਜਿਹ ਜਾਤ ਨ ਪਾਤਾ,#ਏਕ ਰੰਗ ਕਾਹੂ ਨਹਿ ਰਾਤਾ,#ਸਰਬ ਜੋਤਿ ਕੇ ਬੀਚ ਸਮਾਨਾ,#ਸਬ ਹੂੰ ਸਰਬਠੌਰ ਪਹਿਚਾਨਾ.#(ਅਕਾਲ)#੨. ਇੱਕ ਖ਼ਾਸ ਬਾਣੀ, ਜਿਸ ਦੀ ਰਚਨਾ ਚੌਪਈ ਛੰਦ ਵਿੱਚ ਹੋਣ ਤੋਂ ਇਹ ਸੰਗ੍ਯਾ ਹੈ. ਦਸਮਗ੍ਰੰਥ ਦੇ ੪੦੫ ਵੇਂ ਚਰਿਤ੍ਰ ਵਿੱਚ ਇਹ ਕਥਾ ਹੈ ਕਿ ਸਤਯੁਗ ਵਿੱਚ ਰਾਜਾ ਸਤ੍ਯਸੰਧ ਅਤੇ ਦੀਰਘਦਾੜ੍ਹ ਦਾਨਵ ਦਾ ਯੁੱਧ ਹੋਇਆ. ਦੋਹਾਂ ਦੇ ਘੋਰ ਸ਼ਸਤ੍ਰਪ੍ਰਹਾਰ ਤੋਂ ਜੋ ਅਗਨਿ ਦੀ ਲਾਟ ਨਿਕਲੀ, ਉਸ ਵਿੱਚੋਂ "ਦੂਲਹਦੇਈ" ਨਾਮ ਦੀ ਇਸਤ੍ਰੀ ਉਪਜੀ. ਦੂਲਹਦੇਈ ਨੂੰ ਮਨਭਾਉਂਦਾ ਪਤੀ ਕੋਈ ਨਾ ਮਿਲੇ. ਇਸ ਪੁਰ ਉਸੇ ਨੇ ਵਡਾ ਕਠਿਨ ਤਪ ਕਰਕੇ ਦੁਰਗਾ (ਦੇਵੀ) ਨੂੰ ਪ੍ਰਸੰਨ ਕੀਤਾ. ਦੇਵੀ ਨੇ ਰੀਝਕੇ ਵਰ ਦਿੱਤਾ ਕਿ ਤੈਨੂੰ ਅਕਾਲ ਵਰੇਗਾ. ਰਾਤ ਨੂੰ ਸੁਪਨੇ ਵਿੱਚ ਅਕਾਲ ਨੇ ਦੂਲਹਦੇਈ ਨੂੰ ਆਖਿਆ ਕਿ ਜੇ ਤੂੰ ਸ੍ਵਾਸਵੀਰਯ ਦਾਨਵ ਨੂੰ ਜੰਗ ਵਿੱਚ ਮਾਰੇਂਗੀ, ਤਦ ਮੇਰੀ ਅਰਧਾਂਗਿਨੀ ਹੋ ਸਕੇਂਗੀ. ਇਸ ਪੁਰ ਦੂਲਹਦੇਈ ਨੇ ਸ੍ਵਾਸਵੀਰਯ ਨਾਲ ਘੋਰ ਜੰਗ ਕੀਤਾ. ਜਦ ਚਿਰ ਤੀਕ ਲੜਦੀ ਬਹੁਤ ਥਕ ਗਈ, ਤਦ ਸਹਾਇਤਾ ਲਈ ਮਹਾਕਾਲ ਦਾ ਧ੍ਯਾਨ ਕੀਤਾ. ਦੂਲਹਦੇਈ ਦੀ ਸਹਾਇਤਾ ਕਰਨ ਲਈ ਮਹਾਕਾਲ ਨੇ ਮੈਦਾਨਜੰਗ ਵਿੱਚ ਆਕੇ ਭਯੰਕਰ ਯੁੱਧ ਕੀਤਾ. ਦੂਲਹਦੇਈ ਅਤੇ ਅਕਾਲ ਨੇ ਸ੍ਵਾਸਵੀਰਯ ਦੀ ਸੈਨਾ ਦਾ ਨਾਸ਼ ਕਰਕੇ- "ਪੁਨ ਰਾਛਸ¹ ਕਾ ਕਾਟਾ ਸੀਸਾ."#ਇਸ ਅਲੰਕਾਰਪੂਰਿਤ ਕਥਾ ਦੇ ਅੰਤ- "ਕਵਿ ਉਵਾਚ ਬੇਨਤੀ ਚੌਪਈ"- ਸਿਰਲੇਖ ਹੇਠ ਇੱਕ ਵਿਨਯ (ਬੇਨਤੀ) ਹੈ, ਜਿਸਦਾ ਆਰੰਭ "ਹਮਰੀ ਕਰੋ ਹਾਥ ਦੈ ਰੱਛਾ." ਤੋਂ ਹੁੰਦਾ ਹੈ.#ਇਸ ਚੌਪਈ ਦਾ ਪਾਠ ਰਹਿਰਾਸ ਵਿੱਚ ਗੁਰਸਿੱਖ ਨਿੱਤ ਕਰਦੇ ਹਨ. ਇਸ ਬਾਣੀ ਦੇ ਅੰਤ ਮਹਾਤਮਰੂਪ ਵਾਕ ਲਿਖਿਆ ਹੈ ਕਿ-#"ਦੂਖ ਦਰਦ ਭੌ ਨਿਕਟ ਨ ਤਿਨ ਨਰ ਕੇ ਰਹੈ,#ਹੋ! ਜੋ ਯਾਂਕੀ ਇਕਬਾਰ ਚੌਪਈ ਕੋ ਕਹੈ."...
ਦੇਖੋ, ਅਨੰਦ. "ਅਨੰਦੁ ਭਇਆ ਸੁਖੁ ਪਾਇਆ." (ਵਾਰ ਮਾਰੂ ੨. ਮਃ ੫)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....