rahitaरहित
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ.
संग्या- रहत. रहणी. धारना। २. सिॱख नियमां दी पाबंदी. सिॱख धरम दे नियम अनुसार रहिण दी क्रिया। ३. सं. वि- बिना. "रहित बिकार अलिप माइआ ते." (सार मः ५) विकार रहित, माइआ तों निरलेप। ४. तिआगिआ होइआ. छॱडिआ। ५. देखो, तॱतां दी रहित.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਰਹਿਤ। ੨. ਦੇਖੋ, ਰਾਹਤ। ੩. ਵਿ- ਰਹਿਣੀ ਵਾਲਾ. ਆ਼ਮਿਲ. "ਕਹਤ ਮੁਕਤ ਸੁਨਤ ਮੁਕਤ, ਰਹਤ ਜਨਮ ਰਹਤੇ." (ਸਾਰ ਪੜਤਾਲ ਮਃ ੫) ੪. ਸੰਗ੍ਯਾ- ਧਾਰਨਾ. ਰਹਣੀ. ਅ਼ਮਲ. "ਰਹਤ ਰਹਤ ਰਹਿਜਾਹਿ ਬਿਕਾਰਾ." (ਬਾਵਨ) "ਰਹਤ ਅਵਰ, ਕਛੁ ਅਵਰ ਕਮਾਵਤ." (ਸੁਖਮਨੀ) ੫. ਹਾਲਤ. ਦਸ਼ਾ. "ਸਭੁ ਕਛੁ ਜਾਨੈ ਆਤਮ ਕੀ ਰਹਤ." (ਸੁਖਮਨੀ) ੬. ਰਹਾਇਸ਼ ਇਸਥਿਤੀ. "ਦਸਵੈ ਦੁਆਰਿ ਰਹਤੇ ਕਰੇ, ਤ੍ਰਿਭਵਣ ਸੋਝੀ ਪਾਇ." (ਗੂਜ ਮਃ ੩) ੭. ਕ੍ਰਿ. ਵਿ- ਰਹਿਂਦੇ ਹੋਏ. ਦੇਖੋ, ਉਦਾਹਰਣ ੪. ਦਾ....
ਸੰਗ੍ਯਾ- ਧਾਰਨਾ. ਅ਼ਮਲ. ਰਹਿਤ. "ਕਥਨੀ ਝੂਠੀ ਜਗੁ ਭਵੈ, ਰਹਣੀ ਸਬਦੁ ਸੁਸਾਰੁ." (ਸ੍ਰੀ ਅਃ ਮਃ ੧)...
ਦੇਖੋ, ਧਾਰਣ ਅਤੇ ਧਾਰਣਾ. "ਪ੍ਰਭੁ ਸਗਲ ਤੁਮਾਰੀ ਧਾਰਨਾ." (ਰਾਮ ਮਃ ੫)...
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਫ਼ਾ. [پابندی] ਸੰਗ੍ਯਾ- ਅਦੀਨਤਾ. ਪਾਬੰਦ ਹੋਣ ਦਾ ਭਾਵ। ੨. ਨਿਯਮ ਅਤਵਾ ਆਗ੍ਯਾ ਪਾਲਨ ਲਈ ਅਧੀਨਤਾ....
ਸੰ. धर्म्म. ਸੰਗ੍ਯਾ- ਜੋ ਸੰਸਾਰ ਨੂੰ ਧਾਰਨ ਕਰਦਾ ਹੈ. ਜਿਸ ਦੇ ਆਧਾਰ ਵਿਸ਼੍ਵ ਹੈ, ਉਹ ਪਵਿਤ੍ਰ ਨਿਯਮ. "ਸਭ ਕੁਲ ਉਧਰੀ ਇਕ ਨਾਮ ਧਰਮ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸ਼ੁਭ ਕਰਮ. "ਨਹਿ ਬਿਲੰਬ ਧਰਮੰ, ਬਿਲੰਬ ਪਾਪੰ." (ਸਹਸ ਮਃ ੫) "ਸਾਧ ਕੈ ਸੰਗਿ ਦ੍ਰਿੜੇ ਸਭਿ ਧਰਮ." (ਸੁਖਮਨੀ) ਸਾਧੂ ਦੇ ਸੰਗ ਤੋਂ ਜੋ ਦ੍ਰਿੜ੍ਹ ਕਰਦਾ ਹੈ, ਉਹ ਸਭ ਧਰਮ ਹੈ। ੩. ਮਜਹਬ. ਦੀਨ. "ਸੰਤ ਕਾ ਮਾਰਗ ਧਰਮ ਦੀ ਪਉੜੀ." (ਸੋਰ ਮਃ ੫) ੪. ਪੁਨ੍ਯਰੂਪ. "ਇਹੁ ਸਰੀਰੁ ਸਭੁ ਧਰਮ ਹੈ, ਜਿਸ ਅੰਦਰਿ ਸਚੇ ਕੀ ਵਿਚਿ ਜੋਤਿ." (ਵਾਰ ਗਉ ੧. ਮਃ ੪) ੫. ਰਿਵਾਜ. ਰਸਮ. ਕੁਲ ਅਥਵਾ ਦੇਸ਼ ਦੀ ਰੀਤਿ। ੬. ਫ਼ਰਜ਼. ਡ੍ਯੂਟੀ। ੭. ਨ੍ਯਾਯ. ਇਨਸਾਫ਼। ੮. ਪ੍ਰਕ੍ਰਿਤਿ. ਸੁਭਾਵ। ੯. ਧਰਮਰਾਜ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫) ੧. ਧਨੁਸ. ਕਮਾਣ. ਚਾਪ। ੧੧. ਤੱਤਾਂ ਦੇ ਸ਼ਬਦ ਸਪਰਸ਼ ਆਦਿ ਗੁਣ। ੧੨. ਦੇਖੋ, ਧਰਮਅੰਗ। ੧੩. ਦੇਖੋ, ਉਪਮਾ....
ਸੰ. ਸੰਗ੍ਯਾ- ਦਸ੍ਤੂਰ. ਕ਼ਾਇ਼ਦਾ। ੨. ਪ੍ਰਤਿਗ੍ਯਾ. ਪ੍ਰਣ। ੩. ਯੋਗ ਦਾ ਇੱਕ ਅੰਗ, ਅਰਥਾਤ- ਤਪ, ਸੰਤੋਖ, ਪਵਿਤ੍ਰਤਾ, ਵਿਦ੍ਯਾਅਭ੍ਯਾਸ, ਦਾਨ ਆਦਿ ਦਾ ਨਿਰੰਤਰ ਪਾਲਨ। ੪. ਫ਼ਾ. [نِیم] ਮੈ ਨਹੀਂ ਹਾਂ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਸੰਗ੍ਯਾ- ਰਹਤ. ਰਹਣੀ. ਧਾਰਨਾ। ੨. ਸਿੱਖ ਨਿਯਮਾਂ ਦੀ ਪਾਬੰਦੀ. ਸਿੱਖ ਧਰਮ ਦੇ ਨਿਯਮ ਅਨੁਸਾਰ ਰਹਿਣ ਦੀ ਕ੍ਰਿਯਾ। ੩. ਸੰ. ਵਿ- ਬਿਨਾ. "ਰਹਿਤ ਬਿਕਾਰ ਅਲਿਪ ਮਾਇਆ ਤੇ." (ਸਾਰ ਮਃ ੫) ਵਿਕਾਰ ਰਹਿਤ, ਮਾਇਆ ਤੋਂ ਨਿਰਲੇਪ। ੪. ਤਿਆਗਿਆ ਹੋਇਆ. ਛੱਡਿਆ। ੫. ਦੇਖੋ, ਤੱਤਾਂ ਦੀ ਰਹਿਤ....
ਸੰ. ਵਿਕਾਰ. ਸੰਗ੍ਯਾ- ਪ੍ਰਕ੍ਰਿਤਿ ਦਾ ਬਦਲਣਾ. ਹੋਰ ਸ਼ਕਲ ਵਿੱਚ ਹੋਣਾ. ਤਬਦੀਲੀ. "ਤੋਐ ਬਹੁਤ ਬਿਕਾਰਾ." (ਮਃ ੧. ਵਾਰ ਮਲਾ) ਤੋਯੈਃ (ਜਲਾਂ) ਤੋਂ ਹੀ ਅਨੇਕ ਰਸਾਂ ਦਾ ਪਰਿਣਾਮ ਹੈ. ਭਾਵ- ਜਲ ਹੀ ਆਪਣੀ ਸ਼ਕਲ ਬਦਲਕੇ ਅਨੇਕ ਰਸ ਬਣ ਜਾਂਦਾ ਹੈ। ੨. ਰੋਗ। ੩. ਕਾਮ ਕ੍ਰੋਧ ਆਦਿ ਵਿਕਾਰ. ਐਬ. "ਬਿਕਾਰ ਪਾਥਰ ਗਲੇ ਬਾਂਧੇ." (ਮਾਰੂ ਮਃ ੫) ੪. ਦੁੱਖ. "ਬਧੇ ਬਿਕਾਰ ਲਿਖੇ ਬਹੁ ਕਾਗਰ." (ਗਉ ਮਃ ੫) ਜੀਵ ਦੇ ਕਰਮਾਂ ਦਾ ਹਿਸਾਬ ਲਿਖਦੇ ਭਾਰੀ ਖੇਦ ਹੁੰਦਾ ਹੈ। ੫. ਪਾਪ ਕਰਮ। ੬. ਬੇ- ਕਾਰ. ਨਿਕੰਮਾ. ਨਿਕਾਰਾ. "ਨਿਰਮਲ ਬੂੰਦ ਆਕਾਸ ਕੀ ਪਰਿਗਈ ਭੂਮਿ ਬਿਕਾਰ." (ਸ. ਕਬੀਰ) ਕੱਲਰ ਵਿੱਚ ਪੈ ਗਈ....
ਸੰ. ਅਲਿਪ੍ਤ. ਵਿ- ਅਲੇਪ. ਨਾ ਲਿਬੜਿਆ ਹੋਇਆ. ਅਸੰਗ. "ਜੋ ਅਲਿਪ ਰਹੇ ਮਨ ਮਾਹੀ." (ਸਾਰ ਮਃ ੫) "ਅਲਿਪਤ ਬੰਧਨ ਰਹਿਤ ਕਰਤਾ." (ਬਿਹਾ ਛੰਤ ਮਃ ੫)...
ਸੰਗ੍ਯਾ- ਮਾਤਾ. ਮਾਂ. "ਆਪਿ ਪਿਤਾ, ਆਪਿ ਮਾਇਆ." (ਸੂਹੀ ਛੰਤ ਮਃ ੫) "ਤੂ ਹਰਿ ਪਿਤਾ ਮਾਇਆ." (ਸ੍ਰੀ ਮਃ ੫) ੨. ਸੰ. ਮਾਯਾ. ਕਪਟ. ਛਲ. ਦੰਭ. ਦੇਖੋ, ਮਾ ਧਾ. "ਇਹੁ ਤਨੁ ਮਾਇਆ ਪਾਹਿਆ ਪਿਆਰੇ, ਲੀਤੜਾ ਲਬਿ ਰੰਗਾਏ." (ਤਿਲੰ ਮਃ ੧) ੩. ਭੁਲੇਖਾ. ਭ੍ਰਮ. ਅਵਿਦ੍ਯਾ. "ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਿਤ." (ਧਨਾ ਅਃ ਮਃ ੫) "ਏਹ ਮਾਇਆ, ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ." (ਅਨੰਦੁ) ੪. ਲਕ੍ਸ਼੍ਮੀ. ਧਨ ਸੰਪਦਾ. "ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ." (ਸਃ ਮਃ ੯) ੫. ਜਗਤਰਚਨਾ ਦਾ ਕਾਰਣ ਰੂਪ ਈਸ਼੍ਵਰ ਦੀ ਸ਼ਕਤਿ. "ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ." (ਮਾਰੂ ਸੋਲਹੇ ਮਃ ੩) ੬. ਮਯਾ. ਕ੍ਰਿਪਾ. ਪ੍ਰਸਾਦ. "ਤਿਂਹ ਮੇਲਹੁ ਜਿਂਹ ਕਰਹੋ ਮਾਇਆ." (ਗੁਪ੍ਰਸੂ) "ਨਹੀ ਮਾਇਆ ਮਾਖੀ." (ਮਾਰੂ ਸੋਲਹੇ ਮਃ ੧) ਨ ਮਯਾ ਹੈ ਨ ਮਾਸ (ਕ੍ਰੋਧ) ਹੈ. ਦੇਖੋ, ਮਾਖੀ ੪। ੭. ਬੁੱਧ ਭਗਵਾਨ ਦੀ ਮਾਤਾ। ੮. ਹਿੰਦੂਆਂ ਦੀਆਂ ਪ੍ਰਧਾਨ ਪੁਰੀਆਂ ਵਿੱਚੋਂ ਇੱਕ ਪੁਰੀ. ਹਰਿਦ੍ਵਾਰ ਤੋਂ ਕਨਖਲ ਤੀਕ ਦੀ ਆਬਾਦੀ. "ਮਥੁਰਾ ਮਾਇਆ ਅਜੁੱਧਿਆ." (ਭਾਗੁ ਕ)...
ਸੰਗ੍ਯਾ- ਕਦਰ. ਮੁੱਲ. "ਪ੍ਰੇਮ ਕੀ ਸਾਰ ਸੋਈ ਜਾਣੈ." (ਮਾਰੂ ਅਃ ਮਃ ੩) "ਜੋ ਜੀਐ ਕੀ ਸਾਰ ਨ ਜਾਣੈ। ਤਿਸ ਸਿਉ ਕਿਛੁ ਨ ਕਹੀਐ ਅਜਾਣੈ." (ਮਾਰੂ ਸੋਲਹੇ ਮਃ ੪) ੨. ਕ੍ਰਿ. ਵਿ- ਮਾਤ੍ਰ. ਪ੍ਰਮਾਣ. ਭਰ. "ਨਹਿ ਬਢਨ ਘਟਨ ਤਿਲਸਾਰ." (ਬਾਵਨ) ੩. ਸੰਗ੍ਯਾ- ਖਬਰਦਾਰੀ. ਸੰਭਾਲ. "ਸਦਾ ਦਇਆਲੁ ਹੈ ਸਭਨਾ ਕਰਦਾ ਸਾਰ." (ਸ੍ਰੀ ਮਃ ੩) "ਜੇ ਕੋ ਡੁਬੈ, ਫਿਰਿ ਹੋਵੈ ਸਾਰ." (ਧਨਾ ਮਃ ੧) ੪. ਵਿ- ਸਾਵਧਾਨ. ਖਬਰਦਾਰ। ੫. ਸੰਗ੍ਯਾ- ਸੁਧ. ਸਮਾਚਾਰ. ਖਬਰ. "ਜੇ ਹੁਕਮ ਹੋਵੇ ਤਾਂ ਘਰ ਦੀ ਸਾਰ ਲੈ ਆਵਾਂ।" (ਜਸਾ) ੬. ਸਾਲ ਬਿਰਛ ਦੀ ਥਾਂ ਭੀ ਸਾਰ ਸ਼ਬਦ ਆਇਆ ਹੈ। ੭. ਸੰ, ਲੋਹਾ. ਫੌਲਾਦ. "ਅਸੰਖ ਸੂਰ ਮੁਹ ਭਖ ਸਾਰ." (ਜਪੁ) "ਸਾਰ ਸੋਂ ਸਾਰ ਕੀ ਧਾਰ ਬਜੀ." (ਚੰਡੀ ੧) ੮. ਜਲ। ੯. ਮੱਖਣ। ੧੦. ਬੱਦਲ. ਮੇਘ। ੧੧. ਬਲ। ੧੨. ਨਿਆਉਂ. ਇਨਸਾਫ. "ਕਰਣੀ ਉਪਰਿ ਹੋਵਗਿ ਸਾਰ." (ਬਸੰ ਮਃ ੧) ੧੩. ਪਵਨ। ੧੪. ਪਾਰਬ੍ਰਹਮ. ਕਰਤਾਰ। ੧੫. ਧਰਮ। ੧੬. ਕਿਸੇ ਵਸਤੁ ਦਾ ਰਸ। ੧੭. ਵਿ- ਉੱਤਮ. ਸ਼੍ਰੇਸ੍ਠ. "ਮਨ ਮੇਰੇ ਸਤਿਗੁਰ ਸੇਵਾ ਸਾਰ." (ਸ੍ਰੀ ਮਃ ੫) ੧੮. ਇੱਕ ਅਰਥਾਲੰਕਾਰ. ਅੱਛਾ ਅਥਵਾ ਬੁਰਾ ਪਦਾਰਥ, ਜੋ ਇੱਕ ਤੋਂ ਇੱਕ ਵਧਕੇ ਹੋਵੇ, ਅਰਥਾਤ ਪਹਿਲੇ ਨਾਲੋਂ ਦੂਜਾ ਸਾਰ ਹੋਵੇ, ਐਸਾ ਵਰਣਨ "ਸਾਰ" ਅਲੰਕਾਰ ਹੈ.#ਜਹਿਂ ਉਤਰੋਤਰ ਹਨਐ ਅਧਿਕਾਈ,#ਅਲੰਕਾਰ ਸੋ ਸਾਰ ਕਹਾਈ. (ਗਰਬ ਗੰਜਨੀ)#ਉਦਾਹਰਣ-#ਮਾਨਸ ਦੇਹ ਦੁਲੱਭ ਹੈ ਜੁਗਹ ਜੁਗੰਤਰਿ ਆਵੈ ਵਾਰੀ,#ਉੱਤਮਜਨਮ ਦੁਲੱਭ ਹੈ ਇਕਵਾਕੀ ਕੋੜਮਾ ਵਿਚਾਰੀ,#ਦੇਹ ਅਰੋਗ ਦੁਲੱਭ ਹੈ ਭਾਗਠ ਮਾਤ ਪਿਤਾ ਹਿਤਕਾਰੀ,#ਸਾਧੂਸੰਗ ਦੁਲੱਭਹੈ ਗੁਰਮੁਖ ਸੁਖਫਲ ਭਗਤਿ ਪਿਆਰੀ.#(ਭਾਗੁ)#ਮਿਸ਼ਰੀ ਤੇ ਮਧੁ ਮਧੁਰ ਹੈ ਮਧੁ ਤੇ ਸੁਧਾ ਮਹਾਨ,#ਸ਼੍ਰੀ ਗੁਰੁਬਾਨੀ ਸੁਧਾ ਤੇ ਨਿਸ਼ਚਯ ਮੀਠੀ ਜਾਨ.#੧੯ ਇੱਕ ਮਾਤ੍ਰਿਕ ਛੰਦ, ਇਸ ਦਾ ਨਾਉਂ "ਲਲਿਤਪਦ" ਭੀ ਹੈ. ਲੱਛਣ- ਚਾਰ ਚਰਣ, ਪ੍ਰਤਿ ਚਰਣ ੨੮ ਮਾਤ੍ਰਾ. ੧੬. ਅਤੇ ੧੨. ਮਾਤ੍ਰਾ ਪੁਰ ਵਿਸ਼੍ਰਾਮ. ਅੰਤ ਦੋ ਗੁਰੁ.#ਉਦਾਹਰਣ-#ਥਿੱਤਿ ਵਾਰ ਨਾ ਜੋਗੀ ਜਾਣੈ, ਰੁੱਤਿ ਮਾਹੁ ਨਾ ਕੋਈ,#ਜਾ ਕਰਤਾ ਸਿਰਠੀ ਕਉ ਸਾਜੇ, ਆਪੇ ਜਾਣੈ ਸੋਈ,#ਕਿਵਕਰਿ ਆਖਾ ਕਿਵ ਸਾਲਾਹੀ, ਕਿਉ ਵਰਨੀ ਕਿਵ ਜਾਣਾ,#ਨਾਨਕ ਆਖਣਿ ਸਭਕੋ ਆਖੈ, ਇਕ ਦੂ ਇੱਕ ਸਿਆਣਾ।#(ਜਪੁ)¹#(ਅ) ਵਰਣ ਵ੍ਰਿੱਤ 'ਸਾਰ' ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ਇੱਕ ਇੱਕ ਲਘੁ ਗੁਰੁ.#ਉਦਾਹਰਣ-#ਜਾਪ। ਤਾਪ। ਗ੍ਯਾਨ। ਧ੍ਯਾਨ।। ੨੦. ਦੇਖੋ, ਸਾਰਣਾ। ੨੧. ਫ਼ਾ. [سار] ਊਂਟ. ਸ਼ੁਤਰ. ਦੇਖੋ, ਸਾਰਬਾਨ। ੨੨ ਸ੍ਵਾਮੀ. ਮਾਲਿਕ....
ਦੇਖੋ, ਬਿਕਾਰ. "ਜਿਤੁ ਖਾਧੈ ਤਨੁ ਪੀੜੀਐ, ਮਨ ਮਹਿ ਚਲਹਿ ਵਿਕਾਰ." (ਸ੍ਰੀ ਮਃ ੧)...
ਵਿ- ਨਿਰ੍ਲੇਪ. ਬਿਨਾ ਲੇਪ। ੨. ਰਾਗ ਦ੍ਵੇਸ ਆਦਿ ਵਿਕਾਰਾਂ ਦਾ ਜਿਸ ਪੁਰ ਅਸਰ ਨਹੀਂ। ੩. ਜੋ ਕਿਸੇ ਵਿਸਯ ਵਿੱਚ ਆਸਕ੍ਤ ਨਹੀਂ.#"ਸੁਖ ਦੁਖ ਰਹਿਤ ਸਦਾ ਨਿਰਲੇਪੀ." (ਸੋਰ ਮਃ ੯)...