rāngāरांगा
ਰੰਗਿਆ. ਰੰਗੀਨ. "ਰੰਗਿ ਚਲੂਲੈ ਰਾਂਗਾ." (ਮਾਲੀ ਮਃ ੪) ੨. ਸੰਗ੍ਯਾ- ਕਲੀ ਧਾਤੁ. ਸੰ. रङ्ग.
रंगिआ. रंगीन. "रंगि चलूलै रांगा." (माली मः ४) २. संग्या- कली धातु. सं. रङ्ग.
ਫ਼ਾ. [رنگین] ਵਿ- ਰੰਗਦਾਰ। ੨. ਭਾਵ- ਰੰਗੀਲਾ. ਸ਼ੌਕ਼ੀਨ....
ਰੰਗ (ਪ੍ਰੇਮ) ਵਿੱਚ. "ਰੰਗਿ ਹਸਹਿ ਰੰਗਿ ਰੋਵਹਿ." (ਵਾਰ ਆਸਾ) ੨. ਰੰਗ ਕਰਕੇ. ਰੰਗ ਦ੍ਵਾਰਾ. ਦੇਖੋ, ਰੰਗ ਸ਼ਬਦ. "ਓਹੁ ਧੋਪੈ ਨਾਵੈ ਕੈ ਰੰਗਿ." (ਜਪੁ)...
ਰੰਗਿਆ. ਰੰਗੀਨ. "ਰੰਗਿ ਚਲੂਲੈ ਰਾਂਗਾ." (ਮਾਲੀ ਮਃ ੪) ੨. ਸੰਗ੍ਯਾ- ਕਲੀ ਧਾਤੁ. ਸੰ. रङ्ग....
ਭਾਈ ਫੇਰੂ ਦਾ ਪੋਤਾਚੇਲਾ ਮਹਾਤਮਾ ਸਾਧੂ, ਜੋ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦੀ ਸੇਵਾ ਵਿੱਚ ਹਾਜਿਰ ਰਿਹਾ। ੨. ਸੰ. मालिन्. ਵਿ- ਮਾਲਾ ਬਣਾਉਣ ਵਾਲਾ। ੩. ਸੰਗ੍ਯਾ- ਬਾਗ਼ਬਾਨ. "ਅਹਿਨਿਸ ਫੂਲ ਬਿਛਾਵੈ ਮਾਲੀ." (ਗਉ ਅਃ ਮਃ ੧) ੪. ਭਾਵ- ਕਰਤਾਰ, ਜਿਸ ਦਾ ਬਾਗ ਸੰਸਾਰ ਹੈ. "ਤਉ ਮਾਲੀ ਕੇ ਹੋਵਹੁ." (ਬਸੰ ਮਃ ੧) ੫. ਅ਼. [مالی] ਵਿ- ਮਾਲ (ਦੌਲਤ) ਸੰਬੰਧੀ। ੬. ਪੰਥ ਪ੍ਰਕਾਸ਼ ਦੇ ਕਰਤਾ ਸਰਦਾਰ ਰਤਨਸਿੰਘ ਨੇ ਕਪਤਾਨ ਮਰੇ Captain Murray ਨੂੰ ਭੀ ਮਾਲੀ ਲਿਖਿਆ ਹੈ. "ਜਰਨੈਲ ਆਗੇ ਥੋ ਮਾਲੀ ਕਪਤਾਨ." ਦੇਖੋ, ਮਰੇ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਕਲਿਯੁਗ ਦੇਖੋ, ਕਲਿ. "ਨਹਿ ਦੋਖ ਬਿਆਪਹਿ ਕਲੀ." (ਕੇਦਾ ਮਃ ੫) ੨. ਫੂਕਿਆ ਹੋਇਆ ਪੱਥਰ. ਚਿੱਟਾ ਚੂਨਾ। ੩. ਚਿਲਮ, ਜਿਸ ਦੀ ਸ਼ਕਲ ਫੁੱਲ ਦੀ ਕਲੀ ਸਮਾਨ ਹੁੰਦੀ ਹੈ। ੪. ਅੰਗਰਖੇ ਕੁੜਤੇ ਆਦਿਕ ਦੀ ਕਲੀ। ੫. ਤੁਕ. ਛੰਦ ਦਾ ਚਰਣ. "ਕਲੀ ਮਧ ਚਾਰ ਜਗੰਨ ਬਨਾਇ." (ਰੂਪਦੀਪ) ੬. ਕਲਿਕਾ. ਫੁੱਲ ਦੀ ਡੋਡੀ. "ਅਲੀ ਕਲੀ ਹੀ ਸੋਂ ਬਿਧ੍ਯੋ." (ਬਿਹਾਰੀ) ੭. ਵਿ- ਕਲਾਵਾਨ. ਸ਼ਕਤਿਵਾਨ. "ਕਿ ਸਰਬੰ ਕਲੀ ਹੈ." (ਜਾਪੁ) ੮. ਅ਼. [قلعی] ਕ਼ਲਈ਼. ਕਲਾ ਨਾਮਕ ਖਾਨਿ ਤੋਂ ਨਿਕਲੀ ਹੋਈ ਧਾਤੁ. ਰਾਂਗਾ. ਬੰਗ. Stannum....
(ਦੇਖੋ, ਧਾ ਧਾਤੁ). ਸੰ. ਸੰਗ੍ਯਾ- ਕਰਤਾਰ, ਜੋ ਸਭ ਨੂੰ ਧਾਰਣ ਕਰਦਾ ਹੈ. "ਅਸੁਲੂ ਇਕੁਧਾਤੁ." (ਜਪੁ) ੨. ਵੈਦ੍ਯਕ ਅਨੁਸਾਰ ਸ਼ਰੀਰ ਨੂੰ ਧਾਰਣ ਵਾਲੇ ਸੱਤ ਪਦਾਰਥ- ਰਸ, ਰਕ੍ਤ, ਮਾਂਸ, ਮੇਦ, ਅਸ੍ਥਿ, ਮੱਜਾ ਅਤੇ ਵੀਰਯ। ੩. ਵਾਤ, ਪਿੱਤ ਅਤੇ ਕਫ ਦੇਹ ਦੇ ਆਧਾਰ ਰੂਪ ਖ਼ਿਲਤ। ੪. ਖਾਨਿ ਤੋਂ ਨਿਕਲਿਆਂ ਪਦਾਰਥ- ਸੋਨਾ (ਸੁਵਰਣ), ਚਾਂਦੀ, ਤਾਂਬਾ, ਲੋਹਾ ਆਦਿ. ਦੇਖੋ, ਉਪਧਾਤੁ ਅਤੇ ਅਸਟਧਾਤੁ. "ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿਜਾਈ." (ਮਾਰੂ ਅਃ ਮਃ ੧) ੫. ਸ਼ਬਦ, ਸਪਰਸ਼, ਰੂਪ, ਰਸ, ਗੰਧ ਇਹ ਪੰਜ ਵਿਸੇ. "ਹਰਿ ਆਪੇ ਪੰਚਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ." (ਬੈਰਾ ਮਃ ੪) "ਇੰਦ੍ਰੀਧਾਤੁ ਸਬਲ ਕਹੀਅਤ ਹੈ." (ਮਾਰੂ ਮਃ ੩) ਦੇਖੋ, ਗੁਣਧਾਤੁ। ੬. ਇੰਦ੍ਰੀਆਂ, ਜੋ ਵਿਸਿਆਂ ਨੂੰ ਧਾਰਣ ਕਰਦੀਆਂ ਹਨ. "ਮਨੁ ਮਾਰੇ ਧਾਤੁ ਮਰਿਜਾਇ." (ਗਉ ਮਃ ੩) ੭. ਪੰਜ ਤੱਤ, ਜੋ ਦੇਹ ਨੂੰ ਧਾਰਣ ਕਰਦੇ ਹਨ. "ਜਬ ਚੂਕੈ ਪੰਚਧਾਤੁ ਕੀ ਰਚਨਾ." (ਮਾਰੂ ਕਬੀਰ) ੮. ਮਾਇਆ. "ਲਿਵ ਧਾਤੁ ਦੁਇ ਰਾਹ ਹੈ." (ਵਾਰ ਸ੍ਰੀ ਮਃ ੩) ਕਰਤਾਰ ਦੀ ਪ੍ਰੀਤਿ ਅਤੇ ਮਾਇਆ ਦੋ ਮਾਰਗ ਹਨ. "ਨਾਨਕ ਧਾਤੁ ਲਿਵੈ ਜੋੜ ਨ ਆਵਈ." (ਵਾਰ ਗਉ ੧. ਮਃ ੪) ੯. ਅਵਿਦ੍ਯਾ. "ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ." (ਗੂਜ ਮਃ ੩) ੧੦. ਜੀਵਾਤਮਾ. "ਧਾਤੁ ਮਿਲੈ ਫੁਨ ਧਾਤੁ ਕਉ ਸਿਫਤੀ ਸਿਫਤਿ ਸਮਾਇ." (ਸ੍ਰੀ ਮਃ ੧) ੧੧. ਗੁਣ. ਸਿਫਤ. "ਜੇਹੀ ਧਾਤੁ ਤੇਹਾ ਤਿਨ ਨਾਉ." (ਸ੍ਰੀ ਮਃ ੧) ੧੨. ਵਸਤੂ. ਦ੍ਰਵ੍ਯ. ਪਦਾਰਥ. "ਤ੍ਰੈ ਗੁਣ ਸਭਾ ਧਾਤੁ ਹੈ." (ਸ੍ਰੀ ਮਃ ੩) ੧੩. ਸੁਭਾਉ. ਪ੍ਰਕ੍ਰਿਤਿ. ਵਾਦੀ. "ਕੁਤੇ ਚੰਦਨ ਲਾਈਐ ਭੀ ਸੋ ਕੁਤੀ ਧਾਤੁ." (ਵਾਰ ਮਾਝ ਮਃ ੧) ੧੪. ਵਾਸਨਾ. ਰੁਚਿ. "ਪੰਜਵੈ ਖਾਣ ਪੀਅਣ ਕੀ ਧਾਤੁ." (ਮਾਰ ਮਾਝ ਮਃ ੧) ੧੫. ਵੀਰਯ. ਮਣੀ। ੧੬. ਵ੍ਯਾਕਰਣ ਅਨੁਸਾਰ ਸ਼ਬਦ ਦਾ ਮੂਲ, ਜਿਸ ਤੋਂ ਕ੍ਰਿਯਾ ਬਣਦੀਆਂ ਹਨ. ਮਸਦਰ, Verbalroot. ਸੰਸਕ੍ਰਿਤ ਭਾਸਾ ਦੇ ੧੭੦੮ ਧਾਤੁ ਹਨ। ੧੭. ਦੁੱਧ ਦੇਣ ਵਾਲੀ ਗਊ। ੧੮. ਭਾਵ- ਚਾਰ ਵਰਣ ਅਤੇ ਚਾਰ ਮਜਹਬ. "ਅਸਟ ਧਾਤੁ ਇਕ ਧਾਤੁ ਕਰਾਇਆ." (ਭਾਗੁ) ਇੱਕ ਧਾਤੁ ਦਾ ਅਰਥ ਸਿੱਖ ਧਰਮ ਹੈ। ੧੯. ਸੰਗੀਤ ਅਨੁਸਾਰ ਲੈ ਤਾਰ ਵਿਚ ਬੰਨ੍ਹਿਆ ਹੋਇਆ ਗਾਉਣ ਯੋਗ੍ਯ ਪਦ। ੨੦. ਸੰ. धावितृ- ਧਾਵਿਤ੍ਰਿ. ਵਿ- ਦੋੜਨ ਵਾਲਾ. ਚਲਾਇਮਾਨ. "ਹੋਰੁ ਬਿਰਹਾ ਸਭ ਧਾਤੁ ਹੈ, ਜਬਲਗੁ ਸਾਹਿਬੁ ਪ੍ਰੀਤਿ ਨ ਹੋਇ." (ਵਾਰ ਸ਼੍ਰੀ ਮਃ ੩)...