ਰਾਗ

rāgaराग


(ਦੇਖੋ, ਰੰਜ੍‌ ਧਾ) ਸੰ. ਸੰਗ੍ਯਾ- ਰਜਨ (ਰੰਗਣਾ) ਅਤੇ ਰੰਗ। ੨. ਵਰਣਨ. ਕਥਨ। ੩. ਪ੍ਰੀਤਿ. ਅਨੁਰਾਗ ਪ੍ਰੇਮ। ੪. ਕ੍ਰੋਧ. ਗੁੱਸਾ। ੫. ਰਾਜਾ। ੬. ਚੰਦ੍ਰਮਾ। ੭. ਸੂਰਜ। ੮. ਕਵਚ ਸੰਜੋਆ. "ਕਹੂੰ ਟੋਪ ਟੂਟੇ ਕਹੂੰ ਰਾਗ ਭਾਰੀ." (ਚਰਿਤ੍ਰ ੧੨੦) ੯. ਲੋਹੇ ਦੀਆਂ ਕੜੀਆਂ ਦਾ ਬੁਣਿਆ ਹੋਇਆ ਹੱਥ ਦਾ ਰੱਛਕ ਦਸਤਾਨਾ. "ਚਿਲਤਹ ਰਾਗ ਸੰਜੇਵਾ ਡਾਰੇ." (ਪਾਰਸਾਵ) ੧੦. ਸ਼ਿੰਗਾਰ. ਸਜਾਵਟ। ੧੧. ਸੰਗੀਤ ਵਿਦ੍ਯਾ ਅਨੁਸਾਰ ਸਰਪਬੰਧ. ਜਿਸ ਦੇ ਸੁਣਨ ਤੋਂ ਮਨ ਵਿੱਚ ਰਾਗ (ਪ੍ਰੇਮ) ਉਪਜੇ.¹ ਰਾਗ ਦਾ ਮੂਲ ਸੜਜ, ਰਿਸਭ, ਗਾਂਧਾਰ, ਮਧ੍ਯਮ ਪੰਚਮ, ਧੈਵਤ ਅਤੇ ਨਿਸਾਦ. ਇਹ ਸੱਤ ਸੁਰ ਹਨ. "ਰਾਗ ਨਾਦ ਸਬਦਿ ਸੋਹਣੇ." (ਮਃ ੩. ਵਾਰ ਬਿਲਾ)#ਮਤਭੇਦ ਅਤੇ ਦੇਸ਼ਭੇਦ ਕਰਕੇ ਰਾਗਾਂ ਦੇ ਅਨੰਤ ਭੇਦ ਅਤੇ ਰੂਪ ਹਨ.² ਕਿਤਨਿਆਂ ਦੇ ਭੈਰਵ, ਮੱਲਾਰ, ਸ੍ਰੀਰਾਗ, ਵਸੰਤ, ਹਿੰਦੋਲ ਅਤੇ ਦੀਪਕ ਛੀ ਪ੍ਰਧਾਨ ਰਾਗ ਮੰਨੇ ਹਨ. ਕਈ ਗ੍ਰੰਥ ਲਿਖਦੇ ਹਨ ਕਿ ਮਾਲਵ, ਮੱਲਾਰ, ਸ਼੍ਰੀਰਾਗ, ਵਸੰਤ, ਹਿੰਦੋਲ ਅਤੇ ਕਰਣਾਟ ਛੀ ਮੁੱਖਰਾਗ ਹਨ. ਭਰਤ ਦੇ ਮਤ ਅਨੁਸਾਰ ਮੁੱਖ ਰਾਗ ਭੈਰਵ, ਕੌਸ਼ਿਕ, ਹਿੰਦੋਲ, ਦੀਪਕ, ਸ਼੍ਰੀਰਾਗ ਅਤੇ ਮੇਘ ਹਨ. ਹਨੁਮੰਤ ਮਤ ਅਨੁਸਾਰ ਇਨ੍ਹਾਂ ਦਾ ਕ੍ਰਮ ਹੈ- ਸ਼੍ਰੀਰਾਗ ਭੈਰਵ, ਮੇਘ, ਦੀਪਕ, ਮਾਲਕੇਸ ਅਤੇ ਹਿੰਦੋਲ.#ਵਿਦ੍ਵਾਨਾਂ ਦੇ ਰਾਗਾਂ ਦੇ ਮੁੱਖ ਭੇਦ ਤਿੰਨ ਮੰਨੇ ਹਨ- ਔੜਵ (ਪੰਜ ਸੁਰ ਦੇ), ਸਾੜਵ (ਛੀ ਸੁਰ ਦੇ), ਅਤੇ ਸੰਪੂਰਣ (ਸੱਤ ਸੁਰ ਦੇ)³#ਸੰਗੀਤਸ਼ਾਸਤ੍ਰ ਨੇ ਰਾਗਾਂ ਦੇ ਤਿੰਨ ਭੇਦ- ਸ਼ੁੱਧ, ਛਾਯਾਲਿੰਗਿਤ ਅਤੇ ਸੰਕੀਰਣ ਭੀ ਥਾਪੇ ਹਨ.#(ੳ) ਮੁੱਢ ਤੋਂ ਥਾਪੇ ਹੋਏ ਸੁਰ ਜਿਨ੍ਹਾਂ ਰਾਗਾਂ ਨੂੰ ਲਗਦੇ ਹਨ ਅਰ ਜਿਨ੍ਹਾਂ ਦੀ ਸ਼ਕਲ ਵਿੱਚ ਕੁਝ ਏਰਫੇਰ ਨਹੀਂ ਹੋਇਆ, ਉਹ ਸ਼ੁੱਧ ਹਨ.#(ਅ) ਦੂਸਰੇ ਰਾਗਾਂ ਦੇ ਸਰੂਪ ਦੀ ਕੁਝ ਝਲਕ ਜਿਨ੍ਹਾਂ ਰਾਗਾਂ ਵਿੱਚ ਪਾਈ ਜਾਂਦੀ ਹੈ, ਉਹ ਛਾਯਾਲਿੰਗਿਤ ਹਨ.#(ੲ) ਰਾਗਾਂ ਦੇ ਬਹੁਤ ਸੁਰ ਅਰ ਛਾਯਾਲਿੰਗਿਤ ਰਾਗਾਂ ਦੇ ਆਪੋਵਿੱਚੀ ਮਿਲਣ ਤੋਂ ਜੋ ਭੇਦ ਬਣ ਗਏ ਹਨ, ਉਹ ਸੰਕੀਰਣ ਆਖੀਦੇ ਹਨ.#ਕਈ ਸੰਗੀਤ ਗ੍ਰੰਥਾਂ ਵਿੱਚ ਦੋ ਹੀ ਭੇਦ ਲਿਖੇ ਹਨ, ਇੱਕ ਮਾਰ੍‍ਗੀਯ, ਦੂਜੇ ਦੇਸ਼ੀਯ, ਰਿਖੀਆਂ ਦੇ ਦੱਸੇ ਹੋਏ ਮਾਰ੍‍ਗ ਅਨੁਸਾਰ ਜੋ ਗਾਏ ਜਾਂਦੇ ਹਨ, ਉਹ ਮਾਰਗੀ ਹਨ, ਦੇਸ਼ਚਾਲ ਅਤੇ ਮਤਭੇਦ ਕਰਕੇ ਜੋ ਬਣ ਗਏ ਹਨ, ਉਹ ਦੇਸ਼ੀ ਹਨ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ੩੧ ਰਾਗ ਲਿਖੇ ਹਨ- ਸ਼੍ਰੀਰਾਗ, ਮਾਝ, ਗੌੜੀ, ਆਸਾ. ਗੂਜਰੀ. ਦੇਵਗੰਧਾਰੀ, ਬਿਹਾਗੜਾ, ਵਡਹੰਸ, ਸੋਰਠਿ, ਧਨਾਸਰੀ, ਜੈਤਸਰੀ, ਟੋਡੀ, ਬੈਰਾੜੀ, ਤਿਲੰਗ, ਸੂਹੀ, ਬਿਲਾਵਲ, ਗੌਂਡ, ਰਾਮਕਲੀ, ਨਟ, ਮਾਲੀਗੌੜਾ, ਮਾਰੂ, ਤੁਖਾਰੀ, ਕੇਦਾਰਾ, ਭੈਰਉ, ਬਸੰਤ, ਸਾਰਗ, ਮਲਾਰ, ਕਾਨੜਾ, ਕਲਿਆਨ, ਪ੍ਰਭਾਤੀ ਅਤੇ ਜੈਜਾਵੰਤੀ,#ਅਸੀਂ ਇਸ ਗ੍ਰੰਥ ਵਿੱਚ ਇਨ੍ਹਾਂ ਰਾਗਾਂ ਦਾ ਅੱਖਰ ਕ੍ਰਮ ਅਨੁਸਾਰ ਨਿਰਣਾ ਕਰਕੇ ਸਰੂਪ ਲਿਖਿਆ ਹੈ. ਦੇਖੋ, ਅੱਖਰਕ੍ਰਮ ਅਨੁਸਾਰ ਰਾਗਾਂ ਦੇ ਨਾਮ.⁴#ਗੁਰਮਤ ਵਿੱਚ ਰਾਗ ਨਾਲ ਮਿਲਿਆ ਕਰਤਾਰ ਦਾ ਕੀਰਤਨ ਧਰਮ ਦਾ ਅੰਗ ਹੈ. "ਗੁਣ ਗੋਵਿੰਦ ਗਾਵਹੁ ਸਭਿ ਹਰਿਜਨ, ਰਾਗਰਤਨ ਰਸਨਾ ਆਲਾਪ." (ਬਿਲਾ ਮਃ ੫) ਦੇਖੋ, ਚਾਰ ਚੌਕੀਆਂ.#ਇਸਲਾਮਮਤ ਵਿੱਚ ਰਾਗ ਸ਼ਰਾ ਦੇ ਵਿਰੁੱਧ ਹੈ. "ਨਾਫੀ" ਲਿਖਦਾ ਹੈ ਕਿ ਮੈਂ ਇੱਕ ਵਾਰ ਇਮਾਮ ਉਮਰ ਦੇ ਨਾਲ ਜਾ ਰਿਹਾ ਸੀ ਕਿ ਰਾਗ ਦੀ ਆਵਾਜ਼ ਆਈ, ਉਨ੍ਹਾਂ ਨੇ ਝੱਟ ਕੰਨਾਂ ਵਿੱਚ ਉਂਗਲਾਂ ਦੇ ਲਈਆਂ ਪੁੱਛਣ ਪੁਰ ਮੈਨੂੰ ਦੱਸਿਆ ਕਿ ਮੈਂ ਇੱਕ ਵੇਰ ਹਜ਼ਰਤ ਮੁਹ਼ੰਮਦ ਨਾਲ ਜਾ ਰਿਹਾ ਸੀ ਤਾਂ ਇਸੇ ਤਰਾਂ ਰਾਗ ਦੀ ਆਵਾਜ਼ ਆਉਣ ਪੁਰ ਉਨ੍ਹਾਂ ਨੇ ਕੰਨ ਬੰਦ ਕਰ ਲਏ ਸਨ. ਦੇਖੋ, ਮਿਸ਼ਕਾਤ.#ਯਹੂਦੀਆਂ ਅਤੇ ਈਸਾਈਆਂ ਵਿੱਚ ਰਾਗ ਦਾ ਨਿਸੇਧ ਨਹੀਂ, ਸਗੋਂ ਕੀਰਤਨ ਅਤੇ ਨ੍ਰਿਤ੍ਯ ਭਗਤੀ ਦਾ ਅੰਗ ਹੈ. ਦੇਖੋ ਜ਼ੱਬੂਰ (The Psalms of David)#ਰਾਗ ਦੇ ਸੰਬੰਧ ਵਿੱਚ ਦੇਖੋ, ਸ੍ਵਰ, ਸ਼੍ਰੁਤਿ, ਠਾਟ ਅਤੇ ਮੁਰਗਨਾ ਸ਼ਬਦ। ੧੨. ਫ਼ਾ. [راغ] ਰਾਗ਼. ਪਹਾੜ ਦਾ ਦਾਮਨ। ੧੩. ਆਨੰਦਦਾਇਕ ਸਬਜ਼ ਭੂਮਿ.


(देखो, रंज्‌ धा) सं. संग्या- रजन (रंगणा) अते रंग। २. वरणन. कथन। ३. प्रीति. अनुराग प्रेम। ४. क्रोध. गुॱसा। ५. राजा। ६. चंद्रमा। ७. सूरज। ८. कवच संजोआ. "कहूं टोप टूटे कहूं राग भारी." (चरित्र १२०) ९. लोहे दीआं कड़ीआं दा बुणिआ होइआ हॱथ दा रॱछक दसताना. "चिलतह राग संजेवा डारे." (पारसाव) १०. शिंगार. सजावट। ११. संगीत विद्या अनुसार सरपबंध. जिस दे सुणन तों मन विॱच राग (प्रेम) उपजे.¹ राग दा मूल सड़ज, रिसभ, गांधार, मध्यम पंचम, धैवत अते निसाद. इह सॱत सुर हन. "राग नाद सबदि सोहणे." (मः ३. वार बिला)#मतभेद अते देशभेद करके रागां दे अनंत भेद अते रूप हन.² कितनिआं दे भैरव, मॱलार, स्रीराग, वसंत, हिंदोल अते दीपक छी प्रधान राग मंने हन. कई ग्रंथ लिखदे हन कि मालव, मॱलार, श्रीराग, वसंत, हिंदोल अते करणाट छी मुॱखराग हन. भरत दे मत अनुसार मुॱख राग भैरव, कौशिक, हिंदोल, दीपक, श्रीराग अते मेघ हन. हनुमंत मत अनुसार इन्हां दा क्रम है- श्रीराग भैरव, मेघ, दीपक, मालकेस अते हिंदोल.#विद्वानां दे रागां दे मुॱख भेद तिंन मंने हन- औड़व (पंज सुर दे), साड़व (छी सुर दे), अते संपूरण (सॱत सुर दे)³#संगीतशासत्र ने रागां दे तिंन भेद- शुॱध,छायालिंगित अते संकीरण भी थापे हन.#(ॳ) मुॱढ तों थापे होए सुर जिन्हां रागां नूं लगदे हन अर जिन्हां दी शकल विॱच कुझ एरफेर नहीं होइआ, उह शुॱध हन.#(अ) दूसरे रागां दे सरूप दी कुझ झलक जिन्हां रागां विॱच पाई जांदी है, उह छायालिंगित हन.#(ॲ) रागां दे बहुत सुर अर छायालिंगित रागां दे आपोविॱची मिलण तों जो भेद बण गए हन, उह संकीरण आखीदे हन.#कई संगीत ग्रंथां विॱच दो ही भेद लिखे हन, इॱक मार्‍गीय, दूजे देशीय, रिखीआं दे दॱसे होए मार्‍ग अनुसार जो गाए जांदे हन, उह मारगी हन, देशचाल अते मतभेद करके जो बण गए हन, उह देशी हन.#श्री गुरू ग्रंथसाहिब विॱच ३१ राग लिखे हन- श्रीराग, माझ, गौड़ी, आसा. गूजरी. देवगंधारी, बिहागड़ा, वडहंस, सोरठि, धनासरी, जैतसरी, टोडी, बैराड़ी, तिलंग, सूही, बिलावल, गौंड, रामकली, नट, मालीगौड़ा, मारू, तुखारी, केदारा, भैरउ, बसंत, सारग, मलार, कानड़ा, कलिआन, प्रभाती अते जैजावंती,#असीं इस ग्रंथ विॱच इन्हां रागां दा अॱखर क्रम अनुसार निरणा करके सरूप लिखिआ है. देखो, अॱखरक्रम अनुसार रागां दे नाम.⁴#गुरमत विॱच राग नाल मिलिआ करतार दा कीरतन धरम दा अंग है. "गुण गोविंद गावहु सभि हरिजन, रागरतन रसना आलाप." (बिला मः ५) देखो, चारचौकीआं.#इसलाममत विॱच राग शरा दे विरुॱध है. "नाफी" लिखदा है कि मैं इॱक वार इमाम उमर दे नाल जा रिहा सी कि राग दी आवाज़ आई, उन्हां ने झॱट कंनां विॱच उंगलां दे लईआं पुॱछण पुर मैनूं दॱसिआ कि मैं इॱक वेर हज़रत मुह़ंमद नाल जा रिहा सी तां इसे तरां राग दी आवाज़ आउण पुर उन्हां ने कंन बंद कर लए सन. देखो, मिशकात.#यहूदीआं अते ईसाईआं विॱच राग दा निसेध नहीं, सगों कीरतन अते न्रित्य भगती दा अंग है. देखो ज़ॱबूर (The Psalms of David)#राग दे संबंध विॱच देखो, स्वर, श्रुति, ठाट अते मुरगना शबद। १२. फ़ा. [راغ] राग़. पहाड़ दा दामन। १३. आनंददाइक सबज़ भूमि.