rāgamālāरागमाला
ਰੰਗੀਨ ਮਾਲਾ. ਰੰਗਬਰੰਗੀ ਮਾਲਾ। ੨. ਜੜਾਊ ਹਾਟ. "ਦਿਪੈ ਚਾਰੁ ਆਭਾ, ਮਨੋ ਰਾਗ ਮਾਲਾ." (ਚਰਿਤ੍ਰ ੨੦) ੩. ਐਸੀ ਰਚਨਾ, ਜਿਸ ਵਿੱਚ ਰਾਗਾਂ ਦੀ ਨਾਮਾਵਲੀ ਹੋਵੇ। ੪. ਮਾਧਵਾਨਲ ਸੰਗੀਤ ਦੇ, ਆਲਮ ਕਵਿ ਕ੍ਰਿਤ, ਹਿੰਦੀ ਅਨੁਵਾਦ ਵਿੱਚੋਂ ੬੩ਵੇਂ ਛੰਦ ਤੋਂ ੭੨ਵੇਂ ਤੀਕ ਦਾ ਪਾਠ, ਜਿਸ ਵਿੱਚ ਛੀ ਰਾਗ, ਉਨ੍ਹਾਂ ਦੀਆਂ ਪੰਜ ਪੰਜ ਰਾਗਿਣੀਆਂ ਅਤੇ ਅੱਠ ਅੰਠ ਪੁਤ੍ਰ ਦੱਸੇ ਹਨ.#ਹੇਠ ਲਿਖੇ ਨਕਸ਼ੇ ਤੋਂ ਪਾਠਕ ਸਾਰੇ ਨਾਉਂ ਵੇਖ ਸਕਦੇ ਹਨ:-:%
रंगीनमाला. रंगबरंगी माला। २. जड़ाऊ हाट. "दिपै चारु आभा, मनो राग माला." (चरित्र २०) ३. ऐसी रचना, जिस विॱच रागां दी नामावली होवे। ४. माधवानल संगीत दे, आलम कवि क्रित, हिंदी अनुवाद विॱचों ६३वें छंद तों ७२वें तीक दा पाठ, जिस विॱच छी राग, उन्हां दीआं पंज पंज रागिणीआं अते अॱठ अंठ पुत्र दॱसे हन.#हेठ लिखे नकशे तों पाठक सारे नाउं वेख सकदे हन:-:%
ਫ਼ਾ. [رنگین] ਵਿ- ਰੰਗਦਾਰ। ੨. ਭਾਵ- ਰੰਗੀਲਾ. ਸ਼ੌਕ਼ੀਨ....
ਸੰ. ਸੰਗ੍ਯਾ- ਪੰਕ੍ਤਿ. ਸ਼੍ਰੇਣੀ. ਕ਼ਤਾਰ। ੨. ਫੁੱਲ ਅਥਵਾ ਰਤਨਾਂ ਦਾ ਹਾਰ। ੩. ਸਿਮਰਨੀ. ਜਪਨੀ. ਦੇਖੋ, ਜਪਮਾਲਾ. "ਹਰਿ ਹਰਿ ਅਖਰ ਦੁਇ ਇਹ ਮਾਲਾ." (ਆਸਾ ਮਃ ੫)...
ਇਵ- ਜਟਿਤ. ਜੜਿਆ ਹੋਇਆ. ਜਿਸ ਵਿਚ ਰਤਨ ਜੜੇ ਹੋਣ....
ਸੰਗ੍ਯਾ- ਹੱਟ. ਦੁਕਾਨ. "ਆਜੁ ਮੈ ਬੈਸਿਓ ਹਰਿ ਹਾਟ." (ਮਲਾ ਮਃ ੫) ੨. ਦੇਖੋ, ਹਟਣਾ. "ਮਾਇਆ ਗਈਆ ਹਾਟ." (ਸਾਰ ਮਃ ੫)...
ਦੇਖੋ, ਚਾਰ। ੨. ਸੰ. ਵਿ- ਸੁੰਦਰ. ਮਨੋਹਰ. "ਨਾਮ ਬਿਨਾ ਕੈਸੇ ਗੁਨ ਚਾਰੁ?" (ਬਸੰ ਅਃ ਮਃ ੧) "ਗੁਰਿ ਮੇਲੀ ਗੁਣ ਚਾਰੁ." (ਸ੍ਰੀ ਅਃ ਮਃ ੧) ੩. ਸੰਗ੍ਯਾ- ਵ੍ਰਿਹਸਪਤਿ। ੪. ਰੁਕਮਿਣੀ ਦੇ ਉਦਰ ਤੋਂ ਕ੍ਰਿਸਨ ਜੀ ਦਾ ਇੱਕ ਪੁਤ੍ਰ। ੫. ਕੇਸਰ. ਜ਼ਾਫ਼ਰਾਨ. ਕਸ਼ਮੀਰਜ....
ਸੰ. ਸੰਗ੍ਯਾ- ਸ਼ੋਭਾ। ੨. ਪ੍ਰਭਾ. ਚਮਕ। ੩. ਉਪਮਾ....
ਵ੍ਯ- ਮਾਨੋ. ਗੋਯਾ. ਜਾਣੀਓਂ....
(ਦੇਖੋ, ਰੰਜ੍ ਧਾ) ਸੰ. ਸੰਗ੍ਯਾ- ਰਜਨ (ਰੰਗਣਾ) ਅਤੇ ਰੰਗ। ੨. ਵਰਣਨ. ਕਥਨ। ੩. ਪ੍ਰੀਤਿ. ਅਨੁਰਾਗ ਪ੍ਰੇਮ। ੪. ਕ੍ਰੋਧ. ਗੁੱਸਾ। ੫. ਰਾਜਾ। ੬. ਚੰਦ੍ਰਮਾ। ੭. ਸੂਰਜ। ੮. ਕਵਚ ਸੰਜੋਆ. "ਕਹੂੰ ਟੋਪ ਟੂਟੇ ਕਹੂੰ ਰਾਗ ਭਾਰੀ." (ਚਰਿਤ੍ਰ ੧੨੦) ੯. ਲੋਹੇ ਦੀਆਂ ਕੜੀਆਂ ਦਾ ਬੁਣਿਆ ਹੋਇਆ ਹੱਥ ਦਾ ਰੱਛਕ ਦਸਤਾਨਾ. "ਚਿਲਤਹ ਰਾਗ ਸੰਜੇਵਾ ਡਾਰੇ." (ਪਾਰਸਾਵ) ੧੦. ਸ਼ਿੰਗਾਰ. ਸਜਾਵਟ। ੧੧. ਸੰਗੀਤ ਵਿਦ੍ਯਾ ਅਨੁਸਾਰ ਸਰਪਬੰਧ. ਜਿਸ ਦੇ ਸੁਣਨ ਤੋਂ ਮਨ ਵਿੱਚ ਰਾਗ (ਪ੍ਰੇਮ) ਉਪਜੇ.¹ ਰਾਗ ਦਾ ਮੂਲ ਸੜਜ, ਰਿਸਭ, ਗਾਂਧਾਰ, ਮਧ੍ਯਮ ਪੰਚਮ, ਧੈਵਤ ਅਤੇ ਨਿਸਾਦ. ਇਹ ਸੱਤ ਸੁਰ ਹਨ. "ਰਾਗ ਨਾਦ ਸਬਦਿ ਸੋਹਣੇ." (ਮਃ ੩. ਵਾਰ ਬਿਲਾ)#ਮਤਭੇਦ ਅਤੇ ਦੇਸ਼ਭੇਦ ਕਰਕੇ ਰਾਗਾਂ ਦੇ ਅਨੰਤ ਭੇਦ ਅਤੇ ਰੂਪ ਹਨ.² ਕਿਤਨਿਆਂ ਦੇ ਭੈਰਵ, ਮੱਲਾਰ, ਸ੍ਰੀਰਾਗ, ਵਸੰਤ, ਹਿੰਦੋਲ ਅਤੇ ਦੀਪਕ ਛੀ ਪ੍ਰਧਾਨ ਰਾਗ ਮੰਨੇ ਹਨ. ਕਈ ਗ੍ਰੰਥ ਲਿਖਦੇ ਹਨ ਕਿ ਮਾਲਵ, ਮੱਲਾਰ, ਸ਼੍ਰੀਰਾਗ, ਵਸੰਤ, ਹਿੰਦੋਲ ਅਤੇ ਕਰਣਾਟ ਛੀ ਮੁੱਖਰਾਗ ਹਨ. ਭਰਤ ਦੇ ਮਤ ਅਨੁਸਾਰ ਮੁੱਖ ਰਾਗ ਭੈਰਵ, ਕੌਸ਼ਿਕ, ਹਿੰਦੋਲ, ਦੀਪਕ, ਸ਼੍ਰੀਰਾਗ ਅਤੇ ਮੇਘ ਹਨ. ਹਨੁਮੰਤ ਮਤ ਅਨੁਸਾਰ ਇਨ੍ਹਾਂ ਦਾ ਕ੍ਰਮ ਹੈ- ਸ਼੍ਰੀਰਾਗ ਭੈਰਵ, ਮੇਘ, ਦੀਪਕ, ਮਾਲਕੇਸ ਅਤੇ ਹਿੰਦੋਲ.#ਵਿਦ੍ਵਾਨਾਂ ਦੇ ਰਾਗਾਂ ਦੇ ਮੁੱਖ ਭੇਦ ਤਿੰਨ ਮੰਨੇ ਹਨ- ਔੜਵ (ਪੰਜ ਸੁਰ ਦੇ), ਸਾੜਵ (ਛੀ ਸੁਰ ਦੇ), ਅਤੇ ਸੰਪੂਰਣ (ਸੱਤ ਸੁਰ ਦੇ)³#ਸੰਗੀਤਸ਼ਾਸਤ੍ਰ ਨੇ ਰਾਗਾਂ ਦੇ ਤਿੰਨ ਭੇਦ- ਸ਼ੁੱਧ, ਛਾਯਾਲਿੰਗਿਤ ਅਤੇ ਸੰਕੀਰਣ ਭੀ ਥਾਪੇ ਹਨ.#(ੳ) ਮੁੱਢ ਤੋਂ ਥਾਪੇ ਹੋਏ ਸੁਰ ਜਿਨ੍ਹਾਂ ਰਾਗਾਂ ਨੂੰ ਲਗਦੇ ਹਨ ਅਰ ਜਿਨ੍ਹਾਂ ਦੀ ਸ਼ਕਲ ਵਿੱਚ ਕੁਝ ਏਰਫੇਰ ਨਹੀਂ ਹੋਇਆ, ਉਹ ਸ਼ੁੱਧ ਹਨ.#(ਅ) ਦੂਸਰੇ ਰਾਗਾਂ ਦੇ ਸਰੂਪ ਦੀ ਕੁਝ ਝਲਕ ਜਿਨ੍ਹਾਂ ਰਾਗਾਂ ਵਿੱਚ ਪਾਈ ਜਾਂਦੀ ਹੈ, ਉਹ ਛਾਯਾਲਿੰਗਿਤ ਹਨ.#(ੲ) ਰਾਗਾਂ ਦੇ ਬਹੁਤ ਸੁਰ ਅਰ ਛਾਯਾਲਿੰਗਿਤ ਰਾਗਾਂ ਦੇ ਆਪੋਵਿੱਚੀ ਮਿਲਣ ਤੋਂ ਜੋ ਭੇਦ ਬਣ ਗਏ ਹਨ, ਉਹ ਸੰਕੀਰਣ ਆਖੀਦੇ ਹਨ.#ਕਈ ਸੰਗੀਤ ਗ੍ਰੰਥਾਂ ਵਿੱਚ ਦੋ ਹੀ ਭੇਦ ਲਿਖੇ ਹਨ, ਇੱਕ ਮਾਰ੍ਗੀਯ, ਦੂਜੇ ਦੇਸ਼ੀਯ, ਰਿਖੀਆਂ ਦੇ ਦੱਸੇ ਹੋਏ ਮਾਰ੍ਗ ਅਨੁਸਾਰ ਜੋ ਗਾਏ ਜਾਂਦੇ ਹਨ, ਉਹ ਮਾਰਗੀ ਹਨ, ਦੇਸ਼ਚਾਲ ਅਤੇ ਮਤਭੇਦ ਕਰਕੇ ਜੋ ਬਣ ਗਏ ਹਨ, ਉਹ ਦੇਸ਼ੀ ਹਨ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ੩੧ ਰਾਗ ਲਿਖੇ ਹਨ- ਸ਼੍ਰੀਰਾਗ, ਮਾਝ, ਗੌੜੀ, ਆਸਾ. ਗੂਜਰੀ. ਦੇਵਗੰਧਾਰੀ, ਬਿਹਾਗੜਾ, ਵਡਹੰਸ, ਸੋਰਠਿ, ਧਨਾਸਰੀ, ਜੈਤਸਰੀ, ਟੋਡੀ, ਬੈਰਾੜੀ, ਤਿਲੰਗ, ਸੂਹੀ, ਬਿਲਾਵਲ, ਗੌਂਡ, ਰਾਮਕਲੀ, ਨਟ, ਮਾਲੀਗੌੜਾ, ਮਾਰੂ, ਤੁਖਾਰੀ, ਕੇਦਾਰਾ, ਭੈਰਉ, ਬਸੰਤ, ਸਾਰਗ, ਮਲਾਰ, ਕਾਨੜਾ, ਕਲਿਆਨ, ਪ੍ਰਭਾਤੀ ਅਤੇ ਜੈਜਾਵੰਤੀ,#ਅਸੀਂ ਇਸ ਗ੍ਰੰਥ ਵਿੱਚ ਇਨ੍ਹਾਂ ਰਾਗਾਂ ਦਾ ਅੱਖਰ ਕ੍ਰਮ ਅਨੁਸਾਰ ਨਿਰਣਾ ਕਰਕੇ ਸਰੂਪ ਲਿਖਿਆ ਹੈ. ਦੇਖੋ, ਅੱਖਰਕ੍ਰਮ ਅਨੁਸਾਰ ਰਾਗਾਂ ਦੇ ਨਾਮ.⁴#ਗੁਰਮਤ ਵਿੱਚ ਰਾਗ ਨਾਲ ਮਿਲਿਆ ਕਰਤਾਰ ਦਾ ਕੀਰਤਨ ਧਰਮ ਦਾ ਅੰਗ ਹੈ. "ਗੁਣ ਗੋਵਿੰਦ ਗਾਵਹੁ ਸਭਿ ਹਰਿਜਨ, ਰਾਗਰਤਨ ਰਸਨਾ ਆਲਾਪ." (ਬਿਲਾ ਮਃ ੫) ਦੇਖੋ, ਚਾਰ ਚੌਕੀਆਂ.#ਇਸਲਾਮਮਤ ਵਿੱਚ ਰਾਗ ਸ਼ਰਾ ਦੇ ਵਿਰੁੱਧ ਹੈ. "ਨਾਫੀ" ਲਿਖਦਾ ਹੈ ਕਿ ਮੈਂ ਇੱਕ ਵਾਰ ਇਮਾਮ ਉਮਰ ਦੇ ਨਾਲ ਜਾ ਰਿਹਾ ਸੀ ਕਿ ਰਾਗ ਦੀ ਆਵਾਜ਼ ਆਈ, ਉਨ੍ਹਾਂ ਨੇ ਝੱਟ ਕੰਨਾਂ ਵਿੱਚ ਉਂਗਲਾਂ ਦੇ ਲਈਆਂ ਪੁੱਛਣ ਪੁਰ ਮੈਨੂੰ ਦੱਸਿਆ ਕਿ ਮੈਂ ਇੱਕ ਵੇਰ ਹਜ਼ਰਤ ਮੁਹ਼ੰਮਦ ਨਾਲ ਜਾ ਰਿਹਾ ਸੀ ਤਾਂ ਇਸੇ ਤਰਾਂ ਰਾਗ ਦੀ ਆਵਾਜ਼ ਆਉਣ ਪੁਰ ਉਨ੍ਹਾਂ ਨੇ ਕੰਨ ਬੰਦ ਕਰ ਲਏ ਸਨ. ਦੇਖੋ, ਮਿਸ਼ਕਾਤ.#ਯਹੂਦੀਆਂ ਅਤੇ ਈਸਾਈਆਂ ਵਿੱਚ ਰਾਗ ਦਾ ਨਿਸੇਧ ਨਹੀਂ, ਸਗੋਂ ਕੀਰਤਨ ਅਤੇ ਨ੍ਰਿਤ੍ਯ ਭਗਤੀ ਦਾ ਅੰਗ ਹੈ. ਦੇਖੋ ਜ਼ੱਬੂਰ (The Psalms of David)#ਰਾਗ ਦੇ ਸੰਬੰਧ ਵਿੱਚ ਦੇਖੋ, ਸ੍ਵਰ, ਸ਼੍ਰੁਤਿ, ਠਾਟ ਅਤੇ ਮੁਰਗਨਾ ਸ਼ਬਦ। ੧੨. ਫ਼ਾ. [راغ] ਰਾਗ਼. ਪਹਾੜ ਦਾ ਦਾਮਨ। ੧੩. ਆਨੰਦਦਾਇਕ ਸਬਜ਼ ਭੂਮਿ....
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਅਜੇਹੀ. "ਐਸੀ ਕ੍ਰਿਪਾ ਕਰਹੁ ਪ੍ਰਭੁ ਨਾਨਕ." (ਬਾਵਨ)...
ਸੰ. ਸੰਗ੍ਯਾ- ਬਣਾਉਣ ਦੀ ਕ੍ਰਿਯਾ। ੨. ਕਰਤਾਰ ਦੀ ਰਚੀ ਹੋਈ ਸ੍ਰਿਸ੍ਟਿ. "ਵਾਹਗੁਰੂ ਤੇਰੀ ਸਭ ਰਚਨਾ." (ਸਵੈਯੇ ਮਃ ੪. ਕੇ) ੩. ਕਵਿ ਦਾ ਰਚਿਆ ਕਾਵ੍ਯ. Composition। ੪. ਰੌਨਕ. "ਕੁਛ ਰਚਨਾ ਤੁਮਰੇ ਢਿਗ ਹੈਨ." (ਗੁਪ੍ਰਸੂ) ੫. ਅਭੇਦ ਹੋਣਾ. ਲੀਨ ਹੋਣਾ. "ਮਨ ਸਚੈ ਰਚਨੀ." (ਮਃ ੩. ਵਾਰ ਸੂਹੀ) "ਗੁਰਸਬਦੀ ਰਚਾ." (ਮਃ ੩. ਵਾਰ ਮਾਰੂ ੧)...
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਮਾਧਵਨਲ।੭ ਮਾਧਵਾਨਲ ਦੀ ਕਥਾ ਲਿਖਣ ਵਾਲਾ ਇੱਕ ਕਵਿ....
ਸੰ. ਸੰ- ਗੀਤ. ਸੰਗ੍ਯਾ- ਨ੍ਰਿਤ੍ਯ, ਗਾਯਨ ਅਤੇ ਬਜਾਉਣਾ. ਇਨ੍ਹਾਂ ਤਿੰਨਾਂ ਦਾ ਸਮੁਦਾਯ। ੨. ਇਨ੍ਹਾਂ ਤੇਹਾਂ ਦਾ ਜਿਸ ਵਿੱਚ ਵਰਣਨ ਹੋਵੇ, ਉਹ ਗ੍ਰੰਥ। ੩. ਵਿ- ਚੰਗੀ ਤਰਾਂ ਗਾਇਆ ਹੋਇਆ। ੪. ਸੰਗ੍ਰਹੀਤ ਦਾ ਸੰਖੇਪ. ਜਮਾ ਕੀਤਾ. "ਬਹੁ ਭੋਜਨ ਕਾਪਰ ਸੰਗੀਤ." (ਸੁਖਮਨੀ) ੫. ਸੰਗਤਿ ਦ੍ਵਾਰਾ. "ਸੁਖ ਗਰਧਭ ਭਸਮ ਸੰਗੀਤ." (ਧਨਾ ਮਃ ੫)...
ਅ਼. [عالم] ਆ਼ਲਿਮ. ਵਿ- ਇ਼ਲਮ ਰੱਖਣ ਵਾਲਾ. ਵਿਦ੍ਵਾਨ. ਪੰਡਿਤ. "ਜਾਨਤ ਬੇਦ ਭੇਦ ਅਰ ਆਲਮ." (ਚੌਪਈ) ੨. ਸੰਗ੍ਯਾ- ਆ਼ਲਮ. ਸੰਸਾਰ. ਜਗਤ. "ਆਲਮ ਕੁਸਾਇ ਖ਼ੂਬੀ." (ਰਾਮਾਵ) ੩. ਸਮਾਂ. ਵੇਲਾ. ਕਾਲ। ੪. ਪ੍ਰਾਣੀ. ਜੀਵ. "ਚੰਦੀਂ ਹਜਾਰ ਆਲਮ ਏਕਲ ਖਾਨਾ." (ਤਿਲੰ ਨਾਮਦੇਵ) ੫. ਦਸ਼ਮੇਸ਼ ਦਾ ਦਰਬਾਰੀ ਇੱਕ ਕਵੀ, ਜਿਸ ਦੀ ਕਵਿਤਾ ਇਹ ਹੈ-#ਸੋਭਾ ਹੂੰ ਕੇ ਸਾਗਰ ਨਵਲ ਨੇਹ ਨਾਗਰ ਹੈਂ,#ਬਲ ਭੀਮ ਸਮ ਸੀਲ ਕਹਾਂ ਲੌ ਗਨਾਈਏ,#ਭੂਮਿ ਕੇ ਵਿਭੂਖਨ ਜੁ ਦੂਖਨ ਕੇ ਦੂਖਨ,#ਸਮੂਹ ਸੁਖ ਹੂੰ ਕੇ ਸੁਖ ਦੇਖੇ ਤੇ ਅਘਾਈਏ,#ਹਿੰਮਤ ਨਿਧਾਨ ਆਨ ਦਾਨ ਕੋ ਬਖਾਨੈ ਜਾਨ?#ਆਲਮ ਤਮਾਮ ਜਾਮ ਆਠੋਂ ਗੁਨ ਗਾਈਏ,#ਪ੍ਰਬਲ ਪ੍ਰਤਾਪੀ ਪਾਤਸ਼ਾਹ ਗੁਰੂ ਗੋਬਿੰਦ ਜੀ!#ਭੋਜ ਕੀ ਸੀ ਮੌਜ ਤੇਰੇ ਰੋਜ ਰੋਜ ਪਾਈਏ.#੬. ਫ਼ਾਰਸੀ ਅਤੇ ਹਿੰਦੀ ਦਾ ਇੱਕ ਪ੍ਰਸਿੱਧ ਕਵੀ, ਜਿਸ ਨੇ ਸਨ ੯੯੧ ਹਿਜਰੀ ਵਿੱਚ ਮਾਧਵਾਨਲ ਸੰਗੀਤ ਦਾ ਵ੍ਰਿਜਭਾਸਾ ਵਿੱਚ ਉਲਥਾ (ਅਨੁਵਾਦ) ਕੀਤਾ ਹੈ. ਰਾਗਮਾਲਾ ਇਸੇ ਗ੍ਰੰਥ ਦਾ ਇੱਕ ਹਿੱਸਾ ਹੈ। ੭. ਦਸ਼ਮੇਸ਼ ਦਾ ਇੱਕ ਸੇਵਕ. "ਜਬ ਦਲ ਪਾਰ ਨਦੀ ਕੇ ਆਯੋ। ਆਨ ਆਲਮੇ ਹਮੈ ਜਗਾਯੋ." (ਵਿਚਿਤ੍ਰ)#੮. ਬ੍ਰਾਹਮਣ ਤੋਂ ਮੁਸਲਮਾਨ ਹੋਇਆ ਇੱਕ ਕਵੀ, ਜੋ ਬਹਾਦੁਰ ਸ਼ਾਹ ਦਿੱਲੀਪਤਿ ਦੇ ਦਰਬਾਰ ਵਿੱਚ ਹਾਜਿਰ ਰਹਿੰਦਾ ਸੀ....
ਦੇਖੋ, ਕਵ ਧਾ. ਜੋ ਰਚਨਾ ਕਰੇ, ਵ੍ਯਾਖ੍ਯਾਨ ਕਰੇ ਸੋ ਕਵਿ. ਵਿਦ੍ਵਾਨਾਂ ਨੇ ਚਾਰ ਪ੍ਰਕਾਰ ਦੇ ਕਵੀ ਲਿਖੇ ਹਨ-#ਪਾਠ ਚੁਰਾਵੈ ਭਾਰਯਾ, ਅਰਥ ਚੁਰਾਵੈ ਪੂਤ,#ਭਾਵ ਚੁਰਾਵੈ ਮੀਤ ਸੋ, ਸੁਤੇ ਕਹੈ ਅਵਧੂਤ.#ਅਰ੍ਥ ਹੈ ਮੂਲ ਭਲੀ ਤੁਕ ਡਾਰ ਸੁ#ਅਛਰ ਪੁਤ੍ਰ ਹੈਂ ਦੇਖਕੈ ਜੀਜੈ,#ਛੰਦ ਹੈਂ ਫੂਲ ਨਵੋ ਰਸ ਸੋ ਫਲ ਦਾਨ ਕੇ#ਬਾਰਿ ਸੋਂ ਸੀਂਚਬੋ ਕੀਜੈ,#"ਦਾਨ" ਕਹੈ ਯੌਂ ਪ੍ਰਬੀਨਨ ਸੋਂ ਸੁਥਰੀ#ਕਵਿਤਾ ਸੁਨਕੈ ਰਸ ਪੀਜੈ,#ਕੀਰਤਿ ਕੇ ਬਿਰਵਾ ਕਵਿ ਹੈਂ ਇਨ ਕੋ#ਕਬਹੂੰ ਕੁਮਲਾਨ ਨ ਦੀਜੈ.#ਕਹਾਂ ਗੁਰੁ ਕਰਨ ਦਧੀਚਿ ਬਲਿ ਬੇਨੁ ਕਹਾਂ#ਸਾਕੇ ਸਾਲਿਵਾਹਨ ਕੇ ਅਜਹੂੰ ਲੌ ਗਾਏ ਹੈਂ,#ਕਹਾਂ ਪ੍ਰਿਥੁ ਪਾਰਥ ਪੁਰੂਰਵਾ ਪੁਹਮਿਪਤਿ#ਹਰੀਚੰਦ ਪੂਰਨ ਔ ਭੋਜ ਵਿਦਤਾਏ ਹੈਂ,#ਕਹੈ "ਮਤਿਰਾਮ" ਕੋਊ ਕਵਿਨ ਕੋ ਨਿੰਦੋ ਮਤ#ਕਵਿਨ ਪ੍ਰਤਾਪ ਸਬ ਦੇਸਨ ਮੇ ਛਾਏ ਹੈਂ,#ਢੂੰਡ ਦੇਖੋ ਤੀਨ ਲੋਕ ਅਮੀ ਹੈ ਕਵਿਨ ਮੁਖ#ਕੇਤੇ ਮੂਏ ਮੂਏ ਰਾਜਾ ਕਵਿਨ ਜਿਵਾਏ ਹੈਂ.#੨. ਸੰਗ੍ਯਾ- ਵਾਲਮੀਕਿ। ੩. ਸ਼ੁਕ੍ਰ। ੪. ਬ੍ਰਹਮਾ। ੫. ਪੰਡਿਤ। ੬. ਬੰਗਾਲ ਵਿੱਚ ਵੈਦ੍ਯ ਨੂੰ ਕਵਿ ਆਖਦੇ ਹਨ....
ਸੰ. कृत ਵਿ- ਕੀਤਾ ਹੋਇਆ. ਕਰਿਆ. "ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰਗੇਹਣਿ." (ਧਨਾ ਤ੍ਰਿਲੋਚਨ) ੨. ਸੰਗ੍ਯਾ- ਸਤਯੁਗ। ੩. ਫਲ. ਨਤੀਜਾ। ੪. ਕਾਂਤਿ ਦੀ ਥਾਂ ਭੀ ਕਿਸੇ ਅਞਾਣ ਲਿਖਾਰੀ ਨੇ ਕ੍ਰਿਤ ਲਿਖ ਦਿੱਤਾ ਹੈ. "ਦਿਨੇਸ ਕ੍ਰਿਤ ਹਾਰੀਅੰ." (ਗ੍ਯਾਨ) ਸੂਰਜ ਦੀ ਕਾਂਤਿ (ਪ੍ਰਭਾ) ਫਿੱਕੀ ਪੈਂਦੀ ਹੈ। ੫. ਕੀਰਤਿ ਦੀ ਥਾਂ ਭੀ ਇਹ ਸ਼ਬਦ ਵਰਤਿਆ ਹੈ- "ਬਦੰਤ ਕ੍ਰਿਤ ਈਸ਼ਰੀ." (ਗ੍ਯਾਨ) ੬. ਦੇਖੋ, ਕ੍ਰਿਤੇਣ....
ਹਿੰਦ ਦਾ ਵਸਨੀਕ. ਭਾਰਤ ਦਾ ਨਿਵਾਸੀ। ੨. ਹਿੰਦੁਸਤਾਨ ਨਾਲ ਸੰਬੰਧਿਤ। ੩. ਦੇਵਨਾਗਰੀ ਵਰਣਮਾਲਾ। ੪. ਯੂ. ਪੀ. ਦੀ ਬੋਲੀ, ਜੋ ਸੰਸਕ੍ਰਿਤ ਨਾਲ ਬਹੁਤ ਸੰਬੰਧ ਰਖਦੀ ਹੈ। ੫. ਹਿੰਦੁਸਤਾਨ ਦੀ ਤਲਵਾਰ। ੬. ਸਿੰਧੀ ਦੇ ਥਾਂ ਫ਼ਾਰਸੀ ਲੇਖਕਾਂ ਨੇ ਹਿੰਦੀ ਸ਼ਬਦ ਵਰਤਿਆ ਹੈ....
ਸੰ. ਸੰਗ੍ਯਾ- ਉਲਥਾ. ਤਰਜੁਮਾ। ੨. ਦੁਹਰਾਉਣ ਦੀ ਕ੍ਰਿਯਾ. ਕਿਸੇ ਵਾਕ ਨੂੰ ਫੇਰ ਆਖਣਾ. ਪੁਨਰੁਕ੍ਤਿ। ੩. ਬਦਗੋਈ. ਨਿੰਦਾ....
ਸੰ. छन्द् ਧਾ- ਬਲਵਾਨ ਹੋਣਾ, ਢਕਣਾ, ਆਛਾਦਨ ਕਰਨਾ, ਲਪੇਟਣਾ। ੨. ਸੰਗ੍ਯਾ- ਉਹ ਕਾਵ੍ਯ, ਜਿਸ ਵਿੱਚ ਮਾਤ੍ਰਾ, ਅੱਖਰ, ਗਣ ਆਦਿ ਦੇ ਨਿਯਮਾਂ ਦੀ ਪਾਬੰਦੀ ਹੋਵੇ, ਪਦ੍ਯ, ਨਜਮ। ੩. ਵੇਦ। ੪. ਉਹ ਵਿਦ੍ਯਾ, ਜਿਸ ਤੋਂ ਛੰਦਾਂ ਦੇ ਨਿਯਮਾਂ ਦਾ ਗ੍ਯਾਨ ਹੋਵੇ, ਪਿੰਗਲ. ਇਹ ਸ਼ਾਸਤ੍ਰ, ਵੇਦਾਂ ਦੇ ਛੀ ਅੰਗਾਂ ਵਿੱਚੋਂ ਹੈ। ੫. ਅਭਿਲਾਖਾ. ਇੱਛਾ. "ਤਜੇ ਸਰਬ ਆਸਾ ਰਹੇ ਏਕ ਛੰਦੰ." (ਦੱਤਾਵ) ੬. ਬੰਧਨ. "ਸਭ ਚੂਕੇ ਜਮ ਕੇ ਛੰਦੇ." (ਬਿਲਾ ਮਃ ੪) ੭. ਢੱਕਣ. ਪੜਦਾ. ਨਿਰੁਕ੍ਤ ਵਿੱਚ ਲਿਖਿਆ ਹੈ ਕਿ ਦੇਵਤਿਆਂ ਨੇ ਮੌਤ ਅਰ ਦੁੱਖਾਂ ਤੋਂ ਡਰਕੇ ਜਿਨ੍ਹਾਂ ਮੰਤ੍ਰਾਂ ਨਾਲ ਆਪਣੇ ਤਾਈਂ ਢਕਿਆ, ਉਨ੍ਹਾਂ ਦੀ ਛੰਦ ਸੰਗ੍ਯਾ ਹੋ ਗਈ. ਇਸੇ ਕਰਕੇ ਵੇਦ ਦਾ ਨਾਉਂ "ਛੰਦ" ਪਿਆ....
ਵ੍ਯ- ਤਕ. ਤੋੜੀ. ਪਰਯੰਤ. "ਇਕ ਕੋਸ ਤੀਕ ਤਿਨ ਗੈਲ ਜਾਇ." (ਗੁਪ੍ਰਸੂ)...
ਸੰ. ਸੰਗ੍ਯਾ- ਪੜ੍ਹਨ ਦੀ ਕ੍ਰਿਯਾ. ਪਠਨ. ਪੜ੍ਹਾਈ। ੨. ਸਬਕ਼ ਸੰਥਾ. "ਪਾਠ ਪੜਿਓ ਅਰੁ ਬੇਦ ਬੀਚਾਰਿਓ." (ਸੋਰ ਅਃ ਮਃ ੫) ੩. ਪੁਸਤ੍ਤਕ ਦਾ ਭਾਗ. ਅਧ੍ਯਾਯ। ੪. ਕਿਸੇ ਪੁਸ੍ਤਕ ਅਤਵਾ ਸਤੋਤ੍ਰ ਨੂੰ ਨਿਤ੍ਯ ਪੜ੍ਹਨ ਦੀ ਕ੍ਰਿਯਾ....
ਸੰਗ੍ਯਾ- ਵ੍ਯਾਜ. ਬਹਾਨਾ। ੨. ਸੰ. ਪੈਰ ਤੋਂ ਪੈਦਾ ਹੋਇਆ, ਸ਼ੂਦ੍ਰ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਦੇਖੋ, ਅਠ....
ਦੇਖੋ, ਅਠ....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਕ੍ਰਿ. ਵਿ- ਥੱਲੇ. ਨੀਚੇ. ਤਲੇ। ੨. ਸੰ. हेठ् ਧਾ- ਰੋਕਣਾ. ਕ੍ਰੂਰ ਹੋਣਾ....
ਸੰ. ਪੜ੍ਹਨ ਵਾਲਾ. ਵਾਚਣ ਵਾਲਾ, ਪਾਠੀਆ। ੨. ਪੜ੍ਹਾਉਣ ਵਾਲਾ, ਉਸਤਾਦ. ਅਧ੍ਯਾਪਕ। ੩. ਬ੍ਰਾਹਮਣਾਂ ਦੀ ਇੱਕ ਜਾਤਿ. "ਪਾਠਕ ਨਾਮ ਤਿਲੋਕਾ." (ਗੁਪ੍ਰਸੂ)...
ਸਾਰਾ ਦਾ ਬਹੁ ਵਚਨ ੨. ਦੇਖੋ, ਸਾਰਣਾ, ਸਾੜਨਾ ਅਤੇ ਲੁਝਿ....
ਦੇਖੋ, ਵੇਸ। ੨. ਦੇਖੋ, ਵੇਖਣ....