rājajoga, rājajoguराजजोग, राजजोगु
ਰਾਜ ਕਰਦੇ ਹੋਏ ਯੋਗ ਕਰਨਾ. ਸੰਸਾਰ ਦੇ ਵਿਹਾਰ ਕਰਦੇ ਹੋਏ ਕਰਤਾਰ ਨਾਲ ਮਨ ਜੋੜਨਾ। ੨. ਯੋਗਮਤ ਅਨੁਸਾਰ ਮਨ ਦੀ ਵ੍ਰਿੱਤਿ ਦਾ ਨਿਰਵਿਕਲਪ ਹੋਣਾ ਰਾਜਯੋਗ ਹੈ. "ਇਹ ਰਾਜਜੋਗ ਗੁਰੁ ਰਾਮਦਾਸ ਤੁਮਹੂ ਰਸੁ ਜਾਣੇ." (ਸਵੈਯੇ ਮਃ ੪. ਕੇ) "ਤੂੰ ਗੁਰਪ੍ਰਸਾਦਿ ਕਰਿ ਰਾਜਜੋਗੁ." (ਗਉ ਮਃ ੫) ਦੇਖੋ, ਸਹਜਜੋਗ, ਜੋਗ ਅਤੇ ਯੋਗ ਸ਼ਬਦ। ੩. ਜੋਤਿਸ ਮਤ ਅਨੁਸਾਰ ਜਨਮ ਸਮੇਂ ਗ੍ਰਹਾਂ ਦਾ ਇੱਕ ਅਜੇਹਾ ਜੋੜ, ਜਿਸ ਤੋਂ ਰਾਜ ਦੀ ਪ੍ਰਾਪਤੀ ਹੋਵੇ, ਅਰਥਾਤ- ਕਰਕ ਲਗਨ ਵਿੱਚ ਵ੍ਰਿਹਸਪਤਿ- ਗ੍ਯਾਰਵੇਂ ਅਸਥਾਨ ਬ੍ਰਿਖ ਦਾ ਚੰਦ੍ਰਮਾ, ਸ਼ੁਕ੍ਰ ਅਤੇ ਬੁਧ- ਦਸਵੇਂ ਅਸਥਾਨ ਵਿੱਚ ਮੇਖ ਦਾ ਸੂਰਜ ॥ ਮਕਰ ਲਗਨ ਵਿੱਚ ਸ਼ਨੀ, ਮੇਖ ਦਾ ਮੰਗਲ, ਕਰਕ ਦਾ ਚੰਦ੍ਰਮਾ, ਸਿੰਘ ਦਾ ਸੂਰਜ, ਮਿਥੁਨ ਦਾ ਬੁਧ, ਤੁਲਾ ਦਾ ਸ਼ੁਕ੍ਰ ॥ ਕਨ੍ਯਾ ਦਾ ਬੁਧ ਲਗਨ ਵਿੱਚ ਦਸਵੇਂ ਥਾਂ ਸ਼ੁਕ੍ਰ. ਸੱਤਵੇਂ ਵ੍ਰਿਹਸਪਤਿ ਅਤੇ ਚੰਦ੍ਰਮਾ, ਪੰਜਵੇਂ ਅਸਥਾਨ ਮੰਗਲ ਅਤੇ ਸ਼ਨੀ, ਇਹ ਸਾਰੇ "ਰਾਜਜੋਗ" ਹਨ.
राज करदे होए योग करना. संसार दे विहार करदे होए करतार नाल मन जोड़ना। २. योगमत अनुसार मन दी व्रिॱति दा निरविकलप होणा राजयोग है. "इह राजजोग गुरु रामदास तुमहू रसु जाणे." (सवैये मः ४. के) "तूं गुरप्रसादि करि राजजोगु." (गउ मः ५) देखो, सहजजोग, जोग अते योग शबद। ३. जोतिस मत अनुसार जनम समें ग्रहां दा इॱक अजेहा जोड़, जिस तों राज दी प्रापती होवे, अरथात- करक लगन विॱच व्रिहसपति- ग्यारवें असथान ब्रिख दा चंद्रमा, शुक्र अते बुध- दसवें असथान विॱच मेख दा सूरज ॥ मकर लगन विॱच शनी, मेख दा मंगल, करक दा चंद्रमा, सिंघ दा सूरज, मिथुन दा बुध, तुला दा शुक्र ॥ कन्या दा बुध लगन विॱच दसवें थां शुक्र. सॱतवें व्रिहसपति अते चंद्रमा, पंजवें असथान मंगल अते शनी, इह सारे "राजजोग" हन.
ਉਸਾਰੀ ਕਰਨ ਵਾਲਾ. ਮੇਮਾਰ। ੨. ਰਜ (ਰਜਗੁਣ) ਵਾਲਾ. ਰਜੋਗੁਣੀ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੩. ਰੱਜੁ. ਰੱਸੀ. "ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ." (ਸੋਰ ਰਵਿਦਾਸ) ਰੱਜੁ ਵਿੱਚ ਜਿਵੇਂ ਸੱਪ ਦਾ ਪ੍ਰਸੰਗ ਹੈ। ੪. ਰਾਜਾ. "ਨਾ ਇਹੁ ਰਾਜ, ਨ ਭੀਖ ਮੰਗਾਸੀ." (ਗੌਂਡ ਕਬੀਰ) ੫. ਰਾਜ੍ਯ. ਰਿਆਸਤ. "ਤਿਸ ਕੋ ਕਰੋ ਰਾਜ ਤੇ ਬਾਹਿਰ." (ਗੁਪ੍ਰਸੂ) ੬. ਸੰ. राज्. ਧਾ- ਚਮਕਣਾ. ਸ਼ੋਭਾ ਦੇਣਾ, ਜਿੱਤਣਾ। ੭. ਰਾਜ ਸ਼ਬਦ ਸ਼ਿਰੋਮਣਿ ਅਰਥ ਵਿੱਚ ਭੀ ਆਉਂਦਾ ਹੈ, ਜਿਵੇਂ ਰਾਜਹੰਸ, ਰਾਜ ਰਾਜ, ਦੇਵਰਾਜ ਆਦਿ। ੮. ਫ਼ਾ. [راز] ਰਾਜ਼. ਗੁਪਤ ਭੇਦ. "ਰੋਜ ਹੀ ਰਾਜ ਬਿਲੋਕਤ ਰਾਜਿਕ." (ਅਕਾਲ) ੯. ਤੰਦਈਆ. ਭਰਿੰਡ (ਡੇਮੂ) ਦੀ ਜਾਤਿ ਦਾ ਇੱਕ ਲਾਲ ਪੀਲੇ ਰੰਗਾ ਜੀਵ....
ਦੇਖੋ, ਯੁਜ੍ ਧਾ. ਸੰਗ੍ਯਾ- ਸੰਯੋਗ. ਜੜ. ਮਿਲਾਪ। ੨. ਉਪਾਯ. ਜਤਨ। ੩. ਚਿੱਤ ਦੀ ਵ੍ਰਿੱਤਿ ਦਾ ਰੋਕਣਾ. योगश्चित्त्वृत्ति् निरोधः (ਪਾਤੰਜਲ ਦਰਸ਼ਨ. ਪਾਦ ੧. ਸੂਤ੍ਰ ੨¹) ਦੇਖੋ, ਸਹਜ ਜੋਗ ਅਤੇ ਜੋਗ। ੪. ਪਤੰਜਲਿ ਰਿਖਿ ਦਾ ਦੱਸਿਆ ਅੱਠ ਅੰਗ ਰੂਪ ਯੋਗਸਾਧਨ, ਜੋ ਮੁਕਤਿ ਦਾ ਕਾਰਣ ਹੈ।² ੫. ਯੁਕ੍ਤਿ. ਦਲੀਲ। ੬. ਜੀਵਾਤਮਾ ਅਤੇ ਪਰਮਾਤਮਾ ਦਾ ਇੱਕ ਹੋਣਾ। ੭. ਜੋ ਵਸਤੂ ਨਹੀਂ ਮਿਲੀ, ਉਸ ਦੀ ਪ੍ਰਾਪਤੀ ਦੀ ਚਿੰਤਾ। ੮. ਦੇਹ (ਸ਼ਰੀਰ) ਦੀ ਇਸਥਿਤੀ। ੯. ਨੁਸਖ਼ਾ। ੧੦. ਗ੍ਰਹਾਂ ਦਾ ਮੇਲ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਨਾਕੂ. ਮਗਰਮੱਛ. ਨਿਹੰਗ। ੨. ਸੰ. ਜੋ ਸੰਸਰਣ ਕਰੇ (ਬਦਲਦਾ ਰਹੇ) ਉਹ ਸੰਸਾਰ ਹੈ. ਜਗਤ. "ਸੰਸਾਰ ਕਾਮ ਤਜਣੰ." (ਗਾਥਾ) ੩. ਸੰਸਾਰ ਦੇ ਲੋਕ....
ਸੰ. ਸੰਗ੍ਯਾ ਤਮੁਣ ਘੁੰਮਣਾ। ੨. ਲੀਲਾ. ਖੇਲ। ੩. ਮੈਥੁਨ. ਸੰਭੋਗ। ੪. ਬੁੱਧਮਤ ਦੇ ਗ੍ਰੰਥਾਂ ਅਨੁਸਾਰ ਸਾਧੂਆਂ ਦੇ ਰਹਿਣ ਦਾ ਆਸ਼੍ਰਮ। ੫. ਬਿਹਾਰ ਦੇਸ਼, ਜਿਸ ਦਾ ਨਾਮ ਬੁੱਧਮਤ ਦੇ "ਵਿਹਾਰ" ਬਹੁਤੇ ਹੋਣ ਕਰਕੇ ਪ੍ਰਸਿੱਧ ਹੋਇਆ. ਦੇਖੋ, ਬਿਹਾਰ ੧....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਕ੍ਰਿ- ਮਿਲਾਉਣਾ। ੨. ਜਮਾ ਕਰਨਾ. ਇਕੱਠਾ ਕਰਨਾ। ੩. ਮੀਜ਼ਾਨ ਦੇਣੀ....
ਸੰ. ਵਿ- ਅਨੁਕੂਲ। ੨. ਸਮਾਨ. ਜੇਹਾ....
वृत्ति्. ਸੰਗ੍ਯਾ- ਉਪਜੀਵਿਕਾ. ਰੋਜ਼ੀ। ੨. ਅੰਤਹਕਰਣ ਦੀ ਲਹਰ. ਮਨ ਦਾ ਤਰੰਗ। ੩. ਧਿਆਨ. ਸੁਰਤਿ। ੪. ਅਰਥ ਅਤੇ ਪਦ ਦਾ ਸੰਬੰਧ. ਵਿਦ੍ਵਾਨਾਂ ਨੇ ਇਸ ਦੇ ਤਿੰਨ ਭੇਦ ਕਲਪੇ ਹਨ- ਸ਼ਕਤਿ, ਲੱਛਣ (ਲਕ੍ਸ਼੍ਣਾ) ਅਤੇ ਵ੍ਯੰਜਨਾ.#ਸ਼ਕਤਿ ਵ੍ਰਿੱਤਿ ਉਹ ਹੈ, ਜਿਸ ਤੋਂ ਪਦ ਸੁਣਦੇ ਹੀ ਅਰਥ ਦਾ ਬੋਧ ਹੋਵੇ, ਜੈਸੇ ਘੋੜਾ ਸ਼ਬਦ ਸੁਣਨ ਸਾਰ ਤਰੰਗ ਦਾ ਘ੍ਯਾਨ ਹੁੰਦਾ ਹੈ।#ਲੱਛਣਾਂ ਵ੍ਰਿੱਤਿ ਉਹ ਹੈ, ਜਿਸ ਤੋਂ ਪਦ ਦੇ ਅਰਥ ਤੋਂ ਭਿੰਨ ਹੋਰ ਕਲਪਨਾ ਕਰਨੀ ਪਵੇ, ਜਿਸ ਤੋਂ ਲਕ੍ਸ਼੍ਯ ਅਰਥ ਜਾਣਿਆ ਜਾਵੇ, ਜਿਵੇਂ ਕੋਈ ਕਹੇ ਕਿ ਮੈਂ ਸਮੁੰਦਰ ਵਿੱਚ ਰਹਿਁਦਾ ਹਾਂ. ਇਸ ਦਾ ਲਕ੍ਸ਼੍ਯ ਅਰਥ ਇਹ ਹੈ ਕਿ ਸਮੁੰਦਰ ਦੇ ਜਲ ਨਾਲ ਘਿਰੇ ਟਾਪੂ ਅੰਦਰ, ਅਥਵਾ ਜਹਾਜ ਵਿੱਚ ਵਸਦਾ ਹਾਂ ਸਮੁੰਦਰ ਵਿੱਚ ਕੇਵਲ ਜਲਜੀਵ ਹੀ ਰਹਿ ਸਕਦੇ ਹਨ.#ਵ੍ਯੰਜਨਾ ਸ਼ਕਤਿ ਉਹ ਹੈ, ਜੋ ਵ੍ਯੰਗ੍ਯ ਨਾਲ ਅਰਥ ਦਾ ਬੋਧ ਕਰਾਵੇ, ਜੈਸੇ- ਕਿਸੇ ਨੇ ਆਖਿਆ ਕਿ ਤੇਰੇ ਚੇਹਰੇ ਤੋਂ ਮੂਰਖਤਾ ਭਾਸਦੀ ਹੈ. ਸੁਣਨ ਵਾਲੇ ਨੇ ਉੱਤਰ ਦਿੱਤਾ ਕਿ ਮੇਰਾ ਮੁਖ ਨਹੀਂ ਮਾਨੋ ਦਰਪਨ ਹੈ.#ਇਸ ਥਾਂ ਵ੍ਯੰਜਨਾ ਦ੍ਵਾਰਾ ਇਹ ਪ੍ਰਗਟ ਕੀਤਾ ਕਿ ਮੇਰੇ ਮੁਖ ਰੂਪ ਸ਼ੀਸ਼ੇ ਵਿੱਚ ਤੈਨੂੰ ਆਪਣੀ ਮੂਰਖਤਾ ਨਜਰ ਆ ਰਹੀ ਹੈ।#੫. ਕਾਵ੍ਯਰਚਨਾ ਦਾ ਪ੍ਰਕਾਰ. ਕੇਸ਼ਵਦਾਸ ਨੇ ਰਚਨਾਵ੍ਰਿੱਤਿ ਚਾਰ ਪ੍ਰਕਾਰ ਦੀ ਮੰਨੀ ਹੈ-#"ਪ੍ਰਥਮ ਕੌਸ਼ਿਕੀ ਭਾਰਤੀ ਆਰਭਟੀ ਮਨਿਭਾਤਿ। ਕਹਿ ਕੇਸ਼ਵ ਸ਼ੁਭ ਸਾਤ੍ਹਿਕੀ ਚਤੁਰ ਚਤੁਰ ਵਿਧਿ ਜਾਤਿ ॥" (ਰਸਿਕਪ੍ਰਿਯਾ)#(ੳ) ਜਿਸ ਰਚਨਾ ਵਿੱਚ ਸ਼੍ਰਿੰਗਾਰ, ਹਾਸ੍ਯ ਅਤੇ ਕਰੁਣਾ ਰਸ ਦਾ ਵਰਣਨ ਹੋਵੇ ਅਤੇ ਰਚਨਾ ਸਿੱਧੀ ਤਥਾ ਸੁੰਦਰ ਹੋਵੇ, ਇਹ ਕੌਸ਼ਿਕੀ ਹੈ.#(ਅ) ਜਿਸ ਵਿੱਚ ਵੀਰ ਅਦਭੁਤ ਅਤੇ ਹਾਸ੍ਯ ਰਸ ਹੋਵੇ ਤਥਾ ਉੱਤਮ ਰੀਤਿ ਨਾਲ ਅਰਥ ਵਰਣਨ ਕਰੀਏ, ਸੋ ਭਾਰਤੀ ਹੈ.#(ੲ) ਜਿਸ ਰਚਨਾ ਵਿੱਚ ਰੌਦ੍ਰ ਭਯਾਨਕ ਅਤੇ ਬੀਭਤਸ ਰਸ ਦਾ ਵਰਣਨ ਅਤੇ ਪਦ ਵਿੱਚ ਯਮਕ ਹੋਵੇ, ਉਹ ਆਰਭਟੀ ਹੈ.#(ਸ) ਜਿਸ ਵਿੱਚ ਅਦਭੁਤ ਵੀਰ ਅਤੇ ਸਿੰਗਾਰ ਰਸ ਦਾ ਸਮਾਨ ਭਾਵ ਕਰਕੇ ਵਰਣਨ ਹੋਵੇ, ਉਹ ਸਾਤ੍ਹਿਕੀ ਹੈ। ੬. ਛੰਦ ਦੇ ਚਰਣ ਦਾ ਵਿਸ਼੍ਰਾਮ। ੭. ਗ੍ਰੰਥ ਦੇ ਹਾਸ਼ੀਏ ਪੁਰ ਲਿਖਿਆ ਹੋਇਆ ਅਰਥ. ਟਿਪੱਣੀ....
ਸੰ. निविंकल्प. ਵਿ- ਭੇਦਗ੍ਯਾਨ ਬਿਨਾ. ਅਨੇਕਤਾ ਦੇ ਖ਼ਿਆਲ ਤੋਂ ਰਹਿਤ। ੨. ਸੰਦੇਹ ਬਿਨਾ. ਨਿਸ਼੍ਚਿਤ....
ਕ੍ਰਿ- ਭੂ. ਭਵਨ. ਹੋਣਾ। ੨. ਹੋਣ ਯੋਗ ਕਰਮ. "ਹੋਣਾ ਸਾ ਸੋਈ ਫੁਨਿ ਹੋਸੀ." (ਗਉ ਮਃ ੫)...
ਦੇਖੋ, ਰਾਜਜੋਗ....
ਰਾਜ ਕਰਦੇ ਹੋਏ ਯੋਗ ਕਰਨਾ. ਸੰਸਾਰ ਦੇ ਵਿਹਾਰ ਕਰਦੇ ਹੋਏ ਕਰਤਾਰ ਨਾਲ ਮਨ ਜੋੜਨਾ। ੨. ਯੋਗਮਤ ਅਨੁਸਾਰ ਮਨ ਦੀ ਵ੍ਰਿੱਤਿ ਦਾ ਨਿਰਵਿਕਲਪ ਹੋਣਾ ਰਾਜਯੋਗ ਹੈ. "ਇਹ ਰਾਜਜੋਗ ਗੁਰੁ ਰਾਮਦਾਸ ਤੁਮਹੂ ਰਸੁ ਜਾਣੇ." (ਸਵੈਯੇ ਮਃ ੪. ਕੇ) "ਤੂੰ ਗੁਰਪ੍ਰਸਾਦਿ ਕਰਿ ਰਾਜਜੋਗੁ." (ਗਉ ਮਃ ੫) ਦੇਖੋ, ਸਹਜਜੋਗ, ਜੋਗ ਅਤੇ ਯੋਗ ਸ਼ਬਦ। ੩. ਜੋਤਿਸ ਮਤ ਅਨੁਸਾਰ ਜਨਮ ਸਮੇਂ ਗ੍ਰਹਾਂ ਦਾ ਇੱਕ ਅਜੇਹਾ ਜੋੜ, ਜਿਸ ਤੋਂ ਰਾਜ ਦੀ ਪ੍ਰਾਪਤੀ ਹੋਵੇ, ਅਰਥਾਤ- ਕਰਕ ਲਗਨ ਵਿੱਚ ਵ੍ਰਿਹਸਪਤਿ- ਗ੍ਯਾਰਵੇਂ ਅਸਥਾਨ ਬ੍ਰਿਖ ਦਾ ਚੰਦ੍ਰਮਾ, ਸ਼ੁਕ੍ਰ ਅਤੇ ਬੁਧ- ਦਸਵੇਂ ਅਸਥਾਨ ਵਿੱਚ ਮੇਖ ਦਾ ਸੂਰਜ ॥ ਮਕਰ ਲਗਨ ਵਿੱਚ ਸ਼ਨੀ, ਮੇਖ ਦਾ ਮੰਗਲ, ਕਰਕ ਦਾ ਚੰਦ੍ਰਮਾ, ਸਿੰਘ ਦਾ ਸੂਰਜ, ਮਿਥੁਨ ਦਾ ਬੁਧ, ਤੁਲਾ ਦਾ ਸ਼ੁਕ੍ਰ ॥ ਕਨ੍ਯਾ ਦਾ ਬੁਧ ਲਗਨ ਵਿੱਚ ਦਸਵੇਂ ਥਾਂ ਸ਼ੁਕ੍ਰ. ਸੱਤਵੇਂ ਵ੍ਰਿਹਸਪਤਿ ਅਤੇ ਚੰਦ੍ਰਮਾ, ਪੰਜਵੇਂ ਅਸਥਾਨ ਮੰਗਲ ਅਤੇ ਸ਼ਨੀ, ਇਹ ਸਾਰੇ "ਰਾਜਜੋਗ" ਹਨ....
ਦੇਖੋ, ਗੁਰ ੩। ੨. ਸੰਗ੍ਯਾ- ਧਰਮਉਪਦੇਸ੍ਟ. ਧਰਮ ਦਾ ਆਚਾਰਯ. "ਗੁਰੁ ਈਸਰੁ ਗਰੁ ਗੋਰਖੁ ਬਰਮਾ." (ਜਪੁ) "ਤਿਨਿ ਕਉ ਕਿਆ ਉਪਦੇਸੀਐ ਜਿਨਿ ਗੁਰੁ ਨਾਨਕਦੇਉ?" (ਵਾਰ ਮਾਝ ਮਃ ੨)#ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਚਾਰ ਪ੍ਰਕਾਰ ਦੇ ਗੁਰੂ ਦੱਸੇ ਹਨ-#(ੳ) ਭ੍ਰਿੰਗੀਗੁਰੁ. ਭ੍ਰਿੰਗੀ ਖ਼ਾਸ ਜਾਤਿ ਦੇ ਕੀੜੇ ਨੂੰ ਆਪ ਜੇਹਾ ਕਰ ਲੈਂਦਾ ਹੈ, ਪਰ ਹਰੇਕ ਕ੍ਰਿਮਿ ਨੂੰ ਨਹੀਂ.#(ਅ) ਪਾਰਸ ਗੁਰੁ. ਲੋਹੇ ਨੂੰ ਸੋਨਾ ਕਰਦਾ ਹੈ, ਪਰ ਪਾਰਸਰੂਪ ਕਿਸੇ ਨੂੰ ਨਹੀਂ ਕਰਦਾ.#(ੲ) ਵਾਮਨਚੰਦਨ ਗੁਰੁ. ਖ਼ਾਸ ਰੁੱਤ ਵਿੱਚ ਪਾਸ ਦੇ ਬਿਰਛਾਂ ਨੂੰ ਸੁਗੰਧਿ ਵਾਲਾ ਕਰ ਦਿੰਦਾ ਹੈ, ਪਰ ਸਾਰੀ ਰੁੱਤਾਂ ਵਿੱਚ ਨਹੀਂ ਅਤੇ ਬਾਂਸ ਨੂੰ ਕਿਸੇ ਰੁੱਤ ਵਿੱਚ ਭੀ ਸੁਗੰਧਿ ਵਾਲਾ ਨਹੀਂ ਕਰਦਾ.#(ਸ) ਦੀਪਕ ਗੁਰੁ. ਆਪਣੇ ਤੁੱਲ ਹੀ ਦੂਜੇ ਦੀਪਕ ਨੂੰ ਜੋਤਿਵਾਲਾ ਕਰ ਦਿੰਦਾ ਹੈ। ੩. ਵ੍ਰਿਹਸਪਤਿ। ੪. ਉਸਤਾਦ. ਵਿਦ੍ਯਾ ਦੱਸਣ ਵਾਲਾ। ੫. ਦੋ ਮਾਤ੍ਰਾ ਵਾਲਾ ਅੱਖਰ. ਲਘੁ ਨਾਲੋਂ ਦੂਣਾ ਸਮਾਂ ਜਿਸ ਦੇ ਉੱਚਾਰਣ ਵਾਸਤੇ ਲੱਗੇ ਉਹ "ਗੁਰੁ" ਹੈ. ਕੰਨਾ, ਬਿਹਾਰੀ, ਦੋਲੈਂਕੇ, ਏਲਾਂ, ਦੁਲਾਈਆਂ, ਹੋੜਾ, ਕਨੌੜਾ, ਬਿੰਦੀ (ਅਨੁਸ੍ਵਾਰ ਅਥਵਾ ਟਿੱਪੀ) ਵਿਸਰਗ, ਇਜਾਫ਼ਤ ਅਤੇ ਅਧਿਕ ਵਾਲਾ ਅੱਖਰ ਗੁਰੁ ਹੁੰਦਾ ਹੈ. ਪਦ ਵਿੱਚ ਦੁੱਤ (ਦ੍ਵਿਤ੍ਵ) ਅਖਰ ਦੇ ਆਦਿ ਦਾ ਅੱਖਰ ਲਘੁ ਭੀ ਗੁਰੁ ਮੰਨਿਆ ਜਾਂਦਾ ਹੈ, ਜੈਸੇ "ਸ਼ਤ੍ਰੁ ਮਿਤ੍ਰ" ਵਿੱਚ "ਸ਼" ਅਤੇ "ਮਿ" ਗੁਰੂ ਹਨ. ਜੇ ਸੰਯੋਗੀ ਅੱਖਰ ਤੋਂ ਪਹਿਲੇ ਲਘੁ ਉੱਪਰ ਉੱਚਾਰਣ ਸਮੇਂ ਦਬਾਉ ਨਾ ਪਵੇ, ਤਦ ਗੁਰੁ ਨਹੀਂ ਹੁੰਦਾ, ਉਹ ਲਘੁ ਹੀ ਰਹਿੰਦਾ ਹੈ, ਜੈਸੇ- ਕ੍ਸ਼ਿਪ੍ਰ ਅਤੇ ਕਨ੍ਹੈਯਾ ਪਦ ਦਾ "ਕ੍ਸ਼" ਅਤੇ "ਕ" ਗੁਰੁ ਨਹੀਂ.#ਕਦੇ ਕਦੇ ਛੰਦ ਦੇ ਪਾਠ ਨੂੰ ਸਹੀ ਰੱਖਣ ਵਾਸਤੇ ਲਘੁ ਨੂੰ ਗੁਰੁ ਕਰਕੇ ਪੜ੍ਹੀਦਾ ਅਤੇ ਲਿਖੀਦਾ ਹੈ, ਜੈਸੇ- "ਨਾਥ ਨਿਰੰਜਨ ਤ੍ਵ ਸਰਨ." ਇਸ ਵਾਕ ਵਿੱਚ "ਤ੍ਵ" ਲਘੁ ਹੈ, ਪਰੰਤੁ ਛੱਪਯ ਦੀ ਮਾਤ੍ਰਾ ਪੂਰਨ ਕਰਨ ਲਈ "ਤਨਐ" ਪੜ੍ਹੀਦਾ ਹੈ, ਇਵੇਂ ਹੀ "ਰੱਛਾ ਹੋਇ ਤਾਂਹਿ ਸਭ ਕਾਲਾ। ਦੁਸ੍ਟ ਅਰਿਸ੍ਟ ਟਰਹਿਂ ਤਤਕਾਲਾ." ਇਸ ਥਾਂ ਕਾਲ ਅਤੇ ਤਤਕਾਲ ਦਾ "ਲ" ਦੀਰਘ ਲਿਖਿਆ ਹੈ.#ਗੁਰੁ ਦੇ ਨਾਮ ਗ, ਗੁ, ਗੋ, ਦੀਹ ਅਤੇ ਦੀਰਘ ਹਨ, ਇਸ ਦੀਆਂ ਮਾਤ੍ਰਾਂ ਦੋ ਗਿਣੀਆਂ ਜਾਂਦੀਆਂ ਹਨ ਅਤੇ ਲਿਖਣ ਦਾ ਸੰਕੇਤ ਇਹ "" ਹੈ।#੬. ਪਿਤਾ। ੭. ਰਾਜਾ। ੮. ਗੁਰੂ ਨਾਨਕਦੇਵ। ੯. ਪਾਰਬ੍ਰਹਮ. ਕਰਤਾਰ। ੧੦. ਵਿ- ਵਜ਼ਨਦਾਰ. ਭਾਰੀ। ੧੧. ਲੰਮਾ ਚੌੜਾ। ੧੨. ਸੰਗ੍ਯਾ- ਕਿਸੇ ਅਰਥ ਅਥਵਾ ਸਿੱਧਾਂਤ ਦੀ ਤਾਲਿਕਾ (ਕੁੰਜੀ)....
ਭੰਡਾਰੀ ਗੋਤ੍ਰ ਦਾ ਸ਼੍ਰੀ ਗੁਰੂ ਅਰਜਨਦੇਵ ਜੀ ਦਾ ਆਤਮਗ੍ਯਾਨੀ ਸਿੱਖ। ੨. ਦੇਖੋ, ਰਾਮਦਾਸ ਸਤਿਗੁਰੂ। ੩. ਸ਼੍ਰੀ ਗੁਰੂ ਰਾਮਦਾਸ ਜੀ ਤੋਂ ਲੈ ਕੇ ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਤੀਕ ਸ਼੍ਰੀ ਗੁਰੂ ਨਾਨਕਦੇਵ ਦੇ ਗੱਦੀਨਸ਼ੀਨਾਂ ਲਈ ਮੁਗਲ ਬਾਦਸ਼ਾਹਾਂ ਦਾ ਥਾਪਿਆ ਹੋਇਆ ਸ਼ਬਦ. "ਰਾਮਦਾਸ ਦਿੱਲੀ ਮਹਿ ਆਇ." (ਗੁਵਿ ੧੦) ੪. ਰਾਮ ਦਾ ਦਾਸ. ਕਰਤਾਰ ਦਾ ਸੇਵਕ। ੫. ਦੇਵਮੰਦਿਰਾਂ ਵਿੱਚ ਕੀਰਤਨ ਕਰਨ ਵਾਲਾ ਭਗਤੀਆ. "ਘੂੰਘਰ ਬਾਂਧਿ ਭਏ ਰਾਮਦਾਸਾ." (ਮਾਰੂ ਮਃ ੫) ੬. ਰਾਮਚੰਦ੍ਰ ਜੀ ਦਾ ਉਪਾਸਕ. ਬੈਰਾਗੀ ਸਾਧੁ. "ਜੋਗੀ ਜਤੀ ਬੈਸਨੋ ਰਾਮਦਾਸ." (ਗੌਂਡ ਮਃ ੫) ੭. ਦਬਿਸਤਾਨੇ ਮਜਾਹਬ ਅਨੁਸਾਰ ਗੁਰੂ ਦੇ ਮਸੰਦਾਂ ਦੀ ਪਦਵੀ ਭੀ ਰਾਮਦਾਸ ਸੀ। ੮. ਛਤ੍ਰਪਤਿ ਸ਼ਿਵਾ ਜੀ ਦਾ ਗੁਰੂ ਮਹਾਤਮਾ ਰਾਮਦਾਸ, ਜਿਸ ਦਾ ਵਿਸ਼ੇਸਣ "ਸਮਰ੍ਥ" ਸੀ....
ਦੇਖੋ, ਰਸ। ੨. ਸਾਰ. ਤਤ੍ਵ. "ਸਭਹੂ ਕੋ ਰਸੁ ਹਰਿ ਹੋ." (ਗਉ ਮਃ ੫) ੩. ਭੋਗਣ ਯੋਗ੍ਯ ਪਦਾਰਥ. "ਰਸੁ ਸੋਇਨਾ ਰਸੁ ਰੁਪਾ ਕਾਮਣਿ." (ਸ੍ਰੀ ਮਃ ੧) ੪. ਪ੍ਰੇਮ. ਪ੍ਰੀਤਿ. "ਰਸੁ ਸੰਤਨਾ ਸਿਉ ਤਿਸੁ." (ਮਃ ੩. ਵਾਰ ਬਿਲਾ) ੫. ਸੰ. ਰਸ੍ਯ. ਸਵਾਦ ਲੈਣ ਯੋਗ੍ਯ ਪਦਾਰਥ. "ਤਨੁ ਧਨੁ ਸਭ ਰਸੁ ਗੋਬਿੰਦ ਤੇਰਾ." (ਗਉ ਕਬੀਰ)...
ਫ਼ਾ. [توُ] ਸਰਵ- "ਤੂੰ ਅਕਾਲ ਪੁਰਖ ਨਾਹੀ ਸਿਰਿ ਕਾਲਾ." (ਮਾਰੂ ਸੋਲਹੇ ਮਃ ੧) "ਤੂੰ ਊਚ ਅਥਾਹੁ ਅਪਾਰ ਅਮੋਲਾ." (ਮਾਝ ਅਃ ਮਃ ੫)...
ਦੇਖੋ, ਗੁਰੁ ਅਤੇ ਪ੍ਰਸਾਦਿ "ਅਜੂਨੀ ਸੈਭੰ ਗੁਰਪ੍ਰਸਾਦਿ." (ਜਪੁ) ੨. ਗੁਰੁਕ੍ਰਿਪਾ ਕਰਕੇ. ਗੁਰੁਕ੍ਰਿਪਾ ਦ੍ਵਾਰਾ. "ਗੁਰਪ੍ਰਸਾਦਿ ਨਾਨਕ ਮਨਿ ਜਾਗਹੁ." (ਸੁਖਮਨੀ)...
ਕਰ (ਹੱਥ) ਵਿੱਚ. ਕਰ ਮੇਂ. "ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ." (ਫੁਨਹੇ ਮਃ ੫) ੨. ਕ੍ਰਿ. ਵਿ- ਕਰਕੇ. "ਕਰਿ ਅਨਰਥ ਦਰਬੁ ਸੰਚਿਆ." (ਵਾਰ ਜੈਤ) ੩. ਸੰ. करिन् ਹਾਥੀ, ਜੋ ਕਰ (ਸੁੰਡ) ਵਾਲਾ ਹੈ. "ਏਕਹਿ ਕਰ ਕਰਿ ਹੈ ਕਰੀ. ਕਰੀ ਸਹਸ ਕਰ ਨਾਹਿ." (ਵ੍ਰਿੰਦ) ਇੱਕੇ ਹੱਥ (ਸੁੰਡ) ਨਾਲ ਹਾਥੀ ਕਰੀ (ਬਾਂਹ ਵਾਲਾ) ਆਖੀਦਾ ਹੈ, ਹਜਾਰ ਹੱਥ ਵਾਲਾ (ਸਹਸ੍ਰਵਾਹ) ਕਰੀ ਨਹੀਂ ਹੈ....
ਰਾਜ ਕਰਦੇ ਹੋਏ ਯੋਗ ਕਰਨਾ. ਸੰਸਾਰ ਦੇ ਵਿਹਾਰ ਕਰਦੇ ਹੋਏ ਕਰਤਾਰ ਨਾਲ ਮਨ ਜੋੜਨਾ। ੨. ਯੋਗਮਤ ਅਨੁਸਾਰ ਮਨ ਦੀ ਵ੍ਰਿੱਤਿ ਦਾ ਨਿਰਵਿਕਲਪ ਹੋਣਾ ਰਾਜਯੋਗ ਹੈ. "ਇਹ ਰਾਜਜੋਗ ਗੁਰੁ ਰਾਮਦਾਸ ਤੁਮਹੂ ਰਸੁ ਜਾਣੇ." (ਸਵੈਯੇ ਮਃ ੪. ਕੇ) "ਤੂੰ ਗੁਰਪ੍ਰਸਾਦਿ ਕਰਿ ਰਾਜਜੋਗੁ." (ਗਉ ਮਃ ੫) ਦੇਖੋ, ਸਹਜਜੋਗ, ਜੋਗ ਅਤੇ ਯੋਗ ਸ਼ਬਦ। ੩. ਜੋਤਿਸ ਮਤ ਅਨੁਸਾਰ ਜਨਮ ਸਮੇਂ ਗ੍ਰਹਾਂ ਦਾ ਇੱਕ ਅਜੇਹਾ ਜੋੜ, ਜਿਸ ਤੋਂ ਰਾਜ ਦੀ ਪ੍ਰਾਪਤੀ ਹੋਵੇ, ਅਰਥਾਤ- ਕਰਕ ਲਗਨ ਵਿੱਚ ਵ੍ਰਿਹਸਪਤਿ- ਗ੍ਯਾਰਵੇਂ ਅਸਥਾਨ ਬ੍ਰਿਖ ਦਾ ਚੰਦ੍ਰਮਾ, ਸ਼ੁਕ੍ਰ ਅਤੇ ਬੁਧ- ਦਸਵੇਂ ਅਸਥਾਨ ਵਿੱਚ ਮੇਖ ਦਾ ਸੂਰਜ ॥ ਮਕਰ ਲਗਨ ਵਿੱਚ ਸ਼ਨੀ, ਮੇਖ ਦਾ ਮੰਗਲ, ਕਰਕ ਦਾ ਚੰਦ੍ਰਮਾ, ਸਿੰਘ ਦਾ ਸੂਰਜ, ਮਿਥੁਨ ਦਾ ਬੁਧ, ਤੁਲਾ ਦਾ ਸ਼ੁਕ੍ਰ ॥ ਕਨ੍ਯਾ ਦਾ ਬੁਧ ਲਗਨ ਵਿੱਚ ਦਸਵੇਂ ਥਾਂ ਸ਼ੁਕ੍ਰ. ਸੱਤਵੇਂ ਵ੍ਰਿਹਸਪਤਿ ਅਤੇ ਚੰਦ੍ਰਮਾ, ਪੰਜਵੇਂ ਅਸਥਾਨ ਮੰਗਲ ਅਤੇ ਸ਼ਨੀ, ਇਹ ਸਾਰੇ "ਰਾਜਜੋਗ" ਹਨ....
ਸੰਗ੍ਯਾ- ਹਠਯੋਗ ਦੇ ਕਠਿਨ ਸਾਧਨਾ ਤੋਂ ਨਿਰਾਲਾ ਸੁਖਾਲਾ ਯੋਗ. ਨਾਮ ਸਿਮਰਣ ਦ੍ਵਾਰਾ ਮਨ ਦੀ ਏਕਾਗ੍ਰਤਾ ਰੂਪ ਯੋਗ. ਗੁਰੁਬਾਣੀ ਵਿੱਚ ਇਸ ਯੋਗ ਦੇ ਭਗਤਿਜੋਗ, ਤੱਤਜੋਗ, ਬ੍ਰਹਮਜੋਗ ਆਦਿ ਨਾਮ ਆਏ ਹਨ, ਅਤੇ ਸਹਜਜੋਗ ਦਾ ਸਰੂਪ ਇਉਂ ਵਰਣਨ ਕੀਤਾ ਹੈ-#"ਗੁਰੁ ਕਾ ਸ਼ਬਦੁ ਮਨੈ ਮਹਿ ਮੁੰਦ੍ਰਾ, ਖਿੰਥਾ ਖਿਮਾ ਹਢਾਵਉ। ਜੋ ਕਿਛੁ ਕਰੈ ਭਲਾ ਕਰਿ ਮਾਨਉ, ਸਹਜ ਜੋਗ ਨਿਧਿ ਪਾਵਉ। ਬਾਬਾ! ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ। ਅੰਮ੍ਰਿਤੁ ਨਾਮੁ ਨਿਰੰਜਨੁ ਪਾਇਆ ਗਿਆਨ ਕਾਇਆ ਰਸ ਭੋਗੰ। ਸਿਵਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ। ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿ ਨਿਸਿ ਪੂਰੈ ਨਾਦੰ। ਪਤੁ ਵੀਚਾਰੁ ਗਿਆਨੁਮਤਿ ਡੰਡਾ ਵਰਤਮਾਨ ਬਿਭੂਤੰ। ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ. ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ। ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ." (ਆਸਾ ਮਃ ੧)#"ਗੁਰਿ ਮਨੁ ਮਾਰਿਓ ਕਰਿ ਸੰਜੋਗੁ,#ਅਹਿਨਿਸ ਰਾਵੈ ਭਗਤਿਜੋਗੁ,#ਗੁਰ ਸੰਤਸਭਾ ਦੁਖੁ ਮਿਟੈਰੋਗੁ,#ਜਨ ਨਾਨਕ ਹਰਿਵਰੁ ਸਹਜਜੋਗੁ."#(ਬਸੰ ਮਃ ੧)#"ਜੋਗੁ ਨ ਭਗਵੀ ਕਪੜੀ, ਜੋਗੁ ਨ ਮੈਲੇ ਵੇਸਿ।#ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ." (ਸਵਾ ਮਃ ੩)...
ਵ੍ਯ- ਨੂੰ. ਕੋ. ਪ੍ਰਤਿ. ਤਾਂਈਂ. ਜਿਵੇਂ- "ਲਿਖਤਮ ਉੱਤਮ ਸਿੰਘ, ਜੋਗ ਭਾਈ ਗੁਰੁਮੁਖ ਸਿੰਘ।" ੨. ਲਿਯੇ. ਵਾਸਤੇ. ਲਈ. "ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ." (ਸਵਾ ਮਃ ੧) ੩. ਸੰ. ਯੋਗ੍ਯ ਵਿ- ਉਚਿਤ. ਲਾਇਕ. "ਨਾਨਕ ਸਦਾ ਧਿਆਈਐ ਧਿਆਵਨ ਜੋਗੁ." (ਸੁਖਮਨੀ) ੪. ਸੰ. ਯੋਗ. ਸੰਗ੍ਯਾ- ਪਤੰਜਲਿ ਰਿਸਿ ਦਾ ਚਿੱਤ ਨੂੰ ਏਕਾਗ੍ਰ ਕਰਨ ਲਈ ਦੱਸਿਆ ਹੋਇਆ ਸਾਧਨ.¹ ਦੇਖੋ, ਯੋਗ. "ਜੋਗ ਧਿਆਨ ਗੁਰੁਗਿਆਨ." (ਸਵੈਯੇ ਮਃ ੧. ਕੇ) ੫. ਗ੍ਰਹਾਂ ਦਾ ਮੇਲ. ਯੋਗ. ਸੰਬੰਧ. "ਉੱਤਮ ਜੋਗ ਪਰ੍ਯੋ ਇਨ ਐਸੋ." (ਗੁਪ੍ਰਸੂ) ੬. ਜੋਗੀ (ਯੋਗੀ) ਲਈ ਭੀ ਜੋਗ ਸ਼ਬਦ ਆਇਆ ਹੈ- "ਸਤਿਗੁਰ ਜੋਗ ਕਾ ਤਹਾ (ਨਿਵਾਸਾ, ਜਹ ਅਵਿਗਤ ਨਾਥੁ ਅਗਮ ਧਨੀ." (ਰਾਮ ਮਃ ੫) ੭. ਗੁਰੁਮਤ ਵਿੱਚ ਨਾਮਅਭ੍ਯਾਸ ਕਰਕੇ ਕਰਤਾਰ ਵਿੱਚ ਲਿਵਲੀਨ ਹੋਣਾ ਜੋਗ ਹੈ. ਦੇਖੋ, ਅਸਟਾਂਗ, ਸਹਜਜੋਗ, ਹਠਯੋਗ ਅਤੇ ਖਟਕਰਮ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਵਿ- ਐਹੋ ਜੇਹਾ. ਇਸ ਪ੍ਰਕਾਰ ਦਾ. ਐਸੇ ਢੰਗ ਦਾ....
ਸੰਗ੍ਯਾ- ਅੰਗਾਂ (ਅੰਕਾਂ) ਦਾ ਯੋਗ. ਮੀਜ਼ਾਨ। ੨. ਗੱਠ. ਗੰਢ. ਟਾਂਕਾ। ੩. ਸ਼ਰੀਰ ਦੀ ਸੰਧਿ. ਗੋਡਾ, ਕੂਹਣੀ ਆਦਿ ਸਥਾਨ. Joints । ੪. ਤੁਲਨਾ. ਬਰਾਬਰੀ। ੫. ਦਾਉ. ਪੇਂਚ। ੬. ਦੇਖੋ, ਜੋੜਨਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰਗ੍ਯਾ- ਪ੍ਰਾਪ੍ਤਿ. ਮਿਲਣ ਦਾ ਭਾਵ. ਮਿਲਣਾ. ਹਾਸਿਲ ਹੋਣਾ। ੨. ਪਹੁਁਚ. ਗਮ੍ਯਤਾ। ੩. ਲਾਭ. "ਪ੍ਰਾਪਤਿ ਪੋਤਾ ਕਰਮ ਪਸਾਉ." (ਰਾਮ ਮਃ੧) ੪. ਆਮਦਨ. ਆਯ....
ਸੰ. अर्थात. ਵ੍ਯ- ਯਾਨੀ। ੨. ਦਰ ਹਕ਼ੀਕ਼ਤ. ਸਚ ਮੁਚ. ਅਸਲੋਂ....
ਸੰਗ੍ਯਾ- ਚੁਭਵੀਂ ਪੀੜ. ਚੀਸ. ਟਸਕ. "ਕਰਕ ਕਰੇਜੇ ਮਾਹੀ." (ਸੋਰ ਭੀਖਨ) ੨. ਬਿਜਲੀ ਆਦਿਕ ਦੀ ਕੜਕ. ਕੜਾਕਾ। ੩. ਸੰ. ਕਮੰਡਲੁ। ੪. ਅਨਾਰ। ੫. ਮੌਲਸਰੀ। ੬. ਕਰੀਰ। ੭. ਕਚਨਾਰ। ੮. ਸੰ. ਕਰ੍ਕ. ਕੇਕੜਾ। ੯. ਚੌਥੀ ਰਾਸ਼ਿ, ਜਿਸ ਦੇ ਨਛਤ੍ਰਾਂ ਦੀ ਸ਼ਕਲ ਕੇਕੜੇ ਜੇਹੀ ਹੈ. Capricornus । ੧੦. ਸੰ. ਕਰ੍ਕਸ਼. ਵਿ- ਕੌੜਾ. ਕਠੋਰ. "ਕਰਕ ਸਬਦ ਸਮ ਵਿਖ ਨ ਵਿਖਮ ਹੈ." (ਭਾਗੁ ਕ) ੧੧. ਓਲਾ. ਗੜਾ....
ਸੰ. लग्न. ਲਗ੍ਨ. ਸੰਗ੍ਯਾ- ਮੇਸ ਆਦਿ ਰਾਸੀਆਂ ਦਾ ਉਦਯ. "ਲਗਨ ਸਗਨ ਤੇ ਰਹਿਤ ਨਿਰਾਲਮ." (ਚੌਬੀਸਾਵ) "ਲਗਨ ਸਗਨ ਮਾਨੈ ਕੈਸੇ ਮਨ ਮਾਨੀਐ?" (ਭਾਗੁ ਕ) ੪. ਜਾਮਿਨ. ਜਮਾਨਤ ਦੇਣ ਵਾਲਾ। ੩. ਵਿ- ਲੱਗਾ ਹੋਇਆ। ੪. ਸ਼ਰਮਿੰਦਾ. ਲੱਜਿਤ। ੫. ਸੰਗ੍ਯਾ- ਦਿਲ ਦਾ ਲਗਾਉ. ਸ਼ੌਕ, ਜਿਵੇਂ- ਉਸ ਨੂੰ ਵਿਦ੍ਯਾ ਦੀ ਲਗਨ ਹੈ....
ਦੇਖੋ, ਬ੍ਰਿਹਸਪਤਿ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਸੰ. वृष- ਵ੍ਰਿਥ. ਬੈਲ. "ਕਈ ਜਨਮ ਹੈਵਰ ਬ੍ਰਿਖ ਜੋਇਓ." (ਗਉ ਮਃ ੫) ੨. ਦੂਜੀ ਰਾਸ਼ਿ, ਜਿਸ ਦੀ ਸ਼ਕਲ ਬੈਲ ਜੇਹੀ ਹੈ। ੩. ਕੋਕਸ਼ਾਸਤ੍ਰ. ਅਨੁਸਾਰ ਪੁਰਖ ਦੀ ਇੱਕ ਜਾਤਿ. ਦੇਖੋ, ਪੁਰੁਸਜਾਤਿ। ੪. ਇੰਦ੍ਰ। ੫. ਮੋਰ ਦੀ ਪੂਛ। ੬. ਧਰਮ। ੭. ਕਾਮਦੇਵ। ੮. ਵਿ- ਬਲਵਾਨ....
ਸੰਗ੍ਯਾ- ਚੰਦ. ਚਾਂਦ। ੨. ਇੱਕ ਗਿਣਤੀ ਦਾ ਬੋਧਕ....
ਸੰ. बृध. ਧਾ- ਜਾਣਨਾ, ਸਮਝਣਾ, ਜਾਣਨਾ ੨. ਵਿ- ਦਾਨਾ. ਬੁੱਧਿਮਾਨ. ਅਕਲਮੰਦ। ੩. ਸੰਗ੍ਯਾ- ਇੱਕ ਗ੍ਰਹ, ਜੋ ਸੂਰਜ ਦੇ ਬਹੁਤ ਨੇੜੇ ਹੈ, ਜਿਸ ਦੇ ਨਾਮ ਤੋਂ ਸਤਵਾਰੇ ਦਾ ਦਿਨ ਬੁਧਵਾਰ ਹੈ. Murcury ੪. ਚੰਦ੍ਰਵੰਸ਼ੀਆਂ ਦਾ ਵਡੇਰਾ. ਮਹਾਭਾਰਤ ਆਦਿ ਗ੍ਰੰਥਾਂ ਵਿੱਚ ਇਸ ਦੀ ਉਤਪੱਤੀ ਇਉਂ ਲਿਖੀ ਹੈ- ਵ੍ਰਿਹਸਪਤਿ (ਦੇਵਗੁਰੁ) ਦੀ ਇਸਤ੍ਰੀ ਤਾਰਾ ਉੱਤੇ ਚੰਦ੍ਰਮਾ ਮੋਹਿਤ ਹੋ ਗਿਆ ਅਰ ਉਸ ਨੂੰ ਉਧਾਲਕੇ ਘਰ ਲੈਗਿਆ, ਇਸ ਪੁਰ ਭਾਰੀ ਜੰਗ ਹੋਇਆ. ਚੰਦ੍ਰਮਾ ਦੀ ਸਹਾਇਤਾ ਵਿੱਚ ਸ਼ਿਵ, ਅਤੇ ਵ੍ਰਿਹਸਪਤਿ ਦੀ ਸਹਾਇਤਾ ਵਿੱਚ ਇੰਦ੍ਰ ਸੀ ਅੰਤ ਨੂੰ ਬ੍ਰਹਮਾ ਨੇ ਵਿੱਚ ਪੈਕੇ ਝਗੜਾ ਮਿਟਾਇਆ ਤਾਰਾ ਵ੍ਰਿਹਸਪਤਿ ਨੂੰ ਦਿਵਾ ਦਿੱਤੀ, ਪਰ ਉਸ ਦੇ ਗਰਭ ਤੋਂ ਜੋ ਸੁੰਦਰ ਪੁਤ੍ਰ ਬੁਧ ਪੈਦਾ ਹੋਇਆ ਸੀ. ਉਹ ਚੰਦਰਮਾ ਨੂੰ ਤਾਰਾ ਦੇ ਕਹਿਣ ਪੁਰ ਮਿਲਿਆ। ੫. ਦੇਵਤਾ। ੬. ਕੁੱਤਾ। ੭. ਦੇਖੋ, ਬੁੱਧ....
ਫ਼ਾ. [میخ] ਮੇਖ਼. ਸੰਗ੍ਯਾ- ਕਿੱਲ. ਪਰੇਗ. "ਜਿੰਦ ਨ ਕੋਈ ਮੇਖ." (ਸ. ਫਰੀਦ) ੨. ਕਿੱਲਾ. ਕੀਲਾ. ਖੂੰਟਾ। ੩. ਸੰ. ਮੇਸ. ਮੀਢਾ. ਛੱਤਰਾ। ੪. ਪਹਿਲੀ ਰਾਸ਼ੀ, ਜਿਸ ਦੇ ਨਛਤ੍ਰਾਂ ਦੀ ਸ਼ਕਲ ਮੀਢੇ ਜੇਹੀ ਹੈ....
ਸੰ. सूर्य्य ਸੂਰ੍ਯ. ਸੰਗ੍ਯਾ- ਦਿਵਾਕਰ. ਦਿਨਮਣਿ. "ਸੂਰਜ ਕਿਰਣਿ ਮਿਲੇ." (ਬਿਲਾ ਛੰਤ ਮਃ ੫) ੨. ਬਾਰਾਂ ਗਿਣਤੀ ਦਾ ਬੋਧਕ ਕਿਉਂਕਿ ਪੁਰਾਣਾਂ ਵਿੱਚ ਬਾਰਾਂ ਸੂਰਜ ਮੰਨੇ ਹਨ. ਦੇਖੋ, ਬਾਰਾਂ ਸੂਰਜ....
ਸੰ. ਸੰਗ੍ਯਾ- ਜੋ ਮਨੁੱਖ ਨੂੰ ਮਾਰੇ, ਮਗਰਮੱਛ. ਨਿਹੰਗ. ਘੜਿਆਲ। ੨. ਮਕਰ ਦੀ ਸ਼ਕਲ ਦੀ ਦਸਵੀਂ ਰਾਸ਼ਿ, ਜਿਸ ਵਿੱਚੱ ਮਾਘ ਮਹੀਨੇ ਸੂਰਜ ਪ੍ਰਵੇਸ਼ ਕਰਦਾ ਹੈ। ੩. ਮਾਘ ਮਹੀਨਾ. "ਮਕਰ ਪ੍ਰਾਗਿ ਦਾਨੁ ਬਹੁ ਕੀਆ." (ਮਾਲੀ ਮਃ ੪) ੪. ਛੱਪਯ ਦਾ ਇੱਕ ਭੇਦ. ਦੇਖੋ, ਗੁਰੁਛੰਦਦਿਵਾਕਰ। ੫. ਕੁਬੇਰ ਦੀਆਂ ਨੌ ਨਿਧੀਆਂ ਵਿੱਚੋਂ ਇੱਕ ਨਿਧਿ। ੬. ਮੱਛੀ। ੭. ਮਕੜੀ (ਮਰ੍ਕਟੀ) ਵਾਸਤੇ ਭੀ ਮਕਰ ਸ਼ਬਦ ਆਇਆ ਹੈ. "ਧਾਰ ਮਕਰ ਕੇ ਜਾਰ ਸਰੂਪਾ." (ਵਾਮਨਾਵ) ੮. ਅ਼. [مکر] ਛਲ. ਫਰੇਬ. ਕਪਟ। ੯. ਬਹਾਂਨਾ। ੧੦. ਦਾਉ। ੧੧. ਇੱਕ ਜਾਤਿ. ਦੇਖੋ, ਮਕਰਾਨ....
ਦੇਖੋ, ਸਨਿ। ੨. ਵਿ- ਸਾਨੀ. ਮਿਲੀ ਹੋਈ. "ਸਰਪੀ ਸਿਤਾ ਸ੍ਵਾਦ ਸੋਂ ਸਨੀ." (ਗੁਪ੍ਰਸੂ) ਸਰਪੀ (ਘੀ) ਸਿਤਾ (ਖੰਡ)...
ਸੰ. ਸੰਗ੍ਯਾ- ਆਨੰਦ. ਖ਼ੁਸ਼ੀ. ਦੇਖੋ, ਮੰਗ ੪. "ਮੰਗਲ ਸੂਖ ਕਲਿਆਣ ਤਿਥਾਈਂ." (ਪ੍ਰਭਾ ਅਃ ਮਃ ੫)#੨. ਉਤਸਵ. "ਮੰਗਲਸਾਜੁ ਭਇਆ ਪ੍ਰਭੁ ਅਪਨਾ ਗਾਇਆ." (ਬਿਲਾ ਛੰਤ ਮਃ ੫)#੩. ਸੌਭਾਗ੍ਯਤਾ. ਖ਼ੁਸ਼ਨਸੀਬੀ। ੪. ਗ੍ਰੰਥ ਦੇ ਮੁੱਢ ਕਰਤਾਰ ਅਤੇ ਇਸ੍ਟਦੇਵਤਾ ਦਾ ਨਿਰਵਿਘਨ ਸਮਾਪਤੀ ਲਈ ਕੀਤਾ ਆਰਾਧਨ. ਦੇਖੋ, ਮੰਗਲਾਚਰਣ।#੫. ਪ੍ਰਿਥਿਵੀ ਦਾ ਪੁਤ੍ਰ ਮੰਗਲ ਗ੍ਰਹ, ਜਿਸ ਦੇ ਨਾਮ ਤੋਂ ਮੰਗਲਵਾਰ ਹੈ. Mars. ਕਵੀਆਂ ਨੇ ਇਸ ਦਾ ਲਾਲ ਰੰਗ ਵਰਣਨ ਕੀਤਾ ਹੈ, ਇਸੇ ਲਈ ਲਾਲ ਤਿਲਕ ਨੂੰ ਮੰਗਲ ਦਾ ਦ੍ਰਿਸ੍ਟਾਂਤ ਦਿੱਤਾ ਹੈ. ਇਸ ਦੇ ਨਾਮ ਭੌਮ, ਮਹੀਸੁਤ, ਲੋਹਿਤਾਂਗ, ਵਕ, ਕੁਜ, ਅੰਗਾਰਕ ਆਦਿ ਅਨੇਕ ਹਨ.#"ਟੀਕਾ ਸੁ ਚੰਡ ਕੇ ਭਾਲ ਮੇ ਦੀਨੋ. ×××#ਮਾਨਹੁ ਚੰਦ ਕੇ ਮੰਡਲ ਮੇ ਸੁਭ ਮੰਗਲ ਆਨ ਪ੍ਰਵੇਸਹਿ ਕੀਨੋ." (ਚੰਡੀ ੧)#ਦੁਰਗਾ ਦਾ ਮੁਖ ਚੰਦ੍ਰਮਾ ਅਤੇ ਲਾਲ ਟਿੱਕਾ ਮੰਗਲ ਹੈ.#ਬ੍ਰਹਮ੍ਵੈਵਰਤਪੁਰਾਣ ਵਿੱਚ ਲਿਖਿਆ ਹੈ ਕਿ ਵਿਸਨੁ ਦੇ ਵੀਰਯ ਤੋਂ ਮੰਗਲ ਪ੍ਰਿਥਿਵੀ ਦਾ ਪੁਤ੍ਰ ਹੈ. ਪਦਮਪੁਰਾਣ ਵਿਸਨੁ ਦੇ ਪਸੀਨੇ ਤੋਂ ਉਤਪੱਤੀ ਦੱਸਦਾ ਹੈ. ਮਤਸ੍ਯਪੁਰਾਣ ਦੇ ਲੇਖ ਅਨੁਸਾਰ ਵੀਰਭਦ੍ਰ ਹੀ ਮੰਗਲ ਨਾਮ ਤੋਂ ਪ੍ਰਸਿੱਧ ਹੋਇਆ. ਵਾਮਨਪੁਰਾਣ ਵਿੱਚ ਲਿਖਿਆ ਹੈ ਕਿ ਸ਼ਿਵਜੀ ਦੇ ਮੂੰਹ ਵਿੱਚੋਂ ਡਿਗੇ ਥੁੱਕ ਦੇ ਕਣਕੇ ਤੋਂ ਮੰਗਲ ਜੰਮਿਆ।#੬. ਮੰਗਲਵਾਰ. "ਮੰਗਲ ਮਾਇਆ ਮੋਹੁ ਉਪਾਇਆ." (ਬਿਲਾ ਮਃ ੩. ਵਾਰ ੭)#੭. ਖ਼ੁਸ਼ੀ ਦਾ ਗੀਤ. "ਮੰਗਲ ਗਾਵਹੁ ਨਾਰੇ." (ਸੂਹੀ ਛੰਤ ਮਃ ੧)#੮. ਗੋਰਖਨਾਥ ਦਾ ਚੇਲਾ ਇੱਕ ਸਿੱਧ, ਜੋ ਗੁਰੂ ਨਾਨਕਦੇਵ ਵਿੱਚ ਸ਼੍ਰੱਧਾ ਰਖਦਾ ਸੀ- "ਮੰਗਲ ਬੋਲਤ, ਹੇ ਗੁਰ ਗੋਰਖ! ਪੂਰਨ ਸੋ ਜੁਗਿਯਾ ਸਬ ਲਾਯਕ." (ਨਾਪ੍ਰ)#੯. ਗੁਰੂ ਅਰਜਨਦੇਵ ਦਾ ਇੱਕ ਪਰੋਪਕਾਰੀ ਸਿੱਖ. ਢਿੱਲੀ ਮੰਗਲ ਗੁਰੁ ਢਿਗ ਆਏ। ਬੰਦਨ ਕਰ ਸੁਭ ਦਰਸਨ ਪਾਏ." (ਗੁਪ੍ਰਸੂ)#੧੦. ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦੇ ਦਰਬਾਰ ਭਾਸਾ ਦੀ ਉੱਤਮ ਕਵਿਤਾ ਕਰਦਾ ਸੀ. ਇਸ ਨੇ ਮਹਾਭਾਰਤ ਦੇ ਸ਼ਲ੍ਯ ਪਰਵ ਦਾ ਮਨੋਹਰ ਅਨੁਵਾਦ (ਉਲਥਾ) ਕੀਤਾ ਹੈ. ਯਥਾ-#ਗੁਰੂ ਗੋਬਿਁਦ ਮਨ ਹਰਖ ਹਨਐ ਮੰਗਲ ਲਿਯੋ ਬੁਲਾਇ,#ਸ਼ਲ੍ਯ ਪਰਬ ਆਗ੍ਯਾ ਕਰੀ ਲੀਜੈ ਤੁਰਤ ਬਨਾਇ.#ਸੰਬਤ ਸਤ੍ਰਹਸੈ ਬਰਖ ਤ੍ਰੇਪਨ¹ ਬੀਤਨਹਾਰ,#ਮਾਧਵ ਰਿਤੁ ਤਿਥਿ ਤ੍ਰੌਦਸੀ ਤਾਂ ਦਿਨ ਮੰਗਲਵਾਰ.#ਸ਼ਲ੍ਯ ਪਰਬ ਭਾਸਾ ਭਯੋ ਗੁਰੂ ਗੋਬਿਁਦ ਕੇ ਰਾਜ,#ਅਰਬ ਖਰਬ ਬਹੁ ਦਰਬ ਦੈ ਕਰਿ ਕਵਿਜਨ ਕੋ ਕਾਜ.#ਜੌਲੌ ਧਰਨਿ ਅਕਾਸ ਗਿਰਿ ਚੰਦ ਸੂਰ ਸੁਰ ਇੰਦ,#ਤੌਲੌ ਚਿਰਜੀਵੈ ਜਗਤ ਸਾਹਿਬ ਗੁਰੁ ਗੋਬਿੰਦ.#ਕ਼ਬਿੱਤ#ਆਨਁਦ ਦਾ ਵਾਜਾ ਨਿਤ ਵੱਜਦਾ ਅਨੰਦਪੁਰ#ਸੁਣ ਸੁਣ ਸੁਧ ਭੁਲਦੀਏ ਨਰਨਾਹ ਦੀ,#ਭੌ ਭਿਆ ਭਭੀਖਣੇ ਨੂੰ ਲੰਕਾਗੜ ਵੱਸਣੇ ਦਾ#ਫੇਰ ਅਸਵਾਰੀ ਆਂਵਦੀਏ ਮਹਾਬਾਹ² ਦੀ,#ਬਲ ਛੱਡ ਬਲਿ ਜਾਇ ਛਪਿਆ ਪਤਾਲ ਵਿੱਚ#ਫਤੇ ਦੀ ਨਿਸ਼ਾਨੀ ਜੈਂਦੇ ਦ੍ਵਾਰ ਦਰਗਾਹ ਦੀ,#ਸਵਣੇ ਨਾ ਦੇਂਦੀ ਸੁਖ ਦੁੱਜਨਾਂ ਨੂੰ ਰਾਤ ਦਿਨ#ਨੌਬਤ ਗੋਬਿੰਦਸਿੰਘ ਗੁਰੂ ਪਾਤਸ਼ਾਹ ਦੀ.³#੧੧ ਡਿੰਗ- ਅਗਨਿ. ਅੱਗ....
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਸੰ. ਸੰਗ੍ਯਾ- ਨਰ ਨਾਰੀ ਦਾ ਜੋੜਾ। ੨. ਇਸਤ੍ਰੀ ਅਤੇ ਪਤਿ ਦਾ ਮਿਲਾਪ (ਸੰਗਮ) ੩. ਤੀਜੀ ਰਾਸ਼ਿ....
ਸੰਗ੍ਯਾ- ਤੁਲਹਾ. ਤੁਲ੍ਹਾ. "ਕਿਸੀ ਤੁਲਾ ਦੇ ਕਿਹਿ ਸਰਨਾਈ." (ਨਾਪ੍ਰ) ੨. ਸੰ. ਤਰਾਜ਼ੂ. ਤੱਕੜੀ. "ਤੁਲਾ ਧਾਰਿ ਤੋਲੇ ਸੁਖ ਸਗਲੇ." (ਗਉ ਮਃ ੫) ੩. ਵੱਟਾ. "ਕਉਣ ਤਰਾਜੀ ਕਵਣੁ ਤੁਲਾ?" (ਸੂਹੀ ਮਃ ੧) ੪. ਤੁਲਾਦਾਨ. "ਤੁਲਾ ਪੁਰਖਦਾਨੇ." (ਗੌਂਡ ਨਾਮਦੇਵ) ਦੇਖੋ, ਤੁਲਾਦਾਨ। ੫. ਸੱਤਵੀਂ ਰਾਸ਼ਿ, ਜਿਸ ਦੀ ਸ਼ਕਲ ਤਰਾਜ਼ੂ ਦੀ ਹੈ (the sign Libra). ६. ਤੁਲ੍ਯਤਾ. ਬਰਾਬਰੀ। ੭. ਚਾਰ ਸੌ ਤੋਲਾ ਭਰ ਵਜ਼ਨ....
ਸੰ. ਸੰਗ੍ਯਾ- ਪੁਤ੍ਰੀ. ਬੇਟੀ। ੨. ਕੁਆਰੀ ਲੜਕੀ। ੩. ਬਾਰਾਂ ਰਾਸ਼ੀਆਂ ਵਿੱਚੋਂ, ਛੀਵੀਂ ਰਾਸ਼ਿ. Virgo । ੪. ਵਡੀ ਇਲਾਇਚੀ। ੫. ਇੱਕ ਛੰਦ. ਦੇਖੋ, ਅਕਵਾ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸਾਰਾ ਦਾ ਬਹੁ ਵਚਨ ੨. ਦੇਖੋ, ਸਾਰਣਾ, ਸਾੜਨਾ ਅਤੇ ਲੁਝਿ....