rājaiराजै
ਰਾਜਦਾ (ਪ੍ਰਕਾਸ਼ਦਾ) ਹੈ। ੨. ਰੱਜਦਾ (ਤ੍ਰਿਪਤ ਹੁੰਦਾ) ਹੈ. "ਨਾਨਕ ਆਖਿ ਨ ਰਾਜੈ ਹਰਿਗੁਣ." (ਆਸਾ ਮਃ ੪)
राजदा (प्रकाशदा) है। २. रॱजदा (त्रिपत हुंदा) है. "नानक आखि न राजै हरिगुण." (आसा मः ४)
ਸੰ. तृप्त. ਵਿ- ਰੱਜਿਆ ਹੋਇਆ. ਦੇਖੋ, ਤ੍ਰਿਪ ੨। ੨. ਪ੍ਰਸੰਨ. ਖ਼ੁਸ਼....
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਸੰਗ੍ਯਾ- ਆਸ੍ਯ. ਮੁਖ. ਜਿਸ ਦ੍ਵਾਰਾ ਆਖਿਆ ਜਾਂਦਾ ਹੈ. "ਆਖਣੁ ਆਖਿ ਨ ਰਜਿਆ." (ਵਾਰ ਮਾਝ ਮਃ ੨) ੨. ਵਿ- ਕਥਨ ਯੋਗ੍ਯ. ਆਖਣ ਲਾਇਕ. "ਆਖਿ ਨ ਜਾਪੈ ਆਖਿ." (ਵਾਰ ਸਾਰ ਮਃ ੧) ਕਥਨ ਯੋਗ੍ਯ ਕਰਤਾਰ ਅੱਖੀਂ ਨਹੀਂ ਦਿਸਦਾ। ੪. ਸੰਗ੍ਯਾ- ਅਕ੍ਸ਼ਿ. ਅੱਖ. ਦੇਖੋ, ਉਦਾਹਰਣ ੨। ੪. ਕ੍ਰਿ. ਵਿ- ਆਖਕੇ. ਬੋਲਕੇ. "ਮੰਦਾ ਕਿਸੈ ਨ ਆਖਿ ਝਗੜਾ ਪਾਵਣਾ." (ਵਡ ਛੰਤ ਮਃ ੧) ੫. ਦੇਖੋ, ਆਖ੍ਯ....
ਰਾਜਦਾ (ਪ੍ਰਕਾਸ਼ਦਾ) ਹੈ। ੨. ਰੱਜਦਾ (ਤ੍ਰਿਪਤ ਹੁੰਦਾ) ਹੈ. "ਨਾਨਕ ਆਖਿ ਨ ਰਾਜੈ ਹਰਿਗੁਣ." (ਆਸਾ ਮਃ ੪)...
ਕਰਤਾਰ ਦੇ ਗੁਣ. "ਹਰਿਗੁਣ ਗਾਵਹਿ ਅਨਦਿਨੁ ਜਾਗੇ." (ਮਾਰੂ ਸੋਲਹੇ ਮਃ ੩)...
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...