rānāराणा
ਦੇਖੋ, ਰਾਜਨ. "ਰਾਣਾ ਰਾਉ ਨ ਕੋ ਰਹੈ." (ਓਅੰਕਾਰ)
देखो, राजन. "राणा राउ न को रहै." (ओअंकार)
ਸੰ. राजन. ਸੰਗ੍ਯਾ- ਚੰਦ੍ਰਮਾ. ਦੇਖੋ, ਰਾਜ ਧਾ. ੨. ਰਾਜਾ. "ਆਪੇ ਰਾਜਨ ਆਪੇ ਲੋ." (ਮਾਝ ਮਃ ੫) ਆਪ ਰਾਜਾ ਆਪ ਪ੍ਰਜਾ। ੩. ਕ੍ਸ਼੍ਤ੍ਰਿਯ. ਛਤ੍ਰੀ। ੪. ਸੰਬੋਧਨ. ਹੇ ਰਾਜਾ! "ਰਾਜਨ, ਕਉਨ ਤੁਮਾਰੇ ਆਵੈ?" (ਮਾਰੂ ਕਬੀਰ) ੫. ਰਾਜਿਆਂ. "ਰਾਜਨ ਮਹਿ ਤੂੰ ਰਾਜਾ ਕਹੀਅਹਿ." (ਗੂਜ ਅਃ ਮਃ ੫) ੬. ਰਾਜ ਵਿਹਾਰਾਂ ਰਾਜ ਦੇ ਕੰਮ ਧੰਧਿਆਂ. "ਰਾਜਨ ਮਹਿ ਰਾਜਾ ਉਰਝਾਇਓ." (ਸੋਰ ਮਃ ੫)...
ਦੇਖੋ, ਰਾਜਨ. "ਰਾਣਾ ਰਾਉ ਨ ਕੋ ਰਹੈ." (ਓਅੰਕਾਰ)...
ਸੰਗ੍ਯਾ- ਉਪਰਾਜ. ਅਮੀਰ। ੨. ਮਹਾਰਾਸ੍ਟ੍ਰ ਅਤੇ ਰਾਜਪੂਤਾਨੇ ਵਿੱਚ ਅਮੀਰਾਂ ਦੀ ਇੱਕ ਪਦਵੀ. "ਰਾਜਾਰਾਉ ਕਿ ਖਾਨੁ." (ਸ੍ਰੀ ਅਃ ਮਃ ੧) ੩. ਰਾਜਾ....
ਸੰ. ओम्. ਇਸ ਸ਼ਬਦ ਦਾ ਮੂਲ ਅਵ (श्रव्) ਧਾਤੁ ਹੈ, ਜਿਸ ਦਾ ਅਰਥ ਹੈ ਰਖ੍ਯਾ (ਰਕ੍ਸ਼ਾ) ਕਰਨਾ, ਬਚਾਉਣਾ, ਤ੍ਰਿਪਤ ਹੋਣਾ, ਫੈਲਨਾ ਆਦਿ। 'ਓਅੰ' ਸ਼ਬਦ ਸਭ ਦੀ ਰਖ੍ਯਾ ਕਰਨ ਵਾਲੇ ਕਰਤਾਰ ਦਾ ਬੋਧਕ ਹੈ. "ਓਅੰ ਸਾਧ ਸਤਿਗੁਰ ਨਮਸਕਾਰੰ." (ਬਾਵਨ) "ਓਅੰ ਪ੍ਰਿਯ ਪ੍ਰੀਤਿ ਚੀਤਿ." (ਸਾਰ ਮਃ ੫) ਇਸ ਦੇ ਪਰ੍ਯਾਂਯ ਸ਼ਬਦ- "ਪ੍ਰਣਵ" ਅਤੇ "ਉਦਗੀਥ" ਭੀ ਹਨ.#ਓਅੰਕਾਰ ਸ਼ਬਦ ਦਾ ਅਰਥ ਹੈ- ਓਅੰ ਧੁਨਿ (ਓਅੰ ਦਾ ਉੱਚਾਰਣ)#"ਪ੍ਰਿਥਮ ਕਾਲ ਜਬ ਕਰਾ ਪਸਾਰਾ। ਓਅੰਕਾਰ ਤੇ ਸ੍ਰਿਸ੍ਟਿ ਉਪਾਰਾ." (ਵਿਚਿਤ੍ਰ)#ਕਈ ਥਾਈਂ "ਓਅੰਕਾਰ" ਸ਼ਬਦ ਕਰਤਾਰ ਦਾ ਬੋਧਕ ਭੀ ਦੇਖੀਦਾ ਹੈ. "ਓਅੰਕਾਰ ਏਕੋ ਰਵਿ ਰਹਿਆ." (ਕਾਨ ਮਃ ੪) "ਓਅੰਕਾਰ ਅਕਾਰ ਕਰਿ ਪਵਣ ਪਾਣੀ ਬੈਸੰਤਰ ਸਾਜੇ." (ਭਾਗੁ)#ਸੰਸਕ੍ਰਿਤ ਦੇ ਵਿਦਵਾਨਾਂ ਨੇ ੳ ਅ ਮ ਤਿੰਨ ਅੱਖਰਾਂ ਨੂੰ ਬ੍ਰਹਮਾ ਵਿਸਨੂ ਸ਼ਿਵ ਮੰਨਕੇ ਓਅੰ ਨੂੰ ਤਿੰਨ ਦੇਵ ਰੂਪ ਕਲਪਿਆ ਹੈ, ਪਰ ਗੁਰੁਮਤ ਵਿੱਚ ਓਅੰ ਦੇ ਮੁੱਢ ਏਕਾ ਅੰਗ ਲਿਖਕੇ ਸਿੱਧ ਕੀਤਾ ਹੈ ਕਿ ਕਰਤਾਰ ਇੱਕ ਹੈ. "ਏਕਾ ਏਕੰਕਾਰ ਲਿਖਿ ਵੇਖਾਲਿਆ। ਊੜਾ ਓਅੰਕਾਰ ਪਾਸਿ ਬਹਾਲਿਆ." (ਭਾਗੁ)#੨. ਮੱਧ ਭਾਰਤ ਦੇ ਜਿਲੇ ਨੀਮਾੜ ਵਿੱਚ ਨਰਮਦਾ ਨਦੀ ਦੇ ਮਾਂਧਾਤਾ ਟਾਪੂ (ਦ੍ਵੀਪ) ਵਿੱਚ ਉਸ ਨਾਉਂ ਦਾ ਇੱਕ ਵੱਡਾ ਪ੍ਰਸਿੱਧ ਹਿੰਦੂ ਮੰਦਿਰ ਹੈ, ਸਤਿਗੁਰੂ ਨਾਨਕ ਦੇਵ ਜੀ ਨੇ ਇਸੇ ਥਾਂ 'ਦੱਖਣੀ ਓਅੰਕਾਰ' ਉੱਚਾਰਣ ਕੀਤਾ ਹੈ।¹ ੩. ਵ੍ਯ- ਹਾਂ। ੪. ਸਤ੍ਯ. ਯਥਾਰਥ. ਠੀਕ....