rātēराते
ਰਕ੍ਤ (ਲਾਲ) ਹੋਏ. ਦੇਖੋ, ਬਰਦਪਤਿ। ੨. ਰਤ ਹੋਏ, ਪ੍ਰੇਮ ਵਿੱਚ ਰੰਗੇ. "ਰਾਤੇ ਕੀ ਨਿੰਦਾ ਕਰਹਿ, ਐਸਾ ਕਲਿ ਮਹਿ ਡੀਠਾ." (ਗਉ ਅਃ ਮਃ ੧)
रक्त (लाल) होए. देखो, बरदपति। २. रत होए, प्रेम विॱच रंगे. "राते की निंदा करहि, ऐसा कलि महि डीठा." (गउ अः मः१)
ਦੇਖੋ, ਰਕਤ....
ਭਾਈ ਲਾਲ. ਢਿੱਲੋਂ ਜਾਤਿ ਦਾ ਜੱਟ, ਜੋ ਪੱਟੀ ਦੇ ਪਰਗਨੇ ਸੁਰਸਿੰਘ ਦਾ ਚੌਧਰੀ ਸੀ. ਇਹ ਲੰਗਾਹ ਚੌਧਰੀ ਦੇ ਭਾਈਚਾਰੇ ਵਿੱਚੋਂ ਸੀ. ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਇਹ ਕਰਣੀ ਵਾਲਾ ਹੋਇਆ. ਅਮ੍ਰਿਤਸਰ ਜੀ ਬਣਨ ਸਮੇਂ ਭਾਈ ਲੰਗਾਹ ਨਾਲ ਮਿਲੇਕ ਇਸ ਨੇ ਵਡੀ ਸੇਵਾ ਕੀਤੀ. "ਪੱਟੀ ਅੰਦਰ ਚੌਧਰੀ ਢਿੱਲੋਂ ਲਾਲ ਲੰਗਾਹ ਸੁਹੰਦਾ." (ਭਾਗੁ) ਦੇਖੋ, ਲੰਗਾਹ। ੨. ਫ਼ਾ. [لال] ਵਿ- ਸੁਰਖ਼. ਅਰੁਣ. ਰਕ੍ਤ. "ਲਾਲ ਚੋਲਨਾ ਤੈ ਤਨਿ ਸੋਹਿਆ." (ਆਸਾ ਮਃ ੫) ਭਾਵ- ਸੁਹਾਗ ਦਾ ਲਿਬਾਸ। ੩. ਮਜੀਠੀ ਰੰਗ ਦਾ. "ਮੁੰਧੇ, ਸੂਹਾ ਪਰਹਰਹੁ, ਲਾਲੁ ਕਰਹੁ ਸੀਗਾਰੁ." (ਮਃ ੩. ਵਾਰ ਸੂਹੀ) ਸੂਹਾ (ਕੁਸੁੰਭੀ) ਮਾਯਿਕ ਰੰਗ ਹੈ, ਮਜੀਠੀ ਰੰਗ ਕਰਤਾਰ ਦਾ ਅਟਲ ਪ੍ਰੇਮ ਹੈ। ੪. ਪਿਆਰਾ. ਪ੍ਰਿਯ. "ਰੰਗੁਲਾ ਸਖੀਏ ਮੇਰਾ ਲਾਲੁ." (ਸ੍ਰੀ ਮਃ ੧) ੫. ਸੰਗ੍ਯਾ- ਬੱਚਾ. ਪੁਤ੍ਰ. "ਬੋਲ ਉਠੇ ਨੰਦਲਾਲ ਤਬੈ ਇਹ ਗ੍ਵਾਰ ਖਿਝਾਵਨ ਮੋਇ ਗਿਝੀ ਹੈ." (ਕ੍ਰਿਸਨਾਵ) ੬. ਇੱਕ ਚੁਰਚੁਰੇ ਜੇਹਾ ਛੋਟਾ ਪੰਛੀ, ਜਿਸ ਦੇ ਖੰਭ (ਪੰਖ) ਸਫੇਦ ਚਿੱਤੀਆਂ ਸਹਿਤ ਲਾਲ ਹੁੰਦੇ ਹਨ. ਸੁਰਖ਼. Fringilla Amandava. ਇਸ ਦੀ ਮਦੀਨ ਦਾ. ਨਾਮ "ਮੁਨੀਆਂ" ਹੈ. "ਤੀਤਰ ਚਕੋਰ ਚਾਰੁ ਦਾਸਤਾਂ- ਹਜਾਰ ਲਾਲ, ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤਿ ਕੇ." (ਗੁਪ੍ਰਸੂ) ੭. ਗੁੰਗਾ. ਜੋ ਬੋਲਣ ਦੀ ਸ਼ਕਤੀ ਨਹੀਂ ਰਖਦਾ। ੮. ਮਾਣਕ (ਮਾਣਿਕ੍ਯ). ਲਾਲ ਰੰਗ ਦਾ ਰਤਨ. ਇਹ ਫ਼ਾਰਸੀ ਸ਼ਬਦ [لعل] ਲਅ਼ਲ ਭੀ ਹੈ. "ਲਾਲ ਜਵੇਹਰ ਰਤਨ ਪਦਾਰਥ." (ਪ੍ਰਭਾ ਮਃ ੧) "ਲਾਲੁ ਰਤਨੁ ਹਰਿਨਾਮੁ" (ਸੂਹੀ ਅਃ ਮਃ ੧) ੯. ਮਰਾ. ਲੱਲ ਅਥਵਾ ਲੱਲਾ. ਜੀਵਾਂ ਦੇ ਫਸਾਉਣ ਲਈ ਫੈਲਾਇਆ ਚੋੱਗਾ ਚਾਟ ਆਦਿ. Bait. "ਆਪੇ ਮਾਛੀ ਮਾਛੁਲੀ ਆਪੇ ਪਾਣੀ ਜਾਲੁ। ਆਪੇ ਜਾਲ ਮਣਕੜਾ ਆਪੇ ਅੰਦਰ ਲਾਲੁ." (ਸ੍ਰੀ ਮਃ ੧) ਮਾਹੀਗੀਰ ਮੱਛੀਆਂ ਜਮਾਂ ਕਰਨ ਲਈ ਪਹਿਲਾਂ ਪਾਣੀ ਅੰਦਰ ਧਾਨਾਂ ਦੀਆਂ ਖਿੱਲਾਂ, ਆਟੇ ਦੀਆਂ ਗੋਲੀਆਂ, ਤੂਤੀਆਂ ਆਦਿ ਵਿਖੇਰ ਦਿੰਦੇ ਹਨ, ਜਦ ਮੱਛੀਆਂ ਆ ਜਮਾਂ ਹੁੰਦੀਆਂ ਹਨ, ਤਦ ਜਾਲ ਪਾਕੇ ਫਸਾ ਲੈਂਦੇ ਹਨ। ੧੦. ਸਿੱਧ ਦਾ ਲਾਲ ਪੀਰ, ਜਿਸ ਦੇ ਨਾਮ ਹਨ- ਅਮਰਲਾਲ, ਉਡੇਰੋਲਾਲ, ਦਰਿਆਲਾਲ, ਲਾਲ ਸਾਹਿਬ ਅਤੇ ਲਾਲਸਾਈਂ. ਦੇਖੋ, ਦਰਯਾਪੰਥੀ। ੧੧. ਚੂੜ੍ਹਿਆਂ ਦਾ ਪੀਰ ਲਾਲਬੇਗ. ਦੇਖੋ, ਸਹਾ ਅਤੇ ਲਾਲਬੇਗ....
ਸੰਗ੍ਯਾ- ਬੈਲ ਦਾ ਸ੍ਵਾਮੀ ਸ਼ਿਵ. "ਗੋਰੇ ਪੈ ਬਰਦ ਚਢ ਆਏ ਥੇ ਬਰਦਪਤਿ, ਗੌਰੀ ਗੌਰਾ ਗੋਰੇ ਰੁਦ੍ਰ ਰਾਤੇ ਰਾਤੇ ਹ੍ਵੈਰਹੇ." (ਕ੍ਰਿਸਨਾਵ) ਗੋਰੇ ਬਲਦ ਪੁਰ ਚੜ੍ਹਕੇ ਸ਼ਿਵ ਆਏ, ਗੋਰੇ ਰੰਗ ਵਾਲੀ ਪਾਰਵਤੀ, ਗੋਰੇ ਸ਼ਿਵ ਅਤੇ ਬੈਲ, ਸ਼ਸਤ੍ਰਾਂ ਦੇ ਪ੍ਰਹਾਰ ਨਾਲ ਲਾਲ ਰੰਗੇ ਹੋ ਗਏ....
ਸੰ. प्रेमन. ਸੰਗ੍ਯਾ- ਪਿਆਰ ਦਾ ਭਾਵ. ਸਨੇਹ. "ਪ੍ਰੇਮ ਕੇ ਸਰ ਲਾਗੇ ਤਨ ਭੀਤਰਿ." (ਸੋਰ ਮਃ ੪) "ਸਾਚ ਕਹੋਂ ਸੁਨਲੇਹੁ ਸਬੈ, ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਯੋ." (ਅਕਾਲ) ੨. ਵਾਯੁ. ਪਵਨ....
ਰਕ੍ਤ (ਲਾਲ) ਹੋਏ. ਦੇਖੋ, ਬਰਦਪਤਿ। ੨. ਰਤ ਹੋਏ, ਪ੍ਰੇਮ ਵਿੱਚ ਰੰਗੇ. "ਰਾਤੇ ਕੀ ਨਿੰਦਾ ਕਰਹਿ, ਐਸਾ ਕਲਿ ਮਹਿ ਡੀਠਾ." (ਗਉ ਅਃ ਮਃ ੧)...
ਸੰਗ੍ਯਾ- ਦੋਸ ਕਹਿਣ ਦੀ ਕ੍ਰਿਯਾ. ਹਜਵ. ਗੁਣਾਂ ਵਿੱਚ ਦੋਸ ਥਾਪਣ ਦਾ ਕਰਮ. ਦੇਖੋ, ਨਿੰਦ ਅਤੇ ਪਰਿਵਾਦ. "ਨਿੰਦਾ ਕਰਹਿ ਸਿਰਿ ਭਾਰ ਉਠਾਏ." (ਆਸਾ ਮਃ ੫) ੨. ਚੰਡੀ ਦੀ ਵਾਰ ਵਿੱਚ ਕਿਸੇ ਅਞਾਂਣ ਲਿਖਾਰੀ ਨੇ ਨੰਦਾ ਦੀ ਥਾਂ ਨਿੰਦਾ ਸ਼ਬਦ ਲਿਖਦਿੱਤਾ ਹੈ, ਦੇਖੋ. ਨੰਦਾ ੩....
ਕ੍ਰਿ. ਵਿ- ਅਜੇਹਾ. ਇਸ ਪ੍ਰਕਾਰ ਦਾ. "ਐਸਾ ਸਤਿਗੁਰ ਜੇ ਮਿਲੈ." (ਸ੍ਰੀ ਅਃ ਮਃ ੧)...
ਸੰ. ਸੰਗ੍ਯਾ- ਪਾਪ। ੨. ਕਲਹ. ਝਗੜਾ. "ਹੇ ਕਲਿਮੂਲ ਕ੍ਰੋਧੰ." (ਸਹਸ ਮਃ ੫) ੩. ਚੌਥਾ ਯੁਗ. "ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ." x x x "ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ। ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ." (ਰਾਮ ਅਃ ਮਃ ੧) ਦੇਖੋ, ਯੁਗ। ੪. ਯੋਧਾ. ਸੂਰਮਾ। ੫. ਕਲਿਯੁਗ ਦੀ ਪ੍ਰਜਾ ਵਾਸਤੇ ਭੀ ਕਲਿ ਸ਼ਬਦ ਆਇਆ ਹੈ. "ਕਲਿ ਹੋਈ ਕੁਤੇਮੁਹੀ." (ਵਾਰ ਸਾਰ ਮਃ ੧) ੬. ਕਲਕੀ ਅਵਤਾਰ ਲਈ ਭੀ ਕਲਿ ਸ਼ਬਦ ਵਰਤਿਆ ਹੈ. "ਪੌਨ ਸਮਾਨ ਬਹੈਂ ਕਲਿਬਾਨ." (ਕਲਕੀ) ੭. ਸੰ. कल्लि ਕੱਲਿ. ਵ੍ਯ- ਆਉਣ ਵਾਲੇ ਦਿਨ ਵਿੱਚ. ਕਲ੍ਹ ਨੂੰ. "ਖੇਲਣੁ ਅਜੁ ਕਿ ਕਲਿ." (ਸ੍ਰੀ ਅਃ ਮਃ ੧)...
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...
ਦੇਖੋ, ਡਿਠਾ. "ਕੇਵਡੁ ਵਡਾ ਡੀਠਾ ਹੋਏ." (ਸੋਦਰੁ)...