ਰਾਮਦਾਸ

rāmadhāsaरामदास


ਭੰਡਾਰੀ ਗੋਤ੍ਰ ਦਾ ਸ਼੍ਰੀ ਗੁਰੂ ਅਰਜਨਦੇਵ ਜੀ ਦਾ ਆਤਮਗ੍ਯਾਨੀ ਸਿੱਖ। ੨. ਦੇਖੋ, ਰਾਮਦਾਸ ਸਤਿਗੁਰੂ। ੩. ਸ਼੍ਰੀ ਗੁਰੂ ਰਾਮਦਾਸ ਜੀ ਤੋਂ ਲੈ ਕੇ ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਤੀਕ ਸ਼੍ਰੀ ਗੁਰੂ ਨਾਨਕਦੇਵ ਦੇ ਗੱਦੀਨਸ਼ੀਨਾਂ ਲਈ ਮੁਗਲ ਬਾਦਸ਼ਾਹਾਂ ਦਾ ਥਾਪਿਆ ਹੋਇਆ ਸ਼ਬਦ. "ਰਾਮਦਾਸ ਦਿੱਲੀ ਮਹਿ ਆਇ." (ਗੁਵਿ ੧੦) ੪. ਰਾਮ ਦਾ ਦਾਸ. ਕਰਤਾਰ ਦਾ ਸੇਵਕ। ੫. ਦੇਵਮੰਦਿਰਾਂ ਵਿੱਚ ਕੀਰਤਨ ਕਰਨ ਵਾਲਾ ਭਗਤੀਆ. "ਘੂੰਘਰ ਬਾਂਧਿ ਭਏ ਰਾਮਦਾਸਾ." (ਮਾਰੂ ਮਃ ੫) ੬. ਰਾਮਚੰਦ੍ਰ ਜੀ ਦਾ ਉਪਾਸਕ. ਬੈਰਾਗੀ ਸਾਧੁ. "ਜੋਗੀ ਜਤੀ ਬੈਸਨੋ ਰਾਮਦਾਸ." (ਗੌਂਡ ਮਃ ੫) ੭. ਦਬਿਸਤਾਨੇ ਮਜਾਹਬ ਅਨੁਸਾਰ ਗੁਰੂ ਦੇ ਮਸੰਦਾਂ ਦੀ ਪਦਵੀ ਭੀ ਰਾਮਦਾਸ ਸੀ। ੮. ਛਤ੍ਰਪਤਿ ਸ਼ਿਵਾ ਜੀ ਦਾ ਗੁਰੂ ਮਹਾਤਮਾ ਰਾਮਦਾਸ, ਜਿਸ ਦਾ ਵਿਸ਼ੇਸਣ "ਸਮਰ੍‍ਥ" ਸੀ.


भंडारी गोत्र दा श्री गुरू अरजनदेव जी दा आतमग्यानी सिॱख। २. देखो, रामदास सतिगुरू। ३. श्री गुरू रामदास जी तों लै के श्री गुरू तेगबहादुर साहिब तीक श्री गुरू नानकदेव दे गॱदीनशीनां लई मुगल बादशाहां दा थापिआ होइआ शबद. "रामदास दिॱली महि आइ." (गुवि १०) ४. राम दा दास. करतार दा सेवक। ५. देवमंदिरां विॱच कीरतन करन वाला भगतीआ. "घूंघर बांधि भए रामदासा." (मारू मः ५) ६. रामचंद्र जी दा उपासक. बैरागी साधु. "जोगी जती बैसनो रामदास." (गौंड मः ५) ७. दबिसताने मजाहब अनुसार गुरू दे मसंदां दी पदवी भी रामदास सी। ८. छत्रपति शिवा जी दा गुरू महातमा रामदास, जिस दा विशेसण "समर्‍थ" सी.