rāhaराह
ਫ਼ਾ. [راہ] ਸੰਗ੍ਯਾ- ਮਾਰਗ. ਰਾਸ੍ਤਹ. ਪੰਥ। ੨. ਮਜਹਬ. ਧਰਮ. "ਰਾਹ ਦੋਵੈ ਇਕੁ ਜਾਣੈ." (ਮਃ ੧. ਵਾਰ ਮਾਝ) ੩. ਕ਼ਾਇ਼ਦਾ. ਨਿਯਮ ਕ਼ਾਨੂਨ. "ਇਹੁ ਕਿਸ ਰਾਹ ਸੁ ਰੋਕੈ ਜਾਗਾ?" (ਗੁਪ੍ਰਸੂ) ੪. ਤਰੀਕਾ. ਢੰਗ. "ਘਾਹੁ ਖਾਨਿ ਤਿਨਾ ਮਾਸੁ ਖਵਾਲੇ, ਏਹਿ ਚਲਾਏ ਰਾਹ." (ਮਃ ੧. ਵਾਰ ਮਾਝ) ੫. ਰਾਹਣਾ ਕ੍ਰਿਯਾ ਦਾ ਅਮਰ. ਜਿਵੇਂ- ਚੱਕੀ ਰਾਹ ਦੇ। ੬. ਅ਼. [راح] ਰਾਹ਼, ਖ਼ੁਸ਼ੀ. ਪ੍ਰਸੰਨਤਾ. ਰਾਹ਼ਤ.
फ़ा. [راہ] संग्या- मारग. रास्तह. पंथ। २. मजहब. धरम. "राह दोवै इकु जाणै." (मः १. वार माझ) ३. क़ाइ़दा. नियम क़ानून. "इहु किस राह सु रोकै जागा?" (गुप्रसू) ४. तरीका. ढंग. "घाहु खानि तिना मासु खवाले, एहि चलाए राह." (मः १. वार माझ) ५. राहणाक्रिया दा अमर. जिवें- चॱकी राह दे। ६. अ़. [راح] राह़, ख़ुशी. प्रसंनता. राह़त.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. मार्ग. ਧਾ- ਤਿਆਰ ਕਰਨਾ, ਢੂੰਡਣਾ (ਖੋਜਣਾ), ਜਾਣਾ। ੨. ਸੰਗ੍ਯਾ- ਮਾਰ੍ਗ. ਰਸ੍ਤਾ. ਰਾਹ। ੩. ਖੋਜ. ਭਾਲ. ਤਲਾਸ਼। ੪. ਰੀਤਿ. ਚਾਲ. "ਇਹੁ ਮਾਰਗ ਸੰਸਾਰ ਕੋ." (ਸਃ ਮਃ ੯) ੫. ਭਲਾ ਦਸ੍ਤੂਰ. ਨੇਕ ਰਿਵਾਜ....
ਦੇਖੋ, ਪਥੁ ੨. ਅਤੇ ਪਥ੍ਯ....
ਸੰ. धर्म्म. ਸੰਗ੍ਯਾ- ਜੋ ਸੰਸਾਰ ਨੂੰ ਧਾਰਨ ਕਰਦਾ ਹੈ. ਜਿਸ ਦੇ ਆਧਾਰ ਵਿਸ਼੍ਵ ਹੈ, ਉਹ ਪਵਿਤ੍ਰ ਨਿਯਮ. "ਸਭ ਕੁਲ ਉਧਰੀ ਇਕ ਨਾਮ ਧਰਮ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸ਼ੁਭ ਕਰਮ. "ਨਹਿ ਬਿਲੰਬ ਧਰਮੰ, ਬਿਲੰਬ ਪਾਪੰ." (ਸਹਸ ਮਃ ੫) "ਸਾਧ ਕੈ ਸੰਗਿ ਦ੍ਰਿੜੇ ਸਭਿ ਧਰਮ." (ਸੁਖਮਨੀ) ਸਾਧੂ ਦੇ ਸੰਗ ਤੋਂ ਜੋ ਦ੍ਰਿੜ੍ਹ ਕਰਦਾ ਹੈ, ਉਹ ਸਭ ਧਰਮ ਹੈ। ੩. ਮਜਹਬ. ਦੀਨ. "ਸੰਤ ਕਾ ਮਾਰਗ ਧਰਮ ਦੀ ਪਉੜੀ." (ਸੋਰ ਮਃ ੫) ੪. ਪੁਨ੍ਯਰੂਪ. "ਇਹੁ ਸਰੀਰੁ ਸਭੁ ਧਰਮ ਹੈ, ਜਿਸ ਅੰਦਰਿ ਸਚੇ ਕੀ ਵਿਚਿ ਜੋਤਿ." (ਵਾਰ ਗਉ ੧. ਮਃ ੪) ੫. ਰਿਵਾਜ. ਰਸਮ. ਕੁਲ ਅਥਵਾ ਦੇਸ਼ ਦੀ ਰੀਤਿ। ੬. ਫ਼ਰਜ਼. ਡ੍ਯੂਟੀ। ੭. ਨ੍ਯਾਯ. ਇਨਸਾਫ਼। ੮. ਪ੍ਰਕ੍ਰਿਤਿ. ਸੁਭਾਵ। ੯. ਧਰਮਰਾਜ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫) ੧. ਧਨੁਸ. ਕਮਾਣ. ਚਾਪ। ੧੧. ਤੱਤਾਂ ਦੇ ਸ਼ਬਦ ਸਪਰਸ਼ ਆਦਿ ਗੁਣ। ੧੨. ਦੇਖੋ, ਧਰਮਅੰਗ। ੧੩. ਦੇਖੋ, ਉਪਮਾ....
ਫ਼ਾ. [راہ] ਸੰਗ੍ਯਾ- ਮਾਰਗ. ਰਾਸ੍ਤਹ. ਪੰਥ। ੨. ਮਜਹਬ. ਧਰਮ. "ਰਾਹ ਦੋਵੈ ਇਕੁ ਜਾਣੈ." (ਮਃ ੧. ਵਾਰ ਮਾਝ) ੩. ਕ਼ਾਇ਼ਦਾ. ਨਿਯਮ ਕ਼ਾਨੂਨ. "ਇਹੁ ਕਿਸ ਰਾਹ ਸੁ ਰੋਕੈ ਜਾਗਾ?" (ਗੁਪ੍ਰਸੂ) ੪. ਤਰੀਕਾ. ਢੰਗ. "ਘਾਹੁ ਖਾਨਿ ਤਿਨਾ ਮਾਸੁ ਖਵਾਲੇ, ਏਹਿ ਚਲਾਏ ਰਾਹ." (ਮਃ ੧. ਵਾਰ ਮਾਝ) ੫. ਰਾਹਣਾ ਕ੍ਰਿਯਾ ਦਾ ਅਮਰ. ਜਿਵੇਂ- ਚੱਕੀ ਰਾਹ ਦੇ। ੬. ਅ਼. [راح] ਰਾਹ਼, ਖ਼ੁਸ਼ੀ. ਪ੍ਰਸੰਨਤਾ. ਰਾਹ਼ਤ....
ਕ੍ਰਿ. ਵਿ- ਦੋਨੋ. ਦੋਵੇਂ. "ਦੇਵੈ ਸਿਰੇ ਸਤਿਗੁਰੂ ਨਿਬੇੜੇ" (ਮਾਰੂ ਮਃ ੧) ਭਾਵ- ਜਨਮ ਮਰਨ। ੨. ਦੇਖੋ, ਦੁਵੈਯਾ ਛੰਦ....
ਏਕ. ਦੇਖੋ, ਇਕ "ਇਕੁ ਖਿਨੁ ਤਿਸੁ ਬਿਨ ਜੀਵਣਾ." (ਮਾਝ ਬਾਰਹਮਾਹਾ)...
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਸੰ. ਸੰਗ੍ਯਾ- ਦਸ੍ਤੂਰ. ਕ਼ਾਇ਼ਦਾ। ੨. ਪ੍ਰਤਿਗ੍ਯਾ. ਪ੍ਰਣ। ੩. ਯੋਗ ਦਾ ਇੱਕ ਅੰਗ, ਅਰਥਾਤ- ਤਪ, ਸੰਤੋਖ, ਪਵਿਤ੍ਰਤਾ, ਵਿਦ੍ਯਾਅਭ੍ਯਾਸ, ਦਾਨ ਆਦਿ ਦਾ ਨਿਰੰਤਰ ਪਾਲਨ। ੪. ਫ਼ਾ. [نِیم] ਮੈ ਨਹੀਂ ਹਾਂ....
ਅ਼. [قانوُن] ਸੰਗ੍ਯਾ- ਦਸਤੂਰ. ਕਾਇਦਾ. ਨਿਯਮ। ੨. ਨੀਤਿਪ੍ਰਬੰਧ. ਰਿਆਸਤ ਦੇ ਇੰਤਜਾਮ ਦੇ ਨਿਯਮ। ੩. ਇੱਕ ਪ੍ਰਕਾਰ ਦਾ ਤਾਰਦਾਰ ਬਾਜਾ, ਜੋ ਤਾਨਸੇਨ ਦੀ ਵੰਸ਼ ਵਿੱਚ ਹੋਣ ਵਾਲੇ ਪ੍ਯਾਰਸੇਨ ਗਵੈਯੇ ਨੇ ਈਜਾਦ ਕੀਤਾ....
ਦੇਖੋ, ਇਹ. "ਇਹੁ ਰੰਗ ਕਦੇ ਨ ਉਤਰੈ." (ਬਿਲਾ ਮਃ ੩)...
ਸਰਵ. ਕੌਣ. ਕਿਸ ਨੂੰ. ਕਿਸੇ। ੨. ਕਸ਼ਮਕਸ਼ ਦੀ ਥਾਂ ਭੀ ਕਿਸ ਸ਼ਬਦ ਆਉਂਦਾ ਹੈ. ਜੈਸੇ- "ਉਸ ਦੀ ਮੇਰੇ ਨਾਲ ਕਿਸ ਹੈ।" ੩. ਕੀਸ਼ (ਬਾਂਦਰ) ਲਈ ਭੀ ਕਿਸ ਸ਼ਬਦ ਆਇਆ ਹੈ. "ਚਪੇ ਕਿਸੰ." ਅਤੇ- "ਜਿਣ੍ਯੋ ਕਿਸੰ." (ਰਾਮਾਵ)...
ਸੰਗ੍ਯਾ- ਜਗਹ. ਥਾਂ। ੨. ਜਾਗਰਣ. ਜਾਗਣ ਦਾ ਭਾਵ। ੩. ਵਿ- ਜਾਗਿਆ. "ਜਨਮ ਜਨਮ ਕਾ ਸੋਇਆ ਜਾਗਾ." (ਭੈਰ ਮਃ ੫)...
ਅ਼. [طریِقہ] ਸੰਗ੍ਯਾ- ਢੰਗ. ਰੀਤਿ। ੨. ਯੁਕਤਿ. ਉਪਾਯ. ਜਤਨ....
ਸੰਗ੍ਯਾ- ਰੀਤਿ. ਤ਼ਰੀਕਾ। ੨. ਉਪਾਯ. ਯਤਨ। ੩. ਬਨਾਵਟ. ਰਚਨਾ। ੪. ਆਚਰਣ....
ਦੇਖੋ, ਘਾਸ ਅਤੇ ਘਾਹ। ੨. ਭਾਵ- ਅਦਨਾ. ਤੁੱਛ. ਕਮੀਨਾ. ਕੱਖ ਜੇਹਾ. "ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ." (ਵਾਰ ਆਸਾ)...
ਸੰ. ਖਨਿ ਅਤੇ ਖਾਨਿ. ਸੰਗ੍ਯਾ- ਆਕਰ. ਖਾਨ. ਕਾਨ. "ਵਚਨ ਭਨੇ ਗੁਨਖਾਨਿ." (ਗੁਪ੍ਰਸੂ) ੨. ਜੀਵਾਂ ਦੀ ਯੋਨਿ ਦਾ ਵਿਭਾਗ. "ਅੰਡਜ ਜੇਰਜ ਸੇਤਜ ਕੀਨੀ। ਉਤਭੁਜ ਖਾਨਿ ਬਹੁਰ ਰਚਦੀਨੀ." (ਚੌਪਾਈ) ੩. ਗਿਜਾ. ਭੋਜਨ. ਆਹਾਰ. "ਜੈਸੀ ਲਸਨ ਕੀ ਖਾਨਿ." (ਸ. ਕਬੀਰ)...
ਸਰਵ- ਉਨ੍ਹਾਂ ਨੂੰ. ਉਨ੍ਹਾਂ. "ਤਿਨਾ ਅਨੰਦੁ ਸਦਾ ਸੁਖੁ ਹੈ." (ਸ੍ਰੀ ਮਃ ੩)...
ਮਾਂਸ. ਦੇਖੋ, ਮਾਸ ੩. ਅਤੇ ਮਾਂਸ, "ਮਾਸੁ ਮਾਸੁ ਕਰਿ ਮੂਰਖੁ ਝਗੜੇ." (ਮਃ ੧. ਵਾਰ ਮਲਾ) ੨. ਭਾਵ ਪਦਾਰਥਾਂ ਦੇ ਭੋਗ. "ਦੀਸਤ ਮਾਸੁ ਨ ਖਾਇ ਬਲਾਈ." (ਰਾਮ ਮਃ ੫) ਭੋਗਾਂ ਦੀ ਇੱਛਾ, ਹੁਣ ਭੋਗਾਂ ਦੀ ਸਾਮਗ੍ਰੀ ਮੌਜੂਦ ਹੋਣ ਤੇ ਭੀ ਸ਼ਾਂਤ ਹੋ ਗਈ ਹੈ....
ਕ੍ਰਿ- ਜ਼ਮੀਨ ਪੁਰ ਹਲ ਨਾਲ ਲੀਕ ਕੱਢਣੀ. ਵਾਹੁਣਾ. "ਸਹਜੇ ਖੇਤੀ ਰਾਹੀਐ. ਸਚੁਨਾਮੁ ਬੀਜੁ ਪਾਇ." (ਸ੍ਰੀ ਮਃ ੩) ੨. ਭਾਵ- ਬੀਜਣਾ. "ਇਬ ਕੇ ਰਾਹੇ ਜੰਮਨਿ ਨਾਹੀ." (ਵਡ ਅਲਾਹਣੀ ਮਃ ੧) ੩. ਚੱਕੀ ਦੇ ਪੁੜ ਨੂੰ ਲੋਹੇ ਦੇ ਸ਼ਾਸਤ੍ਰ ਨਾਲ ਖਰ੍ਹਵਾ ਕਰਨਾ, ਤਾਕਿ ਦਾਣਿਆਂ ਨੂੰ ਚੰਗੀ ਤਰਾਂ ਪੀਹ ਸਕੇ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰ. ਸੰਗ੍ਯਾ- ਦੇਵਤਾ, ਜੋ ਮਰਣ ਵਾਲਾ ਨਹੀਂ. "ਅਮਰ ਸਿਮਰਕਰ ਜਾਂਹਿ ਸਮਰ ਜਯ ਪਾਵਹਿ ਅਰਿ ਹਰ." (ਗੁਪ੍ਰਸੂ) ੨. ਵਿ- ਮਰਣ ਰਹਿਤ. ਬਿਨਾ ਮੌਤ. "ਅੰਮ੍ਰਿਤ ਪੀਵੈ ਅਮਰੁ ਸੁ ਹੋਇ." (ਸੁਖਮਨੀ) "ਅਮਰ ਗਹੁ ਮਾਰਿਲੈ." (ਮਾਰੂ ਮਃ ੧) ਮਨ ਜੋ ਮਰਣ ਵਿੱਚ ਨਹੀਂ ਆਉਂਦਾ ਉਸ ਨੂੰ ਫੜਕੇ ਮਾਰਲੈ. ਭਾਵ ਅਜਿਤ ਮਨ ਨੂੰ ਵਸ਼ ਕਰਲੈ। ੩. ਅਚਲ. ਅਟਲ. ਅਮੇਟ. "ਤੇਰੀ ਅਮਰੁ ਰਜਾਇ." (ਆਸਾ ਛੰਤ ਮਃ ੫. ਬਿਰਹੜੇ) ੪. ਗੁਰੂ ਅਮਰਦਾਸ ਜੀ ਦਾ ਸੰਖੇਪ ਨਾਉਂ "ਸਚੁ ਸਚਾ ਸਤਿਗੁਰੁ ਅਮਰੁ ਹੈ." (ਵਾਰ ਗਉ ੧. ਮਃ ੪) "ਲਹਿਣਾ ਤੂ ਹੈ ਗੁਰੁ ਅਮਰੁ ਤੂ ਵੀਚਾਰਿਆ." (ਵਾਰ ਰਾਮ ੩) ਦੇਖੋ, ਅਮਰਦਾਸ ਸਤਿਗੁਰੂ। ੫. ਅ਼. ਸੰਗ੍ਯਾ- ਆਗ੍ਯਾ. ਹੁਕਮ. "ਅਮਰ ਹੀਣੰ ਜਥਾ ਰਾਜਨਹ." (ਸਹਸ ਮਃ ੫) "ਸਿਰ ਊਪਰਿ ਅਮਰੁ ਕਰਾਰਾ" (ਮਾਰੂ ਮਃ ੫) ੬. ਸਿੱਕਹ. ਰਾਜਮੁਦ੍ਰਾ. "ਅਮਰ ਚਲਾਵੈ ਚੰਮ ਦੇ." (ਭਾਗੁ) ੭. [عامر] ਆਮਿਰ. ਅਮਰ (ਹੁਕਮ) ਕਰਣ ਵਾਲਾ. ਹਾਕਿਮ. "ਅਮਰੁ ਵੇਪਰਵਾਹੁ ਹੈ." (ਵਾਰ ਸਾਰ ਮਃ ੩)...
ਸੰਗ੍ਯਾ- ਦੇਖੋ, ਚਕੀ। ੨. ਚੰਬੇ ਦੇ ਇ਼ਲਾਕੇ ਦੀ ਇੱਕ ਪਹਾੜੀ ਨਦੀ, ਜੋ ਗੁਰਦਾਸਪੁਰ ਦੇ ਇ਼ਲਾਕ਼ੇ ਵਿਆਸਾ (ਵਿਪਾਸ਼) ਵਿੱਚ ਮਿਲਦੀ ਹੈ। ੩. ਦੁੰਬੇ ਦੀ ਚਰਬੀਲੀ ਚੱਕੀ....
ਫ਼ਾ. [خوشی] ਸੰਗ੍ਯਾ- ਪ੍ਰਸੰਨਤਾ. "ਖੁਸੀ ਖੁਆਰ ਭਏ ਰਸ ਭੋਗਣ." (ਮਾਰੂ ਅਃ ਮਃ ੧) ੨. ਵਿ- ਪਸੰਦ. "ਰਹਿਤ ਕੋ ਖੁਸੀ ਨ ਆਯਉ." (ਸਵੈਯੇ ਮਃ ੩. ਕੇ) "ਜੋ ਸਿਖਾਨੋ ਲੋਚੈ ਸੋ ਗੁਰ ਖੁਸੀ ਆਵੈ." (ਵਾਰ ਗਉ ੧. ਮਃ ੪)...
ਸੰਗ੍ਯਾ- ਖ਼ੁਸ਼ੀ. ਆਨੰਦ....
ਅ਼. [رحت] ਸੰਗ੍ਯਾ- ਪ੍ਰਸੰਨਤਾ. ਖ਼ੁਸ਼ੀ....