risaरिस
ਸੰ. रिष्. ਧਾ- ਮਾਰ ਸਿੱਟਣਾ, ਦੁੱਖ ਦੇਣਾ, ਵੱਖ ਕਰਨਾ, ਜਾਣਾ। ੨. ਸੰਗ੍ਯਾ- ਰੋਸ. ਕ੍ਰੋਧ. ਗੁੱਸਾ. "ਸ੍ਰੀ ਹਰਿ ਰਿਸ ਕਰ ਧਨੁ ਧਰ." (ਕ੍ਰਿਸਨਾਵ) ਦੇਖੋ, ਰੁਸ ਧਾ। ੩. ਦੇਖੋ, ਰਿਸਣਾ.
सं. रिष्. धा- मार सिॱटणा, दुॱख देणा, वॱख करना, जाणा। २. संग्या- रोस. क्रोध. गुॱसा. "स्री हरि रिस कर धनु धर." (क्रिसनाव) देखो, रुस धा। ३. देखो, रिसणा.
ਸੰ. ਸੰਗ੍ਯਾ- ਮੋਤ. ਮ੍ਰਿਤ੍ਯੁ. ਦੇਖੋ, ਮਾਰਿ ੨। ੨. ਜੋ ਲੋਕਾਂ ਨੂੰ ਮਾਰ ਸਿਟਦਾ ਹੈ, ਕਾਮਦੇਵ. ਅਨੰਗ. "ਰਦ੍ਰ ਜਿਮ ਮਾਰ ਪਰ." (ਗੁਪ੍ਰਸੂ) ੩. ਸ਼ਿਕਾਰ. "ਮਾਰ ਪਰ ਸਿੰਘ ਹੈ." (ਗੁਪ੍ਰਸੂ) ੪. ਪ੍ਰਹਾਰ. ਆਘਾਤ. ਤਾੜਨ ਦੀ ਕ੍ਰਿਯਾ. "ਏਤੀ ਮਾਰ ਪਈ ਕੁਰਲਾਣੇ." (ਆਸਾ ਮਃ ੧) "ਸਿਮਰਤ ਰਾਮ ਨਾਹੀ ਜਮਮਾਰ." (ਗਉ ਮਃ ੫) ੫. ਵਿਘਨ। ੬. ਜ਼ਹਿਰ. ਵਿਸ. "ਇਸ ਕੋ ਮਾਰ ਗਾਢ ਬਹੁ ਹੋਈ." (ਨਾਪ੍ਰ) ੭. ਲਾਟਾ. ਅਗਨਿ ਦੀ ਸ਼ਿਖਾ. "ਪੌਨ ਦੀਪਮਾਰ ਪਰ." (ਗੁਪ੍ਰਸੂ) ੮. ਬੌੱਧਮਤ ਅਨੁਸਾਰ ਵਾਸਨਾ ਦਾ ਨਾਮ ਮਾਰ ਹੈ। ੯. ਫ਼ਾ. [مار] ਸਰਪ. "ਵੈਨਤੇਯ ਮਾਰ ਪਰ." (ਗੁਪ੍ਰਸੂ) ੧੦. ਬੀਮਾਰੀ. ਰੋਗ। ੧੧. ਦੇਖੋ, ਮਾਰਗਣ....
ਕ੍ਰਿ- ਦਾਨ ਕਰਨਾ. ਬਖਸ਼ਣਾ....
ਦੇਖੋ, ਵਕ੍ਸ਼੍ ਅਤੇ ਵਖ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਵਿ- ਜਾਣਨ ਵਾਲਾ. ਗ੍ਯਾਨੀ. ਦਾਨਾ. "ਭਗਤ ਕੋਈ ਵਿਰਲਾ ਜਾਣਾ." (ਸ੍ਰੀ ਮਃ ੫) ੨. ਕ੍ਰਿ- ਗਮਨ ਕਰਨਾ। ੩. ਜਾਣਦਾ. "ਕਰਮ ਧਰਮ ਨਹੀ ਜਾਣਾ." (ਸੂਹੀ ਮਃ ੫)...
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਗੁੱਸਾ. ਦੇਖੋ, ਕਰੋਧ. "ਕ੍ਰੋਧ ਬਿਨਾਸੈ ਸਗਲ ਬਿਕਾਰੀ." (ਗਉ ਅਃ ਮਃ ੧)...
ਦੇਖੋ, ਗੁਸਾ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਸੰ. रिष्. ਧਾ- ਮਾਰ ਸਿੱਟਣਾ, ਦੁੱਖ ਦੇਣਾ, ਵੱਖ ਕਰਨਾ, ਜਾਣਾ। ੨. ਸੰਗ੍ਯਾ- ਰੋਸ. ਕ੍ਰੋਧ. ਗੁੱਸਾ. "ਸ੍ਰੀ ਹਰਿ ਰਿਸ ਕਰ ਧਨੁ ਧਰ." (ਕ੍ਰਿਸਨਾਵ) ਦੇਖੋ, ਰੁਸ ਧਾ। ੩. ਦੇਖੋ, ਰਿਸਣਾ....
ਵਿ- ਧਨ੍ਯ. ਪੁਨ੍ਯਵਾਨ। ੨. ਸਲਾਹੁਣ ਲਾਇਕ਼. ਪ੍ਰਸ਼ੰਸਾ ਯੋਗ੍ਯ. "ਧਨੁ ਵਾਪਾਰੀ ਨਾਨਕਾ ਜਿਨਾ ਨਾਮਧਨ ਖਟਿਆ." (ਵਾਰ ਗੂਜ ੧. ਮਃ ੩) "ਧਨੁ ਗੁਰਮੁਖਿ ਸੋ ਪਰਵਾਣ ਹੈ." (ਸ੍ਰੀ ਮਃ ੩) ੩. ਸੰ. ਧਨ. ਸੰਗ੍ਯਾ- ਦੌਲਤ. "ਧਨੁ ਸੰਚਿ ਹਰਿ ਹਰਿ ਨਾਮੁ ਵਖਰੁ." (ਤੁਖਾ ਛੰਤ ਮਃ ੧) ੪. ਸੰ. ਕਮਾਣ. ਧਨੁਖ. ਚਾਪ. "ਧਰ ਧਨੁ ਕਰ ਮਹਿ ਸਰ ਬਰਖਾਏ." (ਨਾਪ੍ਰ) ੫. ਜ੍ਯੋਤਿਸ ਅਨੁਸਾਰ ਨੌਮੀ ਰਾਸ਼ੀ। ੬. ਦੇਖੋ, ਧਨ....
ਸੰ. रुष्. ਧਾ- ਮਾਰ ਸਿੱਟਣਾ, ਦੁੱਖ ਦੇਣਾ, ਕ੍ਰੋਧ ਕਰਨਾ....
ਸੰ. ऋष्. ਧਾ- ਵਹਿਣਾ. ਚੁਇਣਾ। ੨. ਕ੍ਰਿ- ਜਲ ਆਦਿ ਦਾ ਭਾਂਡੇ ਵਿੱਚੋਂ ਸਿੰਮਕੇ ਟਪਕਣਾ। ੩. ਚਸ਼ਮੇ ਵਿੱਚੋਂ ਜਲ ਦਾ ਵਹਿਣਾ....