rukamīरुकमी
ਸੰ. रुक्मिन. ਵਿ- ਜਿਸ ਪਾਸ ਰੁਕਮ (ਸੋਨਾ) ਹੋਵੇ। ੨. ਸੰਗ੍ਯਾ- ਭੀਸਮਕ ਦਾ ਪੁਤ੍ਰ ਰੁਕਮਿਣੀ ਦਾ ਭਾਈ, ਕ੍ਰਿਸਨ ਜੀ ਦਾ ਸਾਲਾ. ਇਹ ਆਪਣੀ ਭੈਣ ਸ਼ਿਸ਼ੁਪਾਲ ਨੂੰ ਵਿਆਹੁਣਾ ਚਾਹੁੰਦਾ ਸੀ ਅਰ ਕ੍ਰਿਸਨ ਜੀ ਦਾ ਵਿਰੋਧੀ ਸੀ. ਜਦ ਕ੍ਰਿਸਨ ਜੀ ਰੁਕਮਿਣੀ ਨੂੰ ਖੋਹਕੇ ਨੱਠੇ, ਤਦ ਇਸ ਨੇ ਪਿੱਛਾ ਕੀਤਾ ਅਰ ਕ੍ਰਿਸਨ ਜੀ ਦੇ ਤੀਰ ਨਾਲ ਬੇਹੋਸ਼ ਹੋ ਗਿਆ. ਰੁਕਮਿਣੀ ਦੇ ਕਹਿਣ ਪੁਰ ਇਸ ਦੀ ਜਾਨ ਬਖਸ਼ੀ ਗਈ, ਇਹ ਘਰੋਂ ਪ੍ਰਤਿਗ੍ਯਾ ਕਰਕੇ ਆਇਆ ਸੀ ਕਿ ਬਿਨਾ ਜਿੱਤੇ ਘਰ ਨਹੀਂ ਵੜਾਂਗਾ, ਇਸ ਲਈ ਇਹ ਮੁੜਕੇ "ਕੁੰਡਿਨਪੁਰ" ਵਿੱਚ ਨਹੀਂ ਗਿਆ. ਆਪਣਾ ਜੁਦਾ ਨਗਰ "ਭੋਜਕਟਪੁਰ"¹ ਵਸਾਕੇ ਉੱਥੇ ਰਹਿਣ ਲੱਗਾ. ਅੰਤ ਨੂੰ ਇਸ ਦੀ ਮੌਤ ਬਲਰਾਮ ਦੇ ਹੱਥੋਂ ਹੋਈ. "ਹਲੀ ਰੁਕਮੀ ਸੰਗ ਅਰ੍ਯੋ." (ਗੁਪ੍ਰਸੂ)
सं. रुक्मिन. वि- जिस पास रुकम (सोना) होवे। २. संग्या- भीसमक दा पुत्र रुकमिणी दा भाई, क्रिसन जी दा साला. इह आपणी भैण शिशुपाल नूं विआहुणा चाहुंदा सी अर क्रिसन जीदा विरोधी सी. जद क्रिसन जी रुकमिणी नूं खोहके नॱठे, तद इस ने पिॱछा कीता अर क्रिसन जी दे तीर नाल बेहोश हो गिआ. रुकमिणी दे कहिण पुर इस दी जान बखशी गई, इह घरों प्रतिग्या करके आइआ सी कि बिना जिॱते घर नहीं वड़ांगा, इस लई इह मुड़के "कुंडिनपुर" विॱच नहीं गिआ. आपणा जुदा नगर "भोजकटपुर"¹ वसाके उॱथे रहिण लॱगा. अंत नूं इस दी मौत बलराम दे हॱथों होई. "हली रुकमी संग अर्यो." (गुप्रसू)
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੰ. रुक्म. ਸੰਗ੍ਯਾ- ਕਾਂਚਨ. ਸੋਨਾ. "ਜਿਨ ਜੀਨ ਰਜਤ ਅਰੁ ਰੁਕਮ ਲਾਇ." (ਗੁਪ੍ਰਸੂ) ੨. ਧਤੂਰਾ। ੩. ਚਾਂਦੀ. "ਸੁਵਰਣ ਦਾਨ ਸੁਰੁਕਮ ਦਾਨ ਸੁ ਤਾਂਬ੍ਰ ਦਾਨ ਅਨੰਤ." (ਯੁਧਿਸਟਰਰਾਜ) ੪. ਸੋਨੇ ਚਾਂਦੀ ਦਾ ਗਹਿਣਾ। ੫. ਲੋਹਾ। ੬. ਨਾਗਕੇਸਰ....
ਸੰਗ੍ਯਾ- ਸੁਵਰ੍ਣ। ੨. ਸ਼ਯਨ. ਸੋਣਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਸੰ. रुक्मिणी. ਵਿਦਰਭ ਦੇ ਰਾਜਾ ਭੀਸਮਕ ਦੀ ਪੁਤ੍ਰੀ ਅਤੇ ਰੁਕਮੀ ਦੀ ਭੈਣ. ਜੋ ਦਮਘੋਸ ਦੇ ਪੁਤ੍ਰ ਸ਼ਿਸ਼ੁਪਾਲ ਨੂੰ ਮੰਗੀ ਗਈ ਸੀ, ਕ੍ਰਿਸਨ ਜੀ ਨੇ ਦੇਵਮੰਦਰ ਵਿੱਚ ਪੂਜਾ ਕਰਨ ਗਈ ਰੁਕਮਿਣੀ ਨੂੰ ਬਲ ਨਾਲ ਖੋਹ ਲਿਆ ਅਤੇ ਆਪਣੀ ਰਾਣੀ ਬਣਾਇਆ. ਇਸ ਦੇ ਉਦਰ ਤੋਂ ਪਦ੍ਯਮਨ ਆਦਿ ਦਸ ਪ੍ਰਤਾਪੀ ਪੁਤ੍ਰ ਜਨਮੇ....
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਸੰ. स्याल. ਸ੍ਯਾਲ. ਵਹੁਟੀ ਦਾ ਭਾਈ. ਇਹ ਸ਼੍ਯਾਲ ਸ਼ਬਦ ਭੀ ਸਹੀ ਹੈ. ਇਸ ਲਈ ਸੰਸਕ੍ਰਿਤ 'ਸ਼੍ਯਾਲਕ' ਸ਼ਬਦ ਭੀ ਹੈ। ੨. ਸੰ. शाला ਸ਼ਾਲਾ. ਘਰ. ਮਕਾਨ....
ਸੰ. ਭਗਿਨੀ. "ਭੈਣ ਭਾਈ ਸਭਿ ਸਜਣਾ." (ਸ੍ਰੀ ਮਃ ੫. ਪੈਪਾਇ) ੨. ਸੰ. ਭ੍ਰਮਣ. ਚੌਰਾਸੀ ਦਾ ਗੇੜਾ. "ਜਿਸਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ." (ਵਾਰ ਰਾਮ ੨. ਮਃ ੫) ੩. ਸੰ. ਭੁਵਨ. ਜਗਤ। ੪. ਮਰਾ. ਭੇਣੇ. ਡਰ. ਖ਼ੌਫ਼....
ਸੰ. शिशुपाल ਚੇਦਿ (ਚੰਦੇਰੀ) ਦੇ ਰਾਜਾ ਦਮਘੋਸ ਦਾ ਪੁਤ੍ਰ, ਜੋ ਵਸੁਦੇਵ ਦੀ ਭੈਣ ਸ਼ਤ੍ਰਦੇਵਾ ਦੇ ਉਦਰੋਂ ਜਨਮਿਆ, ਇਸ ਹਿਸਾਬ ਇਹ ਕ੍ਰਿਸਨ ਜੀ ਦਾ ਮਸੇਰਾ ਭਾਈ ਸੀ. ਮਹਾਭਾਰਤ ਵਿੱਚ ਲਿਖਿਆ ਹੈ ਕਿ ਜਦ ਸ਼ਿਸ਼ੁਪਾਲ ਜੰਮਿਆ ਤਾਂ ਉਸ ਦੇ ਤਿੰਨ ਅੱਖਾਂ ਅਤੇ ਚਾਰ ਹੱਥ ਸਨ. ਮਾਂ ਬਾਪ ਨੇ ਇਸ ਦਾ ਤਿਆਗ ਕਰਨਾ ਚਾਹਿਆ, ਪਰ ਆਕਾਸ਼ਬਾਣੀ ਹੋਈ ਕਿ ਇਹ ਸ਼ਿਸੁ (ਬੱਚਾ) ਪ੍ਰਤਾਪੀ ਹੋਵੇਗਾ ਇਸ ਦੀ ਪਾਲਨਾ ਕਰੋ, ਇਸੇ ਕਾਰਣ ਨਾਉਂ ਸ਼ਿਸ਼ੁਪਾਲ ਹੋਇਆ.#ਇਹ ਕ੍ਰਿਸਨ ਜੀ ਦਾ ਭਾਰੀ ਵੈਰੀ ਸੀ ਕਿਉਂਕਿ ਰੁਕਮਣੀ ਦਾ ਵਿਆਹ ਇਸ ਨਾਲ ਹੋਣਾ ਕਰਾਰ ਪਾਇਆ ਸੀ, ਪਰ ਕ੍ਰਿਸਨ ਜੀ ਉਸ ਨੂੰ ਚੁੱਕਕੇ ਲੈ ਗਏ. ਯੁਧਿਸ੍ਠਿਰ ਦੇ ਯੱਗ ਵਿੱਚ ਸ਼ਿਸ਼ੁਪਾਲ ਨੇ ਭਰੀ ਸਭਾ ਅੰਦਰ ਕ੍ਰਿਸਨ ਜੀ ਦਾ ਨਿਰਾਦਰ ਕੀਤਾ, ਇਸ ਕਾਰਣ ਕ੍ਰਿਸਨ ਜੀ ਨੇ ਸ਼ਿਸ਼ੁਪਾਲ ਨੂੰ ਕਤਲ ਕਰ ਦਿੱਤਾ. ਵਿਸਨੁ ਪੁਰਾਣ ਵਿੱਚ ਲਿਖਿਆ ਹੈ ਕਿ ਸ਼ਿਸ਼ੁਪਾਲ ਪਹਿਲੇ ਜਨਮ ਹਿਰਨ੍ਯਕਸ਼ਿਪੁ ਸੀ, ਦੂਜੇ ਜਨਮ ਦਸ ਸਿਰਾਂ ਵਾਲਾ ਰਾਵਣ ਸੀ. "ਹੈ ਸਿਸੁਪਾਲ ਚੰਦੇਰੀ ਮੇ ਬੀਰ." (ਕ੍ਰਿਸਨਾਵ) ਮਾਘ ਕਵਿ ਨੇ ਸ਼ਿਸ਼ੁਪਾਲਵਧ ਨਾਮਕ ਮਨੋਹਰ ਕਾਵ੍ਯ ਲਿਖਿਆ ਹੈ....
ਦੇਖੋ, ਬਿਰੋਧੀ....
ਵਿ- ਪਿਛਲਾ ਪਾਸਾ। ੨. ਸੰਗ੍ਯਾ- ਵੀਤਿਆ ਸਮਾਂ. ਭੂਤ ਕਾਲ। ੩. ਸੰ. पिच्छा. ਸੁਪਾਰੀ। ੪. ਚਾਉਲਾਂ ਦੀ ਪਿੱਛ. ਮਾਂਡ। ੫. ਟਾਲ੍ਹੀ. ਸ਼ੀਸ਼ਮ। ੬. ਨਾਰੰਗੀ ਦਾ ਪੇਡ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸੰ. तीर. ਧਾ- ਪੂਰਨ ਕਰਨਾ, ਪਾਰ ਲਾਉਣਾ। ੨. ਸੰਗ੍ਯਾ- ਨਦੀ ਦਾ ਕਿਨਾਰਾ. ਕੰਢਾ. ਤਟ. ਪਾਣੀ ਦੀ ਧਾਰ ਤੋਂ ਪੰਜਾਹ ਹੱਥ ਤੀਕ ਦਾ ਅਸਥਾਨ. "ਗੰਗਾ ਤੀਰ ਜੁ ਘਰੁ ਕਰਹਿ." (ਸ. ਕਬੀਰ) ੨. ਕ੍ਰਿ. ਵਿ- ਪਾਸ. ਨੇੜੇ. "ਨਾ ਲਾਗੈ ਜਮ ਤੀਰ." (ਸ੍ਰੀ ਅਃ ਮਃ ੧) ੩. ਸੰ. ਤੀਰੁ. ਸ਼ਿਵ ਦੀ ਸ੍ਤੁਤਿ. "ਕਾਹੂ ਤੀਰ ਕਾਹੂ ਨੀਰ ਕਾਹੂ ਬੇਦਬੀਚਾਰ." (ਗਉ ਮਃ ੫) ਕਿਸੇ ਨੂੰ ਸ਼ਿਵਭਗਤਿ, ਕਿਸੇ ਨੂੰ ਤੀਰਥਸੇਵਨ, ਕਿਸੇ ਨੂੰ ਵੇਦਾਭ੍ਯਾਸ ਦਾ ਪ੍ਰੇਮ ਹੈ। ੪. ਫ਼ਾ. [تیر] ਸੰਗ੍ਯਾ- ਵਾਣ. ਸ਼ਰ. ਸੰ. ਤੀਰਿਕਾ. "ਮੇਰੈ ਮਨਿ ਪ੍ਰੇਮ ਲਗੇ ਹਰਿ ਤੀਰ." (ਗੌਡ ਮਃ ੪) ੫. ਗੋਲੀ. "ਤੁਫੰਗ ਕੈਸੇ ਤੀਰ ਹੈਂ" (ਰਾਮਾਵ) ੬. ਗਜ਼। ੭. ਤੱਕੜੀ ਦੀ ਡੰਡੀ। ੮. ਸ਼ਤੀਰ. ਬਾਲਾ। ੯. ਪਾਰਾ। ੧੦. ਬਿਜਲੀ। ੧੧. ਸ਼ੋਭਾ। ੧੨. ਹਲ ਦਾ ਫਾਲਾ। ੧੩. ਕ੍ਰੋਧ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਵਿ- ਗਤ. ਚਲਾਗਿਆ। ੨. ਦੂਰ ਹੋਇਆ. ਮਿਟਿਆ। ੩. ਦੇਖੋ. ਗਯਾ....
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਸੰਗ੍ਯਾ- ਜਨ. ਦਾਸ. "ਤਰੇ ਭਵਸਿੰਧੁ ਤੇ ਭਗਤ ਹਰਿਜਾਨ." (ਕਾਨ ਮਃ ੪. ਪੜਤਾਲ) ੨. ਸੰ. ਯਾਨ. ਸਵਾਰੀ। ੩. ਫ਼ਾ. [جیاں] ਜਯਾਨ. ਨੁਕ਼ਸਾਨ. ਹਾਨਿ। ੪. ਫ਼ਾ. [جاں] ਰੂਹ. ਜਿੰਦ। ੫. ਪ੍ਰਾਣ। ੬. ਸੰ. ज्ञान ਗ੍ਯਾਨ. "ਜਾਨ ਪ੍ਰਬੀਨ ਸੁਆਮੀ ਪ੍ਰਭੁ ਮੇਰੇ." (ਦੇਵ ਮਃ ੫) ੭. ਵਿ- ਜਾਨਕਾਰ. ਗ੍ਯਾਤਾ. "ਜਾਨ ਕੋ ਦੇਤ ਅਜਾਨ ਕੋ ਦੇਤ." (ਅਕਾਲ)...
ਫ਼ਾ. [بخشی] ਸੰਗ੍ਯਾ- ਫੌਜ ਨੂੰ ਤਲਬ ਵੰਡਣ ਵਾਲਾ ਅਹੁਦੇਦਾਰ।¹ ੨. ਫੌਜ ਦਾ ਮੁੱਖ ਸਰਦਾਰ. ਸੈਨਾਪਤਿ. "ਬਖਸੀ ਕਰ ਤਾਂਕੋ ਠਹਿਰਾਯੋ। ਸਬ ਦਲ ਤੋ ਤਿਹਂ ਕਾਮ ਚਲਾਯੋ." (ਅਜੈਸਿੰਘ) ੩. ਤੂ ਬਖ਼ਸ਼ੇ. ਇਹ ਬਖ਼ਸ਼ੀਦਨ ਤੋਂ ਹੈ....
ਸੰ. ਸੰਗ੍ਯਾ- ਕਿਸੇ ਕਾਰਜ ਦੇ ਕਰਨ ਅਥਵਾ ਨਾ ਕਰਨ ਲਈ ਵਚਨ ਦੇਣਾ. ਪ੍ਰਣ ਕਰਨਾ। ੨. ਕਸਮ. ਸੌਗੰਦ। ੩. ਪ੍ਰਣ ਸਹਿਤ ਕਥਨ ਕਿ ਮੈਂ ਇਹ ਕਰਮ ਜਰੂਰ ਕਰਾਂਗਾ, ਅਥਵਾ ਜੇ ਐਸਾ ਨਾ ਕਰਾਂ, ਤਦ ਐਸਾ ਐਸਾ ××× ਸਿੱਧ ਹੋਵਾਂਗਾ. ਅਥਵਾ ਜੇ ਐਸਾ ਭੀ ਹੋਵੇ ਤਦ ਐਸਾ ਨਹੀਂ ਹੋ ਸਕੇਗਾ, ਇਤ੍ਯਾਦਿਕ ਵਰਣਨ ਜਿਸ ਕਾਵ੍ਯ ਵਿੱਚ ਹੋਵੇ, ਉੱਥੇ "ਪ੍ਰਤਿਗ੍ਯਾ" ਅਲੰਕਾਰ ਹੁੰਦਾ ਹੈ.#ਪ੍ਰਣ ਅਥਵਾ ਸੌਗੰਦ ਕੋ ਵਰਣਨ ਰਚਨਾ ਮਾਹਿ,#ਰੂਪ ਪ੍ਰਤਿਗ੍ਯਾ ਕੋ ਇਹੀ ਕਹੈਂ ਕਾਵ੍ਯ ਅਵਗਾਹਿ.#ਉਦਾਹਰਣ-#ਯੌਂ ਸੁਨਕੈ ਬਤਿਯਾਂ ਤਿਹ ਕੀ#ਹਰਿ ਕੋਪ ਕਹ੍ਯੋ ਹਮ ਯੁੱਧ ਕਰੈਂਗੇ,#ਬਾਨ ਕਮਾਨ ਗਦਾ ਗਹਿਕੈ#ਦੁਊ ਭ੍ਰਾਤ ਸਬੈ ਅਰਿ ਸੈਨ ਹਰੈਂਗੇ,#ਸੂਰ ਸਿਵਾਦਿਕ ਤੇ ਨ ਭਜੈਂ#ਹਨਹੈਂ ਤੁਮ ਕੋ, ਨਹਿਂ ਜੂਝ ਮਰੈਂਗੇ,#ਮੇਰੁ ਹਲੈ ਸੁਕ ਹੈ ਨਿਧਿਵਾਰਿ#ਤਊ ਰਨ ਕੀ ਛਿਤਿ ਤੇ ਨ ਟਰੈਂਗੇ.#(ਕ੍ਰਿਸਨਾਵ)#ਪਸ਼੍ਚਿਮ ਸੂਰ ਚੜ੍ਹੈ ਕਬਹੂੰ#ਅਰ ਗੰਗ ਬਹੀ ਉਲਟੀ ਜਿਯ ਆਵੈ,#ਜੇਠ ਕੇ ਮਾਸ ਤੁਸਾਰ ਪਰੈ#ਬਨ ਔਰ ਬਸੰਤਸਮੀਰ ਜਰਾਵੈ,#ਲੋਕ ਹਲੈ ਧ੍ਰੂਅ ਕੋ ਜਲ ਕੋ ਥਲ ਹਨਐ#ਥਲ ਕੋ ਕਬ ਹਨਐ ਜਲ ਜਾਵੈ,#ਕੰਚਨ ਕੋ ਨਗ ਪੰਖਨ ਧਾਰ ਊਡੈ,#ਖੜਗੇਸ ਨ ਪੀਠ ਦਿਖਾਵੈ.#(ਕ੍ਰਿਸਨਾਵ)#ਰਵਿ ਅਸ੍ਤਨ ਤੇ ਪੂਰਬ ਜਬੈ,#ਜੇ ਨ ਲੋਹਗੜ੍ਹ ਤੋੜੋਂ ਤਬੈ,#ਤੌ ਨਿਜ ਪਿਤ ਤੇ ਜਨਮ੍ਯੋ ਨਾਹੀਂ#ਮੁਖ ਨ ਦਿਖਾਵਹੁਁ ਰਾਜਨ ਮਾਹੀਂ. (ਗੁਪ੍ਰਸੂ)#੪. ਨ੍ਯਾਯ ਵਿੱਚ ਪੰਚਾਵਯਵ ਦਾ ਪਹਿਲਾ ਵਾਕ੍ਯ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਦੇਖੋ, ਅਪਨਾ. "ਆਪਣਾ ਚੋਜ ਕਰਿ ਵੇਖੈ ਆਪੇ." (ਵਾਰ ਬਿਹਾ ਮਃ ੪)...
ਫ਼ਾ. [جُدا] ਵਿ- ਅਲਗ. ਭਿੰਨ. ਵੱਖਰਾ....
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਦੇਖੋ, ਲਗਾ। ੨. ਸੰਗ੍ਯਾ- ਤੁੱਲਤਾ. ਬਰਾਬਰੀ. ਸਮਾਨਤਾ. ਜਿਵੇਂ- ਉਸ ਦਾ ਲੱਗਾ ਕੋਈ ਨਹੀਂ ਖਾਂਦਾ। ੩. ਸੰਬੰਧ। ੪. ਪ੍ਰੇਮ। ੫. ਨੌਕਾ ਚਲਾਉਣ ਦਾ ਡੰਡਾ. ਚੱਪਾ....
ਸੰਗ੍ਯਾ- ਅਧਿਕਤਾ. ਜ਼੍ਯਾਦਤੀ। ੨. ਜੁਲਮ....
ਅ਼. [موَت] ਸੰਗ੍ਯਾ- ਮ੍ਰਿਤ੍ਯੁ. ਅਜਲ. ਕਾਲ ਦੇਖੋ, ਮ੍ਰਿਤ੍ਯੁ....
ਜੋ ਬਲ ਨਾਲ ਖੇਲ ਕਰਦਾ ਹੈ, ਕ੍ਰਿਸਨ ਜੀ ਦਾ ਵਡਾ ਭਾਈ ਬਲਭਦ੍ਰ ਬਲਦੇਵ ਸੰਕਰ੍ਸਣ। ੨. ਦੇਖੋ, ਬਲਿਰਾਮ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਦੇਖੋ, ਹਲਣਾ. "ਈਤ ਊਤ ਨ ਹਲੀ." (ਕੇਦਾ ਮਃ ੫) ੨. ਸੰ. हलिन ਵਿ- ਹਲਵਾਲਾ। ੩. ਸੰਗ੍ਯਾ- ਬਲਰਾਮ. ਹਲਧਰ. "ਕਾਨ੍ਹ ਹਲੀ ਬਲ ਕੈ ਤਬ ਹੀ ਚਤੁਰੰਗ ਦਸੋ ਦਿਸ ਬੀਚ ਬਗਾਈ." (ਕ੍ਰਿਸਨਾਵ) ੪. ਹਲਵਾਹਕ ਕ੍ਰਿਸਾਣ....
ਸੰ. रुक्मिन. ਵਿ- ਜਿਸ ਪਾਸ ਰੁਕਮ (ਸੋਨਾ) ਹੋਵੇ। ੨. ਸੰਗ੍ਯਾ- ਭੀਸਮਕ ਦਾ ਪੁਤ੍ਰ ਰੁਕਮਿਣੀ ਦਾ ਭਾਈ, ਕ੍ਰਿਸਨ ਜੀ ਦਾ ਸਾਲਾ. ਇਹ ਆਪਣੀ ਭੈਣ ਸ਼ਿਸ਼ੁਪਾਲ ਨੂੰ ਵਿਆਹੁਣਾ ਚਾਹੁੰਦਾ ਸੀ ਅਰ ਕ੍ਰਿਸਨ ਜੀ ਦਾ ਵਿਰੋਧੀ ਸੀ. ਜਦ ਕ੍ਰਿਸਨ ਜੀ ਰੁਕਮਿਣੀ ਨੂੰ ਖੋਹਕੇ ਨੱਠੇ, ਤਦ ਇਸ ਨੇ ਪਿੱਛਾ ਕੀਤਾ ਅਰ ਕ੍ਰਿਸਨ ਜੀ ਦੇ ਤੀਰ ਨਾਲ ਬੇਹੋਸ਼ ਹੋ ਗਿਆ. ਰੁਕਮਿਣੀ ਦੇ ਕਹਿਣ ਪੁਰ ਇਸ ਦੀ ਜਾਨ ਬਖਸ਼ੀ ਗਈ, ਇਹ ਘਰੋਂ ਪ੍ਰਤਿਗ੍ਯਾ ਕਰਕੇ ਆਇਆ ਸੀ ਕਿ ਬਿਨਾ ਜਿੱਤੇ ਘਰ ਨਹੀਂ ਵੜਾਂਗਾ, ਇਸ ਲਈ ਇਹ ਮੁੜਕੇ "ਕੁੰਡਿਨਪੁਰ" ਵਿੱਚ ਨਹੀਂ ਗਿਆ. ਆਪਣਾ ਜੁਦਾ ਨਗਰ "ਭੋਜਕਟਪੁਰ"¹ ਵਸਾਕੇ ਉੱਥੇ ਰਹਿਣ ਲੱਗਾ. ਅੰਤ ਨੂੰ ਇਸ ਦੀ ਮੌਤ ਬਲਰਾਮ ਦੇ ਹੱਥੋਂ ਹੋਈ. "ਹਲੀ ਰੁਕਮੀ ਸੰਗ ਅਰ੍ਯੋ." (ਗੁਪ੍ਰਸੂ)...
ਵ੍ਯ- ਸਾਥ. ਨਾਲ. "ਜਿਸ ਕੇ ਸੰਗ ਨ ਕਛੂ ਅਲਾਈ." (ਨਾਪ੍ਰ) ੨. ਸੰਗ੍ਯਾ- ਮਿਲਾਪ. ਸੰਬੰਧ. "ਹਰਿ ਇਕ ਸੈ ਨਾਲਿ ਮੈ ਸੰਗ." (ਵਾਰ ਰਾਮ ੨. ਮਃ ੫) ੩. ਸਾਥੀਆਂ ਦਾ ਗਰੋਹ. ਮੰਡਲੀ. ਟੋਲਾ. "ਸੰਗ ਚਲਤ ਹੈ ਹਮ ਭੀ ਚਲਨਾ." (ਸੂਹੀ ਰਵਿਦਾਸ) "ਘਰ ਤੇ ਚਲ੍ਯੋ ਸੰਗ ਕੇ ਸੰਗ" (ਗੁਪ੍ਰਸੂ) ੪. ਸ਼ੰਕਾ. ਲੱਜਾ. ਸੰਕੋਚ. "ਮਨ ਪਾਪ ਕਰਤ ਤੂੰ ਸਦਾ ਸੰਗ." (ਬਸੰ ਮਃ ੫) ੫. ਸੰਸਾ. ਸ਼ੱਕ. "ਸਾਧੁ ਸੰਗਿ ਬਿਨਸੈ ਸਭ ਸੰਗ." (ਸੁਖਮਨੀ) ੬. ਫ਼ਾ. [سنگ] ਪੱਥਰ. "ਹਮ ਪਾਪੀ ਸੰਗ ਤਰਾਹ." (ਵਾਰ ਕਾਨ ਮਃ ੪) ੭. ਫ਼ਾ. [شنگ] ਸ਼ੰਗ. ਡਾਕੂ. ਫੰਧਕ. "ਜਮ ਸੰਗ ਨ ਫਾਸਹਿ." (ਮਾਰੂ ਸੋਲਹੇ ਮਃ ੫) ਜਮ ਫੰਧਕ ਫਸਾਊਗਾ ਨਹੀਂ....