rudhralokaरुद्रलोक
ਸ਼ਿਵ ਦਾ ਲੋਕ, ਕੈਲਾਸ਼.
शिव दा लोक, कैलाश.
ਸੰ. ਸ਼ਿਵ. ਸੰਗ੍ਯਾ- ਸੁੱਖ। ਮੁਕਤਿ। ਮਹਾਦੇਵ. ਪਾਰਵਤੀ ਦਾ ਪਤਿ. "ਸਿਵ ਸਿਵ ਕਰਤੇ ਜੋ ਨਰ ਧਿਆਵੈ." (ਗੌਂਡ ਨਾਮਦੇਵ) ੪. ਜਲ। ੫. ਸੇਂਧਾ ਲੂਣ। ੬. ਗੁੱਗਲ। ੭. ਬਾਲੂਰੇਤ। ੮. ਪਾਰਾ। ੯. ਸ਼ਾਂਤਿ."ਆਪੇ ਸਿਵ ਵਰਤਾਈਅਨੁ ਅੰਤਰਿ." (ਮਾਰੂ ਸੋਲਹੇ ਮਃ ੫) ੧੦. ਪਾਰਬ੍ਰਹਮ. ਕਰਤਾਰ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੧੧. ਆਤਮਗਿਆਨ। ੧੨. ਬ੍ਰਹਮਾ. ਦੇਖੋ, ਮਹੇਸ਼। ੧੩. ਗਿਆਰਾਂ ਸੰਖ੍ਯਾਬੋਧਕ. ਕਿਉਂਕਿ ਸ਼ਿਵ ੧੧. ਮੰਨੇ ਹਨ। ੧੪. ਗੁਣ। ੧੫. ਸਿਵਾ (ਸ਼ਵਦਾਹ ਦੀ ਚਿਤਾ) ਲਈ ਭੀ ਸਿਵ ਸ਼ਬਦ ਇੱਕ ਥਾਂ ਆਇਆ ਹੈ- "ਤਨਿਕ ਅਗਨਿ ਕੇ ਸਿਵ ਭਏ." (ਚਰਿਤ੍ਰ ੯੧) ਦੇਖੋ, ਸਿਵਾ ੯। ੧੬. ਸੰ. सिव् ਧਾ- ਸਿਉਂਣਾ. ਬੀਜਣਾ. ਸਿੰਜਣਾ. ਸੇਵਾ ਕਰਨਾ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਸੰ. ਸੰਗ੍ਯਾ- ਕੇ (ਪਾਣੀ ਵਿੱਚ) ਬਲੌਰ ਦੀ ਤਰਾਂ ਲਸਕਣ ਵਾਲਾ, ਤਿੱਬਤ ਦੇ ਪੱਛਮ ਅਤੇ ਮਾਨਸਰੋਵਰ ਦੇ ਉੱਤਰ ਇੱਕ ਸੁੰਦਰ ਪਹਾੜ, ਜਿਸ ਨੂੰ ਚੀਨੀ "ਕਿਯੁਨਲਨ" ਆਖਦੇ ਹਨ. ਪੁਰਾਣਾਂ ਅਨੁਸਾਰ ਇਹ ਸ਼ਿਵ ਅਤੇ ਕੁਬੇਰ ਦੇ ਰਹਿਣ ਦਾ ਪਰਬਤ ਹੈ. ਤਿਬੱਤ, ਚੀਨ ਅਤੇ ਹਿੰਦੁਸਤਾਨ ਤੋਂ ਆਕੇ ਹਜ਼ਾਰਾਂ ਯਾਤ੍ਰੂ ਇਸ ਦੀ ਪਰਦੱਖਣਾ ਕਰਦੇ ਹਨ। ੨. ਇੱਕ ਰਾਣਾ. ਦੇਖੋ, ਧੁਨੀ (ਗ)....