rudhrānīरुद्राणी
ਸੰਗ੍ਯਾ- ਰੁਦ੍ਰ (ਸ਼ਿਵ) ਦੀ ਇਸਤ੍ਰੀ. ਪਾਰਵਤੀ. ਦੁਰਗਾ। ੨. ਸ਼ੰਕਰਜਟਾ ਬੂਟੀ.
संग्या- रुद्र (शिव) दी इसत्री. पारवती. दुरगा। २. शंकरजटा बूटी.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਰੋਣ ਵਾਲਾ, ਸ਼ਿਵ. ਦੇਖੋ, ਰੁਦ ਧਾ ਵਿਸਨੁਪੁਰਾਣ ਵਿੱਚ ਲਿਖਿਆ ਹੈ ਕਿ ਬ੍ਰਹਮਾ ਨੇ ਇੱਛਾ ਕੀਤੀ ਕਿ ਮੇਰੇ ਪੁਤ੍ਰ ਹੋਵੇ, ਝਟ ਉਸ ਦੇ ਮੱਥੇ ਵਿਚੋਂ ਬਾਲਕ ਪੈਦਾ ਹੋ ਗਿਆ, ਜੋ ਜੰਮਦਾ ਹੀ ਰੋਣ ਲੱਗਾ. ਬ੍ਰਹਮਾ ਨੇ ਉਸ ਦਾ ਨਾਮ ਰੁਦ੍ਰ (ਰੋਂਦੂ) ਰੱਖਿਆ. ਇਸ ਪੁਰ ਭੀ ਸੱਤ ਵਾਰ ਰੋਕੇ ਰੁਦ੍ਰ ਨੇ ਆਖਿਆ ਕਿ ਮੇਰੇ ਹੋਰ ਨਾਮ ਥਾਪੋ, ਤਦ ਬ੍ਰਹਮਾ ਨੇ ਉਸ ਦੇ ਭਵ, ਸ਼ਰਵ, ਈਸ਼ਾਨ, ਪਸ਼ੁਪਤਿ, ਭੀਮ, ਉਗ੍ਰ ਅਤੇ ਮਹਾਦੇਵ ਇਹ ਸੱਤ ਨਾਮ ਰੱਖੇ. "ਬ੍ਰਹਮਾ ਬਿਸਨ ਰੁਦ੍ਰ ਤਿਸ ਕੀ ਸੇਵਾ." (ਮਾਰੂ ਸੋਲਹੇ ਮਃ ੩)#ਪੁਰਾਣਾਂ ਵਿੱਚ ਰੁਦ੍ਰ ੧੧. ਇਹ ਭੀ ਲਿਖੇ ਹਨ- ਅਜ, ਏਕਪਾਦ, ਅਹਿਵ੍ਰਧਨ, ਪਿਨਾਕੀ, ਅਪਰਾਜਿਤ, ਤ੍ਰ੍ਯੰਬਕ, ਮਹੇਸ਼੍ਵਰ, ਵ੍ਰਿਸਾਕਪੀ, ਸੰਭੂ, ਹਰਣ ਅਤੇ ਈਸ਼੍ਵਰ.#ਗਰੁੜਪੁਰਾਣ ਵਿੱਚ ਨਾਮ ਇਹ ਹਨ- ਅਜੈਕਪਾਦ, ਅਹਿਵ੍ਰਧਨ (अहिवध्न) ਤ੍ਵਸ੍ਟਾ, ਵਿਸ਼੍ਵਰੂਪਹਰ, ਬਹੁਰੂਪ, ਤ੍ਰ੍ਯੰਬਕ, ਅਪਰਾਜਿਤ, ਵ੍ਰਿਸਾਕਪਿ, ਸੰਭੁ, ਕਪਰਦੀ ਅਤੇ ਰੈਵਤ. ਵ੍ਰਿਹਦਾਰਣ੍ਯਕ ਉਪਨਿਸਦ ਵਿੱਚ ਦਸ਼ ਪ੍ਰਾਣ ਅਤੇ ਅੰਤਹਕਰਣ ਨੂੰ ਗਿਆਰਾਂ ਰੁਦ੍ਰ ਲਿਖਿਆ ਹੈ। ੨. ਗਿਆਰਾਂ ਸੰਖ੍ਯਾ ਬੋਧਕ, ਕਿਉਂਕਿ ਰੁਦ੍ਰ ੧੧. ਲਿਖੇ ਹਨ। ੩. ਵਿ- ਭਯਾਨਕ ਡਰਾਉਣਾ. "ਤਿਨ ਤਰਿਓ ਸਮੁਦ੍ਰ ਰੁਦ੍ਰ ਖਿਨ ਇਕ ਮਹਿ." (ਸਵੈਯੇ ਮਃ ੪. ਕੇ)...
ਸੰ. ਸ਼ਿਵ. ਸੰਗ੍ਯਾ- ਸੁੱਖ। ਮੁਕਤਿ। ਮਹਾਦੇਵ. ਪਾਰਵਤੀ ਦਾ ਪਤਿ. "ਸਿਵ ਸਿਵ ਕਰਤੇ ਜੋ ਨਰ ਧਿਆਵੈ." (ਗੌਂਡ ਨਾਮਦੇਵ) ੪. ਜਲ। ੫. ਸੇਂਧਾ ਲੂਣ। ੬. ਗੁੱਗਲ। ੭. ਬਾਲੂਰੇਤ। ੮. ਪਾਰਾ। ੯. ਸ਼ਾਂਤਿ."ਆਪੇ ਸਿਵ ਵਰਤਾਈਅਨੁ ਅੰਤਰਿ." (ਮਾਰੂ ਸੋਲਹੇ ਮਃ ੫) ੧੦. ਪਾਰਬ੍ਰਹਮ. ਕਰਤਾਰ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੧੧. ਆਤਮਗਿਆਨ। ੧੨. ਬ੍ਰਹਮਾ. ਦੇਖੋ, ਮਹੇਸ਼। ੧੩. ਗਿਆਰਾਂ ਸੰਖ੍ਯਾਬੋਧਕ. ਕਿਉਂਕਿ ਸ਼ਿਵ ੧੧. ਮੰਨੇ ਹਨ। ੧੪. ਗੁਣ। ੧੫. ਸਿਵਾ (ਸ਼ਵਦਾਹ ਦੀ ਚਿਤਾ) ਲਈ ਭੀ ਸਿਵ ਸ਼ਬਦ ਇੱਕ ਥਾਂ ਆਇਆ ਹੈ- "ਤਨਿਕ ਅਗਨਿ ਕੇ ਸਿਵ ਭਏ." (ਚਰਿਤ੍ਰ ੯੧) ਦੇਖੋ, ਸਿਵਾ ੯। ੧੬. ਸੰ. सिव् ਧਾ- ਸਿਉਂਣਾ. ਬੀਜਣਾ. ਸਿੰਜਣਾ. ਸੇਵਾ ਕਰਨਾ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਸੰਗ੍ਯਾ- ਪਾਰ੍ਵਤੀ. ਹਿਮਾਲਯ ਪਰ੍ਵਤ ਦੀ ਪੁਤ੍ਰੀ ਉਮਾ, ਜੋ ਸ਼ਿਵ ਨੂੰ ਵਿਆਹੀ ਗਈ। ੨. ਨਿਘਟੁ ਅਨੁਸਾਰ ਨਦੀ, ਜੋ ਪਹਾੜ ਤੋਂ ਉਪਜਦੀ ਹੈ....
ਦੁਰ੍ਗ ਦੈਤ ਦੇ ਮਾਰਨ ਵਾਲੀ ਦੇਵੀ (ਦੁਰ੍ਗਾ). ਦੇਖੋ, ਦੁਰਗ ੩. "ਦੁਰਗਾ ਸਭ ਸੰਘਾਰੇ ਰਾਖਸ ਖੜਗ ਲੈ." (ਚੰਡੀ ੩) "ਦੁਰਗਾ ਕੋਟਿ ਜਾਕੈ ਮਰਦਨ ਕਰੈ." (ਭੈਰ ਅਃ ਕਬੀਰ) ੨. ਦੁਰਗ ਅਥਵਾ ਦੁਰਗਮ ਦੈਤ ਲਈ ਭੀ ਦੁਰਗਾ ਸ਼ਬਦ ਆਇਆ ਹੈ. "ਇਤਿ ਮਹਿਖਾਸੁਰ ਦੈਤ ਮਾਰੇ ਦੁਰਗਾ ਆਇਆ। ਚੌਦਹਿ ਲੋਕਹਿ ਰਾਣੀ ਸਿੰਘ ਨਚਾਇਆ ॥" (ਚੰਡੀ ੩) ੩. ਸ਼੍ਰੀ ਗੁਰੂ ਅਮਰਦਾਸ ਜੀ ਦਾ ਇੱਕ ਸਿੱਖ। ੪. ਭੰਭੀ ਜਾਤਿ ਦਾ ਬ੍ਰਾਹਮਣ, ਜੋ ਮਿਹੜੇ ਪਿੰਡ ਦਾ ਵਸਨੀਕ ਸੀ. ਜਿਸ ਨੇ ਆਪਣੇ ਯਕ਼ੀਨ ਅਨੁਸਾਰ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨ ਦੀ ਪਦਮਰੇਖਾ ਦੇਖਕੇ ਆਖਿਆ ਸੀ ਕਿ ਆਪ ਚਕ੍ਰਵਰਤੀ ਸ਼ਹਨਸ਼ਾਹ ਬਣੋਗੇ, ਇਹ ਸਤਿਗੁਰੂ ਦਾ ਸਿੱਖ ਹੋਕੇ ਪਰਮਪਦ ਦਾ ਅਧਿਕਾਰੀ ਬਣਿਆ। ੫. ਸ਼੍ਰੀ ਗੁਰੂ ਅਰਜਨ ਸਾਹਿਬ ਦਾ ਇੱਕ ਪ੍ਰੇਮੀ ਸਿੱਖ....
ਸੰਗ੍ਯਾ- ਜੜੀ, ਵਨੌਸਧਿ। ੨. ਭੰਗ ਲਈ ਭੀ ਬੂਟੀ ਸ਼ਬਦ ਵਰਤੀਦਾ ਹੈ। ੩. ਬੂਟੀ ਦੇ ਆਕਾਰ ਦਾ ਕਸ਼ੀਦਾ ਅਥਵਾ ਚਿਤ੍ਰ....