rundaरुंड
ਸੰ. रुण्ड. ਸੰਗ੍ਯਾ- ਸ਼ਿਰ ਬਿਨਾ ਸ਼ਰੀਰ. ਧੜ. ਕਬੰਧ। ੨. ਵਿ- ਲੂਲ੍ਹਾ। ੩. ਅੰਗਭੰਗ.
सं. रुण्ड. संग्या- शिर बिना शरीर. धड़. कबंध। २. वि- लूल्हा। ३. अंगभंग.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਸੰ. ਵਿਨਾ. ਵ੍ਯ- ਬਗੈਰ. ਰਹਿਤ. "ਬਿਨਾ ਸੰਤੋਖ ਨਹੀ ਕੋਊ ਰਾਜੈ." (ਸੁਖਮਨੀ) ੨. ਅ਼. [بِنا] ਸੰਗ੍ਯਾ- ਨਿਉਂ. ਬੁਨਿਆਦ। ੩. ਜੜ. ਮੂਲ....
ਸੰ. ਸ਼ਰੀਰ. ਵਿ- ਜੋ ਪਲ ਪਲ ਵਿੱਚ ਸ਼੍ਰਿ- शृ (ਖੀਨ) ਹੋਵੇ.¹ "ਨਿਰਮਲ ਦੇਹ ਸਰੀਰ." (ਸ੍ਰੀ ਅਃ ਮਃ ੧) ੨. ਸੰਗ੍ਯਾ- ਦੇਹ. ਜਿਸਮ. "ਸਰੀਰ ਸ੍ਵਸ੍ਥ ਖੀਣ ਸਮਏ ਸਿਮਰੰਤਿ ਨਾਨਕ." (ਸਹਸ ਮਃ ੫) ੩. ਫ਼ਾ. [شریر] ਸ਼ਰੀਰ ਵਿ- ਨੇਕ. ਭਲਾ। ੪. ਸੁੰਦਰ। ੫. ਅ਼. ਖੋਟਾ. ਪਾਮਰ। ੬. ਸੰਗ੍ਯਾ- ਸਮੁੰਦਰ ਦਾ ਕਿਨਾਰਾ....
ਸੰ. कबन्ध ਸੰਗ੍ਯਾ- ਧੜ. ਸਿਰ ਬਿਨਾ ਦੇਹ. "ਲਰਤ ਕਬੰਧ ਤੁਰਕ ਗਨ ਸੰਗੇ." (ਪੰਪ੍ਰ) ੨. ਬੱਦਲ. ਮੇਘ। ੩. ਜਲ। ੪. ਰਾਹੂ। ੫. ਉਦਰ. ਪੇਟ। ੬. ਇੱਕ ਮੁਨਿ। ੭. ਇੱਕ ਗੰਧਰਵ। ੮. ਇੱਕ ਰਾਖਸ, ਜਿਸ ਦਾ ਸਿਰ ਇੰਦ੍ਰ ਦੇ ਵਜ੍ਰ ਦਾ ਮਾਰਿਆ ਗਰਦਨ ਤੋਂ ਟੁੱਟਕੇ ਪੇਟ ਵਿੱਚ ਧੱਸ ਗਿਆ ਸੀ. ਦੰਡਕ ਬਣ ਵਿੱਚ ਰਾਮਚੰਦ੍ਰ ਜੀ ਨੇ ਇਸ ਦੇ ਹੱਥ ਵੱਢਕੇ ਜਿਉਂਦਾ ਹੀ ਜ਼ਮੀਨ ਵਿੱਚ ਗੱਡ ਦਿੱਤਾ ਸੀ....