rūrhīरूड़ी
ਦੇਖੋ, ਰੂਢਿ. "ਰੂੜੋ ਠਾਕੁਰ ਮਾਹਰੋ, ਰੂੜੀ ਗੁਰਬਾਣੀ." (ਆਸਾ ਅਃ ਮਃ ੧) "ਰੂੜੀਬਾਣੀ ਹਰਿ ਪਾਇਆ." (ਓਅੰਕਾਰ) ੩. ਸੰ. मारुण्ड- ਮਾਰੁੰਡ. ਉਹ ਥਾਂ, ਜਿੱਥੇ ਗੋਬਰ ਫੈਲਾਇਆ ਜਾਵੇ. ਕਈ ਵਿਦ੍ਵਾਨ ਰੂਢ ਸ਼ਬਦ ਤੋਂ ਰੂੜੀ ਮੰਨਦੇ ਹਨ, ਅਰਥਾਤ ਜੋ ਰੋਜ਼ ਵਧਦੀ ਰਹਿਂਦੀ ਹੈ.
देखो, रूढि. "रूड़ो ठाकुर माहरो, रूड़ी गुरबाणी." (आसा अः मः १) "रूड़ीबाणी हरि पाइआ." (ओअंकार) ३. सं. मारुण्ड- मारुंड. उह थां, जिॱथे गोबर फैलाइआ जावे. कई विद्वान रूढ शबद तों रूड़ी मंनदे हन, अरथात जो रोज़ वधदी रहिंदी है.
ਸੰ. ਸੰਗ੍ਯਾ- ਪ੍ਰਸਿੱਧੀ. ਮਸ਼ਹੂਰੀ। ੨. ਧਾਤੁ ਪ੍ਰਤ੍ਯਯ ਦੇ ਅਰਥ ਦੀ ਪਰਵਾਹ ਨਾ ਕਰਕੇ ਸ਼ਬਦ ਵਿੱਚ ਪ੍ਰਸਿੱਧ ਅਰਥ ਬੋਧਨ ਕਰਨ ਵਾਲੀ ਸ਼ਕ੍ਤਿ. ਦੇਖੋ, ਰੂਢ ੬। ੩. ਰਸਮ. ਰੀਤਿ। ੪. ਵ੍ਰਿੱਧੀ. ਤਰੱਕੀ....
ਦੇਖੋ, ਰੂਢ। ੨. ਸਿੰਧੀ ਅਤੇ ਡਿੰਗ- ਰੂੜੋ. ਹੱਛਾ. ਉੱਤਮ. "ਰੂੜਉ ਕਹਉ, ਨ ਕਹਿਆ ਜਾਈ." (ਆਸਾ ਅਃ ਮਃ ੧) ੩. ਆਰੂਢਿਤ. ਸਵਾਰ ਹੋਇਆ....
ਦੇਖੋ, ਠਕੁਰ. "ਠਾਕੁਰ ਸਰਬੇ ਸਮਾਣਾ." (ਸ੍ਰੀ ਮਃ ੫) ੨. ਹਿੰਦੀ ਦਾ ਇੱਕ ਪ੍ਰਸਿੱਧ ਕਵਿ, ਜਿਸ ਦਾ ਜਨਮ ਸਨ ੧੬੪੩ ਵਿੱਚ ਹੋਇਆ. ਦੇਖੋ, ਏਕਤਾ....
ਪੂਰਾ ਗ੍ਯਾਨੀ. ਦੇਖੋ ਮਾਹਰ. "ਸਾਚਾ ਸਾਹਿਬੁ ਮਾਹਰੋ." (ਮਲਾ ਅਃ ਮਃ ੩)...
ਦੇਖੋ, ਰੂਢਿ. "ਰੂੜੋ ਠਾਕੁਰ ਮਾਹਰੋ, ਰੂੜੀ ਗੁਰਬਾਣੀ." (ਆਸਾ ਅਃ ਮਃ ੧) "ਰੂੜੀਬਾਣੀ ਹਰਿ ਪਾਇਆ." (ਓਅੰਕਾਰ) ੩. ਸੰ. मारुण्ड- ਮਾਰੁੰਡ. ਉਹ ਥਾਂ, ਜਿੱਥੇ ਗੋਬਰ ਫੈਲਾਇਆ ਜਾਵੇ. ਕਈ ਵਿਦ੍ਵਾਨ ਰੂਢ ਸ਼ਬਦ ਤੋਂ ਰੂੜੀ ਮੰਨਦੇ ਹਨ, ਅਰਥਾਤ ਜੋ ਰੋਜ਼ ਵਧਦੀ ਰਹਿਂਦੀ ਹੈ....
ਸੰਗ੍ਯਾ- ਗੁਰੂ ਨਾਨਕਦੇਵ ਅਤੇ ਉਨ੍ਹਾਂ ਦੇ ਰੂਪ ਸਤਿਗੁਰਾਂ ਦੀ ਬਾਣੀ. ਅਕਾਲੀ ਬਾਣੀ, ਜੋ ਗੁਰੂ ਦ੍ਵਾਰਾ ਸਾਨੂੰ ਪ੍ਰਾਪਤ ਹੋਈ ਹੈ. "ਗੁਰਬਾਣੀ ਇਸੁ ਜਗ ਮਹਿ ਚਾਨਣੁ." (ਸ੍ਰੀ ਅਃ ਮਃ ੩) "ਗੁਰਬਾਣੀ ਹਰਿਨਾਮ ਸਮਾਇਆ." (ਗਉ ਮਃ ੪) ਦੇਖੋ, ਗੁਰੁਬਾਨੀ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਸੰ. ओम्. ਇਸ ਸ਼ਬਦ ਦਾ ਮੂਲ ਅਵ (श्रव्) ਧਾਤੁ ਹੈ, ਜਿਸ ਦਾ ਅਰਥ ਹੈ ਰਖ੍ਯਾ (ਰਕ੍ਸ਼ਾ) ਕਰਨਾ, ਬਚਾਉਣਾ, ਤ੍ਰਿਪਤ ਹੋਣਾ, ਫੈਲਨਾ ਆਦਿ। 'ਓਅੰ' ਸ਼ਬਦ ਸਭ ਦੀ ਰਖ੍ਯਾ ਕਰਨ ਵਾਲੇ ਕਰਤਾਰ ਦਾ ਬੋਧਕ ਹੈ. "ਓਅੰ ਸਾਧ ਸਤਿਗੁਰ ਨਮਸਕਾਰੰ." (ਬਾਵਨ) "ਓਅੰ ਪ੍ਰਿਯ ਪ੍ਰੀਤਿ ਚੀਤਿ." (ਸਾਰ ਮਃ ੫) ਇਸ ਦੇ ਪਰ੍ਯਾਂਯ ਸ਼ਬਦ- "ਪ੍ਰਣਵ" ਅਤੇ "ਉਦਗੀਥ" ਭੀ ਹਨ.#ਓਅੰਕਾਰ ਸ਼ਬਦ ਦਾ ਅਰਥ ਹੈ- ਓਅੰ ਧੁਨਿ (ਓਅੰ ਦਾ ਉੱਚਾਰਣ)#"ਪ੍ਰਿਥਮ ਕਾਲ ਜਬ ਕਰਾ ਪਸਾਰਾ। ਓਅੰਕਾਰ ਤੇ ਸ੍ਰਿਸ੍ਟਿ ਉਪਾਰਾ." (ਵਿਚਿਤ੍ਰ)#ਕਈ ਥਾਈਂ "ਓਅੰਕਾਰ" ਸ਼ਬਦ ਕਰਤਾਰ ਦਾ ਬੋਧਕ ਭੀ ਦੇਖੀਦਾ ਹੈ. "ਓਅੰਕਾਰ ਏਕੋ ਰਵਿ ਰਹਿਆ." (ਕਾਨ ਮਃ ੪) "ਓਅੰਕਾਰ ਅਕਾਰ ਕਰਿ ਪਵਣ ਪਾਣੀ ਬੈਸੰਤਰ ਸਾਜੇ." (ਭਾਗੁ)#ਸੰਸਕ੍ਰਿਤ ਦੇ ਵਿਦਵਾਨਾਂ ਨੇ ੳ ਅ ਮ ਤਿੰਨ ਅੱਖਰਾਂ ਨੂੰ ਬ੍ਰਹਮਾ ਵਿਸਨੂ ਸ਼ਿਵ ਮੰਨਕੇ ਓਅੰ ਨੂੰ ਤਿੰਨ ਦੇਵ ਰੂਪ ਕਲਪਿਆ ਹੈ, ਪਰ ਗੁਰੁਮਤ ਵਿੱਚ ਓਅੰ ਦੇ ਮੁੱਢ ਏਕਾ ਅੰਗ ਲਿਖਕੇ ਸਿੱਧ ਕੀਤਾ ਹੈ ਕਿ ਕਰਤਾਰ ਇੱਕ ਹੈ. "ਏਕਾ ਏਕੰਕਾਰ ਲਿਖਿ ਵੇਖਾਲਿਆ। ਊੜਾ ਓਅੰਕਾਰ ਪਾਸਿ ਬਹਾਲਿਆ." (ਭਾਗੁ)#੨. ਮੱਧ ਭਾਰਤ ਦੇ ਜਿਲੇ ਨੀਮਾੜ ਵਿੱਚ ਨਰਮਦਾ ਨਦੀ ਦੇ ਮਾਂਧਾਤਾ ਟਾਪੂ (ਦ੍ਵੀਪ) ਵਿੱਚ ਉਸ ਨਾਉਂ ਦਾ ਇੱਕ ਵੱਡਾ ਪ੍ਰਸਿੱਧ ਹਿੰਦੂ ਮੰਦਿਰ ਹੈ, ਸਤਿਗੁਰੂ ਨਾਨਕ ਦੇਵ ਜੀ ਨੇ ਇਸੇ ਥਾਂ 'ਦੱਖਣੀ ਓਅੰਕਾਰ' ਉੱਚਾਰਣ ਕੀਤਾ ਹੈ।¹ ੩. ਵ੍ਯ- ਹਾਂ। ੪. ਸਤ੍ਯ. ਯਥਾਰਥ. ਠੀਕ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸੰਗ੍ਯਾ- ਗੋਵਿਟ. ਗੋਮਯ. ਗੋਹਾ....
ਵਿ- ਵਿਦ੍ਯਾ (ਇ਼ਲਮ) ਵਾਲਾ. ਪੰਡਿਤ. ਆ਼ਲਿਮ। ੨. ਸੰਗ੍ਯਾ- ਪੰਜਾਬੀ ਦਾ ਇੱਕ ਇਮਤਹ਼ਾਨ....
ਸੰ. ਵਿ- ਪੈਦਾ ਹੋਇਆ। ੨. ਪ੍ਰਗਟ ਹੋਇਆ। ੩. ਪ੍ਰਸਿੱਧ. ਮਸ਼ਹੂਰ। ੪. ਸਵਾਰ ਹੋਇਆ. ਆਰੋਹਿਤ. ਚੜ੍ਹਿਆ ਹੋਇਆ। ੫. ਉੱਤਮ ਸ਼੍ਰੇਸ੍ਟ। ੬. ਸੰਗ੍ਯਾ- ਰੂਢਿ (ਪ੍ਰਸਿੱਧੀ) ਹੈ ਅਰਥ ਦੀ ਜਿਸ ਪਦ ਵਿੱਚ, ਉਹ ਸ਼ਬਦ. ਧਾਤੁ ਪ੍ਰਤ੍ਯਯ ਦਾ ਵਿਚਾਰ ਛੱਡਦੇ ਪ੍ਰਸਿੱਧ ਅਰਥ ਦੇ ਧਾਰਨ ਵਾਲਾ ਸ਼ਬਦ. ਜੈਸੇ- ਸਿੰਹ (ਸਿੰਘ) ਦੇ ਅਰਥ ਦਾ ਵਿਚਾਰ ਕਰੀਏ ਤਦ ਹਿੰਸਾ ਕਰਨ ਵਾਲਾ ਸਿੰਹ ਹੈ, ਪਰ ਹਿੰਸਾ ਸ਼ਿਕਾਰੀ, ਭੇੜੀਆ, ਬਾਜ਼ ਆਦਿ ਅਨੰਤ ਕਰਦੇ ਹਨ, ਜੋ ਸਿੰਹ ਨਹੀਂ ਕਹੇ ਜਾਂਦੇ, ਸ਼ੇਰ ਵਿੱਚ ਸਿੰਹ ਦੀ ਰੂਢਿ ਸ਼ਕ੍ਤਿ ਹੈ, ਇਸ ਵਾਸਤੇ ਸਿੰਹ ਸਬਦ ਰੂਢ ਹੈ. ਐਸੇ ਹੀ ਖੰਡੇ ਦਾ ਅਮ੍ਰਿਤ ਧਾਰਨ ਵਾਲਾ ਸਿੰਘ ਸ਼ਬਦ ਤੋਂ ਸਮਝਿਆ ਜਾਂਦਾ ਹੈ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. अर्थात. ਵ੍ਯ- ਯਾਨੀ। ੨. ਦਰ ਹਕ਼ੀਕ਼ਤ. ਸਚ ਮੁਚ. ਅਸਲੋਂ....
ਫ਼ਾ. [رُوذ] ਸੰਗ੍ਯਾ- ਦਿਨ. "ਸਬ ਰੋਜ ਗਸਤਮ ਦਰ ਹਵਾ." (ਤਿਲੰ ਮਃ ੧) ੨. ਸੂਰਜ। ੩. ਕ੍ਰਿ. ਵਿ- ਨਿਤ੍ਯ. "ਕਿਸ ਥੈ ਰੋਵਹਿ ਰੋਜ?" (ਬਾਰਹਮਾਹਾ ਮਾਝ) ੪. ਸਿੰਧੀ. ਰੋਜੁ ਸੰਗ੍ਯਾ- ਸ਼ੋਕ. ਗਮ. "ਖੇਦੁ ਨ ਪਾਇਓ ਨਹ ਫੁਨਿ ਰੋਜ." (ਰਾਮ ਮਃ ੫) "ਰੋਵਨਹਾਰੀ ਰੋਜੁ ਬਨਾਇਆ." (ਭੈਰ ਮਃ ੫) ੫. ਰੋਜ਼ਾਨਾ ਖ਼ਰਚ ਲਈ ਭੀ ਰੋਜ ਸਬਦ ਆਇਆ ਹੈ. "ਹਰ ਧਨ ਲੈ ਨ੍ਰਿਪ ਰੋਜ ਚਲਾਵੈ." (ਚਰਿਤ੍ਰ ੫੫) ੬. ਰੋਜ਼ਾ ਲਈ ਭੀ ਰੋਜ ਸਬਦ ਵਰਤਿਆ ਹੈ. "ਰਚ ਰੋਜ ਇਕਾਦਸਿ ਚੰਦ੍ਰਬ੍ਰਤੰ." (ਅਕਾਲ) ਰੋਜ਼ੇ, ਏਕਾਦਸ਼ੀ ਅਤੇ ਚਾਂਦ੍ਰਾਯਣ ਵ੍ਰਤ ਰਚੇ....