rēvataरेवत
ਰਾਜਪੂਤਾਂ ਦੀ ਇੱਕ ਜਾਤਿ. "ਰਾਜਪੂਤ ਰੇਵਤ ਵੀਚਾਰੀ." (ਭਾਗੁ) ਰਾਵਤ ਭੀ ਇਸੇ ਜਾਤਿ ਦਾ ਨਾਮ ਹੈ। ੨. ਆਨੰਰ੍ਤ ਦਾ ਪੁਤ੍ਰ, ਰੇਵਤੀ ਦਾ ਪਿਤਾ. ਦੇਖੋ, ਰੇਵਤੀ. "ਰੇਵਤ ਭੂਪ ਇਕ ਹਲੀ ਪਾਇ ਗਹੇਆਨ ×× ਰੇਵਤੀ ਮਮ ਕਨ੍ਯਾ ਕੋ ਨਾਮ." (ਕ੍ਰਿਸਨਾਵ)#੩. ਸੰ. ਨਿੰਬੂ. ਨੇਂਬੂ। ੪. ਅੰਬਲਤਾਸ ਦਾ ਬਿਰਛ.
राजपूतां दी इॱक जाति. "राजपूत रेवत वीचारी." (भागु) रावत भी इसे जाति दा नाम है। २. आनंर्त दा पुत्र, रेवती दा पिता. देखो, रेवती. "रेवत भूप इक हली पाइ गहेआन ×× रेवती मम कन्या को नाम." (क्रिसनाव)#३. सं. निंबू. नेंबू। ४. अंबलतास दा बिरछ.
ਸੰ. ਸੰਗ੍ਯਾ- ਜਨਮ. ਉਤਪੱਤਿ। ੨. ਸਮਾਜ ਵਿੱਚ ਇੱਕ ਤੋਂ ਦੂਜੇ ਨੂੰ ਵੱਖ ਕਰਨ ਵਾਲੀ ਵੰਡ. ਰੋਟੀ ਬੇਟੀ ਦੀ ਸਾਂਝ ਵਾਲੀ ਬਰਾਦਰੀਆਂ ਦੀ ਵੰਡ. ਇਸ ਦਾ ਮੂਲ ਨਸਲੀ ਭੇਦ, ਭੌਗੋਲਿਕ ਭੇਦ, ਇਤਿਹਾਸੀ ਵੈਰ, ਕਿਰਤ ਵਿਹਾਰ ਦੇ ਭੇਦ ਆਦਿ ਅਨੇਕ ਹਨ. ਜਾਤਿ ਦੀ ਵੰਡ ਕਿਸੇ ਨਾ ਕਿਸੇ ਸ਼ਕਲ ਵਿੱਚ ਸਾਰੇ ਦੇਸਾਂ ਅਤੇ ਧਰਮਾਂ ਵਿੱਚ ਵੇਖੀ ਜਾਂਦੀ ਹੈ, ਪਰ ਹਿੰਦੂਆਂ ਵਿੱਚ ਹੱਦੋਂ ਵਧਕੇ ਹੈ.#ਗੁਰੂ ਸਾਹਿਬਾਨ ਨੇ ਜਾਤਿ ਦੇ ਅਗ੍ਯਾਨ ਭਰੇ ਵਿਸ਼੍ਵਾਸਾਂ ਨੂੰ ਦੇਸ਼ ਲਈ ਹਾਨੀਕਾਰਕ ਜਾਣਕੇ ਇਸ ਦੇ ਵਿਰੁੱਧ ਆਵਾਜ਼ ਉਠਾਈ ਅਤੇ ਦੇਸ਼ ਦੇਸ਼ਾਂਤਰਾਂ ਵਿੱਚ ਵਿਚਰਕੇ ਆਪਣੀ ਪਵਿਤ੍ਰ ਬਾਣੀ ਦ੍ਵਾਰਾ ਨਿਸ਼ਚੇ ਕਰਾਇਆ ਕਿ ਸਾਰੀ ਮਨੁੱਖ ਜਾਤਿ ਉਸ ਇੱਕ ਪਿਤਾ ਦੀ ਸੰਤਾਨ ਹੈ. ਉੱਚ ਅਤੇ ਨੀਚ ਜਾਤਿ ਕੇਵਲ ਕਰਮਾਂ ਤੋਂ ਹੈ, ਯਥਾ- ਜਾਣਹੁ ਜੋਤਿ, ਨ ਪੂਛਹੁ ਜਾਤੀ, ਆਗੈ ਜਾਤਿ ਨ ਹੇ।#(ਆਸਾ ਮਃ ੧)#ਆਗੈ ਜਾਤਿ ਰੂਪੁ ਨ ਜਾਇ।ਤੇਹਾ ਹੋਵੈ ਜੇਹੇ ਕਰਮ ਕਮਾਇ.#(ਆਸਾ ਮਃ ੩)#ਭਗਤਿ ਰਤੇ ਸੇ ਊਤਮਾ, ਜਤਿ ਪਤਿ ਸਬਦੇ ਹੋਇ,#ਬਿਨੁ ਨਾਵੈ ਸਭ ਨੀਚ ਜਾਤਿ ਹੈ, ਬਿਸਟਾ ਕਾ ਕੀੜਾ ਹੋਇ.#(ਆਸਾ ਮਃ ੩)#ਜਾਤਿ ਕਾ ਗਰਬੁ ਨ ਕਰੀਅਹੁ ਕੋਈ,#ਬ੍ਰਹਮੁ ਬਿੰਦੇ ਸੋ ਬ੍ਰਹਮਣ ਹੋਈ.#ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ,#ਇਸ ਗਰਬ ਤੇ ਚਲਹਿ ਬਹੁਤੁ ਵਿਕਾਰਾ.#ਚਾਰੇ ਬਰਨ ਆਖੈ ਸਭੁਕੋਈ,#ਬ੍ਰਹਮੁਬਿੰਦੁ ਤੇ ਸਭ ਓਪਤਿ ਹੋਈ.#ਮਾਟੀ ਏਕ ਸਗਲ ਸੰਸਾਰਾ,#ਬਹੁ ਬਿਧਿ ਭਾਂਡੇ ਘੜੇ ਕੁਮ੍ਹਾਰਾ.#ਪੰਚ ਤਤੁ ਮਿਲਿ ਦੇਹੀ ਕਾ ਆਕਾਰਾ,#ਘਟਿ ਵਧਿ ਕੋ ਕਰੈ ਬੀਚਾਰਾ.#ਕਹਤੁ ਨਾਨਕ ਇਹ ਜੀਉ ਕਰਮਬੰਧੁ ਹੋਈ,#ਬਿਨ ਸਤਿਗੁਰ ਭੇਟੇ ਮੁਕਤਿ ਨ ਹੋਈ.#(ਭੈਰ ਮਃ ੩)#ਜਾਤਿ ਜਨਮੁ ਨਹ ਪੂਛੀਐ, ਸਚੁਘਰੁ ਲੇਹੁ ਬਤਾਇ,#ਸਾ ਜਾਤਿ, ਸਾ ਪਤਿ ਹੈ, ਜੇਹੇ ਕਰਮ ਕਮਾਇ. (ਪ੍ਰਭਾ ਮਃ ੧)#ਗਰਭਵਾਸ ਮਹਿ ਕੁਲੁ ਨਹੀ ਜਾਤੀ,#ਬ੍ਰਹਮਬਿੰਦੁ ਤੇ ਸਭ ਉਤਪਾਤੀ.#ਕਹੁਰੇ ਪੰਡਿਤ, ਬਾਮਨ ਕਬਕੇ ਹੋਏ,#ਬਾਮਨ ਕਹਿ ਕਹਿ ਜਨਮੁ ਮਤ ਖੋਏ.#ਜੌ ਤੂੰ ਬ੍ਰਾਹਮਣ ਬ੍ਰਾਹਮਣੀ ਜਾਇਆ,#ਤਉ ਆਨ ਬਾਟ ਕਾਹੇ ਨਹੀ ਆਇਆ?#ਤੁਮ ਕਤ ਬ੍ਰਾਹਮਣ, ਹਮ ਕਤ ਸੂਦ?#ਹਮ ਕਤ ਲੋਹੂ ਤੁਮ ਕਤ ਦੂਧ?#ਕਹੁ ਕਬੀਰ ਜੋ ਬ੍ਰਹਮੁ ਬੀਚਾਰੈ,#ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ. (ਗਉ ਕਬੀਰ)#ਕੋਊ ਭਯੋ ਮੁੰਡੀਆ ਸੰਨ੍ਯਾਸੀ ਕੋਊ ਯੋਗੀ ਭਯੋ,#ਭਯੋ ਬ੍ਰਹਮਚਾਰੀ ਕੋਊ ਯਤੀ ਅਨੁਮਾਨਬੋ,#ਹਿੰਦੂ ਔ ਤੁਰਕ ਕੋਊ ਰਾਫ਼ਜ਼ੀ ਇਮਾਮ ਸ਼ਾਫ਼ੀ,#ਮਾਨਸ ਕੀ ਜਾਤਿ ਸਭ ਏਕੈ ਪਹਿਚਾਨਬੋ.#ਦੇਹੁਰਾ ਮਸੀਤ ਸੋਈ, ਪੂਜਾ ਔ ਨਿਮਾਜ ਓਈ,#ਮਾਨਸ ਸਭੈ ਏਕ, ਪੈ ਅਨੇਕ ਕੋ ਪ੍ਰਭਾਵ ਹੈ.#ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ,#ਨ੍ਯਾਰੇ ਨ੍ਯਾਰੇ ਦੇਸਨ ਕੇ ਭੇਸ ਕੋ ਸੁਭਾਵ ਹੈ.#ਏਕੈ ਨੈਨ, ਏਕੈ ਕਾਨ, ਏਕੈ ਦੇਹ, ਏਕੈ ਬਾਨ,#ਖ਼ਾਕ ਬਾਦ ਆਤਸ਼ ਔ ਆਬ ਕੋ ਰਲਾਵ ਹੈ.#ਅੱਲਹ ਅਭੇਖ ਸੋਈ, ਪੁਰਾਨ ਔ ਕੁਰਾਨ ਓਈ,#ਏਕਹੀ ਸਰੂਪ ਸਭੈ ਏਕ ਹੀ ਬਨਾਵ ਹੈ.#(ਅਕਾਲ)#ਸਾਧੁ ਕਰਮ ਜੋ ਪੁਰਖ ਕਮਾਵੈਂ,#ਨਾਮ ਦੇਵਤਾ ਜਗਤ ਕਹਾਵੈਂ.#ਕੁਕ੍ਰਿਤ ਕਰਮ ਜੇ ਜਗ ਮੈ ਕਰਹੀਂ,#ਨਾਮ ਅਸੁਰ ਤਿਨ ਕੋ ਜਗ ਧਰਹੀਂ. (ਵਿਚਿਤ੍ਰ)#ਘਿਉ ਭਾਂਡਾ ਨ ਵਿਚਾਰੀਐ,#ਭਗਤਾਂ ਜਾਤਿ ਸਨਾਤਿ ਨ ਕਾਈ.#(ਭਾਗੁ, ਵਾਰ ੨੫)#ਪ੍ਰਿਥੀਮੱਲ ਅਰੁ ਤੁਲਸਾ ਦੋਇ,#ਹੁਤੇ ਜਾਤਿ ਕੇ ਭੱਲੇ ਸੋਇ,#ਸੁਨ ਦਰਸ਼ਨ ਕੋ ਤਬ ਚਲ ਆਏ,#ਨਮੋ ਕਰੀ ਬੈਠੇ ਢਿਗ ਥਾਏ.#ਉਰ ਹੰਕਾਰੀ ਗਿਰਾ ਉਚਾਰੀ:-#"ਏਕੋ ਜਾਤ ਹਮਾਰ ਤੁਮਾਰੀ."ਸ਼੍ਰੀਗੁਰੁ ਅਮਰ ਭਨ੍ਯੋ ਸੁਨ ਸੋਇ:-#"ਜਾਤਿ ਪਾਤਿ ਗੁਰੁ ਕੀ ਨਹਿਂ ਕੋਇ.#ਉਪਜਹਿਂ ਜੇ ਸ਼ਰੀਰ ਜਗ ਮਾਹੀਂ,#ਇਨ ਕੀ ਜਾਤਿ ਸਾਚ ਸੋ ਨਾਹੀਂ,#ਬਿਨਸਜਾਤ ਇਹ ਜਰਜਰਿ ਹੋਇ,#ਆਗੇ ਜਾਤਿ ਜਾਤ ਨਹਿ ਕੋਇ.#'ਆਗੈ ਜਾਤਿ ਨ ਜੋਰੁ ਹੈ, ਅਗੈ ਜੀਉ ਨਵੇ,#ਜਿਨ ਕੀ ਲੇਖੈ ਪਤਿ ਪਵੈ, ਚੰਗੇ ਸੇਈ ਕੇਇ. '#ਇਮ ਸ਼੍ਰੀ ਨਾਨਕ ਬਾਕ ਉਚਾਰਾ,#ਆਗੇ ਜਾਤਿ ਨ ਜੋਰ ਸਿਧਾਰਾ,#ਉਪਜੈ ਤੁਨ ਇਤਹੀ ਬਿਨਸੰਤੇ,#ਆਗੇ ਸੰਗ ਨ ਕਿਸੇ ਚਲੰਤੇ.#ਸਿਮਰ੍ਯੋ ਜਿਨ ਸਤਿਨਾਮੁ ਸਦੀਵਾ,#ਸਿੱਖਨ ਸੇਵ ਕਰੀ ਮਨ ਨੀਵਾਂ,#ਤਿਨ ਕੀ ਪਤ ਲੇਖੇ ਪਰਜਾਇ,#ਜਾਤਿ ਕੁਜਾਤਿ ਨ ਪਰਖਹਿ ਕਾਇ." (ਗੁਪ੍ਰਸੂ)#੩. ਕੁਲ. ਵੰਸ਼. "ਫਾਂਧੀ ਲਗੀ ਜਾਤਿ ਫਹਾਇਨਿ." (ਵਾਰ ਮਲਾ ਮਃ ੧) ੪. ਗੋਤ੍ਰ. ਗੋਤ। ੫. ਚਮੇਲੀ। ੬. ਜਾਯਫਲ। ੭. ਸ੍ਰਿਸ੍ਟਿ. ਮਖ਼ਲੂਕ਼ਾਤ. "ਜੋਤਿ ਕੀ ਜਾਤਿ, ਜਾਤਿ ਕੀ ਜੋਤੀ." (ਗਉ ਕਬੀਰ) ਪ੍ਰਕਾਸ਼ਰੂਪ ਕਰਤਾਰ ਦੀ ਸ੍ਰਿਸ੍ਟਿ ਦੀ ਜੋ ਰੋਸ਼ਨ ਬੁੱਧਿ ਹੈ. "ਜਾਤਿ ਮਹਿ ਜੋਤਿ, ਜੋਤਿ ਮਹਿ ਜਾਤਾ." (ਵਾਰ ਆਸਾ) ਸਿਰ੍ਸ੍ਟਿ ਵਿੱਚ ਸ੍ਰਸ੍ਟਾ ਵਿੱਚ ਸ੍ਰਿਸ੍ਟੀ ਹੈ, ਸ੍ਰਿਸ੍ਟਿ। ੮. ਦੇਖੋ, ਸ੍ਵਭਾਵੋਕ੍ਤਿ....
ਸੰਗ੍ਯਾ- ਰਾਜਪੁਤ੍ਰ. ਰਾਜਕੁਮਾਰ। ੨. ਇੱਕ ਪ੍ਰਸਿੱਧ ਕ੍ਸ਼੍ਤ੍ਰਿਯ (ਛਤ੍ਰੀ) ਜਾਤਿ, ਜੋ ਤਿੰਨ ਕਲਾਂ ਵਿੱਚ ਵੰਡੀ ਹੋਈ ਹੈ.#(ੳ) ਸੂਰਜ ਕੁਲ, ਜਿਸ ਵਿੱਚ ਰਾਮਚੰਦ੍ਰ ਜੀ ਹੋਏ.#(ਅ) ਚੰਦ੍ਰਵੰਸ਼, ਜਿਸ ਵਿੱਚ ਕ੍ਰਿਸਨ ਜੀ ਜਨਮੇ.#(ੲ) ਅਗਨਿਕੁਲ. ਇਸ ਵੰਸ਼ ਦੀ ਕਥਾ ਇਉਂ ਹੈ ਕਿ ਆਬੂ (ਅਬੁਦ) ਪਹਾੜ ਤੇ ਰਿਖੀਆਂ ਨੇ ਯਗ੍ਯ ਕੀਤਾ, ਜਿਸ ਦੇ ਹਵਨਕੁੰਡ ਤੋਂ ਚਾਰ ਤੇਜਸ੍ਵੀ ਵੀਰ, (ਪਰਮਾਰ, ਚੌਹਾਨ, ਸੋਲੰਕੀ ਅਤੇ ਪਰਿਹਾਰ) ਉਤਪੰਨ ਹੋਏ. ਇਨ੍ਹਾਂ ਚਾਰ ਪੁਰੁਸਾਂ ਤੋਂ ਜੋ ਵੰਸ਼ ਚੱਲਿਆ, ਉਪ ਅਗਨਿਕੁਲ ਪ੍ਰਸਿੱਧ ਹੋਇਆ....
ਰਾਜਪੂਤਾਂ ਦੀ ਇੱਕ ਜਾਤਿ. "ਰਾਜਪੂਤ ਰੇਵਤ ਵੀਚਾਰੀ." (ਭਾਗੁ) ਰਾਵਤ ਭੀ ਇਸੇ ਜਾਤਿ ਦਾ ਨਾਮ ਹੈ। ੨. ਆਨੰਰ੍ਤ ਦਾ ਪੁਤ੍ਰ, ਰੇਵਤੀ ਦਾ ਪਿਤਾ. ਦੇਖੋ, ਰੇਵਤੀ. "ਰੇਵਤ ਭੂਪ ਇਕ ਹਲੀ ਪਾਇ ਗਹੇਆਨ ×× ਰੇਵਤੀ ਮਮ ਕਨ੍ਯਾ ਕੋ ਨਾਮ." (ਕ੍ਰਿਸਨਾਵ)#੩. ਸੰ. ਨਿੰਬੂ. ਨੇਂਬੂ। ੪. ਅੰਬਲਤਾਸ ਦਾ ਬਿਰਛ....
ਦੇਖੋ, ਭਾਗ. "ਭਾਗੁ ਪੂਰਾ ਤਿਨ ਜਾਗਿਆ." (ਮਃ ੫. ਵਾਰ ਸਾਰ)...
ਰਮਣ ਕਰਤ. ਭੋਗਦਾ। ੨. ਸੰਗ੍ਯਾ- ਰਾਜ ਪੁਤ੍ਰ. ਰਾਜਪੂਤਾਂ ਦੀ ਇੱਕ ਜਾਤਿ। ੩. ਸਰਦਾਰ. "ਰੰਕ ਭਯੋ ਰਾਵਤ ਕਹੂਁ ਭੂਪਾ." (ਚੌਪਈ) ੪. ਡਿੰਗ. ਯੋਧਾ....
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਰੇਵਤ (ਕੁਕੁਦਮਿਨ੍) ਰਾਜਾ ਦੀ ਪੁਤ੍ਰੀ ਅਤੇ ਬਲਰਾਮ ਦੀ ਇਸਤ੍ਰੀ. ਵਿਸਨੁਪੁਰਾਣ ਅੰਸ਼ ੪. ਅਃ ੧. ਵਿੱਚ ਲਿਖਿਆ ਹੈ ਕਿ ਇਹ ਇਤਨੀ ਸੁੰਦਰ ਸੀ ਕਿ ਇਸ ਦੇ ਪਿਤਾ ਨੇ ਇਸ ਲਾਇਕ ਕੋਈ ਭੀ ਪਤਿ ਨਾ ਦੇਖਕੇ ਬ੍ਰਹਮਾ ਕੋਲੋਂ ਜਾ ਪੁੱਛਿਆ ਕਿ ਕੋਈ ਉੱਤਮ ਵਰ ਦੱਸੋ. ਬ੍ਰਹਮਾ ਰਾਗ ਸੁਣਨ ਵਿੱਚ ਅਜੇਹਾ ਮਸਤ ਸੀ ਕਿ ਕਈ ਯੁਗ ਗੰਧਰਵਾਂ ਦਾ ਗਾਉਣਾ ਸੁਣਨ ਵਿੱਚ ਵਿਤਾ ਦਿੱਤੇ ਅਰ ਰੇਵਤ ਨੂੰ ਕੋਈ ਉੱਤਰ ਨਾ ਦਿੱਤਾ. ਜਦ ਰਾਗ ਰੰਗ ਸਮਾਪਤ ਹੋਇਆ ਤਾਂ ਰੇਵਤ ਨੂੰ ਆਖਿਆ ਕਿ ਰੇਵਤੀ ਦਾ ਵਿਆਹ ਕ੍ਰਿਸਨ ਜੀ ਦੇ ਵਡੇ ਭਾਈ ਬਲਰਾਮ ਨਾਲ ਕਰਦੇ. ਜਦ ਕਈ ਯੁਗਾਂ ਪਿੱਛੋਂ ਰੇਵਤ ਮੁੜ ਪ੍ਰਿਥਿਵੀ ਤੇ ਆਇਆ, ਤਾਂ ਕੀ ਵੇਖਦਾ ਹੈ ਕਿ ਲੋਕ ਕੱਦ ਵਿੱਚ ਛੋਟੇ ਹੋ ਗਏ ਹਨ, ਬਲਹੀਨ ਅਤੇ ਮਲੀਨ ਬੁੱਧਿ ਹਨ, ਪਰ ਬ੍ਰਹਮਾ ਦੀ ਆਗ੍ਯਾ ਸਿਰ ਤੇ ਰੱਖਕੇ ਇਹ ਬਲਰਾਮ ਦੇ ਪਾਸ ਗਿਆ ਅਤੇ ਰੇਵਤੀ ਦਾ ਵਿਆਹ ਉਸ ਨਾਲ ਕਰ ਦਿੱਤਾ. ਬਲਰਾਮ ਨੇ ਰੇਵਤੀ ਨੂੰ ਆਪਣੇ ਨਾਲੋਂ ਬਹੁਤ ਲੰਮੀ ਦੇਖਕੇ, ਉਸ ਦੇ ਮੋਢੇ ਪੁਰ ਹਲ ਰੱਖਕੇ ਇੰਨਾ ਦਬਾਇਆ ਕਿ ਆਪਣੇ ਕੱਦ ਦੇ ਮੇਚ ਦੀ ਕਰ ਲਈ.#ਜਬ ਪਿਯ ਤਿਯ ਕੀ ਓਰ ਨਿਹਾਰ੍ਯੋ,#ਛੋਟੇ ਹਮ, ਇਹ ਬਡੀ ਵਿਚਾਰ੍ਯੋ,#ਤਿਹ ਕੇ ਲੈ ਹਲ ਕੰਧਹਿ ਧਰ੍ਯੋ,#ਮਨਭਾਵਤ ਤਾਂਕੋ ਤਨੁ ਕਰ੍ਯੋ, (ਕ੍ਰਿਸਨਾਵ)#੨. ਸਤਾਈਸਵਾਂ ਨਕ੍ਸ਼੍ਤ੍ਰ, ਜੋ ੩੨ ਤਾਰਿਆਂ ਦਾ ਹੈ। ੩. ਦੁਰਗਾ। ੪. ਗਊ....
ਸੰਗ੍ਯਾ- ਜੋ ਰਖ੍ਯਾ ਕਰੇ, ਬਾਪ. ਪਿਤ੍ਰਿ. ਜਨਕ. "ਪਿਤਾ ਕਾ ਜਨਮ ਕਿਆ ਜਾਨੈ ਪੂਤ?" (ਸੁਖਮਨੀ)...
ਭੂ (ਪ੍ਰਿਥਿਵੀ) ਦਾ ਪਤਿ. ਪ੍ਰਿਥਿਵੀਪਾਲਕ. "ਨ ਚਿੰਤ ਭੂਪ ਚਿੱਤ ਧਾਰ, ਰਾਮਰਾਇ ਆਇਹੈਂ" (ਰਾਮਾਵ) ੨. ਸੰ. ਭੋਪ੍ਯ. ਰਾਜੇ ਦਾ ਸਿਪਾਹੀ. "ਜਹਿ ਹੁਤੀ ਸੂਪ। ਤਹਿਂ ਗਏ ਕੂਪ।।" (ਰਾਮਾਵ) ਜਿੱਥੇ ਸੁਰਪਣਖਾ ਸੀ, ਉੱਥੇ ਰਾਵਣ ਦੇ ਸਿਪਾਹੀ ਪੁੰਜੇ....
ਦੇਖੋ, ਹਲਣਾ. "ਈਤ ਊਤ ਨ ਹਲੀ." (ਕੇਦਾ ਮਃ ੫) ੨. ਸੰ. हलिन ਵਿ- ਹਲਵਾਲਾ। ੩. ਸੰਗ੍ਯਾ- ਬਲਰਾਮ. ਹਲਧਰ. "ਕਾਨ੍ਹ ਹਲੀ ਬਲ ਕੈ ਤਬ ਹੀ ਚਤੁਰੰਗ ਦਸੋ ਦਿਸ ਬੀਚ ਬਗਾਈ." (ਕ੍ਰਿਸਨਾਵ) ੪. ਹਲਵਾਹਕ ਕ੍ਰਿਸਾਣ....
ਸੰਗ੍ਯਾ- ਪਾਦ. ਪਾਈਆ। ੨. ਕ੍ਰਿ ਵਿ- ਪਾਕੇ. ਪ੍ਰਾਪਤ ਕਰਕੇ. "ਚਲੇ ਵਰ ਪਾਇ." (ਗੁਪ੍ਰਸੂ) "ਪਾਇ ਠਗਉਰੀ ਆਪਿ ਭੁਲਾਇਓ." (ਸਾਰ ਮਃ ੫) ੩. ਪੈਂਦਾ ਹੈ. ਪੜਤਾ ਹੈ. "ਜੋ ਪਾਥਰ ਕੀ ਪਾਈ ਪਾਇ." (ਭੈਰ ਕਬੀਰ) ੪. ਸੰ. ਪ੍ਰਾਯ. ਸਮਾਨ. ਤੁੱਲ. "ਤਿਲ ਤਿਲ ਪਾਇ ਰਥੀ ਕਟਡਾਰੇ." (ਪਾਰਸਾਵ) ੫. ਸੰ. ਪ੍ਰਾਯਃ ਵਿਸ਼ੇਸ ਕਰਕੇ ਥੀ। ੬. ਲਗਪਗ. ਕਰੀਬ ਕਰੀਬ. "ਦਸ ਦ੍ਯੋਸ ਪਾਇ ਦਿੱਕੀ ਨਰੈਣ." (ਦੱਤਾਵ) ੭. ਫ਼ਾ. [پائے] ਸੰਗ੍ਯਾ- ਪਾਦ. ਚਰਨ. "ਪਾਇ ਪਰਉ ਗੁਰ ਕੈ ਬਲਿਹਾਰੈ." (ਸੋਰ ਮਃ ੧) "ਪਾਇ ਗਹੇ ਜਬ ਤੇ ਤੁਮਰੇ." (ਰਾਮਾਵ) ੮. ਬੁਨਿਯਾਦ. ਨਿਉਂ "ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ." (ਵਾਰ ਮਾਝ ਮਃ ੧) ੯. ਦ੍ਰਿੜ੍ਹਤਾ. ਮਜਬੂਤ਼ੀ। ੧੦. ਸ਼ਕਤਿ. ਬਲ. "ਤੇਰਾ ਅੰਤੁ ਨ ਪਾਇਆ ਕਹਾ ਪਾਇ?" (ਬਸੰ ਮਃ ੧) ਮੇਰੀ ਕੀ ਸ਼ਕਤੀ ਹੈ?#੧੧ ਬਹਾਨਾ। ੧੨. ਹ਼ੱਦ. ਸੀਮਾ....
ਸੰ. ਸੰਗ੍ਯਾ- ਪੁਤ੍ਰੀ. ਬੇਟੀ। ੨. ਕੁਆਰੀ ਲੜਕੀ। ੩. ਬਾਰਾਂ ਰਾਸ਼ੀਆਂ ਵਿੱਚੋਂ, ਛੀਵੀਂ ਰਾਸ਼ਿ. Virgo । ੪. ਵਡੀ ਇਲਾਇਚੀ। ੫. ਇੱਕ ਛੰਦ. ਦੇਖੋ, ਅਕਵਾ....
ਸੰ. ਨਿੰਬੂਕ. ਸੰਗ੍ਯਾ- ਨੇਂਬੂ. L. Citrus Acida. (Lemon). ਕਾਗਜ਼ੀਨਿੰਬੂ ਸਭ ਤੋਂ ਉੱਤਮ ਹੈ. ਨਿੰਬੂ ਜਿਗਰ ਅਤੇ ਮੇਦੇ ਦੇ ਰੋਗ ਦੂਰ ਕਰਦਾ ਹੈ. ਭੁੱਖ ਲਾਂਉਂਦਾ ਹੈ. ਤ੍ਰਿਖਾ. ਸਿਰਪੀੜ. ਤਾਪ ਹਟਾਉਂਦਾ ਹੈ. ਗਰਮੀਆਂ ਵਿੱਚ ਇਸ ਦੀ ਸਿਕੰਜਬੀ ਬਹੁਤ ਗੁਣ ਕਰਦੀ ਹੈ. ਨਿੰਬੂ ਦਾ ਅਚਾਰ ਅਤੇ ਮੁਰੱਬਾ ਭੀ ਲਾਭਦਾਇਕ ਹੈ....
ਦੇਖੋ, ਨਿੰਬੂ....
ਦੇਖੋ, ਬਿਰਖ ੧....