rohinīरोहिणी
ਰੋਹਿਣ ਰਾਜੇ ਦੀ ਪੁਤ੍ਰੀ. ਵਸੁਦੇਵ ਦੀ ਇਸਤ੍ਰੀ, ਜੋ ਬਲਰਾਮ ਦੀ ਮਾਤਾ ਸੀ. ਇਹ ਆਪਣੇ ਪਤਿ ਨਾਲ ਦ੍ਵਾਰਕਾ ਵਿੱਚ ਸਤੀ ਹੋਈ। ੨. ਕਸ਼੍ਯਪ ਦੀ ਇੱਕ ਪੁਤ੍ਰੀ। ੩. ਦਕ੍ਸ਼੍ ਦੀ ਪੁਤ੍ਰੀ ਅਤੇ ਚੰਦ੍ਰਮਾ ਦੀ ਇਸਤ੍ਰੀ, ਜਿਸ ਦੀ ੨੭ ਨਛਤ੍ਰਾਂ ਵਿੱਚ ਗਿਣਤੀ ਹੈ। ੪. ਸ਼੍ਰੀ ਕ੍ਰਿਸਨ ਜੀ ਦੀ ਇੱਕ ਰਾਣੀ। ੫. ਬਿਜਲੀ। ੬. ਮਜੀਠ। ੭. ਹਰੜ। ੮. ਕੜੂ। ੯. ਖ਼ੁਨਾਕ ਰੋਗ, ਜਿਸ ਨਾਲ ਗਲ ਰੁਕ ਜਾਂਦਾ ਹੈ. ਦੇਖੋ, ਖੁਨਾਕ.
रोहिण राजे दी पुत्री. वसुदेव दी इसत्री, जो बलराम दी माता सी. इह आपणे पति नाल द्वारका विॱच सती होई। २. कश्यप दी इॱक पुत्री। ३. दक्श् दी पुत्री अते चंद्रमा दी इसत्री, जिस दी २७ नछत्रां विॱच गिणती है। ४. श्री क्रिसन जी दी इॱक राणी। ५. बिजली। ६. मजीठ। ७. हरड़। ८. कड़ू। ९. ख़ुनाक रोग, जिस नाल गल रुक जांदा है. देखो, खुनाक.
ਸੰ. ਸੰਗ੍ਯਾ- ਵਟ. ਬਰੋਟਾ. ਬੋਹੜ....
ਰੱਜੇ. ਤ੍ਰਿਪਤ ਹੋਏ. "ਮਨਿ ਸੰਤੋਖ ਸਬਦਿਗੁਰ ਰਾਜੇ." (ਰਾਮ ਮਃ ੫) ੨. ਰਾਜਾ ਦਾ ਬਹੁਵਚਨ....
ਸੰਗ੍ਯਾ- ਬੇਟੀ. ਸੁਤਾ. "ਸਾਈ ਪੁਤ੍ਰੀ ਜਜਮਾਨ ਕੀ." (ਆਸਾ ਪਟੀ ਮਃ ੩) ੨. ਪੁੱਤਲਿਕਾ. ਪੁਤਲੀ. "ਕਿ ਸੋਵਰਣ ਪੁਤ੍ਰੀ." (ਦੱਤਾਵ) ਮਾਨੋ ਸੋਨੇ ਦੀ ਪੁਤਲੀ ਹੈ। ੩. ਅੱਖ ਦੀ ਧੀਰੀ। ੪. ਪੁਤ੍ਰੀਂ. ਪੁਤ੍ਰਾਂ ਨੇ. "ਪੁਤ੍ਰੀ ਕਉਲੁ ਨ ਪਾਲਿਓ." (ਵਾਰ ਰਾਮ ੩)...
ਦੇਖੋ, ਬਸੁਦੇਵ....
ਸੰਗ੍ਯਾ- ਕਪੜਾ ਤਹਿ ਕਰਨ ਦਾ ਇੱਕ ਔਜ਼ਾਰ, ਜਿਸ ਨੂੰ ਦਰਜ਼ੀ ਅਤੇ ਧੋਬੀ ਵਰਤਦੇ ਹਨ। ੨. ਸੰ. ਸਤ੍ਰੀ. ਨਾਰੀ। ੩. ਧਰਮਪਤਨੀ. ਵਹੁਟੀ. "ਇਸਤ੍ਰੀ ਤਜ ਕਰਿ ਕਾਮ ਵਿਆਪਿਆ." (ਮਾਰੂ ਅਃ ਮਃ ੧) ਦੇਖੋ, ਨਾਰੀ....
ਜੋ ਬਲ ਨਾਲ ਖੇਲ ਕਰਦਾ ਹੈ, ਕ੍ਰਿਸਨ ਜੀ ਦਾ ਵਡਾ ਭਾਈ ਬਲਭਦ੍ਰ ਬਲਦੇਵ ਸੰਕਰ੍ਸਣ। ੨. ਦੇਖੋ, ਬਲਿਰਾਮ....
ਸੰ. ਸੰਗ੍ਯਾ- ਮਾਂ. ਮਾਤ੍ਰਿ. "ਗੁਰਦੇਵ ਮਾਤਾ ਗੁਰਦੇਵ ਪਿਤਾ." (ਬਾਵਨ) ੨. ਦੁਰ੍ਗਾ. ਭਵਾਨੀ। ੩. ਚੇਚਕ ਦੀ ਦੇਵੀ. ਸ਼ੀਤਲਾ। ੪. ਵਿ- ਮੱਤ. ਮਸ੍ਤ ਹੋਇਆ. "ਤੇਰਾ ਜਨੁ ਰਾਮਰਸਾਇਣਿ ਮਾਤਾ." (ਦੇਵ ਮਃ ੫) ੫. ਅਭਿਮਾਨੀ. ਅਹੰਕਾਰੀ. "ਮਾਤਾ ਭੈਸਾ ਅਮੁਹਾ ਜਾਇ." (ਗਉ ਕਬੀਰ) ਭਾਵ- ਅਹੰਕਾਰੀ ਮਨ ਅਥਵਾ ਮਾਯਾਮਦ ਵਿੱਚ ਮਸ੍ਤ ਖੋਰੀ ਆਦਮੀ....
ਸੰਗ੍ਯਾ- ਪ੍ਰਤਿਸ੍ਠਾ. ਮਾਨ. ਇੱਜ਼ਤ. "ਪਤਿ ਸੇਤੀ ਅਪੁਨੈ ਘਰਿ ਜਾਹੀ." (ਬਾਵਨ) "ਪਤਿ ਰਾਖੀ ਗੁਰ ਪਾਰਬ੍ਰਹਮ" (ਬਾਵਨ) ੨. ਪੰਕ੍ਤਿ. ਪਾਂਤਿ. ਖਾਨਦਾਨ. ਕੁਲ. ਗੋਤ੍ਰ. "ਨਾਮੇ ਹੀ ਜਤਿ ਪਤਿ." (ਸ੍ਰੀ ਮਃ ੪. ਵਣਜਾਰਾ) ਨਾਮ ਕਰਕੇ ਜਾਤਿ ਅਤੇ ਵੰਸ਼ ਹੈ। ੩. ਸੰਪੱਤਿ. ਸੰਪਦਾ. "ਜਾਤਿ ਨ ਪਤਿ ਨ ਆਦਰੋ." (ਵਾਰ ਜੈਤ) ੪. ਪੱਤਿ ਲਈ ਭੀ ਪਤਿ ਸ਼ਬਦ ਵਰਤਿਆ ਹੈ, ਦੇਖੋ, ਪੱਤਿ। ੫. ਪਤ੍ਰੀ (पत्रिन) ਬੂਟਾ. ਪੌਧਾ. "ਨਾਇ ਮੰਨਿਐ ਪਤਿ ਊਪਜੈ." (ਵਾਰ ਆਸਾ) ਕਪਾਹ ਦਾ ਬੂਟਾ ਉਗਦਾ ਹੈ। ੬. ਸੰ. ਪਤਿ. ਸ੍ਵਾਮੀ. ਆਕਾ. ਦੇਖੋ, ਪਤ ੫. "ਸਰਵ ਜਗਤਪਤਿ ਸੋਊ." (ਸਲੋਹ) ੭. ਭਰਤਾ. ਖ਼ਾਵੰਦ "ਪਤਿਸੇਵਕਿ ਕੀ ਸੇਵਾ ਸਫਲੀ। ਪਤਿ ਬਿਨ ਔਰ ਕਰੈ ਸਭ ਨਿਫਲੀ." (ਗੁਵਿ ੬) ਕਾਵ੍ਯਗ੍ਰੰਥਾਂ ਵਿੱਚ ਪਤਿ ਕਾ ਲਕ੍ਸ਼੍ਣ ਹੈ ਕਿ ਜੋ ਧਰਮਪਤਨੀ ਬਿਨਾ ਹੋਰ ਵੱਲ ਮਨ ਦਾ ਪ੍ਰੇਮ ਨਹੀਂ ਲਾਉਂਦਾ। ੮. ਸ਼੍ਰੀ ਗੁਰੂ ਗ੍ਰੰਥਸਾਹਿਬ ਦੀਆਂ ਪੁਰਾਣੀਆਂ ਲਿਖਤੀ ਬੀੜਾਂ ਦੇ ਤਤਕਰੇ ਵਿੱਚ ਪੰਨਾ ਸ਼ਬਦ ਦੀ ਥਾਂ ਪਤਿ ਵਰਤਿਆ ਹੈ ਜੋ ਪਤ੍ਰ ਦਾ ਰੂਪਾਂਤਰ ਹੈ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਵਿ- ਸਤ੍ਯ ਰੂਪ. ਅਵਿਨਾਸ਼ੀ. "ਗੁਰਿ ਨਾਮੁ ਦ੍ਰਿੜਾਇਆ ਹਰਿ ਹਰਿ ਨਾਮੁ ਹਰਿ ਸਤੀ." (ਵਡ ਛੰਤ ਮਃ ੪) ੨. ਸਤ੍ਯ ਵਕਤਾ. ਸੱਚ ਬੋਲਣ ਵਾਲਾ. ਜਿਸ ਨੇ ਝੂਠ ਦਾ ਪੂਰਾ ਤ੍ਯਾਗ ਕੀਤਾ ਹੈ. ਦੇਖੋ, ਮੁਕਤਾ. "ਮੁਖ ਕਾ ਸਤੀ." (ਰਤਨਮਾਲਾ ਬੰਨੋ) ੩. ਦਾਨੀ. ਉਦਾਰਤਮਾ. "ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ." (ਵਾਰ ਆਸਾ ਮਃ ੧) ੪. ਸੰਜਮੀ. ਸੰਤੋਖੀ. "ਅਸੰਖ ਸਤੀ ਅਸੰਖ ਦਾਤਾਰੁ." (ਜਪੁ) ੫. ਸੰਗ੍ਯਾ- ਸ੍ਤ੍ਰੀ. ਇਸਤ੍ਰੀ. "ਗਊਤਮ ਸਤੀ ਸਿਲਾ ਨਿਸਤਰੀ." (ਗੌਂਡ ਨਾਮਦੇਵ) ਗੋਤਮ ਦੀ ਇਸਤ੍ਰੀ ਅਹਲ੍ਯਾ। ੬. ਸੰ. सती ਪਤਿਵ੍ਰਤ ਧਾਰਨ ਵਾਲੀ ਇਸਤ੍ਰੀ. "ਬਿਨ ਸਤ ਸਤੀ ਹੋਇ ਕੈਸੇ ਨਾਰਿ." (ਗਉ ਕਬੀਰ) "ਭੀ ਸੋ ਸਤੀਆਂ ਜਾਣੀਅਨਿ ਸੀਲ ਸੰਤੋਖਿ ਰਹੰਨਿ." (ਵਾਰ ਸੂਹੀ ਮਃ ੩) ੭. ਮਨਹਠ ਨਾਲ ਮੋਏ ਪਤੀ ਨਾਲ ਪ੍ਰਾਣ ਦੇਣ ਵਾਲੀ. "ਸਤੀਆਂ ਸਉਤ ਟੋਭੜੀ ਟੋਏ." (ਭਾਗ) ਹਿੰਦੂਮਤ ਦੇ ਧਰਮਗ੍ਰੰਥਾਂ ਵਿੱਚ ਸਤੀ ਹੋਣਾ ਵਡਾ ਪੁੰਨ- ਕਰਮ ਹੈ. ਪਾਰਾਸ਼ਰ ਸਿਮ੍ਰਿਤਿ ਦੇ ਚੌਥੇ ਅਧ੍ਯਾਯ ਵਿੱਚ ਲਿਖਿਆ ਹੈ ਕਿ ਜੋ ਪਤੀ ਨਾਲ ਸਤੀ ਹੁੰਦੀ ਹੈ, ਉਹ ਉਤਨੇ ਵਰ੍ਹੇ ਸ੍ਵਰਗ ਵਿੱਚ ਰਹਿੰਦੀ ਹੈ ਜਿਤਨੇ ਪਤੀ ਦੇ ਰੋਮ ਹਨ. ਐਸੀ ਹੀ ਆਗ੍ਯਾ ਦਕ੍ਸ਼੍ ਸਿਮ੍ਰਿਤਿ ਦੇ ਚੌਥੇ ਅਧ੍ਯਾਯ ਵਿੱਚ ਹੈ. ਗੁਰੁਬਾਣੀ ਵਿੱਚ ਸਤੀ ਹੋਣ ਦਾ ਖੰਡਨ ਹੈ- "ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨਿ। ਨਾਨਕ ਸਤੀਆ ਜਾਣੀਅਨਿ ਜਿ ਬਿਰਹੇ ਚੋਟ ਮਰੰਨਿ." (ਵਾਰ ਸੂਹੀ ਮਃ ੩)#ਰਾਜਾ ਰਾਮ ਮੋਹਨ ਰਾਇ, ਬ੍ਰਹਮ ਸਮਾਜ ਦੇ ਬਾਨੀ ਦੀ ਪ੍ਰੇਰਣਾ ਨਾਲ ਲਾਰਡ ਬੈਂਟਿੰਕ (W Bentinck) ਨੇ ੭. ਦਸੰਬਰ ਸਨ ੧੮੨੯ ਨੂੰ ਸਤੀ ਹੋਣ ਦੇ ਵਿਰੁੱਧ ਕਾਨੂਨ ਜਾਰੀ ਕੀਤਾ. ਪੰਜਾਬ ਅਤੇ ਰਾਜਪੂਤਾਨੇ ਵਿੱਚ ਸਤੀ ਦੀ ਬੰਦੀ ਸਨ ੧੮੪੭ ਵਿੱਚ ਹੋਈ ਹੈ.#੮. ਦਕ੍ਸ਼੍ ਦੀ ਪੁਤ੍ਰੀ ਮਹਾਦੇਵ ਦੀ ਇਸਤ੍ਰੀ. ਦੇਵੀ ਭਾਗਵਤ ਸਕੰਧ ੭. ਅਧ੍ਯਾਯ ੩੦ ਵਿੱਚ ਅਤੇ ਕਾਲਿਕਾ ਪੁਰਾਣ ਵਿੱਚ ਕਥਾ ਹੈ ਕਿ ਜਦ ਸਤੀ ਨੇ ਪਿਤਾ ਦੇ ਜੱਗ ਵਿੱਚ ਆਪਣੇ ਪਤੀ ਮਹਾਦੇਵ ਦਾ ਨਿਰਾਦਰ ਦੇਖਕੇ ਜੱਗਕੁੰਡ ਵਿੱਚ ਡਿਗਕੇ ਪ੍ਰਾਣ ਤਿਆਗੇ, ਤਦ ਸ਼ਿਵ ਨੇ ਆਕੇ ਦਕ੍ਸ਼੍ ਦਾ ਜੱਗ ਨਾਸ਼ ਕੀਤਾ ਅਰ ਮੋਹ ਦੇ ਵਸ਼ ਹੋ ਕੇ ਸਤੀ ਦੀ ਲੋਥ ਨੂੰ ਅਗਨਿਕੁੰਡ ਵਿਚੋਂ ਕੱਢਕੇ ਕੰਨ੍ਹੇ ਤੇ ਰੱਖ ਲੀਤਾ ਅਤੇ ਰਾਤ ਦਿਨ ਬਿਨਾ ਵਿਸ਼੍ਰਾਮ ਦੇ ਫਿਰਨ ਲੱਗਾ. ਵਿਸਨੁ ਨੇ ਸਤੀ ਦੀ ਲੋਥ ਦਾ ਇਸ ਤਰਾਂ ਹਾਲ ਦੇਖਕੇ ਸੁਦਰਸ਼ਨ ਚਕ੍ਰ ਨਾਲ ਲੋਥ ਦੇ ਅੰਗ ਟੁਕੜੇ ਟੁਕੜੇ ਕਰ ਦਿੱਤੇ. ਜਿਸ ਜਿਸ ਥਾਂ ਸਤੀ ਦੇ ਅੰਗ ਡਿੱਗੇ, ਉਹ ਪਵਿਤ੍ਰ ਤੀਰਥ ਮੰਨੇ ਗਏ. ਜੈਸੇ ਜੀਭ ਵਾਲਾ ਅਸਥਾਨ ਜ੍ਵਵਾਲਾਮੁਖੀ, ਨੇਤ੍ਰਾਂ ਦੀ ਥਾਂ ਨੈਣਾਦੇਵੀ ਆਦਿ. ਤੰਤ੍ਰਚੂੜਾਮਣਿ ਵਿੱਚ ਲਿਖਿਆ ਹੈ ਕਿ ਸਤੀ ਦੇ ਅੰਗ ੫੧ ਥਾਂ ਡਿੱਗੇ ਹਨ ਅਤੇ ਉਹ ਸਭ "ਦੇਵੀ ਪੀਠ" ਕਹੇ ਜਾਂਦੇ ਹਨ. ੯. ਸੰ. ਸ਼ਤੀ ( शतिन्). ਸੈਂਕੜਾ. ਸੌ ਦਾ ਸਮੂਹ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਕਸ਼੍ਯ (ਸ਼ਰਾਬ) ਪੀਣ ਵਾਲਾ. ਦੇਖੋ, ਕੱਸਪ....
ਸੰ. दक्ष. ਧਾ- ਚਤੁਰ ਹੋਣਾ, ਯੋਗ੍ਯ ਹੋਣਾ, ਵਧਣਾ, ਬਲਵਾਨ ਹੋਣਾ। ੨. ਵਿ- ਚਤੁਰ. ਦਾਨਾ। ੩. ਸੰਗ੍ਯਾ- ਇੱਕ ਪ੍ਰਜਾਪਤਿ ਦੇਵਤਾ, ਜਿਸ ਦਾ ਜਿਕਰ ਰਿਗਵੇਦ ਵਿੱਚ ਭੀ ਹੈ. ਗਰੁੜਪੁਰਾਣ ਅਨੁਸਾਰ ਬ੍ਰਹਮਾ ਦੇ ਸੱਜੇ ਅੰਗੂਠੇ ਵਿੱਚੋਂ ਦਕ੍ਸ਼੍ ਅਤੇ ਖੱਬੇ ਵਿੱਚੋਂ ਦਕ੍ਸ਼੍ ਦੀ ਇਸਤ੍ਰੀ ਪੈਦਾ ਹੋਈ. ਭਾਗਵਤ ਵਿੱਚ ਦਕ੍ਸ਼੍ ਬ੍ਰਹਮਾ ਦਾ ਮਾਨਸ ਪੁਤ੍ਰ ਹੈ ਅਤੇ ਉਸ ਦੀ ਇਸਤ੍ਰੀ ਮਨੁ ਦੀ ਪੁਤ੍ਰੀ ਪ੍ਰਸੂਤਿ ਹੈ. ਵਿਸਨੁਪੁਰਾਣ ਅਤੇ ਮਹਾਭਾਰਤ ਅਨੁਸਾਰ ਪ੍ਰਜਾਪਤਿ ਪ੍ਰਚੇਤਾ ਦਾ ਪੁਤ੍ਰ ਦਕ੍ਸ਼੍ ਹੈ. ਇਸ ਗੱਲ ਵਿੱਚ ਸਭ ਇੱਕਮਤ ਹਨ ਕਿ ਦਕ੍ਸ਼੍ ਸੰਸਾਰਰਚਨਾ ਦਾ ਵਡਾ ਸਹਾਇਕ ਸੀ. ਇਸ ਨੇ ਬਹੁਤ ਕੰਨ੍ਯਾ ਉਤਪੰਨ ਕੀਤੀਆਂ, ਜਿਨ੍ਹਾਂ ਵਿੱਚੋਂ ਦਸ ਧਰਮਰਾਜ ਨੂੰ, ਤੇਰਾਂ ਕਸ਼੍ਯਪ ਨੂੰ, ਸਤਾਈ ਚੰਦ੍ਰਮਾ ਨੂੰ ਅਤੇ ਇੱਕ (ਸਤੀ) ਸ਼ਿਵ ਨੂੰ ਵਿਆਹੀ. ਸ਼ਿਵ ਨੇ ਦਕ੍ਸ਼੍ ਦਾ ਸਿਰ ਵੱਢਕੇ ਬਕਰੇ ਦਾ ਸਿਰ ਧੜ ਉੱਤੇ ਜੜ ਦਿੱਤੇ ਸੀ. ਦੇਖੋ, ਸਤੀ ਅਤੇ ਗਾਲ੍ਹ ਬਜਾਨਾ। ੪. ਮੁਰਗਾ. ਕੁੱਕੜ। ੫. ਸ਼ਿਵ ਦੀ ਸਵਾਰੀ ਦਾ ਬੈਲ। ੬. ਸ਼ਿਵ। ੭. ਵਿਸਨੁ। ੮. ਬਲ. ਤ਼ਾਕ਼ਤ। ੯. ਵੀਰਯ. ਮਣੀ। ੧੦. ਵਿ- ਸੱਜਾ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰਗ੍ਯਾ- ਚੰਦ. ਚਾਂਦ। ੨. ਇੱਕ ਗਿਣਤੀ ਦਾ ਬੋਧਕ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਗਣਤ ਅਤੇ ਗਣਤੀ. ਦੇਖੋ, ਸੰਖ੍ਯਾ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਰਾਜੇ ਦੀ ਇਸਤ੍ਰੀ, ਰਾਗ੍ਯੀ। ੨. ਰਾਣੇ ਦੀ ਪਤਨੀ।...
ਦੇਖੋ, ਬਿਜੁਲੀ....
ਸੰ. ਮੰਜਿਸ੍ਟਾ. ਸੰਗ੍ਯਾ- ਇੱਕ ਬੇਲ, ਜਿਸ ਦੀ ਡੰਡੀ ਵਿੱਚੋਂ ਲਾਲ ਅਤੇ ਪੱਕਾ ਰੰਗ ਨਿਕਲਦਾ ਹੈ. ਰਕ੍ਤਯਸ੍ਟਿਕਾ. L. Rubia Cordifolia. ਗੁਰਬਾਣੀ ਵਿੱਚ ਮਜੀਠ ਦੇ ਰੰਗ ਦਾ ਦ੍ਰਿਸ੍ਟਾਂਤ ਕਰਤਾਰ ਦੇ ਪ੍ਰੇਮਰੰਗ ਨੂੰ ਦਿੱਤਾ ਹੈ, ਕਿਉਂਕਿ ਇਹ ਪੱਕਾ ਹੁੰਦਾ ਹੈ. "ਕਾਇਆ ਰੰਙਣਿ ਜੇ ਥੀਐ ਪਿਆਰੇ, ਪਾਈਐ ਨਾਉ ਮਜੀਠ." (ਤਿਲੰ ਮਃ ੧)...
ਦੇਖੋ, ਹਰੀਤਕੀ। ੨. ਹਰੜ ਦੇ ਆਕਾਰ ਦੀ ਰੇਸ਼ਮ ਅਤੇ ਜ਼ਰੀ ਦੀ ਬਣਾਈ ਡੋਡੀ, ਸੇਜਬੰਦ ਨਾਲੇ ਆਦਿਕ ਦੀ ਡੋਡੀ। ੩. ਹਾਥੀ ਦੇ ਚਿੰਘਾਰਣ ਦੀ ਧੁਨਿ. ਦੇਖੋ, ਹਰੜੰਤ....
[خُناق] ਖ਼ੁਨਾਕ਼ ਇੱਕ ਰੋਗ. ਸੰ. ਗਲੌਘ, ਤਾਲੁਛਿਦ੍ਰ ਅਤੇ ਗਲਰੋਹਿਣੀ. Croup. ਖੁਨਾਕ ਦਾ ਅਰਥ ਹੈ ਸਾਹ ਘੁਟਣਾ. ਸੋ ਇਸ ਰੋਗ ਨਾਲ ਦਮ ਘੁਟਦਾ ਹੈ, ਇਸ ਲਈ ਇਹ ਨਾਉਂ ਹੈ. ਤਾਲੂ ਦੇ ਵਿੱਚ ਸੋਜ ਹੋਕੇ ਸਾਹ ਦੇ ਆਉਣ ਜਾਣ ਲਈ ਤੰਗੀ ਹੋ ਜਾਂਦੀ ਹੈ. ਇਸ ਦਾ ਆਰੰਭ ਨਜਲੇ ਤੋਂ ਹੁੰਦਾ ਹੈ. ਮੱਠਾ ਮੱਠਾ ਤਾਪ ਰਹਿੰਦਾ ਹੈ. ਆਵਾਜ਼ ਭਾਰੀ ਹੋ ਜਾਂਦੀ ਹੈ. ਭੋਜਨ ਗਲੇ ਹੇਠ ਉਤਰ ਨਹੀਂ ਸਕਦਾ. ਗਲਾ ਸੁੱਜਕੇ ਲਾਲ ਹੋ ਜਾਂਦਾ ਹੈ, ਜਦ ਖੁਨਾਕ ਜ਼ੋਰ ਪਾਉਂਦਾ ਹੈ ਤਾਂ ਤਾਪ ਭੀ ਪ੍ਰਬਲ ਹੋ ਜਾਂਦਾ ਹੈ. ਇਹ ਰੋਗ ਰਾਤ ਨੂੰ ਬਹੁਤ ਦੁਖ ਦਿੰਦਾ ਹੈ. ਇਸ ਦਾ ਇਲਾਜ ਛੇਤੀ ਵਿਦ੍ਵਾਨ ਤੋਂ ਕਰਾਉਣਾ ਲੋੜੀਏ. ਇਸ ਦਾ ਸਾਧਾਰਣ ਇਲਾਜ ਇਹ ਹੈ-#ਨਰਮ ਜੇਹਾ ਜੁਲਾਬ ਲੈਣਾ, ਕਾਲੇ ਤੂਤਾਂ ਦਾ ਸ਼ਰਬਤ ਜਾਂ ਕਾੜ੍ਹਾ ਪੀਣਾ. ਹਰੜਾਂ ਦੇ ਛਿੱਲ ਅਤੇ ਪਿੱਤਪਾਪੜੇ ਦਾ ਕਾੜ੍ਹਾ ਸ਼ਹਿਦ ਮਿਲਾਕੇ ਪੀਣਾ. ਨਿੰਮ ਦੇ ਪੱਤੇ ਉਬਾਲਕੇ ਨਲਕੀ ਨਾਲ ਉਨ੍ਹਾਂ ਦੀ ਗਲ ਵਿੱਚ ਭਾਪ ਦੇਣੀ. ਬਨਫ਼ਸ਼ਾ ਅਤੇ ਅੰਬਲਤਾਸ ਦਾ ਕਾੜ੍ਹਾ ਪੀਣਾ ਆਦਿ....
ਸੰ. ਸੰਗ੍ਯਾ- ਰੁਜ. ਬੀਮਾਰੀ. ਸ਼ਰੀਰ ਦੀ ਧਾਤੁ ਦੀ ਵਿਖਮਤਾ ਤੋਂ ਉਪਜਿਆ ਦੁੱਖ. "ਰੋਗ ਸੋਗ ਤੇਰੇ ਮਿਟਹਿ ਸਗਲ." (ਸਾਰ ਮਃ ੫) ੨. ਕੁੱਠ ਦਵਾਈ....
[خُناق] ਖ਼ੁਨਾਕ਼ ਇੱਕ ਰੋਗ. ਸੰ. ਗਲੌਘ, ਤਾਲੁਛਿਦ੍ਰ ਅਤੇ ਗਲਰੋਹਿਣੀ. Croup. ਖੁਨਾਕ ਦਾ ਅਰਥ ਹੈ ਸਾਹ ਘੁਟਣਾ. ਸੋ ਇਸ ਰੋਗ ਨਾਲ ਦਮ ਘੁਟਦਾ ਹੈ, ਇਸ ਲਈ ਇਹ ਨਾਉਂ ਹੈ. ਤਾਲੂ ਦੇ ਵਿੱਚ ਸੋਜ ਹੋਕੇ ਸਾਹ ਦੇ ਆਉਣ ਜਾਣ ਲਈ ਤੰਗੀ ਹੋ ਜਾਂਦੀ ਹੈ. ਇਸ ਦਾ ਆਰੰਭ ਨਜਲੇ ਤੋਂ ਹੁੰਦਾ ਹੈ. ਮੱਠਾ ਮੱਠਾ ਤਾਪ ਰਹਿੰਦਾ ਹੈ. ਆਵਾਜ਼ ਭਾਰੀ ਹੋ ਜਾਂਦੀ ਹੈ. ਭੋਜਨ ਗਲੇ ਹੇਠ ਉਤਰ ਨਹੀਂ ਸਕਦਾ. ਗਲਾ ਸੁੱਜਕੇ ਲਾਲ ਹੋ ਜਾਂਦਾ ਹੈ, ਜਦ ਖੁਨਾਕ ਜ਼ੋਰ ਪਾਉਂਦਾ ਹੈ ਤਾਂ ਤਾਪ ਭੀ ਪ੍ਰਬਲ ਹੋ ਜਾਂਦਾ ਹੈ. ਇਹ ਰੋਗ ਰਾਤ ਨੂੰ ਬਹੁਤ ਦੁਖ ਦਿੰਦਾ ਹੈ. ਇਸ ਦਾ ਇਲਾਜ ਛੇਤੀ ਵਿਦ੍ਵਾਨ ਤੋਂ ਕਰਾਉਣਾ ਲੋੜੀਏ. ਇਸ ਦਾ ਸਾਧਾਰਣ ਇਲਾਜ ਇਹ ਹੈ-#ਨਰਮ ਜੇਹਾ ਜੁਲਾਬ ਲੈਣਾ, ਕਾਲੇ ਤੂਤਾਂ ਦਾ ਸ਼ਰਬਤ ਜਾਂ ਕਾੜ੍ਹਾ ਪੀਣਾ. ਹਰੜਾਂ ਦੇ ਛਿੱਲ ਅਤੇ ਪਿੱਤਪਾਪੜੇ ਦਾ ਕਾੜ੍ਹਾ ਸ਼ਹਿਦ ਮਿਲਾਕੇ ਪੀਣਾ. ਨਿੰਮ ਦੇ ਪੱਤੇ ਉਬਾਲਕੇ ਨਲਕੀ ਨਾਲ ਉਨ੍ਹਾਂ ਦੀ ਗਲ ਵਿੱਚ ਭਾਪ ਦੇਣੀ. ਬਨਫ਼ਸ਼ਾ ਅਤੇ ਅੰਬਲਤਾਸ ਦਾ ਕਾੜ੍ਹਾ ਪੀਣਾ ਆਦਿ....