rojaरोज
ਫ਼ਾ. [رُوذ] ਸੰਗ੍ਯਾ- ਦਿਨ. "ਸਬ ਰੋਜ ਗਸਤਮ ਦਰ ਹਵਾ." (ਤਿਲੰ ਮਃ ੧) ੨. ਸੂਰਜ। ੩. ਕ੍ਰਿ. ਵਿ- ਨਿਤ੍ਯ. "ਕਿਸ ਥੈ ਰੋਵਹਿ ਰੋਜ?" (ਬਾਰਹਮਾਹਾ ਮਾਝ) ੪. ਸਿੰਧੀ. ਰੋਜੁ ਸੰਗ੍ਯਾ- ਸ਼ੋਕ. ਗਮ. "ਖੇਦੁ ਨ ਪਾਇਓ ਨਹ ਫੁਨਿ ਰੋਜ." (ਰਾਮ ਮਃ ੫) "ਰੋਵਨਹਾਰੀ ਰੋਜੁ ਬਨਾਇਆ." (ਭੈਰ ਮਃ ੫) ੫. ਰੋਜ਼ਾਨਾ ਖ਼ਰਚ ਲਈ ਭੀ ਰੋਜ ਸਬਦ ਆਇਆ ਹੈ. "ਹਰ ਧਨ ਲੈ ਨ੍ਰਿਪ ਰੋਜ ਚਲਾਵੈ." (ਚਰਿਤ੍ਰ ੫੫) ੬. ਰੋਜ਼ਾ ਲਈ ਭੀ ਰੋਜ ਸਬਦ ਵਰਤਿਆ ਹੈ. "ਰਚ ਰੋਜ ਇਕਾਦਸਿ ਚੰਦ੍ਰਬ੍ਰਤੰ." (ਅਕਾਲ) ਰੋਜ਼ੇ, ਏਕਾਦਸ਼ੀ ਅਤੇ ਚਾਂਦ੍ਰਾਯਣ ਵ੍ਰਤ ਰਚੇ.
फ़ा. [رُوذ] संग्या- दिन. "सब रोज गसतम दर हवा." (तिलं मः १) २. सूरज। ३. क्रि. वि- नित्य. "किस थै रोवहि रोज?" (बारहमाहा माझ) ४. सिंधी. रोजु संग्या- शोक. गम. "खेदु न पाइओ नह फुनि रोज." (राम मः ५) "रोवनहारी रोजु बनाइआ." (भैर मः ५) ५. रोज़ाना ख़रच लई भी रोज सबद आइआ है. "हर धनलै न्रिप रोज चलावै." (चरित्र ५५) ६. रोज़ा लई भी रोज सबद वरतिआ है. "रच रोज इकादसि चंद्रब्रतं." (अकाल) रोज़े, एकादशी अते चांद्रायण व्रत रचे.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਸੂਰ੍ਯ ਚੜ੍ਹਨ ਤੋਂ ਲੈ ਕੇ ਛਿਪਣ ਤੀਕ ਦਾ ਵੇਲਾ. "ਦਿਨ ਤੇ ਸਰਪਰ ਪਉਸੀ ਰਾਤਿ." (ਆਸਾ ਮਃ ੫) ੨. ਅੱਠ ਪਹਿਰ (੨੪ ਘੰਟੇ) ਦਾ ਸਮਾਂ।¹ ੩. ਸੰ. ਦਾਨ ਦੇਣਾ. "ਪੰਥ ਬਤਾਵੈ ਪ੍ਰਭ ਕਾ, ਕਹੁ ਤਿਨ ਕਉ ਕਿਆ ਦਿਨਥੇ?" (ਕਲਿ ਮਃ ੪) ਦੇਖੋ, ਦਿਨਥੇ....
ਫ਼ਾ. [رُوذ] ਸੰਗ੍ਯਾ- ਦਿਨ. "ਸਬ ਰੋਜ ਗਸਤਮ ਦਰ ਹਵਾ." (ਤਿਲੰ ਮਃ ੧) ੨. ਸੂਰਜ। ੩. ਕ੍ਰਿ. ਵਿ- ਨਿਤ੍ਯ. "ਕਿਸ ਥੈ ਰੋਵਹਿ ਰੋਜ?" (ਬਾਰਹਮਾਹਾ ਮਾਝ) ੪. ਸਿੰਧੀ. ਰੋਜੁ ਸੰਗ੍ਯਾ- ਸ਼ੋਕ. ਗਮ. "ਖੇਦੁ ਨ ਪਾਇਓ ਨਹ ਫੁਨਿ ਰੋਜ." (ਰਾਮ ਮਃ ੫) "ਰੋਵਨਹਾਰੀ ਰੋਜੁ ਬਨਾਇਆ." (ਭੈਰ ਮਃ ੫) ੫. ਰੋਜ਼ਾਨਾ ਖ਼ਰਚ ਲਈ ਭੀ ਰੋਜ ਸਬਦ ਆਇਆ ਹੈ. "ਹਰ ਧਨ ਲੈ ਨ੍ਰਿਪ ਰੋਜ ਚਲਾਵੈ." (ਚਰਿਤ੍ਰ ੫੫) ੬. ਰੋਜ਼ਾ ਲਈ ਭੀ ਰੋਜ ਸਬਦ ਵਰਤਿਆ ਹੈ. "ਰਚ ਰੋਜ ਇਕਾਦਸਿ ਚੰਦ੍ਰਬ੍ਰਤੰ." (ਅਕਾਲ) ਰੋਜ਼ੇ, ਏਕਾਦਸ਼ੀ ਅਤੇ ਚਾਂਦ੍ਰਾਯਣ ਵ੍ਰਤ ਰਚੇ....
ਫ਼ਾ. [گشتم] ਮੈਂ ਫਿਰਿਆ. "ਸਬ ਰੋਜ ਗਸਤਮ ਦਰ ਹਵਾ." (ਤਿਲੰ ਮਃ ੧) ੨. ਮੈ ਹੋਇਆ....
ਅ਼. [ہوا] ਸੰਗ੍ਯਾ- ਪਵਨ. ਵਾਯੁ। ੨. ਇੱਛਾ। ੩. ਹਿਰਸ. ਤ੍ਰਿਸਨਾ। ੪. ਅ਼. [حوا] ਹ਼ੱਵਾ. Eve. ਦੇਖੋ, ਆਦਮ....
ਸੰ. सूर्य्य ਸੂਰ੍ਯ. ਸੰਗ੍ਯਾ- ਦਿਵਾਕਰ. ਦਿਨਮਣਿ. "ਸੂਰਜ ਕਿਰਣਿ ਮਿਲੇ." (ਬਿਲਾ ਛੰਤ ਮਃ ੫) ੨. ਬਾਰਾਂ ਗਿਣਤੀ ਦਾ ਬੋਧਕ ਕਿਉਂਕਿ ਪੁਰਾਣਾਂ ਵਿੱਚ ਬਾਰਾਂ ਸੂਰਜ ਮੰਨੇ ਹਨ. ਦੇਖੋ, ਬਾਰਾਂ ਸੂਰਜ....
ਦੇਖੋ, ਨਿਤ....
ਸਰਵ. ਕੌਣ. ਕਿਸ ਨੂੰ. ਕਿਸੇ। ੨. ਕਸ਼ਮਕਸ਼ ਦੀ ਥਾਂ ਭੀ ਕਿਸ ਸ਼ਬਦ ਆਉਂਦਾ ਹੈ. ਜੈਸੇ- "ਉਸ ਦੀ ਮੇਰੇ ਨਾਲ ਕਿਸ ਹੈ।" ੩. ਕੀਸ਼ (ਬਾਂਦਰ) ਲਈ ਭੀ ਕਿਸ ਸ਼ਬਦ ਆਇਆ ਹੈ. "ਚਪੇ ਕਿਸੰ." ਅਤੇ- "ਜਿਣ੍ਯੋ ਕਿਸੰ." (ਰਾਮਾਵ)...
ਵਿ- ਬਾਰਾਂ ਮਹੀਨਿਆਂ ਵਿੱਚ ਹੋਣ ਵਾਲਾ। ੨. ਸੰਗ੍ਯਾ- ਓਹ ਕਾਵ੍ਯ, ਜਿਸ ਵਿੱਚ ਬਾਰਾਂ ਮਹੀਨਿਆਂ ਦਾ ਵਰਣਨ ਹੋਵੇ. ਮਾਝ ਰਾਗ ਵਿੱਚ ਗੁਰੂ ਅਰਜਨ ਦੇਵ ਜੀ ਦੀ ਰਚਨਾ, ਤੁਖਾਰੀ ਵਿਚ ਜਗਤਗੁਰੂ ਨਾਨਕ ਸ੍ਵਾਮੀ ਦਾ ਮਨੋਹਰ ਕਾਵ੍ਯ, ਅਤੇ ਦਸਮਗ੍ਰੰਥ ਦੇ ਕ੍ਰਿਸ਼ਨਾਵਤਾਰ ਵਿੱਚ ਬਾਰਹਮਾਹੇ ਦੇਖੇ ਜਾਂਦੇ ਹਨ. ਸੰਮਤ ੧੮੭੭ ਵਿੱਚ ਪ੍ਰੇਮੀ ਵੀਰਸਿੰਘ ਨੇ ਅਰਿੱਲ ਅਤੇ ਰੂਪਚੌਪਾਈ ਛੰਦ ਵਿਚੋਂ ਇੱਕ ਬਾਰਹਮਾਹਾ ਰਚਿਆ ਹੈ, ਜਿਸ ਦੀ ਰਹਾਉ (ਟੇਕ) ਦੀ ਤੁਕ ੯. ਮਾਤ੍ਰਾ ਦੀ ਹੈ ਅਤੇ ਮਹੀਨੇ ਦੇ ਅੰਤ ਦਾ ਚਰਣ ੪੦ ਮਾਤ੍ਰਾ ਦਾ ਹੈ, ਜਿਸ ਦੇ ਬਿਸ਼੍ਰਾਮ ੧੩- ੧੬- ੧੧ ਮਾਤ੍ਰਾ ਪੁਰ ਹਨ.#ਉਦਾਹਰਣ-#ਚੜ੍ਹੇ ਵਿਸਾਖ ਵਰਮ ਨਹਿ ਜਾਂਦਾ,#ਦਹ ਦਿਸ ਵੇਖਾਂ ਪੰਥ ਗੁਰਾਂ ਦਾ,#ਕੂੰਜਾਂ ਵਾਂਝ ਫਿਰਾਂ ਕੁਰਲਾਂਦਾ,#ਮੇਲੀਂ ਮਹਿਰਮਕਾਰ ਦਿਲਾਂ ਦਾ,#ਪਲ ਪਲ ਬੀਤੇ ਸੈ ਵਰ੍ਹਿਆਂ ਦਾ,#ਗੁਰੁ ਤੇ ਵੀਰ ਸਿੰਘ ਬਲਿਹਾਰੀ,#ਗੁਰੁ ਗੋਬਿੰਦ ਸਿੰਘ ਹਰਿ ਔਤਾਰੀ,#ਸਤਗੁਰੁ ਮਾਨ ਮੁਕੰਦ ਮੁਰਾਰੀ,#ਸਾਨੂੰ ਦਰਸਨ ਦੇ ਇਕ ਵਾਰੀ,#ਜੁਗ ਜੁਗ ਜੀਵਨ ਕੇਸਾਧਾਰੀ,#ਮੇਰੇ ਬਖਸ਼ੀਂ ਔਗੁਣ ਭਾਰੀ, ਤਾਣ ਰਖੀਂਵਦਾ,#ਫੁਨ ਹਰੀ ਸੁ ਹਰਿ ਦੀ ਸਰਣ,#ਗੁਬਿੰਦ ਸਿੰਘ ਕ੍ਰੋੜ ਬ੍ਰਿੰਦ ਅਘਹਰਣ,#ਜੁਗੋਜੁਗ ਜਾਣੀਏ....
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....
ਵਿ- ਸਿੰਧ ਦੇਸ਼ ਦਾ। ੨. ਸੰਗ੍ਯਾ- ਸਿੰਧ ਦਾ ਵਸਨੀਕ। ੩. ਸਿੰਧ ਦੀ ਬੋਲੀ....
ਦੇਖੋ, ਰੋਜ ੪....
ਸੰ. ਸ਼ੋਕ. ਸੰਗ੍ਯਾ- ਤਪਤ. ਤੇਜ. ਗਰਮੀ. "ਕਿ ਆਦਿੱਤ ਸੋਕੈ." (ਜਾਪੁ) ਸੂਰਜ ਨੂੰ ਗਰਮੀ ਦੇਣ ਵਾਲਾ ਹੈ. "ਨ ਸੀਤ ਹੈ ਨ ਸੋਕ ਹੈ." (ਅਕਾਲ) ੨. ਰੰਜ. ਗਮ। ੩. ਮੁਸੀਬਤ. ਵਿਪਦਾ....
ਪ੍ਰਾਪਤ (ਹਾਸਿਲ) ਕੀਤਾ. "ਅਬ ਮੈ ਸੁਖ ਪਾਇਓ" (ਜੈਤ ਮਃ ੫) "ਹਰਿ ਪਾਇਅੜਾ ਬਡ ਭਾਗੀਈ." (ਗਉ ਮਃ ੪) "ਪਾਇਅੜੇ ਸਰਬ ਸੁਖਾ." (ਵਾਰ ਵਡ ਮਃ ੪) "ਪਾਇਆ ਨਿਹਚਲੁਥਾਨੁ." (ਵਾਰ ਗੂਜ ੨. ਮਃ ੫) ੨. ਭੋਜਨ ਛਕਿਆ, ਮੇਦੇ ਵਿੱਚ ਪਾਇਆ. "ਖੀਰ ਸਮਾਨਿ ਸਾਗੁ ਮੈ ਪਾਇਆ." (ਮਾਰੂ ਕਬੀਰ) ੩. ਪਹਿਨਾਇਆ. ਪਰਿਧਾਨ ਕਰਾਇਆ, "ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ." (ਵਾਰ ਗਉ ੧. ਮਃ ੪) ਵਿਮੁਖ ਨੇ ਵਿਮੁਖ ਨੂੰ ਪਹਿਰਾਇਆ। ੪. ਫ਼ਾ. [پایا] ਪਾਯਾ. ਹਸ੍ਤੀ. ਹੋਂਦ. "ਗੁਰਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ." (ਆਸਾ ਕਬੀਰ) ੫. ਦੇਖੋ, ਪਾਯਹ....
ਵ੍ਯ- ਪੁਨਃ. ਫਿਰ. ਦੇਖੋ, ਪੁਨਹ. "ਫੁਨਿ ਗਰਭ ਨਾਹੀ ਬਸੰਤ." (ਰਾਮ ਮਃ ੫) "ਤਜਿ ਅਭਿਮਾਨੁ ਮੋਹ ਮਾਇਆ ਫੁਨਿ." (ਗਉ ਮਃ ੯)...
ਸੰ. राम. ਸੰਗ੍ਯਾ- ਜਿਸ ਵਿੱਚ ਯੋਗੀਜਨ ਰਮਣ ਕਰਦੇ ਹਨ. ਪਾਰਬ੍ਰਹਮ. ਸਰਵਵ੍ਯਾਪੀ ਕਰਤਾਰ.¹ "ਸਾਧੋ, ਇਹੁ ਤਨੁ ਮਿਥਿਆ ਜਾਨਉ। ਯਾ ਭੀਤਰਿ ਜੋ ਰਾਮੁ ਬਸਤ ਹੈ ਸਾਚੋ ਤਾਹਿ ਪਛਾਨੋ." (ਬਸੰ ਮਃ ੯) "ਰਮਤ ਰਾਮੁ ਸਭ ਰਹਿਓ ਸਮਾਇ." (ਗੌਂਡ ਮਃ ੫)#੨. ਪਰਸ਼ੁਰਾਮ. "ਮਾਰਕੈ ਛਤ੍ਰਿਨ ਕੁੰਡਕੈ ਛੇਤ੍ਰ ਮੇ ਮਾਨਹੁ ਪੈਠਕੈ ਰਾਮ ਜੂ ਨ੍ਹਾਯੋ." (ਚੰਡੀ ੧)#੩. ਸੂਰਯਵੰਸ਼ੀ ਅਯੋਧ੍ਯਾਪਤਿ ਰਾਜਾ ਦਸ਼ਰਥ ਦੇ ਸੁਪੁਤ੍ਰ, ਜੋ ਰਾਣੀ ਕੌਸ਼ਲ੍ਯਾ ਦੇ ਉਦਰ ਤੋਂ ਚੇਤ ਸੁਦੀ ੯. ਨੂੰ ਜਨਮੇ. ਆਪ ਨੇ ਵਸ਼ਿਸ੍ਟ ਅਤੇ ਵਾਮਦੇਵ ਤੋਂ ਵੇਦ ਵੇਦਾਂਗ ਪੜ੍ਹੇ ਅਰ ਵਿਸ਼੍ਵਾਮਿਤ੍ਰ ਤੋਂ ਸ਼ਸਤ੍ਰਵਿਦ੍ਯਾ ਸਿੱਖੀ. ਵਿਸ਼੍ਵਾਮਿਤ੍ਰ ਦੇ ਜੱਗ ਵਿੱਚ ਵਿਘਨ ਕਰਨ ਵਾਲੇ ਸੁਬਾਹੁ ਮਰੀਚ ਆਦਿਕਾਂ ਨੂੰ ਦੰਡ ਦੇਕੇ ਜਨਕਪੁਰੀ ਜਾਕੇ ਸ਼ਿਵ ਦੇ ਧਨੁਖ ਨੂੰ ਤੋੜਕੇ ਸੀਤਾ ਨੂੰ ਵਰਿਆ. ਪਿਤਾ ਦੀ ਆਗ੍ਯਾ ਨਾਲ ੧੪. ਵਰ੍ਹੇ ਬਨ ਵਿੱਚ ਰਹੇ ਅਰ ਰਿਖੀਆਂ ਨੂੰ ਦੁੱਖ ਦੇਣ ਵਾਲੇ ਦੁਰਾਚਾਰੀਆਂ ਨੂੰ ਦੰਡ ਦੇਕੇ ਸ਼ਾਂਤਿ ਅਸਥਾਪਨ ਕੀਤੀ. ਸੀਤਾ ਹਰਣ ਵਾਲੇ ਰਾਵਣ ਨੂੰ ਦੱਖਣ ਦੇ ਜੰਗਲੀ ਲੋਕਾਂ (ਵਾਨਰ ਵਨਨਰਾਂ) ਦੀ ਸਹਾਇਤਾ ਨਾਲ ਮਾਰਕੇ ਸੀਤਾ ਸਹਿਤ ਅਯੋਧ੍ਯਾ ਆਕੇ ਰਾਜਸਿੰਘਸਨ ਤੇ ਵਿਰਾਜੇ.#ਆਪ ਦੀ ਮਹਿਮਾ ਭਰੇ ਰਾਮਾਯਣ, ਅਨੇਕ ਕਵੀਆਂ ਨੇ ਲਿਖੇ ਹਨ, ਪਰ ਸਭ ਤੋਂ ਪੁਰਾਣਾ ਵਾਲਮੀਕਿ ਕ੍ਰਿਤ ਰਾਮਾਯਣ ਹੈ, ਜਿਸ ਵਿੱਚ ਲਿਖਿਆ ਹੈ ਕਿ ਰਾਮ ਸ਼ੁਭਗੁਣਾਂ ਦਾ ਪੁੰਜ, ਅਰ ਉਦਾਹਰਣਰੂਪ ਜੀਵਨ ਰਖਦੇ ਸਨ. ਇਸ ਕਵੀ ਦੇ ਲੇਖ ਅਨੁਸਾਰ ਰਾਮਚੰਦ੍ਰ ਜੀ ਨੇ ੧੦੦੦੦ ਵਰ੍ਹੇ ਰਾਜ ਕਰਕੇ ਆਪਣੇ ਪੁਤ੍ਰਾਂ ਨੂੰ ਕੋਸ਼ਲ ਦੇ ਰਾਜ ਤੇ ਥਾਪਕੇ ਸਰਯੂ ਨਦੀ ਦੇ ਕਿਨਾਰੇ "ਗੋਪਤਾਰ" ਘਾਟ ਉੱਤੇ ਪ੍ਰਾਣ ਤਿਆਗੇ. "ਰਾਮ ਗਇਓ ਰਾਵਨੁ ਗਇਓ ਜਾ ਕਉ ਬਹੁ ਪਰਵਾਰ." (ਸਃ ਮਃ ੯)#ਸ਼੍ਰੀ ਰਾਮਚੰਦ੍ਰ ਜੀ ਦੀ ਵੰਸ਼ਾਵਲੀ ਵਾਲਮੀਕ ਰਾਮਾਯਣ ਵਿੱਚ ਇਉਂ ਲਿਖੀ ਹੈ- ਸੂਰਜ ਦਾ ਪੁਤ੍ਰ. ਮਨੁ, ਮਨੁ ਦਾ ਪੁਤ੍ਰ ਇਕ੍ਸ਼੍ਵਾਕੁ (ਜਿਸਨੇ ਅ਼ਯੋਧਯਾ ਪੁਰੀ ਵਸਾਈ), ਇਕ੍ਵਾਕੁ ਦਾ ਕੁਕ੍ਸ਼ਿ, ਉਸ ਦਾ ਵਿਕੁਕਿ, ਉਸ ਦਾ ਵਾਣ, ਉਸ ਦਾ ਅਨਰਣ੍ਯ, ਉਸ਼ ਦਾ ਪ੍ਰਿਥੁ, ਉਸ ਦਾ ਤ੍ਰਿਸ਼ੰਕੁ, ਉਸ ਦਾ ਧੁੰਧੁਮਾਰ, ਉਸ ਦਾ ਯੁਵਨਾਸ਼੍ਤ, ਉਸ ਦਾ ਮਾਂਧਾਤਾ, ਉਸ ਦਾ ਸੁਸੰਧਿ, ਉਸ ਦਾ ਧ੍ਰੁਵਸੰਧਿ, ਉਸ ਦਾ ਭਰਤ, ਉਸ ਦਾ ਅਸਿਤ, ਉਸ ਦਾ ਸਗਰ, ਉਸ ਦਾ ਅਸਮੰਜਸ, ਉਸ ਦਾ ਅੰਸ਼ੁਮਾਨ, ਉਸ ਦਾ ਦਿਲੀਪ, ਉਸ ਦਾ ਭਗੀਰਥ, ਉਸ ਦਾ ਕਕੁਤਸ੍ਥ, ਉਸ ਦਾ ਰਘੁ (ਜਿਸ ਤੋਂ ਰਘੁਵੰਸ਼ ਪ੍ਰਸਿੱਧ ਹੋਇਆ), ਰਘੁ ਦਾ ਪੁਤ੍ਰ ਪ੍ਰਵ੍ਰਿੱਧ (ਜਿਸ ਦੇ ਪੁਰਸਾਦ ਅਤੇ ਕਲਾਮਾਸਪਾਦ ਨਾਮ ਭੀ ਹੋਏ), ਪ੍ਰਵ੍ਰਿੱਧ ਦਾ ਸ਼ੰਖਣ, ਉਸ ਦਾ ਸੁਦਰਸ਼ਨ, ਉਸ ਦਾ ਅਗਨਿਵਰਣ, ਉਸ ਦਾ ਸ਼ੀਘ੍ਰਗ, ਉਸ ਦਾ ਮਰੁ, ਉਸ ਦਾ ਪ੍ਰਸ਼ੁਸ਼੍ਰੁਕ, ਉਸ ਦਾ ਅੰਥਰੀਸ, ਉਸ ਦਾ ਨਹੁਸ, ਉਸ ਦਾ ਯਯਾਤਿ, ਉਸ ਦਾ ਨਾਭਾਗ, ਉਸ ਦਾ ਅਜ, ਉਸ ਦਾ ਪੁਤ੍ਰ ਦਸ਼ਰਥ, ਦਸ਼ਰਥ ਦੇ ਸੁਪੁਤ੍ਰ ਰਾਮ, ਭਰਤ, ਲਕ੍ਸ਼੍ਮਣ ਅਤੇ ਸਤ੍ਰੁਘਨ.#ਟਾਡ ਰਾਜਸ੍ਥਾਨ ਦਾ ਹਿੰਦੀ ਅਨੁਵਾਦਕ ਪੰਡਿਤ ਬਲਦੇਵਪ੍ਰਸਾਦ ਮੁਰਾਦਾਬਾਦ ਨਿਵਾਸੀ, ਰਾਮਚੰਦ੍ਰ ਜੀ ਦੀ ਵੰਸ਼ਾਵਲੀ ਇਉਂ ਲਿਖਦਾ ਹੈ:-:#੧. ਸ਼੍ਰੀ ਨਾਰਾਯਣ#।#੨. ਬ੍ਰਹਮਾ#।#੩. ਮਰੀਚਿ#।#੪. ਕਸ਼੍ਯਪ#।#੫. ਵਿਵਸ੍ਟਤ੍ਰ (ਸੂਰ੍ਯ)#।#੬. ਵੈਲਸ੍ਵਤ ਮਨੁ#।#੭. ਇਕ੍ਸ਼੍ਵਾਕੁ#।#੮. ਕੁਕ੍ਸ਼ਿ#।#੯. ਵਿਕੁਕ੍ਸ਼ਿ (ਸ਼ਸ਼ਾਦ)#।#੧੦. ਪੁਰੰਜਯ (ਕਕੁਤਸ੍ਥ)#।#੧੧. ਅਨੇਨਾ#।#੧੨. ਪ੍ਰਿਥੁ#।#੧੩. ਵਿਸ਼੍ਵਗੰਧਿ#।#੧੪. ਆਰ੍ਦ੍ਰ (ਚੰਦ੍ਰਭਾਗ)#।#੧੫. ਯਵਨ (ਯੁਵਨਾਸ਼੍ਵ)#।#੧੬ ਸ਼੍ਰਾਵਸ਼੍ਤ#।#੧੭. ਵ੍ਰਿਹਦਸ਼੍ਵ#।#੧੮. ਕੁਵਲਯਾਸ਼੍ਵ (ਧੁੰਧੁਮਾਰ)#।#੧੯. ਦ੍ਰਿਢਾਸ਼੍ਵ#।#੨੦. ਹਰ੍ਯਸ਼੍ਵ#।#੨੧. ਨਿਕੁੰਭ#।#੨੨. ਵਰ੍ਹਣਾਸ਼੍ਵ (ਬਹੁਲਾਸ਼੍ਵ)#।#੨੩. ਕ੍ਰਿਸ਼ਾਸ਼੍ਵ#।#੨੪. ਸੇਨਜਿਤ#।#੨੫. ਯੁਵਨਾਸ਼੍ਵ (੨)#।#੨੬. ਮਾਂਧਾਤਾ#।#੨੭. ਪੁਰੁਕੁਤ੍ਸ#।#੨੮. ਤ੍ਰਿਸਦਸ੍ਯੁ#।#੨੯. ਅਨਰਣ੍ਯ#।#੩੦. ਹਰ੍ਯਸ਼੍ਵ (੨)#।#੩੧. ਤ੍ਰਿਬੰਧਨ (ਅਤ੍ਰਾਰੁਣ)#।#੩੨. ਸਤ੍ਯਵ੍ਰਤ#।#੩੩. ਤ੍ਰਿਸ਼ੰਕੁ#।#੩੪. ਹਰਿਸ਼੍ਚੰਦ੍ਰ#।#੩੫. ਰੋਹਿਤ#।#੩੬. ਹਰਿਤ#।#੩੭. ਚੰਪ#।#੩੮. ਵਸੁਦੇਵ#।#੩੯. ਵਿਜਯ#।#੪੦. ਭਰੁਕ#।#੪੧. ਵ੍ਰਿਕ#।#੪੨. ਵਾਹੁਕ (ਅਸਿਤ)#।#੪੩. ਸਗਰ#।#੪੪. ਅਸਮੰਜਸ#।#੪੫. ਅੰਸ਼ੁਮਾਨ#।#੪੬. ਦਿਲੀਪ#।#੪੭. ਭਗੀਰਥ#।#੪੮. ਸ਼੍ਰੂਤਸੇਨ#।#੪੯. ਨਾਭਾਗ (ਨਾਭ)#।#੫੦. ਸਿੰਧੁਦ੍ਵੀਪ#।#੫੧. ਅੰਬਰੀਸ#।#੫੨. ਅਯੁਤਾਯੁ#।#੫੩. ਰਿਤੁਪਰ੍ਣ#।#੫੪. ਸਰ੍ਵਕਾਮ#।#੫੫. ਸੁਦਾਸ#।#੫੬. ਸੌਦਾਸ#।#੫੭. ਅਸ਼ਮ੍ਕ#।#੫੮. ਮੂਲਕ (ਵਲਿਕ)#।#੫੯. ਸਤ੍ਯਵ੍ਰਤ (੨)#।#੬੦. ਐਡਵਿਡ#।#੬੧. ਵਿਸ਼੍ਵਸਹ#।#੬੨. ਖਟ੍ਵੰਗ#।#੬੩. ਦੀਰ੍ਘਬਾਹੁ#।#੬੪. ਦਿਲੀਪ (੨)#।#੬੫. ਰਘੁ#।#੬੬. ਅਜ#।#੬੭. ਦਸ਼ਰਥ#।#੬੮. ਰਾਮਚੰਦ੍ਰ ਜੀ#।#।...
ਫ਼ਾ. [خرچ] ਖ਼ਰ੍ਚ. ਅ਼. [خرج] ਖ਼ਰਜ. ਸੰਗ੍ਯਾ- ਵ੍ਯਯ. ਖਪਤ. ਸਰਫ਼। ੨. ਤੋਸ਼ਾ. "ਖਰਚ ਬੰਨੁ ਚੰਗਿਆਈਆਂ." (ਸੋਰ ਮਃ ੧)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਸੰ. नृप. ਸੰਗ੍ਯਾ- ਆਦਮੀਆਂ ਦਾ ਪਾਲਕ. ਰਾਜਾ. ਨਰਪਤਿ. "ਕੋਪ ਦੇਖ ਮੁਨੀਸ ਕੋ ਨ੍ਰਿਪ ਪੂਤ ਤਾਂ ਸੰਗ ਦੀਨ." (ਰਾਮਾਵ)...
ਸੰ. ਸੰਗ੍ਯਾ- ਪਿਆਦਾ. ਪੈਦਲ. ਪਦਾਤਿ। ੨. ਕਰਨੀ. ਕਰਤੂਤ. ਆਚਾਰ। ੩. ਵ੍ਰਿੱਤਾਂਤ. ਹਾਲ। ੪. ਦਸਮਗ੍ਰੰਥ ਵਿੱਚ ਇਸਤਰੀ ਪੁਰਖਾਂ ਦੇ ਛਲ ਕਪਟ ਭਰੇ ਪ੍ਰਸੰਗ ਜਿਸ ਭਾਗ ਵਿੱਚ ਹਨ, ਉਸ ਦੀ "ਚਰਿਤ੍ਰੋਪਾਖ੍ਯਾਨ." ਸੰਗ੍ਯਾ ਹੈ, ਪਰ ਪ੍ਰਸਿੱਧ ਨਾਮ "ਚਰਿਤ੍ਰ" ਹੀ ਹੈ.#ਚਰਿਤ੍ਰਾਂ ਦੀ ਗਿਣਤੀ ੪੦੪ ਹੈ, ਪਰ ਸਿਲਸਿਲੇ ਵਾਰ ਲਿਖਣ ਵਿੱਚ ੪੦੫ ਹੈ. ਤਿੰਨ ਸੌ ਪਚੀਹ (੩੨੫) ਵਾਂ ਚਰਿਤ੍ਰ ਲਿਖਿਆ ਨਹੀਂ ਗਿਆ, ਪਰ ਉਸ ਦੇ ਅੰਤ ਇਤਿ ਸ੍ਰੀ ਲਿਖਕੇ ੩੨੫ ਨੰਬਰ ਦਿੱਤਾ ਹੋਇਆ ਹੈ.#ਇਹ ਪੋਥੀ ਦੀ ਭੂਮਿਕਾ ਵਿੱਚ ਲਿਖਿਆ ਹੈ ਕਿ ਰਾਜਾ ਚਿਤ੍ਰਸਿੰਘ ਦਾ ਸੁੰਦਰ ਰੂਪ ਵੇਖਕੇ ਇੱਕ ਅਪਸਰਾ ਮੋਹਿਤ ਹੋ ਗਈ ਅਰ ਉਸ ਨਾਲ ਸੰਬੰਧ ਜੋੜਕੇ ਹਨੁਵੰਤ ਸਿੰਘ ਮਨੋਹਰ ਪੁਤ੍ਰ ਪੈਦਾ ਕੀਤਾ ਚਿਤ੍ਰਸਿੰਘ ਦੀ ਨਵੀਂ ਵਿਆਹੀ ਰਾਣੀ ਚਿਤ੍ਰਮਤੀ, ਯੁਵਾ ਹਨੁਵੰਤ ਸਿੰਘ ਦਾ ਅਦਭੁਤ ਰੂਪ ਵੇਖਕੇ ਮੋਹਿਤ ਹੋ ਗਈ ਅਰ ਰਾਜਕੁਮਾਰ ਨੂੰ ਕੁਕਰਮ ਲਈ ਪ੍ਰੇਰਿਆ, ਪਰ ਧਰਮੀ ਹਨੁਵੰਤ ਸਿੰਘ ਨੇ ਆਪਣੀ ਮਤੇਈ ਨੂੰ ਰੁੱਖਾ ਜਵਾਬ ਦਿੱਤਾ, ਇਸ ਪੁਰ ਰਾਣੀ ਨੇ ਆਪਣੇ ਪਤੀ ਪਾਸ ਝੂਠੀਆਂ ਗੱਲਾਂ ਬਣਾਕੇ ਪੁਤ੍ਰ ਦੇ ਮਾਰੇ ਜਾਣ ਦਾ ਹੁਕਮ ਦਿਵਾ ਦਿੱਤਾ. ਰਾਜੇ ਦੇ ਸਿਆਣੇ ਮੰਤ੍ਰੀ ਨੇ ਆਪਣੇ ਸ੍ਵਾਮੀ ਨੂੰ ਚਾਲਾਕ ਇਸਤ੍ਰੀਆਂ ਦੇ ਕਪਟ ਭਰੇ ਅਨੇਕ ਚਰਿਤ੍ਰ ਸੁਣਾਕੇ ਰਾਜਕੁਮਾਰ ਵੱਲੋਂ ਸ਼ੱਕ ਦੂਰ ਕਰਨ ਦਾ ਯਤਨ ਕੀਤਾ.#ਇਨ੍ਹਾਂ ਚਰਿਤ੍ਰਾਂ ਵਿੱਚ ਪੁਰਾਤਨ ਹਿੰਦੂ ਪੁਸਤਕਾਂ ਤੋਂ, ਬਹਾਰਦਾਨਿਸ਼ ਕਿਤਾਬ ਤੋਂ, ਮੁਗ਼ਲਾਂ ਦੀ ਖ਼ਾਨਦਾਨੀ ਕਹਾਣੀਆਂ ਤੋਂ, ਰਾਜਪੂਤਾਨੇ ਦੇ ਕਥਾ ਪ੍ਰਸੰਗਾਂ ਤੋਂ, ਪੰਜਾਬ ਦੇ ਕਿੱਸੇ ਕਹਾਣੀਆਂ ਤੋ, ਕੁਝ ਆਪਣੇ ਤਜਰਬਿਆਂ ਤੋਂ ਚਰਿਤ੍ਰ ਲਿਖੇ ਗਏ ਹਨ, ਅਰ ਸਿੱਧਾਂਤ ਇਹ ਹੈ ਕਿ ਕਾਮ ਦੇ ਦਾਸ ਹੋ ਕੇ ਚਾਲਾਕ ਪਰਇਸਤ੍ਰੀਆਂ ਦੇ ਪੇਚਾਂ ਵਿੱਚ ਨਹੀਂ ਫਸਣਾ ਚਾਹੀਏ, ਅਰ ਉਨ੍ਹਾਂ ਤੇ ਇਤਬਾਰ ਕਰਕੇ ਆਪਣਾ ਸਰਵਨਾਸ਼ ਨਹੀਂ ਕਰ ਲੈਣਾ ਚਾਹੀਏ.#ਇਸ ਤੋਂ ਇਹ ਸਿੱਟਾ ਨਹੀਂ ਕੱਢਣਾ ਚਾਹੀਏ ਕਿ ਆਪਣੀ ਧਰਮਪਤਨੀ ਅਤੇ ਯੋਗ੍ਯ ਇਸਤ੍ਰੀਆਂ ਤੇ ਵਿਸ਼੍ਵਾਸ ਕਰਨਾ ਅਯੋਗ ਹੈ, ਭਾਵ ਇਹ ਹੈ ਕਿ ਕਾਮਾਤੁਰ ਹੋ ਕੇ ਪਰਇਸਤ੍ਰੀਆਂ ਦੇ ਪੇਚ ਵਿੱਚ ਫਸਕੇ ਲੋਕ ਪਰਲੋਕ ਖੋ ਲੈਣਾ ਕੁਕਰਮ ਹੈ....
ਫ਼ਾ. [روزہ] ਰੋਜ਼ਹ. ਅ਼. [صوم] ਸੌਮ. ਵ੍ਰਤ. ਇਸਲਾਮ ਵਿੱਚ ਵ੍ਰਤ ਪਾਪ ਨਾਸ਼ਕ ਕਰਮ ਹੈ, ਅਰ ਇਤਨੇ ਵ੍ਰਤ ਰੱਖਣੇ ਵਿਧਾਨ ਹਨ-#(ੳ) ਰਮਜਾਨ ਦਾ ਸਾਰਾ ਮਹੀਨਾ. ਦੇਖੋ, ਰਮਜਾਨ ੨.#(ਅ) ਮੁਹ਼ੱਰਮ ਦਾ ਦਸਵਾਂ ਦਿਨ, ਜਿਸ ਦਾ ਨਾਮ "ਆ਼ਸ਼ੂਰਾ" [عاشوُرا] ਹੈ. ਮਿਸ਼ਕ਼ਾਤ ਵਿੱਚ ਲਿਖਿਆ ਹੈ ਕਿ ਇਸ ਦਿਨ ਦਾ ਵ੍ਰਤ ਆਉਣ ਵਾਲੇ ਵਰ੍ਹੇ ਦੇ ਸਭ ਪਾਪ ਦੂਰ ਕਰਦਾ ਹੈ.#(ੲ) ਈ਼ਦੁਲਿਫ਼ਤ਼ਰ ਪਿੱਛੋਂ ਛੀ ਦਿਨ ਵ੍ਰਤ ਕਰਨਾ ਪੁੰਨ ਕਰਮ ਹੈ.#(ਸ) ਸੋਮ ਅਤੇ ਵੀਰਵਾਰ ਹਰੇਕ ਹਫ਼ਤੇ ਦੇ.#(ਹ) ਸ਼ਅ਼ਬਾਨ ਦਾ ਸਾਰਾ ਮਹੀਨਾ. ਮਿਸ਼ਕ਼ਾਤ ਵਿੱਚ ਲਿਖਿਆ ਹੈ ਕਿ ਕਦੇ ਸਾਰਾ ਮਹੀਨਾ, ਕਦੇ ਇਸ ਮਹੀਨੇ ਦਾ ਕੁਝ ਹਿੱਸਾ, ਹ਼ਜਰਤ ਮੁਹ਼ੰਮਦ ਵ੍ਰਤ ਰਖਦੇ ਸਨ.#(ਕ) ੧੩, ੧੪. ਅਤੇ ੧੫. ਵੀਂ ਤਾਰੀਖ ਹਰੇਕ ਮਹੀਨੇ ਦੀ. ਇਨ੍ਹਾਂ ਦਾ ਨਾਮ "ਅੱਯਾਮੁਲਬੀਜ" [آیاماُلبیض] ਅਰਥਾਤ ਰੋਸ਼ਨ ਦਿਨ ਹੈ.#(ਖ) ਇੱਕ ਦਿਨ ਖਾਣਾ ਦੂਜੇ ਦਿਨ ਵ੍ਰਤ ਰੱਖਣਾ, ਇਹ ਨਿੱਤ ਵ੍ਰਤ ਹੈ. ਮਿਸ਼ਕਾਤ ਵਿੱਚ ਲਿਖਿਆ ਹੈ ਕਿ "ਦਾਊਦ" ਇਹ ਵ੍ਰਤ ਰਖਦਾ ਹੁੰਦਾ ਸੀ. ਵ੍ਰਤ ਸਮੇਂ ਝਗੜਨਾ, ਲੜਨਾ, ਨਿੰਦਾ ਆਦਿਕ ਨਿੰਦਿਤ ਕਰਮ ਵਰਜਿਤ ਹਨ.#"ਰੋਜਾ ਬਾਂਗ ਨਿਵਾਜ ਕਤੇਬ." (ਵਾਰ ਮਾਰੂ ੨. ਮਃ ੫)...
ਸੰਗ੍ਯਾ- ਬੁਰਾ ਸਮਾ. ਦੁਕਾਲ. ਦੁਰਭਿੱਖ (ਭਿਕ੍ਸ਼੍). ਕਹਿਤ। ੨. ਵਾਹਗੁਰੂ, ਜੋ ਅਵਿਨਾਸ਼ੀ ਹੈ. ਜਿਸ ਦਾ ਕਦੇ ਕਾਲ ਨਹੀਂ, ਅਤੇ ਜਿਸ ਤੇ ਕਾਲ (ਸਮੇਂ) ਦਾ ਕੋਈ ਅਸਰ ਨਹੀਂ। ੩. ਵਿ- ਮ੍ਰਿਤ੍ਯੁ ਬਿਨਾ. ਮੌਤ ਤੋਂ ਬਿਨਾ. "ਔਰ ਸੁ ਕਾਲ ਸਬੈ ਬਸਿ ਕਾਲ ਕੇ ਏਕ ਹੀ ਕਾਲ ਅਕਾਲ ਸਦਾ ਹੈ." (ਵਿਚਿਤ੍ਰ)#੪. ਸੰਗ੍ਯਾ- ਮੌਤ ਦਾ ਵੇਲਾ. ਅੰਤ ਸਮਾ. "ਕਾਲ ਅਕਾਲ ਖਸਮ ਕਾ ਕੀਨਾ" (ਮਾਰੂ ਕਬੀਰ) ੫. ਚਿਰਜੀਵੀ, ਮਾਰਕੰਡੇਯ ਆਦਿ. "ਸਿਮਰਹਿ ਕਾਲੁ ਅਕਾਲ ਸੁਚਿ ਸੋਚਾ." (ਮਾਰੂ ਸੋਲਹੇ ਮਃ ੫)#੬. ਕ੍ਰਿ. ਵਿ- ਬੇਮੌਕਾ. ਜੋ ਸਮੇਂ ਸਿਰ ਨਹੀਂ. ਜੈਸੇ- ਅਕਾਲ ਮ੍ਰਿਤ੍ਯੁ....
ਸੰ. एकादशी. ਸੰਗ੍ਯਾ- ਚੰਦ੍ਰਮਹੀਨੇ ਦੀ ਅੰਧੇਰੇ ਅਤੇ ਚਾਨਣੇ ਪੱਖ ਦੀ ਗਿਆਰਵੀਂ ਤਿਥਿ. ਵੈਸਨਵਮਤ ਵਿੱਚ ਏਕਾਦਸ਼ੀ ਨੂੰ ਵ੍ਰਤ ਰੱਖਣਾ ਪੁੰਨਕਰਮ ਹੈ. ਇਸ ਦਿਨ ਅੰਨ ਖਾਣਾ ਪਾਪ ਹੈ. ਦੇਖੋ, ਹਰਿਵਾਸਰ. ਸਿੱਖਧਰਮ ਵਿੱਚ ਇਹ ਵ੍ਰਤ ਦੱਸਿਆ ਹੈ-#"ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ,#ਇੰਦ੍ਰੀ ਬਸਿ ਕਰਿ ਸੁਣਹੁ ਹਰਿਨਾਮ,#ਮਨਿ ਸੰਤੋਖ ਸਰਬ ਜੀਅ ਦਇਆ,#ਇਨ ਬਿਧਿ ਬਰਤੁ ਸੰਪੂਰਨ ਭਇਆ."#(ਗਉ ਥਿਤੀ ਮਃ ੫)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਸੰਗ੍ਯਾ- ਚਾਂਦ੍ਰਃ ਅਯ੍ਯਤੇ ਅਨੇਨ. ਉਹ ਵ੍ਰਤ, ਜਿਸ ਤੋਂ ਚੰਦ੍ਰਲੋਕ ਦੀ ਪ੍ਰਾਪਤੀ ਹੋਵੇ. ਇੰਦੁਵ੍ਰਤ. ਇਸ ਵ੍ਰਤ ਦੀ ਵਿਧੀ "ਮਿਤਾਕ੍ਸ਼੍ਰਾ" ਅਨੁਸਾਰ ਇਉਂ ਹੈ- ਚਾਂਦਨੀ ਏਕਮ ਨੂੰ ਤਿੰਨ ਵੇਲੇ ਸਨਾਨ ਕਰਕੇ ਸੰਝ ਸਮੇਂ ਮੋਰ ਦੋ ਅੰਡੇ ਦੇ ਆਕਾਰ ਦਾ ਇੱਕ ਗ੍ਰਾਸ ਖਾਵੇ. ਦੂਜ ਨੂੰ ਦੋ ਗ੍ਰਾਸ. ਇਸ ਤਰਾਂ ਕ੍ਰਮ ਅਨੁਸਾਰ ਇੱਕ ਗ੍ਰਾਸ ਵਧਾਉਂਦਾ ਹੋਇਆ ਪੂਰਣਮਾਸ਼ੀ ਨੂੰ ਪੰਦ੍ਰਾਂ ਗ੍ਰਾਸ ਖਾਵੇ. ਫੇਰ ਅੰਧੇਰੇ ਪੱਖ ਦੀ ਏਕਮ ਨੂੰ ਚੌਦਾਂ, ਦੂਜ ਨੂੰ ਤੇਰਾਂ, ਐਸੇ ਹੀ ਯਥਾਕ੍ਰਮ ਘਟਾਉਂਦਾ ਹੋਇਆ ਅੰਧੇਰੀ ਚੌਦੇਂ ਨੂੰ ਇੱਕ ਗ੍ਰਾਸ ਖਾਵੇ ਅਤੇ ਅਮਾਵਸ ਦੇ ਦਿਨ ਕੁਝ ਨਾ ਖਾਵੇ. ਇਸ ਵ੍ਰਤ ਦੇ ਹੋਰ ਭੀ ਕਈ ਪ੍ਰਕਾਰ ਹਿੰਦੂਮਤ ਦੇ ਧਰਮਸ਼ਾਸਤਰਾਂ ਵਿੱਚ ਲਿਖੇ ਹਨ, ਪਰ ਸਭ ਦਾ ਮਤ ਇੱਕੋ ਹੈ ਕਿ ਚੰਦ੍ਰਮਾ ਦੇ ਵਧਣ ਘਟਣ ਨਾਲ ਗ੍ਰਾਸਾਂ ਦਾ ਵਧਾਉਣਾ ਘਟਾਉਣਾ. ਦੇਖੋ, ਚੰਦ੍ਰਾਇਣ। ੨. ਦੇਖੋ, ਪੁਨਹਾ ਅਤੇ ਅੜਿੱਲ ਦਾ ਰੂਪ ੪....
ਸੰਗ੍ਯਾ- ਨੇਮ (ਨਿਯਮ). ਪ੍ਰਤਿਗ੍ਯਾ. ਪ੍ਰਣ। ੨. ਆਗ੍ਯਾ. ਹੁਕਮ। ੩. ਧਰਮ ਦੀ ਰੀਤਿ। ੪. ਉਪਵਾਸ. ਭੋਜਨ ਦਾ ਖਾਸ ਸਮੇਂ ਲਈ ਤਿਆਗ. ਇਸ ਦਾ ਨਾਮ ਵ੍ਰਤ ਇਸ ਲਈ ਹੋ ਗਿਆ ਹੈ ਕਿ ਵ੍ਰਤੀ ਪ੍ਰਣ ਕਰਦਾ ਹੈ ਕਿ ਮੈਂ ਇਤਨੇ ਸਮੇਂ ਲਈ ਇਹ ਚੀਜ ਅੰਗੀਕਾਰ. ਨਹੀਂ ਕਰਾਂਗਾ.#ਹਿੰਦੂਮਤ ਦੇ ਵ੍ਰਤਾਂ ਦੀ ਗਿਣਤੀ ਕੋਈ ਨਹੀਂ ਕਰ ਸਕਦਾ, ਕੋਈ ਤਿਥੀ ਅਰ ਮਹੀਨਾ ਐਸਾ ਨਹੀਂ, ਜਿਸ ਵਿੱਚ ਕਿਸੇ ਨਾ ਕਿਸੇ ਪ੍ਰਕਾਰ ਦਾ ਵ੍ਰਤ ਨਾ ਵਿਧਾਨ ਹੋਵੇ. ਬਹੁਤ ਪ੍ਰਸਿੱਧ ਏਕਾਦਸ਼ੀ ਆਦਿਕ ਵ੍ਰਤ ਹਨ. ਹੋਰ ਮਤਾਂ ਵਿੱਚ ਭੀ ਵ੍ਰਤ ਦੀ ਮਹਿਮਾ ਪਾਈ ਜਾਂਦੀ ਹੈ. ਬਾਈਬਲ ਅਰ ਕ਼ੁਰਾਨ ਵਿੱਚ ਭੀ ਅਨੇਕ ਪ੍ਰਕਾਰ ਦੇ ਵ੍ਰਤ ਲਿਖੇ ਹਨ. ਪਰ ਬਹੁਤ ਕਰਕੇ ਯਹੂਦੀਆਂ ਦੇ ੪੦ ਅਤੇ ਮੁਸਲਮਾਨਾਂ ਦੇ ੩੦ ਰੋਜ਼ੇ ਹੀ ਪ੍ਰਧਾਨ ਵ੍ਰਤ ਮੰਨੇ ਜਾਂਦੇ ਹਨ. ਇਨ੍ਹਾਂ ਵ੍ਰਤਾਂ ਵਿੱਚ ਦਿਨ ਭਰ ਅੰਨ ਜਲ ਦਾ ਤਿਆਗ ਹੁੰਦਾ ਹੈ ਅਰ ਰਾਤ੍ਰੀ ਨੂੰ ਭੋਜਨ ਕੀਤਾ ਜਾਂਦਾ ਹੈ.#ਗੁਰਮਤ ਵਿੱਚ ਐਸੇ ਵ੍ਰਤਜ਼ ਦਾ ਤਿਆਗ ਅਰ ਸਤ੍ਯ ਨਿਯਮਾਂ ਦਾ ਧਾਰਣ ਰੂਪ ਵ੍ਰਤ ਵਿਧਾਨ ਹੈ. "ਸਚੁ ਵਰਤੁ, ਸੰਤੋਖੁ ਤੀਰਥੁ, ਗਿਆਨੁ ਧਿਆਨੁ ਇਸਨਾਨੁ। ਦਇਆ ਦੇਵਤਾ, ਖਿਮਾ ਜਪਮਾਲੀ, ਤੇ ਮਾਣਸ ਪਰਧਾਨ ॥" (ਮਃ ੧. ਵਾਰ ਸਾਰ) "ਅੰਨੁ ਨ ਖਹਿ ਦੇਹੀ ਦੁਖ ਦੀਜੈ। ਬਿਨੁ ਗੁਰਗਿਆਨ ਤ੍ਰਿਪਤਿ ਨਹੀ ਬੀਜੈ ॥" (ਰਾਮ ਅਃ ਮਃ ੧)#ਮੇਦੇ ਦੇ ਦੋਸ ਦੂਰ ਕਰਨ ਲਈ ਕੀਤਾ ਵ੍ਰਤ (ਉਪਵਾਸ), ਸਿੱਖਮਤ ਵਿੱਚ ਵਰਜਿਤ ਨਹੀਂ, ਅਰ ਅਲਪਅਹਾਰ ਰੂਪ ਵ੍ਰਤ ਨਿਤ੍ਯ ਲਈ ਵਿਧਾਨ ਹੈ.#"ਓਨੀ ਦੁਨੀਆ ਤੋੜੇ ਬੰਧਨਾ#ਅੰਨ ਪਾਣੀ ਥੋੜਾ ਖਾਇਆ." (ਵਾਰ ਆਸਾ)#"ਅਲਪ ਅਹਾਰ ਸੁਲਪ ਸੀ ਨਿੰਦ੍ਰਾ,#ਦਯਾ ਛਿਮਾ ਤਨ ਪ੍ਰੀਤਿ." (ਹਜਾਰੇ ੧੦)#"ਹਁਉ ਤਿਸੁ ਘੋਲਘੁਮਾਇਆ,#ਥੋੜਾ ਸਵੇਂ ਥੋੜੇ ਹੀ ਖਾਵੈ." (ਭਾਗੁ)#"ਹਮਰੇ ਗੁਰੁ ਕੇ ਸਿਖ ਹੈਂ ਜੇਈ।#ਅਲਪ ਅਹਾਰ ਵ੍ਰਤੀ ਨਿਤ ਸੇਈ।#ਕਾਮ ਕ੍ਰੋਧ ਕੋ ਸੰਯਮ ਸਦਾ।#ਪ੍ਰਭੁ ਸਿਮਰਨ ਮੇ ਲਗਾ੍ਯੋ ਰਿਦਾ."(ਗੁਪ੍ਰਸੂ)...