rangana, ranganāरंगण, रंगणा
ਕ੍ਰਿ- ਰੰਜਨ ਕਰਨਾ. ਰੰਗ ਚੜ੍ਹਾਉਣਾ.
क्रि- रंजन करना. रंग चड़्हाउणा.
ਸੰ. ਸੰਗ੍ਯਾ- ਰੰਗਣ ਦੀ ਕ੍ਰਿਯਾ। ੨. ਖ਼ੁਸ਼ ਕਰਨਾ. "ਮਨ ਰੰਜਨ ਕੀ ਮਾਇਆ." (ਜੈਤ ਮਃ ੫) ੩. ਲਾਲ ਚੰਦਨ। ੪. ਮਜੀਠ। ੫. ਹਲਦੀ। ੬. ਪ੍ਰੇਮ. ਪਿਆਰ। ੭. ਵਿ- ਪ੍ਰੇਮ ਪੈਦਾ ਕਰਨ ਵਾਲਾ। ੮. ਖ਼ੁਸ਼ ਕਰਨ ਵਾਲਾ. ਰੰਜਕ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਦੇਖੋ, ਚੜਾਉਣਾ....