randīरंडी
ਦੇਖੋ, ਰੰਡ ੧। ੨. ਵੇਸ਼੍ਯਾ ਲਈ ਭੀ ਰੰਡੀ ਸ਼ਬਦ ਰੂਢ ਹੋਗਿਆ ਹੋ. "ਚੋਰਾ ਜਾਰਾ ਰੰਡੀਆ ਕੁਟਣੀਆ ਦੀ ਬਾਣੁ." (ਮਃ ੧. ਵਾਰ ਸੂਹੀ)
देखो, रंड १। २. वेश्या लई भी रंडी शबद रूढ होगिआ हो. "चोरा जारा रंडीआ कुटणीआ दी बाणु." (मः १. वार सूही)
ਮਰਾ. ਸੰਗ੍ਯਾ- ਧ੍ਵਨਿ. ਸ਼ਬਦ. "ਭੇਰੀ ਸਡੋ ਰਡ." (ਸ. ਫਰੀਦ) ੨. ਇੱਕ ਛੰਦ, ਜਿਸ ਦਾ ਲੱਛਣ ਹੈ- ਚਾਰ ਚਰਣ, ਪਹਿਲੇ ਚਰਣ ਦੀਆਂ ੪੧ ਮਾਤ੍ਰਾ ੧੫- ੧੧- ੧੫ ਪੁਰ ਤਿੰਨ ਵਿਸ਼੍ਰਾਮ, ਦੂਜੇ ਚਰਣ ਦੀਆਂ ੨੬ ਮਾਤ੍ਰਾ. ੧੧- ੧੫ ਪੁਰ ਵਿਸ਼੍ਰਾਮ, ਅੰਤ ਦੋ ਚਰਣ ਦੋਹਾ. ਇਹ ਵਿਖਮਤਰ ਛੰਦ ਹੈ.#ਉਦਾਹਰਣ-#ਕੀਜੈ ਸਦਾ ਧਰਮ ਪਰਿਚਾਰ, ਦੇਸ਼ਪ੍ਰੇਮ ਕੋ ਧਾਰ,#ਕਦੇ ਨ ਦਨਐਤਭਾਵ ਕਰਿਯੇ,#ਮਨ ਨੀਵਾਂ ਮਤਿ ਉੱਚ, ਹਿਤ ਕੀ ਸਿਖ੍ਯਾ ਕੰਨ ਧਰਿਯੇ,#ਜੋ ਨਰ ਸਤਗੁਰਬਚਨ ਪੈ, ਅਮਲ ਕਰਤ ਦਿਨ ਰੈਨ,#ਹਰਿਵ੍ਰਿਜੇਸ਼ ਸੁਖ ਸੰਪਦਾ, ਬਸਤੀ ਹੈ ਤਿਸ ਐਨ.#ਇਹੀ ਰੂਪ ਰਡ ਦਾ ਭੱਟਾਂ ਦੇ ਸਵੈਯਾਂ ਵਿੱਚ ਆਇਆ ਹੈ, ਯਥਾ-#ਜਿਸਹਿ ਧਾਰ੍ਯਉ ਧਰਤਿ ਅਰ ਵਿਉਮੁ,#ਅਰੁ ਪਵਣੁ ਤੇ ਨੀਰ ਸਰ,#ਅਵਰ ਅਨਲ ਅਨਾਦਿ ਕੀਅਉ,#ਸਸਿ ਰਿਖਿ ਨਿਸਿ ਸੂਰ ਦਿਨਿ#ਸੈਲ ਤਰੂਅ ਫਲ ਫੁਲ ਦੀਅਉ,#ਸੁਰਿ ਨਰ ਸਪਤ ਸਮੁਦ੍ਰ ਕਿਅ,#ਧਾਰਿਓ ਤ੍ਰਿਭਵਣ ਜਾਸੁ,#(ਸੋਈ) ਏਕੁ ਨਾਮੁ ਹਰਿਨਾਮੁ ਸਤਿ#ਪਾਇਓ (ਗੁਰ) ਅਮਰ ਪ੍ਰਗਾਸੁ.¹#(ਸਵੈਯੇ ਮਃ ੪. ਕੇ)...
ਕੰਚਨੀ, ਜੋ ਅਨੇ ਵੇਸਾਂ ਨਾਲ ਸ਼ਰੀਰ ਨੂੰ ਸਿੰਗਾਰਦੀ ਹੈ. ਸਾਮਾਨ੍ਯਾ. ਗਣਿਕਾ. ਕੰਜਰੀ....
ਦੇਖੋ, ਰੰਡ ੧। ੨. ਵੇਸ਼੍ਯਾ ਲਈ ਭੀ ਰੰਡੀ ਸ਼ਬਦ ਰੂਢ ਹੋਗਿਆ ਹੋ. "ਚੋਰਾ ਜਾਰਾ ਰੰਡੀਆ ਕੁਟਣੀਆ ਦੀ ਬਾਣੁ." (ਮਃ ੧. ਵਾਰ ਸੂਹੀ)...
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. ਵਿ- ਪੈਦਾ ਹੋਇਆ। ੨. ਪ੍ਰਗਟ ਹੋਇਆ। ੩. ਪ੍ਰਸਿੱਧ. ਮਸ਼ਹੂਰ। ੪. ਸਵਾਰ ਹੋਇਆ. ਆਰੋਹਿਤ. ਚੜ੍ਹਿਆ ਹੋਇਆ। ੫. ਉੱਤਮ ਸ਼੍ਰੇਸ੍ਟ। ੬. ਸੰਗ੍ਯਾ- ਰੂਢਿ (ਪ੍ਰਸਿੱਧੀ) ਹੈ ਅਰਥ ਦੀ ਜਿਸ ਪਦ ਵਿੱਚ, ਉਹ ਸ਼ਬਦ. ਧਾਤੁ ਪ੍ਰਤ੍ਯਯ ਦਾ ਵਿਚਾਰ ਛੱਡਦੇ ਪ੍ਰਸਿੱਧ ਅਰਥ ਦੇ ਧਾਰਨ ਵਾਲਾ ਸ਼ਬਦ. ਜੈਸੇ- ਸਿੰਹ (ਸਿੰਘ) ਦੇ ਅਰਥ ਦਾ ਵਿਚਾਰ ਕਰੀਏ ਤਦ ਹਿੰਸਾ ਕਰਨ ਵਾਲਾ ਸਿੰਹ ਹੈ, ਪਰ ਹਿੰਸਾ ਸ਼ਿਕਾਰੀ, ਭੇੜੀਆ, ਬਾਜ਼ ਆਦਿ ਅਨੰਤ ਕਰਦੇ ਹਨ, ਜੋ ਸਿੰਹ ਨਹੀਂ ਕਹੇ ਜਾਂਦੇ, ਸ਼ੇਰ ਵਿੱਚ ਸਿੰਹ ਦੀ ਰੂਢਿ ਸ਼ਕ੍ਤਿ ਹੈ, ਇਸ ਵਾਸਤੇ ਸਿੰਹ ਸਬਦ ਰੂਢ ਹੈ. ਐਸੇ ਹੀ ਖੰਡੇ ਦਾ ਅਮ੍ਰਿਤ ਧਾਰਨ ਵਾਲਾ ਸਿੰਘ ਸ਼ਬਦ ਤੋਂ ਸਮਝਿਆ ਜਾਂਦਾ ਹੈ....
ਸੰਗ੍ਯਾ- ਸੁਭਾਵ. ਆਦਤ. "ਕੁਟਣੀਆਂ ਦੀ ਬਾਣੁ." (ਮਃ ੧. ਵਾਰ ਸੂਹੀ) ੨. ਦੇਖੋ, ਵਾਣੁ....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....