lakshnā, lakshnāलक्श्णा, लक्श्णा
ਸ਼ਬਦ ਦੀ ਉਹ ਸ਼ਕਤਿ, ਜਿਸ ਦ੍ਵਾਰਾ ਸਾਧਾਰਣ ਅਰਥ ਤੋਂ ਭਿੰਨ. ਸ਼ਬਦ ਦਾ ਵਾਸਤਵ ਅਰਥ ਅਤੇ ਭਾਵ ਪ੍ਰਗਟ ਹੁੰਦਾ ਹੈ. ਦੇਖੋ, ਅਜਹਤਿ ਲੱਛਣਾ, ਜਹਤਾਜਹਤਿ ਅਤੇ ਜਹਤਿ.
शबद दी उह शकति, जिस द्वारा साधारण अरथ तों भिंन. शबद दा वासतव अरथ अते भाव प्रगट हुंदा है. देखो, अजहति लॱछणा, जहताजहति अते जहति.
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੰ. ਸ਼ਕ੍ਤਿ. ਸੰਗ੍ਯਾ- ਤਾਕਤ. ਸਾਮਰਥ੍ਯ. "ਮਾਨੁ ਮਹਤੁ ਨ ਸਕਤਿ ਹੀ ਕਾਈ." (ਬਿਲਾ ਮਃ ੫) ੨. ਪ੍ਰਭਾਵ. ਅਸਰ. "ਸਕਤਿ ਅੰਧੇਰ ਜੇਵੜੀ ਭ੍ਰਮ ਚੂਕਾ." (ਗਉ ਕਬੀਰ) ੩. ਮਾਇਆ. "ਜਹਿ ਦੇਖਾ ਤਹਿ ਰਵਿਰਹੇ ਸਿਵ ਸਕਤੀ ਕਾ ਮੇਲ." (ਸ੍ਰੀ ਮਃ ੧) ੪. ਭਾਵ- ਇਸਤ੍ਰੀ. "ਸਕਤਿ ਸਨੇਹ ਕਰਿ ਸੁੰਨਤਿ ਕਰੀਐ." (ਆਸਾ ਕਬੀਰ) "ਤਉ ਆਨਿ ਸਕਤਿ ਗਲਿ ਬਾਂਧਿਆ." (ਸ੍ਰੀ ਬੇਣੀ) ੫. . ਕੁਦਰਤ. ਪ੍ਰਕ੍ਰਿਤਿ। ੬. ਬਰਛੀ. ਸੈਹਥੀ. "ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ." (ਸਵੈਯੇ. ਮਃ ੨. ਕੇ) ਇਸ ਥਾਂ "ਸਕਤਿ" ਸ਼ਬਦ ਸ਼ਲੇਸ ਹੈ. ਮਾਇਆ ਅਤੇ ਬਰਛੀ। ੭. ਪਦ ਤੇ ਵਾਕ੍ਯ ਦੀ ਉਹ ਵ੍ਰਿੱਤਿ (ਸੱਤਾ) ਜੋ ਅਰਥ ਬੋਧਨ ਕਰਾਉਂਦੀ ਹੈ। ੮. ਦੇਵਤਿਆਂ ਦੀ ਸਾਮਰਥ੍ਯ ਅਤੇ ਉਨ੍ਹਾਂ ਦੀਆਂ ਇਸਤ੍ਰੀਆਂ ਨੂੰ ਭੀ ਸ਼ਕਤਿ ਲਿਖਿਆ ਹੈ. ਇਨ੍ਹਾਂ ਦੀ ਗਿਣਤੀ ਬਹੁਤ ਹੈ ਪਰ ਮੁੱਖ ਇਹ ਹਨ- ਇੰਦ੍ਰਾਣੀ, ਵੈਸਨਵੀ, ਸ਼ਾਂਤਾ, ਬ੍ਰਹਮਾ੍ਣੀ, ਰੌਦ੍ਰੀ, ਕੌਮਾਰੀ, ਨਾਰਸਿੰਘੀ, ਵਾਰਾਹੀ, ਮਾਹੇਸ਼੍ਵਰੀ, ਚਾਮੁੰਡਾ, ਚੰਡਿਕਾ, ਕਾਰਤਿਕੀ, ਪ੍ਰਧਾਨਾ, ਕੀਰ੍ਤਿ, ਕਾਂਤਿ, ਤੁਸ੍ਟਿ, ਪੁਸ੍ਟਿ, ਧ੍ਰਿਤਿ, ਸ਼ਾਂਤਿ, ਕ੍ਰਿਯਾ, ਦਯਾ, ਮੇਧਾ, ਲੋਲਾਕ੍ਸ਼ੀ, ਦੀਰਘਜਿਹ੍ਵਾ, ਗੋਮੁਖੀ, ਕੁੰਡੋਦਰੀ, ਵਿਰਜਾ ਆਦਿ। ੯. ਸੰ. ਸਕ੍ਤਿ. ਸੰਬੰਧ. ਸੰਯੋਗ. "ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ." (ਗੌਂਡ ਮਃ ੪) ਸੂਰਜ ਦੇ ਸੰਬੰਧ ਨਾਲ ਤਪਤ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਦੇਖੋ, ਦ੍ਵਾਰ। ੨. ਵ੍ਯ- ਜ਼ਰਿਅ਼ਹ ਸੇ. ਵਸੀਲੇ ਤੋਂ. "ਗੁਰੁ ਦ੍ਵਾਰਾ ਗੁਣ ਪ੍ਰਾਪਤ ਹੋਇ." (ਗੁਪ੍ਰਸੂ) ੩. ਦੇਖੋ, ਮਹਾਦੇਵੀ....
ਵਿ- ਆਧਾਰ ਸਹਿਤ ਕਰਨ ਵਾਲਾ. ਆਸਰਾ ਦੇਣ ਵਾਲਾ. "ਪਿਰ ਤੈਡਾ ਮਨ ਸਾਧਾਰਣ." (ਵਾਰ ਰਾਮ ੨. ਮਃ ੫) ੨. ਸੰ. ਸਮਾਨ. ਬਰਾਬਰ। ੩. ਆਮ. ਜੋ ਖ਼ਾਸ ਨਹੀਂ। ੪. ਮਾਮੂਲੀ। ੫. ਸਭ ਦਾ ਸਾਂਝਾ। ੬. ਗੋਇੰਦਵਾਲ ਦਾ ਵਸਨੀਕ ਇੱਕ ਲੁਹਾਰ, ਜੋ ਗੁਰੂ ਅਮਰ ਦਾਸ ਜੀ ਦਾ ਸਿੱਖ ਹੋ ਕੇ ਗੁਰੁਮੁਖ ਪਦਵੀ ਦਾ ਅਧਿਕਾਰੀ ਹੋਇਆ. ਇਸ ਨੇ ਬਾਉਲੀ ਸਾਹਿਬ ਦੇ ਜਲ ਅੰਦਰ ਗੁਪਤ ਰਹਿਣ ਵਾਲੀ ਕਾਠ ਦੀ ਪੌੜੀ ਬਣਾਈ ਸੀ. ਇਸ ਦਾ ਸੇਵਾ ਅਤੇ ਭਗਤੀ ਤੋਂ ਪ੍ਰਸੰਨ ਹੋ ਕੇ ਗੁਰੂ ਸਾਹਿਬ ਨੇ ਇਸ ਨੂੰ ਪ੍ਰਚਾਰਕ ਦੀ ਮੰਜੀ ਬਖ਼ਸ਼ੀ। ੭. ਦੇਖੋ, ਸਾਧਾਰਨ ੨....
ਸੰ. अर्थ्. ਧਾ- ਮੰਗਣਾ. ਚਾਹੁਣਾ. ਢੂੰਡਣਾ ਘੇਰਨਾ. ੨. ਸੰ. अर्थ- ਅਰ੍ਥ. ਸੰਗ੍ਯਾ- ਸ਼ਬਦ ਦਾ ਭਾਵ. ਪਦ ਦਾ ਤਾਤਪਰਯ. "ਧਰ੍ਯੋ ਅਰਥ ਜੋ ਸਬਦ ਮਝਾਰਾ। ਬਾਰ ਬਾਰ ਉਰ ਕਰਹੁ ਵਿਚਾਰਾ." (ਗੁਪ੍ਰਸੂ) ੩. ਪ੍ਰਯੋਜਨ. ਮਤਲਬ. "ਪੁਛਿਆ ਢਾਢੀ ਸਦਿਕੈ, ਕਿਤੁ ਅਰਥ ਤੂੰ ਆਇਆ?" (ਵਾਰ ਸ੍ਰੀ ਮਃ ੪)#"ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ." (ਤੁਖਾ ਛੰਤ ਮਃ ੪) ੪. ਧਨ. ਪਦਾਰਥ. "ਅਰਥ ਧਰਮ ਕਾਮ ਮੋਖ ਕਾ ਦਾਤਾ." (ਬਿਲਾ ਮਃ ੫) ੫. ਕਾਰਨ. ਹੇਤੁ. ਸਬਬ। ੬. ਸ਼ਬਦ, ਸਪਰਸ਼ ਰੂਪ, ਰਸ, ਗੰਧ, ਇਹ ਪੰਜ ਵਿਸੇ। ੭. ਫਲ. ਨਤੀਜਾ। ੮. ਸੰਪਤਿ. ਵਿਭੂਤਿ. "ਅਰਥ ਦ੍ਰਬੁ ਦੇਖ ਕਛੁ ਸੰਗਿ ਨਾਹੀ ਚਲਨਾ." (ਧਨਾ ਮਃ ੯) ੯. ਵਿ- ਅ- ਰਥ. ਰਥ ਰਹਿਤ. ਰਥ ਤੋਂ ਬਿਨਾ....
ਸੰ. ਵਿ- ਭੇਦ ਨੂੰ ਪ੍ਰਾਪਤ ਹੋਇਆ. ਤੋੜਿਆ ਹੋਇਆ. ਜੁਦਾ ਕੀਤਾ। ੨. ਅਨ੍ਯ. ਹੋਰ। ੩. ਵੱਖ. ਅਲਗ. ਜੁਦਾ "ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ." (ਬਾਵਨ) ੪. ਬਾਹਰ. "ਆਗਿਆ ਭਿੰਨ ਨ ਕੋਇ." (ਬਾਵਨ)...
ਸੰ. ਵਾਸ੍ਤਵ. ਸੰਗ੍ਯਾ- ਅਸਰ ਪਦਾਰਥ. ਸਤ੍ਯਭੂਤ ਵਸ੍ਤੁ। ੨. ਅਸਲੀਅਤ। ੩. ਵ੍ਯ- ਯਥਾਰਥ. ਸਚਮੁਚ. ਦਰ- ਅਸਲ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ....
ਦੇਖੋ, ਪ੍ਰਕਟ "ਪ੍ਰਗਟ ਕੀਨੇ ਪ੍ਰਭ ਕਰਣੇਹਾਰੇ." (ਧਨਾ ਮਃ ੫)...
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਸੰ. जहदजहल्लक्षणा. ਸੰਗ੍ਯਾ- ਲਕ੍ਸ਼੍ਣਾ ਦਾ ਇੱਕ ਭੇਦ, ਜਿਸ ਵਿੱਚ ਵਾਚਯ ਅਰਥ ਦਾ ਕੁਝ ਭਾਗ ਛੱਡਕੇ ਕੁਝ ਗ੍ਰਹਿਣ ਕਰੀਏ. ਜੈਸੇ ਛਾਂਦੋਗ ਉਪਨਿਸਦ ਵਿੱਚ ਉਪਦੇਸ਼ ਹੈ- "ਤਤ੍ਵਮਸਿ ਸ਼੍ਵੇਤਕੇਤੋ." ਹੇ ਸ਼੍ਵੇਤਕੇਤੁ! ਉਹ ਤੂੰ ਹੀ ਹੈਂ. ਇਸ ਥਾਂ ਬ੍ਰਹਮ ਦੀ ਸਰਵਗ੍ਯਤਾ ਅਰ ਸ਼੍ਵੇਤਕੇਤੁ ਦੀ ਅਲਪਗ੍ਯਤਾ, ਬ੍ਰਹਮ ਦੀ ਸਰਵਵ੍ਯਾਪਿਤਾ ਅਰ ਸ਼੍ਵੇਤਕੇਤੁ ਦੀ ਏਕਦੇਸ਼ਿਤਾ ਦੀ ਏਕਤਾ ਦਾ ਗ੍ਰਹਿਣ ਹੈ. ਇਸ ਲਕ੍ਸ਼੍ਣਾ ਦਾ ਨਾਮ "ਭਾਗ ਤ੍ਯਾਗ" ਭੀ ਹੈ....
ਸੰ. जहत्स्वार्था- ਜਹਤਸ੍ਵਾਰ੍ਥਾ. ਸੰਗ੍ਯਾ- ਲਕ੍ਸ਼੍ਣਾ ਦਾ ਇੱਕ ਭੇਦ, ਜਿਸ ਵਿੱਚ ਪਦ ਆਪਣੇ ਵਾਚ੍ਯ ਅਰਥ ਨੂੰ ਛੱਡਕੇ ਭਾਵ ਅਰਥ ਬੋਧਨ ਕਰਦਾ ਹੈ. ਜੈਸੇ- "ਮੇਰਾ ਘਰ ਗੰਗਾ ਵਿੱਚ ਹੈ- ਮੈਂ ਹਰ ਵੇਲੇ ਗੰਗਾ ਵਿੱਚ ਰਹਿੰਦਾ ਹਾਂ." ਇਸ ਥਾਂ ਗੰਗਾ ਦਾ ਪ੍ਰਵਾਹ ਤ੍ਯਾਗਕੇ ਕਿਨਾਰੇ ਦਾ ਗ੍ਰਹਣ ਹੈ....