latīpha, lataīphaलतीफ, लत़ीफ
ਅ਼. [لطیف] ਵਿ- ਪਵਿਤ੍ਰ। ੨. ਬਾਰੀਕ. ਸੂਖਮ. "ਜੇ ਤੂੰ ਅਕਲ ਲਤੀਫ." (ਸ. ਫਰੀਦ) ੩. ਕ੍ਰਿਪਾਲੁ। ੪. ਨੇਕ। ੫. ਸੰਗ੍ਯਾ- ਕਰਤਾਰ. ਪਾਰਬ੍ਰਹਮ.
अ़. [لطیف] वि- पवित्र। २. बारीक. सूखम. "जे तूं अकल लतीफ." (स. फरीद) ३. क्रिपालु। ४. नेक। ५. संग्या- करतार. पारब्रहम.
ਸੋ. ਪੰਵਿਤ੍ਰ. ਵਿ- ਨਿਰਮਲ. ਸ਼ੁੱਧ. "ਭਏ ਪਵਿਤੁ ਸਰੀਰ." (ਸ੍ਰੀ ਅਃ ਮਃ ੩) "ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ." (ਮਾਰੂ ਅਃ ਮਃ ੫) ੨. ਸੰਗ੍ਯਾ- ਵਰਖਾ. ਮੀਂਹ। ੩. ਜਲ। ੪. ਦੁੱਧ। ੫. ਘੀ। ੬. ਸ਼ਹਦ. ਮਧੁ। ੭. ਹਿੰਦੂਧਰਮਸ਼ਾਸਤ੍ਰ ਅਨੁਸਾਰ ਕੁਸ਼ਾ ਦਾ ਛੱਲਾ, ਜੋ ਸ਼੍ਰਾੱਧ ਆਦਿ ਕਰਮ ਕਰਨ ਵੇਲੇ ਪਹਿਰਿਆ ਜਾਂਦਾ ਹੈ, ਦੇਖੋ, ਪਵਿਤ੍ਰੀ....
ਫ਼ਾ. [بارِیک] ਵਿ- ਮਹੀਨ, ਪਤਲਾ। ੨. ਸੂਕ੍ਸ਼੍ਮ....
ਦੇਖੋ, ਸੂਕ੍ਸ਼੍ਮ. "ਸੂਖਮ ਦੇਹ ਬੰਧਹਿ ਬਹੁ ਜਟੂਆ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਫ਼ਾ. [توُ] ਸਰਵ- "ਤੂੰ ਅਕਾਲ ਪੁਰਖ ਨਾਹੀ ਸਿਰਿ ਕਾਲਾ." (ਮਾਰੂ ਸੋਲਹੇ ਮਃ ੧) "ਤੂੰ ਊਚ ਅਥਾਹੁ ਅਪਾਰ ਅਮੋਲਾ." (ਮਾਝ ਅਃ ਮਃ ੫)...
ਅ਼. [عقل] ਅ਼ਕ਼ਲ. ਸੰਗ੍ਯਾ- ਬੁੱਧਿ. ਅਸਲ ਵਿੱਚ ਅ਼ਕ਼ਲ ਦਾ ਅਰਥ ਉੱਠ ਦਾ ਨਿਉਲ ਹੈ, ਜੋ ਨਿਉਲ ਦੀ ਤਰ੍ਹਾਂ ਆਦਮੀ ਦੀ ਵ੍ਰਿੱਤੀ ਨੂੰ ਨਿਯਮਾਂ ਵਿੱਚ ਲੈ ਆਵੇ, ਸੋ ਅ਼ਕ਼ਲ ਹੈ। ੨. ਸਿਮ੍ਰਿਤਿ. ਯਾਦਦਾਸ਼ਤ। ੩. ਸੰ. ਵਿ- ਅਖੰਡ. "ਸਦਾ ਅਕਲ ਲਿਵ ਰਹੈ." (ਸਵੈਯੇ ਮਃ ੨. ਕੇ) ੪. ਅਵਯਵ (ਅੰਗ) ਬਿਨਾ। ੫. ਕਲਾ ਰਹਿਤ. ਭਾਵ- ਨਿਰਗੁਣ. "ਅਕਲ ਕਲਾਧਰ ਸੋਈ." (ਸਿਧਗੋਸਟਿ) ੬. ਕਰਤਾਰ. "ਜਿਸੁ ਗੁਰੁ ਤੇ ਅਕਲਗਤਿ ਜਾਣੀ." (ਗਉ ਅਃ ਮਃ ੫) ੭. ਸਿੰਧੀ. ਵਿ- ਨਾ ਜਾਣਿਆ ਹੋਇਆ....
ਅ਼. [لطیف] ਵਿ- ਪਵਿਤ੍ਰ। ੨. ਬਾਰੀਕ. ਸੂਖਮ. "ਜੇ ਤੂੰ ਅਕਲ ਲਤੀਫ." (ਸ. ਫਰੀਦ) ੩. ਕ੍ਰਿਪਾਲੁ। ੪. ਨੇਕ। ੫. ਸੰਗ੍ਯਾ- ਕਰਤਾਰ. ਪਾਰਬ੍ਰਹਮ....
ਅ਼. [فرید] ਫ਼ਰੀਦ. ਵਿ- ਅਦੁਤੀ. ਲਾਸਾਨੀ। ੨. ਸੰਗ੍ਯਾ- ਇੱਕ ਮਹਾਤਮਾ ਸੰਤ, ਜਿਨ੍ਹਾਂ ਦੀ ਸੰਖੇਪ- ਕਥਾ ਇਹ ਹੈ-#ਸ਼ੇਖ਼ ਫ਼ਰੀਦ ਜੀ ਦਾ ਜਨਮ ਸ਼ੇਖ ਜਲਾਲੁੱਦੀਨ ਸੁਲੈਮਾਨ ਦੇ ਘਰ (ਜੋ ਇਸਲਾਮ ਦੇ ਦੂਜੇ ਖਲੀਫਾ ਉਮਰ ਦੀ ਸੰਤਾਨ ਵਿੱਚੋਂ ਸਨ), ਮਾਤਾ ਮਰਿਯਮ ਦੇ ਉਦਰ ਤੋਂ ਕੋਠੀਵਾਲ ਪਿੰਡ ਵਿੱਚ (ਜੋ ਹੁਣ ਚਾਵਲੀ ਮਸ਼ਾਯਖ਼ ਕਰਕੇ ਪ੍ਰਸਿੱਧ ਹੈ). ਸੰਮਤ ੧੨੩੧ (ਸਨ ੧੧੭੩) ਵਿੱਚ ਹੋਇਆ. ਆਪ ਖ਼੍ਵਾਜਾ ਕੁਤਬੁੱਦੀਨ ਬਖ਼ਤਯਾਰ ਕਾਕੀ ਦੇ ਮੁਰੀਦ ਹੋਏ. ਫਰੀਦ ਜੀ ਵੱਡੇ ਵਿਦ੍ਵਾਨ, ਮਹਾ ਤਿਆਗੀ, ਪਰਮ ਤਪਸ੍ਵੀ ਅਰ ਕਰਤਾਰ ਦੇ ਅਨੰਨ (ਅਨਨ੍ਯ) ਉਪਾਸਕ ਸਨ. ਆਪ ਨੇ ਅਜੋਧਨ ਵਿੱਚ (ਜੋ ਹੁਣ ਪਾਕਪਟਨ ਅਰਥਾਤ ਪਾਕਪੱਤਨ ਸੱਦੀਦਾ ਹੈ), ਰਹਾਇਸ਼ ਕੀਤੀ.#ਫ਼ਰੀਦ ਜੀ ਦੀ ਇੱਕ ਸ਼ਾਦੀ ਨਾਸਿਰੁੱਦੀਨ ਮਹ਼ਮੂਦ ਬਾਦਸ਼ਾਹ ਦਿੱਲੀ ਦੀ ਪੁਤ੍ਰੀ ਹਜ਼ਬਰਾ ਨਾਲ ਹੋਈ. ਜਿਸ ਨੂੰ ਉਨ੍ਹਾਂ ਨੇ ਦਰਵੇਸ਼ੀ ਲਿਬਾਸ ਪਹਿਨਾਕੇ ਆਪਣੇ ਸਾਥ ਰੱਖਿਆ. ਇਸ ਤੋਂ ਛੁੱਟ ਤਿੰਨ ਹੋਰ ਇਸਤ੍ਰੀਆਂ ਫਰੀਦ ਜੀ ਦੇ ਪਹਿਲਾਂ ਸਨ. ਆਪ ਦੇ ਪੰਜ ਪੁਤ੍ਰ, ਤਿੰਨ ਪੁਤ੍ਰੀਆਂ ਉਪਜੀਆਂ. ਸੰਮਤ ੧੩੨੩ (ਸਨ ੧੨੬੬) ਵਿੱਚ ਫਰੀਦ ਜੀ ਦਾ ਦੇਹਾਂਤ ਪਾਕਪਟਨ ਹੋਇਆ¹ ਅਰ ਉਨ੍ਹਾਂ ਦੀ ਗੱਦੀ ਪੁਰ ਵਡਾ ਬੇਟਾ ਦੀਵਾਨ ਬਦਰੁੱਦੀਨ ਸੁਲੈਮਾਨ ਬੈਠਾ.#ਫਰੀਦ ਜੀ ਦੀ ਵੰਸ਼ਾਵਲੀ ਇਉਂ ਹੈ:-:#ਸ਼ੇਖ਼ ਜਮਾਲੁੱਦੀਨ#।#ਬਾਬਾ ਫ਼ਰੀਦੁੱਦੀਨ ਮਸਊਦ ਸ਼ਕਰਗੰਜ#।#ਦੀਵਾਨ ਬਦਰੁੱਦੀਨ ਸੁਲੈਮਾਨ#।#ਖ਼੍ਵਾਜਾ ਦੀਵਾਨ ਪੀਰ ਅ਼ਲਾਉੱਦੀਨ (ਮੌਜੇ ਦਰਯਾ)#।#ਖ਼੍ਵਾਜਾ ਦੀਵਾਨ ਪੀਰ ਮੁਇ਼ਜ਼ੁੱਦੀਨ#।#ਖ਼੍ਵਾਜਾ ਦੀਵਾਨ ਪੀਰਫ਼ਜ਼ਲ#।#ਖ਼੍ਵਾਜਾ ਮੁਨੱਵਰਸ਼ਾਹ#।#ਦੀਵਾਨ ਪੀਰ ਬਹਾਉੱਦੀਨ (ਹਾਰੂੰ)#।#ਦੀਵਾਨੇ ਸ਼ੇਖ ਅਹ਼ਮਦ ਸ਼ਾਹ#।#ਦੀਵਾਨ ਪੀਰ ਅ਼ਤ਼ਾਉੱਲਾ#।#ਖ਼੍ਵਾਜਾ ਸ਼ੇਖ ਮੁਹ਼ੰਮਦ#।#ਸ਼ੇਖਬ੍ਰਹਮ (ਇਬਰਾਹੀਮ)#ਸ਼੍ਰੀ ਗੁਰੂ ਨਾਨਕਦੇਵ ਜੀ ਦੀ ਮੁਲਾਕਾਤ "ਸ਼ੇਖ਼ ਬ੍ਰਹਮ" (ਸ਼ੇਖ਼ ਇਬਰਾਹੀਮ ਜੀ) ਨਾਲ (ਜਿਨ੍ਹਾਂ ਦੇ ਨਾਮ ਫਰੀਦ ਸਾਨੀ, ਬਲਰਾਜਾ, ਸਾਲਿਸ ਫਰੀਦ ਆਦਿਕ ਹਨ) ਦੋ ਵਾਰ ਹੋਈ. ਪੁਰਾਣੀਆਂ ਸਾਖੀਆਂ ਅਤੇ ਨਾਨਕ ਪ੍ਰਕਾਸ਼ ਵਿੱਚ ਭੀ ਸ਼ੇਖਬ੍ਰਹਮ ਹੀ ਨਾਮ ਆਉਂਦਾ ਹੈ.#"ਸ਼ੇਖ਼ ਫਰੀਦ ਪਟਨ ਹੈ ਜਹਿੰਵਾ,#ਸ਼ੇਖ਼ਬ੍ਰਹਮ ਤਬ ਬਸਈ ਤਹਿੰਵਾ,#ਤਿਹ ਕੇ ਮਿਲਨ ਹੇਤ ਗਤਿਦਾਈ#ਦੋਇ ਕੋਸ ਪਰ ਬੈਠੇ ਜਾਈ."#(ਨਾਪ੍ਰ ਉੱਤਰਾ ਅਃ ੩੩)#ਫਰੀਦਸਾਨੀ ਦਾ ਦੇਹਾਂਤ ਸੰਮਤ ੧੬੧੦ ਵਿੱਚ ਹੋਇਆ ਹੈ. ਇਸ ਲਈ ਗੁਰੂ ਨਾਨਕ ਸ੍ਵਾਮੀ ਦੇ ਸਮਕਾਲੀ ਸਨ. ਸ਼ੇਖ਼ ਫਰੀਦ ਜੀ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ. ਦੇਖੋ, ਗ੍ਰੰਥਸਾਹਿਬ। ੩. ਸ਼ੇਖ ਫਰੀਦ ਜਹਾਂਗੀਰ ਦਾ ਖ਼ਜ਼ਾਨਚੀ, ਜਿਸ ਨੇ ਬਲਬਗੜ੍ਹ ਦੀ ਤਸੀਲ ਵਿੱਚ ਸਨ ੧੬੦੭ ਵਿੱਚ ਫਰੀਦਾਬਾਦ ਵਸਾਇਆ ਹੈ....
ਵਿ- ਕ੍ਰਿਪਾਯੁਕ੍ਤ. ਕ੍ਰਿਪਾਵਾਲਾ. ਮਿਹਰਬਾਨ....
ਫ਼ਾ. [نیک] ਵਿ- ਹੱਛਾ. ਭਲਾ. ਉੱਤਮ. "ਖੀਵੀ ਨੇਕ ਜਨ." (ਵਾਰ ਰਾਮ ੩) ੨. ਬਹੁਤ. ਅਧਿਕ। ੩. ਹਿੰਦੀ. ਕ੍ਰਿ. ਵਿ- ਤਨਿਕ. ਥੋੜਾ। ੪. ਵਿ- ਨ- ਏਕ. ਅਨੇਕ. "ਨਰ ਨਾਨਰਨ ਨੇਕ ਮਤੰ." (ਕਲਕੀ) ਮਨੁੱਖ ਅਤੇ ਇਸਤ੍ਰੀਆਂ ਦੇ ਅਨੇਕ ਮਤ। ੫. ਅਞਾਣ ਲਿਖਾਰੀ ਨੇ ੪੦੫ ਵੇਂ ਚਰਿਤ੍ਰ ਵਿੱਚ ਨਕ੍ਰ ਦੀ ਥਾਂ ਨੇਕ ਸ਼ਬਦ ਲਿਖਦਿੱਤਾ ਹੈ- "ਤਹਾਂ ਬ੍ਰਿੰਦ ਬਾਜੀ ਬਹੇ ਨੇਕ ਜੈਸੇ." ਅੰਗ ੧੭੧. ਘੋੜੇ ਮਗਰਮੱਛ ਜੇਹੇ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....
ਦੇਖੋ, ਪਰਬ੍ਰਹਮ. "ਪਾਰਬ੍ਰਹਮ ਅਪਰੰਪਰ ਸੁਆਮੀ." (ਗਉ ਮਃ ੫)...