labānāलबाणा
ਸੰਗ੍ਯਾ- ਲਵਣ. (ਲੂਣ) ਦਾ ਵਣਿਜ ਕਰਨ ਵਾਲਾ ਵਪਾਰੀ. ਇੱਕ ਖਾਸ ਜਾਤੀ, ਜਿਸ ਦੀ ਪਿੰਡਾਂ ਵਿੱਚ ਲੂਣ ਵੇਚਣ ਕਾਰਣ ਇਹ ਸੰਗ੍ਯਾ- ਹੋਈ ਹੈ. ਲਬਾਣੇ ਲੋਕ ਬੈਲ ਆਦਿ ਪੁਰ ਸੌੱਦਾ ਲੱਦਕੇ ਦੇਸ਼ਾਂਤਰ ਜਾਇਆ ਕਰਦੇ ਸਨ. ਇਨ੍ਹਾਂ ਦੇ ਸਰਦਾਰ ਦੀ "ਨਾਇਕ" ਸੰਗ੍ਯਾ ਹੈ, ਜੋ ਸ਼ਾਦੀ ਆਦਿ ਉਤਸਵਾਂ ਪੁਰ ਹਰੇਕ ਤੋਂ ਇੱਕ ਰੁਪਯਾ ਭੇਟਾ ਲੈਂਦਾ ਹੈ.
संग्या- लवण. (लूण) दा वणिज करन वाला वपारी. इॱक खास जाती, जिस दी पिंडां विॱच लूण वेचण कारण इह संग्या- होई है. लबाणे लोक बैल आदि पुर सौॱदा लॱदके देशांतर जाइआ करदे सन. इन्हां दे सरदार दी "नाइक" संग्या है, जो शादी आदि उतसवां पुर हरेक तों इॱक रुपया भेटा लैंदा है.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਵਿ- ਸਲੂਣੇ ਰਸ ਵਾਲਾ. ਖਾਰਾ। ੨. ਸੁੰਦਰ. ਮਨੋਹਰ। ੩. ਸੰਗ੍ਯਾ- ਲੂਣ. ਨੂਣ. ਨਮਕ। ੪. ਸਿੰਧੁ ਦੇਸ਼। ੫. ਸਮੁੰਦਰ। ੬. ਸੁਮਾਲੀ ਦੀ ਪੁਤ੍ਰੀ ਕੁੰਭੀਨਸੀ ਦੇ ਉਦਰ ਤੋਂ ਮਧੁ ਦਾ ਪੁਤ੍ਰ ਇੱਕ ਦੈਤ (ਲਵਣਾਸੁਰ), ਜੋ ਮਥੁਰਾ ਦਾ ਰਾਜਾ ਸੀ. ਇਸ ਪਾਸ ਸ਼ਿਵ ਦਾ ਦਿੱਤਾ ਸ਼ੂਲ (ਨੇਜ਼ਾ) ਸੀ, ਜਿਸ ਕਰਕੇ ਕਿਸੇ ਤੋਂ ਜਿੱਤਿਆ ਨਹੀਂ ਜਾਂਦਾ ਸੀ. ਰਿਖੀਆਂ ਦੇ ਕਹਿਣ ਤੋਂ ਇਸ ਨੂੰ ਰਾਮਚੰਦ੍ਰ ਜੀ ਦੇ ਭਾਈ ਸ਼ਤ੍ਰੂਘਨ ਨੇ ਮਾਰਿਆ....
ਸੰ. ਲਵਣ. ਸੰਗ੍ਯਾ- ਨਮਕ. ਲੂਣ. "ਲੂਣ ਖਾਇ ਕਰਹਿ ਹਰਾਮਖੋਰੀ." (ਮਾਰੂ ਮਃ ੫) ੨. ਦੇਖੋ, ਲੂਨ ੨....
ਸੰ. वणिज. ਸੰਗ੍ਯਾ- ਵ੍ਯਾਪਾਰੀ. ਸੌਦਾਗਰ। ੨. ਵਪਾਰ ਦੀ ਸਾਮਗ੍ਰੀ. ਲੈਣ ਦੇਣ ਯੋਗ੍ਯ ਸਾਮਾਨ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਅ਼. [خاص] ਖ਼ਾਸ. ਵਿ- ਮੁੱਖ. ਪ੍ਰਧਾਨ. ਚੁਣਿਆ ਹੋਇਆ. ਵਿਸ਼ੇਸ। ੨. ਫ਼ਾ. [خواہِش] ਖ਼੍ਵਾਹਿਸ਼. ਸੰਗ੍ਯਾ- ਇੱਛਾ. ਲੋੜ. "ਕਿਸੀ ਵਸਤੁ ਕੀ ਖਾਸ ਨ ਰਹੀ." (ਗੁਪ੍ਰਸੂ)...
ਦੇਖੋ, ਜਾਤਿ. "ਜਾਤੀ ਦੈ ਕਿਆ ਹਥ, ਸਚੁ ਪਰਖੀਐ." (ਵਾਰ ਮਾਝ ਮਃ ੧) ੨. ਯਾਤ੍ਰੀ. ਯਾਤ੍ਰਾ ਕਰਨ ਵਾਲਾ. "ਜਉ ਤੁਮ ਤੀਰਥ, ਤਉ ਹਮ ਜਾਤੀ." (ਸੋਰ ਰਵਿਦਾਸ) ੩. ਜਾਣੀ. ਸਮਝੀ. "ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ." (ਗਉ ਮਃ ੫) "ਗਤਿ ਨਾਨਕ ਵਿਰਲੀਂ ਜਾਤੀ. (ਮਾਝ ਮਃ ੫) ੪. ਸੰ. ਸੰਗ੍ਯਾ- ਚਮੇਲੀ। ੫. ਮਾਲਤੀ। ੬. ਡਿੰਗ. ਹਾਥੀ। ੭. ਸ੍ਰੀ ਗੁਰੂ ਅਰਜਨਦੇਵ ਦਾ ਇੱਕ ਪ੍ਰੇਮੀ ਸਿੱਖ। ੮. ਅ਼. [ذاتی] ਜਾਤੀ. ਵਿ- ਆਪਣਾ. ਨਿਜਕਾ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਸੰਗ੍ਯਾ- ਹੇਤੁ. ਸਬਬ."ਜਿਨਿ ਕਾਰਣਿ ਗੁਰੂ ਵਿਸਾਰਿਆ." (ਵਾਰ ਵਡ ਮਃ ੩) ੨. ਕ੍ਰਿ. ਵਿ- ਵਾਸਤੇ. ਲਿਯੇ. "ਰੋਟੀਆ ਕਾਰਣਿ ਪੂਰਹਿ ਤਾਲ." (ਵਾਰ ਆਸਾ) ੩. ਸੰਗ੍ਯਾ- ਕਾਰਯ ਦਾ ਸਾਧਨ. ਸਾਮਗ੍ਰੀ. "ਕਾਰਣ ਕਰਤੇ ਵਸਿ ਹੈ." (ਵਾਰ ਮਾਝ ਮਃ ੨) "ਆਪੇ ਕਰਤਾ ਕਾਰਣ ਕਰਾਏ." (ਮਾਝ ਅਃ ਮਃ ੩) ਵਿਦ੍ਵਾਨਾਂ ਨੇ ਦੋ ਪ੍ਰਕਾਰ ਦੇ ਕਾਰਣ ਮੰਨੇ ਹਨ ਇੱਕ ਨਿਮਿੱਤ, ਜੇਹਾਕਿ ਕਪੜੇ ਦਾ ਜੁਲਾਹਾ, ਖੱਡੀ, ਨਲਕੀ ਆਦਿ. ਦੂਜਾ ਉਪਾਦਾਨ, ਜੇਹਾ ਕੱਪੜੇ ਦਾ ਸੂਤ, ਘੜੇ ਦਾ ਮਿੱਟੀ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸੰ. लोक्. ਧਾ- ਦੇਖਣਾ, ਬੋਲਣਾ, ਚਮਕਣਾ, ਪ੍ਰਕਾਸ਼ਿਤ ਹੋਣਾ। ੨. ਸੰਗ੍ਯਾ- ਭੁਵਨ. ਬ੍ਰਹਮਾਂਡ ਦਾ ਹਿੱਸਾ. ਤ਼ਬਕ. ਦੇਖੋ, ਸਾਤ ਆਕਾਸ ਅਤੇ ਸਾਤ ਪਾਤਾਲ। ੩. ਬ੍ਰਹਮਾਦਿ ਦੇਵਤਿਆਂ ਦੇ ਰਹਿਣ ਦੀਆਂ ਪੁਰੀਆਂ "ਇੰਦ੍ਰਲੋਕ ਸਿਵਲੋਕਹਿ ਜੈਬੋ." (ਧਨਾ ਕਬੀਰ) ੪. ਲੋਗ. ਜਨ. "ਲੋਕ ਅਵਗਣਾ ਕੀ ਬੰਨੈ ਗੰਠੜੀ." (ਮਃ ੧. ਵਾਰ ਮਾਰੂ ੧) ੫. ਖੁਲ੍ਹੀ ਥਾਂ। ੬. ਦਰਸ਼ਨ. ਦੀਦਾਰ। ੭. ਜਨ ਸਮੁਦਾਯ (ਗਰੋਹ) ਵਾਸਤੇ ਭੀ ਲੋਕ ਸ਼ਬਦ ਵਰਤੀਦਾ ਹੈ, ਜੈਸੇ- ਸਿੱਖ ਲੋਕ, ਹਿੰਦੂ ਲੋਕ, ਅੰਗ੍ਰੇਜ਼ ਲੋਕ ਆਦਿ....
ਸੰਗ੍ਯਾ- ਬਲਦ. ਦੇਖੋ, ਬੈਲੁ। ੨. ਭਾਵ- ਮੂਰਖ. ਪਸ਼ੂ। ੩. ਵ੍ਯਸਨ. ਐਬ। ੪. ਸੰ. ਵਿ- ਬਿਲ (ਖੁੱਡ) ਵਿੱਚ ਰਹਿਣ ਵਾਲਾ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਸੰਗ੍ਯਾ- ਪੁਲ. ਦੇਖੋ, ਪੁਰਸਲਾਤ। ੨. ਦੋ ਗਜ਼ ਦਾ ਮਾਪ. ਚਾਰ ਹੱਥ ਪ੍ਰਮਾਣ। ੩. ਪੁੜ. ਪੁਟ. "ਦੁਇ ਪੁਰ ਜੋਰਿ ਰਸਾਈ ਭਾਠੀ." (ਰਾਮ ਕਬੀਰ) "ਦੁਹੂੰ ਪੁਰਨ ਮੇ ਆਇਕੈ ਸਾਬਤ ਗਯਾ ਨ ਕੋਇ." (ਚਰਿਤ੍ਰ ੮੧) ੪. ਸੰ. ਨਗਰ. ਸ਼ਹਿਰ. "ਪੁਰ ਮਹਿ ਕਿਯੋ ਪਯਾਨ." (ਨਾਪ੍ਰ) ੫. ਘਰ ਰਹਿਣ ਦਾ ਅਸਥਾਨ। ੬. ਅਟਾਰੀ। ੭. ਲੋਕ. ਭੁਵਨ। ੮. ਦੇਹ. ਸ਼ਰੀਰ। ੯. ਕਿਲਾ. ਦੁਰਗ। ੧੦. ਫ਼ਾ. [پُر] ਵਿ- ਪੂਰ੍ਣ. ਭਰਿਆ ਹੋਇਆ. "ਨਾਨਕ ਪੁਰ ਦਰ ਬੇਪਰਵਾਹ." (ਵਾਰ ਸੂਹੀ ਮਃ ੧) ੧੧. ਪੂਰਾ. ਮੁਕੰਮਲ। ੧੨. ਪੰਜਾਬੀ ਵਿੱਚ ਉੱਪਰ (ਊਪਰ) ਦਾ ਸੰਖੇਪ ਪੁਰ ਹੈ....
ਦੇਸ਼- ਅੰਤਰ. ਸੰਗ੍ਯਾ- ਵਿਦੇਸ਼. ਦੂਜਾ ਦੇਸ਼. ਪਰਦੇਸ਼....
ਪੈਦਾ ਕੀਤਾ. ਉਪਜਾਇਆ. "ਧਨੁ ਜਨਨੀ ਜਿਨਿ ਜਾਇਆ." (ਸ੍ਰੀ ਮਃ ੩) ੨. ਪੈਦਾ ਹੋਇਆ. ਉਪਜਿਆ. "ਨਾ ਓਹ ਮਰੈ ਨ ਜਾਇਆ." (ਭੈਰ ਮਃ ੩) ੩. ਸੰ. ਜਾਯਾ. ਮਾਤਾ. ਮਾਂ। ੪. ਜੋਰੂ. ਭਾਰਯਾ. ਵਹੁਟੀ. ਦੇਖੋ, ਜਾਯਾ ਨੰਃ ੧. "ਤਹ ਮਾਤ ਨ ਬੰਧੁ ਨ ਮੀਤ ਨ ਜਾਇਆ." (ਮਾਰੂ ਮਃ ੫) ੫. ਅ਼. [ضاعِع] ਜਾਇਅ਼. ਵਿ- ਵ੍ਯਰਥ. ਨਿਸਫਲ। ੬. ਖ਼ਰਾਬ. ਨਿਕੰਮਾ....
ਫ਼ਾ. [سردار] ਪ੍ਰਧਾਨ. ਮੁਖੀਆ. ਸ਼ਿਰੋਮਣਿ। ੨. ਦੇਖੋ, ਸਰਦ ੩. ਸਾਲ. ਵਰ੍ਹਾ. "ਸਰਦਾਰ ਬਿੰਸਤਿਚਾਰ ਕਲਿਅਵਤਾਰ ਛਤ੍ਰ ਫਿਰਾਈਅੰ." (ਕਲਕੀ) ਚੌਬੀਸ ਵਰ੍ਹੇ ਕਲਿਅਵਤਾਰ (ਕਲਕੀ ਅਵਤਾਰ) ਸਿਰ ਤੇ ਛਤਰ ਫਿਰਾਵੇਗਾ. ਭਾਵ- ਰਾਜ ਕਰੇਗਾ....
ਸੰ. ਨਾਯਕ. ਸੰਗ੍ਯਾ- ਆਪਣੇ ਪਿੱਛੇ ਹੋਰਨਾਂ ਨੂੰ ਲਾਉਣ ਵਾਲਾ. ਨੇਤਾ. ਆਗੂ। ੨. ਸ੍ਵਾਮੀ. ਮਾਲਿਕ। ੩. ਵਣਜਾਰਿਆਂ ਦਾ ਸਰਦਾਰ ਸਾਰੇ ਵਣਜਾਰਿਆਂ ਨੂੰ ਆਪਣੇ ਪਿੱਛੇ ਤੋਰਨ ਵਾਲਾ. ਦੇਖੋ, ਲਬਾਣਾ ਅਤੇ ਨਾਇਕੁ ੨। ੪. ਕਾਵ੍ਯ ਅਨੁਸਾਰ ਸ਼੍ਰਿੰਗਾਰਰਸ ਦਾ ਆਧਾਰ ਰੂਪ ਯੁਵਾ ਪੁਰੁਸ, ਯਥਾ-#"ਸੁੰਦਰ ਗੁਣਮੰਦਿਰ ਯੁਵਾ ਯੁਵਤਿ ਵਿਲੋਕੈਂ ਜਾਂਹਿ।#ਕਵਿਤਾ ਰਾਗ ਰਸਗ੍ਯ ਜੋ ਨਾਯਕ ਕਹਿਯੇ ਤਾਂਹਿ."#(ਜਗਦਵਿਨੋਦ) "ਅਭਿਮਾਨੀ ਤ੍ਯਾਗੀ ਤਰੁਣ ਕੋਕਕਲਾਨ ਪ੍ਰਬੀਨ। ਭਬ੍ਯ ਕ੍ਸ਼੍ਮੀ ਸੁੰਦਰ ਧਨੀ ਸੁਚਿ ਰੁਚਿ ਸਦਾ ਕੁਲੀਨ." (ਰਸਿਕਪ੍ਰਿਯਾ)¹#੫. ਕਿਸੇ ਕਾਵ੍ਯਚਰਿਤ੍ਰ ਅਥਵਾ ਨਾਟਕ ਦਾ ਪ੍ਰਧਾਨ ਪੁਰੁਸ. Hero ਜੈਸੇ ਰਾਮਾਇਣ ਦੇ ਨਾਇਕ ਸ਼੍ਰੀ ਰਾਮ....
ਸਾਦਾ ਦਾ ਇਸਤ੍ਰੀ ਲਿੰਗ। ੨. ਫ਼ਾ. [سعدی] ਸ਼ੈਖ ਸਅ਼ਦੀ. ਸ਼ੀਰਾਜ਼ ਨਿਵਾਸੀ ਫਾਰਸੀ ਦਾ ਪ੍ਰਸਿੱਧ ਕਵੀ. ਇਸ ਦਾ ਜਨਮ ਸਨ ੧੧੭੫ ਅਤੇ ਦੇਹਾਂਤ ਸਨ ੧੨੯੨ ਨੂੰ ਹੋਇਆ. ਇਸ ਦੀਆਂ ਲਿਖੀਆਂ ਅਨੇਕ ਕਿਤਾਬਾਂ- ਗੁਲਿਸ੍ਤਾਂ, ਬੋਸ੍ਤਾਂ, ਪੰਦਨਾਮਾ, ਆਦਿ ਜਗਤ ਪ੍ਰਸਿੱਧ ਹਨ। ੩. [شادی] ਸ਼ਾਦੀ. ਖ਼ੁਸ਼ੀ. ਆਨੰਦ। ੪. ਵਿਆਹ। ੫. ਦੇਖੋ, ਸਾਦਿ....
ਫ਼ਾ. [ہریک] ਵਿ- ਹਰਯਕ. ਪ੍ਰਤ੍ਯੇਕ....
ਸੰਗ੍ਯਾ- ਅਰਪਣ ਯੋਗ੍ਯ ਵਸਤੁ. ਉਪਹਾਰ. ਨਜਰ। ੨. ਧਰਮਗ੍ਰੰਥਾਂ ਦਾ ਮੁੱਲ (ਕੀਮਤ) ਕਹਿਣ ਦੀ ਥਾਂ, ਸਨਮਾਨ ਲਈ ਭੇਟਾ ਸ਼ਬਦ ਵਰਤਿਆ ਜਾਂਦਾ ਹੈ, ਜਿਵੇਂ- ਸ਼੍ਰੀਗੁਰੂ ਗ੍ਰੰਥਸਾਹਿਬ ਜੀ ਦੀ ਜਿਲਦ ਸਮੇਤ ਭੇਟਾ ੫੦ ਰੁਪਯੇ ਹੈ....