lasūrhāलसूड़ा
ਸੰਗ੍ਯਾ- ਲਸੋੜਾ. ਇੱਕ ਫਲਦਾਰ ਬਿਰਛ, ਜਿਸ ਦੇ ਫਲ ਬੇਰ ਦੇ ਆਕਾਰ ਦੇ ਲੇਸਦਾਰ ਰਸ ਵਾਲੇ ਹੁੰਦੇ ਹਨ. ਇਹ ਅਨੇਕ ਦਵਾਈਆਂ ਵਿੱਚ ਵਰਤੀਦਾ ਹੈ. Cordia Myxa। ੨. ਦੰਦਾਂ ਦਾ ਮੂਲ ਦਾ ਮਾਸ ਮਸੂੜਾ. (gum)
संग्या- लसोड़ा. इॱक फलदार बिरछ, जिस दे फल बेर दे आकार दे लेसदार रस वाले हुंदे हन. इह अनेक दवाईआं विॱच वरतीदा है. Cordia Myxa। २. दंदां दा मूल दा मास मसूड़ा. (gum)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਬਿਰਖ ੧....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਬਦਰ ਅਤੇ ਬਦਰੀ. ਸੰਗ੍ਯਾ- ਬੇਰੀ ਦਾ ਬਿਰਛ ਅਤੇ ਫਲ। ੨. ਰੱਸਾ. ਫੰਧਾ. ਦੇਖੋ, ਬੇੜ. "ਬੇਰ ਬਨੇ ਤਿਨ ਨੇਤ੍ਰਨ ਕੇ." (ਕ੍ਰਿਸਨਾਵ) ੩. ਚਿਰ. ਦੇਰ. ਢਿੱਲ। ੪. ਵੇਲਾ. ਸਮਾਂ. "ਬਿਸਰ ਨ ਕਾਹੂ ਬੇਰੇ." (ਬਿਲਾ ਮਃ ੫) ੫. ਸੰ. ਸ਼ਰੀਰ. ਦੇਹ. ਦੇਖੋ, ਕੁਬੇਰ....
ਸੰ. ਸੰਗ੍ਯਾ- ਸ੍ਵਰੂਪ (ਸਰੂਪ). ਸੂਰਤ. "ਹੁਕਮੀ ਹੋਵਨਿ ਆਕਾਰ." (ਜਪੁ) ੨. ਕ਼ੱਦ. ਡੀਲ। ੩. ਬਣਾਉਟ। ੪. ਚਿੰਨ੍ਹ. ਨਿਸ਼ਾਨ....
ਸੰ. ਵਿ- ਨਾ ਇੱਕ. ਇੱਕ ਤੋਂ ਵੱਧ. ਬਹੁਤ. ਨਾਨਾ. "ਅਨੇਕ ਉਪਾਵ ਕਰੀ ਗੁਰ ਕਾਰਣਿ."#(ਸੂਹੀ ਅਃ ਮਃ ੪)...
ਕ੍ਰਿ. ਵਿ- ਬਿਲਕੁਲ. ਮੂਲੋਂ "ਐਸਾ ਕੰਮ ਮੂਲੇ ਨ ਕੀਚੈ, ਜਿਤੁ ਅੰਤਿ ਪਛੋਤਾਈਐ." (ਅਨੰਦੁ) ੨. ਸੰ. ਸੰਗ੍ਯਾ- ਜੜ. "ਮੂਲ ਬਿਨਾ ਸਾਖਾ ਕਤੁ ਆਹੈ?" (ਭੈਰ ਮਃ ੫) ੩. ਵਪਾਰ ਲਈ ਪੂੰਜੀ. ਮੂਲਧਨ. "ਖੋਵੈ ਮੂਲ ਲਾਭ ਨਹਿ" ਪਾਵੈ." (ਗੁਪ੍ਰਸੂ) ੪. ਅਸਲ ਮਜਮੂਨ, ਜਿਸ ਪੁਰ ਟੀਕਾ ਟਿੱਪਣੀ ਲਿਖੀ ਜਾਵੇ. Text। ੫. ਮੁੱਢ. ਆਦਿ. ਭਾਵ- ਕਰਤਾਰ. "ਮੂਲਿ ਲਾਗੇ ਸੇ ਜਨ ਪਰਵਾਣੁ। ××× ਡਾਲੀ ਲਾਗੈ ਨਿਹਫਲ ਜਾਈ ॥" (ਆਸਾ ਮਃ ੩) ਡਾਲੀ ਤੋਂ ਭਾਵ ਦੇਵੀ ਦੇਵਤਾ ਅਤੇ ਜਗਤ ਹੈ। ੬. ਅਸਲਿਯਤ। ੭. ਉੱਨੀਹਵਾਂ ਨਛਤ੍ਰ। ੮. ਗਾਜਰ ਮੂਲੀ ਆਦਿਕ ਜਮੀਨ ਅੰਦਰ ਹੋਣ ਵਾਲੇ ਪਦਾਰਥ। ੯. ਸੰ. मूल्. ਧਾ- ਜੜੇ ਜਾਣਾ, ਦ੍ਰਿੜ੍ਹ ਹੋਣਾ, ਵਧਣਾ, ਜੜ ਪਕੜਨਾ। ੧੦. ਦੇਖੋ, ਮੂਲ੍ਯ....
ਸੰ. मास्. ਸੰਗ੍ਯਾ- ਮਹੀਨਾ. ਨਿਰੁਕ੍ਤ ਨੇ ਅਰਥ ਕੀਤਾ ਹੈ ਕਿ ਜੋ ਸਮੇਂ ਨੂੰ ਮਾਪੇ (ਮਿਣੇ) ਉਹ ਮਾਸ ਹੈ. ਵਿਸਨੁਪੁਰਾਣ ਵਿੱਚ ਮਹੀਨੇ ਦੇ ਚਾਰ ਭੇਦ ਲਿਖੇ ਹਨ-#(ੳ) ਚਾਨਣੇ ਪੱਖ ਦੀ ਏਕਮ ਤੋਂ ਅਮਾਵਸ੍ਯਾ ਤੀਕ ਦਾ "ਚਾਂਦ੍ਰਮਾਸ" ਇਹ ੩੦ ਤਿਥਾਂ ਦਾ ਹੁੰਦਾ ਹੈ. ਹਨੇਰੇ ਪੱਖ ਦੀ ਏਕਮ ਤੋਂ ਪੂਰਨਮਾਸ਼ੀ ਤਕ ੩੦ ਤਿਥਾਂ ਦੀ ਭੀ ਚਾਂਦ੍ਰਮਾਸ ਹੈ.#(ਅ) ਕਿਸੇ ਤਿਥਿ ਤੋਂ ਕਿਸੇ ਤਿਥਿ ਤੀਕ ਤੀਹ ਦਿਨ ਗਿਣਨ ਕਰਕੇ ਹੋਇਆ ਮਹੀਨਾ "ਸਾਵਨਮਾਸ."#(ੲ) ਜਿਤਨੇ ਸਮੇਂ ਵਿੱਚ ਸੂਰਜ ਇੱਕ ਰਾਸ਼ਿ ਨੂੰ ਭੋਗੇ "ਸੌਰਮਾਸ." ਇਹ ੨੯, ੩੦, ੩੧ ਅਤੇ ੩੨ ਦਿਨਾਂ ਦਾ ਹੁੰਦਾ ਹੈ.#(ਸ) ਜਿਤਨੇ ਦਿਨਾਂ ਵਿੱਚ ਸਾਰੇ ਨਕ੍ਸ਼੍ਤ੍ਰ ਆਪਣਾ ਚਕ੍ਰ ਪੂਰਾ ਕਰਨ, ਉਹ "ਨਾਕ੍ਸ਼੍ਤ੍ਰਮਾਸ." ਇਹ ਅਸ਼੍ਵਿਨੀ ਨਛਤ੍ਰ ਤੋਂ ਆਰੰਭ ਹੋਕੇ ਰੇਵਤੀ ਨਕ੍ਸ਼੍ਤ੍ਰ ਤੇ ਸਮਾਪਤ ਹੁੰਦਾ ਹੈ. "ਉਰਜ ਮਾਸ ਕੀ ਪੂਰਨਮਾਸੀ." (ਨਾਪ੍ਰ) ਉਰ੍ਜ (ਕੱਤਕ) ਦੀ ਪੂਰਨਮਾਸੀ। ੨. ਚੰਦ੍ਰਮਾ। ੩. ਸੰ. ਮਾਂਸ. "ਹਡੁ ਚੰਮੁ ਤਨੁ ਮਾਸ." (ਮਃ ੧. ਵਾਰ ਮਲਾ) ੪. ਭਾਵ- ਦੇਹ. ਸ਼ਰੀਰ. "ਸਾਸੁ ਮਾਸੁ ਸਭ ਜੀਉ ਤੁਮਾਰਾ." (ਧਨਾ ਮਃ ੧) "ਪ੍ਰਿਥਮੇ ਸਾਸ ਨ ਮਾਸ ਸਨ." (ਭਾਗੁ) ੫. ਫ਼ਾ. [ماش] ਮਾਸ਼. ਮਾਂਹ. ਸੰ. ਮਾਸ. ਉੜਦ. ਦੇਖੋ, ਮਾਂਹ ੨। ੬. ਅ਼. [معش] ਮਆ਼ਸ਼. ਗੁਜ਼ਾਰਾ. ਨਿਰਵਾਹ ਦਾ ਸਾਧਨ। ੭. ਰੋਜ਼ੀ. ਉਪਜੀਵਿਕਾ....
ਸੰਗ੍ਯਾ- ਜਬਾੜੇ ਦਾ ਉਹ ਮਾਸ, ਜਿਸ ਵਿੱਚ ਦੰਦ ਦਾੜ੍ਹ ਜੜੇ ਰਹਿਂਦੇ ਹਨ (gum)....