lahauraलहौर
ਲਵਪੁਰ. ਰਾਮਚੰਦ੍ਰ ਜੀ ਦੇ ਬੇਟੇ ਲਵ ਦਾ ਵਸਾਇਆ ਰਾਵੀ (ਏਰਾਵਤੀ) ਕਿਨਾਰੇ ਨਗਰ, ਜੋ ਪੰਜਾਬ ਦੀ ਰਾਜਧਾਨੀ ਹੈ,¹ ਦੇਖੋ, ਵਿਚਿਤ੍ਰਨਾਟਕ ਅਃ ੨, ਅੰਕ ੨੪. ਲਹੌਰ ਤੇ ਸੋਲੰਕੀ, ਭੱਟੀ ਅਤੇ ਚੁਹਾਨ ਰਾਜਪੂਤਾਂ ਦਾ ਸਿਲਸਿਲੇਵਾਰ ਚਿਰ ਤੀਕ ਕਬਜਾ ਰਿਹਾ, ਫੇਰ ਇਹ ਬ੍ਰਾਹਮਣਾਂ ਦੇ ਅਧਿਕਾਰ ਵਿੱਚ ਆਇਆ. ਸੁਬਕਤਗੀਨ ਨੇ ਜਯਪਾਲ ਅਤੇ ਅਨੰਗਪਾਲ ਨੂੰ ਜਿੱਤਕੇ ਸਨ ੧੦੦੨ ਵਿੱਚ ਮੁਸਲਮਾਨੀ ਰਾਜ ਕਾਇਮ ਕੀਤਾ. ਸੁਬਕਤਗੀਨ ਦੇ ਪੁਤ੍ਰ ਮਹਮੂਦ ਨੇ ਲਹੌਰ ਦਾ ਨਾਉਂ "ਮਹਮੂਦਪੁਰ" ਰੱਖਿਆ ਸੀ. ਜੋ ਉਸ ਦੇ ਸਿੱਕੇ ਵਿੱਚ ਦੇਖੀਦਾ ਹੈ.#ਤੈਮੂਰ ਨੇ ਸਨ ੧੩੯੮ ਵਿੱਚ ਲਹੌਰ ਫਤੇ ਕੀਤਾ. ਇਹ ਕੁਝ ਕਾਲ ਲੋਦੀਆਂ ਦੀ ਹੁਕੂਮਤ ਅੰਦਰ ਭੀ ਰਿਹਾ. ਸਨ ੧੫੨੪ ਵਿੱਚ ਬਾਬਰ ਨੇ ਫ਼ਤੇ ਕਰਕੇ ਮੁਗਲਰਾਜ ਥਾਪਿਆ. ਬਾਦਸ਼ਾਹ ਅਕਬਰ ਜਹਾਂਗੀਰ ਅਤੇ ਸ਼ਾਹਜਹਾਂ ਨੇ ਆਪਣੇ ਆਪਣੇ ਸਮੇਂ ਕਿਲੇ ਦੀਆਂ ਇਮਾਰਤਾਂ ਬਣਵਾਈਆਂ. ਔਰੰਗਜ਼ੇਬ ਨੇ ਕਿਲੇ ਦੇ ਸਾਮ੍ਹਣੇ ਆਲੀਸ਼ਾਨ ਮਸੀਤ ਬਣਵਾਈ.#ਮਹਾਰਾਜਾ ਰਣਜੀਤਸਿੰਘ ਨੇ ਸਨ ੧੭੯੯ ਵਿੱਚ ਲਹੌਰ ਫਤੇ ਕਰਕੇ ਸਿੱਖਰਾਜ ਕਾਇਮ ਕੀਤਾ. ਇਸ ਪ੍ਰਸਿੱਧ ਸ਼ਹਿਰ ਦਾ ਸਿੱਖ ਇਤਿਹਾਸ ਨਾਲ ਗਾੜ੍ਹਾ ਸੰਬੰਧ ਹੈ. ੨੯ ਮਾਰਚ ਸਨ ੧੮੪੯ ਨੂੰ ਲਹੌਰ ਅੰਗ੍ਰੇਜਾਂ ਦੇ ਅਧਿਕਾਰ ਵਿੱਚ ਆਇਆ. ਦੇਖੋ, ਪੰਜਾਬ#ਰੇਲ ਦੇ ਰਸਤੇ ਲਹੌਰ ਤੋਂ ਕਲਕੱਤਾ ੧੧੯੯, ਪੇਸ਼ਾਵਰ ੨੮੮ ਅਤੇ ਬੰਬਈ ੧੧੪੬ ਮੀਲ ਹੈ. ਜਨਸੰਖ੍ਯਾ ੨੭੯, ੫੫੮ ਹੈ.#ਲਹੌਰ ਪਰਥਾਇ ਗੁਰੂ ਨਾਨਕਸਾਹਿਬ ਅਤੇ ਗੁਰੂ ਅਮਰਦਾਸ ਜੀ ਦੇ ਵਾਕ ਜੋ ਵਾਰਾਂ ਤੋਂ ਵਧੀਕ ਸਲੋਕਾਂ ਵਿੱਚ ਦੇਖੇ ਜਾਂਦੇ ਹਨ, ਉਨ੍ਹਾਂ ਦਾ ਨਿਰਣਾ "ਲਾਹੋਰ" ਸ਼ਬਦ ਵਿੱਚ ਦੇਖੋ.#ਲਹੌਰ ਵਿੱਚ ਸਤਿਗੁਰਾਂ ਅਤੇ ਸ਼ਹੀਦਾਂ ਦੇ ਇਹ ਪਵਿਤ੍ਰ ਅਸਥਾਨ ਹਨ-#(੧) ਜਵਾਹਰਮੱਲ ਦੇ ਚੌਹੱਟੇ ਪਾਸ ਸ਼੍ਰੀ ਗੁਰੂ ਨਾਨਕਦੇਵ ਜੀ ਦਾ ਗੁਰਦ੍ਵਾਰਾ ਹੈ. ਇੱਥੇ ਸਤਿਗੁਰੂ ਨੇ ਦੁਨੀਚੰਦ ਨੂੰ ਪਾਖੰਡਰੂਪ ਸ਼੍ਰਾੱਧਕਰਮ ਤੋਂ ਵਰਜਕੇ ਗੁਰਸਿੱਖੀ ਬਖ਼ਸ਼ੀ ਸੀ. ਇਹ ਅਸਥਾਨ ਸਿਰੀਆਂ ਵਾਲੇ ਮਹੱਲੇ ਪਾਸ ਹੈ. ਗੁਰਦ੍ਵਾਰਾ ਬਣਿਆ ਹੋਇਆ ਹੈ, ਸਿੱਘ ਪੁਜਾਰੀ ਹੈ.#(੨) ਚੂਨੀਮੰਡੀ ਵਿੱਚ ਸ਼੍ਰੀ ਗੁਰੂ ਰਾਮਦਾਸ ਜੀ ਦਾ ਜਨਮ ਅਸਥਾਨ ਹੈ. ਦਰਬਾਰ ਸੁੰਦਰ ਬਣਿਆ ਹੋਇਆ ਹੈ. ਨਾਲ ਅੱਠ ਦੁਕਾਨਾਂ ਹਨ. ਪੁਜਾਰੀ ਸਿੰਘ ਹੈ.#(੩) ਜਨਮ ਅਸਥਾਨ ਦੇ ਪਾਸ ਹੀ ਸ਼੍ਰੀ ਗੁਰੂ ਰਾਮਦਾਸ ਜੀ ਦੀ ਧਰਮਸ਼ਾਲਾ ਹੈ. ਇਸ ਹਾਤੇ ਅੰਦਰ ਹੀ ਸ਼੍ਰੀ ਗੁਰੂ ਅਰਜਨਸਾਹਿਬ ਜੀ ਦਾ ਦੀਵਾਨਖਾਨਾ ਭੀ ਹੈ. ਇਸ ਦੇ ਨਾਲ ਚਾਰ ਦੁਕਾਨਾਂ ਅਤੇ ਅਠਾਰਾਂ ਘੁਮਾਉਂ ਜ਼ਮੀਨ ਪਿੰਡ ਰਾਣਾ ਭੱਟੀ, ਤਸੀਲ ਸ਼ਾਹਦਰਾ ਜਿਲਾ ਸ਼ੇਖੂਪੁਰਾ ਵਿੱਚ ਹੈ.#ਇਸੇ ਥਾਂ ਤੋਂ- "ਮੇਰਾ ਮਨੁ ਲੋਚੈ ਗੁਰਦਰਸਨ ਤਾਈ"- ਸ਼ਬਦ ਲਿਖਕੇ ਗੁਰੂਸਾਹਿਬ ਨੇ ਪਿਤਾ ਜੀ ਪਾਸ ਅਮ੍ਰਿਤਸਰ ਭੇਜਿਆ ਸੀ.#(੪) ਕਿਲੇ ਦੇ ਸਾਮ੍ਹਣੇ ਸ਼੍ਰੀ ਗੁਰੂ ਅਰਜਨਸਾਹਿਬ ਦਾ ਦੇਹਰਾ ਹੈ, ਜਿੱਥੇ ਜੇਠ ਸੁਦੀ ੪. ਸੰਮਤ ੧੬੬੩ ਨੂੰ ਜੋਤੀ ਜੋਤਿ ਸਮਾਏ ਹਨ. ਦਰਬਾਰ ਸੁੰਦਰ ਬਣਿਆ ਹੋਇਆ ਹੈ. ਦੀਵਾਨਖਾਨਾ ਭੀ ਮਨੋਹਰ ਹੈ. ਨਿੱਤ ਕੀਰਤਨ ਹੁੰਦਾ ਹੈ. ਮਹਾਰਾਜਾ ਰਣਜੀਤਸਿੰਘ ਦੀ ਲਾਈ ਜਾਗੀਰ ਪਿੰਡ ਨੰਦੀਪੁਰ ਜਿਲਾ ਸਿਆਲਕੋਟ ਤਸੀਲ ਡਸਕਾ ਵਿੱਚ ਹੈ, ਜਿਸ ਦਾ ਰਕਬਾ ੫੮੯ ਵਿੱਘੇ ਹੈ, ਅਤੇ ੫੦ ਰੁਪਯੇ ਸਾਲਨਾ ਪਿੰਡ ਕੁਤਬਾ ਤਸੀਲ ਕੁਸੂਰ ਤੋਂ ਮਿਲਦੇ ਹਨ. ੯੦ ਰੁਪਯੇ ਰਿਆਸਤ ਨਾਭੇ ਵੱਲੋਂ ਹਨ. ਜੇਠ ਸੁਦੀ ੪. ਨੂੰ ਮੇਲਾ ਹੁੰਦਾ ਹੈ, ਪੁਜਾਰੀ ਸਿੰਘ ਹਨ. ਇਸ ਗੁਰਦ੍ਵਾਰੇ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਦਾ ਦੰਦਖੰਡ ਦਾ ਇੱਕ ਕੰਘਾ ਹੈ, ਜਿਸ ਦੇ ੩੮ ਦੰਦੇ ਹਨ, ਦੋ ਦੰਦੇ ਟੁੱਟੇ ਹੋਏ ਹਨ.#(੫) ਲਹੌਰ ਕਿਲੇ ਤੋਂ ਦੌ ਸੌ ਕਦਮ ਦੱਖਣ ਵੱਲ ਲਾਲ ਕੂਆ ਅਥਵਾ ਲਾਲ ਖੂਹੀ ਹੈ. ਇਹ ਚੰਦੂ ਦੇ ਘਰ ਵਿੱਚ ਸੀ. ਇਸ ਦੇ ਜਲ ਨਾਲ ਸ਼੍ਰੀ ਗੁਰੂ ਅਰਜਨ ਦੇਵ ਨੇ ਕਈ ਵਾਰ ਸਨਾਨ ਕੀਤਾ ਸੀ. ਇੱਥੇ ਛੋਟਾ ਜਿਹਾ ਮੰਜੀਸਾਹਿਬ ਹੈ. ਸ਼੍ਰੀ ਗੁਰੂ ਗ੍ਰੰਥਸਾਹਿਬ ਦਾ ਪ੍ਰਕਾਸ਼ ਹੁੰਦਾ ਹੈ. ਇਸ ਗੁਰਦ੍ਵਾਰੇ ਨਾਲ ਇੱਕ ਦੁਕਾਨ, ੨੧. ਕਨਾਲ ੧੪. ਮਰਲੇ ਜਮੀਨ ਪਿੰਡ ਖੋਖਰ, ਤਸੀਲ ਲਹੌਰ ਵਿੱਚ ਹੈ. ਪੁਜਾਰੀ ਸਿੰਘ ਹੈ. ਇੱਥੇ ਤੀਹ ਚਾਲੀ ਗੁੰਗੇ ਭੀ ਰਹਿਂਦੇ ਹਨ.#(੬) ਡੱਬੀ ਬਾਜਾਰ ਵਿੱਚ ਸ਼੍ਰੀ ਗੁਰੂ ਅਰਜਨਦੇਵ ਜੀ ਦੀ ਬਾਵਲੀ ਹੈ. ਇਹ ਛੱਜੂ ਵਪਾਰੀ ਦੇ ਅਰਪੇ ਹੋਏ ਧਨ ਤੋਂ ਗੁਰੂਸਾਹਿਬ ਨੇ ਲਵਾਈ ਸੀ. ਬਾਦਸ਼ਾਹ ਸ਼ਾਹਜਹਾਂ ਦੇ ਸਮੇਂ ਇਹ ਅੱਟੀ ਗਈ ਸੀ. ਮਹਾਰਾਜਾ ਰਣਜੀਤਸਿੰਘ ਜੀ ਨੇ ਫੇਰ ਪ੍ਰਗਟ ਕੀਤੀ. ਇਸ ਨਾਲ ੧੧੨ ਹੱਟਾਂ ਹਨ, ਜਿਨ੍ਹਾਂ ਦੀ ਚੋਖੀ ਆਮਦਨ ਹੈ.#(੭) ਮੁਜੰਗ ਵਿੱਚ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਅਸਥਾਨ ਹੈ, ਜਿੱਥੇ ਬਹੁਤ ਚਿਰ ਗੁਰੂਸਾਹਿਬ ਦਾ ਡੇਰਾ ਰਿਹਾ ਹੈ. ਇਸ ਗੁਰਦ੍ਵਾਰੇ ਨਾਲ ਨੌ ਦੁਕਾਨਾਂ ਹਨ.#(੮) ਭਾਟੀ ਦਰਵਾਜੇ ਮਹੱਲਾ ਚੁਮਾਲਾ ਅੰਦਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਦ੍ਵਾਰਾ ਹੈ. ਸਤਿਗੁਰੂ ਮੁਜੰਗ ਤੋਂ ਆਕੇ ਇੱਥੇ ਕਈ ਵਾਰ ਦੀਵਾਨ ਲਗਾਇਆ ਕਰਦੇ ਸਨ, ਜਿਸ ਬੇਰੀ ਨਾਲ ਘੋੜਾ ਬੰਨ੍ਹਿਆ ਜਾਂਦਾ ਸੀ, ਉਹ ਮੌਜੂਦ ਹੈ.#ਸ਼੍ਰੀ ਗੁਰੂ ਗ੍ਰੰਥਸਾਹਿਬ ਦੇ ਪ੍ਰਕਾਸ਼ ਲਈ ਸੁੰਦਰ ਖੁਲ੍ਹਾ ਕਮਰਾ ਹੈ. ਮੁਸਾਫਰਾਂ ਦੇ ਰਹਿਣ ਲਈ ਚੋਖੇ ਮਕਾਨ ਹਨ. ਗੁਰਦ੍ਵਾਰੇ ਨਾਲ ਇੱਕ ਮਕਾਨ ਭਾਟੀ ਦਰਵਾਜੇ ਅਤੇ ੮੭ ਘੁਮਾਉਂ ਜ਼ਮੀਨ ਪਿੰਡ ਖੁਰਦਪੁਰ, ਤਸੀਲ ਲਹੌਰ ਵਿੱਚ ਹੈ. ਕਮੇਟੀ ਦੇ ਹੱਥ ਪ੍ਰਬੰਧ ਹੈ. ਬਸੰਤ- ਪੰਚਮੀ ਨੂੰ ਮੇਲਾ ਹੁੰਦਾ ਹੈ.#(੯) ਸ਼ਹਿਰ ਦੇ ਉੱਤਰ ਕਿਲੇ ਦੇ ਪਾਸ ਭਾਈ ਮਨੀਸਿੰਘ ਜੀ ਦਾ ਸ਼ਹੀਦਗੰਜ ਹੈ. ਦੇਖੋ, ਮਨੀਸਿੰਘ ਭਾਈ. ਇੱਥੇ ਉਹ ਖੂਹ ਭੀ ਹੈ ਜੋ ਜਾਲਿਮ ਹਾਕਮਾਂ ਨੇ ਸਿੱਖਾਂ ਦੇ ਸਿਰਾਂ ਨਾਲ ਭਰਵਾ ਦਿੱਤਾ ਸੀ. ਇਸ ਸ਼ਹੀਦਗੰਜ ਨਾਲ ਇੱਕ ਦੁਕਾਨ ਚੂਨੀਮੰਡੀ ਵਿੱਚ ਹੈ. ਕਮੇਟੀ ਦੇ ਹੱਥ ਇਸ ਦਾ ਪ੍ਰਬੰਧ ਹੈ. ਰੇਲਵੇ ਸਟੇਸ਼ਨ ਬਾਦਾਮੀਬਾਗ ਤੋਂ ਪੌਣ ਮੀਲ ਪੱਛਮ ਹੈ.#(੧੦) ਲੰਡਾ ਬਾਜਾਰ ਵਿੱਚ ਭਾਈ ਤਾਰੂਸਿੰਘ ਜੀ ਦਾ ਸ਼ਹੀਦਗੰਜ ਹੈ. ਇਸ ਨਾਲ ਕਈ ਟੁਕੜੇ ਜ਼ਮੀਨ ਦੇ ਕਰੀਬ ਛੀ ਕਨਾਲ ਸ਼ਹਿਰ ਵਿੱਚ ਹਨ, ਅਤੇ ਪਿੰਡ ਬੱਲਾ ਬਸਤੀਰਾਮ ਤਸੀਲ ਲਹੌਰ ਤੋਂ ਸੌ ਰੁਪਯਾ ਸਾਲਾਨਾ ਸਿੱਖਰਾਜ ਸਮੇਂ ਦੀ ਜਾਗੀਰ ਹੈ. ਕੁਝ ਦੁਕਾਨਾਂ ਦਾ ਕਰਾਇਆ ਆਉਂਦਾ ਹੈ. ਪੁਜਾਰੀ ਸਿੰਘ ਹੈ. ਦੇਖੋ, ਤਾਰੂਸਿੰਘ ਭਾਈ.#(੧੧) ਭਾਈ ਤਾਰੂਸਿੰਘ ਜੀ ਦੇ ਸ਼ਹੀਦਗੰਜ ਦੇ ਨੇੜੇ ਹੀ ਸਿੰਘਣੀਆਂ ਦਾ ਸ਼ਹੀਦਗੰਜ ਹੈ. ਇੱਥੇ ਸਿੰਘਣੀਆਂ ਨੇ ਅਨੇਕ ਦੁੱਖ ਸਹਾਰੇ. ਆਪਣੇ ਬੱਚੇ ਟੋਟੇ ਕਰਵਾਕੇ ਝੋਲੀ ਪਵਾਏ, ਪਰ ਪਿਆਰਾ ਧਰਮ ਨਹੀਂ ਤਿਆਗਿਆ.
लवपुर. रामचंद्र जी दे बेटे लव दा वसाइआ रावी (एरावती) किनारे नगर, जो पंजाब दी राजधानी है,¹ देखो, विचित्रनाटक अः २, अंक २४. लहौर ते सोलंकी, भॱटी अते चुहान राजपूतां दा सिलसिलेवार चिर तीक कबजा रिहा, फेर इह ब्राहमणां दे अधिकार विॱच आइआ. सुबकतगीन ने जयपाल अते अनंगपाल नूं जिॱतके सन १००२ विॱच मुसलमानी राज काइम कीता. सुबकतगीन दे पुत्र महमूद ने लहौर दा नाउं "महमूदपुर" रॱखिआ सी. जो उस दे सिॱके विॱच देखीदाहै.#तैमूर ने सन १३९८ विॱच लहौर फते कीता. इह कुझ काल लोदीआं दी हुकूमत अंदर भी रिहा. सन १५२४ विॱच बाबर ने फ़ते करके मुगलराज थापिआ. बादशाह अकबर जहांगीर अते शाहजहां ने आपणे आपणे समें किले दीआं इमारतां बणवाईआं. औरंगज़ेब ने किले दे साम्हणे आलीशान मसीत बणवाई.#महाराजा रणजीतसिंघ ने सन १७९९ विॱच लहौर फते करके सिॱखराज काइम कीता. इस प्रसिॱध शहिर दा सिॱख इतिहास नाल गाड़्हा संबंध है. २९ मारच सन १८४९ नूं लहौर अंग्रेजां दे अधिकार विॱच आइआ. देखो, पंजाब#रेल दे रसते लहौर तों कलकॱता ११९९, पेशावर २८८ अते बंबई ११४६ मील है. जनसंख्या २७९, ५५८ है.#लहौर परथाइ गुरू नानकसाहिब अते गुरू अमरदास जी दे वाक जो वारां तों वधीक सलोकां विॱच देखे जांदे हन, उन्हां दा निरणा "लाहोर" शबद विॱच देखो.#लहौर विॱच सतिगुरां अते शहीदां दे इह पवित्र असथान हन-#(१) जवाहरमॱल दे चौहॱटे पास श्री गुरू नानकदेव जी दा गुरद्वारा है. इॱथे सतिगुरू ने दुनीचंद नूं पाखंडरूप श्राॱधकरम तों वरजके गुरसिॱखी बख़शी सी. इह असथान सिरीआं वाले महॱले पास है. गुरद्वारा बणिआ होइआ है, सिॱघ पुजारी है.#(२) चूनीमंडी विॱच श्री गुरू रामदास जी दा जनम असथान है. दरबार सुंदर बणिआ होइआ है. नाल अॱठदुकानां हन. पुजारी सिंघ है.#(३) जनम असथान दे पास ही श्री गुरू रामदास जी दी धरमशाला है. इस हाते अंदर ही श्री गुरू अरजनसाहिब जी दा दीवानखाना भी है. इस दे नाल चार दुकानां अते अठारां घुमाउं ज़मीन पिंड राणा भॱटी, तसील शाहदरा जिला शेखूपुरा विॱच है.#इसे थां तों- "मेरा मनु लोचै गुरदरसन ताई"- शबद लिखके गुरूसाहिब ने पिता जी पास अम्रितसर भेजिआ सी.#(४) किले दे साम्हणे श्री गुरू अरजनसाहिब दा देहरा है, जिॱथे जेठ सुदी ४. संमत १६६३ नूं जोती जोति समाए हन. दरबार सुंदर बणिआ होइआ है. दीवानखाना भी मनोहर है. निॱत कीरतन हुंदा है. महाराजा रणजीतसिंघ दी लाई जागीर पिंड नंदीपुर जिला सिआलकोट तसील डसका विॱच है, जिस दा रकबा ५८९ विॱघे है, अते ५० रुपये सालना पिंड कुतबा तसील कुसूर तों मिलदे हन. ९० रुपये रिआसत नाभे वॱलों हन. जेठ सुदी ४. नूं मेला हुंदा है, पुजारी सिंघ हन. इस गुरद्वारे श्री गुरू गोबिंदसिंघ जी दा दंदखंड दा इॱक कंघा है, जिस दे ३८ दंदे हन, दो दंदे टुॱटे होए हन.#(५) लहौर किले तों दौ सौ कदम दॱखण वॱल लाल कूआ अथवा लाल खूही है. इह चंदू दे घर विॱच सी. इस दे जल नाल श्री गुरू अरजन देव ने कई वार सनान कीता सी. इॱथे छोटा जिहा मंजीसाहिब है.श्री गुरू ग्रंथसाहिब दा प्रकाश हुंदा है. इस गुरद्वारे नाल इॱक दुकान, २१. कनाल १४. मरले जमीन पिंड खोखर, तसील लहौर विॱच है. पुजारी सिंघ है. इॱथे तीह चाली गुंगे भी रहिंदे हन.#(६) डॱबी बाजार विॱच श्री गुरू अरजनदेव जी दी बावली है. इह छॱजू वपारी दे अरपे होए धन तों गुरूसाहिब ने लवाई सी. बादशाह शाहजहां दे समें इह अॱटी गई सी. महाराजा रणजीतसिंघ जी ने फेर प्रगट कीती. इस नाल ११२ हॱटां हन, जिन्हां दी चोखी आमदन है.#(७) मुजंग विॱच श्री गुरू हरिगोबिंद साहिब दा असथान है, जिॱथे बहुत चिर गुरूसाहिब दा डेरा रिहा है. इस गुरद्वारे नाल नौ दुकानां हन.#(८) भाटी दरवाजे महॱला चुमाला अंदर श्री गुरू हरिगोबिंद साहिब दा गुरद्वारा है. सतिगुरू मुजंग तों आके इॱथे कई वार दीवान लगाइआ करदे सन, जिस बेरी नाल घोड़ा बंन्हिआ जांदा सी, उह मौजूद है.#श्री गुरू ग्रंथसाहिब दे प्रकाश लई सुंदर खुल्हा कमरा है. मुसाफरां दे रहिण लई चोखे मकान हन. गुरद्वारे नाल इॱक मकान भाटी दरवाजे अते ८७ घुमाउं ज़मीन पिंड खुरदपुर, तसील लहौर विॱच है. कमेटी दे हॱथ प्रबंध है. बसंत- पंचमी नूं मेला हुंदा है.#(९) शहिर दे उॱतर किले दे पास भाई मनीसिंघ जी दा शहीदगंज है. देखो, मनीसिंघभाई. इॱथे उह खूह भी है जो जालिम हाकमां ने सिॱखां दे सिरां नाल भरवा दिॱता सी. इस शहीदगंज नाल इॱक दुकान चूनीमंडी विॱच है. कमेटी दे हॱथ इस दा प्रबंध है. रेलवे सटेशन बादामीबाग तों पौण मील पॱछम है.#(१०) लंडा बाजार विॱच भाई तारूसिंघ जी दा शहीदगंज है. इस नाल कई टुकड़े ज़मीन दे करीब छी कनाल शहिर विॱच हन, अते पिंड बॱला बसतीराम तसील लहौर तों सौ रुपया सालाना सिॱखराज समें दी जागीर है. कुझ दुकानां दा कराइआ आउंदा है. पुजारी सिंघ है. देखो, तारूसिंघ भाई.#(११) भाई तारूसिंघ जी दे शहीदगंज दे नेड़े ही सिंघणीआं दा शहीदगंज है. इॱथे सिंघणीआं ने अनेक दुॱख सहारे. आपणे बॱचे टोटे करवाके झोली पवाए, पर पिआरा धरम नहीं तिआगिआ.
ਦੇਖੋ, ਲਹੌਰ. "ਲਵਪੁਰ ਮਹਿਂ ਇਸ ਕੇ ਸੰਗ ਜਾਇ." (ਗੁਪ੍ਰਸੂ)...
ਦੇਖੋ, ਰਾਮ ੩....
ਰਮਣ ਕੀਤੀ. ਭੋਗੀ. "ਰਾਵੀ ਸਿਰਜਨਹਾਰਿ." (ਮਃ ੩. ਵਾਰ ਸ੍ਰੀ) ੨. ਸੰਗ੍ਯਾ- ਐਰਾਵਤੀ ਨਦੀ. ਰਿਗਵੇਦ ਵਿੱਚ ਇਸ ਦਾ ਨਾਮ ਪਰੁਸਨੀ (परुष्णी) ਆਇਆ ਹੈ. ਰਾਵੀ ਕੁੱਲੂ ਦੇ ਇਲਾਕੇ ਤੋਂ ਨਿਕਲਕੇ ਚੰਬਾ ਮਾਧੋਪੁਰ ਦੇਹਰਾ ਬਾਬਾ ਨਾਨਕ ਲਹੌਰ ਮਾਂਟਗੁਮਰੀ. ਮੁਲਤਾਨ ਆਦਿ ਵਿੱਚ ੪੫੦ ਮੀਲ ਵਹਿਂਦੀ ਹੋਈ, ਚਨਾਬ (ਚੰਦ੍ਰਭਾਗਾ) ਨੂੰ ਜਾ ਮਿਲਦੀ ਹੈ....
ਦੇਖੋ, ਰਾਵੀ....
ਸੰ. ਸੰਗ੍ਯਾ- ਨਗ (ਪਹਾੜ) ਜੇਹੇ ਹੋਣ ਘਰ ਜਿਸ ਵਿੱਚ. ਸ਼ਹਿਰ. ਪੁਰ. "ਨਗਰ ਮਹਿ ਆਪਿ ਬਾਹਰਿ ਫੁਨਿ ਆਪਨ." (ਬਿਲਾ ਮਃ ੫) ੨. ਭਾਵ- ਦੇਹ. ਸ਼ਰੀਰ. "ਕਾਮਿ ਕਰੋਧਿ ਨਗਰ ਬਹੁ ਭਰਿਆ." (ਸੋਹਿਲਾ) ੩. ਕੁੱਲੂ ਦੇ ਇਲਾਕੇ ਇੱਕ ਵਸੋਂ, ਜੋ ਕਿਸੇ ਵੇਲੇ ਕੁਲੂ ਦੀ ਰਾਜਧਾਨੀ ਸੀ। ੪. ਦੇਖੋ, ਕੋਟ ਕਾਂਗੜਾ। ੫. ਨਾਗਰ (ਚਤੁਰ) ਦੀ ਥਾਂ ਭੀ ਨਗਰ ਸ਼ਬਦ ਆਇਆ ਹੈ. "ਨਗਰਨ ਕੇ ਨਗਰਨ ਕਹਿ ਮੋਹੈਂ." (ਚਰਿਤ੍ਰ ੨੪੪) ਸ਼ਹਰ ਦੇ ਨਾਗਰਾਂ ਨੂੰ ਮੋਹ ਲੈਂਦੇ ਹਨ....
ਪੰਜ ਨਦ. ਪੰਜ- ਆਬ. ਪੰਜ ਜਲਧਾਰਾ ਜਿਸ ਦੇਸ਼ ਵਿੱਚ ਵਹਿਂਦੀਆਂ ਹਨ- ਵਿਤਸ੍ਤਾ (ਜੇਹਲਮ), ਚੰਦ੍ਰਭਾਗਾ (ਚਨਾਬ), ਐਰਾਵਤੀ (ਰਾਵੀ), ਵਿਪਾਸ਼ (ਬਿਆਸ), ਸ਼ਤਦ੍ਰਵ (ਸਤਲੁਜ).#ਪੰਜਾਬ ਵਿੱਚ ੩੨ ਅੰਗ੍ਰੇਜ਼ੀ ਜਿਲੇ ਅਤੇ ੪੩ ਦੇਸੀ ਰਿਆਸਤਾਂ ਹਨ, ਜਿਨ੍ਹਾਂ ਵਿੱਚੋਂ ਏ. ਜੀ. ਜੀ. (Agent to the Governor General) ਨਾਲ ਤੇਰਾਂ- (ਪਟਿਆਲਾ, ਬਹਾਵਲਪੁਰ, ਜੀਂਦ, ਨਾਭਾ, ਕਪੂਰਥਲਾ, ਮੰਡੀ, ਸਰਮੌਰ, ਬਿਲਾਸਪੁਰ, ਮਲੇਰ- ਕੋਟਲਾ, ਫਰੀਦਕੋਟ, ਚੰਬਾ, ਸੁਕੇਤ ਅਤੇ ਲੁਹਾਰੂ) ਨੀਤਿਸੰਬੰਧ ਰਖਦੀਆਂ ਹਨ. ਅੰਬਾਲੇ ਦੇ ਕਮਿਸ਼ਨਰ ਦ੍ਵਾਰਾ ਪੰਜਾਬ ਗਵਰਨਮੈਂਟ ਨਾਲ ਤਿੰਨ (ਪਟੌਦੀ, ਦੁਜਾਨਾ ਅਤੇ ਕਲਸੀਆ) ਸੰਬੰਧਿਤ ਹਨ. ਸੁਪਰਨਡੈਂਟ ਹਿਲ ਸਟੇਟਸ ਸਿਮਲਾ (Superintenzent Hill States Simla) ਦੀ ਰਾਹੀਂ ਪੰਜਾਬ ਦੇ ਗਵਰਨਰ ਨਾਲ ਸਤਾਈ ਰਿਆਸਤਾਂ (ਬੁਸ਼ਹਿਰ, ਨਾਲਾਗੜ੍ਹ (ਅਥਵਾ ਹਿੰਡੂਰ) ਕ੍ਯੋਂਥਲ, ਬਾਘਲ, ਬਘਾਟ, ਜੁੱਬਲ, ਕੁਮ੍ਹਾਰਸੈਨ, ਭੱਜੀ, ਮੈਲੋਗ, ਬਲਸਨ, ਧਾਮੀ, ਕੁਠਾਰ, ਕੁਨਿਹਾਰ, ਮਾਂਗਲ, ਬਿਜਾ, ਦਾਰਕੋਟੀ, ਤਿਰੋਚ, ਸਾਂਗਰੀ, ਕਨੇਤੀ, ਡੈਲਠਾ. ਕੋਟੀ ਥੇਓਗ, ਮਧਾਨ, ਘੂੰਡ, ਰਤੇਸ਼, ਹਾਂਵੀਗਢ ਅਤੇ ਢਾਡੀ) ਪੋਲਿਟਿਕਲ#(Political) ਸੰਬੰਧ ਰਖਦੀਆਂ ਹਨ.#ਪੰਜਾਬ ਦਾ ਕੁੱਲ ਰਕਬਾ (area) ੧੩੬੯੦੫ ਵਰਗ ਮੀਲ ਹੈ. ਜਿਸ ਵਿੱਚੋਂ ਰਿਆਸਤਾਂ ਦਾ ੩੭੦੫੯ ਵਰਗ ਮੀਲ ਹੈ.#ਪੰਜਾਬ ਦੀ ਕੁੱਲ ਆਬਾਦੀ ੨੫੧੦੧੦੬੦ ਹੈ, ਜਿਸ ਵਿੱਚੋਂ ਰਿਆਸਤਾਂ ਦੀ ੪, ੪੧੬, ੦੩੬ ਹੈ. ਜਾਤਿ ਅਤੇ ਮਤ ਭੇਦ ਅਨੁਸਾਰ ਜਨਸੰਖ੍ਯਾ ਇਉਂ ਹੈ-#ਮੁਸਲਮਾਨ ੧੨, ੯੫੫, ੧੪੧.#ਹਿੰਦੂ ੯, ੧੨੫, ੨੦੨.#ਸਿੱਖ ੩, ੧੧੦, ੦੬੦.¹#ਈਸਾਈ ੩੪੬, ੨੫੯.#ਜੈਂਨੀ ੪੬, ੦੧੯#ਬੌੱਧ ੫, ੯੧੮.#ਪਾਰਸੀ ੫੯੮.#ਯਹੂਦੀ ੩੬.#ਇਹ ਦੇਸ਼, ਸਿੱਖਰਾਜ ਦੇ ਛਿੰਨ ਭਿੰਨ ਹੋਣ ਪੁਰ ੨੯ ਮਾਰਚ ਸਨ ੧੮੪੯ ਨੂੰ ਅੰਗ੍ਰੇਜ਼ਾਂ ਦੇ ਕਬਜੇ ਆਇਆ. ਇਸ ਦਾ ਅਸਲ ਹਾਲ ਜਾਣਨ ਲਈ ਦੇਖੋ, J. D. Cunningham ਦਾ ਸਿੱਖ ਇਤਿਹਾਸ ਅਤੇ ਮੇਜਰ Evans Bell ਕ੍ਰਿਤ Annexation of the Punjab....
ਉਹ ਨਗਰੀ, ਜਿਸ ਵਿੱਚ ਰਾਜਾ ਰਹਿਂਦਾ ਹੈ. ਰਾਜਾ ਦੇ ਰਹਿਣ ਦੀ ਪ੍ਰਧਾਨ ਪੁਰੀ. ਰਾਜ੍ਯ ਦੀ ਮਹਾਨਗਰੀ. ਦਾਰੁਲਖ਼ਿਲਾਫ਼ਤ. ਤਖ਼ਤਗਾਹ. ਦਾਰੁਲਸਲਤਨਤ....
ਅਦਭੁਤ ਨਾਟਕ. ਅਜੀਬ ਦ੍ਰਿਸ਼੍ਯ ਕਾਵ੍ਯ। ੨. ਦਸਮਗ੍ਰੰਥ ਦਾ ਉਹ ਭਾਗ, ਜਿਸ ਵਿੱਚ ੨੪ ਅਵਤਾਰਾਂ ਦੀ ਕਥਾ ਅਤੇ ਅਨੇਕ ਐਤਿਹਾਸਿਕ ਪ੍ਰਸੰਗ ਨਾਟਕ ਦੀ ਰੀਤਿ ਅਨੁਸਾਰ ਲਿਖੇ ਗਏ ਹਨ। ੩. ਚੌਦਾਂ ਅਧ੍ਯਾਯ ਦਾ ਇੱਕ ਖ਼ਾਸ ਗ੍ਰੰਥ, ਜੋ ਦਸਮਗ੍ਰੰਥ ਵਿੱਚ ਦੇਖੀਦਾ ਹੈ. ਇਸ ਵਿੱਚ ਸ਼੍ਰੀ ਗੁਰੂ ਗੋਬਿੰਦਸਿੰਘ ਸਾਹਿਬ ਦਾ ਕੁਝ ਹਾਲ ਹੈ....
ਸੰ. अङ् क. ਧਾ- ਚਿੰਨ੍ਹ ਕਰਨਾ. ਗਿਣਨਾ. ਵਿਚਰਨਾ. . ਗੋਦੀ ਵਿੱਚ ਲੈਣਾ. ਨਿੰਦਾ ਕਰਨਾ। ੨. अङ्क. ਸੰਗ੍ਯਾ- ਚਿੰਨ੍ਹ. ਨਿਸ਼ਾਨ। ੩. ਅੱਖਰ. ਵਰਣ। ੪. ਲਿਖਤ. ਤਹਿਰੀਰ। ੫. ਦੇਹ. ਸ਼ਰੀਰ। ੬. ਨੌ ਦੀ ਗਿਣਤੀ, ਕਿਉਂਕਿ ਅੰਗ ਨੌ ਹਨ। ੭. ਪਾਪ. ਦੋਸ। ੮. ਗੋਦੀ. ਉਛੰਗ. "ਅਤਿ ਸਨੇਹ ਸੋਂ ਲੀਨੋ ਅੰਕ." (ਗੁਪ੍ਰਸੂ) ੯. ਲਿਬਾਸ। ੧੦. ਅੰਤਹਕਰਣ. ਦਿਲ। ੧੧. ਕਲੰਕ. "ਬਿਨ ਅੰਕ ਮਯੰਕ ਬਨ੍ਯੋ ਬਦਨੰ," (ਨਾਪ੍ਰ) ਬਿਨਾ ਕਲੰਕ ਮਯੰਕ (ਚੰਦ੍ਰਮਾ)....
ਲਵਪੁਰ. ਰਾਮਚੰਦ੍ਰ ਜੀ ਦੇ ਬੇਟੇ ਲਵ ਦਾ ਵਸਾਇਆ ਰਾਵੀ (ਏਰਾਵਤੀ) ਕਿਨਾਰੇ ਨਗਰ, ਜੋ ਪੰਜਾਬ ਦੀ ਰਾਜਧਾਨੀ ਹੈ,¹ ਦੇਖੋ, ਵਿਚਿਤ੍ਰਨਾਟਕ ਅਃ ੨, ਅੰਕ ੨੪. ਲਹੌਰ ਤੇ ਸੋਲੰਕੀ, ਭੱਟੀ ਅਤੇ ਚੁਹਾਨ ਰਾਜਪੂਤਾਂ ਦਾ ਸਿਲਸਿਲੇਵਾਰ ਚਿਰ ਤੀਕ ਕਬਜਾ ਰਿਹਾ, ਫੇਰ ਇਹ ਬ੍ਰਾਹਮਣਾਂ ਦੇ ਅਧਿਕਾਰ ਵਿੱਚ ਆਇਆ. ਸੁਬਕਤਗੀਨ ਨੇ ਜਯਪਾਲ ਅਤੇ ਅਨੰਗਪਾਲ ਨੂੰ ਜਿੱਤਕੇ ਸਨ ੧੦੦੨ ਵਿੱਚ ਮੁਸਲਮਾਨੀ ਰਾਜ ਕਾਇਮ ਕੀਤਾ. ਸੁਬਕਤਗੀਨ ਦੇ ਪੁਤ੍ਰ ਮਹਮੂਦ ਨੇ ਲਹੌਰ ਦਾ ਨਾਉਂ "ਮਹਮੂਦਪੁਰ" ਰੱਖਿਆ ਸੀ. ਜੋ ਉਸ ਦੇ ਸਿੱਕੇ ਵਿੱਚ ਦੇਖੀਦਾ ਹੈ.#ਤੈਮੂਰ ਨੇ ਸਨ ੧੩੯੮ ਵਿੱਚ ਲਹੌਰ ਫਤੇ ਕੀਤਾ. ਇਹ ਕੁਝ ਕਾਲ ਲੋਦੀਆਂ ਦੀ ਹੁਕੂਮਤ ਅੰਦਰ ਭੀ ਰਿਹਾ. ਸਨ ੧੫੨੪ ਵਿੱਚ ਬਾਬਰ ਨੇ ਫ਼ਤੇ ਕਰਕੇ ਮੁਗਲਰਾਜ ਥਾਪਿਆ. ਬਾਦਸ਼ਾਹ ਅਕਬਰ ਜਹਾਂਗੀਰ ਅਤੇ ਸ਼ਾਹਜਹਾਂ ਨੇ ਆਪਣੇ ਆਪਣੇ ਸਮੇਂ ਕਿਲੇ ਦੀਆਂ ਇਮਾਰਤਾਂ ਬਣਵਾਈਆਂ. ਔਰੰਗਜ਼ੇਬ ਨੇ ਕਿਲੇ ਦੇ ਸਾਮ੍ਹਣੇ ਆਲੀਸ਼ਾਨ ਮਸੀਤ ਬਣਵਾਈ.#ਮਹਾਰਾਜਾ ਰਣਜੀਤਸਿੰਘ ਨੇ ਸਨ ੧੭੯੯ ਵਿੱਚ ਲਹੌਰ ਫਤੇ ਕਰਕੇ ਸਿੱਖਰਾਜ ਕਾਇਮ ਕੀਤਾ. ਇਸ ਪ੍ਰਸਿੱਧ ਸ਼ਹਿਰ ਦਾ ਸਿੱਖ ਇਤਿਹਾਸ ਨਾਲ ਗਾੜ੍ਹਾ ਸੰਬੰਧ ਹੈ. ੨੯ ਮਾਰਚ ਸਨ ੧੮੪੯ ਨੂੰ ਲਹੌਰ ਅੰਗ੍ਰੇਜਾਂ ਦੇ ਅਧਿਕਾਰ ਵਿੱਚ ਆਇਆ. ਦੇਖੋ, ਪੰਜਾਬ#ਰੇਲ ਦੇ ਰਸਤੇ ਲਹੌਰ ਤੋਂ ਕਲਕੱਤਾ ੧੧੯੯, ਪੇਸ਼ਾਵਰ ੨੮੮ ਅਤੇ ਬੰਬਈ ੧੧੪੬ ਮੀਲ ਹੈ. ਜਨਸੰਖ੍ਯਾ ੨੭੯, ੫੫੮ ਹੈ.#ਲਹੌਰ ਪਰਥਾਇ ਗੁਰੂ ਨਾਨਕਸਾਹਿਬ ਅਤੇ ਗੁਰੂ ਅਮਰਦਾਸ ਜੀ ਦੇ ਵਾਕ ਜੋ ਵਾਰਾਂ ਤੋਂ ਵਧੀਕ ਸਲੋਕਾਂ ਵਿੱਚ ਦੇਖੇ ਜਾਂਦੇ ਹਨ, ਉਨ੍ਹਾਂ ਦਾ ਨਿਰਣਾ "ਲਾਹੋਰ" ਸ਼ਬਦ ਵਿੱਚ ਦੇਖੋ.#ਲਹੌਰ ਵਿੱਚ ਸਤਿਗੁਰਾਂ ਅਤੇ ਸ਼ਹੀਦਾਂ ਦੇ ਇਹ ਪਵਿਤ੍ਰ ਅਸਥਾਨ ਹਨ-#(੧) ਜਵਾਹਰਮੱਲ ਦੇ ਚੌਹੱਟੇ ਪਾਸ ਸ਼੍ਰੀ ਗੁਰੂ ਨਾਨਕਦੇਵ ਜੀ ਦਾ ਗੁਰਦ੍ਵਾਰਾ ਹੈ. ਇੱਥੇ ਸਤਿਗੁਰੂ ਨੇ ਦੁਨੀਚੰਦ ਨੂੰ ਪਾਖੰਡਰੂਪ ਸ਼੍ਰਾੱਧਕਰਮ ਤੋਂ ਵਰਜਕੇ ਗੁਰਸਿੱਖੀ ਬਖ਼ਸ਼ੀ ਸੀ. ਇਹ ਅਸਥਾਨ ਸਿਰੀਆਂ ਵਾਲੇ ਮਹੱਲੇ ਪਾਸ ਹੈ. ਗੁਰਦ੍ਵਾਰਾ ਬਣਿਆ ਹੋਇਆ ਹੈ, ਸਿੱਘ ਪੁਜਾਰੀ ਹੈ.#(੨) ਚੂਨੀਮੰਡੀ ਵਿੱਚ ਸ਼੍ਰੀ ਗੁਰੂ ਰਾਮਦਾਸ ਜੀ ਦਾ ਜਨਮ ਅਸਥਾਨ ਹੈ. ਦਰਬਾਰ ਸੁੰਦਰ ਬਣਿਆ ਹੋਇਆ ਹੈ. ਨਾਲ ਅੱਠ ਦੁਕਾਨਾਂ ਹਨ. ਪੁਜਾਰੀ ਸਿੰਘ ਹੈ.#(੩) ਜਨਮ ਅਸਥਾਨ ਦੇ ਪਾਸ ਹੀ ਸ਼੍ਰੀ ਗੁਰੂ ਰਾਮਦਾਸ ਜੀ ਦੀ ਧਰਮਸ਼ਾਲਾ ਹੈ. ਇਸ ਹਾਤੇ ਅੰਦਰ ਹੀ ਸ਼੍ਰੀ ਗੁਰੂ ਅਰਜਨਸਾਹਿਬ ਜੀ ਦਾ ਦੀਵਾਨਖਾਨਾ ਭੀ ਹੈ. ਇਸ ਦੇ ਨਾਲ ਚਾਰ ਦੁਕਾਨਾਂ ਅਤੇ ਅਠਾਰਾਂ ਘੁਮਾਉਂ ਜ਼ਮੀਨ ਪਿੰਡ ਰਾਣਾ ਭੱਟੀ, ਤਸੀਲ ਸ਼ਾਹਦਰਾ ਜਿਲਾ ਸ਼ੇਖੂਪੁਰਾ ਵਿੱਚ ਹੈ.#ਇਸੇ ਥਾਂ ਤੋਂ- "ਮੇਰਾ ਮਨੁ ਲੋਚੈ ਗੁਰਦਰਸਨ ਤਾਈ"- ਸ਼ਬਦ ਲਿਖਕੇ ਗੁਰੂਸਾਹਿਬ ਨੇ ਪਿਤਾ ਜੀ ਪਾਸ ਅਮ੍ਰਿਤਸਰ ਭੇਜਿਆ ਸੀ.#(੪) ਕਿਲੇ ਦੇ ਸਾਮ੍ਹਣੇ ਸ਼੍ਰੀ ਗੁਰੂ ਅਰਜਨਸਾਹਿਬ ਦਾ ਦੇਹਰਾ ਹੈ, ਜਿੱਥੇ ਜੇਠ ਸੁਦੀ ੪. ਸੰਮਤ ੧੬੬੩ ਨੂੰ ਜੋਤੀ ਜੋਤਿ ਸਮਾਏ ਹਨ. ਦਰਬਾਰ ਸੁੰਦਰ ਬਣਿਆ ਹੋਇਆ ਹੈ. ਦੀਵਾਨਖਾਨਾ ਭੀ ਮਨੋਹਰ ਹੈ. ਨਿੱਤ ਕੀਰਤਨ ਹੁੰਦਾ ਹੈ. ਮਹਾਰਾਜਾ ਰਣਜੀਤਸਿੰਘ ਦੀ ਲਾਈ ਜਾਗੀਰ ਪਿੰਡ ਨੰਦੀਪੁਰ ਜਿਲਾ ਸਿਆਲਕੋਟ ਤਸੀਲ ਡਸਕਾ ਵਿੱਚ ਹੈ, ਜਿਸ ਦਾ ਰਕਬਾ ੫੮੯ ਵਿੱਘੇ ਹੈ, ਅਤੇ ੫੦ ਰੁਪਯੇ ਸਾਲਨਾ ਪਿੰਡ ਕੁਤਬਾ ਤਸੀਲ ਕੁਸੂਰ ਤੋਂ ਮਿਲਦੇ ਹਨ. ੯੦ ਰੁਪਯੇ ਰਿਆਸਤ ਨਾਭੇ ਵੱਲੋਂ ਹਨ. ਜੇਠ ਸੁਦੀ ੪. ਨੂੰ ਮੇਲਾ ਹੁੰਦਾ ਹੈ, ਪੁਜਾਰੀ ਸਿੰਘ ਹਨ. ਇਸ ਗੁਰਦ੍ਵਾਰੇ ਸ਼੍ਰੀ ਗੁਰੂ ਗੋਬਿੰਦਸਿੰਘ ਜੀ ਦਾ ਦੰਦਖੰਡ ਦਾ ਇੱਕ ਕੰਘਾ ਹੈ, ਜਿਸ ਦੇ ੩੮ ਦੰਦੇ ਹਨ, ਦੋ ਦੰਦੇ ਟੁੱਟੇ ਹੋਏ ਹਨ.#(੫) ਲਹੌਰ ਕਿਲੇ ਤੋਂ ਦੌ ਸੌ ਕਦਮ ਦੱਖਣ ਵੱਲ ਲਾਲ ਕੂਆ ਅਥਵਾ ਲਾਲ ਖੂਹੀ ਹੈ. ਇਹ ਚੰਦੂ ਦੇ ਘਰ ਵਿੱਚ ਸੀ. ਇਸ ਦੇ ਜਲ ਨਾਲ ਸ਼੍ਰੀ ਗੁਰੂ ਅਰਜਨ ਦੇਵ ਨੇ ਕਈ ਵਾਰ ਸਨਾਨ ਕੀਤਾ ਸੀ. ਇੱਥੇ ਛੋਟਾ ਜਿਹਾ ਮੰਜੀਸਾਹਿਬ ਹੈ. ਸ਼੍ਰੀ ਗੁਰੂ ਗ੍ਰੰਥਸਾਹਿਬ ਦਾ ਪ੍ਰਕਾਸ਼ ਹੁੰਦਾ ਹੈ. ਇਸ ਗੁਰਦ੍ਵਾਰੇ ਨਾਲ ਇੱਕ ਦੁਕਾਨ, ੨੧. ਕਨਾਲ ੧੪. ਮਰਲੇ ਜਮੀਨ ਪਿੰਡ ਖੋਖਰ, ਤਸੀਲ ਲਹੌਰ ਵਿੱਚ ਹੈ. ਪੁਜਾਰੀ ਸਿੰਘ ਹੈ. ਇੱਥੇ ਤੀਹ ਚਾਲੀ ਗੁੰਗੇ ਭੀ ਰਹਿਂਦੇ ਹਨ.#(੬) ਡੱਬੀ ਬਾਜਾਰ ਵਿੱਚ ਸ਼੍ਰੀ ਗੁਰੂ ਅਰਜਨਦੇਵ ਜੀ ਦੀ ਬਾਵਲੀ ਹੈ. ਇਹ ਛੱਜੂ ਵਪਾਰੀ ਦੇ ਅਰਪੇ ਹੋਏ ਧਨ ਤੋਂ ਗੁਰੂਸਾਹਿਬ ਨੇ ਲਵਾਈ ਸੀ. ਬਾਦਸ਼ਾਹ ਸ਼ਾਹਜਹਾਂ ਦੇ ਸਮੇਂ ਇਹ ਅੱਟੀ ਗਈ ਸੀ. ਮਹਾਰਾਜਾ ਰਣਜੀਤਸਿੰਘ ਜੀ ਨੇ ਫੇਰ ਪ੍ਰਗਟ ਕੀਤੀ. ਇਸ ਨਾਲ ੧੧੨ ਹੱਟਾਂ ਹਨ, ਜਿਨ੍ਹਾਂ ਦੀ ਚੋਖੀ ਆਮਦਨ ਹੈ.#(੭) ਮੁਜੰਗ ਵਿੱਚ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਅਸਥਾਨ ਹੈ, ਜਿੱਥੇ ਬਹੁਤ ਚਿਰ ਗੁਰੂਸਾਹਿਬ ਦਾ ਡੇਰਾ ਰਿਹਾ ਹੈ. ਇਸ ਗੁਰਦ੍ਵਾਰੇ ਨਾਲ ਨੌ ਦੁਕਾਨਾਂ ਹਨ.#(੮) ਭਾਟੀ ਦਰਵਾਜੇ ਮਹੱਲਾ ਚੁਮਾਲਾ ਅੰਦਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਗੁਰਦ੍ਵਾਰਾ ਹੈ. ਸਤਿਗੁਰੂ ਮੁਜੰਗ ਤੋਂ ਆਕੇ ਇੱਥੇ ਕਈ ਵਾਰ ਦੀਵਾਨ ਲਗਾਇਆ ਕਰਦੇ ਸਨ, ਜਿਸ ਬੇਰੀ ਨਾਲ ਘੋੜਾ ਬੰਨ੍ਹਿਆ ਜਾਂਦਾ ਸੀ, ਉਹ ਮੌਜੂਦ ਹੈ.#ਸ਼੍ਰੀ ਗੁਰੂ ਗ੍ਰੰਥਸਾਹਿਬ ਦੇ ਪ੍ਰਕਾਸ਼ ਲਈ ਸੁੰਦਰ ਖੁਲ੍ਹਾ ਕਮਰਾ ਹੈ. ਮੁਸਾਫਰਾਂ ਦੇ ਰਹਿਣ ਲਈ ਚੋਖੇ ਮਕਾਨ ਹਨ. ਗੁਰਦ੍ਵਾਰੇ ਨਾਲ ਇੱਕ ਮਕਾਨ ਭਾਟੀ ਦਰਵਾਜੇ ਅਤੇ ੮੭ ਘੁਮਾਉਂ ਜ਼ਮੀਨ ਪਿੰਡ ਖੁਰਦਪੁਰ, ਤਸੀਲ ਲਹੌਰ ਵਿੱਚ ਹੈ. ਕਮੇਟੀ ਦੇ ਹੱਥ ਪ੍ਰਬੰਧ ਹੈ. ਬਸੰਤ- ਪੰਚਮੀ ਨੂੰ ਮੇਲਾ ਹੁੰਦਾ ਹੈ.#(੯) ਸ਼ਹਿਰ ਦੇ ਉੱਤਰ ਕਿਲੇ ਦੇ ਪਾਸ ਭਾਈ ਮਨੀਸਿੰਘ ਜੀ ਦਾ ਸ਼ਹੀਦਗੰਜ ਹੈ. ਦੇਖੋ, ਮਨੀਸਿੰਘ ਭਾਈ. ਇੱਥੇ ਉਹ ਖੂਹ ਭੀ ਹੈ ਜੋ ਜਾਲਿਮ ਹਾਕਮਾਂ ਨੇ ਸਿੱਖਾਂ ਦੇ ਸਿਰਾਂ ਨਾਲ ਭਰਵਾ ਦਿੱਤਾ ਸੀ. ਇਸ ਸ਼ਹੀਦਗੰਜ ਨਾਲ ਇੱਕ ਦੁਕਾਨ ਚੂਨੀਮੰਡੀ ਵਿੱਚ ਹੈ. ਕਮੇਟੀ ਦੇ ਹੱਥ ਇਸ ਦਾ ਪ੍ਰਬੰਧ ਹੈ. ਰੇਲਵੇ ਸਟੇਸ਼ਨ ਬਾਦਾਮੀਬਾਗ ਤੋਂ ਪੌਣ ਮੀਲ ਪੱਛਮ ਹੈ.#(੧੦) ਲੰਡਾ ਬਾਜਾਰ ਵਿੱਚ ਭਾਈ ਤਾਰੂਸਿੰਘ ਜੀ ਦਾ ਸ਼ਹੀਦਗੰਜ ਹੈ. ਇਸ ਨਾਲ ਕਈ ਟੁਕੜੇ ਜ਼ਮੀਨ ਦੇ ਕਰੀਬ ਛੀ ਕਨਾਲ ਸ਼ਹਿਰ ਵਿੱਚ ਹਨ, ਅਤੇ ਪਿੰਡ ਬੱਲਾ ਬਸਤੀਰਾਮ ਤਸੀਲ ਲਹੌਰ ਤੋਂ ਸੌ ਰੁਪਯਾ ਸਾਲਾਨਾ ਸਿੱਖਰਾਜ ਸਮੇਂ ਦੀ ਜਾਗੀਰ ਹੈ. ਕੁਝ ਦੁਕਾਨਾਂ ਦਾ ਕਰਾਇਆ ਆਉਂਦਾ ਹੈ. ਪੁਜਾਰੀ ਸਿੰਘ ਹੈ. ਦੇਖੋ, ਤਾਰੂਸਿੰਘ ਭਾਈ.#(੧੧) ਭਾਈ ਤਾਰੂਸਿੰਘ ਜੀ ਦੇ ਸ਼ਹੀਦਗੰਜ ਦੇ ਨੇੜੇ ਹੀ ਸਿੰਘਣੀਆਂ ਦਾ ਸ਼ਹੀਦਗੰਜ ਹੈ. ਇੱਥੇ ਸਿੰਘਣੀਆਂ ਨੇ ਅਨੇਕ ਦੁੱਖ ਸਹਾਰੇ. ਆਪਣੇ ਬੱਚੇ ਟੋਟੇ ਕਰਵਾਕੇ ਝੋਲੀ ਪਵਾਏ, ਪਰ ਪਿਆਰਾ ਧਰਮ ਨਹੀਂ ਤਿਆਗਿਆ....
ਰਾਜਪੂਤ ਜਾਤਿ (ਚਾਲੂਕ੍ਯ). ਇਹ ਚੰਦ੍ਰਵੰਸ਼ੀ ਛਤ੍ਰੀ ਵਰਾਹ ਭਗਵਾਨ ਦੇ ਉਪਾਸਕ ਹੋਏ ਹਨ. ਇਸ ਵੰਸ਼ ਦੇ ਪ੍ਰਤਾਪੀ ਰਾਜੇ ਪੁਲਕੇਸ਼ੀ ਨੇ ਬਾਦਾਮੀ (ਜਿਲਾ ਬਿਜਾਪੁਰ) ਵਿੱਚ ਸਨ ੫੫੦ ਵਿੱਚ ਰਿਆਸਤ ਕਾਇਮ ਕੀਤੀ ਸੀ....
ਯਦੁਵੰਸ਼ੀ ਰਾਜਪੂਤ. ਜੈਸਲਮੇਰ ਦੇ ਰਈਸ ਇਸੇ ਜ਼ਾਤਿ ਵਿੱਚੋਂ ਹਨ. ਫੂਲਵੰਸ਼ ਦਾ ਨਿਕਾਸ ਭੀ ਭੱਟੀਆਂ ਵਿੱਚੋਂ ਹੈ.¹ ਭਟਨੇਰ ਅਤੇ ਭਟਿੰਡਾ ਆਦਿ ਇਸੇ ਜਾਤਿ ਦੇ ਵਸਾਏ ਹੋਏ ਹਨ, ਮੁਸਲਮਾਨਾਂ ਦੇ ਰਾਜ ਸਮੇਂ ਭੱਟੀ ਰਾਜਪੂਤ ਬਹੁਤ ਮੁਸਲਮਾਨ ਹੋ ਗਏ ਸਨ, ਜਿਨ੍ਹਾਂ ਵਿੱਚੋਂ ਪਿੰਡ ਭੱਟੀਆਂ (ਜਿਲਾ ਗੁਜਰਾਤ) ਦਾ ਰਾਜਾ ਦੁੱਲਾਭੱਟੀ ਅਤੇ ਉਸ ਦਾ ਪੁਤ੍ਰ ਕਮਾਲ ਖ਼ਾਂ ਇਤਿਹਾਸ ਵਿੱਚ ਪ੍ਰਸਿੱਧ ਹਨ।#੨. ਵੇਣੀਸੰਹਾਰ ਦੇ ਰਚਣ ਵਾਲੇ ਮਹਾਨ ਕਵਿ ਭੱਟਨਾਰਾਯਣ ਦਾ ਨਾਮ ਭੀ ਭੱਟਿ ਹੈ. ਇਸ ਈਸਵੀ ਸੱਤਵੀਂ ਸਦੀ ਵਿੱਚ ਹੋਇਆ ਹੈ।#੩. ਇਸ ਨਾਮ ਦੀ ਇੱਕ ਜੱਟੀ, ਜੋ ਦਸ਼ਮੇਸ਼ ਨੂੰ ਹੇਹਰ ਪਿੰਡ ਤੋਂ ਤੁਰਣ ਸਮੇਂ ਮਿਲੀ, ਜਦਕਿ ਗੁਰੂ ਸਾਹਿਬ ਉੱਚਪੀਰ ਦੇ ਲਿਬਾਸ ਵਿੱਚ ਸਨ, ਇਸ ਨੇ ਪਲੰਘ ਹੇਠ ਮੋਢਾ ਦਿੱਤਾ ਅਤੇ ਸਤਿਗੁਰੂ ਤੋਂ ਵਰਦਾਨ ਪਾਇਆ।² ੪. ਭੱਟੀਕਾਵ੍ਯ, ਜਿਸ ਵਿੱਚ ਰਾਮਕਥਾ ਹੈ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਸੰ. ਵਿ- ਬਹੁਤ ਦਿਨ ਦਾ। ੨. ਕ੍ਰਿ. ਵਿ- ਬਹੁਤ ਸਮੇਂ ਤੀਕ। ੩. ਸੰਗ੍ਯਾ- ਦੇਰੀ. ਢਿੱਲ....
ਵ੍ਯ- ਤਕ. ਤੋੜੀ. ਪਰਯੰਤ. "ਇਕ ਕੋਸ ਤੀਕ ਤਿਨ ਗੈਲ ਜਾਇ." (ਗੁਪ੍ਰਸੂ)...
ਅ਼. [قبضہ] ਕ਼ਬਜਾ. ਸੰਗ੍ਯਾ- ਕ਼ਾਬੂ ਕਰਨ ਦੀ ਕ੍ਰਿਯਾ. "ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ." (ਤਿਲੰ ਮਃ ੫) ੩. ਤਲਵਾਰ ਦੀ ਮੁੱਠ....
ਫ਼ਾ. [رِہا] ਵਿ- ਛੱਡਿਆ ਹੋਇਆ. ਖੁਲ੍ਹਾ. ਨਿਰਬੰਧ....
ਵ੍ਯ- ਪੁਨਹ. ਬਹੁਰ। ੨. ਸੰਗ੍ਯਾ- ਗੇੜਾ ਚਕ੍ਰ. "ਫੇਰ ਮਿਲੇ, ਪਰ ਫੇਰ ਨ ਆਏ." (ਦੱਤਾਵ) ਚੌਰਾਸੀ ਦੇ ਗੇੜੇ ਵਿੱਚ ਪੈ ਗਏ, ਪਰ ਮੁੜਕੇ ਉਸ ਸ਼ਕਲ ਵਿੱਚ ਪੁਨਃ ਨ ਆਏ. "ਬਹੁਤੇ ਫੇਰ ਪਏ ਕਿਰਪਨ ਕਉ." (ਧਨਾ ਮਃ ੩) "ਸਤਿਗੁਰਿ ਮਿਲਿਐ ਫੇਰ ਨ ਪਵੈ." (ਸ੍ਰੀ ਅਃ ਮਃ ੩) ੩. ਦਾਉ. ਪੇਚ। ੪. ਦਾਖਿਲੇ ਤੋਂ ਵਾਪਿਸੀ. ਅੰਦਰ ਵੜਨੋਂ ਰੁਕਾਵਟ. "ਦਰਿ ਫੇਰ ਨ ਕੋਈ ਪਾਇਦਾ." (ਮਾਰੂ ਸੋਲਹੇ ਮਃ ੫)...
ਸੰਗ੍ਯਾ- ਅਹੁਦਾ. ਪਦਵੀ। ੨. ਹੱਕ। ੩. ਯੋਗ੍ਯਤਾ. "ਅਤਰ ਬਲ ਅਧਿਕਾਰ." (ਸਵਾ ਮਃ ੧) ਸੈਨਾ ਦੀ ਯੋਗ੍ਯਤਾ ਤੇ। ੪. ਅਖ਼ਤਿਆਰ....
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
[سُبکتگین] ਗਜਨੀ ਦੇ ਬਾਦਸ਼ਾਹ, ਅਲਪਤਗੀਨ ਦਾ ਤੁਰਕੀ ਗੁਲਾਮ, ਜੋ ਉਸ ਦਾ ਜਰਨੈਲ ਤੇ ਜਾਨਸ਼ੀਨ ਹੋਇਆ. ਇਸ ਨੇ ਰਾਜਾ ਜੈਪਾਲ ਦੇ ਵਿਰੁੱਧ ਪੰਜਾਬ ਉਤੇ ਚੜ੍ਹਾਈ ਕੀਤੀ. ਹਿੰਦ ਦੇ ਬਹੁਤ ਸਾਰੇ ਹਿੰਦੂ ਰਾਜਿਆਂ ਨੇ ਏਕਾ ਕਰਕੇ ਟਾਕਰਾ ਕੀਤਾ, ਪਰ ਅੰਤ ਹਾਰ ਖਾਧੀ. ਇਹ ਬਾਦਸ਼ਾਹ ਸਨ ੯੭੭ ਵਿੱਚ ਤਖ਼ਤ ਤੇ ਬੈਠਾ ਅਰ ਸਨ ੯੯੭ ਵਿੱਚ ਮੋਇਆ. ਇਸ ਦਾ ਪੁਤ ਮਹਮੂਦ ਗਜਨਵੀ ਵਡਾ ਪ੍ਰਤਾਪੀ ਬਾਦਸ਼ਾਹ ਹੋਇਆ ਹੈ. ਸੁਬਕਤਗੀਨ ਦਾ ਦੂਜਾ ਨਾਉਂ ਨਸੀਰੁੱਦੀਨ ਭੀ ਹੈ....
ਹਿਤਪਾਲ ਦਾ ਪੁਤ੍ਰ ਪੰਜਾਬ ਦਾ ਬ੍ਰਾਹਮਣ ਰਾਜਾ, ਜਿਸ ਦੀ ਰਾਜਧਾਨੀ ਲਹੌਰ ਅਤੇ ਭਟਿੰਡਾ¹ ਸੀ. ਸੁਬਕਤਗੀਨ ਗ਼ਜ਼ਨੀ ਦੇ ਬਾਦਸ਼ਾਹ ਨੇ ਸਨ ੯੮੬ ਵਿੱਚ ਇਸ ਨੂੰ ਭਾਰੀ ਹਾਰ ਦਿੱਤੀ. ਫੇਰ ਸੁਬਕਤਗੀਨ ਦੇ ਪੁਤ੍ਰ ਸੁਲਤ਼ਾਨ ਮਹ਼ਮੂਦ ਨੇ ੨੭ ਨਵੰਬਰ ਸਨ ੧੦੦੧ ਨੂੰ ਜਯਪਾਲ ਨੂੰ ਜਿੱਤਕੇ ਸੰਬੰਧੀਆਂ ਸਮੇਤ ਕੈਦੀ ਕਰ ਲਿਆ. ਜਯਪਾਲ ਨੇ ਮਹ਼ਮੂਦ ਦੀ ਤਾਬੇਦਾਰੀ ਮੰਨਕੇ ਰਿਹਾਈ ਪਾਈ ਅਤੇ ਆਪਣੇ ਪੁਤ੍ਰ ਅਨੰਗਪਾਲ² ਨੂੰ ਰਾਜ ਦੇ ਕੇ ਚਿਤਾ (ਚਿਖਾ) ਵਿੱਚ ਪ੍ਰਵੇਸ਼ ਕਰਕੇ ਦੇਹ ਤ੍ਯਾਗ ਦਿੱਤੀ. ਕਈ ਇਤਿਹਾਸਕਾਰਾਂ ਨੇ ਜਯਪਾਲ ਨੂੰ ਰਾਜਪੂਤ ਅਤੇ ਜੱਟ ਭੀ ਲਿਖਿਆ ਹੈ, ਜਯਪਾਲ ਦੇ ਪ੍ਰਸਿੱਧ ਪੰਡਿਤ ਉਗ੍ਰਭੂਤੀ ਨੇ ਸੰਸਕ੍ਰਿਤ ਦਾ ਉੱਤਮ ਵ੍ਯਾਕਰਣ ਰਚਿਆ ਹੈ.#੨. ਅਨੰਗਪਾਲ ਦਾ ਪੁਤ੍ਰ ਜਯਪਾਲ ੨, ਜੋ ਸਨ ੧੦੧੩ ਵਿੱਚ ਲਹੌਰ ਦੇ ਰਾਜਸਿੰਘਾਸਨ ਤੇ ਬੈਠਾ. ਇਸ ਨੂੰ ਸੁਲਤ਼ਾਨ ਮਹ਼ਮੂਦ ਨੇ ਰਾਵੀ ਦੇ ਕਿਨਾਰੇ ਸਨ ੧੦੨੨ ਵਿੱਚ ਭਾਰੀ ਹਾਰ ਦਿੱਤੀ. ਜਯਪਾਲ ਅਜਮੇਰ ਵੱਲ ਭੱਜ ਗਿਆ ਅਰ ਪੰਜਾਬ ਵਿੱਚ ਮੁਸਲਮਾਨਾਂ ਦੀ ਬਾਦਸ਼ਾਹੀ ਪੱਕੀ ਜਮਗਈ....
ਦੇਖੋ, ਅਨੰਦਪਾਲ ਅਤੇ ਜਯਪਾਲ।#੨. ਅਨੰਗ (ਪ੍ਰਦ੍ਯੁਮਨ) ਨੂੰ ਪਾਲਨ ਵਾਲਾ ਬਲਰਾਮ. ਬਲਭਦ੍ਰ....
ਸੰਗ੍ਯਾ- ਇਸਲਾਮ ਦੇ ਧਾਰਨ ਵਾਲੀ ਇਸਤ੍ਰੀ। ੨. ਇਸਲਾਮਮਤ. ਮੁਸਲਮਾਨ ਪੁਣਾ। ੩. ਵਿ- ਇਸਲਾਮ ਮਤ ਦੀ. "ਮੁਸਲਮਾਨੀਆ ਪੜਹਿ ਕਤੇਬਾ." (ਤਿਲੰ ਮਃ ੧) ੪. ਪੰਜਾਬ ਵਿੱਚ ਸੁੰਨਤ (ਖ਼ਤਨੇ) ਦੀ ਰਸਮ ਭੀ 'ਮੁਸਲਮਾਨੀ' ਆਖਦੇ ਹਨ, ਜਿਵੇਂ- ਅੱਜ ਉਸ ਦੀ ਮੁਸਲਮਾਨੀ ਹੋਣ ਵਾਲੀ ਹੈ....
ਉਸਾਰੀ ਕਰਨ ਵਾਲਾ. ਮੇਮਾਰ। ੨. ਰਜ (ਰਜਗੁਣ) ਵਾਲਾ. ਰਜੋਗੁਣੀ. "ਰਾਜ ਬਿਨਾਸੀ ਤਾਮ ਬਿਨਾਸੀ." (ਸਾਰ ਮਃ ੫) ੩. ਰੱਜੁ. ਰੱਸੀ. "ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ." (ਸੋਰ ਰਵਿਦਾਸ) ਰੱਜੁ ਵਿੱਚ ਜਿਵੇਂ ਸੱਪ ਦਾ ਪ੍ਰਸੰਗ ਹੈ। ੪. ਰਾਜਾ. "ਨਾ ਇਹੁ ਰਾਜ, ਨ ਭੀਖ ਮੰਗਾਸੀ." (ਗੌਂਡ ਕਬੀਰ) ੫. ਰਾਜ੍ਯ. ਰਿਆਸਤ. "ਤਿਸ ਕੋ ਕਰੋ ਰਾਜ ਤੇ ਬਾਹਿਰ." (ਗੁਪ੍ਰਸੂ) ੬. ਸੰ. राज्. ਧਾ- ਚਮਕਣਾ. ਸ਼ੋਭਾ ਦੇਣਾ, ਜਿੱਤਣਾ। ੭. ਰਾਜ ਸ਼ਬਦ ਸ਼ਿਰੋਮਣਿ ਅਰਥ ਵਿੱਚ ਭੀ ਆਉਂਦਾ ਹੈ, ਜਿਵੇਂ ਰਾਜਹੰਸ, ਰਾਜ ਰਾਜ, ਦੇਵਰਾਜ ਆਦਿ। ੮. ਫ਼ਾ. [راز] ਰਾਜ਼. ਗੁਪਤ ਭੇਦ. "ਰੋਜ ਹੀ ਰਾਜ ਬਿਲੋਕਤ ਰਾਜਿਕ." (ਅਕਾਲ) ੯. ਤੰਦਈਆ. ਭਰਿੰਡ (ਡੇਮੂ) ਦੀ ਜਾਤਿ ਦਾ ਇੱਕ ਲਾਲ ਪੀਲੇ ਰੰਗਾ ਜੀਵ....
ਅ਼. [قائم] ਕ਼ਾਯਮ. ਵਿ- ਸ੍ਥਿਰ. ਠਹਿਰਿਆ ਹੋਇਆ. "ਕਾਇਮੁ ਦਾਇਮੁ ਸਦਾ ਪਾਤਿਸਾਹੀ." (ਗਉ ਰਵਿਦਾਸ)...
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸੰ. ਸੰਗ੍ਯਾ- ਜੋ ਪੁੰ ਨਾਮਕ ਨਰਕ ਤੋਂ ਬਚਾਵੇ, ਬੇਟਾ. ਸੁਤ. ਦੇਖੋ, ਵਿਸਨੁਪੁਰਾਣ ਅੰਸ਼ ੧. ਅਃ ੧੩. ਅਤੇ ਮਨੁਸਿਮ੍ਰਿਤਿ ਅਃ ੯. ਸ਼ਃ ੧੩੮¹ "ਪੁਤੁਕਲਤੁ ਕੁਟੰਬ ਹੈ." (ਸਵਾ ਮਃ ੪) "ਪੁਤ੍ਰ ਮਿਤ੍ਰ ਬਿਲਾਸ ਬਨਿਤਾ." (ਮਾਰੂ ਮਃ ੫)...
ਅ਼. [محموُد] ਵਿ- ਹ਼ਮਦ (ਸਲਾਹੁਣ) ਯੋਗ੍ਯ. ਸਲਾਹਿਆ ਹੋਇਆ। ੨. ਮਹ਼ਮੂਦ ਗ਼ਜ਼ਨਵੀ ਦਾ ਸੰਖੇਪ....
ਮਹਮੂਦ ਗ਼ਜ਼ਨਵੀ ਨੇ ਲਹੌਰ ਜਿੱਤਕੇ ਉਸ ਦਾ ਨਾਮ "ਮਹਮੂਦਪੁਰ" ਰੱਖਿਆ ਸੀ, ਜੋ ਉਸ ਦੇ ਸਿੱਕਿਆਂ ਵਿੱਚ ਦੇਖਿਆ ਜਾਂਦਾ ਹੈ. ਪਰ ਮਹਮੂਦ ਪਿੱਛੋਂ ਪੁਰਾਣਾ ਨਾਮ ਲਹੌਰ ਹੀ ਪ੍ਰਸਿੱਧ ਰਿਹਾ....
ਤੁ. [تیَمۇر] ਮੁਗ਼ਲਵੰਸ਼ੀ ਸਮਰਕ਼ੰਦ ਦਾ ਬਾਦਸ਼ਾਹ, ਜਿਸ ਨੂੰ ਤਿਮਰਲੰਗ ਭੀ ਆਖਦੇ ਹਨ. ਇਸ ਦਾ ਜਨਮ ਤੁਰਗ਼ਾਈ ਦੇ ਘਰ ਤਕੀਨਾ ਖ਼ਾਤੂਨ ਦੇ ਉਦਰੋਂ "ਕੁਸ" ਵਿੱਚ ੯. ਏਪ੍ਰਿਲ ਸਨ ੧੩੩੬ ਨੂੰ ਹੋਇਆ. ਜਿਸ ਵੇਲੇ ਇਸ ਨੇ ਭਾਰਤ ਪੁਰ ਧਾਵਾ ਕੀਤਾ ਉਸ ਵੇਲੇ ਦਿੱਲੀ ਦਾ ਬਾਦਸ਼ਾਹ ਨਾਸਿਰੁੱਦੀਨ ਮਹਮੂਦ ਛੋਟੀ ਉਮਰ ਦਾ ਅਤੇ ਨਾ ਤਜਰਬੇਕਾਰ ਸੀ ਅਰ ਅਹਿਲਕਾਰਾਂ ਦੀ ਆਪਸ ਵਿੱਚੀਂ ਫੁੱਟ ਸੀ. ਇਸ ਲਈ ਬਿਨਾ ਬਹੁਤ ਯਤਨ ਦੇ ਤੈਮੂਰ ਨੇ ੧੭. ਦਿਸੰਬਰ ਸਨ ੧੩੯੮ ਨੂੰ ਦਿੱਲੀ ਫ਼ਤੇ ਕਰ ਲਈ. ਸ਼ਹਿਰ ਨੂੰ ਚੰਗੀ ਤੁਰਾਂ ਲੁੱਟ ਫੂਕਕੇ ਇੱਕ ਲੱਖ ਆਦਮੀ ਕ਼ਤਲ ਕੀਤਾ. ਫੇਰ ਮੇਰਟ ਹਰਿਦ੍ਵਾਰ ਜੰਮੂ ਆਦਿਕ ਥਾਈਂ ਕ਼ਤਲਾਮ ਕਰਦਾ ਹੋਇਆ ਬਹੁਤ ਲੜਕੇ ਲੜਕੀਆਂ ਗ਼ੁਲਾਮੀ ਲਈ ਫੜਕੇ ਬਹੁਤ ਲੜਕੇ ਲੜਕੀਆਂ ਗ਼ੁਲਾਮੀ ਲਈ ਫੜਕੇ ਆਪਣੇ ਦੇਸ਼ ਨੂੰ ਚਲਾ ਗਿਆ. ਸਮਰਕ਼ੰਦ ਵਿੱਚ ੨੮ ਫਰਵਰੀ ਸਨ ੧੪੦੫ ਨੂੰ ਇਸ ਦਾ ਦੇਹਾਂਤ ਹੋਇਆ।#੨. ਅਹ਼ਿਮਦਸ਼ਾਹ ਦੋਰਾਨੀ ਦਾ ਬੇਟਾ, ਜਿਸ ਨੂੰ ਇਸ ਦੇ ਬਾਪ ਨੇ ਸਨ ੧੭੫੫ ਵਿੱਚ ਅਦੀਨਾਬੇਗ ਨੂੰ ਜਿੱਤਣ ਮਗਰੋਂ ਲਹੌਰ ਦਾ ਗਵਰਨਰ ਥਾਪ ਦਿੱਤਾ ਸੀ. ਇਸ ਨਾਲ ਸਿੱਖਾਂ ਦਾ ਸਨ ੧੭੫੬ ਵਿੱਚ ਘੋਰ ਯੁੱਧ ਹੋਇਆ ਅਰ ਇਹ ਲਹੌਰ ਖਾਲੀ ਛੱਡਕੇ ਭੱਜ ਗਿਆ ਅਤੇ ਸਿੱਖਾਂ ਦਾ ਪਹਿਲੀ ਵਾਰ ਪੰਜਾਬ ਦੇ ਪ੍ਰਧਾਨ ਸ਼ਹਿਰ ਪੁਰ ਕ਼ਬਜ਼ਾ ਹੋਇਆ. ਤੈਮੂਰਸ਼ਾਹ ਸਨ ੧੭੭੨ ਵਿੱਚ ਕਾਬੁਲ ਦੇ ਤਖ਼ਤ ਪੁਰ ਬੈਠਾ ਅਤੇ ੧੭. ਮਈ ਸਨ ੧੭੯੩ ਨੂੰ ਮੋਇਆ....
ਦੇਖੋ, ਫਤਹ ਅਤੇ ਵਾਹਗੁਰੂ ਜੀ ਕੀ ਫਤਹ....
ਵਿ- ਕਛੁ. ਕਿਛੁ. ਕੁਛ. ਤਨਿਕ. ਥੋੜਾ....
ਸੰਗ੍ਯਾ- ਸਮਾਂ. ਵੇਲਾ. "ਹਰਿ ਸਿਮਰਤ ਕਾਟੈ ਸੋ ਕਾਲ." (ਬਿਲਾ ਮਃ ੫) ਦੇਖੋ, ਕਾਲਪ੍ਰਮਾਣ। ੨. ਮ੍ਰਿਤ੍ਯੁ. ਮੌਤ. "ਕਾਲ ਕੈ ਫਾਸਿ ਸਕਤ ਸਰੁ ਸਾਂਧਿਆ." (ਆਸਾ ਮਃ ੫) ੩. ਯਮ। ੪. ਦੁਰਭਿੱਖ. ਦੁਕਾਲ. ਕਹਿਤ. "ਕਾਲ ਗਵਾਇਆ ਕਰਤੈ ਆਪਿ." (ਮਲਾ ਮਃ ੫) ੫. ਮਹਾਕਾਲ. ਜੋ ਸਾਰੀ ਵਿਸ਼੍ਵ ਨੂੰ ਲੈ ਕਰਦਾ ਹੈ. "ਕਾਲ ਕ੍ਰਿਪਾਲੁ ਹਿਯੈ ਨ ਚਿਤਾਰ੍ਯੋ." (੩੩ ਸਵੈਯੇ) ੬. ਕਾਲਸ ਦਾ ਸੰਖੇਪ. ਸਿਆਹੀ. "ਕਾਲ ਮਤਿ ਲਾਗੀ." (ਸ੍ਰੀ ਬੇਣੀ) ੭. ਵਿ- ਕਾਲਾ. ਸਿਆਹ. "ਨਿੰਦਕ ਕੇ ਮੁਖ ਹੋਏ ਕਾਲ." (ਬਿਲਾ ਮਃ ੫) ੮. ਸੰਗ੍ਯਾ- ਜਨਮਸਮਾਂ. ਜਨਮ. "ਕਾਲ ਬਿਕਾਲ ਸਬਦਿ ਭਏ ਨਾਸ." (ਬਿਲਾ ਅਃ ਮਃ ੧) ਜਨਮ ਮਰਣ ਗੁਰਉਪਦੇਸ਼ ਕਰਕੇ ਨਾਸ਼ ਹੋ ਗਏ। ੯. ਕਲ੍ਹ. ਆਉਣ ਵਾਲਾ ਦਿਨ. "ਜੋ ਉਪਜਿਓ ਸੋ ਬਿਨਸ ਹੈ ਪਰੋ ਆਜੁ ਕੇ ਕਾਲ." (ਸ. ਮਃ ੯) ਪਰਸੋਂ ਅੱਜ ਜਾਂ ਕਲ੍ਹ। ੧੦. ਲੋਹਾ। ੧੧. ਸ਼ਨਿਗ੍ਰਹਿ. ਛਨਿੱਛਰ। ੧੨. ਸ਼ਿਵ। ੧੩. ਕੋਕਿਲਾ. ਕੋਇਲ। ੧੪. ਵ੍ਯਾਕਰਣ ਅਨੁਸਾਰ ਕ੍ਰਿਯਾ ਦੇ ਵਾਪਰਨ ਦਾ ਸਮਾਂ. Tense. ਵਰਤਮਾਨ- ਮੈਂ ਪੜ੍ਹਦਾ ਹਾਂ, ਭੂਤ- ਮੈਂ ਪੜ੍ਹਿਆ, ਭਵਿਸ਼੍ਯ- ਮੈਂ ਪੜ੍ਹਾਂਗਾ....
ਅ਼. [حکوُمت] ਹ਼ੁਕੂਮਤ. ਸੰਗ੍ਯਾ- ਹੁਕਮ (ਆਗ੍ਯਾ) ਕਰਨ ਦੀ ਕ੍ਰਿਯਾ। ਬਾਦਸ਼ਾਹੀ....
ਫ਼ਾ. [اندر] ਕ੍ਰਿ. ਵਿ- ਵਿੱਚ. ਭੀਤਰ। ੨. ਅ਼. ਦੁਰਲਭ। ੩. ਸੰਗ੍ਯਾ- ਬੰਜਰ ਜ਼ਮੀਨ। ੪. ਪਿੜ. ਖਲਹਾਨ। ੫. ਦੇਖੋ, ਅੰਦਰੁ....
ਤੁ. [بابر] ਬਾਬੁਰ ਜਹੀਰੁੱਦੀਨ ਮੁਹ਼ੰਮਦ ਬਾਬਰ. ਇਹ ਤੈਮੂਰ ਦੀ ਛੀਵੀਂ ਪੀੜ੍ਹੀ ਕੁਤਲਗ਼ਨਿਗਾਰ ਖ਼ਾਨਮ ਦੇ ਉਦਰ ਤੋਂ ਮਿਰਜ਼ਾ ਉਮਰਸ਼ੇਖ਼ ਦਾ ਪੁਤ੍ਰ ਵਡਾ ਬਹਾਦੁਰ ਮੁਗਲ ਹੋਇਆ ਹੈ. ਇਸ ਦਾ ਜਨਮ ੧੫. ਫਰਵਰੀ ਸਨ ੧੪੮੩ ਨੂੰ ਹੋਇਆ. ਇਸ ਦੀ ਮਾਂ ਚਗਤਾਈਖ਼ਾਂ (ਚੰਗੇਜ਼ਖਾਂ ਦੇ ਪੁਤ੍ਰ) ਦੇ ਖਾਨਦਾਨ ਵਿੱਚ ਮਹਮੂਦਖ਼ਾਨ ਮੁਗਲ ਦੀ ਭੈਣ ਸੀ. ਇਸੇ ਤੋਂ ਇਸ ਦੀ "ਚਗਤਾ" ਉਪਾਧੀ ਭੀ ਸੀ. ਇਸ ਨੇ ਕਾਬੁਲ ਪੁਰ ਸੰਮਤ ੧੫੬੨ (ਸਨ ੧੫੦੪) ਵਿੱਚ ਕਬਜਾ ਕਰਕੇ ਭਾਰਤ ਪੁਰ ਕਈ ਹਮਲੇ ਕੀਤੇ. ਸੰਮਤ ੧੫੭੮ ਵਿੱਚ ਸੈਦਪੁਰ (ਏਮਨਾਬਾਦ) ਫਤੇ ਕੀਤਾ. ਫੇਰ ਦੌਲਤਖ਼ਾਂ ਲੋਦੀ ਦੀ ਪ੍ਰੇਰਣਾ ਨਾਲ ਸੰਮਤ ੧੫੮੪ ਵਿੱਚ ਦਿੱਲੀ ਪੁਰ ਚੜ੍ਹਾਈ ਕੀਤੀ. ਪਾਨੀਪਤ ਦੇ ਮੈਦਾਨ ਵਿੱਚ ਇਬਰਾਹੀਮ ਲੋਧੀ ਨੂੰ ਸੰਮਤ ੧੫੮੪ (੨੦ ਅਪ੍ਰੈਲ ਸਨ ੧੫੨੬) ਨੂੰ ਮਾਰਕੇ ਦਿੱਲੀ ਦਾ ਤਖਤ ਮੱਲਿਆ ਅਤੇ ਮੁਗਲ ਰਾਜ ਹਿੰਦੁਸਤਾਨ ਵਿੱਚ ਥਾਪਿਆ.#ਇਸ ਨੂੰ ਸ਼ਰਾਬ ਪੀਣ ਦਾ ਭਾਰੀ ਵ੍ਯਸਨ ਸੀ. ਪਰ ਸੰਮਤ ੧੫੮੫ ਦੀ ਕਨਵਾਹਾ ਦੀ ਲੜਾਈ ਸਮੇ, ਜਿਸ ਵਿੱਚ ਚਤੌੜਪਤਿ ਰਾਣਾ ਸਾਂਗਾ ਨੂੰ ੧੬. ਮਾਰਚ ਸਨ ੧੫੨੭ ਨੂੰ ਹਾਰ ਹੋਈ, ਇਸ ਨੇ ਸ਼ਰਾਬ ਦਾ ਤਿਆਗ ਕੀਤਾ, ਅਰੇ ਸੋਨੇ ਚਾਂਦੀ ਦੇ ਸੁਰਾਹੀ ਪਿਆਲੇ ਦਾਨ ਕਰ ਦਿੱਤੇ. ਇਸ ਦਾ ਦੇਹਾਂਤ ੨੬ ਦਿਸੰਬਰ ਸਨ ੧੫੩੦ (ਸੰਮਤ ੧੫੮੮) ਨੂੰ ਆਗਰੇ ਹੋਇਆ. ਬਾਬਰ ਦੀ ਮੁਲਾਕਾਤ ਸਤਿਗੁਰੂ ਨਾਨਕਦੇਵ. ਨਾਲ ਸੈਦਪੁਰ (ਏਮਨਾਬਾਦ) ਹੋਈ ਸੀ. ਉਸ ਸਮੇਂ ਦੇ ਉਚਰੇ ਹੋਏ ਸ਼ਬਦ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮੁਗਲ ਅਤੇ ਪਠਾਣਾਂ ਦੀ ਲੜਾਈ ਦਾ ਪੂਰਾ ਹਾਲ ਪ੍ਰਗਟ ਕਰਦੇ ਹਨ, ਯਥਾ- "ਖੁਰਾਸਾਨ ਖਸਮਾਨਾ ਕੀਆ ਹਿੰਦੋਸਤਾਨ ਡਰਾਇਆ। ਆਪੇ ਦੋਸ ਨ ਦੇਈ ਕਰਤਾ ਜਮ ਕਰਿ ਮੁਗਲ ਚੜਾਇਆ." ××× (ਆਸਾ ਮਃ ੧) "ਬਾਬਰਵਾਣੀ ਫਿਰਿਗਈ ਕੁਇਰ ਨ ਰੋਟੀ ਖਾਇ." ××× (ਆਸਾ ਅਃ ਮਃ ੧) "ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ। ਜਿਨ ਕੀ ਚੀਰੀ ਦਰਗਹਿ ਪਾਟੀ ਦਿਨਾ ਮਰਣਾ ਭਾਈ." ××× (ਆਸਾ ਅਃ ਮਃ ੧) ਦੇਖੋ, "ਆਵਨ ਅਠਤਰੇ ਜਾਨ ਸਤਾਨਵੇ."...
ਦੇਖੋ, ਫਤਹ ਅਤੇ ਵਾਹਗੁਰੂ ਜੀ ਕੀ ਫਤਹ....
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਸਨ ੧੫੨੬ ਤੋਂ ਸਨ ੧੮੫੭ ਤਕ ਦਿੱਲੀ ਦੇ ਤਖਤ ਤੇ ਬੈਠਣ ਵਾਲੇ ਮੁਗਲਾਂ ਦਾ ਰਾਜ. ਦੇਖੋ, ਬਾਬਰ ਅਤੇ ਮੁਸਲਮਾਨਾਂ ਦਾ ਭਾਰਤ ਵਿੱਚ ਰਾਜ....
ਫ਼ਾ. [بادشاہ] ਸੰਗ੍ਯਾ- ਬਾਦ (ਤਖ਼ਤ) ਦਾ ਸ਼ਾਹ (ਸ੍ਵਾਮੀ). ਸਿੰਘਾਸਨਪਤਿ. ਮਹਾਰਾਜਾ....
ਅ਼. [اکبر] ਵਿ- ਕਿਬਰ (ਬਜ਼ੁਰਗੀ) ਵਾਲਾ. ਬਹੁਤ ਵਡਾ. ਮਹਾਂ ਪ੍ਰਧਾਨ। ੨. ਸੰਗ੍ਯਾ- ਕਰਤਾਰ. ਅਕਾਲਪੁਰਖ। ੩. ਬਾਦਸ਼ਾਹ ਹੁਮਾਯੂੰ ਦਾ ਪੁਤ੍ਰ, ਜੋ ੧੫. ਅਕਤੂਬਰ ਸਨ ੧੫੪੨ (ਸੰਮਤ ੧੫੯੯) ਨੂੰ ਅਮਰਕੋਟ (ਸਿੰਧ) ਵਿੱਚ ਉਸ ਵੇਲੇ ਹਮੀਦਾ ਬਾਨੂੰ ਦੇ ਉਦਰ ਤੋਂ ਜਨਮਿਆ, ਜਦ ਇਸ ਦਾ ਪਿਤਾ ਸ਼ੇਰਸ਼ਾਹ ਤੋਂ ਹਾਰ ਖਾਕੇ ਭਾਰਤ ਤੋਂ ਵਿਦਾ ਹੋ ਰਿਹਾ ਸੀ.¹#ਤੇਰਾਂ ਵਰ੍ਹੇ ਨੌ ਮਹੀਨੇ ਦੀ ਉਮਰ ਵਿੱਚ ਅਕਬਰ ਦਿੱਲੀ ਦੇ ਤਖ਼ਤ ਤੇ ਬੈਠਾ. ਬੈਰਾਮ ਖ਼ਾਂ (ਖ਼ਾਨਖ਼ਾਨਾਂ), ਜੋ ਹੁਮਾਯੂੰ ਦਾ ਮੁੱਖਮੰਤ੍ਰੀ ਅਤੇ ਸੈਨਾਪਤਿ ਸੀ, ਉਸ ਦੀ ਨਿਗਰਾਨੀ ਵਿੱਚ ਰਾਜ ਕਾਜ ਚੰਗੀ ਤਰ੍ਹਾਂ ਚਲਦਾ ਰਿਹਾ. ਸੰਮਤ ੧੬੧੭ ਵਿੱਚ ਅਕਬਰ ਨੇ ਪੂਰੀ ਹੁਕੂਮਤ ਆਪਣੇ ਹੱਥ ਲਈ ਅਰ ਮੁਗ਼ਲ ਰਾਜ ਨੂੰ ਭਾਰੀ ਤਰੱਕੀ ਦਿੱਤੀ. ਸੰਮਤ ੧੬੧੮ ਵਿੱਚ ਅਕਬਰ ਨੇ ਅੰਬਰ² ਦੇ ਰਾਜਾ ਬਿਹਾਰੀ ਮੱਲ ਦੀ ਪੁਤ੍ਰੀ ਨਾਲ ਸ਼ਾਦੀ ਕਰਕੇ ਰਾਜਪੂਤਾਂ ਨਾਲ ਸੰਬੰਧ ਜੋੜਿਆ. ਇਸ ਪਿੱਛੋਂ ਜੋਧਪੁਰ ਦੀ ਕੰਨ੍ਯਾ ਨਾਲ ਭੀ ਵਿਆਹ ਕੀਤਾ. ਬਿਹਾਰੀ ਮੱਲ ਦਾ ਬੇਟਾ ਭਗਵਾਨ ਦਾਸ ਅਤੇ ਉਸਦਾ ਪੁਤ੍ਰ ਮਾਨ ਸਿੰਘ ਅਕਬਰ ਦੇ ਪ੍ਰਸਿੱਧ ਜਰਨੈਲ (Generals) ਅਤੇ ਸਹਾਇਕ ਸਨ. ਇਹ ਬਾਦਸ਼ਾਹ ਹਿੰਦੂਆਂ ਨੂੰ ਉੱਚੇ ਅਧਿਕਾਰ ਦੇਣ ਵਿੱਚ ਸੰਕੋਚ ਨਹੀਂ ਕਰਦਾ ਸੀ, ਇਸੇ ਕਾਰਣ ਟੋਡਰ ਮੱਲ ਬੀਰਬਲ ਆਦਿਕ ਇਸ ਦੇ ਮੁੱਖਮੰਤ੍ਰੀਆਂ ਵਿੱਚੋਂ ਸਨ.#ਮੇਵਾਰਪਤਿ ਰਾਣਾ ਉਦਯਸਿੰਘ ਜੋ ਅੰਬਰ ਦੇ ਰਾਜਾ ਤੋਂ ਇਸ ਲਈ ਘ੍ਰਿਣਾ ਕਰਦਾ ਸੀ ਕਿ ਉਸਨੇ ਮੁਸਲਮਾਨ ਨੂੰ ਪੁਤ੍ਰੀ ਦਿੱਤੀ ਹੈ, ਸੁਭਾਵਿਕ ਹੀ ਅਕਬਰ ਦਾ ਵੈਰੀ ਸਮਝਿਆ ਗਿਆ. ਅਕਬਰ ਨੇ ਰਾਣੇ ਨੂੰ ਸਜ਼ਾ ਦੇਣ ਵਾਸਤੇ ਸੰਮਤ ੧੬੨੪ ਵਿੱਚ ਚਤੌੜਗੜ੍ਹ ਉੱਤੇ ਚੜ੍ਹਾਈ ਕੀਤੀ. ਉਦਯਸਿੰਘ ਤਾਂ ਘਾਇਲ ਹੋਕੇ ਭੱਜ ਗਿਆ, ਪਰ ਬੇਦਨੋਰ ਦਾ ਰਈਸ ਜੈਮਲ ਅਤੇ ਕੈਲਵਾਰਾ ਦਾ ਸਰਦਾਰ ਪੱਤੋ (ਫੱਤਾ), ਇਸ ਬਹਾਦੁਰੀ ਨਾਲ ਲੜੇ ਕਿ ਉਨ੍ਹਾਂ ਦੀ ਵੀਰਤਾ ਦਾ ਪ੍ਰਸੰਗ ਸੁਣਕੇ ਰੋਮਾਂਚ ਹੋ ਜਾਂਦਾ ਹੈ.#ਏਹ ਦੋਵੋਂ ਮੇਵਾਰ ਦੇ ੧੬. ਵਡੇ ਰਾਈਸ਼ਾਂ ਵਿੱਚੋਂ ਸਨ. ਅੰਤ ਨੂੰ ਜੈਮਲ ਅਕਬਰ ਦੀ ਗੋਲੀ ਨਾਲ ਸ਼ਹੀਦ ਹੋਇਆ, ਇਸ ਦਾ ਜਿਕਰ ਉਸ ਨੇ ਆਪ ਅਤੇ ਜਹਾਂਗੀਰ ਨੇ ਭੀ ਲਿਖਿਆ ਹੈ. ਜਿਸ ਬੰਦੂਕ ਨਾਲ ਅਕਬਰ ਨੇ ਜੈਮਲ ਨੂੰ ਮਾਰਿਆ ਉਸ ਦਾ ਨਾਉਂ "ਸੰਗਰਾਮ³" ਰੱਖਿਆ. ਜੈਮਲ ਦੇ ਮਰਣ ਪੁਰ ਕਿਲੇ ਅੰਦਰ ਜੌਹਰ⁴ ਦੀ ਰਸਮ ਹੋਈ, ਜਿਸ ਨਾਲ ੯. ਰਾਣੀਆਂ, ੫. ਰਾਜਪੁਤ੍ਰੀਆਂ, ੨. ਰਾਜਕੁਮਾਰ ਅਤੇ ਰਾਜਪੂਤਾਂ ਦੀਆਂ ਬਹੁਤ ਪਤਿਵ੍ਰਤਾ ਇਸਤ੍ਰੀਆਂ ਅਗਨੀ ਵਿੱਚ ਭਸਮ ਹੋਈਆਂ. ੧੧. ਚੇਤ ਸੰਮਤ ੧੬੨੪ ਦਾ ਇਹ ਸਾਕਾ ਮੇਵਾਰ ਵਿੱਚ ਘਰ ਘਰ ਮਨਾਇਆ, ਅਰ ਸ਼ਹੀਦ ਹੋਏ ਯੋਧਿਆਂ ਨੂੰ ਅਮਰ ਰੱਖਣ ਵਾਲਾ ਜਸ ਕਵੀਆਂ ਅਤੇ ਢਾਡੀਆਂ ਦ੍ਵਾਰਾ ਗਾਇਆ ਜਾਂਦਾ ਹੈ.#'ਜੌਹਰ' ਹੋਣ ਪਿੱਛੋਂ ਪੱਤੋ ਅਤੇ ਹਜ਼ਾਰਾਂ ਰਾਜਪੂਤ ਕੇਸਰੀ ਬਾਗੇ ਪਹਿਨਕੇ ਕਿਲਾ ਛੱਡ ਮੈਦਾਨ ਵਿੱਚ ਆ ਡਟੇ ਅਤੇ ਅਕਬਰ ਦੀ ਸੈਨਾ ਨਾਲ ਮੁਠਭੇੜ ਕਰਕੇ ਸ਼ਹੀਦ ਹੋਏ. ਇਸ ਜੰਗ ਵਿੱਚ ਮੋਏ ਰਾਜਪੂਤਾਂ ਦੇ ਜਨੇਊ ਤੋਲਣ ਪੁਰ ੭੪॥ ਸਾਢੇ ਚੁਹੱਤਰ ਮਾਨ (ਅਰਥਾਤ ੩੯੮ ਸੇਰ ਕੱਚੇ) ਹੋਏ. ਇਸੇ ਘਟਨਾ ਦਾ ਸੂਚਕ ਮਹਾਜਨੀ ਚਿੱਠੀਆਂ ਉੱਤੇ ੭੪॥ ਅੰਗ ਲਿਖਿਆ ਜਾਂਦਾ ਹੈ. ਜਿਸ ਦਾ ਭਾਵ ਹੈ ਕਿ ਜੋ ਬੇਗਾਨੀ ਚਿੱਠੀ ਖੋਲ੍ਹੇ ਉਸ ਨੂੰ ਚਤੌੜ ਦੀ ਹਤ੍ਯਾਲੱਗੇ. ਇਹ ਆਣ ਸਿਰਫ ਚਿੱਠੀਆਂ ਉੱਤੇ ਹੀ ਨਹੀਂ, ਸਗੋਂ ਰਾਜਪੂਤਾਨੇ ਦੀ ਰਿਆਸਤੀ ਲਿਖਤਾਂ ਅਤੇ ਦਾਨਪਤ੍ਰਾਂ ਵਿੱਚ ਭੀ "ਚਤੌੜ ਮਾਰਿਆ ਰਾ ਪਾਪ"- ਲਿਖੀ ਜਾਂਦੀ ਹੈ, ਅਰਥਾਤ ਜੋ ਇਸ ਦਾਨ ਨੂੰ ਬੰਦ ਕਰੇ ਉਸ ਨੂੰ ਮਹਾਂ ਪਾਪ ਲੱਗੇ. ਦੇਖੋ, ਕਰਨਲ ਜੇ. ਟਾਡ (Col. James Tod) ਦੀ ਰਾਜਸਥਾਨ.#ਫ੍ਰਾਂਸ ਦੇ ਵੈਦ੍ਯ ਬਰਨੀਅਰ (Bernier) ਨੇ ੧. ਜੁਲਾਈ ਸਨ ੧੬੬੩ ਨੂੰ ਜੋ ਚਿੱਠੀ ਲਿਖੀ ਹੈ, ਉਸ ਤੋਂ ਜਾਪਦਾ ਹੈ ਕਿ ਦਿੱਲੀ ਕਿਲੇ ਦੇ ਦਰਵਾਜ਼ੇ ਅੱਗੇ ਜੋ ਦੋ ਹਾਥੀਸਵਾਰ ਬੁੱਤ ਹਨ, ਉਹ ਜੈਮਲ ਅਤੇ ਪੱਤੋ ਦੇ ਹਨ, ਜਿਨ੍ਹਾਂ ਦੀ ਬਹਾਦੁਰੀ ਨੇ ਅਕਬਰ ਦਾ ਮਨ ਭੀ ਯਾਦਗਾਰ ਕਾਯਮ ਕਰਨ ਲਈ ਪ੍ਰੇਰਿਆ.⁵#ਅਕਬਰ ਨੇ ਹਿੰਦੂਆਂ ਤੋਂ ਜੇਜੀਆ (ਜਿਜ਼ੀਯਹ) ਅਤੇ ਤੀਰਥਯਾਤ੍ਰਾ ਦਾ ਟੈਕਸ ਲੈਣਾ ਵਰਜ ਦਿੱਤਾ ਸੀ ਅਰ ਹਿੰਦੂਆਂ ਲਈ "ਧਰਮਪੁਰ" ਅਤੇ ਮੁਸਲਮਾਨਾਂ ਲਈ "ਖ਼ੈਰਪੁਰ" ਆਸ਼੍ਰਮ ਬਣਵਾਏ, ਜਿੱਥੇ ਉਨ੍ਹਾਂ ਨੂੰ ਵਿਸ਼੍ਰਾਮ ਅਤੇ ਖਾਨ ਪਾਨ ਮਿਲਦਾ ਸੀ.#ਅਕਬਰ ਨੇ "ਵਿਦ੍ਯਨ੍ਯਾਯ"⁶ ਹੁਕਮਨ ਰੋਕ ਦਿੱਤਾ ਸੀ ਅਤੇ ਆਪਣੀ ਇੱਛਾ ਬਿਨਾ ਕੋਈ ਇਸਤ੍ਰੀ ਜਬਰਨ ਸਤੀ ਭੀ ਨਹੀਂ ਕੀਤੀ ਜਾਂਦੀ ਸੀ.#ਇਹ ਬਾਦਸ਼ਾਹ ਪ੍ਰਜਾ ਤੋਂ ਪੈਦਾਵਾਰ ਦਾ ਤੀਜਾ ਹਿੱਸਾ ਲੈਂਦਾ ਸੀ ਅਤੇ ਰਈਸ ਜੋ ਉਸ ਦੀ ਸੇਵਾ ਲਈ ਹਾਜਿਰ ਰਹਿੰਦੇ ਸਨ ਉਨ੍ਹਾਂ ਦਾ ਅਧਿਕਾਰ "ਮਨਸਬਦਾਰ" ਸੀ, ਜਿਨ੍ਹਾਂ ਦੇ ਅਧੀਨ ੫੦੦ ਤੋਂ ੧੦੦੦੦ ਤੀਕ ਸੈਨਾ ਹੋਇਆ ਕਰਦੀ ਸੀ. ਮਾਲ ਦੇ ਆਲਾ ਅਫਸਰ ਟੋਡਰ ਮੱਲ ਦੀਵਾਨ ਦੇ ਅਧੀਨ ਰਸਦ, ਵਸਤ੍ਰ, ਸੁਗੰਧਿ, ਧਾਤੁ ਅਤੇ ਰਤਨ ਆਦਿ ਸਾਮਾਨ ਖਰੀਦਣ ਵਾਲੇ ਕਰਮਚਾਰੀ "ਕਰੋੜੇ" (क्रयिक) ਸਨ. ਪਰਗਨਿਆਂ ਦੇ ਹਾਕਿਮ, ਜੋ ਦੀਵਾਨੀ ਫੌਜਦਾਰੀ ਅਖਤਿਆਰ ਰਖਦੇ ਸਨ "ਫੌਜਦਾਰ" ਕਹਾਉਂਦੇ ਸਨ.⁷ ਸ਼ਹਿਰਾਂ ਵਿੱਚ ਕੋਤਵਾਲ ਅਤੇ ਕਾਜੀ ਝਗੜੇ ਨਿਬੇੜਦੇ ਸਨ.#ਅਕਬਰ ਦੀ ਸਭਾ ਵਿੱਚ ਹਰ ਮਜ਼ਹਬ ਦਾ ਆਦਮੀ ਆਪਣੇ ਮਤ ਦੇ ਨਿਯਮ ਬਿਨਾ ਸ਼ੰਕਾ ਪ੍ਰਗਟ ਕਰ ਸਕਦਾ ਸੀ ਅਤੇ ਬਾਦਸ਼ਾਹ ਨੂੰ ਭੀ ਗੁਣਚਰਚਾ ਸੁਣਨ ਦਾ ਭਾਰੀ ਸ਼ੌਕ ਸੀ. ਸ਼ਾਹ ਅਕਬਰ ਹਿੰਦੀ ਦਾ ਭੀ ਉੱਤਮ ਕਵੀ ਸੀ. ਬੀਰਬਲ ਦਾ ਮਰਣਾ ਸੁਣਕੇ ਜੋ ਉਸ ਨੇ ਸੋਰਠਾ ਰਚਿਆ ਹੈ ਉਸ ਤੋਂ ਉਸ ਦੀ ਚਮਤਕਾਰੀ ਰਚਨਾ ਦਾ ਚੰਗੀ ਤਰ੍ਹਾਂ ਗਿਆਨ ਹੁੰਦਾ ਹੈ, ਯਥਾ-#"ਦੀਨ ਜਾਨ ਸੁਖ ਦੀਨ, ਏਕ ਨ ਦੀਨੋ ਦੁਸਹ ਦੁਖ,#ਸੋ ਅਬ ਹਮ ਕੋ ਦੀਨ, ਕਛੂ ਨ ਰਾਖ੍ਯੋ ਬੀਰਬਲ."⁸#ਅਕਬਰ ਸ਼੍ਰੀ ਗੁਰੂ ਅਮਰਦੇਵ ਜੀ ਦੇ ਦਰਬਾਰ ਵਿੱਚ ਹਾਜਿਰ ਹੋਕੇ ਸਤਗੁਰਾਂ ਦੇ ਆਸ਼ੀਰਬਾਦ ਦਾ ਪਾਤ੍ਰ ਬਣਿਆ ਸੀ. ਭਾਈ ਸੰਤੋਖ ਸਿੰਘ ਜੀ ਲਿਖਦੇ ਹਨ:-#ਤਬ ਅਕਬਰ ਦਿੱਲੀ ਤੇ ਆਵਾ,#ਸਰਿਤਾ ਉਤਰ ਸਿਵਰ ਨਿਜ ਪਾਵਾ,#ਧਰ ਪ੍ਰਤੀਤਿ ਦਰਸ਼ਨ ਕੋ ਚਾਹ੍ਯੋ,#ਉੱਤਮ ਲੀਨ ਉਪਾਯਨ ਆਹ੍ਯੋ. (ਗੁਪ੍ਰਸੂ)#ਬਾਦਸ਼ਾਹ ਹੋਣ ਤੋਂ ਛੁੱਟ ਅਕਬਰ ਆਪਣੇ ਤਾਈਂ ਧਾਰਮਿਕ ਖ਼ਲੀਫ਼ਾ ਭੀ ਮੰਨਦਾ ਸੀ ਅਤੇ ਉਸ ਨੇ "ਦੀਨ ਇਲਾਹੀ" ਨਾਉਂ ਦਾ ਫਿਰਕ਼ਾ ਭਾਰਤ ਦੇ ਧਰਮਾਂ ਨੂੰ ਇੱਕ ਕਰਨ ਲਈ ਕਾਇਮ ਕੀਤਾ ਸੀ, ਜੋ ਪਰਸਪਰ ਮਿਲਣ ਸਮੇਂ "ਅੱਲਾਹੂ ਅਕਬਰ" ਆਖਦਾ ਸੀ.#ਆਗਰੇ ਨੂੰ ਇਸ ਨੇ ਰੌਣਕ ਦੇਕੇ ਨਾਉਂ 'ਅਕਬਰਾਬਾਦ' ਰੱਖਿਆ ਅਤੇ ਉੱਥੇ ਲਾਲ ਕਿਲਾ ਅਤੇ ਹੋਰ ਇਮਾਰਤਾਂ ਬਣਵਾਈਆਂ. ਆਗਰੇ ਪਾਸ "ਫਤੇਪੁਰ ਸੀਕਰੀ" ਦੀ ਸੁੰਦਰ ਇਮਾਰਤ ਪ੍ਰਗਟ ਕਰਦੀ ਹੈ ਕਿ ਅਕਬਰ ਨੂੰ ਵਿਦੇਸ਼ੀ ਅਤੇ ਭਾਰਤੀ ਵਾਸ੍ਤੁਵਿਦ੍ਯਾ (architecture) ਇੱਕ ਕਰ ਦੇਣ ਦਾ ਕਿਤਨਾ ਪ੍ਰੇਮ ਸੀ.#ਇਸ ਬਾਦਸ਼ਾਹ ਦੀ ਸਲਤਨਤ ਕਿੱਥੋਂ ਤੀਕ ਫੈਲੀ ਹੋਈ ਸੀ, ਇਸ ਨੂੰ ਉਸ ਦੇ ੧੮. ਸੂਬੇ (੧ ਅਲਾਹਾਬਾਦ, ੨. ਆਗਰਾ, ੩. ਅਵਧ, ੪. ਅਜਮੇਰ, ੫. ਗੁਜਰਾਤ, ੬ਬਿਹਾਰ, ੭. ਬੰਗਾਲ, ੮. ਦਿੱਲੀ, ੯. ਕਾਬੁਲ, ੧੦. ਲਹੌਰ, ੧੧. ਮੁਲਤਾਨ, ੧੨. ਮਾਲਵਾ, ੧੩. ਬੈਰਾਰ, ੧੪. ਖਾਨਦੇਸ਼, ੧੫. ਅਹਮਦਨਗਰ, ੧੬ ਬਿਦਰ, ੧੭. ਹੈਦਰਾਬਾਦ ਅਤੇ ੧੮. ਬਿਜਾਪੁਰ) ਸਾਫ ਦਸਦੇ ਹਨ ਕਿ ਉਹ ਭਾਰਤ ਦਾ ਚਕ੍ਰਵਰਤੀ ਮਹਾਰਾਜਾਧਿਰਾਜ (ਸ਼ਹਨਸ਼ਾਹ) ਸੀ.#ਰਾਮਾਇਣ ਦੇ ਪ੍ਰਸਿੱਧ ਕਵਿ ਤੁਲਸੀ ਦਾਸ ਜੀ ਇਸੇ ਦੇ ਸਮੇਂ ਹੋਏ ਹਨ ਅਤੇ ਭਾਰਤ ਦਾ ਰਤਨ, ਰਾਗ ਵਿਦ੍ਯਾ ਦਾ ਪੂਰਾ ਪੰਡਿਤ ਅਤੇ ਮਨੋਹਰ ਗਵੈਯਾ ਤਾਨਸੈਨ ਅਕਬਰ ਦੇ ਦਰਬਾਰ ਦਾ ਭੂਸਣ ਸੀ.#੧੬ ਅਕਤੂਬਰ ਸਨ ੧੬੦੫ (ਸੰਮਤ ੧੬੬੩) ਵਿੱਚ ਅਕਬਰ ਇਸ ਬਿਨਸਨਹਾਰ ਸੰਸਾਰ ਤੋਂ ਵਿਦਾ ਹੋਇਆ. ਆਗਰੇ ਪਾਸ ਸਿਕੰਦਰੇ ਵਿੱਚ ਇਸ ਪ੍ਰਤਾਪੀ ਬਾਦਸ਼ਾਹ ਦੀ ਸੁੰਦਰ ਕ਼ਬਰ ਬਣੀ ਹੋਈ ਹੈ....
ਫ਼ਾ. [جہانگیِر] ਵਿ- ਜਹਾਨ ਨੂੰ ਫ਼ਤੇ ਕਰਨ ਵਾਲਾ. ਸੰਸਾਰ ਨੂੰ ਕ਼ਬਜੇ ਵਿੱਚ ਲੈਣ ਵਾਲਾ।੨. ਸੰਗ੍ਯਾ- ਅਕਬਰ ਦਾ ਪੁਤ੍ਰ ਸਲੀਮ, ਜੋ ਬਿਹਾਰੀਮੱਲ ਕਛਵਾਹੇ ਦੀ ਕੰਨ੍ਯਾ ਮਰੀਅਮ ਜ਼ਮਾਨੀ ਦੇ ਉਦਰ ਤੋਂ ਸਿਕਰੀ ਦੇ ਮਕਾਮ ੩੧ ਅਗਸ੍ਤ ਸਨ ੧੫੬੯ (ਸੰਮਤ ੧੬੨੭) ਨੂੰ ਪੈਦਾ ਹੋਇਆ. ਇਹ ੨੪ ਅਕਤੂਬਰ ਸਨ ੧੬੦੫ ਨੂੰ ਦਿੱਲੀ ਦੇ ਤਖ਼ਤ ਪੁਰ ਬੈਠਾ, ਅਰ ਆਪਣਾ ਨਾਮ ਜਹਾਂਗੀਰ ਰੱਖਿਆ.¹ ਇਸਦੇ ਜ਼ਮਾਨੇ ਇੰਗਲੈਂਡ ਦੇ ਬਾਦਸ਼ਾਹ ਜੇਮਸ ੧. (James I) ਵੱਲੋਂ ਪਤ੍ਰ ਲੈ ਕੇ ਕਪਤਾਨ ਹਾਕਿਨਸ (Hawkinns) ਅਰ ਸਰ ਟਾਮਸ ਰੋ (Sir Thomas Roe) ਵਪਾਰ ਦੀ ਵ੍ਰਿੱਧੀ ਲਈ ਆਏ ਸਨ, ਜਿਸ ਦਾ ਫਲ ਸੂਰਤ ਪਾਸ ਅੰਗ੍ਰੇਜ਼ੀ ਕੋਠੀਆਂ ਅਤੇ ਕਾਰਖ਼ਾਨੇ ਕ਼ਾਇਮ ਹੋਏ।#ਇਸਦਾ ਬੇਟਾ ਖ਼ੁਸਰੋ ਤਖ਼ਤ ਦੀ ਇੱਛਾ ਕਰਕੇ ਵਿਰੋਧੀ ਹੋ ਗਿਆ ਸੀ, ਜਿਸ ਪੁਰ ਉਸ ਨੂੰ ਕੈਦ ਕੀਤਾ ਗਿਆ ਅਰ ਉਸ ਦੇ ਸੰਗੀ ਕਤਲ ਕੀਤੇ ਗਏ. ਸ਼੍ਰੀ ਗੁਰੂ ਅਰਜਨਦੇਵ ਦੇ ਵਿਰੁੱਧ ਚੰਦੂ ਆਦਿਕਾਂ ਨੂੰ ਸ਼ਕਾਇਤ ਕਰਨ ਦਾ ਇਹ ਮੌਕਾ ਮਿਲਿਆ ਕਿ ਗੁਰੂ ਸਾਹਿਬ ਨੇ ਖ਼ੁਸਰੋ ਦੇ ਹੱਕ ਦੁਆ ਮੰਗੀ ਅਤੇ ਉਸ ਨੂੰ ਰੁਪਯੇ ਦੀ ਸਹਾਇਤਾ ਦਿੱਤੀ.²#ਤਖ਼ਤ ਬੈਠਣ ਤੋਂ ਛੀ ਵਰ੍ਹੇ ਪਿੱਛੋਂ, ਇਸ ਨੇ ਨੂਰਜਹਾਂ ਨਾਲ ਸ਼ਾਦੀ ਕੀਤੀ. ਨੂਰਜਹਾਂ ਇੱਕ ਈਰਾਨ ਦੇ ਵਪਾਰੀ ਮਿਰਜ਼ਾ ਗ਼ਯਾਸ ਦੀ ਬੇਟੀ ਸੀ. ਗ਼ਯਾਸ ਅਕਬਰ ਦੇ ਜ਼ਮਾਨੇ ਸ਼ਾਹੀ ਮੁਲਾਜ਼ਮ ਹੋਇਆ ਅਰ ਆਪਣੀ ਲਯਾਕਤ ਨਾਲ ਅਹੁਦੇਦਾਰ ਬਣਿਆ. ਛੋਟੀ ਉਮਰ ਵਿੱਚ ਨੂਰਜਹਾਂ ਜਦ ਸ਼ਾਹੀ ਮਹਿਲਾਂ ਵਿੱਚ ਜਾਇਆ ਕਰਦੀ, ਤਦ ਇਸ ਦਾ ਸੁੰਦਰ ਰੂਪ ਵੇਖਕੇ ਜਹਾਂਗੀਰ ਉਸ ਉਤੇ ਮੋਹਿਤ ਹੋ ਗਿਆ ਸੀ, ਇਸ ਪੁਰ ਅਕਬਰ ਦੀ ਆਗ੍ਯਾ ਅਨੁਸਾਰ ਨੂਰਜਹਾਂ ਦਾ ਨਿਕਾਹ ਇੱਕ ਈਰਾਨੀ ਸਰਦਾਰ ਅਲੀਕੁਲੀ ਖ਼ਾਂ (ਸ਼ੇਰਅਫ਼ਗਨਖ਼ਾਂ) ਨਾਲ ਕੀਤਾ ਗਿਆ, ਜਿਸ ਨੂੰ ਅਕਬਰ ਨੇ ਬੰਗਾਲ ਵਿੱਚ ਜਾਗੀਰ ਬਖ਼ਸ਼ੀ. ਜਦ ਜਹਾਂਗੀਰ ਤਖ਼ਤ ਪੁਰ ਬੈਠਾ, ਤਦ ਸ਼ੇਰਅਫ਼ਗਨਖ਼ਾਂ ਨੂੰ ਕ਼ਤਲ ਕਰਵਾਕੇ ਨੂਰਜਹਾਂ ਨਾਲ ਵਿਆਹ ਕੀਤਾ, ਅਰ ਉਸ ਦੇ ਭਾਈ ਨੂੰ ਆਸਫ਼ਖ਼ਾਂ ਦਾ ਖਿਤਾਬ ਦੇ ਕੇ ਵਡਾ ਮੁਸ਼ੀਰ ਬਣਾਇਆ.#ਨੂਰਜਹਾਂ ਦੇ ਵਸ਼ ਵਿੱਚ ਜਹਾਂਗੀਰ ਕਠਪੁਤਲੀ ਦੀ ਤਰਾਂ ਨਾਚ ਕਰਦਾ ਸੀ, ਯਥਾ- "ਜਹਾਂਗੀਰ ਪਤਸ਼ਾਹ ਕੇ ਬੇਗਮ ਨੂਰਜਹਾਂ। ਵਸ਼ਿ ਕੀਨਾ ਪਤਿ ਆਪਨੋ ਇਹ ਰਸ ਜਹਾਂ ਤਹਾਂ." (ਚਰਿਤ੍ਰ ੪੮)#ਜਹਾਂਗੀਰ ਸ਼ਰਾਬ ਅਤੇ ਸ਼ਿਕਾਰ ਦਾ ਬਹੁਤ ਪ੍ਰੇਮੀ ਸੀ. ਸੰਮਤ ੧੬੮੪ ਵਿੱਚ ਕਸ਼ਮੀਰ ਤੋਂ ਮੁੜਦਾ ਹੋਇਆ ਦਮੇ ਰੋਗ ਦੀ ਪ੍ਰਬਲਤਾ ਕਾਰਣ (੨੮ ਅਕਤੂਬਰ ਸਨ ੧੬੨੭ ਨੂੰ) ਰਸਤੇ ਵਿੱਚ ਮਰ ਗਿਆ. ਲਹੌਰ ਪਾਸ ਸ਼ਾਹਦਰੇ ਉਸ ਦਾ ਸੁੰਦਰ ਮਕਬਰਾ ਬਣਿਆ ਹੋਇਆ ਹੈ. ਦੇਖੋ, ਨੂਰਜਹਾਂ....
[شاہجہان] ਰਾਜਾ ਉਦਯ ਸਿੰਘ ਜੋਧਪੁਰੀ ਦੀ ਕੰਨ੍ਯਾ ਬਾਲਮਤੀ (ਜੋਧਬਾਈ) ਦੇ ਉਦਰ ਤੋਂ ਜਹਾਂਗੀਰ ਦਾ ਤੀਜਾ ਪੁਤ੍ਰ, ਜਿਸ ਦਾ ਜਨਮ ੫. ਜਨਵਰੀ ਸਨ ੧੫੯੩ ਨੂੰ ਲਾਹੌਰ ਹੋਇਆ. ਇਸ ਦਾ ਪਹਿਲਾ ਨਾਉਂ ਮਿਰਜ਼ਾ ਖ਼ੁੱਰਮ ਸੀ. ਇਹ ਬਾਪ ਦੇ ਮਰਣ ਪਿੱਛੋਂ ਸਨ ੧੬੨੮ ਵਿੱਚ ਤਖਤ ਤੇ ਬੈਠਾ.¹ ਇਸ ਦੇ ਅਹਿਦ ਵਿੱਚ ਰਾਜ ਦੀ ਵੱਡੀ ਤਰੱਕੀ ਹੋਈ. ਮੁਆਮਲਾ ੨੩ ਕਰੋੜ ਰੁਪਯਾ ਵਸੂਲ ਹੁੰਦਾ ਸੀ.#ਸ਼ਾਹਜਹਾਂ ਨੂੰ ਇਮਾਰਤਾਂ ਦਾ ਵਡਾ ਸ਼ੌਕ ਸੀ. ਆਗਰੇ ਵਿੱਚ ਮੌਤੀ ਮਸਜਿਦ ਅਤੇ ਆਪਣੀ ਪਿਆਰੀ ਬੇਗਮ ਅਰਜਮੰਦ ਬਾਨੂ ਦਾ ਮਕਬਰਾ (ਜਿਸ ਦੇ ਨਾਮ ਮੁਮਤਾਜ਼ ਮਹਲ ਅਤੇ ਕੁਦਸੀਆ ਬੇਗਮ ਭੀ ਹਨ, ਜੋ ਨੂਰਜਹਾਂ ਦੇ ਭਾਈ ਆਸਿਫ ਖਾਂ ਦੀ ਪੁਤ੍ਰੀ ਸੀ. ਜਿਸ ਦਾ ਜਨਮ ਸਨ ੧੫੯੨ ਅਤੇ ਦੇਹਾਂਤ ੭. ਜੁਲਾਈ ਸਨ ੧੬੩੧ ਨੂੰ ਹੋਇਆ) ਚਾਰ ਕਰੋੜ ਪੰਜਾਹ ਲੱਖ ਰੁਪਯਾ ਖਰਚਕੇ ਬਣਵਾਇਆ, ਜੋ "ਤਾਜ" ਨਾਉਂ ਤੋਂ ਪ੍ਰਸਿੱਧ ਹੈ. ਕਈ ਲੇਖਕਾਂ ਨੇ ਤਾਜ ਮਹਿਲ ਦੀ ਲਾਗਤ ਇੱਕ ਕਰੋੜ ਸਾਢੇ ਬਾਰਾਂ ਲੱਖ ਲਿਖੀ ਹੈ.#ਜੋ ਇਸ ਵੇਲੇ ਲਾਲ ਕਿਲੇ ਦੇ ਸਾਮ੍ਹਣੇ ਜਮਨਾ ਕਿਨਾਰੇ ਵਸੀ ਹੋਈ ਦਿੱਲੀ ਦੇਖੀ ਜਾਂਦੀ ਹੈ, ਇਹ ਇਸੇ ਬਾਦਸ਼ਾਹ ਨੇ ਸਨ ੧੬੩੧ ਵਿੱਚ ਆਬਾਦ ਕੀਤੀ ਹੈ, ਇਸ ਦਾ ਨਾਉਂ ਉਸ ਨੇ "ਸ਼ਾਹਜਹਾਨਾਬਾਦ" ਰੱਖਿਆ, ਦਿੱਲੀ ਦਾ ਲਾਲ ਕਿਲਾ, ਦੀਵਾਨ ਖਾਸ, ਦੀਵਾਨ ਆਮ, ਅਰ ਜਾਮਾ ਮਸਜਿਦ ਆਦਿਕ ਸੁੰਦਰ ਇਮਾਰਤਾਂ ਸ਼ਾਹਜਹਾਨ ਦੀ ਕੀਰਤੀ ਪ੍ਰਗਟ ਕਰਦੀਆਂ ਹਨ. ਤਖਤ ਤਾਊਸ, ਜਿਸ ਤੇ ਸੱਤ ਕਰੋੜ ਦਸ ਲੱਖ ਰੁਪਯਾ ਖਰਚ ਹੋਇਆ ਸੀ, ਇਸੇ ਬਾਦਸ਼ਾਹ ਨੇ ਬਣਵਾਇਆ ਸੀ. ਜਗਤਪ੍ਰਸਿੱਧ ਕੋਹਨੂਰ ਹੀਰਾ, ਜਿਸ ਦਾ ਵਜਨ ੩੧੯ ਰੱਤੀ ਅਤੇ ਉਸ ਸਮੇਂ ੭੮੧੫੨੨੫) ਰੁਪਯੇ ਕੀਮਤ ਦਾ ਜਾਚਿਆ ਗਿਆ ਸੀ, ਮੀਰ ਜੁਮਲਾ ਨੇ ਇਸੇ ਚਕ੍ਰਵਰਤੀ ਮਹਾਰਾਜਾ ਨੂੰ ਨਜਰ ਕੀਤਾ ਸੀ.#ਕਈ ਖੋਟੇ ਮੰਤ੍ਰੀਆਂ ਦੀ ਨਾਲਾਇਕੀ ਕਰਕੇ ਇਸ ਨੇ ਈਸਾਈਆਂ, ਹਿੰਦੂਆਂ ਦੇ ਧਰਮ ਦੇ ਵਿਰੁੱਧ ਹੱਥ ਚੁੱਕਿਆ, ਇਸੇ ਤਰਾਂ ਇਸਦਾ ਵਿਰੋਧ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਹੋ ਗਿਆ, ਜਿਸ ਕਾਰਣ ਗੁਰੂ ਸਾਹਿਬ ਨੂੰ ਸ੍ਵਰਖ੍ਯਾ ਲਈ ਸ਼ਸਤ੍ਰ, ਚੁੱਕਣੇ ਪਏ.#ਸ਼ਾਹਜਹਾਂ ਦੇ ਚਾਰ ਪੁਤ੍ਰ ਸਨ- ਦਾਰਾਸ਼ਿਕੋਹ, ਸ਼ੁਜਾ, ਔਰੰਗਜ਼ੇਬ ਅਤੇ ਮੁਰਾਦ. ਇੱਕ ਵਾਰ ਜਦ ਸ਼ਾਹਜਹਾਂ ਬੀਮਾਰ ਹੋ ਗਿਆ ਤਦ ਉਸ ਨੂੰ ਔਰੰਗਜ਼ੇਬ ਨੇ, (ਆਪਣੇ ਭਾਈਆਂ ਨੂੰ ਪਹਿਲਾਂ ਕਾਬੂ ਕਰਕੇ), ਆਗਰੇ ਦੇ ਕਿਲੇ ਸਨ ੧੬੫੮ ਵਿੱਚ ਕੈਦ ਕਰ ਲਿਆ. ਸੱਤ ਵਰ੍ਹੇ ਬੇਟੇ ਦੀ ਬੰਦੀ ਵਿੱਚ ਰਹਿਕੇ (੨੩ ਜਨਵਰੀ ਸਨ ੧੬੬੬) ਸੰਮਤ ੧੭੨੩ ਵਿੱਚ ਹੁਕੂਮਤ ਨੂੰ ਤਰਸਦਾ ਹੋਇਆ ਸ਼ਾਹਜਹਾਂ ਦੁਨੀਆਂ ਤੋਂ ਕੂਚ ਕਰ ਗਿਆ, ਅਤੇ ਆਪਣੀ ਪਿਆਰੀ ਬੇਗਮ ਦੇ ਪਾਸ ਆਗਰੇ ਤਾਜ ਅੰਦਰ ਦਫਨ ਕੀਤਾ ਗਿਆ....
ਦੇਖੋ, ਮਸਜਿਦ। ੨. ਮਸਜਿਦ ਵਿੱਚ. "ਕਿਆ ਮਸੀਤਿ ਸਿਰ ਨਾਏ?" (ਪ੍ਰਭਾ ਕਬੀਰ)...
ਦੇਖੋ, ਮਹਾਰਾਜ....
ਦੇਖੋ, ਰਣਜੀਤ ੩। ੨. ਸਰਦਾਰ ਜੈਸਿੰਘ ਰਈਸ ਲੱਧੜਾਂ ਦੀ ਪੁਤ੍ਰੀ ਦਯਾਕੌਰ ਦੇ ਉਦਰੋਂ ਰਾਜਾ ਜਸਵੰਤਸਿੰਘ ਨਾਭਾਪਤਿ ਦਾ ਵਡਾ ਪੁਤ੍ਰ. ਜੋ ਕੁਸੰਗਤਿ ਦੇ ਕਾਰਣ ਸਨ ੧੮੧੮ ਵਿੱਚ ਪਿਤਾ ਦਾ ਵਿਰੋਧੀ ਹੋਗਿਆ. ਇਸ ਦੀ ਸਾਰੀ ਉਮਰ ਕਲੇਸ਼ ਵਿੱਚ ਵੀਤੀ. ੧੭. ਜੂਨ ਸਨ ੧੮੩੨ ਨੂੰ ਇਸ ਦਾ ਦੇਹਾਂਤ ਸਹੁਰੇਘਰ ਪਤਰਹੇੜੀ (ਜਿਲਾ ਅੰਬਾਲਾ) ਵਿੱਚ ਹੋਇਆ। ੩. ਦੇਖੋ, ਰਣਜੀਤਸਿੰਘ ਮਹਾਰਾਜਾ....
ਸੰ. प्रसिद्घ. ਵਿ- ਵਿਖ੍ਯਾਤ. ਮਸ਼ਹੂਰ। ੨. ਭੂਸਿਤ. ਸ਼੍ਰਿੰਗਾਰਿਆ ਹੋਇਆ। ੩. ਦੇਖੋ, ਕੁਲਕ ਦਾ ਰੂਪ (ੲ)....
ਦੇਖੋ, ਸਹਰ....
ਸ਼ਿਸ਼੍ਯ. ਦੇਖੋ, ਸਿਖ। ੨. ਗੁਰੁਸਿੱਖ. ਸਿੱਖਧਰਮ ਧਾਰੀ. ਦੇਖੋ ਸਿੱਖਧਰਮ. "ਸਤਿ ਸੰਤੋਖ ਦਯਾ ਧਰਮ ਨਾਮ ਦਾਨ ਇਸਨਾਨ ਦਿੜਾਯਾ। ਗੁਰੁਸਿਖ ਲੈ ਗੁਰੁਸਿੱਖ ਸਦਾਯਾ." (ਭਾਗੁ) "ਗੁਰਉਪਦੇਸ਼ ਪਰਵੇਸ ਰਿਦ ਅੰਤਰ ਹੈ, ਸ਼ਬਦ ਸੁਰਤਿ ਸੋਈ ਸਿੱਖ ਜਗ ਜਾਨੀਐ." (ਭਾਗੁ ਕ)#ਜੈਸੇ ਪਤਿਬ੍ਰਤਾ ਪਰਪੁਰਖੈ ਨ ਦੇਖ੍ਯੋ ਚਾਹੈ#ਪੂਰਨ ਪਤੀਬ੍ਰਤਾ ਕੋ ਪਤਿ ਹੀ ਮੈ ਧ੍ਯਾਨ ਹੈ,#ਸਰ ਸਰਿਤਾ ਸਮੁਦ੍ਰ ਚਾਤ੍ਰਿਕ ਨ ਚਾਹੈ ਕਾਹੂੰ#ਆਸ ਘਨਬੂੰਦ ਪ੍ਰਿਯ ਪ੍ਰਿਯ ਗੁਨਗਾਨ ਹੈ,#ਦਿਨਕਰ ਓਰ ਭੋਰ ਚਾਹਤ ਨਹੀਂ ਚਕੋਰ#ਮਨ ਬਚ ਕ੍ਰਮ ਹਿਮਕਰ ਪ੍ਰਿਯ ਪ੍ਰਾਨ ਹੈ,#ਤੈਸੇ ਗੁਰੁਸਿੱਖ ਆਨ ਦੇਵ ਸੇਵ ਰਹਿਤ, ਪੈ-#ਸਹਿਜ ਸੁਭਾਵ ਨ ਅਵਗ੍ਯਾ ਅਭਿਮਾਨ ਹੈ.#(ਭਾਗੁ ਕ)...
ਸੰ. ਇਤਿ- ਹ- ਆਸ. ਐਸਾ ਪ੍ਰਸਿੱਧ ਥਾਂ. ਅਰਥਾਤ- ਅਜੇਹਾ ਗ੍ਰੰਥ ਜਿਸ ਵਿੱਚ ਬੀਤੀ ਹੋਈ ਘਟਨਾ ਦਾ ਕ੍ਰਮ ਅਨੁਸਾਰ ਜਿਕਰ ਹੋਵੇ. ਤਵਾਰੀਖ਼. ਹਿਸਟਰੀ (History)....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸੰ. ਸੰਗ੍ਯਾ- ਚੰਗੀ ਤਰਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ। ੨. ਰਿਸ਼ਤਾ. ਨਾਤਾ। ੩. ਵਿਆਹ. ਸਗਾਈ....
ਅੰ. Rail. ਸਰੀ. ਧਾਤੁ ਦੀ ਲੀਕ।#੨. ਹਿੰਦੁਸਤਾਨੀ ਵਿੱਚ ਰੇਲ (ਲੀਕ) ਤੇ ਚਲਣ ਵਾਲੀ ਗੱਡੀ ਅਤੇ ਟ੍ਰੇਨ ਦਾ ਨਾਉਂ ਭੀ ਰੇਲ ਹੈ. ਦੇਖੋ, ਰੇਲ ਗੱਡੀ ਅਤੇ ਰੇਲਵੇ....
ਸਮੁੰਦਰ ਤੋਂ ੮੬ ਮੀਲ ਪੁਰ ਗੰਗਾ ਦੇ ਕੰਢੇ ਕਾਲੀਘਾਟ ਪਾਸ ਵਸਿਆ, ਬੰਗਾਲ ਦਾ ਪ੍ਰਧਾਨ ਨਗਰ, ਜੋ ਭਾਰਤ ਵਿੱਚ ਮਨੁੱਖੀਸੰਖ੍ਯਾ ਦੇ ਲਹਾਜ਼ ਸਭ ਤੋਂ ਵਡਾ ਹੈ.¹ ਇਹ ਭਾਰਤ ਦੀ ਰਾਜਧਾਨੀ ਚਿਰਕਾਲ ਰਹਿਆ ਹੈ. ਸੰਮਤ ੧੯੬੮ (ਸਨ ੧੯੧੧) ਵਿੱਚ ਸ਼ਹਨਸ਼ਾਹ ਜਾਰਜ ਪੰਜਮ ਨੇ ਦਿੱਲੀ ਰਾਜਧਾਨੀ ਕ਼ਾਇਮ ਕੀਤੀ.#ਕਲਕੱਤੇ ਵਿੱਚ ਵਡੀਸੰਗਤਿ ਆਦਿ ਅਨੇਕ ਗੁਰਦ੍ਵਾਰੇ ਹਨ, ਜਿੱਥੇ ਗੁਰਬਾਣੀ ਦਾ ਕੀਰਤਨ ਅਤੇ ਕਥਾ ਹੁੰਦੀ ਹੈ.#ਕਲਕੱਤਾ ਲਹੌਰ ਤੋਂ ੧੧੭੬ ਮੀਲ ਹੈ....
ਫ਼ਾ. [پیشاور] ਸੰਗ੍ਯਾ- ਪੇਸ਼ਾ (ਕਿੱਤਾ) ਕਰਨ ਵਾਲਾ. ਪੇਸ਼ਹਵਰ। ੨. ਪੱਛਮ ਉੱਤਰੀ ਸਰਹੱਦ ਪੁਰ ਇੱਕ ਪ੍ਰਸਿੱਧ ਨਗਰ ਪੇਸ਼ਾਵਰ, ਜਿਸ ਦਾ ਸੰਸਾਕ੍ਰਿਤ ਨਾਮ ਪੁਰੁਸਪੁਰ ਹੈ. ਇਹ ਗੰਧਾਰ ਦੇਸ ਦੀ ਰਾਜਧਾਨੀ ਸੀ. ਇੱਥੇ ਸਨ ੧੨੦ ਤੋਂ ੧੬੨ ਤਕ ਕਨਿਸਕ ਨੇ ਰਾਜ ਕੀਤਾ. ਸਨ ੯੯੧ ਦੇ ਕਰੀਬ ਸੁਬਕਤਗੀਨ ਨੇ ਜੈਪਾਲ ਤੋਂ ਪੇਸ਼ਾਵਰ ਖੋਹਕੇ ਆਪਣੇ ਰਾਜ ਨਾਲ ਮਿਲਾਇਆ. ਮਹਾਰਾਜਾ ਰਣਜੀਤ ਸਿੰਘ ਨੇ ਸਨ ੧੮੧੭ (੪ ਮੱਘਰ ਸੰਮਤ ੧੮੭੫) ਵਿੱਚ ਇਸ ਤੇ ਆਪਣਾ ਅਧਿਕਾਰ ਕਾਇਮ ਕੀਤਾ, ਪਰ ੬. ਮਈ ਸਨ ੧੮੩੪ ਨੂੰ ਕੌਰ ਨੌਨਿਹਾਲ ਸਿੰਘ ਨੇ ਪੂਰੀ ਤਰਾਂ ਪੇਸ਼ਾਵਰ ਨੂੰ ਸਿੱਖਰਾਜ ਨਾਲ ਮਿਲਾਇਆ ਅਰ ਬਾਲਾ ਹਿਸਾਰ ਕਿਲੇ ਤੇ ਖਾਲਸਾ ਸਲਤਨਤ ਦਾ ਨਿਸ਼ਾਨ ਝੁਲਾਕੇ ਨਾਮ ਸੁਮੇਰਗੜ੍ਹ ਰੱਖਿਆ.#ਪੇਸ਼ਾਵਰ ਵਿੱਚ ਭਾਈ ਜੋਗਾ ਸਿੰਘ ਦਾ ਗੁਰਦ੍ਵਾਰਾ ਬਹੁਤ ਉੱਘਾ ਹੈ, ਜਿੱਥੇ ਕਥਾ ਕੀਰਤਨ ਹੁੰਦਾ ਹੈ.#ਪੇਸ਼ਾਵਰ ਉੱਤਰ ਪੱਛਮੀ ਹੱਦ ਦੇ ਇਲਾਕੇ ਦੀ ਰਾਜਧਾਨੀ ਹੈ, ਜਿੱਥੇ ਚੀਫ ਕਮਿਸ਼ਨਰ ਏ. ਜੀ. ਜੀ. ਰਹਿਂਦਾ ਹੈ, ਅਰ ਵਡੀ ਛਾਉਣੀ ਹੈ. ਇਸ ਦੀ ਆਬਾਦੀ ੯੩, ੮੮੪ ਹੈ. ਪੇਸ਼ਾਵਰ ਲਹੌਰ ਤੋਂ ੨੮੮ ਅਤੇ ਬੰਬਈ ਤੋਂ ੧੫੯੪ ਮੀਲ ਹੈ....
ਸੰ. मील्. ਧਾ- ਅੱਖਾਂ ਮੁੰਦਣੀਆਂ, ਪਲਕਾਂ ਮਾਰਨੀਆਂ, ਖਿੜਨਾ, ਫੈਲਣਾ। ੨. ਅੰ. Mile ੧੭੬੦ ਗਜ਼ ਦੀ ਲੰਬਾਈ ਅਥਵਾ ਅੱਠ ਫਰਲਾਂਗ (furlong)...
ਦੇਖੋ, ਮਰਦੁਮਸ਼ੁਮਾਰੀ....
ਸੰਗ੍ਯਾ- ਪਰ- ਸ੍ਥਾਨ. ਪਰਲੋਕ. "ਕਿਉ ਰਹੀਐ ਚਲਣਾ ਪਰਥਾਇ." (ਮਾਰੂ ਸੋਲਹੇ ਮਃ ੧) "ਲਾਹਾ ਲੈ ਪਰਥਾਇ." (ਓਅੰਕਾਰ) ੨. ਸੰ. ਪ੍ਰਥਾ. ਰੀਤਿ. ਰਸਮ. "ਜਜਿ ਕਾਜਿ ਪਰਥਾਇ ਸੁਹਾਈ." (ਆਸਾ ਮਃ ੫) ੩. ਨਿਯਮ, ਪ੍ਰਥਾ. "ਮਹਾਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ." (ਸੂਹੀ ਅਃ ਮਃ੩) ਬਚਨ ਕਿਸੇ ਨਿਯਮ ਨੂੰ ਲੈ ਕੇ ਹੁੰਦਾ ਹੈ....
ਦੇਖੋ, ਗੁਰ ਅਤੇ ਗੁਰੁ। ੨. ਪੂਜ੍ਯ. "ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ." (ਗਉ ਅਃ ਮਃ ੧)...
ਸੰ. ਸੰਗ੍ਯਾ- ਬਚਨ। ੨. ਵਕ (ਬਗੁਲਿਆਂ) ਦੀ ਪੰਕ੍ਤਿ (ਡਾਰ). ੩. ਵਿ- ਬਗੁਲੇ ਨਾਲ ਹੈ ਜਿਸ ਦਾ ਸੰਬੰਧ....
ਵਿ- ਵਧਿਆ ਹੋਇਆ. ਵਾਧੂ. ਅਧਿਕ. ਦੇਖੋ, "ਸਲੋਕ ਵਾਰਾਂ ਤੇ ਵਧੀਕ."...
ਸੰ. ਨਿਰ੍ਣਯ. ਸੰਗ੍ਯਾ- ਵਿਵੇਕ. ਵਿਚਾਰ. ਸਤ੍ਯ ਅਸਤ੍ਯ ਆਦਿ ਦਾ ਗ੍ਯਾਨ ਕਰਨ ਦੀ ਕ੍ਰਿਯਾ। ੨. ਫ਼ੈਸਲਾ. ਨਿਬੇੜਾ। ੩. ਨੀਰ- ਨਵ (ਨਯਾ). ਨਵੀਨ ਜਲ. ਨੌ ਨੀਰ. "ਖੇਤ ਮਿਆਲਾ ਉਚੀਆ ਘਰਉਚਾ ਨਿਰਣਉ." (ਵਾਰ ਗੂਜ ੧. ਮਃ ੩) ਜਿਸ ਖੇਤ ਦੀਆਂ ਵੱਟਾਂ ਉੱਚੀਆਂ ਹਨ, ਉਸ ਵਿੱਚ ਮੇਘ ਦਾ ਨਵੀਨ ਜਲ ਠਹਿਰਦਾ ਹੈ. ਭਾਵ- ਜਿਸ ਦੇ ਅੰਤਹਕਰਣ ਵਿੱਚ ਸ਼੍ਰੱਧਾ ਦਾ ਉੱਚਾ ਭਾਵ ਹੈ, ਉਸ ਅੰਦਰ ਗੁਰੂ ਦਾ ਉਪਦੇਸ਼ ਵਸਦਾ ਹੈ....
ਲਵਪੁਰ, ਲਾਹੌਰ. ਦੇਖੋ, ਲਹੌਰ. "ਲਾਹੋਰ ਸਹਰੁ ਜਹਰੁ ਕਹਰੁ ਸਵਾ ਪਹਰੁ." (ਸਵਾ ਮਃ ੧) "ਲਾਹੋਰ ਸਹਰੁ ਅਮ੍ਰਿਤਸਰ ਸਿਫਤੀ ਦਾ ਘਰ. " (ਸਵਾ ਮਃ ੩) ਸ਼੍ਰੀ ਗੁਰੂ ਨਾਨਕਦੇਵ ਜੀ ਜਿਸ ਸਮੇਂ ਲਹੌਰ ਪਧਾਰੇ, ਤਾਂ ਉੱਥੋਂ ਦੇ ਹਾਕਮਾਂ ਅਤੇ ਲੋਕਾਂ ਨੂੰ ਕੁਕਰਮਾਂ ਵਿੱਚ ਲੀਨ ਅਰ ਕਰਤਾਰ ਤੋਂ ਵਿਮੁਖ ਦੇਖਕੇ ਇਹ ਵਾਕ ਉਚਾਰਿਆ, ਜਿਸ ਦਾ ਫਲ ਇਹ ਹੋਇਆ ਕਿ ਬਾਬਰ ਨੇ ਹਿੰਦੁਸਤਾਨ ਪੁਰ ਚੌਥਾ ਹੱਲਾ ਸਨ ੧੫੨੪ (ਹਿਜਰੀ ੯੩੦) ਵਿੱਚ ਕਰਕੇ ਲਹੌਰ ਨੂੰ ਅੱਗ ਲਾਈ ਅਤੇ ਸਵਾ ਪਹਰ ਕਹਰ ਵਰਤਾਇਆ. ਇਸ ਘਟਨਾ ਦਾ ਜਿਕਰ ਤੁਜਕਬਾਬਰੀ¹ ਅਤੇ ਸੇਯਦ ਮੁਹ਼ੰਮਦ ਲਤੀਫ ਦੀ ਤਵਾਰੀਖ ਲਹੌਰ² ਵਿੱਚ ਸਾਫ ਦਰਜ ਹੈ.#ਸਤਿਗੁਰੂ ਦੀ ਇਹ ਪੇਸ਼ੀਨਗੋਈ ਸੈਦਪੁਰ (ਏਮਨਾਬਾਦ) ਕਹੇ ਸ਼ਬਦ- "ਖੂਨ ਕੇ ਸੋਹਿਲੇ ਗਾਵੀਅਹਿ ਨਾਨਕ, ਰਤੁ ਕਾ ਕੁੰਗੂ ਪਾਇ ਵੇ ਲਾਲੋ !" ਤੁੱਲ ਹੀ ਸੀ.#ਜਦ ਗੁਰੂ ਅਮਰਦੇਵ ਜੀ ਨੇ ਸੰਗਤਿ ਦੀ ਬੇਨਤੀ ਅਨੁਸਾਰ ਲਹੌਰ ਚਰਣ ਪਾਏ, ਤਾਂ ਗੁਰੂ ਨਾਨਕ ਸ੍ਵਾਮੀ ਦੀ ਕ੍ਰਿਪਾ ਕਰਕੇ ਸਤਿਸੰਗ ਅਤੇ ਨਾਮਕੀਰਤਨ ਦਾ ਪ੍ਰਚਾਰ ਦੇਖਕੇ ਫਰਮਾਇਆ ਕਿ ਜੋ ਲਹੌਰ ਸ਼ਹਿਰ ਜਹਿਰ ਕਹਿਰ ਦਾ ਅਧਿਕਾਰੀ ਸੀ, ਹੁਣ ਸਿਫਤੀ ਦਾ ਘਰ ਹੋਣ ਕਰਕੇ ਅਮ੍ਰਿਤਸਰੋਵਰ ਹੋਗਿਆ ਹੈ....
ਸੰ. शब्द ਸ਼ਬ੍ਦ. ਸੰਗ੍ਯਾ- ਧੁਨਿ. ਆਵਾਜ਼. ਸੁਰ। ੨. ਪਦ. ਲਫਜ। ੩. ਗੁਫ਼ਤਗੂ. "ਸਬਦੌ ਹੀ ਭਗਤ ਜਾਪਦੇ ਜਿਨੁ ਕੀ ਬਾਣੀ ਸਚੀ ਹੋਇ." (ਆਸਾ ਅਃ ਮਃ ੩) ੪. ਗੁਰਉਪਦੇਸ਼. "ਭਵਜਲ ਬਿਨ ਸਬਦੇ ਕਿਉ ਤਰੀਐ." (ਭੈਰ ਮਃ ੧) ੫. ਬ੍ਰਹਮ. ਕਰਤਾਰ. "ਸਬਦ ਗੁਰੂ ਸੁਰਤਿ ਧੁਨਿ ਚੇਲਾ." (ਸਿਧਗੋਸਟਿ) ੬. ਧਰਮ. ਮਜਹਬ. "ਜੋਗਿ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ." (ਵਾਰ ਆਸਾ) ੭. ਪੈਗ਼ਾਮ. ਸੁਨੇਹਾ. "ਧਨਵਾਂਢੀ ਪਿਰ ਦੇਸ ਨਿਵਾਸੀ ਸਚੇ ਗੁਰੁ ਪਹਿ ਸਬਦ ਪਠਾਈਂ." (ਮਲਾ ਅਃ ਮਃ ੧) ੮. ਜੈਸੇ ਤੁਕਾ ਰਾਮ ਨਾਮਦੇਵ ਆਦਿਕ ਭਗਤਾਂ ਦੀ ਪਦ- ਰਚਨਾ "ਅਭੰਗ" ਅਤੇ ਸੂਰ ਦਾਸ ਮੀਰਾਬਾਈ ਆਦਿਕ ਦੀ ਵਿਸਨੁਪਦ ਪ੍ਰਸਿੱਧ ਹੈ, ਤੈਸੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਛੰਦ ਰੂਪ ਵਾਕ੍ਯ "ਸ਼ਬਦ" ਆਖੀਦੇ ਹਨ. ਸ਼ਬਦ ਛੰਦ ਦੀ ਖਾਸ ਜਾਤਿ ਨਹੀਂ. ਅਨੇਕ ਛੰਦਾਂ ਦਾ ਰੂਪ ਸ਼ਬਦਾਂ ਵਿੱਚ ਦੇਖਿਆ ਜਾਂਦਾ ਹੈ। ੯. ਦੇਖੋ, ਸਬਦੁ। ੧੦. ਸੰ. शब्द ਸ਼ਾਬ੍ਦ. ਵਿ- ਸ਼ਬਦ ਦਾ ਵਾਚ੍ਯ ਅਰਥ. ਸ਼ਬਦ ਦਾ ਮਕਸਦ. "ਨ ਸਬਦ ਬੂਝੈ ਨ ਜਾਣੈ ਬਾਣੀ." (ਧਨਾ ਮਃ ੩) ੧੧. ਦੇਖੋ, ਪ੍ਰਮਾਣ....
ਸੋ. ਪੰਵਿਤ੍ਰ. ਵਿ- ਨਿਰਮਲ. ਸ਼ੁੱਧ. "ਭਏ ਪਵਿਤੁ ਸਰੀਰ." (ਸ੍ਰੀ ਅਃ ਮਃ ੩) "ਪਵਿਤ੍ਰ ਅਪਵਿਤ੍ਰਹ ਕਿਰਣ ਲਾਗੇ." (ਮਾਰੂ ਅਃ ਮਃ ੫) ੨. ਸੰਗ੍ਯਾ- ਵਰਖਾ. ਮੀਂਹ। ੩. ਜਲ। ੪. ਦੁੱਧ। ੫. ਘੀ। ੬. ਸ਼ਹਦ. ਮਧੁ। ੭. ਹਿੰਦੂਧਰਮਸ਼ਾਸਤ੍ਰ ਅਨੁਸਾਰ ਕੁਸ਼ਾ ਦਾ ਛੱਲਾ, ਜੋ ਸ਼੍ਰਾੱਧ ਆਦਿ ਕਰਮ ਕਰਨ ਵੇਲੇ ਪਹਿਰਿਆ ਜਾਂਦਾ ਹੈ, ਦੇਖੋ, ਪਵਿਤ੍ਰੀ....
ਸੰ. ਸ੍ਥਾਨ. ਸੰਗ੍ਯਾ- ਥਾ. ਠਿਕਾਣਾ. ਠਹਿਰਨ ਅਥਵਾ ਰਹਿਣ ਦੀ ਜਗਾ. "ਅਸਥਾਨ ਹਰਿ ਨਿਹ ਕੇਵਲੰ." (ਗੂਜ ਅਃ ਮਃ ੧)...
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਦੇਖੋ, ਗੁਰਦੁਆਰਾ ੩....
ਕ੍ਰਿ. ਵਿ- ਇਸ ਥਾਂ. ਯਹਾਂ....
ਸਤਿਗੁਰੂ ਨਾਨਕਦੇਵ ਦਾ ਲਹੌਰ ਨਿਵਾਸੀ ਇੱਕ ਸਿੱਖ, ਜਿਸ ਨੂੰ ਸਤਿਗੁਰੂ ਨੇ ਮੋਏ ਪਿਤਰਾਂ ਦਾ ਸ਼੍ਰਾੱਧਕਰਮ ਨਿਸਫ਼ਲ ਦੱਸ ਕੇ ਸਤ੍ਯ ਉਪਦੇਸ਼ ਦਿੱਤਾ। ੨. ਦੇਖੋ, ਦੁਖਭੰਜਨੀ। ੩. ਭਾਈ ਸਾਲ੍ਹੋ ਦਾ ਪੋਤਾ ਮਾਝੇ ਦਾ ਮਸੰਦ, ਜੋ ਦਸ਼ਮੇਸ਼ ਦੀ ਸਹਾਇਤਾ ਲਈ ਆਨੰਦਪੁਰ ਦੇ ਜੰਗ ਵਿੱਚ ਗਿਆ ਸੀ. ਇਸ ਨੂੰ ਗੁਰੂ ਸਾਹਿਬ ਨੇ ੫੦੦ ਯੋਧਿਆਂ ਦਾ ਸਰਦਾਰ ਥਾਪਕੇ ਅਗਮਪੁਰ ਦੇ ਕਿਲੇ ਠਹਿਰਾਇਆ. ਇਸ ਦੇ ਨਾਲ ਮੁਖੀਏ ਮਝੈਲ ਸਿੰਘ ਇਹ ਸਨ- ਅਨੰਦਸਿੰਘ, ਅਮਰੀਕ ਸਿੰਘ, ਸਬੇਗਸਿੰਘ, ਸੁਜਾਨਸਿੰਘ, ਸੋਭਾਸਿੰਘ, ਸੰਤਸਿੰਘ, ਹਜਾਰਾਸਿੰਘ, ਹਮੀਰਸਿੰਘ, ਕਾਨ੍ਹਸਿੰਘ, ਕੌਲਸਿੰਘ, ਕ੍ਰਿਪਾਲਸਿੰਘ, ਗੋਪਾਲਸਿੰਘ, ਚੇਤਸਿੰਘ, ਟੇਕਸਿੰਘ, ਦਯਾਲਸਿੰਘ, ਦਾਨਸਿੰਘ, ਦਿਵਾਨਸਿੰਘ, ਫਤੇਸਿੰਘ, ਬੀਰਸਿੰਘ, ਮਾਨਸਿੰਘ.#ਦਸ਼ਮੇਸ਼ ਨੇ ਕੇਸ਼ਰੀਚੰਦ ਜਸਵਾਲੀਏ ਰਾਜੇ ਦੇ ਮਸਤ ਹਾਥੀ ਦਾ ਮੁਕਾਬਲਾ ਕਰਨ ਲਈ ਦੁਨੀਚੰਦ ਨੂੰ ਫ਼ਰਮਾਇਆ, ਪਰ ਇਹ ਕਾਇਰ ਹੋਕੇ ਰਾਤ ਨੂੰ ਨੱਠਾ ਅਤੇ ਕੰਧ ਤੋਂ ਡਿੱਗਕੇ ਟੰਗ ਤੁੜਾਈ. ਅਮ੍ਰਿਤਸਰ ਜਦ ਕਿ ਇਹ ਬੀਮਾਰ ਪਿਆ ਸੀ, ਰਾਤ ਨੂੰ ਸੱਪ ਲੜਨ ਤੋਂ ਮਰ ਗਿਆ, ਇਸ ਦੇ ਪੋਤੇ ਸਰੂਪਸਿੰਘ, ਅਨੂਪਸਿੰਘ ਨੇ ਦਸ਼ਮੇਸ਼ ਪਾਸ ਪਹੁਚਕੇ ਗੁਨਾਹ ਬਖ਼ਸ਼ਵਾਇਆ ਅਰ ਸੇਵਾ ਵਿੱਚ ਹਾਜਿਰ ਰਹੇ....
ਫ਼ਾ. [بخشی] ਸੰਗ੍ਯਾ- ਫੌਜ ਨੂੰ ਤਲਬ ਵੰਡਣ ਵਾਲਾ ਅਹੁਦੇਦਾਰ।¹ ੨. ਫੌਜ ਦਾ ਮੁੱਖ ਸਰਦਾਰ. ਸੈਨਾਪਤਿ. "ਬਖਸੀ ਕਰ ਤਾਂਕੋ ਠਹਿਰਾਯੋ। ਸਬ ਦਲ ਤੋ ਤਿਹਂ ਕਾਮ ਚਲਾਯੋ." (ਅਜੈਸਿੰਘ) ੩. ਤੂ ਬਖ਼ਸ਼ੇ. ਇਹ ਬਖ਼ਸ਼ੀਦਨ ਤੋਂ ਹੈ....
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਸੰਗ੍ਯਾ- ਪੂਜਾਕਾਰੀ. ਪੂਜਾ ਕਰਨ ਵਾਲਾ....
ਲਹੌਰ ਦਾ ਇੱਕ ਬਾਜ਼ਾਰ, ਜਿਸ ਵਿੱਚ ਗੁਰੂ ਰਾਮਦਾਸ ਸਾਹਿਬ ਦਾ ਜਨਮ ਅਸਥਾਨ ਹੈ. ਦੇਖੋ, ਲਹੌਰ....
ਭੰਡਾਰੀ ਗੋਤ੍ਰ ਦਾ ਸ਼੍ਰੀ ਗੁਰੂ ਅਰਜਨਦੇਵ ਜੀ ਦਾ ਆਤਮਗ੍ਯਾਨੀ ਸਿੱਖ। ੨. ਦੇਖੋ, ਰਾਮਦਾਸ ਸਤਿਗੁਰੂ। ੩. ਸ਼੍ਰੀ ਗੁਰੂ ਰਾਮਦਾਸ ਜੀ ਤੋਂ ਲੈ ਕੇ ਸ਼੍ਰੀ ਗੁਰੂ ਤੇਗਬਹਾਦੁਰ ਸਾਹਿਬ ਤੀਕ ਸ਼੍ਰੀ ਗੁਰੂ ਨਾਨਕਦੇਵ ਦੇ ਗੱਦੀਨਸ਼ੀਨਾਂ ਲਈ ਮੁਗਲ ਬਾਦਸ਼ਾਹਾਂ ਦਾ ਥਾਪਿਆ ਹੋਇਆ ਸ਼ਬਦ. "ਰਾਮਦਾਸ ਦਿੱਲੀ ਮਹਿ ਆਇ." (ਗੁਵਿ ੧੦) ੪. ਰਾਮ ਦਾ ਦਾਸ. ਕਰਤਾਰ ਦਾ ਸੇਵਕ। ੫. ਦੇਵਮੰਦਿਰਾਂ ਵਿੱਚ ਕੀਰਤਨ ਕਰਨ ਵਾਲਾ ਭਗਤੀਆ. "ਘੂੰਘਰ ਬਾਂਧਿ ਭਏ ਰਾਮਦਾਸਾ." (ਮਾਰੂ ਮਃ ੫) ੬. ਰਾਮਚੰਦ੍ਰ ਜੀ ਦਾ ਉਪਾਸਕ. ਬੈਰਾਗੀ ਸਾਧੁ. "ਜੋਗੀ ਜਤੀ ਬੈਸਨੋ ਰਾਮਦਾਸ." (ਗੌਂਡ ਮਃ ੫) ੭. ਦਬਿਸਤਾਨੇ ਮਜਾਹਬ ਅਨੁਸਾਰ ਗੁਰੂ ਦੇ ਮਸੰਦਾਂ ਦੀ ਪਦਵੀ ਭੀ ਰਾਮਦਾਸ ਸੀ। ੮. ਛਤ੍ਰਪਤਿ ਸ਼ਿਵਾ ਜੀ ਦਾ ਗੁਰੂ ਮਹਾਤਮਾ ਰਾਮਦਾਸ, ਜਿਸ ਦਾ ਵਿਸ਼ੇਸਣ "ਸਮਰ੍ਥ" ਸੀ....
ਸੰ. जन्म ਸੰਗ੍ਯਾ- ਉਤਪੱਤਿ. ਪੈਦਾਇਸ਼. "ਜਨਮ ਸਫਲੁ ਹਰਿਚਰਣੀ ਲਾਗੇ." (ਮਾਰੂ ਸੋਲਹੇ ਮਃ ੩) ੨. ਜੀਵਨ. ਜ਼ਿੰਦਗੀ....
ਕ੍ਰਿ. ਵਿ- ਦਰ ਬ ਦਰ. ਦ੍ਵਾਰ ਦ੍ਵਾਰ. "ਭਉਕਤ ਫਿਰੈ ਦਰਬਾਰੁ." (ਭੈਰ ਮਃ ੩) ੨. ਫ਼ਾ. [دربار] ਸੰਗ੍ਯਾ- ਬਾਦਸ਼ਾਹ ਦੀ ਸਭਾ. "ਦਰਬਾਰਨ ਮਹਿ ਤੇਰੋ ਦਰਬਾਰਾ." (ਗੂਜ ਅਃ ਮਃ ੫) ੩. ਖ਼ਾਲਸਾਦੀਵਾਨ। ੪. ਸ਼੍ਰੀ ਗੁਰੂ ਗ੍ਰੰਥਸਾਹਿਬ। ੫. ਹਰਿਮੰਦਿਰ। ੬. ਰਾਜਪੂਤਾਨੇ ਵਿੱਚ ਰਾਜੇ ਨੂੰ ਭੀ ਦਰਬਾਰ ਆਖਦੇ ਹਨ, ਜਿਵੇਂ- ਅੱਜ ਅਮ੍ਰਿਤ ਵੇਲੇ ਦਰਬਾਰ ਰਾਜਧਾਨੀ ਵਿੱਚ ਪਧਾਰੇ ਹਨ....
ਸੰ. ਵਿ- ਸੋਹਣਾ. ਖੂਬਸੂਰਤ. "ਸੁੰਦਰ ਚਤੁਰ ਤਤ ਕਾ ਬੇਤਾ." (ਸੁਖਮਨੀ) ੨. ਸੰਗ੍ਯਾ- ਕਾਮਦੇਵ। ੩. ਸ਼੍ਰੀ ਗੁਰੂ ਅਮਰਦੇਵ ਜੀ ਦਾ ਪੜੋਤਾ, ਜਿਸ ਦੀ ਰਚਨਾ ਰਾਮਕਲੀ ਰਾਗ ਵਿੱਚ "ਸਦੁ" ਦੇਖੀਦਾ ਹੈ. "ਕਹੈ ਸੁੰਦਰ ਸੁਣਹੁ ਸੰਤਹੁ ਸਭ ਜਗਤ ਪੈਰੀ ਪਾਇ ਜੀਉ." (ਸਦੁ) "ਨੰਦਨੁ ਮੋਹਰੀ ਨਾਮ ਅਨੰਦ। ਤਿਹ ਨੰਦਨ ਸੁੰਦਰ ਮਤਿਵੰਦ।।"¹ (ਗੁਪ੍ਰਸੂ) ੪. ਦਾਦੂ ਜੀ ਦਾ ਚੇਲਾ ਇੱਕ ਮਹਾਤਮਾ ਸਾਧੂ, ਜਿਸ ਦਾ ਜਨਮ ਸੰਮਤ ੧੬੫੩ ਵਿੱਚ ਦ੍ਯੋਸਾ ਪਿੰਡ (ਰਾਜ ਜੈਪੁਰ) ਵਿੱਚ ਹੋਇਆ ਅਤੇ ਸੰਮਤ ੧੭੪੬ ਵਿੱਚ ਸੀਂਗਾਨੇਰ ਦੇ ਮਕਾਮ, ਜੋ ਜੈਪੁਰ ਤੋਂ ਚਾਰ ਕੋਹ ਦੱਖਣ ਹੈ, ਦੇਹਾਂਤ ਹੋਇਆ. ਇਸ ਮਹਾਤਮਾ ਦੇ ਰਚੇ ਹੋਏ ਗ੍ਰੰਥ ਸੁੰਦਰ ਵਿਲਾਸ, ਗ੍ਯਾਨਸਮੁਦ੍ਰ ਅਤੇ ਸਾਖੀ ਆਦਿਕ ਅਨੇਕ ਹਨ. ਦੇਖੋ, ਸੁੰਦਰ ਜੀ ਦੀ ਕਵਿਤਾ-#ਕਾਮਿਨੀ ਕੀ ਦੇਹ ਅਤਿ ਕਹਿਯੇ ਸਘਨ ਵਨ#ਉਹਾਂ ਸੁਤੌ ਜਾਇ ਕੋਊ ਭੂਲਕੈ ਪਰਤ ਹੈ,#ਕੁੰਜਰ ਹੈ ਗਤਿ ਕਟਿ ਕੇਹਰਿ ਕੀ ਭਯ ਯਾਮੇ#ਬੇਨੀ ਕਾਰੀ ਨਾਗਨਿ ਸੀ ਫਣ ਕੋ ਧਰਤ ਹੈ,#ਕੁਚ ਹੈਂ ਪਹਾਰ ਜਹਾਂ ਕਾਮਚੋਰ ਬੈਠੋ, ਤਹਾਂ-#ਸਾਧ ਕੈ ਕਟਾਛ ਬਾਣ ਪ੍ਰਾਣ ਕੋ ਹਰਤ ਹੈ,#ਸੁੰਦਰ ਕਹਤ ਏਕ ਔਰ ਅਤਿ ਭਯ ਤਾਮੇ#ਰਾਖਸੀ ਵਦਨ ਖਾਵ ਖਾਵਹੀ ਕਰਤ ਹੈ.#ਸਾਚੋ ਉਪਦੇਸ਼ ਦੇਤ ਭਲੀ ਭਲੀ ਸੀਖ ਦੇਤ,#ਸਮਤਾ ਸੁਬੁੱਧਿ ਦੇਤ ਕੁਮਤਿ ਹਰਤ ਹੈਂ,#ਮਾਰਗ ਦਿਖਾਇ ਦੇਤ ਭਾਵਹੂੰ ਭਗਤਿ ਦੇਤ,#ਪ੍ਰੇਮ ਕੀ ਪ੍ਰਤੀਤ ਦੇਤ ਅਭਰਾ ਭਰਤ ਹੈਂ,#ਗ੍ਯਾਨ ਦੇਤ ਧ੍ਯਾਨ ਦੇਤ ਆਤਮਵਿਚਾਰ ਦੇਤ,#ਬ੍ਰਹ੍ਮ ਕੋ ਬਤਾਇ ਦੇਤ ਬ੍ਰਹ੍ਮ ਮੇ ਚਰਤ ਹੈਂ,#ਸੁੰਦਰ ਕਹਤ ਜਗ ਸੰਤ ਕਛੁ ਦੇਤ ਨਾਹੀ,#ਸੰਤ ਜਨ ਨਿਸਿ ਦਿਨ ਦੇਬੋਈ ਕਰਤ ਹੈਂ.#੫. ਇੱਕ ਮਾਛੀ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ. ਇਹ ਸੇਵਾ ਕਰਨ ਵਿੱਚ ਵਡਾ ਨਿਪੁਣ ਸੀ। ੬. ਬੁਰਹਾਨਪੁਰ ਨਿਵਾਸੀ ਇੱਕ ਸੱਜਨ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ। ੭. ਆਗਰਾ ਨਿਵਾਸੀ ਚੱਢਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ. ੮. ਦੇਖੋ, ਤ੍ਰਿਭੰਗੀ ਦਾ ਰੂਪ ੪. (ਸ), ੯. ਇੱਕ ਬ੍ਰਾਹਮਣ ਕਵਿ ਗਵਾਲਿਯਰ ਦੇ ਰਹਿਣ ਵਾਲਾ, ਜੋ ਸ਼ਾਹਜਹਾਂ ਦੇ ਦਰਬਾਰ ਦਾ ਕਵੀ ਸੀ. ੧੦. ਦੇਖੋ, ਸੁੰਦਰਸ਼ਾਹ....
ਦੇਖੋ, ਅਠ....
ਸੰ. ਸਿੰਹ. ਹਿੰਸਾ ਕਰਨ ਵਾਲਾ ਜੀਵ. ਸ਼ੇਰ. "ਸਿੰਘ ਰੁਚੈ ਸਦ ਭੋਜਨੁ ਮਾਸ." (ਬਸੰ ਮਃ ੫) ਭਾਵੇਂ ਸ਼ਾਰਦੂਲ (ਕੇਸ਼ਰੀ), ਚਿਤ੍ਰਕ ਵ੍ਯਾਘ੍ਰ (ਬਾਘ) ਆਦਿ ਸਾਰੇ ਸਿੰਹ (ਸਿੰਘ) ਕਹੇ ਜਾ ਸਕਦੇ ਹਨ, ਪਰ ਇਹ ਖ਼ਾਸ ਨਾਮ ਖ਼ਾਸ ਖ਼ਾਸ ਜੀਵਾਂ ਦੇ ਹਨ. ਪਾਠਕਾਂ ਦੇ ਗ੍ਯਾਨ ਲਈ ਇੱਥੇ ਚਿਤ੍ਰ ਦੇਕੇ ਸਪਸ੍ਟ ਕੀਤਾ ਜਾਂਦਾ ਹੈ. ਦੇਖੋ, ਸਾਰਦੂਲ। ੨. ਖੰਡੇ ਦਾ ਅਮ੍ਰਿਤਧਾਰੀ ਗੁਰੂ ਨਾਨਕਪੰਥੀ ਖਾਲਸਾ। ੩. ਵਿ- ਸ਼ਿਰੋਮਣਿ. ਪ੍ਰਧਾਨ। ੪. ਸ਼੍ਰੇਸ੍ਠ. ਉੱਤਮ। ੫. ਬਹਾਦੁਰ. ਸ਼ੂਰਵੀਰ। ੬. ਦੇਖੋ, ਫੀਲੁ। ੭. ਸਿੰਹਰਾਸ਼ਿ. ਦੇਖੋ, ਸਿੰਹ....
ਸੰਗ੍ਯਾ- ਧਰ੍ਮਸ਼ਾਲਾ. ਧਰਮਮੰਦਿਰ। ੨. ਬਿਨਾ ਕਰਾਇਆ ਲੈਣ ਦੇ ਜਿਸ ਮਕਾਨ ਵਿੱਚ ਮੁਸਾਫ਼ਿਰਾਂ ਨੂੰ ਨਿਵਾਸ ਦਿੱਤਾ ਜਾਵੇ। ੩. ਸਿੱਖਾਂ ਦਾ ਧਰਮਅਸਥਾਨ, ਜਿਸ ਵਿੱਚ ਸ਼੍ਰੀ ਗੁਰੂ ਗ੍ਰੰਥਸਾਹਿਗਬ ਜੀ ਦਾ ਪ੍ਰਕਾਸ਼ ਹੋਵੇ, ਅਤਿਥਿ ਨੂੰ ਨਿਵਾਸ ਅਤੇ ਅੰਨ ਮਿਲੇ, ਅਰ ਵਿਦ੍ਯਾ ਸਿਖਾਈ ਜਾਵੇ. "ਮੈ ਬਧੀ ਸਚੁ ਧਰਮਸਾਲ ਹੈ। ਗੁਰਸਿਖਾਂ ਲਹਦਾ ਭਾਲਿਕੈ." (ਸ੍ਰੀ ਮਃ ੫. ਪੈਪਾਇ) "ਮੋਹਿ ਨਿਰਗੁਣ ਦਿਚੈ ਥਾਉ ਸੰਤਧਰਮਸਾਲੀਐ." (ਵਾਰ ਗੂਜ ੨. ਮਃ ੫) ਦੇਖੋ, ਗੁਰਦੁਆਰਾ ੩। ੪. ਧਰਮ ਕਮਾਉਣ ਦੀ ਥਾਂ. "ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮਸਾਲ" (ਜਪੁ) ੫. ਜਿਲੇ ਕਾਂਗੜੇ ਵਿੱਚ ਇੱਕ ਪਹਾੜੀ ਸਟੇਸ਼ਨ, ਜੋ ਹੁਣ ਜਿਲੇ ਦਾ ਪ੍ਰਧਾਨ ਨਗਰ ਹੈ. ਪਹਿਲਾਂ ਇੱਥੇ ਇੱਕ ਧਰਮਸਾਲਾ ਮੁਸਾਫ਼ਿਰਾਂ ਲਈ ਸੀ, ਜਿਸ ਤੋਂ ਸਟੇਸ਼ਨ ਦਾ ਇਹ ਨਾਉਂ ਹੋਗਿਆ. ਧਰਮਸਾਲਾ ਦੀ ਬਲੰਦੀ ੭੧੧੨ ਫੁਟ ਹੈ ਅਰ ਕਾਂਗੜੇ ਤੋਂ ੧੬. ਮੀਲ ਉੱਤਰ ਪੂਰਵ ਹੈ. ਰੇਲਵੇ ਸਟੇਸ਼ਨ ਪਠਾਨਕੋਟ ਤੋਂ ੫੨ ਮੀਲ, ਅਤੇ ਕਾਂਗੜਾਵੈਲੀ ਰੇਲਵੇ ਦੇ ਸਟੇਸ਼ਨ "ਧਰਮਸਾਲਾ ਰੋਡ" ਤੋਂ ੧੦- ੧੧ ਮੀਲ ਦੀ ਵਿੱਥ ਤੇ ਹੈ....
ਨਾਸ਼ ਹੋਏ. ਦੋਖੇ, ਹਤ. "ਕੋਟਿ ਦੋਖ ਰੋਗਾ ਪ੍ਰਭੁ ਦ੍ਰਿਸਟਿ ਤੁਹਾਰੀ ਹਾਤੇ." (ਦੇਵ ਮਃ ੫) ੨. ਹਾਤਾ ਦਾ ਬਹੁ ਵਚਨ....
ਫ਼ਾ. [دیوانخانہ] ਸੰਗ੍ਯਾ- ਸਭਾ ਘਰ। ੨. ਰਾਜਾ ਦੇ ਅਥਵਾ ਰਿਆਸਤ ਦੇ ਕਰਮਚਾਰੀ ਦੀ ਕਚਹਿਰੀ ਦਾ ਮਕਾਨ। ੩. ਬਾਦਸ਼ਾਹ ਅਥਵਾ ਮਹਾਰਾਜਾ ਦਾ ਦਰਬਾਰੀ ਕਮਰਾ....
ਸੰ. ਚਤੁਰ. ਸੰਗ੍ਯਾ- ਚਹਾਰ. ਚਤ੍ਵਰ- ੪. "ਚਾਰ ਪਦਾਰਥ ਜੇ ਕੋ ਮਾਂਗੈ." (ਸੁਖਮਨੀ) ੨. ਸੰ. ਚਾਰ. ਗੁਪਤਦੂਤ. ਗੁਪਤ ਰੀਤਿ ਨਾਲ ਵਿਚਰਨ ਵਾਲਾ. "ਲੇ ਕਰ ਚਾਰ ਚਲ੍ਯੋ ਤਤਕਾਲ." (ਗੁਪ੍ਰਸੂ) ੩. ਜੇਲ. ਕੈਦਖ਼ਾਨਾ। ੪. ਗਮਨ. ਜਾਣਾ। ੫. ਦਾਸ. ਸੇਵਕ। ੬. ਆਚਾਰ. ਰੀਤਿ. ਰਸਮ। ੭. ਪ੍ਰਚਾਰ. "ਚੇਤ ਨਾ ਕੋ ਚਾਰ ਕੀਓ." (ਅਕਾਲ) ੮. ਚਾਲ ਦੀ ਥਾਂ ਭੀ ਚਾਰ ਸ਼ਬਦ ਆਇਆ ਹੈ. "ਲਖੀ ਤਿਹ ਪਾਵਚਾਰ." (ਰਾਮਾਵ) ਪੈਰਚਾਲ। ੯. ਦੇਖੋ, ਚਾਰੁ। ੧੦. ਅਭਿਚਾਰ (ਮੰਤ੍ਰਪ੍ਰਯੋਗ) ਦੀ ਥਾਂ ਭੀ ਚਾਰ ਸ਼ਬਦ ਵਰਤਿਆ ਹੈ. "ਜਬ ਲਗ ਮੰਤ੍ਰਚਾਰ ਤੈਂ ਕਰਹੈਂ." (ਚਰਿਤ੍ਰ ੩੯੪)...
ਦੇਖੋ, ਅਠਾਰਹ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਸੰ. पिणड्. ਧਾ- ਢੇਰ ਕਰਨਾ, ਇਕੱਠਾ ਕਰਨਾ, ਗੋਲਾ ਵੱਟਣਾ। ੨. ਸੰਗ੍ਯਾ- ਆਟੇ ਆਦਿ ਨੂੰ ਕੱਠਾ ਕਰਕੇ ਬਣਾਇਆ ਹੋਇਆ ਪਿੰਨਾ. ਗੋਲਾ। ੩. ਪਿਤਰਾਂ ਨਿਮਿੱਤ ਅਰਪੇਹੋਏ ਜੌਂ ਦੇ ਆਟੇ ਆਦਿ ਦੇ ਪਿੰਨ. "ਪਿੰਡ ਪਤਲਿ ਮੇਰੀ ਕੇਸਉ ਕਿਰਿਆ." (ਆਸਾ ਮਃ ੧) ੪. ਦੇਹ. ਸ਼ਰੀਰ. "ਮਿਲਿ ਮਾਤਾ ਪਿਤਾ ਪਿੰਡ ਕਮਾਇਆ." (ਮਾਰੂ ਮਃ ੧) "ਜਿਨਿ ਏ ਵਡੁ ਪਿਡ ਠਿਣਿਕਿਓਨੁ." (ਵਾਰ ਰਾਮ ੩) ਦੇਖੋ, ਠਿਣਿਕਿਓਨੁ। ੫. ਗੋਲਾਕਾਰ ਬ੍ਰਹਮਾਂਡ। ੬. ਗ੍ਰਾਮ. ਗਾਂਵ. "ਹਉ ਹੋਆ ਮਾਹਰੁ ਪਿੰਡ ਦਾ." (ਸ੍ਰੀ ਮਃ ੫. ਪੈਪਾਇ) ਇੱਥੇ ਭਾਵ ਸ਼ਰੀਰ ਤੋਂ ਹੈ। ੭. ਢੇਰ. ਸਮੁਦਾਯ। ੮. ਭੋਜਨ. ਆਹਾਰ....
ਦੇਖੋ, ਰਾਜਨ. "ਰਾਣਾ ਰਾਉ ਨ ਕੋ ਰਹੈ." (ਓਅੰਕਾਰ)...
ਦੇਖੋ, ਤਹਸੀਲ....
ਲਹੌਰ ਪਾਸ ਰਾਵੀ ਪਾਰ ਜਹਾਂਗੀਰ ਬਾਦਸ਼ਾਹ ਦਾ ਮਕਬਰਾ, ਜਿਸਦੇ ਪਾਸ ਦੀ ਬਸਤੀ ਦਾ ਨਾਉਂ ਭੀ ਇਹੀ ਹੋ ਗਿਆ. ਦੇਖੋ, ਜਹਾਂਗੀਰ। ੨. ਦਿੱਲੀ ਤੋਂ ਪੰਜ ਮੀਲ ਦੀ ਵਿੱਥ ਤੇ ਜਮੁਨਾ ਪਾਰ ਬਾਦਸ਼ਾਹ ਸ਼ਾਹਜਹਾਂ ਦਾ ਵਸਾਇਆ ਇੱਕ ਪਿੰਡ, ਜੋ ਉਸ ਵੇਲੇ ਮੰਡੀ ਦਾ ਕੰਮ ਦਿੰਦਾ ਸੀ....
ਅ਼. [ضِلع] ਜਿਲਅ਼. ਸੰਗ੍ਯਾ- ਪਰਗਨਾ. ਪ੍ਰਾਂਤ. "ਬਹੁਰੋ ਬਸ ਤੋਹਿ ਨ ਔਰ ਜਿਲੈ." (ਨਾਪ੍ਰ) ੨. ਅ਼. [جلا] ਦੂਰ ਕਰਨਾ. ਮਿਟਾਉਣਾ। ੩. ਮੈਲ ਉਤਾਰਕੇ ਸਾਫ਼ ਕਰਨਾ। ੪. ਦੇਸ਼ ਅਥਵਾ ਘਰ ਤੋਂ ਕੱਢਣਾ....
ਪੰਜਾਬ ਦਾ ਇੱਕ ਜ਼ਿਲਾ, ਜਿਸ ਵਿੱਚ ਹੁਣ ਨਾਨਕਿਆਣਾ ਸਾਹਿਬ ਹੈ. ਬਾਦਸ਼ਾਹ ਜਹਾਂਗੀਰ ਨੇ ਇਹ ਥਾਂ ਸ਼ਿਕਾਰ ਲਈ ਪਸੰਦ ਕੀਤੀ ਸੀ ਅਰ ਛੋਟਾ ਪਿੰਡ "ਜਹਾਂਗੀਰਾਬਾਦ" ਨਾਉਂ ਤੋਂ ਵਸਾਇਆ ਸੀ. ਉਸ ਸਮੇਂ ਦੀਆਂ ਇਮਾਰਤਾਂ ਦੇ ਚਿੰਨ੍ਹ ਹੁਣ ਭੀ ਦੇਖੇ ਜਾਂਦੇ ਹਨ.¹ ਦੇਖੋ, ਖੁਸਾਲ ਸਿੰਘ....
ਸੰਗ੍ਯਾ- ਅਸਥਾਨ. ਜਗਹਿ. ਠਿਕਾਣਾ. "ਸਗਲ ਰੋਗ ਕਾ ਬਿਨਸਿਆ ਥਾਉ." (ਗਉ ਮਃ ੫) ੨. ਸ੍ਥਿਰਾ. ਪ੍ਰਿਥਿਵੀ. "ਚੰਦ ਸੂਰਜ ਦੁਇ ਫਿਰਦੇ ਰਖੀਅਹਿ ਨਿਹਚਲ ਹੋਵੈ ਥਾਉ." (ਵਾਰ ਮਾਝ ਮਃ ੧) ਚੰਦ ਸੂਰਜ ਦੀ ਗਰਦਿਸ਼ ਬੰਦ ਕਰਦੇਈਏ ਅਤੇ ਪ੍ਰਿਥਿਵੀ ਨੂੰ ਅਚਲ ਕਰ ਦੇਈਏ....
ਸਰਵ- ਮਾਮਕ. ਬੋਲਣ ਵਾਲੇ ਦਾ ਆਪਣਾ. "ਮੇਰਾ ਸਾਹਿਬ ਅਤਿ ਵਡਾ." (ਮਃ ੩. ਵਾਰ ਗੂਜ ੧) ੨. ਵਿ- ਮੁੱਖ. ਪ੍ਰਧਾਨ. ਦੇਖੋ, ਮੇਰੁ. "ਸਿਰੁ ਕੀਨੋ ਮੇਰਾ." (ਰਾਮ ਅਃ ਮਃ ੫) ਸਾਰੇ ਅੰਗਾਂ ਵਿੱਚੋਂ ਸਿਰ ਨੂੰ ਪ੍ਰਧਾਨ ਬਣਾਇਆ ਹੈ....
ਸੰ. ਵਿ- ਦਾਨਾ. ਵਿਚਾਰਵਾਨ. ਵਿਵੇਕੀ. "ਮਨੁ ਰਾਜਾ ਮਨੁ ਮਨ ਤੇ ਮਾਨਿਆ." (ਭੈਰ ਮਃ ੧) ੨. ਸੰਗਯਾ- ਮਨੁੱਖ. ਆਦਮੀ. "ਜੇਤੇ ਸਾਸ ਗ੍ਰਾਸ ਮਨੁ ਲੇਤਾ." (ਗਉ ਮਃ ੫) ੩. ਹਿੰਦੂਮਤ ਅਨੁਸਾਰ ਮਨੁੱਖਜਾਤਿ ਦਾ ਆਦਿਪੁਰਖ, ਜੇਹਾਕਿ ਬਾਈਬਲ ਅਤੇ ਕੁਰਾਨ ਵਿੱਚ ਆਦਮ ਮੰਨਿਆ ਹੈ. ਇਹ ਬ੍ਰਹਮਾ ਦਾ ਮਾਨਸ ਪੁਤ੍ਰ ਲਿਖਿਆ ਹੈ. ਹਰੇਕ ਕਲਪ ਵਿੱਚ ਚੌਦਾਂ ਮਨੁ ਹੁੰਦੇ ਹਨ ਅਤੇ ਇੱਕ ਮਨੁ ਦਾ ਸਮਾਂ "ਮਨ੍ਵੰਤਰ" ਕਹਾਉਂਦਾ ਹੈ, ਜਿਸ ਦਾ ਪ੍ਰਮਾਣ ਯੁਗਾਂ ਦੀ ੭੧ ਚੌਕੜੀਆਂ ਹੈ. ਚੌਦਾਂ ਮਨੁ ਇਹ ਹਨ:-#ਸ੍ਵਾਯੰਭੁਵ, ਸ੍ਹਾਰੋਚਿਸ, ਔਤੱਮ, ਤਾਮਸ, ਰੈਵਤ, ਚਾਕ੍ਸ਼ੁਸ. ਵੈਵਸ੍ਵਤ, ਸਾਵਿਰ੍ਣ, ਦਕ੍ਸ਼ਾਸਾਵਿਰ੍ਣ, ਬ੍ਰਹਮ੍ਸਾਵਿਰ੍ਣ. ਧਰ੍ਮਸਾਵਿਰ੍ਣ, ਰੁਦ੍ਰਸਾਵਿਰ੍ਣ, ਦੇਵਸਾਵਿਰ੍ਣਿ ਅਤੇ ਇੰਦ੍ਰਸਾਵਿਰ੍ਣ.#ਮਤਸ੍ਯਪੁਰਾਣ ਵਿੱਚ ਇਹ ਨਾਮ ਦਿੰਤੇ ਹਨ:-#ਸ੍ਹਾਯੰਭੁਵ. ਸ੍ਹਾਰੋਚਿਸ, ਔਤੱਮ, ਤਾਮਸ, ਰੈਵਤ, ਚਾਕ੍ਸ਼ੁਸ. ਵੈਵਸ੍ਹਤ, ਸਾਵਿਰ੍ਣ, ਰੌਚ੍ਯ, ਭੌਤ੍ਯ, ਮੇਰੁਸਾਵਿਰ੍ਣ, ਰਿਭੁ (ऋभु), ਰਿਤੁਧਾਮਾ (ऋतुधामा), ਬਿੰਬਕਸੇਨ.#ਸਭ ਤੋ, ਪਹਿਲਾ ਸ੍ਵਾਯੰਭੁਵ ਮਨੁ ਬਿਨਾ ਕਿਸੇ ਦੀ ਸਹਾਇਤਾ ਦੇ ਸ੍ਹਯੰ (ਆਪ ਹੀ) ਉਤਪੰਨ ਹੋਇਆ, ਅਤੇ ਆਪ ਨੂੰ ਦੋ ਭਾਗਾਂ ਵਿੱਚ ਕੀਤਾ, ਸੱਜਾ ਪਾਸਾ ਪਰਖ ਅਤੇ ਖੱਬਾ ਨਾਰੀ. ਇਸ ਜੋੜੇ ਨੇ ਪ੍ਰਜਾਪਤਿ ਆਦਿ ਰਚੇ. ਇੱਕ ਥਾਂ ਲਿਖਿਆ ਹੈ ਕਿ ਬ੍ਰਹਮਾ ਨੇ ਮਨੁ ਨੂੰ ਆਪਣੇ ਜੇਹਾ ਪੈਦਾ ਕੀਤਾ ਅਤੇ ਉਸਾ ਦਾ ਅੱਧਾ ਸ਼ਰੀਰ ਸ਼ਤਰੂਪਾ ਬਣਾਕੇ ਮਨੁ ਦੀ ਵਹੁਟੀ ਬਣਾਈ, ਜਿਸ ਤੋਂ ਅਨੇਕ ਪ੍ਰਕਾਰ ਦੀ ਰਚਨਾ ਹੋਈ. ਮਨੁ ਦੇ ਬਣਾਏ ਸੂਤ੍ਰ ਧਰਮ ਦਾ ਮੂਲ ਮੰਨੇ ਜਾਂਦੇ ਹਨ ਅਰ ਇਸੇ ਦਾ ਨਾਮ 'ਮਾਨਵ ਧਰਮਸ਼ਾਸਤ੍ਰ' ਹੈ. ਇਨ੍ਹਾਂ ਸੂਤ੍ਰਾਂ ਦੇ ਆਧਾਰ ਪੁਰ ਭ੍ਰਿਗੁ ਨੇ ਮਨੁਸਿਮ੍ਰਿਤੀ ਅਥਵਾ ਮਨੁਸੰਹਿਤਾ ਲਿਖੀ ਹੈ, ਜਿਸ ਦੇ ੧੨. ਅਧ੍ਯਾਯ ਅਤੇ ੨੭੦੪ ਸ਼ਲੋਕ ਹਨ. ਇਹ ਗ੍ਰੰਥ ਹਿੰਦੂਮਤ ਦਾ ਕਾਨੂਨ (Law) ਹੈ.#ਸ਼ਟਪਥਬ੍ਰਾਹਮਣ ਦੇ ਆਧਾਰ ਪੁਰ ਅਗਨਿ ਪੁਰਾਣ ਆਦਿ ਅਨੇਕ ਗ੍ਰੰਥਾਂ ਵਿੱਚ ਲਿਖਿਆ ਹੈ ਕਿ ਇੱਕ ਵਾਰ ਵੈਵਸ੍ਹਤ ਮਨੁ. ਕਿਤਮਾਲਾ.¹ ਨਦੀ ਪੁਰ ਤਰਪਣ ਕਰ ਰਿਹਾ ਸੀ, ਤਾਂ ਉਸ ਦੇ ਹੱਥ ਵਿੱਚ ਇਕ ਮੱਛੀ ਆ ਗਈ ਅਰ ਆਕਾਸ਼ਬਾਣੀ ਹੋਈ ਕਿ- "ਇਸ ਮੱਛੀ ਨੂੰ ਨਾ ਤਿਆਗੀਂ," ਇਹ ਮੱਛੀ ਵੱਡੇ ਆਕਾਰ ਵਾਲੀ ਹੁੰਦੀ ਗਈ. ਪ੍ਰਲਯ ਦੇ ਸਮੇਂ ਮਨੁ ਆਪਣੇ ਪਰਿਵਾਰ ਅਤੇ ਜੀਵ ਜੰਤ ਲੈਕੇ ਇੱਕ ਕਿਸ਼ਤੀ ਵਿਚ ਪ੍ਰਵੇਸ਼ ਹੋਗਿਆ, ਅਰ ਉਸ ਮੱਛੀ ਦੇ ਸਿੰਗ ਨਾਲ ਬੇੜੀ ਬੰਨ੍ਹ ਦਿੱਤੀ, ਜਿਸ ਤੋਂ ਸਾਰੇ ਬਚ ਗਏ.#ਭਾਗਵਤ ਵਿੱਚ ਲੇਖ ਹੈ ਕਿ ਮਹਾਰਿਖੀ ਸਤ੍ਯਵ੍ਰਤ ਹੀ ਵੈਵਸ੍ਹਤ ਮਨੁ ਕਹਾਇਆ ਅਰ ਮੱਛ ਭਗਵਾਨ ਨੇ ਇਸੇ ਨੂੰ ਸੌਨੇ ਦਾ ਮੱਛ ਹੋਕੇ ਪ੍ਰਲਯ ਸਮੇਂ ਕਿਸ਼ਤੀ ਵਿੱਚ ਬਚਾਇਆ ਸੀ.#ਮਹਾਭਾਰਤ ਵਿੱਚ ਕਥਾ ਹੈ ਕਿ ਮੱਛ ਭਗਵਾਨ ਦੇ ਕਹਿਣ ਅਨੁਸਾਰ ਮਨੁ ਨੇ ਪ੍ਰਲਯ ਤੋਂ ਪਹਿਲਾਂ ਹੀ ਕਿਸ਼ਤੀ ਬਣਾਲਈ ਸੀ ਅਤੇ ਪ੍ਰਲਯ ਹੋਣ ਪੁਰ ਮਨੁ ਸੱਤ ਰਿਖੀਆਂ ਅਤੇ ਜੀਵ ਜੰਤੂ ਤਥਾ ਬਿਰਛ ਆਦਿ ਦੇ ਬੀਜ ਲੈਕੇ ਕਿਸ਼ਤੀ ਵਿੱਚ ਪ੍ਰਵੇਸ਼ ਹੋਗਿਆ, ਅਰ ਥੋੜੀ ਮੱਛ ਦੇ ਸਿੰਗ ਨਾਲ ਬੱਧੀ. ਬਹੁਤ ਵਰ੍ਹੇ ਪਿੱਛੋਂ ਇਹ ਕਿਸ਼ਤੀ ਹਿਮਾਲਯ ਦੀ ਚੋਟੀ ਨਾਲ ਬੰਨ੍ਹੀ ਗਈ, ਜਿਸ ਦਾ ਹੁਣ ਭੀ ਨਾਮ "ਨੌਕਾਬੰਧਨ" ਹੈ. ਕਰਨਲ ਟਾਡ (Tod) ਲਿਖਦਾ ਹੈ ਕਿ ਨੂਹ਼ ( [نوُہ] ) ਇਹੀ ਮਨੁ ਸੀ. ਦੇਖੋ, ਨੂਹ. "ਰਾਜਵਤਾਰ ਭਯੋ ਮਨੁ ਰਾਜਾ। ਸਭ ਹੀ ਸਜੇ ਧਰਮ ਕੇ ਸਾਜਾ." (ਮਨੁਰਾਜ) ੪. ਮਾਨੁਸਜਨਮ. ਮਨੁਖ ਦੇਹ. "ਹਉਮੈ ਵਿਚਿ ਸੇਵਾ ਨ ਹੋਵਈ, ਤਾ ਮਨੁ ਬਿਰਥਾ ਜਾਇ." (ਵਡ ਮਃ ੩) ੫. ਆਸਾਮ ਦਾ ਇੱਕ ਦਰਿਆ, ਜੋ ਤਿਪਰਾ ਰਾਜ ਤੋਂ ਨਿਕਲਦਾ ਹੈ। ੬. ਸੰ. मनस्. ਸੰਗ੍ਯਾ- ਮਨ. ਦਿਲ. "ਮਨੁ ਅਰਪਉ ਧਨੁ ਰਾਖਉ ਆਗੈ." (ਗਉ ਮਃ ੫) ੭. ਹਿੰ. ਵ੍ਯ- ਮਾਨੋ, ਗੋਯਾ. ਜਨੁ. "ਮੇਰਾ ਚਿਤ ਨ ਚਲੈ, ਮਨੁ ਭਇਓ ਪੰਗੁ." (ਬਸੰ ਰਾਮਾਨੰਦ)...
ਸੰਗ੍ਯਾ- ਗੁਰੁਸ਼ਾਸਤ੍ਰ. ਸਿੱਖਧਰਮ ਦੇ ਨਿਯਮਾਂ ਦਾ ਪ੍ਰਕਾਸ਼ਕ ਸ਼ਾਸਤ੍ਰ. "ਖਟੁ ਦਰਸਨ ਵਰਤੈ ਵਰਤਾਰਾ। ਗੁਰ ਕਾ ਦਰਸਨ ਅਪਰ ਅਪਾਰਾ." (ਆਸਾ ਮਃ ੩) ੨. ਸਤਿਗੁਰੂ ਦਾ ਦੀਦਾਰ....
ਸੰਗ੍ਯਾ- ਤਾਏ ਦੀ ਵਹੁਟੀ। ੨. ਵ੍ਯ- ਤੀਕ. ਤੋੜੀ. ਤਕ. "ਭਰਿਆ ਗਲ ਤਾਈ." (ਗਉ ਛੰਤ ਮਃ ੩) ੩. ਲਈ. ਵਾਸਤੇ. ਨਿਮਿੱਤ. "ਕੀਓ ਸੀਗਾਰੁ ਮਿਲਨ ਕੈ ਤਾਈ." (ਬਿਲਾ ਅਃ ਮਃ ੪) ੪. ਵਿ- ਤਅ਼ੱਲੁਕ਼. ਅਧੀਨ. "ਜੀਵਣੁ ਮਰਣਾ ਸਭੁ ਤੁਧੈ ਤਾਈ." (ਮਾਝ ਅਃ ਮਃ ੩) ੫. ਤਾਉ (ਆਂਚ) ਵਿੱਚ. "ਦਝਹਿ ਮਨਮੁਖ ਤਾਈ ਹੇ." (ਮਾਰੂ ਸੋਲਹੇ ਮਃ ੧)...
ਸਤਿਗੁਰੂ ਨਾਨਕਦੇਵ ਅਤੇ ਉਨ੍ਹਾਂ ਦਾ ਸਰੂਪ ਨੌ ਸਤਿਗੁਰੂ....
ਸੰਗ੍ਯਾ- ਜੋ ਰਖ੍ਯਾ ਕਰੇ, ਬਾਪ. ਪਿਤ੍ਰਿ. ਜਨਕ. "ਪਿਤਾ ਕਾ ਜਨਮ ਕਿਆ ਜਾਨੈ ਪੂਤ?" (ਸੁਖਮਨੀ)...
ਸ਼੍ਰੀ ਗੁਰੂ ਅਮਰਦਾਸ ਜੀ ਦੀ ਆਗ੍ਯਾ ਅਨੁਸਾਰ ਸ੍ਰੀ ਗੁਰੂ ਰਾਮਦਾਸ ਜੀ ਨੇ ਸੰਮਤ ੧੬੨੧ ਵਿੱਚ ਤੁੰਗ ਗੁਮਟਾਲਾ ਸੁਲਤਾਨਵਿੰਡ ਪਿਡਾਂ ਪਾਸ ਪਹਿਲਾਂ ਇੱਕ ਤਾਲ ਖੁਦਵਾਇਆ, ਜੋ ਸ਼੍ਰੀ ਗੁਰੂ ਅਰਜਨ ਦੇਵ ਨੇ ਸੰਮਤ ੧੬੪੫ ਵਿੱਚ ਪੂਰਾ ਕੀਤਾ ਅਤੇ ਨਾਉਂ ਸੰਤੋਖਸਰ ਰੱਖਿਆ.#ਫੇਰ ਸੰਮਤ ੧੬੩੧ ਵਿੱਚ ਤੀਜੇ ਸਤਿਗੁਰੂ ਜੀ ਦੀ ਆਗ੍ਯਾ ਨਾਲ ਇੱਕ ਪਿੰਡ ਬੰਨ੍ਹਿਆ, ਜਿਸ ਦਾ ਨਾਉਂ "ਗੁਰੂ ਕਾ ਚੱਕ" ਥਾਪਿਆ ਅਤੇ ਆਪਣੇ ਰਹਿਣ ਲਈ ਮਕਾਨ ਬਣਵਾਏ, ਜੋ ਗੁਰੂ ਕੇ ਮਹਿਲ ਨਾਉਂ ਤੋਂ ਪ੍ਰਸਿੱਧ ਹਨ, ਅਤੇ ਉਸ ਦੇ ਚੜ੍ਹਦੇ ਪਾਸੇ ਦੁਖਭੰਜਨੀ ਬੇਰੀ ਪਾਸ ਸੰਮਤ ੧੬੩੪ ਵਿੱਚ ਤਾਲ ਖੁਦਵਾਇਆ, ਜੋ ਉਸਸਮੇਂ ਅਧੂਰਾ ਹੀ ਰਿਹਾ.¹#ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਗੱਦੀ ਤੇ ਬੈਠਕੇ ਪਿਤਾ ਗੁਰੂ ਜੀ ਦੇ ਗ੍ਰਾਮ ਅਤੇ ਤਾਲ ਦੀ ਸੇਵਾ ਵਡੇ ਪ੍ਰੇਮ ਨਾਲ ਆਰੰਭੀ. ਚਾਰੇ ਪਾਸਿਓਂ ਵਪਾਰੀ ਅਤੇ ਸਭ ਤਰ੍ਹਾਂ ਦੇ ਕਿਰਤੀ ਬੁਲਾਕੇ ਵਸਾਏ ਅਤੇ ਨਾਉਂ "ਰਾਮਦਾਸਪੁਰ" ਰੱਖਿਆ. ਇਸ ਪਵਿੱਤ੍ਰ ਨਗਰ ਦੀ ਆਬਾਦੀ ਵਿੱਚ ਭਾਈ ਸਾਲੋ ਦੀ ਸੇਵਾ ਬਹੁਤ ਸ਼ਲਾਘਾ ਯੋਗ ਹੈ.#ਸੰਮਤ ੧੬੪੩ ਵਿੱਚ ਸਰੋਵਰ ਨੂੰ ਪੱਕਾ ਕਰਨਾ ਆਰੰਭਿਆ ਅਤੇ ਨਾਉਂ ਅਮ੍ਰਿਤਸਰ² ਰੱਖਿਆ, ਜਿਸ ਤੋਂ ਸਨੇ ਸਨੇ ਨਗਰ ਦਾ ਨਾਉਂ ਭੀ ਇਹੀ ਹੋ ਗਿਆ. ੧. ਮਾਘ ਸੰਮਤ ੧੬੪੫ ਨੂੰ ਪੰਜਵੇਂ ਸਤਿਗੁਰੂ ਨੇ ਤਾਲ ਦੇ ਮੱਧ ਹਰਮਿੰਦਿਰ ਦੀ ਨਿਉਂ ਰੱਖੀ ਅਤੇ ਉਸ ਦੀ ਇਮਾਰਤ ਪੂਰੀ ਕਰਕੇ ਸੰਮਤ ੧੬੬੧ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਅਸਥਾਪਨ ਕੀਤੇ.#ਅਮ੍ਰਿਤਸਰ ਜੀ ਵਿੱਚ ਸ਼੍ਰੀ ਹਰਿਮੰਦਿਰ ਸਭ ਗੁਰੁਦ੍ਵਾਰਿਆਂ ਵਿੱਚੋਂ ਸ਼ਿਰੋਮਣਿ ਗੁਰੁਧਾਮ ਹੈ³ ਜਿਸ ਥਾਂ ਅਖੰਡ ਕੀਰਤਨ ਹੁੰਦਾ ਹੈ. ਇਥੇ ਵੈਸਾਖੀ ਦਾ ਮੇਲਾ ਪੰਚਮ ਪਾਤਸ਼ਾਹ ਜੀ ਨੇ ਅਤੇ ਦੀਪਮਾਲਾ ਦਾ ਮੇਲਾ ਬਾਬਾ ਬੁੱਢਾ ਜੀ ਨੇ ਛੀਵੇਂ ਸਤਿਗੁਰੂ ਜੀ ਦੇ ਗਵਾਲਿਯਰ ਤੋਂ ਵਾਪਿਸ ਆਉਣ ਤੇ ਆਰੰਭ ਕੀਤਾ.#ਫੱਗੁਣ ਸੰਮਤ ੧੮੧੮ ਵਿੱਚ ਅਹਿਮਦ ਸ਼ਾਹ ਦੁੱਰਾਨੀ ਨੇ ਹਰਿਮੰਦਿਰ ਨੂੰ ਬਾਰੂਦ ਨਾਲ ਉਡਵਾਕੇ ਤਾਲ ਭਰਵਾ ਦਿੱਤਾ, ਫੇਰ ਖਾਲਸੇ ਨੇ ੧੧. ਵੈਸਾਖ ਸੰਮਤ ੧੮੨੧ ਨੂੰ ਸਰਦਾਰ ਜੱਸਾ ਸਿੰਘ ਆਹਲੂਵਾਲੀਏ ਦੇ ਹੱਥੋਂ ਨਿਉਂ ਰਖਵਾਈ, ਅਤੇ ਭਾਈ ਦੇਸ ਰਾਜ ਦੀ ਮਾਰਫਤ ਕੁਝ ਵਰ੍ਹਿਆਂ ਵਿੱਚ ਪਹਿਲੇ ਤੁੱਲ ਹੀ ਹਰਿਮੰਦਿਰ ਬਣਾ ਦਿੱਤਾ.#ਅਮ੍ਰਿਤ ਸਰੋਵਰ ਵਿੱਚ ਜਲ ਇੱਕ ਹਸਲੀ ਦੇ ਰਾਹੋਂ ਆਉਂਦਾ ਹੈ, ਜੋ ਸੰਤ ਪ੍ਰੀਤਮਦਾਸ ਅਤੇ ਸੰਤੋਖ ਦਾਸ ਪ੍ਰੇਮੀ ਉਦਾਸੀਆਂ ਨੇ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਨਾਲ ਸੰਮਤ ੧੮੩੮ ਵਿੱਚ ਖੁਦਵਾਈ. ਪਹਿਲਾਂ ਤਾਂ ਜਲ ਰਾਵੀ ਨਦੀ ਤੋਂ ਲਿਆਂਦਾ ਗਿਆ ਸੀ, ਪਰ ਹੁਣ ਸੰਮਤ ੧੯੨੩ ਤੋਂ ਲੈਕੇ ਬਾਰੀ ਦੁਆਬ ਵਾਲੀ ਨਹਿਰ ਵਿੱਚੋਂ ਲਿਆਕੇ ਹਸਲੀ ਵਿੱਚ ਪਾਇਆ ਜਾਂਦਾ ਹੈ.#ਮਹਾਰਾਜਾ ਰਣਜੀਤ ਸਿੰਘ ਨੇ ਸੰਮਤ ੧੮੫੯ ਵਿੱਚ ਇਸ ਪਵਿਤ੍ਰ ਸ਼ਹਿਰ ਤੇ ਕਬਜਾ ਕੀਤਾ ਅਤੇ ਸੰਗਮਰਮਰ ਅਤੇ ਸੋਨੇ ਨਾਲ ਹਰਿਮੰਦਿਰ ਨੂੰ ਭੂਸਿਤ ਕੀਤਾ.#ਮਹਾਰਾਜਾ ਸਾਹਿਬ ਨੇ ਗੁਰੂ ਰਾਮਦਾਸ ਜੀ ਦੇ ਨਾਉਂ ਤੇ "ਰਾਮਬਾਗ" ਅਤੇ ਕਲਗੀਧਰ ਦੇ ਨਾਉਂ ਤੇ ਗੋਬਿੰਦਗੜ੍ਹ ਕਿਲਾ ਸਨ ੧੮੦੫- ੯ ਵਿੱਚ ਤਿਆਰ ਕਰਵਾਇਆ. ਖ਼ਾਲਸਾ ਕਾਲਿਜ ਪੰਥ ਨੇ ਸਨ ੧੮੯੨ ਵਿੱਚ ਬਣਾਇਆ, ਜੋ ਲਹੌਰ ਦੀ ਸੜਕਪੁਰ ਹੈ.⁴#ਇਹ ਪਵਿੱਤ੍ਰ ਸ਼ਹਿਰ ਲਹੌਰ ਤੋਂ ੩੩ ਮੀਲ ਪੂਰਵ ਹੈ. ਕਲਕੱਤੇ ਤੋਂ ੧੨੩੨ ਮੀਲ, ਬੰਬਈ ਤੋਂ ੧੨੬੦ ਅਤੇ ਕਰਾਚੀ ਤੋਂ ੮੧੬ ਮੀਲ ਹੈ.#ਪਿਛਲੀ ਮਰਦੁਮਸ਼ੁਮਾਰੀ ਅਨੁਸਾਰ ਸ਼ਹਿਰ ਅਮ੍ਰਿਤਸਰ ਦੀ ਆਬਾਦੀ ੧੬੦੨੧੮ ਹੈ, ਜਿਸ ਵਿੱਚੋਂ ਹਿੰਦੂ ੬੫੩੧੩, ਮੁਸਲਮਾਨ ੭੧੧੮੦, ਸਿੱਖ ੨੧੪੭੪, ਈਸਾਈ ੧੪੪੬, ਬੌੱਧ ੫, ਜੈਨੀ ੭੩੮ ਅਤੇ ਪਾਰਸੀ ੫੪ ਹਨ.#ਇਸ ਗੁਰੂ ਕੀ ਨਗਰੀ ਵਿੱਚ ਚਾਰ ਹੋਰ ਪਵਿਤ੍ਰ ਤਾਲ ਹਨ:-#(ੳ) ਸੰਤੋਖ ਸਰ, ਜੋ ਪੇਸ਼ਾਵਰੀ ਸੰਤੋਖੇ ਸਿੱਖ ਦੇ ਧਨ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਸੰਮਤ ੧੬੪੫ ਵਿੱਚ ਬਣਵਾਇਆ. ਇੱਥੇ ਕੱਚਾ ਤਾਲ, ਜਿਸ ਦੀ ਥੋੜੀ ਹੀ ਖੁਦਾਈ ਹੋਈ ਸ੍ਰੀ ਗੁਰੂ ਰਾਮਦਾਸ ਸਾਹਿਬ ਨੇ ਤਿਆਰ ਕਰਵਾਇਆ ਸੀ. ਦੇਖੋ, ਗੁਰੁ ਪ੍ਰਤਾਪ ਸੂਰਯ ਰਾਸਿ ੨, ਅਃ ੧੨. ਅਤੇ ੧੩.#(ਅ) ਕੌਲਸਰ. ਜੋ ਕੌਲਾਂ ਕਰਕੇ ਪੂਰਿਤ ਢਾਬ ਦੇ ਥਾਂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਕੌਲਾਂ (ਕਮਲਾ) ਦੇ ਨਾਉਂ ਤੋਂ ਸੰਮਤ ੧੬੮੪ ਵਿੱਚ ਤਿਆਰ ਕਰਵਾਇਆ.#(ੲ) ਬਿਬੇਕਸਰ. ਛੀਵੇਂ ਸਤਿਗੁਰੂ ਜੀ ਨੇ ਵਿਵੇਕੀ ਬਿਹੰਗਮਾਂ ਦੇ ਨਿਵਾਸ ਲਈ ਸ਼ਹਿਰੋਂ ਕਿਨਾਰੇ ਸੰਮਤ ੧੬੮੫ ਵਿੱਚ ਤਿਆਰ ਕਰਵਾਇਆ.#(ਸ) ਰਾਮਸਰ. ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਸੰਮਤ ੧੬੫੯- ੬੦ ਵਿੱਚ ਬਣਵਾਇਆ. ਇਸ ਦੇ ਕਿਨਾਰੇ ਬੈਠਕੇ ਸਤਿਗੁਰੂ ਜੀ ਨੇ ਸੁਖਮਨੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਚਨਾ ਕੀਤੀ ਹੈ.#ਸ਼੍ਰੀ ਅੰਮ੍ਰਿਤਸਰ ਜੀ ਵਿੱਚ ਹੋਰ ਇਹ ਗੁਰੁਦ੍ਵਾਰੇ ਅਤੇ ਪਵਿੱਤ੍ਰ ਅਸਥਾਨ ਹਨ:-#(੧) ਅਕਾਲਤਖ਼ਤ. ਦੇਖੋ, ਅਕਾਲ ਬੁੰਗਾ.#(੨) ਅਟਲ ਰਾਇ ਜੀ ਦਾ ਦੇਹਰਾ, ਜੋ ਕੌਲਸਰ ਦੇ ਕਿਨਾਰੇ ਹੈ. ਇਸ ਦੇ ਨਾਲ ੯੧ ਦੁਕਾਨਾਂ ੪੨ ਕਨਾਲ ਜ਼ਮੀਨ ਸੁਲਤਾਨਵਿੰਡ ਪਿੰਡ ਵਿੱਚ ਅਤੇ ੫੮ ਘੁਮਾਉਂ ਰੱਖ ਸ਼ਿਕਾਰਗਾਹ ਤਸੀਲ ਅਮ੍ਰਿਤਸਰ ਵਿੱਚ ਹੈ. ਦੇਖੋ, ਅਟਲ ਰਾਇ ਜੀ.#(੩) ਅਠਸਠ ਤੀਰਥ. ਦੇਖੋ, ਅਠਸਠਿ ਤੀਰਥ.#(੪) ਸਾਲੋ ਭਾਈ ਦੀ ਧਰਮਸਾਲਾ. ਸ਼ਹਿਰ ਵਿੱਚ ਗੁਰੂ ਕੇ ਬਾਜ਼ਾਰ ਪਾਸ ਭਾਈ ਸਾਲੋ ਜੀ ਦਾ ਟੋਭਾ ਪ੍ਰਸਿੱਧ ਹੈ. ਇਥੇ ਭਾਈ ਸਾਹਿਬ ਦੀ ਪ੍ਰਾਚੀਨ ਧਰਮਸਾਲ ਹੈ. ਜਿਸ ਥਾਂ ਅਨੇਕ ਵਾਰ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਵਿਰਾਜਕੇ ਸੰਗਤਿ ਨੂੰ ਨਿਹਾਲ ਕੀਤਾ. ਦੇਖੋ, ਸਾਲੋ.#(੫) ਹਰਿ ਕੀ ਪਉੜੀ. ਇਹ ਹਰਿਮੰਦਿਰ ਸਾਹਿਬ ਦੇ ਪਿਛਲੇ ਪਾਸੇ ਪਉੜੀਆਂ ਵਾਲੇ ਘਾਟ ਦਾ ਨਾਉਂ ਹੈ. ਹਰਿਮੰਦਿਰ ਤਿਆਰ ਹੋਣ ਸਮੇਂ ਸਭ ਤੋਂ ਪਹਿਲਾਂ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਇੱਥੋਂ ਅਮ੍ਰਿਤ ਲੀਤਾ ਅਤੇ ਸਰੋਵਰ ਦੀ ਕਾਰ ਹੋਣ ਸਮੇਂ ਸਭ ਤੋਂ ਪਹਿਲਾਂ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੇ ਪਵਿਤ੍ਰ ਕਰ ਕਮਲਾਂ ਨਾਲ ਇਥੋਂ ਹੀ ਕਾਰ ਸੇਵਾ ਆਰੰਭ ਕੀਤੀ ਸੀ.#(੬) ਗੁਰੂ ਕੇ ਮਹਲ. ਗੁਰੂ ਕੇ ਬਾਜ਼ਾਰ ਪਾਸ ਗੁਰੂ ਜੀ ਦੇ ਰਿਹਾਇਸ਼ੀ ਮਕਾਨ, ਜੋ ਗੁਰੂ ਰਾਮਦਾਸ ਜੀ ਨੇ ਤਿਆਰ ਕਰਵਾਏ. ਫੇਰ ਗੁਰੂ ਅਰਜਨ ਦੇਵ ਜੀ ਨੇ ਇਨ੍ਹਾਂ ਨੂੰ ਮੁਕੰਮਲ ਕੀਤਾ ਤੇ ਸ਼੍ਰੀ ਗੁਰੂ ਹਰਿਗੋਬਿੰਦ ਜੀ ਭੀ ਇਨ੍ਹਾਂ ਵਿੱਚ ਨਿਵਾਸ ਕਰਦੇ ਰਹੇ. ਗੁਰੂ ਤੇਗ ਬਹਾਦੁਰ ਜੀ ਦਾ ਇੱਥੇ ਜਨਮ ਹੋਇਆ.#ਅੰਦਰ ਮੰਜੀ ਸਾਹਿਬ ਬਣਿਆ ਹੋਇਆ ਹੈ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿੱਤ ਪ੍ਰਕਾਸ਼ ਹੁੰਦਾ ਹੈ.#(੭) ਚੁਰਸਤੀ ਅਟਾਰੀ. ਸ਼ਹਿਰ ਵਿੱਚ ਗੁਰੂ ਕੇ ਬਾਜ਼ਾਰ ਦੇ ਸਿਰੇ ਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰੁਦ੍ਵਾਰਾ ਹੈ. ਗੁਰੂ ਕੇ ਮਹਿਲਾਂ ਤੋਂ ਇਹ ਗੁਰੁਦ੍ਵਾਰਾ ਨੇੜੇ ਹੈ. ਮਹਿਲਾਂ ਤੋਂ ਉੱਠਕੇ ਗੁਰੂ ਜੀ ਕਈ ਵਾਰੀ ਇੱਥੇ ਆਕੇ ਬੈਠਦੇ ਹੁੰਦੇ ਸਨ.#ਹੁਣ ਬਾਜ਼ਾਰ ਵਿੱਚ ਛੋਟਾ ਜਿਹਾ ਗੁਰੁਦ੍ਵਾਰਾ ਇੱਕ ਨੁੱਕਰ ਤੇ ਹੈ. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ. ਹਰ ਪੰਚਮੀ ਤੇ ਏਕਮ ਸੁਦੀ ਨੂੰ ਮੇਲਾ ਹੁੰਦਾ ਹੈ.#(੮) ਟਾਹਲੀ ਸਾਹਿਬ. ਸ਼ਹਿਰ ਵਿੱਚ ਸੰਤੋਖਸਰ ਸਰੋਵਰ ਦੇ ਪਾਸ ਵਾਯਵੀ ਕੋਣ ਸ਼੍ਰੀ ਗੁਰੂ ਰਾਮਦਾਸ ਜੀ ਦਾ ਗੁਰੁਦ੍ਵਾਰਾ ਹੈ. ਸਤਿਗੁਰੂ ਅਮਰ ਦਾਸ ਜੀ ਦੀ ਆਗਾ੍ਯਾ ਨਾਲ ਜਦ ਸੰਤੋਖਸਰ ਤਾਲ ਸ਼ਰੀ ਰਾਮਦਾਸ ਜੀ ਨੇ ਖੁਦਵਾਇਆ ਸੀ.⁵ ਤਦ ਇਸ ਟਾਹਲੀ ਹੇਠਾਂ ਵਿਰਾਜਿਆ ਕਰਦੇ ਸਨ. ਟਾਹਲੀ ਦਾ ਉਹ ਬਿਰਛ ਹੁਣ ਮੌਜੂਦ ਹੈ.#ਗੁਰੁਦ੍ਵਾਰਾ ਛੋਟਾ ਜਿਹਾ ਬਣਿਆ ਹੋਇਆ ਹੈ. ਗੁਰੁਦ੍ਵਾਰੇ ਨਾਲ ਕੁਝ ਦੁਕਾਨਾਂ ਹਨ. ਅਕਾਲੀ ਸਿੰਘ ਸੇਵਾਦਾਰ ਹੈ. ੧. ਫੱਗੁਣ ਨੂੰ ਮੇਲਾ ਹੁੰਦਾ ਹੈ.#(੯) ਥੜਾ ਸਾਹਿਬ. ਸ਼੍ਰੀ ਦਰਬਾਰ ਸਾਹਿਬ ਦੀ ਪਰਿਕ੍ਰਮਾ ਵਿੱਚ ਗੁਰੁਦ੍ਵਾਰਾ ਦੁਖਭੰਜਨੀ ਦੇ ਨਾਲ ਸ਼੍ਰੀ ਗੁਰੂ ਅਮਰਦਾਸ ਜੀ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰੁਦ੍ਵਾਰਾ ਹੈ.#ਸ਼੍ਰੀ ਗੁਰੂ ਰਾਮ ਦਾਸ ਜੀ ਇੱਥੇ ਬੈਠਕੇ ਕੱਚੇ ਸਰੋਵਰ ਦੀ ਕਾਰ ਕਰਾਇਆ ਕਰਦੇ ਸਨ. ਅਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਭੀ ਸਰੋਵਰ ਦੀ ਕਾਰ ਹੋਣ ਸਮੇਂ ਇੱਥੇ ਬੈਠਦੇ ਸਨ.#ਇਸ ਦੇ ਪੱਕਾ ਬਣਾਉਣ ਦੀ ਸੇਵਾ ਮਹਾਰਾਜਾ ਰਣਜੀਤ ਸਿੰਘ ਨੇ ਕਰਾਈ.#(੧੦) ਥੜਾ ਸਾਹਿਬ (੨). ਸ਼ਹਿਰ ਵਿੱਚ ਤਖਤ ਅਕਾਲ ਬੁੰਗੇ ਦੇ ਪਾਸ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਗੁਰੁਦ੍ਵਾਰਾ ਹੈ. ਸਤਿਗੁਰੂ ਜੀ ਬਕਾਲੇ ਤੋਂ ਚੱਲਕੇ ਸ਼੍ਰੀ ਹਰਿਮੰਦਿਰ ਸਾਹਿਬ ਦੇ ਦਰਸ਼ਨ ਲਈ ਇੱਥੇ ਆਏ, ਅੱਗੋਂ ਪੁਜਾਰੀਆਂ ਨੇ 'ਹਰਿਮੰਦਿਰ' ਦਾ ਦਰਸ਼ਨੀ ਦਰਵਾਜ਼ਾ ਇਸ ਲਈ ਬੰਦ ਕਰ ਦਿੱਤਾ, ਕਿ ਕਿਤੇ ਹਰਿਮੰਦਿਰ ਤੇ ਕਬਜਾ ਨਾ ਕਰ ਲੈਣ.#ਇੱਥੇ ਛੋਟਾ ਜਿਹਾ ਗੁਰੁਦ੍ਵਾਰਾ ਬਹੁਤ ਸੁੰਦਰ ਬਣਿਆ ਹੋਇਆ ਹੈ. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ. ਇਸ ਗੁਰੁਦ੍ਵਾਰੇ ਨਾਲ ਪੰਜ ਦੁਕਾਨਾਂ ਅਤੇ ੨੧. ਕਨਾਲ ਜਮੀਨ ਪਿੰਡ ਸੁਲਤਾਨਵਿੰਡ ਵਿੱਚ ਹੈ. ਮਾਘ ਸੁਦੀ ਪੂਰਣਮਾਸੀ ਨੂੰ ਮੇਲਾ ਹੁੰਦਾ ਹੈ. ਸ਼੍ਰੀ ਗੁਰੂ ਤੇਗਬਹਾਦੁਰ ਜੀ ਦੇ ਜੋਤੀਜੋਤਿ ਸਮਾਉਣ ਦਾ ਗੁਰਪੁਰਬ (ਗੁਰੁਪਰਵ) ਭੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ.#(੧੧) ਦਮਦਮਾ ਸਾਹਿਬ. ਸ਼ਹਿਰ ਤੋਂ ਅਗਨਿ ਕੋਣ ਮਾਲਲੰਡੀ ਦੇ ਪਾਸ ਸ਼੍ਰੀ ਗੁਰੂ ਤੇਗਬਹਾਦੁਰ ਜੀ ਦਾ ਗੁਰੁਦ੍ਵਾਰਾ ਹੈ. ਜਿੱਥੇ ਥੜੇ ਸਾਹਿਬ ਤੋਂ ਉੱਠਕੇ ਸਤਿਗੁਰੂ ਕੁਝ ਕਾਲ ਠਹਿਰੇ ਹਨ.#ਪੱਕਾ ਗੁਰੁਦ੍ਵਾਰਾ ਬਹੁਤ ਸੁੰਦਰ ਬਣ ਰਿਹਾ ਹੈ, ਜਿਸ ਦੀ ਸੇਵਾ ਭਾਈ ਸੰਤ ਸਿੰਘ ਜੀ ਕਲੀ ਵਾਲੇ ਅਮ੍ਰਿਤਸਰ ਨੇ ਸੰਮਤ ੧੯੬੧ ਤੋਂ ਸ਼ੁਰੂ ਕੀਤੀ ਹੋਈ ਹੈ. ਪਾਸ ਪੱਕੇ ਰਿਹਾਇਸ਼ੀ ਮਕਾਨ ਹਨ.#ਜਾਗੀਰ ਜ਼ਮੀਨ ਕੁਝ ਨਹੀਂ ਹੈ. ਰੇਲ ਦੀ ਲੈਨ ਤੋਂ ੧. ਫਰਲਾਂਗ ਦੇ ਕਰੀਬ ਪੱਛਮ ਵੱਲ ਗੁਰੁਦ੍ਵਾਰਾ ਹੈ, ਜੋ ਰੇਲ ਵਿੱਚ ਬੈਠਿਆਂ ਨਜਰ ਆਉਂਦਾ ਹੈ, ਅਤੇ ਰੇਲਵੇ ਸਟੇਸ਼ਨ ਅਮ੍ਰਿਤਸਰ ਤੋਂ ਅਗਨਿ ਕੋਣ ਦੋ ਮੀਲ ਦੇ ਕਰੀਬ ਹੈ.#(੧੨) ਦਰਸ਼ਨੀ ਡਿਹੁਢੀ. ਸ਼ਹਿਰ ਦੇ ਵਿੱਚ ਗੁਰੂ ਕੇ ਬਾਜ਼ਾਰ ਦੇ ਨੇੜੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰੁਦ੍ਵਾਰਾ ਹੈ. ਗੁਰੂ ਜੀ ਨੇ ਇਹ ਡਿਹੁਢੀ ਰਾਮਦਾਸਪੁਰ ਦੀ ਬਨਵਾਈ ਸੀ. ਓਦੋਂ ਇਸ ਡਿਉਢੀ ਤੋਂ ਦਰਬਾਰ ਸਾਹਿਬ ਵੱਲ ਦੇ ਹਿੱਸੇ ਵਿੱਚ ਆਬਾਦੀ ਨਹੀਂ ਸੀ ਕੇਵਲ ਗੁਰੂ ਕਾ ਬਾਜ਼ਾਰ ਹੀ ਸੀ.#ਬਾਜ਼ਾਰ ਵਿੱਚ ਛੋਟਾ ਜਿਹਾ ਗੁਰੁਦ੍ਵਾਰਾ ਬਣਿਆ ਹੋਇਆ ਹੈ. ਪੁਜਾਰੀ ਸਿੰਘ ਹੈ. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿੱਤ ਪ੍ਰਕਾਸ਼ ਹੁੰਦਾ ਹੈ.#(੧੩) ਦੁਖਭੰਜਨੀ ਬੇਰੀ. ਦਰਬਾਰ ਸਾਹਿਬ ਦੀ ਪਰਿਕ੍ਰਮਾ ਵਿੱਚ ਗੁਰੁਦ੍ਵਾਰਾ ਹੈ. ਇੱਥੇ ਇੱਕ ਕੁਸ੍ਠੀ ਪਿੰਗੁਲਾ ਸਰੋਵਰ ਵਿੱਚ ਇਸਨਾਨ ਕਰਕੇ ਅਰੋਗ ਹੋਇਆ ਸੀ. ਇਸ ਗੁਰੁਦ੍ਵਾਰੇ ਨੂੰ ੨੪ ਰੁਪਯੇ ਸਲਾਨਾ ਜਾਗੀਰ ਮਹਾਰਾਜਾ ਸਾਹਿਬ ਨਾਭਾ ਵੱਲੋਂ ਹੈ.#ਗੁਰੁਦ੍ਵਾਰਾ ਛੋਟਾ ਜਿਹਾ ਬਣਿਆ ਹੋਇਆ ਹੈ. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ.#(੧੪) ਪਿੱਪਲੀ ਸਾਹਿਬ. ਅਮ੍ਰਿਤਸਰ ਲਹੌਰ ਦੀ ਸੜਕ ਉਤੇ ਸ਼ਹਿਰ ਤੋਂ ਵਾਯਵੀ ਕੋਣ ਡੇਢ ਮੀਲ ਦੇ ਕ਼ਰੀਬ ਗੁਰੂ ਅਰਜਨ ਦੇਵ ਜੀ ਦਾ ਗੁਰੁਦ੍ਵਾਰਾ ਹੈ. ਕਾਰ ਸਰੋਵਰ ਸਮੇਂ ਕਾਬੁਲ ਦੀ ਸੰਗਤ ਕਾਰ ਸੇਵਾ ਲਈ ਆਈ, ਤਾਂ ਉਨ੍ਹਾਂ ਦੇ ਸ੍ਵਾਗਤ ਲਈ ਗੁਰੂ ਜੀ ਇੱਥੇ ਆ ਗਏ. ਗੁਰੂ ਹਰਗੋਬਿੰਦ ਸਾਹਿਬ ਨੇ ਭੀ ਇੱਥੇ ਚਰਣ ਪਾਏ ਹਨ. ਛੋਟਾ ਜਿਹਾ ਗੁਰੁਦ੍ਵਾਰਾ ਬਣਿਆ ਹੋਇਆ ਹੈ. ਬਸੰਤ ਪੰਚਮੀ ਨੂੰ ਮੇਲਾ ਹੁੰਦਾ ਹੈ.#(੧੫) ਬੇਰ ਬਾਬਾ ਬੁੱਢਾ ਜੀ ਦੀ. ਸ਼੍ਰੀ ਦਰਬਾਰ ਸਾਹਿਬ ਦੀ ਪਰਿਕ੍ਰਮਾ ਵਿੱਚ ਘੰਟਾ ਘਰ ਦੀ ਬਾਹੀ ਵੱਲ ਬਾਬਾ ਬੁੱਢਾ ਜੀ ਦੀ ਬੇਰ ਹੈ. ਜਦੋਂ ਸ਼ਰੀ ਅਮ੍ਰਿਤਸਰ ਅਤੇ ਹਰਿਮੰਦਿਰ ਸਾਹਿਬ ਦੀ ਕਾਰ ਸੇਵਾ ਹੋ ਰਹੀ ਸੀ ਤਾਂ ਬਾਬਾ ਬੁੱਢਾ ਜੀ ਸੰਗਤ ਨੂੰ ਕਹੀਆਂ ਟੋਕਰੀਆਂ ਆਦਿ ਲੋੜਵੰਦ ਸਾਮਾਨ ਦਿੰਦੇ ਹੁੰਦੇ ਸਨ ਅਤੇ ਇਥੇ ਬੈਠਕੇ ਸਿੱਖਾਂ ਪਾਸੋਂ ਯੋਗ੍ਯ ਤਰੀਕੇ ਨਾਲ ਸੇਵਾ ਲੈਂਦੇ ਅਤੇ ਰਾਜ ਮਜ਼ਦੂਰਾਂ ਨੂੰ ਤਨਖ਼੍ਵਾਹ ਵੰਡਿਆ ਕਰਦੇ ਸਨ.#(੧੬) ਮੰਜੀ ਸਾਹਿਬ. ਸ਼੍ਰੀ ਦਰਬਾਰ ਸਾਹਿਬ ਦੇ ਪਾਸ ਗੁਰੂ ਕੇ ਬਾਗ ਅੰਦਰ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਅਸਥਾਨ ਹੈ. ਜਦੋਂ ਦਰਬਾਰ ਸਾਹਿਬ ਦੀ ਕਾਰ ਸੇਵਾ ਹੋ ਰਹੀ ਸੀ, ਤਦੋਂ ਗੁਰੂ ਜੀ ਇੱਥੇ ਬੈਠਕੇ ਦੀਵਾਨ ਲਗਾਇਆ ਕਰਦੇ ਸਨ.#ਗੁਰੁਦ੍ਵਾਰਾ ਕੇਵਲ ਇੱਕ ਉੱਚੇ ਥੜੇ ਪੁਰ ਮੰਜੀ ਸਾਹਿਬ ਹੈ. ਸੰਗ ਮਰਮਰ ਦੀ ਛਤਰੀ ਕੂਪਰ ਸਾਹਿਬ ਡਿਪਟੀ ਕਮਿਸ਼ਨਰ ਨੇ ਸਨ ੧੮੫੭ ਦੇ ਗਦਰ ਪਿੱਛੋਂ ਰਾਮਬਾਗ ਤੋਂ ਲਿਆਕੇ ਭੇਟਾ ਕੀਤੀ.#(੧੭) ਲਾਚੀ ਬੇਰੀ. ਦਰਸ਼ਨੀ ਦਰਵਾਜ਼ੇ ਦੇ ਪਾਸ ਇਹ ਭਾਈ ਸਾਲੋ ਜੀ ਦੀ ਬੇਰੀ ਹੈ. ਇਸ ਨੂੰ ਲਾਚੀਆਂ ਜੇਹੇ ਬੇਰ ਲਗਦੇ ਹਨ. ਇਸੀ ਤੋਂ ਇਸ ਦਾ ਨਾਉਂ ਲਾਚੀ ਬੇਰੀ ਹੋ ਗਿਆ ਹੈ. ਭਾਈ ਸਾਲੋ ਜੀ ਇੱਥੇ ਬੈਠਕੇ ਕਾਰ ਸੇਵਾ ਕਰਵਾਇਆ ਕਰਦੇ ਸਨ. ਸਤਿਗੁਰੂ ਅਰਜਨ ਦੇਵ ਭੀ ਇਸ ਬੇਰੀ ਹੇਠ ਵਿਰਾਜਦੇ ਰਹੇ ਹਨ.⁶#(੧੮) ਲੋਹ ਗੜ੍ਹ ਕਿਲਾ. ਦਰਵਾਜੇ ਲੋਹ ਗੜ੍ਹ ਦੇ ਅੰਦਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰੁਦ੍ਵਾਰਾ ਹੈ. ਗੁਰੂ ਹਰਗੋਬਿੰਦ ਸਾਹਿਬ ਨੇ ਸ਼ਹਿਰ ਦੀ ਰਖ੍ਯਾ ਲਈ ਇਹ ਕਿਲਾ ਬਣਵਾਇਆ ਸੀ. ਸੰਮਤ ੧੬੮੬ ਵਿੱਚ ਗੁਰੂ ਸਾਹਿਬ ਨੇ ਇੱਥੇ ਹੀ ਸ਼ਾਹੀ ਸੈਨਾ ਦਾ ਮੁਕ਼ਾਬਲਾ ਸ੍ਵੈਰਖ੍ਯਾ ਲਈ ਕੀਤਾ ਸੀ. ਹੁਣ ਭੀ ਕਿਲੇ ਦੇ ਕੁਛ ਚਿੰਨ੍ਹ ਨਜ਼ਰ ਆਉਂਦੇ ਹਨ. ਗੁਰੂ ਸਾਹਿਬ ਦੇ ਵੇਲੇ ਦੀ ਇੱਕ ਬੇਰੀ ਹੈ. ਗੁਰੂ ਗ੍ਰੰਥ ਸਾਹਿਬ ਜੀ ਦਾ ਨਿੱਤ ਪ੍ਰਕਾਸ਼ ਹੁੰਦਾ ਹੈ. ਇਸ ਥਾਂ ਇੱਕ ਢਾਈ ਫੁੱਟ ਦਾ ਸ਼੍ਰੀ ਸਾਹਿਬ ਹੈ, ਜਿਸ ਨੂੰ ਸ਼੍ਰੀ ਗੁਰੂ ਹਰਿਗੋਬਿੰਦ ਜੀ ਦਾ ਦੱਸਿਆ ਜਾਂਦਾ ਹੈ.#(੧੯) ਸ੍ਰੀ ਅਮ੍ਰਿਤਸਰ ਜੀ ਵਿੱਚ ਕਿਲਾ ਭੰਗੀਆਂ ਗਲੀ ਠਾਕੁਰਦ੍ਵਾਰੇ ਵਾਲੀ, ਵਿੱਚ ਭਾਈ ਰਾਮ ਸਰਨ ਅਤੇ ਭਾਈ ਗ੍ਯਾਨ ਚੰਦ ਜੀ ਬ੍ਰਾਹਮਣਾਂ ਦੇ ਘਰ ਹੇਠ ਲਿਖੀਆਂ ਗੁਰੁਵਸਤੂਆਂ ਹਨ:-#ਗੁਰੂ ਹਰਿ ਰਾਇ ਸਾਹਿਬ ਜੀ ਦਾ ਆਸਾ, ਜੋ ਪੌਣੇ ਛੀ ਫੁੱਟ ਲੰਮਾ ਹੈ. ਇਹ ਇਨ੍ਹਾਂ ਬ੍ਰਾਹਮਣਾਂ ਦੇ ਬਜ਼ੁਰਗ ਭਾਈ ਹਰਾ ਨੂੰ ਗੁਰੂ ਹਰਿ ਰਾਇ ਸਾਹਿਬ ਨੇ ਬਖਸ਼ਿਆ ਸੀ.#ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋੜਾ ਅਤੇ ਚੋਲਾ, ਜੋ ਭਾਈ ਹਰਾ ਦੇ ਪੁਤ੍ਰ, ਭਾਈ ਨੱਥੂ ਨੂੰ ਦਸ਼ਮੇਸ਼ ਨੇ ਆਨੰਦਪੁਰ ਬਖ਼ਸ਼ਿਆ....
ਸੰਗ੍ਯਾ- ਦੇਹ (ਸ਼ਰੀਰ) ਦਾ ਹੋਇਆ ਹੈ ਅੰਤਿਮ ਸੰਸਕਾਰ ਜਿਸ ਥਾਂ. ਸਮਾਧਿ। ੨. ਸਮਾਧਿ ਤੇ ਬਣਾਇਆ ਹੋਇਆ ਮੰਦਿਰ। ੩. ਦੇਵਗ੍ਰਿਹ. ਦੇਵਤਾ ਦਾ ਘਰ ਦੇਵਮੰਦਿਰ. "ਦੇਹਰਾ ਮਸੀਤ ਸੋਈ." (ਅਕਾਲ)...
ਦੇਖੋ, ਜੇਸਟ। ੨. ਜ੍ਯੈਸ੍ਠ. ਜੇਠ ਦਾ ਮਹੀਨਾ. "ਹਰਿ ਜੇਠ ਜੁੜੰਦਾ ਲੋੜੀਅ ਲੋੜੀਐ." (ਬਾਰਹਮਾਹਾ ਮਾਝ) ਦੇਖੋ, ਜੁੜੰਦਾ। ੩. ਵਿ- ਜੇਠਾ. ਜਠੇਰਾ. "ਜੇਠ ਕੇ ਨਾਮਿ ਡਰਉ." (ਆਸਾ ਕਬੀਰ) ਇਸ ਥਾਂ ਭਾਵ ਯਮਰਾਜ ਤੋਂ ਹੈ. ਸਾਂਪ੍ਰਦਾਈ ਗ੍ਯਾਨੀ ਆਖਦੇ ਹਨ ਕਿ ਪਹਿਲਾਂ ਕਾਲ ਰਚਕੇ ਫੇਰ ਜਗਤ ਰਚਿਆ, ਇਸ ਲਈ ਇਹ ਜੇਠ ਹੈ....
ਦੇਖੋ, ਸੁਦਿ....
ਸੰ. ਵਿ- ਮਾਨ ਕੀਤਾ ਹੋਇਆ। ੨. ਸਹਿਮਤ. ਰਾਇ ਅਨੁਸਾਰ. "ਯਹ ਸਭ ਸੰਮਤ ਮੇਰੋ ਹੋਈ." (ਨਾਪ੍ਰ) ੩. ਸੰਵਤ. ਵਰ੍ਹਾ. ਸਾਲ. ਇਸ ਗ੍ਰੰਥ ਵਿੱਚ ਜਿੱਥੇ "ਸੰਮਤ" ਸ਼ਬਦ ਵਰਤਿਆ ਹੈ ਉਹ ਵਿਕ੍ਰਮੀ ਸਾਲ ਲਈ ਹੈ. ਦੇਖੋ, ਸੰਵਤ ਅਤੇ ਵਰਸ....
ਦੇਖੋ, ਜੋਤਿ। ੨. ਦੇਹ ਨੂੰ ਪ੍ਰਕਾਸ਼ ਦੇਣ ਵਾਲਾ, ਜੀਵਾਤਮਾ. "ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ." (ਵਾਰ ਕਾਨ ਮਃ ੪) ੩. ਪਾਰਬ੍ਰਹਮ. ਕਰਤਾਰ. "ਤਿਉ ਜੋਤੀ ਸੰਗਿ ਜੋਤਿ ਸਮਾਨਾ." (ਸੁਖਮਨੀ) ੪. ਆਤਮਵਿਦ੍ਯਾ. ਗ੍ਯਾਨਪ੍ਰਕਾਸ਼. "ਜੋਤੀ ਹੂ ਪ੍ਰਭੁ ਜਾਪਦਾ." (ਸ੍ਰੀ ਮਃ ੩) ੫. ਦੇਖੋ, ਜਾਤਿ....
ਸੰ. ਜ੍ਯੋਤਿ (ज्योतिस्) ਸੰਗ੍ਯਾ- ਚਮਕ. ਪ੍ਰਕਾਸ਼. ਰੌਸ਼ਨੀ. "ਨਾ ਸੂਰਜ ਚੰਦ ਨ ਜੋਤਿ ਅਪਾਰ." (ਗੂਜ ਅਃ ਮਃ ੧) ੨. ਚਮਤਕਾਰੀ ਬੁੱਧਿ. "ਜਾਣਹੁ ਜੋਤਿ, ਨ ਪੁਛਹੁ ਜਾਤੀ." (ਆਸਾ ਮਃ ੧) ੩. ਅਗਨਿ. "ਜੋਤਿ ਸ਼ਾਂਤ ਜਿਮਿ ਵਾਰਿ ਕਰ." (ਸਲੋਹ) ੪. ਸੂਰਜ, ਚੰਦ੍ਰਮਾ ਅਤੇ ਨਛਤ੍ਰ। ੫. ਪਰਮਾਤਮਾ. ਵਾਹਗੁਰੂ. "ਸਭ ਮਹਿ ਜੋਤਿ ਜੋਤਿ ਹੈ ਸੋਇ." (ਸੋਹਿਲਾ) ੬. ਆਤਮਿਕ ਰੌਸ਼ਨੀ. ਰੂਹਾਨੀ ਰੌਸ਼ਨੀ. (ਪ੍ਰਭਾ ਕਬੀਰ) "ਪੂਰਨ ਜੋਤਿ ਜਗੈ ਘਟ ਮੇ." (੩੩ ਸਵੈਯੇ) ੭. ਚਾਂਦਨੀ. ਚੰਦ੍ਰਿਕਾ। ੮. ਨੇਤ੍ਰਾਂ ਦੀ ਰੌਸ਼ਨੀ. "ਨੈਨਨ ਜੋਤਿ ਗਈ ਘਟਕੈ." (ਗੁਪ੍ਰਸੂ)...
ਵਿ- ਮਨ ਖਿੱਚਣ ਵਾਲਾ. ਦਿਲਕਂਸ਼. "ਸਾਧ ਕੇ ਸੰਗਿ ਮਨੋਹਰ ਖੈਨ" (ਸੁਖਮਨੀ) ੨. ਸੰਗ੍ਯਾ- ਇੱਕ ਛੰਦ. ਇਹ ਬਿਜੈ ਅਤੇ ਮੱਤਗਯੰਦ ਦਾ ਹੀ ਨਾਮਾਂਤਰ ਹੈ. ਲੱਛਣ- ਚਾਰ ਚਰਣ. ਪ੍ਰਤਿ ਚਰਣ ਸੱਤ ਭਗਣ, ਅੰਤ ਦੋ ਗੁਰੁ. , , , , , , , , .#ਉਦਾਹਰਣ-#ਸ਼੍ਰੀ ਜਗਨਾਥ ਕਮਾਨ ਲਿ ਹਾਥ#ਪ੍ਰਮਾਥਿਨ ਸੰਗ ਸਜਯੋ ਜਬ ਜੁੱਧੰ,#ਗਾਹਤ ਸੈਨ ਸ਼ੰਘਾਰਤ ਸੂਰ#ਬਬੰਕਤ ਸਿੰਘ ਭ੍ਰਮੇਯੋ ਕਰ ਕ੍ਰੁੱਧੰ. ××× (ਚੰਡੀ ੨)...
ਦੇਖੋ, ਨਿਤ....
ਸੰ. ਕੀਰ੍ਤਨ. ਸੰਗ੍ਯਾ- ਕਥਨ. ਵ੍ਯਾਖ੍ਯਾਨ। ੨. ਗੁਰੁਮਤ ਵਿੱਚ ਰਾਗ ਸਹਿਤ ਕਰਤਾਰ ਦੇ ਗੁਣ ਗਾਉਣ ਦਾ ਨਾਉਂ 'ਕੀਰਤਨ' ਹੈ "ਕੀਰਤਨ ਨਾਮੁ ਸਿਮਰਤ ਰਹਉ." (ਬਿਲਾ ਮਃ ੫)...
ਹੁਤੋ. ਹੋਤਾ. ਹੋਣ ਦਾ ਭੂਤਕਾਲ....
ਫ਼ਾ. [جاگیِر] ਸੰਗ੍ਯਾ- ਰਾਜੇ ਵੱਲੋਂ ਦਿੱਤੀ ਜ਼ਮੀਨ ਦੇ ਲੈਣ ਦੀ ਕ੍ਰਿਯਾ। ੨. ਉਹ ਗਾਂਵ ਅਥਵਾ ਜ਼ਮੀਨ ਜੋ ਰਾਜੇ ਵੱਲੋਂ ਕਿਸੇ ਨੂੰ ਮੁਆ਼ਫ਼ ਹੋਵੇ....
ਪੰਜਾਬ ਦੇ ਉੱਤਰ ਪੂਰਵ ਵੱਲ ਇੱਕ ਸ਼ਹਿਰ, ਜਿਸ ਥਾਂ ਅੰਗ੍ਰੇਜੀ ਛਾਵਨੀ ਹੈ. ਇਸ ਨੂੰ ਸਾਲਿਵਾਹਨ ਦਾ ਵਸਾਇਆ ਦਸਦੇ ਹਨ. ਦੇਖੋ, ਸਾਲਿਬਾਹਨ. ਕਈ ਲੇਖਕਾਂ ਨੇ ਇਸ ਦਾ ਨਾਉਂ "ਸ਼ਾਕਲ" ਲਿਖਿਆ ਹੈ. ਬਹੁਤੇ ਇਸ ਨੂੰ ਰਾਜਾ ਸ਼ਾਲ੍ਵ ਦਾ ਵਸਾਇਆ "ਸ਼ਾਲ੍ਵਕੋਟ" ਆਖਦੇ ਹਨ.#ਇਸ ਥਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦੋ ਅਸਥਾਨ ਹਨ- ਇੱਕ ਬੇਰ ਸਾਹਿਬ. ਇਸ ਬੇਰੀ ਹੇਠ ਜਗਤਗੁਰੂ ਵਿਰਾਜੇ ਹਨ. ਹੁਣ ਇਹ ਗੁਰੁਦ੍ਵਾਰਾ ਬਹੁਤ ਸੁੰਦਰ ਬਣਿਆ ਹੋਇਆ ਹੈ. ਦੇਖੋ, ਬੇਰ ਸਾਹਿਬ.#ਦੂਜਾ ਪਵਿਤ੍ਰ ਅਸਥਾਨ ਬਾਵਲੀ ਸਾਹਿਬ ਹੈ ਇਹ ਮੂਲੇ ਦੇ ਘਰ ਬਣਾਈ ਗਈ ਹੈ. ਦੇਖੋ, ਮੂਲਾ.#ਪੁਰਾਣੇ ਸਮੇਂ ਸਿਆਲਕੋਟ ਵਿੱਚ ਕਾਗਜ਼ ਬਹੁਤ ਚੰਗਾ ਬਣਦਾ ਸੀ, ਜਿਸ ਦਾ ਪ੍ਰਸਿੱਧ ਨਾਉਂ ਸਿਆਲਕੋਟੀ ਕਾਗਜ਼ ਸੀ. ਇਹ ਕਸ਼ਮੀਰੀ ਕਾਗਜ਼ ਤੋਂ ਦੂਜੇ ਦਰਜੇ ਸਮਝਿਆ ਜਾਂਦਾ ਸੀ. ਸਿਆਲਕੋਟੀ ਕਾਗਜ਼ ਤੇ ਲਿਖੇ ਬਹੁਤ ਗ੍ਰੰਥ ਹੁਣ ਵੇਖੀਦੇ ਹਨ. ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲਿਖਤ ਦੀਆਂ ਬੀੜਾਂ ੧੦੦ ਵਿੱਚੋਂ ਸੱਠ ਸਿਆਲਕੋਟੀ ਕਾਗਜ ਤੇ ਹਨ....
ਸਿਆਲਕੋਟ ਦੇ ਜਿਲ ਇੱਕ ਨਗਰ, ਜਿੱਥੇ ਥਾਣਾ ਅਤੇ ਤਸੀਲ ਹੈ. ਕਈ ਲੇਖਕਾਂ ਨੇ ਇਸ ਨੂੰ ਠਸਕਾ ਸਮਝਕੇ ਭੁੱਲ ਕੀਤੀ ਹੈ. ਦੇਖੋ, ਸਾਹਭੀਖ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਅ਼. [رقبہ] ਸੰਗ੍ਯਾ- ਗਰਦਨ. ਗ੍ਰੀਵਾ। ੨. ਜ਼ਮੀਨ (ਭੂਮਿ) ਦਾ ਲੰਬਾਉ ਚੌੜਾਉ. ਵਿਸ੍ਤਾਰ. area । ੩. ਗ਼ੁਲਾਮ। ੪. ਜਿਲਾ ਲੁਦਿਆਨਾ, ਤਸੀਲ ਜਗਰਾਉਂ, ਥਾਣਾ ਦਾਖਾ ਦਾ ਇੱਕ ਪਿੰਡ, ਜੋ ਰੇਲਵੇ ਸਟੇਸ਼ਨ "ਮੁੱਲਾਪੁਰ" ਤੋਂ ਦੋ ਮੀਲ ਦੱਖਣ ਹੈ. ਇਸ ਪਿੰਡ ਤੋਂ ਉੱਤਰ ਪੱਛਮ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਦ੍ਵਾਰਾ ਹੈ. ਸਤਿਗੁਰੂ ਜੀ ਜਦ ਇੱਥੇ ਵਿਰਾਜੇ ਹੋਏ ਸਨ, ਤਾਂ ਇੱਕ ਦਾਖੇ ਪਿੰਡ ਦੀ ਮਾਈ ਗੁਰੂ ਜੀ ਲਈ ਮਿੱਸੇ ਪ੍ਰਸਾਦੇ ਲੈਕੇ ਆਈ. ਸਤਿਗੁਰਾਂ ਪ੍ਰਸਾਦੇ ਛਕਕੇ ਉਸ ਮਾਈ ਨੂੰ ਨਿਹਾਲ ਕੀਤਾ. ਗੁਰਦ੍ਵਾਰਾ ਬਣਿਆ ਹੋਇਆ ਹੈ. ਨਿਹੰਗਸਿੰਘ ਪੁਜਾਰੀ ਹੈ. ਗੁਰਦ੍ਵਾਰੇ ਨੂੰ "ਦਮਦਮਾ" ਸਾਹਿਬ ਆਖਦੇ ਹਨ....
ਦੇਖੋ, ਖੁਤਬਾ. "ਓਹ ਕੁਤਬਾ ਮੇਰਾ ਪੜਨਗੇ ਵਿਚ ਦੁਹਾਂ ਜਹਾਨਾ." (ਜੰਗਨਾਮਾ)...
ਕੁਸ਼ਪੁਰ. ਲਹੌਰ ਦੇ ਜਿਲੇ ਇੱਕ ਨਗਰ, ਜੋ ਤਸੀਲ ਅਤੇ N. W. R. ਦਾ ਜਁਕਸ਼ਨ ਸਟੇਸ਼ਨ ਹੈ. ਵਿਚਿਤ੍ਰਨਾਟਕ ਵਿੱਚ ਇਸ ਨਗਰ ਦਾ ਰਾਮਚੰਦ੍ਰ ਜੀ ਦੇ ਪੁਤ੍ਰ ਕੁਸ਼ ਕਰਕੇ ਵਸਾਉਣਾ ਲਿਖਿਆ ਹੈ, ਯਥਾ- "ਤਹੀ ਤਿਨੈ ਬਾਂਧੇ ਦੁਇ ਪੁਰਵਾ। ਏਕ ਕੁਸੂਰ ਦੁਤੀਯ ਲਹੁਰਵਾ." ਇਸ ਸ਼ਹਿਰ ਨੂੰ ਖਾਲਸਾਦਲ ਨੇ ਜੇਠ ਸੰਮਤ ੧੮੧੭ ਵਿੱਚ ਫਤੇ ਕਰਕੇ ਉੱਥੋਂ ਦੇ ਹਾਕਮ ਆਸਮਾਨ ਖ਼ਾਨ ਨੂੰ ਕਤਲ ਕੀਤਾ. ਸਨ ੧੮੦੭ ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਅਕਾਲੀ ਫੂਲਾ ਸਿਘ ਦੀ ਸਹਾਇਤਾ ਨਾਲ ਕੁਸੂਰ ਦੇ ਹਾਕਿਮ ਕੁਤਬੁੱਦੀਨ ਨੂੰ ਕਤਲ ਕਰਕੇ ਸਿੱਖਰਾਜ ਨਾਲ ਕੁਸੂਰ ਦਾ ਇਲਾਕਾ ਮਿਲਾਇਆ। ੨. ਅ਼. [قُصوُر] ਕ਼ੁਸੂਰ. ਦੋਸ. ਖ਼ਤ਼ਾ. ਗੁਨਾਹ. ਅਪਰਾਧ....
ਅ਼. [رِیاست] ਸੰਗ੍ਯਾ- ਰਾਜ੍ਯ। ੨. ਹੁਕੂਮਤ....
ਵ੍ਯ- ਪਾਸੋਂ. ਤਰਫੋਂ. ਓਰ ਸੇ. ਕੰਨੀਓਂ....
ਸੰਗ੍ਯਾ- ਮਿਲਾਪ. "ਮੇਲਾ ਸੰਜੋਗੀ ਰਾਮ." (ਆਸਾ ਛੰਤ ਮਃ ੧) ੨. ਲੋਕਾਂ ਦਾ ਏਕਤ੍ਰ ਹੋਇਆ ਸਮੁਦਾਯ. ਬਹੁਤ ਮਿਲੇ ਹੋਏ ਲੋਕ. "ਮੇਲਾ ਸੁਣਿ ਸਿਵਰਾਤਿ ਦਾ." (ਭਾਗੁ)...
ਸੰਗ੍ਯਾ- ਦੰਦ ਦਾ ਟੁਕੜਾ. ਹਾਥੀਦੰਦ ਦਾ ਖੰਡ. "ਦੰਦਖੰਡ ਕੀਤੇ ਰਾਸਿ." (ਆਸਾ ਅਃ ਮਃ ੧)...
ਸੰ. कङ्कत ਕੰਕਤ. ਕੇਸ ਸਾਫ ਕਰਨ ਦਾ ਸਾਧਨ- ਰੂਪ ਯੰਤ੍ਰ....
ਦੇਖੋ, ਕਦੰਬ। ੨. ਅ਼. [قدم] ਕ਼ਦਮ. ਸੰਗ੍ਯਾ- ਚਰਣ. ਪੈਰ. "ਤੇਰੇ ਕਦਮ ਸਲਾਹ." (ਭੈਰ ਮਃ ੫) ੩. ਡਿੰਘ. ਡਗ....
ਦੇਖੋ, ਦਕ੍ਸ਼ਿਣ....
ਸੰਗ੍ਯਾ- ਵੱਲੀ. ਬੇਲ। ੨. ਚੱਜ. ਢਬ. ਕਾਰਯ ਦੀ ਨਿਪੁਣਤਾ, ਜਿਵੇਂ ਉਸ ਨੂੰ ਲਿਖਣ ਦਾ ਵੱਲ ਨਹੀਂ। ੩. ਤਰਫ. ਦਿਸ਼ਾ. ਓਰ. ਜਿਵੇਂ- ਉਹ ਗੁਰਦ੍ਵਾਰੇ ਵੱਲ ਗਿਆ ਹੈ। ੪. ਵਿ- ਤਨਦੁਰੁਸ੍ਤ. ਅਰੋਗ. ਨਰੋਆ. ਚੰਗਾ ਭਲਾ. ਦੇਖੋ, ਅੰ. Well....
ਭਾਈ ਲਾਲ. ਢਿੱਲੋਂ ਜਾਤਿ ਦਾ ਜੱਟ, ਜੋ ਪੱਟੀ ਦੇ ਪਰਗਨੇ ਸੁਰਸਿੰਘ ਦਾ ਚੌਧਰੀ ਸੀ. ਇਹ ਲੰਗਾਹ ਚੌਧਰੀ ਦੇ ਭਾਈਚਾਰੇ ਵਿੱਚੋਂ ਸੀ. ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਇਹ ਕਰਣੀ ਵਾਲਾ ਹੋਇਆ. ਅਮ੍ਰਿਤਸਰ ਜੀ ਬਣਨ ਸਮੇਂ ਭਾਈ ਲੰਗਾਹ ਨਾਲ ਮਿਲੇਕ ਇਸ ਨੇ ਵਡੀ ਸੇਵਾ ਕੀਤੀ. "ਪੱਟੀ ਅੰਦਰ ਚੌਧਰੀ ਢਿੱਲੋਂ ਲਾਲ ਲੰਗਾਹ ਸੁਹੰਦਾ." (ਭਾਗੁ) ਦੇਖੋ, ਲੰਗਾਹ। ੨. ਫ਼ਾ. [لال] ਵਿ- ਸੁਰਖ਼. ਅਰੁਣ. ਰਕ੍ਤ. "ਲਾਲ ਚੋਲਨਾ ਤੈ ਤਨਿ ਸੋਹਿਆ." (ਆਸਾ ਮਃ ੫) ਭਾਵ- ਸੁਹਾਗ ਦਾ ਲਿਬਾਸ। ੩. ਮਜੀਠੀ ਰੰਗ ਦਾ. "ਮੁੰਧੇ, ਸੂਹਾ ਪਰਹਰਹੁ, ਲਾਲੁ ਕਰਹੁ ਸੀਗਾਰੁ." (ਮਃ ੩. ਵਾਰ ਸੂਹੀ) ਸੂਹਾ (ਕੁਸੁੰਭੀ) ਮਾਯਿਕ ਰੰਗ ਹੈ, ਮਜੀਠੀ ਰੰਗ ਕਰਤਾਰ ਦਾ ਅਟਲ ਪ੍ਰੇਮ ਹੈ। ੪. ਪਿਆਰਾ. ਪ੍ਰਿਯ. "ਰੰਗੁਲਾ ਸਖੀਏ ਮੇਰਾ ਲਾਲੁ." (ਸ੍ਰੀ ਮਃ ੧) ੫. ਸੰਗ੍ਯਾ- ਬੱਚਾ. ਪੁਤ੍ਰ. "ਬੋਲ ਉਠੇ ਨੰਦਲਾਲ ਤਬੈ ਇਹ ਗ੍ਵਾਰ ਖਿਝਾਵਨ ਮੋਇ ਗਿਝੀ ਹੈ." (ਕ੍ਰਿਸਨਾਵ) ੬. ਇੱਕ ਚੁਰਚੁਰੇ ਜੇਹਾ ਛੋਟਾ ਪੰਛੀ, ਜਿਸ ਦੇ ਖੰਭ (ਪੰਖ) ਸਫੇਦ ਚਿੱਤੀਆਂ ਸਹਿਤ ਲਾਲ ਹੁੰਦੇ ਹਨ. ਸੁਰਖ਼. Fringilla Amandava. ਇਸ ਦੀ ਮਦੀਨ ਦਾ. ਨਾਮ "ਮੁਨੀਆਂ" ਹੈ. "ਤੀਤਰ ਚਕੋਰ ਚਾਰੁ ਦਾਸਤਾਂ- ਹਜਾਰ ਲਾਲ, ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤਿ ਕੇ." (ਗੁਪ੍ਰਸੂ) ੭. ਗੁੰਗਾ. ਜੋ ਬੋਲਣ ਦੀ ਸ਼ਕਤੀ ਨਹੀਂ ਰਖਦਾ। ੮. ਮਾਣਕ (ਮਾਣਿਕ੍ਯ). ਲਾਲ ਰੰਗ ਦਾ ਰਤਨ. ਇਹ ਫ਼ਾਰਸੀ ਸ਼ਬਦ [لعل] ਲਅ਼ਲ ਭੀ ਹੈ. "ਲਾਲ ਜਵੇਹਰ ਰਤਨ ਪਦਾਰਥ." (ਪ੍ਰਭਾ ਮਃ ੧) "ਲਾਲੁ ਰਤਨੁ ਹਰਿਨਾਮੁ" (ਸੂਹੀ ਅਃ ਮਃ ੧) ੯. ਮਰਾ. ਲੱਲ ਅਥਵਾ ਲੱਲਾ. ਜੀਵਾਂ ਦੇ ਫਸਾਉਣ ਲਈ ਫੈਲਾਇਆ ਚੋੱਗਾ ਚਾਟ ਆਦਿ. Bait. "ਆਪੇ ਮਾਛੀ ਮਾਛੁਲੀ ਆਪੇ ਪਾਣੀ ਜਾਲੁ। ਆਪੇ ਜਾਲ ਮਣਕੜਾ ਆਪੇ ਅੰਦਰ ਲਾਲੁ." (ਸ੍ਰੀ ਮਃ ੧) ਮਾਹੀਗੀਰ ਮੱਛੀਆਂ ਜਮਾਂ ਕਰਨ ਲਈ ਪਹਿਲਾਂ ਪਾਣੀ ਅੰਦਰ ਧਾਨਾਂ ਦੀਆਂ ਖਿੱਲਾਂ, ਆਟੇ ਦੀਆਂ ਗੋਲੀਆਂ, ਤੂਤੀਆਂ ਆਦਿ ਵਿਖੇਰ ਦਿੰਦੇ ਹਨ, ਜਦ ਮੱਛੀਆਂ ਆ ਜਮਾਂ ਹੁੰਦੀਆਂ ਹਨ, ਤਦ ਜਾਲ ਪਾਕੇ ਫਸਾ ਲੈਂਦੇ ਹਨ। ੧੦. ਸਿੱਧ ਦਾ ਲਾਲ ਪੀਰ, ਜਿਸ ਦੇ ਨਾਮ ਹਨ- ਅਮਰਲਾਲ, ਉਡੇਰੋਲਾਲ, ਦਰਿਆਲਾਲ, ਲਾਲ ਸਾਹਿਬ ਅਤੇ ਲਾਲਸਾਈਂ. ਦੇਖੋ, ਦਰਯਾਪੰਥੀ। ੧੧. ਚੂੜ੍ਹਿਆਂ ਦਾ ਪੀਰ ਲਾਲਬੇਗ. ਦੇਖੋ, ਸਹਾ ਅਤੇ ਲਾਲਬੇਗ....
ਕੂਪ. ਖੂਹ....
ਵ੍ਯ- ਯਾ. ਵਾ. ਕਿੰਵਾ. ਜਾਂ....
ਵਡਾ ਕੂਪ ਅਤੇ ਛੋਟੀ ਕੂਈ। ੨. ਦੇਖੋ, ਵਿਧਣ ਖੂਹੀ....
ਸ਼੍ਰੀ ਗੁਰੂ ਅਰਜਨ ਦੇਵ ਦਾ ਇੱਕ ਪ੍ਰੇਮੀ ਸਿੱਖ। ੨. ਲਹੌਰ ਨਿਵਾਸੀ ਇੱਕ ਖਤ੍ਰੀ, ਜੋ ਬਾਦਸ਼ਾਹ ਜਹਾਂਗੀਰ ਵੇਲੇ ਮਾਲੀ ਅ਼ਹੁਦੇਦਾਰ ਸੀ. ਇਹ ਆਪਣੀ ਪੁਤ੍ਰੀ ਦਾ ਨਾਤਾ ਗੁਰੂ ਹਰਿਗੋਬਿੰਦ ਸਾਹਿਬ ਨਾਲ ਕਰਨਾ ਚਾਹੁੰਦਾ ਸੀ. ਪਰ ਦਿੱਲੀ ਦੀ ਸੰਗਤਿ ਨੇ ਇਸ ਦੇ ਅਹੰਕਾਰ ਭਰੇ ਬਚਨ ਸੁਣਕੇ ਪੰਜਵੇਂ ਸਤਿਗੁਰੂ ਦੀ ਸੇਵਾ ਵਿੱਚ ਅਰਦਾਸ ਲਿਖੀ ਕਿ ਇਸ ਮਨਮੁਖ ਦਾ ਨਾਤਾ ਨਹੀਂ ਲੈਣਾ. ਗੁਰੂ ਸਾਹਿਬ ਨੇ ਸਿੱਖਾਂ ਦੀ ਇੱਛਾ ਅਨੁਸਾਰ ਸਾਕ ਲੈਣੋ ਇਨਕਾਰ ਕੀਤਾ, ਇਸ ਪੁਰ ਇਹ ਗੁਰੂ ਅਰਜਨ ਦੇਵ ਦਾ ਵੈਰੀ ਬਣ ਗਿਆ.#ਚੰਦੂ ਨੇ ਬਹੁਤ ਜਾਲ ਰਚਕੇ ਪੰਜਵੇਂ ਸਤਿਗੁਰੂ ਜੀ ਨੂੰ ਲਹੌਰ ਬੁਲਾਇਆ ਅਤੇ ਝੂਠੀ ਊਜਾਂ ਲਾ ਕੇ ਬਾਦਸ਼ਾਹ ਤੋਂ ਜੁਰਮਾਨਾ ਕਰਵਾਇਆ ਅਰ ਅਨੇਕ ਅਸਹਿ ਕਸ੍ਟ ਦਿਵਾਏ, ਜਿਨ੍ਹਾਂ ਦੇ ਕਾਰਣ ਗੁਰੂ ਅਰਜਨ ਦੇਵ ਜੀ ਜੋਤੀ ਜੋਤਿ ਸਮਾਏ.¹#ਸੰਮਤ ੧੬੭੦ ਵਿੱਚ ਚੰਦੂ ਸਿੱਖਾਂ ਦੇ ਹੱਥੋਂ ਵਡੀ ਦੁਰਗਤਿ ਨਾਲ ਲਹੌਰ ਮੋਇਆ....
ਸੰ. ਅਰ੍ਜਨ. ਸੰਗ੍ਯਾ- ਕਮਾਉਣਾ. ਖੱਟਣਾ. ਦੇਖੋ, ਅਜ੍ਸ ਧਾ। ੨. ਸੰਗ੍ਰਹ (ਜਮਾ) ਕਰਨਾ. "ਸ੍ਰੀ ਅਰਜਨ ਅਰਜਨ ਕਰੀ ਅਰਜਨ ਬਾਨੀ ਜੈਸ" (ਪੰਪ੍ਰ) ੩. ਸੰ. ਅਜੁਨ. ਇੱਕ ਬਿਰਛ, ਜਿਸ ਨੂੰ ਜਮਲਾ ਭੀ ਆਖਦੇ ਹਨ. ਇਹ ਸਦਾਬਹਾਰ ਜਾਤੀ ਵਿੱਚੋਂ ਹੈ. ਚੇਤ ਵੈਸਾਖ ਵਿੱਚ ਇਸ ਨੂੰ ਫੁੱਲ ਆਉਂਦੇ ਹਨ. ਇਸ ਦੀ ਲੱਕੜ ਬਹੁਤ ਮਜਬੂਤ ਹੁੰਦੀ ਹੈ. L. Terminalia- Arjuna. ੪. ਪਾਂਡਵਾਂ ਵਿੱਚੋਂ ਮੰਝਲਾ ਭਾਈ, ਜੋ ਧਨੁਖਵਿਦ੍ਯਾ ਵਿੱਚ ਆਪਣੇ ਸਮੇਂ ਅਦੁਤੀ ਸੀ. ਮਹਾਭਾਰਤ ਵਿੱਚ ਲਿਖਿਆ ਹੈ ਕਿ ਕੁੰਤੀ ਦੇ ਉਦਰ ਤੋਂ ਇਹ ਇੰਦ੍ਰ ਦੇ ਸੰਜੋਗ ਨਾਲ ਜਨਮਿਆ ਸੀ. ਵਿਰਾਟ ਪਰਬ ਦੇ ਚੌਤਾਲੀਸਵੇਂ ਅਧ੍ਯਾਯ ਵਿੱਚ ਲੇਖ ਹੈ ਕਿ ਅਜੁਨ (ਉੱਜਲ) ਕਰਮ ਕਰਨ ਤੋਂ ਨਾਉਂ ਅਜੁਨ ਹੋਇਆ. ਦਸਮਗ੍ਰੰਥ ਵਿੱਚ ਅਰਜੁਨ ਬਾਈਸਵਾਂ ਅਵਤਾਰ ਲਿਖਿਆ ਹੈ:-#ਕਥਾ ਬ੍ਰਿੱਧ ਕਸ ਕਰੋਂ ਵਿਚਾਰਾ?#ਬਾਇਸਵੋਂ ਅਰਜਨ ਅਵਤਾਰਾ. (ਨਰਾਵ) ੫. ਕ੍ਰਿਤਵੀਰਯ ਦਾ ਪੁਤ੍ਰ ਸਹਸ੍ਰਵਾਹੁ, ਜਿਸ ਦਾ ਨਾਉਂ ਸਹਸ੍ਰਾਜੁਨ ਭੀ ਹੈ. ਇਹ ਹੈਹਯ ਵੰਸ਼ ਦਾ ਪ੍ਰਤਾਪੀ ਰਾਜਾ ਸੀ. ਦੇਖੋ, ਸਹਸ੍ਰਵਾਹੁ ਅਤੇ ਰੇਣੁਕਾ। ੬. ਚਿੱਟੇ ਰੰਗ ਦੀ ਕਨੇਰ। ੭. ਮੋਰ। ੮. ਇੰਦ੍ਰ।#੯. ਸਿੱਖ ਕੌਮ ਦੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ, ਜਿਨ੍ਹਾਂ ਦਾ ਜਨਮ ਵੈਸਾਖ ਪ੍ਰਵਿਸ੍ਠਾ ੧੯. (ਵੈਸਾਖ ਵਦੀ ੭) ਸੰਮਤ ੧੬੨੦ (੧੫ ਏਪ੍ਰਿਲ ਸਨ ੧੫੬੩) ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਬੀਬੀ ਭਾਨੀ ਜੀ ਦੇ ਉਦਰ ਤੋਂ ਗੋਇੰਦਵਾਲ ਹੋਇਆ. ੨੩ ਹਾੜ ਸੰਮਤ ੧੬੩੬ ਨੂੰ ਕ੍ਰਿਸਨ ਚੰਦ ਦੀ ਸੁਪੁਤ੍ਰੀ ਗੰਗਾ ਦੇਵੀ ਜੀ ਨਾਲ ਮਉ ਪਿੰਡ ਵਿਆਹ ਹੋਇਆ, ਜਿਸ ਦੇ ਉਦਰ ਤੋਂ ਮਹਾਂਵੀਰ ਸੁਪੁਤ੍ਰ ਗੁਰੂ ਹਰਗੋਬਿੰਦ ਜੀ ਜਨਮੇ.#ਗੁਰੂ ਅਰਜਨ ਸਾਹਿਬ ੨. ਅੱਸੂ ਸੰਮਤ ੧੬੩੮ (੧ ਸਤੰਬਰ ਸਨ ੧੫੮੧) ਨੂੰ ਗੁਰੁ ਗੱਦੀ ਤੇ ਵਿਰਾਜੇ ਅਤੇ ਉੱਤਮ ਰੀਤੀ ਨਾਲ ਸਿੱਖ ਧਰਮ ਦਾ ਪ੍ਰਚਾਰ ਕੀਤਾ. ਕੌਮੀ ਕਾਰਜਾਂ ਦੇ ਨਿਰਵਾਹ ਲਈ ਸਿੱਖਾਂ ਦੀ ਧਰਮਕਿਰਤ ਵਿੱਚੋਂ ਦਸਵੰਧ (ਦਸ਼ਮਾਂਸ਼) ਲੈਣ ਦੀ ਮਰਜਾਦਾ ਬੰਨ੍ਹੀ. ਸੰਮਤ ੧੬੪੫ ਵਿੱਚ ਸੰਤੋਖਸਰ ਤਾਲ ਪੱਕਾ ਕਰਵਾਇਆ ਅਰ ਸੰਮਤ ੧੬੪੫ ਵਿੱਚ ਹੀ ਹਰਿਮੰਦਿਰ ਦੀ ਨਿਉਂ ਰੱਖੀ, ਸੰਮਤ ੧੬੪੭ ਵਿੱਚ ਤਰਨਤਾਰਨ ਤਾਲ ਰਚਿਆ. ਸੰਮਤ ੧੬੫੧ ਵਿੱਚ ਕਰਤਾਰਪੁਰ ਨਗਰ (ਜਿਲਾ ਜਾਲੰਧਰ ਵਿੱਚ) ਵਸਾਇਆ, ਸੰਮਤ ੧੬੫੯- ੬੦ ਵਿੱਚ ਰਾਮਸਰ ਅਤੇ ਸੰਮਤ ੧੬੬੧ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੀੜ ਤਿਆਰ ਕੀਤੀ. ਇਸੇ ਸਾਲ ਸਿੱਖ ਧਰਮ ਦੇ ਪੁਸਤਕ ਨੂੰ ਹਰਿਮੰਦਿਰ ਅੰਦਰ ਥਾਪਕੇ ਬਾਬਾ ਬੁੱਢਾ ਜੀ ਨੂੰ ਗ੍ਰੰਥੀ ਠਹਿਰਾਇਆ.#ਗੁਰੁਮਤ ਦੇ ਨਿਯਮਾਂ ਦੀ ਰਾਖੀ ਕਰਦੇ ਹੋਏ ਅਤੇ ਸਤ੍ਯਪ੍ਰਤਿਗ੍ਯਾ ਦੀ ਕਸੌਟੀ ਉੱਤੇ ਸਿੱਖਾਂ ਨੂੰ ਅਚਲ ਰਹਿਣ ਦਾ ਸਬਕ ਦੱਸਣ ਲਈ ਜੇਠ ਸੁਦੀ ੪. (੨ ਹਾੜ੍ਹ) ਸੰਮਤ ੧੬੬੩ (੩੦ ਮਈ ਸਨ ੧੬੦੬) ਨੂੰ ਰਾਵੀ ਦੇ ਕਿਨਾਰੇ ਲਹੌਰ ਜੋਤੀ ਜੋਤਿ ਸਮਾਏ. ਆਪ ਦਾ ਪਵਿਤ੍ਰ ਦੇਹਰਾ ਕਿਲੇ ਪਾਸ ਇਸ ਸਮੇਂ ਸਿੱਖਾਂ ਦਾ ਯਾਤ੍ਰਾ ਅਸਥਾਨ ਹੈ.#ਪੰਜਵੇਂ ਸਤਿਗੁਰੂ ਨੇ ੨੪ ਵਰ੍ਹੇ ੯. ਮਹੀਨੇ ਗੁਰਿਆਈ ਕੀਤੀ ਅਤੇ ੪੩ ਵਰ੍ਹੇ ੧. ਮਹੀਨਾ ੧੫. ਦਿਨ ਸਾਰੀ ਉਮਰ ਭੋਗੀ.#"ਗੁਰੁਅਰਜੁਨ ਸਿਰਿ ਛਤ੍ਰ ਆਪਿ ਪਰਮੇਸਰਿ ਦੀਅਉ."#ਅਤੇ- "ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ." (ਸਵੈਯੇ ਮਃ ੫. ਕੇ)#੧੦ ਵਿ- ਚਿੱਟਾ. ਉੱਜਲ। ੧੧. ਨਿਰਮਲ. ਸ਼ੁੱਧ.#ਭਾਈ ਸੰਤੋਖ ਸਿੰਘ ਜੀ ਨੇ ਅਰਜਨ ਅਤੇ ਅਰਜੁਨ ਸ਼ਬਦ ਇਕੱਠੇ ਕਰ ਦਿੱਤੇ ਹਨ, ਇਸ ਲਈ ਅਸੀਂ ਭੀ ਦੋਵੇਂ ਸ਼ਬਦ ਇੱਕੇ ਥਾਂ ਲਿਖੇ ਹਨ.#ਅਰਜਨ¹ ਸੁਨਤ ਸੁ ਦਾਸਨ ਕੋ ਦਾਨ ਦੇਤ#ਮੋਹ ਕੇ ਵਿਦਾਰਬੇ ਕੋ ਵਾਕ ਸਰ ਅਰਜਨ,²#ਅਰਜਨ³ ਯਸ ਵਿਸਤੀਰਨ ਸੰਤੋਖ ਸਿੰਘ#ਜਹਾਂ ਤਹਾਂ ਜਾਨਿਯਤ ਮਾਨੋ ਤਰੁ ਅਰਜਨ,⁴#ਅਰਜਨ⁵ ਭਏ ਗਨ ਮੋਖਪਦ ਲਏ ਤਿਨ#ਸ੍ਯਾਮਘਨ ਤਨ ਹੋਯ ਤੋਰੇ ਯਮਲਾਰਜਨ,⁶#ਅਰਜ⁷ਨ ਜਾਨ੍ਯੋਜਾਇ ਕੇਤੋ ਹੈ ਵਿਥਾਰ ਤੇਰੋ#ਐਸੋ ਰੂਪ ਧਾਰ ਆਇ ਰਾਜੈਂ ਗੁਰੁ ਅਰਜਨ.#(ਗੁਪ੍ਰਸੂ)...
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....
ਦੇਖੋ, ਬਾਰ ਸ਼ਬਦ। ੨. ਮੁਹ਼ਾਸਰਾ. ਘੇਰਾ. ਇਸ ਦਾ ਮੂਲ ਵ੍ਰਿ (वृ) ਧਾਤੁ ਹੈ। ੩. ਜੰਗ. ਯੁੱਧ. ਦੇਖੋ, ਅੰ. war। ੪. ਯੁੱਧ ਸੰਬੰਧੀ ਕਾਵ੍ਯ. ਉਹ ਰਚਨਾ, ਜਿਸ ਵਿੱਚ ਸ਼ੂਰਵੀਰਤਾ ਦਾ ਵਰਣਨ ਹੋਵੇ. ਜੈਸੇ- "ਵਾਰ ਸ਼੍ਰੀ ਭਗਉਤੀ ਜੀ ਕੀ." (ਦਸਮਗ੍ਰੰਥ). ੫. ਵਾਰ ਸ਼ਬਦ ਦਾ ਅਰਥ ਪੌੜੀ (ਨਿਃ ਸ਼੍ਰੇਣੀ) ਛੰਦ ਭੀ ਹੋ ਗਿਆ ਹੈ, ਕਿਉਂਕਿ ਯੋਧਿਆਂ ਦੀ ਸ਼ੂਰਵੀਰਤਾ ਦਾ ਜਸ ਪੰਜਾਬੀ ਕਵੀਆਂ ਨੇ ਬਹੁਤ ਕਰਕੇ ਇਸੇ ਛੰਦ ਵਿੱਚ ਲਿਖਿਆ ਹੈ ਦੇਖੋ, ਆਸਾ ਦੀ ਵਾਰ ਦੇ ਮੁੱਢ ਪਾਠ- "ਵਾਰ ਸਲੋਕਾਂ ਨਾਲਿ." ਇਸ ਥਾਂ "ਵਾਰ" ਸ਼ਬਦ ਪੌੜੀ ਅਰਥ ਵਿੱਚ ਹੈ। ੬. ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਕਰਤਾਰ ਦੀ ਮਹਿਮਾ ਭਰੀ ਬਾਣੀ, ਜੋ ਪੌੜੀ ਛੰਦਾਂ ਨਾਲ ਸਲੋਕ ਮਿਲਾਕੇ ਲਿਖੀ ਗਈ ਹੈ, "ਵਾਰ" ਨਾਮ ਤੋਂ ਪ੍ਰਸਿੱਧ ਹੈ. ਐਸੀਆਂ ਵਾਰਾਂ ੨੨ ਹਨ- ਸ਼੍ਰੀਰਾਮ ਦੀ, ਮਾਝ ਦੀ, ਗਉੜੀ ਦੀਆਂ ਦੋ, ਆਸਾ ਦੀ, ਗੂਜਰੀ ਦੀਆਂ ਦੋ, ਬਿਹਾਗੜੇ ਦੀ, ਵਡਹੰਸ ਦੀ, ਸੋਰਠਿ ਦੀ, ਜੈਤਸਰੀ ਦੀ, ਸੂਹੀ ਦੀ, ਬਿਲਾਵਲ ਦੀ, ਰਾਮਕਲੀ ਦੀਆਂ ਤਿੰਨ,¹ ਮਾਰੂ ਦੀਆਂ ਦੋ, ਬਸੰਤ ਦੀ,² ਸਾਰੰਗ ਦੀ, ਮਲਾਰ ਦੀ ਅਤੇ ਕਾਨੜੇ ਦੀ.#ਜਿਸ ਵਾਰ ਦੇ ਮੁੱਢ ਲਿਖਿਆ ਹੋਵੇ ਮਹਲਾ। ੩- ੪ ਅਥਵਾ ੫, ਤਦ ਜਾਣਨਾ ਚਾਹੀਏ ਕਿ ਇਸ ਵਾਰ ਵਿੱਚ ਜਿਤਨੀਆਂ ਪੌੜੀਆਂ ਹਨ, ਉਹ ਅਮੁਕ ਸਤਿਗੁਰੂ ਦੀਆਂ। ਹਨ, ਜੈਸੇ- ਵਾਰ ਮਾਝ ਵਿੱਚ ਪੌੜੀਆਂ ਗੁਰੂ ਨਾਨਕਦੇਵ ਦੀਆਂ, ਰਾਮਕਲੀ ਦੀ ਪਹਿਲੀ ਵਾਰ ਵਿਚ ਗੁਰੂ ਅਮਰ ਦੇਵ ਦੀਆਂ ਸ੍ਰੀ ਰਾਗ ਦੀ ਵਾਰ ਵਿੱਚ ਗੁਰੂ ਰਾਮਦਾਸ ਜੀ ਦੀਆਂ ਆਦਿ. ਜੇ ਦੂਜੇ ਸਤਿਗੁਰੂ ਦੀ ਕੋਈ ਪੌੜੀ ਹੈ, ਤਾਂ ਮਹਲੇ ਦਾ ਪਤਾ ਲਿਖਕੇ ਸਪਸ੍ਟ ਕਰ ਦਿੱਤਾ ਹੈ, ਜਿਵੇਂ- ਗਉੜੀ ਦੀ ਪਹਿਲੀ ਵਾਰ ਵਿੱਚ ਕੁਝ ਪਉੜੀਆਂ ਮਃ ੫. ਦੀਆਂ ਹਨ। ੭. ਅੰਤ. ਓੜਕ. "ਲੇਖੈ ਵਾਰ ਨ ਆਵਈ, ਤੂੰ ਬਖਸਿ ਮਿਲਾਵਣਹਾਰੁ." (ਸਵਾ ਮਃ ੩) ੮. ਵਾੜ। ੯. ਵਾਰਨਾ. ਕੁਰਬਾਨੀ. ਨਿਛਾਵਰ। ੧੦. ਉਰਲਾ ਕਿਨਾਰਾ. "ਤੁਮ ਕਰੋ ਵਾਰ ਵਹ ਪਾਰ ਉਤਰਤ ਹੈ." (ਸ਼ਿਵਦਯਾਲ) ਇੱਥੇ ਵਾਰ ਦੇ ਦੋ ਅਰਥ ਹਨ- ਵਾਰ ਪ੍ਰਹਾਰ (ਆਘਾਤ) ਅਤੇ ਉਰਵਾਰ। ੧੧. ਭਾਵ- ਇਹ ਜਗਤ, ਜੋ ਪਾਰ (ਪਰਲੋਕ) ਦੇ ਵਿਰੁੱਧ ਹੈ। ੧੨. ਰੋਹੀ. ਜੰਗਲ। ੧੩. ਆਘਾਤ. ਪ੍ਰਹਾਰ. ਜਰਬ. "ਕਰਲਿਹੁ ਵਾਰ ਪ੍ਰਥਮ ਬਲ ਧਰਕੈ." (ਗੁਪ੍ਰਸੂ) ੧੪. ਸੰ. ਅਵਸਰ. ਮੌਕਾ. ਵੇਲਾ. "ਨਾਨਕ ਸਿਝਿ ਇਵੇਹਾ ਵਾਰ." (ਵਾਰ ਮਾਰੂ ੨. ਮਃ ੫) "ਬਿਨਸਿ ਜਾਇ ਖਿਨ ਵਾਰ." (ਸਵਾ ਮਃ ੩) ੧੫. ਵਾਰੀ. ਕ੍ਰਮ. "ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ." (ਬਿਲਾ ਮਃ ੫) "ਫੁਨਿ ਬਹੁੜਿ ਨ ਆਵਨ ਵਾਰ." (ਪ੍ਰਭਾ ਮਃ ੧) ੧੬. ਦਫ਼ਅ਼ਹ਼. ਬੇਰ. "ਜੇ ਸੋਚੀ ਲਖ ਵਾਰ" (ਜਪੁ) "ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ." (ਵਾਰ ਆਸਾ) ੧੭. ਦ੍ਵਾਰ. ਦਰਵਾਜ਼ਾ। ੧੮. ਸਮੂਹ. ਸਮੁਦਾਯ। ੧੯. ਸ਼ਿਵ. ਮਹਾਦੇਵ। ੨੦. ਕ੍ਸ਼੍ਣ. ਖਿਨ. ਨਿਮੇਸ। ੨੧. ਸੂਰਜ ਆਦਿ ਗ੍ਰਹਾਂ ਦੇ ਅਧਿਕਾਰ ਦਾ ਦਿਨ. ਸਤਵਾੜੇ ਦੇ ਦਿਨ. "ਪੰਦਰਹ ਥਿਤੀਂ ਤੈ ਸਤ ਵਾਰ." (ਬਿਲਾ ਮਃ ੩. ਵਾਰ ੭) ੨੨ ਯਗ੍ਯ ਦਾ ਪਾਤ੍ਰ (ਭਾਂਡਾ). ੨੩ ਪੂਛ ਦਾ ਬਾਲ (ਰੋਮ). ੨੪ ਖ਼ਜ਼ਾਨਾ। ੨੫ ਵਾਰਣ (ਹਟਾਉਣ) ਦੀ ਕ੍ਰਿਯਾ। ੨੬ ਚਿਰ. ਦੇਰੀ. ਢਿੱਲ. "ਮਾਣਸ ਤੇ ਦੇਵਤੇ ਕੀਏ, ਕਰਤ ਨ ਲਾਗੀ ਵਾਰ." (ਵਾਰ ਆਸਾ) ੨੭ ਵਿ- ਹੱਛਾ. ਚੰਗਾ। ੨੮ ਸੰ. वार्. ਜਲ. ਪਾਣੀ। ੨੯ ਫ਼ਾ. [وار] ਵਿ- ਵਾਨ. ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜੈਸੇ- ਸਜ਼ਾਵਾਰ, ਖ਼ਤਾਵਾਰ ਆਦਿ। ੩੦ ਯੋਗ੍ਯ. ਲਾਇਕ। ੩੧ ਤੁੱਲ. ਮਾਨਿੰਦ. ਸਮਾਨ....
ਦੇਖੋ, ਇਸਨਾਨ। ੨. ਦੇਖੋ, ਸਿਨਾਨ....
ਵਿ-. ਉਮਰ ਅਥਵਾ ਕੱਦ ਵਿੱਚ ਘੱਟ। ੨. ਓਛਾ. ਤੁੱਛ। ੩. ਸੰ. शौटीर्य्य ਸ਼ੌਟੀਰ੍ਯ. ਸੰਗ੍ਯਾ- ਬਲ. ਪਰਾਕ੍ਰਮ. "ਕੋਟ ਨ ਓਟ ਨ ਕੋਸ ਨ ਛੋਟਾ." (ਸਵੈਯੇ ਸ੍ਰੀ ਮੁਖਵਾਕ ਮਃ ੫)...
ਦੇਖੋ, ਜੇਹਾ....
ਦੇਖੋ, ਮੰਜੀ ੨। ੨. ਦੇਖੋ, ਆਨੰਦਪੁਰ ਅੰਗ ੭. ਅਤੇ ੮....
ਸੰ. ਸੰਗ੍ਯਾ- ਚਮਕ. ਤੇਜ. ਜ੍ਯੋਤਿ। ੨. ਪ੍ਰਗਟ ਹੋਣ ਦੀ ਕ੍ਰਿਯਾ. "ਤਹੀ ਪ੍ਰਕਾਸ ਹਮਾਰਾ ਭਯੋ," (ਵਿਚਿਤ੍ਰ) ੩. ਧੁੱਪ. ਆਤਪ। ੪. ਪ੍ਰਸਿੱਧਿ। ੫. ਗ੍ਯਾਨ। ੬. ਪ੍ਰਹਾਸ ਹਾਸੀ। ੭. ਕਾਂਸੀ ਧਾਤੁ। ੮. ਵਿਸ੍ਤਾਰ. ਫੈਲਾਉ। ੯. ਸ਼ਿਵ। ੧੦. ਗ੍ਰੰਥ ਦਾ ਕਾਂਡ. ਬਾਬ....
ਅ਼. [دُکان] ਦੁੱਕਾਨ. ਸੰਗ੍ਯਾ- ਹੱਟ. ਉਹ ਮਕਾਨ ਜਿਸ ਤੇ ਵਪਾਰ ਦੀਆਂ ਚੀਜ਼ਾਂ ਦਾ ਲੈਣ- ਦੇਣ ਹੋਵੇ....
ਪ੍ਰਿਥਿਵੀ ਦੀ ਇੱਕ ਮਿਣਤੀ. ਘੁਮਾਉਂ ਦਾ ਅੱਠਵਾਂ ਹਿੱਸਾ....
ਫ਼ਾ. [زمیِن] ਪ੍ਰਿਥਿਵੀ. ਭੂਮਿ. ਸੰ. ज्मा. ਜਮਾ੍....
ਵਿ- ਖੋਖਲਾ. ਥੋਥਾ. "ਖੋਖਰ ਲਕਰਾ ਪਰ ਮਹਾਨਾ." (ਗੁਪ੍ਰਸੂ) ੨. ਸੰਗ੍ਯਾ- ਖੁੱਡ. ਬਿਲ. "ਖੋਖਰ ਸਹਿਤ ਬ੍ਰਿੱਛ ਇਕ ਜੋਵਾ." (ਗੁਪ੍ਰਸੂ) ੩. ਖੁਖਰਾਣ ਖਤ੍ਰੀ ਗੋਤ੍ਰ. ਦੇਖੋ, ਖਤ੍ਰੀ ਅਤੇ ਖੋਖਰਾਇਣ। ੪. ਇੱਕ ਰਾਜਪੂਤ ਗੋਤ੍ਰ, ਤਲਵੰਡੀਪਤਿ ਰਾਇ ਬੁਲਾਰ ਦੀ ਇਸਤ੍ਰੀ ਇਸੇ ਗੋਤ ਦੀ ਸੀ. "ਜਹਿਂ ਰਾਨੀ ਖੋਖਰ ਮਧ ਸਾਲਾ." (ਨਾਪ੍ਰ) ੫. ਇੱਕ ਜੱਟ ਗੋਤ੍ਰ। ੬. ਖੋਖਰ ਜਾਤਿ ਦੇ ਜੱਟਾਂ ਦਾ ਵਸਾਇਆ ਪਿੰਡ....
ਸੰਗ੍ਯਾ- ਤੇਹ. ਤ੍ਰਿਖਾ। ੨. ਤ੍ਰਿੰਸ਼ਤ. ਤੀਸ। ੩. ਤੀਸ ਸੰਖ੍ਯਾ ਵਾਲੀ ਵਸ੍ਤ "ਤੀਹ ਕਰਿ ਰਖੇ ਪੰਜ ਕਰਿ ਸਾਥੀ." (ਸ੍ਰੀ ਮਃ ੧) ਤੀਸ ਰੋਜ਼ੇ ਰੱਖੇ ਅਤੇ ਪੰਜ ਨਮਾਜ਼ਾਂ ਨੂੰ ਸਾਥੀ ਬਣਾਇਆ....
ਸੰਗ੍ਯਾ- ਚਾਲੀਸ. ਚਤ੍ਵਾਰਿੰਸ਼ਤ- ੪੦। ੨. ਡਾਟ ਲਾਉਣ ਦਾ ਢਾਂਚਾ। ੩. ਰੀਤੀ. ਚਾਲ. ਮਰ੍ਯਾਦਾ. "ਗੁਰਸਿਖ ਮੀਤ, ਚਲਹੁ ਗੁਰਚਾਲੀ." (ਧਨਾ ਮਃ ੪) ੪. ਚੱਲੀ. ਪ੍ਰਵਿਰਤ ਹੋਈ. "ਕਥਾ ਪੁਨੀਤ ਨ ਚਾਲੀ." (ਸਾਰ ਪਰਮਾਨੰਦ)...
ਸੰਗ੍ਯਾ- ਡਿਬੀਯਾ. ਛੋਟਾ ਸੰਪੁਟ. ਅਫ਼ੀਮ ਆਦਿ ਦਾ ਪਾਤ੍ਰ....
ਫ਼ਾ. [بازار] ਬਾਜ਼ਾਰ ਸੰਗ੍ਯਾ- ਵੇਚਣ ਅਤੇ ਖਰੀਦਣ ਦਾ ਅਸਥਾਨ (market) ੨. ਬਹੁਤ ਦੁਕਾਨਾਂ ਦਾ ਸਮੁਦਾਯ। ੩. ਸੌੱਦਾ. ਲੈਣ ਦੇਣ ਦੀ ਸਾਮਗ੍ਰੀ. "ਬਾਜਾਰੀ ਬਾਜਾਰ ਮਹਿ ਆਇ ਕਢੈ ਬਾਜਾਰ." (ਵਾਰ ਆਸਾ)...
ਦੇਖੋ, ਬਾਵਰੀ। ੨. ਵਾਪਿਕਾ. ਵਾਪੀ. ਬਾਉਲੀ. ਪੌੜੀਦਾਰ ਖੂਹ....
ਲਹੌਰ ਨਿਵਾਸੀ ਇੱਕ ਭਗਤ, ਜੋ ਭਾਟੀਆ ਜਾਤਿ ਦਾ ਸੀ ਅਰ ਸਰਾਫ਼ ਦੀ ਕਿਰਤ ਕਰਦਾ ਸੀ. ਇਹ ਜਹਾਂਗੀਰ ਅਤੇ ਸ਼ਾਹਜਹਾਂ ਦੇ ਸਮੇਂ ਹੋਇਆ ਹੈ. ਇਸ ਦੀ ਦੁਕਾਨ ਦੇ ਥਾਂ ਮਹਾਰਾਜਾ ਰਣਜੀਤ ਸਿੰਘ ਨੇ ਸੁੰਦਰ ਮੰਦਿਰ ਬਣਾ ਦਿੱਤਾ, ਜੋਹੁਣ ਮੇਯੋ ਹਾਸ ਪਿਟਲ (Mayo Hospital) ਪਾਸ ਰਤਨਾਚੰਦ ਦੀ ਸਰਾਂ ਦੇ ਦੱਖਣ ਹੈ. ਇਸੇ ਥਾਂ ਸੰਗਮਰਮਰ ਦੀ ਛੱਜੂ ਦੀ ਸਮਾਧਿ ਹੈ ਅਸਥਾਨ ਦੇ ਪੁਜਾਰੀ ਦਾਦੂਪੰਥੀ ਸਾਧੂ ਹਨ. ਛੱਜੂ ਭਗਤ ਦਾ ਦੇਹਾਂਤ ਸੰਮਤ ੧੬੯੬ ਵਿੱਚ ਹੋਇਆ ਹੈ. ਛੱਜੂ ਦੇ ਇਸ ਅਸਥਾਨ ਨੂੰ ਲੋਕ ਛੱਜੂ ਭਗਤ ਦਾ ਚੌਬਾਰਾ ਆਖਦੇ ਹਨ. ਇੱਕ ਇਸੇ ਭਗਤ ਦੇ ਭਜਨ ਕਰਣ ਦਾ ਥਾਂ ਢਾਲ ਮਹੱਲੇ ਵਿੱਚ ਭੀ ਛੱਜੂ ਭਗਤ ਦਾ ਚੌਬਾਰਾ ਨਾਮ ਤੋਂ ਪ੍ਰਸਿੱਧ ਹੈ. ਦੇਖੋ, ਕਾਨ੍ਹਾ ਅਤੇ ਛੱਜੂਪੰਥੀ। ੨. ਕੋਹਲੀ ਗੋਤ ਦਾ ਇੱਕ ਪ੍ਰੇਮੀ, ਜੋ ਸੁਲਤਾਨਪੁਰ ਦਾ ਨਿਵਾਸੀ ਸੀ. ਇਹ ਗੁਰੂ ਅਰਜਨਦੇਵ ਦਾ ਸਿੱਖ ਹੋ ਕੇ ਪ੍ਰਸਿੱਧ ਉਪਕਾਰੀ ਹੋਇਆ ਹੈ। ੩. ਗੁਰੂ ਹਰਿਗੋਬਿੰਦ ਸਾਹਿਬ ਦਾ ਸੈਨਾਨੀ, ਜਿਸ ਨੇ ਅਮ੍ਰਿਤਸਰ ਜੀ ਦੇ ਜੰਗ ਵਿੱਚ ਵਡੀ ਵੀਰਤਾ ਦਿਖਾਈ. "ਛੱਜੂ ਗੱਜੂ ਮੁਹਰੂ ਰੰਧਾਵਾ ਤੇ ਸੁਜਾਨਾ ਬੀਰ." (ਗੁਪ੍ਰਸੂ) ੪. ਪੰਜੋਖਰਾ (ਜਿਲਾ ਅੰਬਾਲਾ) ਨਿਵਾਸੀ ਇੱਕ ਮਹਾਂ ਮੂਰਖ ਝੀਵਰ, ਜਿਸ ਪੁਰ ਕ੍ਰਿਪਾਦ੍ਰਿਸ੍ਟਿ ਕਰਕੇ ਗੁਰੂ ਹਰਿਕ੍ਰਿਸਨ ਸਾਹਿਬ ਨੇ ਐਸਾ ਵਿਦ੍ਯਾਬਲ ਬਖ਼ਸ਼ਿਆ ਜਿਸ ਤੋਂ ਪੰਡਿਤ ਲਾਲਚੰਦ ਨੂੰ ਗੀਤਾ ਦੇ ਅਰਥ ਸੁਣਾਕੇ ਸ਼ਾਸ੍ਤਾਰਥ ਵਿੱਚ ਨਿਰੁੱਤਰ ਕੀਤਾ.#"ਗ੍ਰਾਮ ਹੋ ਪੰਜੋਖਰਾ ਦਿਲੀ ਕੋ ਜਾਤੇ ਮਗ ਮਾਹਿਂ#ਤਹਾਂ ਆਪ ਬੋਲੇ ਆਜ ਇਹਾਂ ਰਹ੍ਯੋ ਚਹਿ੍ਯੇ, x x#ਗ੍ਵਾਲ ਕਵਿ ਕਹੈ ਛੱਜੂ ਝੀਵਰ ਤਹਾਂ ਕੋ ਹੁਤੋ#ਵਾਂਕੋ ਛਰੀ ਛ੍ਵਾਇ ਕਹਿਵਾਯੋ ਅਰ੍ਥ ਸਹਿਯੇ." (ਗੁਰੁਪੰਚਾਸਾ)...
ਸਾਥ ਲਈ. ਦੇਖੋ, ਲਵਾਉਣਾ। ੨. ਲਗਵਾਈ। ੩. ਲਵੇਰੀ. ਸਜ ਬਿਆਈ. "ਵਤਸਨ ਢਿਗ ਜਿਮ ਧੇਨ ਲਵਾਈ." (ਗੁਪ੍ਰਸੂ) ੪. ਲਗਵਾਈ. ਲਾਉਣ ਦੀ ਮਜ਼ਦੂਰੀ....
ਸੰਗ੍ਯਾ- ਅੱਟਾ ੧. ਦਾ ਇਸਤ੍ਰੀ ਲਿੰਗ।#੨. ਭਰੀ. ਪੂਰੀ. ਜਿਵੇਂ ਖਾਈ (ਖ਼ੰਦਕ) ਅੱਟੀ ਗਈ।#੩. ਪੋਠੋ. ਮੌਲੀ ਦਾ ਧਾਗਾ....
ਦੇਖੋ, ਪ੍ਰਕਟ "ਪ੍ਰਗਟ ਕੀਨੇ ਪ੍ਰਭ ਕਰਣੇਹਾਰੇ." (ਧਨਾ ਮਃ ੫)...
ਚੋਖਾ ਦਾ ਇਸਤ੍ਰੀ ਲਿੰਗ. "ਅਖਰ ਬਿਰਖ ਬਾਗ ਭੁਇ ਚੋਖੀ." (ਆਸਾ ਮਃ ੧) ਅਕ੍ਸ਼੍ਰ (ਉੱਤਮ ਗ੍ਰੰਥ) ਬਿਰਛਾਂ ਦਾ ਬਾਗ, ਅਤੇ ਸ਼ੁੱਧ ਅੰਤਹਕਰਣ ਸੁਥਰੀ ਜ਼ਮੀਨ ਹੈ....
ਫ਼ਾ. [آمدن] ਕ੍ਰਿ- ਆਉਣਾ. ਆਗਮਨ। ੨. ਸੰਗ੍ਯਾ- ਆਮਦਨ. ਆਮਦਨੀ....
ਮੋਜੰਗ ਗੋਤ ਦੇ ਪਠਾਣ ਅ਼ਜ਼ੀਜ਼ ਦਾ ਵਸਾਇਆ ਇੱਕ ਮਹੱਲਾ, ਜੋ ਲਹੌਰ ਦਾ ਇੱਕ ਭਾਗ ਹੈ. ਇਹ ਸ਼ਹਰ ਤੋਂ ਇੱਕ ਕੋਹ ਦੱਖਣ ਵੱਲ ਹੈ. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਇੱਥੇ ਕਈ ਮਹੀਨੇ ਵਿਰਾਜੇ ਹਨ. ਦਰਬਾਰ ਬਣਿਆ ਹੋਇਆ ਹੈ, ਪਾਸ ਕੁਝ ਮਕਾਨ ਹਨ, ਜਿਨ੍ਹਾਂ ਦੇ ਕਿਰਾਏ ਨਾਲ ਪੁਜਾਰੀ ਦਾ ਨਿਰਵਾਹ ਹੁੰਦਾ ਹੈ, ਜੇਠ ਸੁਦੀ ੪. ਅਤੇ ਬਸੰਤ ਪੰਚਮੀ ਨੂੰ ਮੇਲਾ ਲਗਦਾ ਹੈ. ਰੇਲਵੇ ਸਟੇਸ਼ਨ ਲਹੌਰ ਤੋਂ ਡੇਢ ਮੀਲ ਦੱਖਣ ਪੱਛਮ ਹੈ....
ਦੇਖੋ, ਖਾਰਾ ਸਾਹਿਬ। ੨. ਦੇਖੋ, ਹਰਿਗੋਬਿੰਦ ਸਤਿਗੁਰੂ। ੩. ਦੇਖੋ, ਖੁਸਾਲ ਸਿੰਘ....
ਅ਼. [صاحب] ਸਾਹ਼ਿਬ. ਸੰਗ੍ਯਾ- ਸ੍ਵਾਮੀ. ਮਾਲਿਕ. "ਸਾਹਿਬ ਸੇਤੀ ਹੁਕਮ ਨ ਚਲੈ." (ਵਾਰ ਆਸਾ ਮਃ ੨) ੨. ਕਰਤਾਰ. "ਸਾਹਿਬ ਸਿਉ ਮਨੁ ਮਾਨਿਆ." (ਆਸਾ ਅਃ ਮਃ ੧) ੩. ਮਿਤ੍ਰ....
ਵਿ- ਸੰ. ਬਹੁਤਰ. ਬਹੁਤ ਜਾਦਾ. ਬਹੁਤ. ਸਹਿਤ. "ਬਹੁਤਾ ਕਹੀਐ ਬਹੁਤਾ ਹੋਇ." (ਜਪੁ) "ਸਾਧ ਬਹੁਤੇਰੇ ਡਿਠੇ." (ਸਵੈਯੇ ਮਃ ੩. ਕੇ) "ਬਹੁਤੁ ਸਿਆਣਪ ਲਾਗੈ ਧੂਰਿ." (ਆਸਾ ਮਃ ੧) ੨. ਬਾਣੀਏ ਤੋਲਣ ਵੇਲੇ ਤਿੰਨ ਕਹਿਣ ਦੀ ਥਾਂ "ਬਹੁਤੇ" ਸ਼ਬਦ ਦਾ ਬਰਤਾਉ ਕਰਦੇ ਹਨ....
ਸੰਗ੍ਯਾ- ਠਹਿਰਣ ਦਾ ਅਸਥਾਨ. "ਡਡਾ ਡੇਰਾ ਇਹੁ ਨਹੀ." (ਬਾਵਨ) ੨. ਤੰਬੂ. ਖ਼ੇਮਾ....
ਰਾਜਪੂਤਾਂ ਦੀ ਇੱਕ ਜਾਤਿ. ਦੇਖੋ, ਭੱਟੀ....
ਅ਼. [محّلہ] ਮਹ਼ੱਲਹ. ਸੰਗ੍ਯਾ- ਜਿਸ ਥਾਂ ਨੂੰ ਫਤੇ ਕਰਕੇ ਜਾ ਉਤਰੀਏ. ਹ਼ਲੂਲ ਦੀ ਥਾਂ ਅਥਵਾ ਦੌੜਨ ਦਾ ਅਸਥਾਨ। ੨. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਨੇ ਖ਼ਾਲਸੇ ਨੂੰ ਯੁੱਧਵਿਦ੍ਯਾ ਵਿੱਚ ਨਿਪੁਣ ਕਰਨ ਲਈ ਚੇਤਬਦੀ ੧. ਨੂੰ ਮਸਨੂਈ ਜੰਗ ਦੇ ਅਭ੍ਯਾਸ (Maneuvre) ਦਾ ਦਿਨ ਠਹਿਰਾਇਆ. ਇਸ ਦਿਨ ਇੱਕ ਥਾਂ ਹਮਲੇ ਲਈ ਨਿਯਤ ਕਰਕੇ ਦੋ ਦਲ ਬਣਾਏ ਜਾਂਦੇ ਸਨ, ਜਿਨ੍ਹਾਂ ਦੇ ਸਰਦਾਰ ਚੁਣਵੇਂ ਸਿੰਘ ਹੋਇਆ ਕਰਦੇ. ਜੋ ਇੱਕ ਦਲ ਦਾ ਵਾਰ ਰੋਕਕੇ ਚਤੁਰਾਈ ਨਾਲ ਖ਼ਾਸ ਥਾਂ ਪੁਰ ਕਬਜ਼ਾ ਕਰ ਲੈਂਦਾ, ਉਹ ਜਿੱਤਿਆ ਸਮਝੀਦਾ ਸੀ. ਹੁਣ ਭੀ ਪ੍ਰਧਾਨ ਗੁਰਦ੍ਵਾਰਿਆਂ ਵਿੱਚ ਮਹੱਲੇ ਦੀ ਰੀਤਿ ਕੁਝ ਬਾਕੀ ਰਹਿ ਗਈ ਦਿਖਾਈ ਦਿੰਦੀ ਹੈ....
ਦੇਖੋ, ਦੀਬਾਨ. "ਸਭਨਾ ਦੀਵਾਨ ਦਇਆਲਾ." (ਵਡ ਮਃ ੩) ੨. ਗ਼ਜ਼ਲਾਂ ਦਾ ਸਮੁਦਾਯ ਹੋਵੇ ਜਿਸ ਪੁਸ੍ਤਕ ਵਿੱਚ. ਗ਼ਜ਼ਲਾਂ ਦਾ ਗ੍ਰੰਥ. ਦੇਖੋ, ਦੀਵਾਨ ਗੋਯਾ....
ਸੰ. ਬਦਰੀ Zizyphus jujuba "ਤਿਸ ਥਲ ਸ੍ਰੀ ਨਾਨਕ ਕੀ ਬੇਰੀ." (ਗੁਪ੍ਰਸੂ) ੨. ਦੇਖੋ, ਬੇੜੀ. "ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੇਦਿਖਲਾਸੁ." (ਮਾਰੂ ਮਃ ੫) ੩. ਵਾਰੀ, ਦਫ਼ਹ. "ਵਾਰਿਜਾਉ ਲਖਬੇਰੀਆ." (ਮਾਝ ਬਾਰਹਮਾਹਾ) ੪. ਨੌਕਾ. ਕਿਸ਼ਤੀ. "ਬੇਰੀ ਏਕ ਬੈਠ ਸੁਖ ਕੀਜੈ." (ਚਰਿਤ੍ਰ ੧੬੮) ੫. ਚਿਰ. ਦੇਰੀ. "ਸਤਗੁਰ, ਮਮ ਬੇਰੀ ਕਟੋ ਨਿਜ ਬੇਰੀ ਪਰ ਚਾਰ੍ਹ। ਇਹ ਬੇਰੀ ਹੁਇ ਭਵ ਸਫਲ ਬਿਨ ਬੇਰੀ ਕਰ ਪਾਰ." (ਨਾਪ੍ਰ) ੬. ਖਤ੍ਰੀਆਂ ਦੀਆਂ ਪੰਜ ਜਾਤਾਂ ਵਿੱਚੋਂ ਇੱਕ ਗੋਤ੍ਰ. "ਮੂਲਾ ਬੇਰੀ ਜਾਣੀਐ." (ਭਾਗੁ) ੭. ਜੜੀਏ ਜੱਟਾਂ ਦੀ ਇੱਕ ਜਾਤਿ। ੮. ਫ਼ਾ. [بیری] ਸੇਜਾ. "ਨਾਰੀ ਬੇਰੀ¹ ਘਰ ਦਰ ਦੇਸ। ਮਨ ਕੀ ਖੁਸੀਆ ਕੀਚਹਿ ਵੇਸ." (ਪ੍ਰਭਾ ਮਃ ੧) ਵਹੁਟੀ, ਸੇਜਾ, ਮਹਿਲ, ਮੁਲਕ। ੯ ਗਲੀਚਾ. ਕ਼ਾਲੀਨ....
ਸੰ. ਘੋਟ. ਘੋਟਕ. ਅਸ਼੍ਵ. ਤੁਰਗ. "ਘੋੜਾ ਕੀਤੋ ਸਹਜ ਦਾ." (ਵਾਰ ਰਾਮ ੩)#ਰਾਜਪੂਤਾਨੇ ਵਿੱਚ ਰੰਗਾਂ ਅਨੁਸਾਰ ਘੋੜਿਆਂ ਦੇ ਇਹ ਨਾਉਂ ਹਨ-#ਚਿੱਟਾ- ਕਰਕ.#ਚਿੱਟਾ ਪੀਲਾ- ਖੋਂਗਾ.#ਪੀਲਾ- ਹਰਿਯ.#ਦੂਧੀਆ- ਸੇਰਾਹ.#ਕਾਲਾ- ਖੁੰਗਾਹ.#ਲਾਲ- ਕਿਯਾਹ.#ਕਾਲੀ ਪਿੰਜਣੀਆਂ ਵਾਲਾ ਚਿੱਟਾ- ਉਗਾਹ.#ਕਬਰਾ- ਹਲਾਹ.#ਪਿਲੱਤਣ ਨਾਲ ਕਾਲਾ- ਤ੍ਰਿਯੂਹ.#ਕਾਲੇ ਗੋਡਿਆਂ ਵਾਲਾ ਪੀਲਾ- ਕੁਲਾਹ.#ਲਾਲੀ ਦੀ ਝਲਕ ਨਾਲ ਪੀਲਾ- ਉਕਨਾਹ.#ਨੀਲਾ- ਨੀਲਕ.#ਗੁਲਾਬੀ- ਰੇਵੰਤ.#ਹਰੀ ਝਲਕ ਨਾਲ ਪੀਲਾ- ਹਾਲਕ.#ਛਾਤੀ ਖੁਰ ਮੁਖ ਅਯਾਲ ਪੂਛ ਜਿਸ ਦੇ ਚਿੱਟੇ ਹੋਣ- ਅਸ੍ਟਮੰਗਲ.#ਪੂਛ ਛਾਤੀ ਸਿਰ ਦੋਵੇਂ ਪਸਵਾੜੇ ਜਿਸ ਦੇ ਚਿੱਟੇ ਹੋਣ- ਪੰਚਭਦ੍ਰ.#(ਡਿੰਗਲਕੋਸ਼)...
ਅ਼. [موَجوُد] ਵਿ- ਵਜੂਦ ਕੀਤਾ ਗਿਆ. ਹਸ੍ਤੀ ਵਿੱਚ ਆਇਆ। ੨. ਉਪਿਸ੍ਥਤ. ਹ਼ਾਜਿਰ....
L. Camera. ਯੂ. Kamara. ਸੰਗ੍ਯਾ- ਕੋਠੜੀ. ਕੋਠਾ....
ਦੇਖੋ, ਹਸ੍ਤ. "ਕਰੇ ਭਾਵ ਹੱਥੰ." (ਵਿਚਿਤ੍ਰ) ੨. ਹਾਥੀ ਦਾ ਸੰਖੇਪ. "ਹਰੜੰਤ ਹੱਥ." (ਕਲਕੀ) ੩. ਹਾਥੀ ਦੀ ਸੁੰਡ. "ਹਾਥੀ ਹੱਥ ਪ੍ਰਮੱਥ." (ਗੁਪ੍ਰਸੂ)...
ਸੰ. ਸੰਗ੍ਯਾ- ਦ੍ਰਿੜ੍ਹ ਬੰਧਨ। ੨. ਰੱਸੀ. ਡੋਰੀ। ੩. ਇੰਤਜਾਮ. ਬੰਦੋਬਸ੍ਤ। ੪. ਪਰਸਪਰ ਸੰਬੰਧ। ੫. ਐਸੀ ਕਾਵ੍ਯਰਚਨਾ, ਜਿਸ ਦੇ ਪ੍ਰਸੰਗਾਂ ਦਾ ਸਿਲਸਿਲਾ ਉੱਤਮ ਰੀਤਿ ਨਾਲ ਹੋਵੇ....
ਵਾਸ ਕਰੰਤ. ਵਸਦਾ. "ਫੁਨਿ ਗਰਭ ਨਾਹੀ ਬਸੰਤ." (ਰਾਮ ਮਃ ੫) ੨. ਵਸਣ ਵਾਲਾ. ਬਾਸ਼ਿੰਦਾ. "ਧੰਨੁ ਸੁ ਥਾਨੁ ਬਸੰਤ ਧੰਨੁ. ਜਹ ਜਪੀਐ ਨਾਮੁ." (ਬਿਲਾ ਮਃ ੫) ੩. ਸੰ. ਵਸੰਤ (वसन्त) ਪ੍ਰਿਥਿਵੀ ਨੂੰ ਪਤ੍ਰ ਫੱਲ ਆਦਿ ਨਾਲ ਢਕ ਲੈਣ ਵਾਲੀ ਰੁੱਤ. ਚੇਤੇ ਵੈਸਾਖ ਦੀ ਰੁੱਤ. ਬਹਾਰ. "ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸ ਜੀਉ." (ਰਾਮ ਰੁਤੀ ਮਃ ੫) ੪. ਇੱਕ ਰਾਗ, ਜੋ ਪੂਰਬੀ ਠਾਟ ਦਾ ਸੰਪੂਰਣ ਹੈ. ਇਸ ਵਿੱਚ ਦੋਵੇਂ ਮੱਧਮ ਲਗਦੇ ਹਨ. ਸੜਜ ਗਾਂਧਾਰ ਮੱਧਮ ਪੰਚਮ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲੱਗਦਾ ਹੈ. ਗਾਉਣ ਦਾ ਵੇਲਾ ਵਸੰਤ ਰੁੱਤ ਅਥਵਾ ਰਾਤ ਦਾ ਸਮਾਂ ਹੈ.#ਆਰੋਹੀ- ਸ ਗ ਮ ਧ ਰਾ ਸ.#ਅਵਰੋਹੀ- ਰਾ ਨ ਧ ਪ ਮੀ ਗ ਮ ਗ ਰਾ ਸ.#ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਬਸੰਤ ਦਾ ਨੰਬਰ ਪਚੀਹਵਾਂ ਹੈ। ੫. ਫਾਗ (ਹੋਰੀ) ਦਾ ਨਾਮ ਭੀ ਬਸੰਤ ਕਈ ਥਾਈਂ ਆਇਆ ਹੈ, ਕਿਉਂਕਿ ਇਹ ਵਸੰਤ ਰੁੱਤ ਵਿੱਚ ਹੋਇਆ ਕਰਦੀ ਹੈ. "ਖੇਲ ਬਸੰਤ ਬਡੇ ਖਿਲਵਾਰ." (ਚਰਿਤ੍ਰ ੫੨)...
ਚੰਦ੍ਰਮਾ ਦੇ ਚਾਨਣੇ ਅਤੇ ਹਨੇਰੇ ਪੱਖ ਦੀ ਪੰਜਵੀਂ ਤਿਥਿ. "ਪੰਚਮਿ ਪੰਚ ਪ੍ਰਧਾਨ ਤੇ." (ਗਉ ਥਿਤੀ ਮਃ ੫) "ਪੰਚਮੀ ਪੰਚ ਭੂਤ ਬੇਤਾਲ." (ਬਿਲਾ ਥਿਤੀ ਮਃ ੧) ੨. ਦ੍ਰੌਪਦੀ। ੩. ਵ੍ਯਾਕਰਣ ਅਨੁਸਾਰ ਅਪਾਦਾਨ ਕਾਰਕ....
ਸੰ. उत्त्र. ਸੰਗ੍ਯਾ- ਉਦੀਚੀ ਦਿਸ਼ਾ. ਦੱਖਣ ਦੇ ਮੁਕਾਬਲੇ ਦੀ ਦਿਸ਼ਾ। ੨. ਜਵਾਬ। ੩. ਪਰਲੋਕ। ੪. ਰਾਜਾ ਵਿਰਾਟ ਦਾ ਪੁਤ੍ਰ, ਜੋ ਪਰੀਛਤ (ਪਰੀਕਿਤ) ਦਾ ਮਾਮਾ ਸੀ। ੫. ਇੱਕ ਅਰਥਾਲੰਕਾਰ ਅਤੇ ਸ਼ਬਦਾਲੰਕਾਰ. ਦੇਖੋ, ਪ੍ਰਸ਼੍ਨੋੱਤਰ ਅਤੇ ਪ੍ਰਹੇਲਿਕਾ। ੬. ਦੂਜਾ ਪਾਸਾ। ੭. ਵਿ- ਪਿਛਲਾ। ੮. ਅਗਲਾ....
ਪਸੰਦ ਆਈ. ਦੇਖੋ, ਭਾਉਣਾ. "ਸਾਈ ਸੋਹਾਗਣਿ, ਜੋ ਪ੍ਰਭੁ ਭਾਈ." (ਆਸਾ ਮਃ ੫) "ਸਤਿਗੁਰ ਕੀ ਸੇਵਾ ਭਾਈ." (ਮਾਰੂ ਸੋਲਹੇ ਮਃ ੪) ੨. ਭ੍ਰਾਤਾ. "ਹਰਿਰਸ ਪੀਵਹੁ ਛਾਈ." (ਸੋਰ ਮਃ ੫) ੩. ਸਿੱਖਾਂ ਵਿੱਚ ਇੱਕ ਉੱਚ ਪਦਵੀ, ਜੋ ਭ੍ਰਾਤ੍ਰਿਭਾਵ ਪ੍ਰਗਟ ਕਰਦੀ ਹੈ. ਗੁਰੂ ਨਾਨਕਦੇਵ ਨੇ ਸਭ ਤੋਂ ਪਹਿਲਾਂ ਇਹ ਪਦਵੀ ਭਾਈ ਮਰਦਾਨੇ ਅਤੇ ਬਾਲੇ ਨੂੰ ਦਿੱਤੀ. ਸ਼੍ਰੀ ਗੁਰੂ ਗੋਬਿੰਦਸਿੰਘ ਜੀ ਤਕ ਜੋ ਮੁਖੀਏ ਸਿੱਖ ਹੋਏ ਸਭ ਨੂੰ ਭਾਈ ਪਦਵੀ ਮਿਲਦੀ ਰਹੀ, ਜੈਸੇ- ਭਾਈ ਬੁੱਢਾ, ਭਾਈ ਗੁਰਦਾਸ, ਭਾਈ ਰੂਪਚੰਦ, ਭਾਈ ਨੰਦਲਾਲ ਆਦਿ. ਕਲਗੀਧਰ ਨੇ ਜੋ ਹੁਕਮਨਾਮਾ ਬਾਬਾ ਫੂਲ ਦੇ ਸੁਪੁਤ੍ਰਾਂ ਨੂੰ ਲਿਖਿਆ ਹੈ, ਉਸ ਵਿੱਚ ਭੀ ਭਾਈ ਤਿਲੋਕਾ, ਭਾਈ ਰਾਮਾ ਕਰਕੇ ਸੰਬੋਧਨ ਕੀਤਾ ਹੈ। ੪. ਸ਼੍ਰੀ ਗੁਰੂ ਗ੍ਰੰਥਸਾਹਿਬ ਦੀ ਕਥਾ ਅਕੇ ਪਾਠ ਕਰਨ ਵਾਲਾ ਮੰਦਿਰ ਦਾ ਸੇਵਕ, ਅਥਵਾ ਧਰਮਸਾਲੀਆ। ੫. ਸੰ. ਭਵ੍ਯ. ਪਿਆਰਾ. "ਰਾਖਿਲੈਹੁ ਭਾਈ ਮੇਰੇ ਕਉ." (ਸੋਰ ਮਃ ੫) ਪਿਆਰੇ ਹਰਿਗੋਬਿੰਦ ਜੀ ਦੀ ਰਖ੍ਯਾ ਕਰੋ....
ਸੰਗ੍ਯਾ- ਸ਼ਹੀਦੀ ਅਸਥਾਨ. ਉਹ ਥਾਂ, ਜਿੱਥੇ ਸ਼ਹੀਦ ਦਾ ਸਮਾਰਕ ਮੰਦਿਰ ਅਥਵਾ ਕੋਈ ਚਿੰਨ੍ਹ ਹੋਵੇ. ਸਿੱਖਾਂ ਦੇ ਅਨੰਤ ਸ਼ਹੀਦਗੰਜ ਹਨ, ਪਰ ਵਿਸ਼ੇਸ ਪ੍ਰਸਿੱਧ ਇਹ ਹਨ-#੧. ਅਮ੍ਰਿਤਸਰ ਜੀ ਸਰੋਵਰ ਦੇ ਦੱਖਣ ਵੱਲ ਅਨੇਕ ਸ਼ੂਰਵੀਰ ਸਿੰਘਾਂ ਦਾ.#੨. ਅਕਾਲਬੁੰਗੇ ਪਾਸ ਬਾਬਾ ਗੁਰੁਬਖਸ ਸਿੰਘ ਜੀ ਦਾ.#੩. ਰਾਮਸਰ ਪਾਸ ਬਾਬਾ ਦੀਪ ਸਿੰਘ ਜੀ ਦਾ.#੪. ਗੁਰੂ ਕੇ ਬਾਗ ਥੜੇ ਪਾਸ ਬਾਬਾ ਬਸੰਤ ਸਿੰਘ ਜੀ ਦਾ ਅਤੇ ਬਾਬਾ ਹੀਰਾ ਸਿੰਘ ਜੀ ਦਾ.#੫. ਰਾਮਗੜ੍ਹੀਆਂ ਦੇ ਕਟੜੇ ਅਨੇਕ ਸ਼ੂਰਵੀਰ ਸਿੰਘਾਂ ਦਾ.#੬. ਜਮਾਦਾਰ ਦੀ ਹਵੇਲੀ ਪਾਸ ਖੋਸਲੇ ਖਤ੍ਰੀਆਂ ਦੀ ਗਲੀ ਵਿੱਚ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਫੌਜਦਾਰ ਭਾਈ ਤੋਤਾ ਤਿਲੋਕਾ ਆਦਿ ਤੇਰਾਂ ਸਿੱਖਾਂ ਦਾ.#੭. ਆਨੰਦ ਪੁਰ ਵਿੱਚ "ਤਾਰਾਗੜ੍ਹ" ਅਤੇ "ਫਤੇ ਗੜ੍ਹ" ਨਾਮੇ ਸ਼ਹੀਦੀ ਗੰਜ ਹਨ.#੮. ਸਰਹਿੰਦ ਵਿੱਚ ਫਤੇਗੜ੍ਹ ਨਾਮੇ ਛੋਟੇ ਸਾਹਿਬਜ਼ਾਦਿਆਂ ਦਾ ਅਤੇ ਸ਼ਾਹਬੂਅਲੀ ਦੇ ਮਕਬਰੇ ਪਾਸ ਅਨੇਕ ਸ਼ੂਰਵੀਰ ਸਿੰਘਾਂ ਦਾ.#੯. ਮੁਕਤਸਰ ਦੇ ਸਰੋਵਰ ਦੇ ਕਿਨਾਰੇ ਪਰੋਪਕਾਰੀ ਭਾਈ ਮਹਾਂ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀ ੩੯ ਸਿੰਘਾਂ ਦਾ.#੧੦ ਲਹੌਰ ਵਿੱਚ ਭਾਈ ਤਾਰੂ ਸਿੰਘ ਜੀ ਅਤੇ ਬਾਬਾ ਮਨੀ ਸਿੰਘ ਜੀ ਦਾ. xx ਆਦਿਕ....
ਸੰਗ੍ਯਾ- ਕੂਪ. ਖੂਹਾ "ਤੇ ਬਿਖਿਆ ਕੇ ਖੂਹ." (ਸਾਰ ਮਃ ੫) "ਅੰਤਰਿ ਖੂਹਟਾ ਅੰਮ੍ਰਿਤੁ ਭਰਿਆ." (ਵਡ ਛੰਤ ਮਃ ੩)...
ਦੇਖੋ, ਜਾਲਮ। ੨. ਡਿੰਗ. ਪ੍ਰਬਲ. ਜ਼ੋਰਾਵਰ. ਇਸੇ ਅਰਥ ਨੂੰ ਲੈਕੇ ਰਾਜਪੂਤਾਨੇ ਵਿੱਚ ਜਾਲਿਮਸਿੰਘ ਨਾਮ ਪ੍ਰਤਾਪੀ ਪੁਰੁਸਾਂ ਦੇ ਹਨ. ਦੇਖੋ, ਜਾਲਮਸਿੰਘ....
ਅੰ. (Railway) ਧਾਤੂ ਦੀ ਲੀਕ ਦੀ ਸੜਕ, ਜਿਸ ਉੱਪਰਦੀ ਰੇਲਗੱਡੀ ਚਲਦੀ ਹੈ. ਇੰਗਲੈਂਡ ਵਿੱਚ ਸਭ ਤੋਂ ਪਹਿਲਾਂ ਸਨ ੧੮੦੨ ਵਿੱਚ ਇਸ ਦਾ ਆਰੰਭ ਹੋਇਆ. ਹੁਣ ਦੁਨੀਆਂ ਵਿੱਚ ੭੨੦, ੦੦੦ ਮੀਲ ਰੇਲਵੇ ਹੈ, ਜਿਸ ਵਿੱਚੋਂ ਭਾਰਤ ਅੰਦਰ ੩੩੦੦੦ ਮੀਲ ਹੈ....
ਦੇਖੋ, ਪਉਣ....
ਸੰ. ਞੰਟ. ਵਿ- ਪੂਛ (ਦੁਮ) ਰਹਿਤ। ੨. ਭਾਵ- ਨਿਰਲੱਜ. ਬੇਹ਼ਯਾ। ੩. ਲੁੱਚਾ....
ਸਤਿਗੁਰੂ ਦੇ ਅਨੰਨ ਸਿੱਖ ਸ਼ਹੀਦ ਤਾਰੂਸਿੰਘ ਜੀ, ਜੋ ਪੂਲ੍ਹਾ ਪਿੰਡ (ਜਿਲਾ ਲਹੌਰ, ਤਸੀਲ ਕੁਸੂਰ) ਦੇ ਰਹਿਣ ਵਾਲੇ ਕਿਰਤੀ ਭਜਨੀਕ, ਪੰਥ ਸੇਵੀ ਸਿੰਘ ਸਨ. ਨਿਰੰਜਨੀਏ ਮਹੰਤ ਨੇ ਖ਼ਾਨ ਬਹਾਦੁਰ ਸੂਬਾਲਹੌਰ ਪਾਸ ਝੂਠੀ ਸ਼ਕਾਯਤ ਕਰਕੇ ਕਿ ਤਾਰੂਸਿੰਘ ਡਾਕੂਆਂ ਨੂੰ ਪਨਾਹ ਤੇ ਸਹਾਇਤਾ ਦਿੰਦਾ ਹੈ ਅਰ ਚੋਰੀ ਕਰਵਾਉਂਦਾ ਹੈ, ਇਨ੍ਹਾਂ ਨੂੰ ਕ਼ੈਦ ਕਰਵਾ ਦਿੱਤਾ. ਜਦ ਇਸਲਾਮ ਕ਼ਬੂਲ ਨਾ ਕੀਤਾ, ਤਦ ਭਾਈ ਸਾਹਿਬ ਦੀ ਕੇਸ਼ਾਂ ਸਮੇਤ ਖੇਪਰੀ ਰੰਬੀ ਨਾਲ ਜੱਲਾਦ ਤੋਂ ਉਤਰਵਾ ਦਿੱਤੀ, ਪਰ ਤਾਰੂਸਿੰਘ ਜੀ ਸ਼ਾਂਤਚਿੱਤ ਹੋਏ ਜਪੁ ਸਾਹਿਬ ਦਾ ਪਾਠ ਕਰਦੇ ਰਹੇ. ੨੩ ਅੱਸੂ ਸੰਮਤ ੧੮੦੨ ਨੂੰ ਆਪ ਨੇ ਸ਼ਹੀਦੀ ਪਾਈ.¹ ਧਰਮਵੀਰ ਤਾਰੂਸਿੰਘ ਜੀ ਦਾ ਸ਼ਹੀਦਗੰਜ ਦਿੱਲੀ ਦਰਵਾਜ਼ੇ ਰੇਲਵੇ ਸਟੇਸ਼ਨ ਪਾਸ ਲਹੌਰ ਵਿਦ੍ਯਮਾਨ ਹੈ....
ਅ਼. [قریب] ਕ੍ਰਿ. ਵਿ- ਪਾਸ. ਨੇੜੇ. ਸਮੀਪ। ੨. ਲਗਪਗ....
ਸੰਗ੍ਯਾ- ਸ਼ਤੀਰ. ਲੱਠ। ੨. ਗੇਂਦ ਖੇਡਣ ਦਾ ਡੰਡਾ (racket). ੩. ਇੱਕ ਰਾਜਪੂਤ ਜਾਤਿ। ੪. ਦੇਖੋ, ਵੱਲਾ....
ਦਸ਼ਮੇਸ਼ ਜੀ ਦੇ ਹਜੂਰੀ ਭਾਈ ਬੁਲਾਕਾ ਸਿੰਘ ਦੇ ਸੁਪੁਤ੍ਰ, ਜਿਨ੍ਹਾਂ ਦਾ ਜਨਮ ਸਨ ੧੭੦੮ ਅਤੇ ਦੇਹਾਂਤ ਸਨ ੧੮੦੨ ਵਿੱਚ ਹੋਇਆ. ਇਹ ਉੱਤਮ ਵੈਦ ਅਤੇ ਧਰਮ ਪ੍ਰਚਾਰਕ ਸਨ. ਇਨ੍ਹਾਂ ਦਾ ਅਸਥਾਨ ਲਹੌਰ ਦੇ ਕਿਲੇ ਪਾਸ ਰਾਵੀ ਤੇ ਕਿਨਾਰੇ ਵਡਾ ਪ੍ਰਸਿੱਧ ਸਿੱਖਾ ਆਸ਼੍ਰਮ ਸੀ, ਜਿੱਥੇ ਅਨੇਕ ਅਨਾਥਾਂ ਦਾ ਪਾਲਨ ਅਤੇ ਵਿਦ੍ਯਾਦਾਨ ਹੁੰਦਾ ਰਿਹਾ ਹੈ. ਭਾਈ ਬਸਤੀਰਾਮ ਜੀ ਅਜੇਹੇ ਕ੍ਰਿਪਾਲੂ ਸਨ ਕਿ ਇੱਕ ਚੂਹੜੀ, ਜੋ ਮੰਮੇ ਵਿੱਚ ਪਾਕ ਪੈਜਾਣ ਕਰਕੇ ਵਿਲਕ ਰਹੀ ਸੀ, ਇਨ੍ਹਾਂ ਪਾਸ ਇਲਾਜ ਕਰਾਉਣ ਆਈ, ਭਾਈ ਸਾਹਿਬ ਨੇ ਆਪਣੇ ਮੂੰਹ ਨਾਲ ਮੰਮਾ ਚੂਸਕੇ ਪਾਕ ਕੱਢੀ ਅਤੇ ਉਸ ਨੂੰ ਪੂਰਨ ਅਰੋਗ ਕੀਤਾ. ਭਾਈ ਸਾਹਿਬ ਦੀ ਵੰਸ਼ ਦੇ ਮਾਨਯੋਗ੍ਯ ਕਈ ਸੱਜਨ ਹੁਣ ਲਹੌਰ ਵਿੱਚ ਰਈਸ ਹਨ, ਜੋ ਸਹਜਧਾਰੀ ਅਤੇ ਅਮ੍ਰਿਤਧਾਰੀ ਹਨ....
ਸੰਗ੍ਯਾ- ਸਮੀਪਤਾ. "ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ." (ਸੂਹੀ ਅਃ ਮਃ ੫) ਕ੍ਰਿ. ਵਿ- ਕੋਲੇ. ਪਾਸ. "ਨੇੜੈ ਦੇਖਉ ਪਾਰਬ੍ਰਹਮ." (ਵਾਰ ਗਉ ੨. ਮਃ ੫)...
ਸੰ. ਵਿ- ਨਾ ਇੱਕ. ਇੱਕ ਤੋਂ ਵੱਧ. ਬਹੁਤ. ਨਾਨਾ. "ਅਨੇਕ ਉਪਾਵ ਕਰੀ ਗੁਰ ਕਾਰਣਿ."#(ਸੂਹੀ ਅਃ ਮਃ ੪)...
ਬੱਚਾ ਦਾ ਬਹੁ ਵਚਨ। ੨. ਜਿਲਾ ਗੁੱਜਰਾਂਵਾਲਾ, ਤਸੀਲ. ਥਾਣਾ ਹਾਫਜਾਬਾਦ. ਰੇਲਵੇ ਸਟੇਸ਼ਨ 'ਕਾਲੇਕੇ' ਤੋਂ ਪੰਜ ਮੀਲ ਦੇ ਕਰੀਬ ਪੂਰਵ ਇੱਕ ਪਿੰਡ ਹੈ. ਇਸ ਤੋਂ ਚੜ੍ਹਦੇ ਵੱਲ ਕੋਲੇ ਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਦ੍ਵਾਰਾ ਹੈ. ਗੁਰੂ ਜੀ ਹਾਫਜਾਬਾਦ ਤੋਂ ਇੱਥੇ ਆਏ ਅਤੇ ਥੋੜਾ ਸਮਾਂ ਵਿਰਾਜਕੇ ਧਰਮ ਉਪਦੇਸ਼ ਕੀਤਾ. ਛੋਟਾ ਜਿਹਾ ਗੁਰਦ੍ਵਾਰਾ ਬਣਿਆ ਹੋਇਆ ਹੈ. ਮੇਲਾ ਵੈਸਾਖੀ ਅਤੇ ਨਿਮਾਣੀ ਏਕਾਦਸ਼ੀ ਨੂੰ ਜੁੜਦਾ ਹੈ. ਇਸ ਗੁਰਦ੍ਵਾਰੇ ਨਾਲ ੪੦ ਮੁਰੱਬੇ ਜ਼ਮੀਨ ਮਹਾਰਾਜਾ ਰਣਜੀਤ ਸਿੰਘ ਵੱਲੋਂ ਹੈ. ਮਹੰਤ ਉਦਾਸੀ ਹਨ.#ਇਨ੍ਹਾਂ ਮਹੰਤਾਂ ਦਾ ਵਡੇਰਾ ਭਾਰਤੀਦਾਸ ਇੱਕ ਵਾਰੀ ਗੁਰੂ ਦਸਮ ਪਾਤਸ਼ਾਹ ਜੀ ਪਾਸ ਸੁੰਦਰ ਘੋੜਾ ਲੈਕੇ ਹਾਜਿਰ ਹੋਇਆ, ਗੁਰੂ ਜੀ ਨੇ ਪ੍ਰਸੰਨ ਹੋਕੇ ਉਸ ਨੂੰ ਇੱਕ ਦਸਤਾਰ ਅਤੇ ਸ਼੍ਰੀ ਗੁਰੂ ਗ੍ਰੰਥਸਾਹਿਬ ਜੀ ਬਖਸ਼ੇ, ਜੋ ਹੁਣ ਤਾਈਂ ਇਨ੍ਹਾਂ ਪੁਜਾਰੀਆਂ ਪਾਸ ਹਨ....
ਸੰ. ਝੌਲਿਕ. ਸੰਗ੍ਯਾ- ਛੋਟਾ ਝੋਲਾ. ਥੈਲੀ। ੨. ਫ਼ਕੀਰਾਂ ਦੀ ਭਿਖ੍ਯਾ ਮੰਗਣ ਦੀ ਗੁਥਲੀ. "ਮੁੰਦਾ ਸੰਤੋਖੁ ਸਰਮੁ ਪਤੁ ਝੋਲੀ." (ਜਪੁ) ੩. ਕੱਛ ਪਜਾਮੇ ਆਦਿ ਦਾ ਆਸਣ। ੪. ਪਹਿਰੇ ਹੋਏ ਵਸਤ੍ਰ ਦਾ ਪੇਟ ਅੱਗੇ ਦਾ ਲਟਕਦਾ ਭਾਗ....
ਵਿ- ਪ੍ਰਿਯ. ਪਿਆਰਾ। ੨. ਪੀਤ. ਪੀਲਾ....
ਸੰ. धर्म्म. ਸੰਗ੍ਯਾ- ਜੋ ਸੰਸਾਰ ਨੂੰ ਧਾਰਨ ਕਰਦਾ ਹੈ. ਜਿਸ ਦੇ ਆਧਾਰ ਵਿਸ਼੍ਵ ਹੈ, ਉਹ ਪਵਿਤ੍ਰ ਨਿਯਮ. "ਸਭ ਕੁਲ ਉਧਰੀ ਇਕ ਨਾਮ ਧਰਮ." (ਸਵੈਯੇ ਸ੍ਰੀ ਮੁਖਵਾਕ ਮਃ ੫) ੨. ਸ਼ੁਭ ਕਰਮ. "ਨਹਿ ਬਿਲੰਬ ਧਰਮੰ, ਬਿਲੰਬ ਪਾਪੰ." (ਸਹਸ ਮਃ ੫) "ਸਾਧ ਕੈ ਸੰਗਿ ਦ੍ਰਿੜੇ ਸਭਿ ਧਰਮ." (ਸੁਖਮਨੀ) ਸਾਧੂ ਦੇ ਸੰਗ ਤੋਂ ਜੋ ਦ੍ਰਿੜ੍ਹ ਕਰਦਾ ਹੈ, ਉਹ ਸਭ ਧਰਮ ਹੈ। ੩. ਮਜਹਬ. ਦੀਨ. "ਸੰਤ ਕਾ ਮਾਰਗ ਧਰਮ ਦੀ ਪਉੜੀ." (ਸੋਰ ਮਃ ੫) ੪. ਪੁਨ੍ਯਰੂਪ. "ਇਹੁ ਸਰੀਰੁ ਸਭੁ ਧਰਮ ਹੈ, ਜਿਸ ਅੰਦਰਿ ਸਚੇ ਕੀ ਵਿਚਿ ਜੋਤਿ." (ਵਾਰ ਗਉ ੧. ਮਃ ੪) ੫. ਰਿਵਾਜ. ਰਸਮ. ਕੁਲ ਅਥਵਾ ਦੇਸ਼ ਦੀ ਰੀਤਿ। ੬. ਫ਼ਰਜ਼. ਡ੍ਯੂਟੀ। ੭. ਨ੍ਯਾਯ. ਇਨਸਾਫ਼। ੮. ਪ੍ਰਕ੍ਰਿਤਿ. ਸੁਭਾਵ। ੯. ਧਰਮਰਾਜ. "ਅਨਿਕ ਧਰਮ ਅਨਿਕ ਕੁਮੇਰ." (ਸਾਰ ਅਃ ਮਃ ੫) ੧. ਧਨੁਸ. ਕਮਾਣ. ਚਾਪ। ੧੧. ਤੱਤਾਂ ਦੇ ਸ਼ਬਦ ਸਪਰਸ਼ ਆਦਿ ਗੁਣ। ੧੨. ਦੇਖੋ, ਧਰਮਅੰਗ। ੧੩. ਦੇਖੋ, ਉਪਮਾ....
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...