lānba, lānbā, lānbīलांब, लांबा, लांबी
ਲੰਮਾ. ਲੰਮੀ. ਦੇਖੋ, ਲੰਬ ਅਤੇ ਲੰਬਾ. "ਭਾਵੈ ਲਾਂਬੇ ਕੇਸ ਕਰੁ." (ਸ. ਕਬੀਰ)
लंमा. लंमी. देखो, लंब अते लंबा. "भावै लांबे केस करु." (स. कबीर)
ਵਿ- ਦੇਖੋ, ਲੰਬਾ। ੨. ਦੀਰਘ. "ਸੋਹਣੇ ਨਕ, ਜਿਨ ਲੰਮੜੇ ਵਾਲਾ." ਵਡ ਛੰਤ ਮਃ ੧) "ਲੰਮਾ ਨਕ ਕਾਲੇ ਤੇਰੇ ਨੈਣ." (ਮਲਾ ਮਃ ੧) ੩. ਦੇਖੋ, ਲੰਮਾ ਦੇਸ....
ਸੰ. लम्ब्. ਧਾ- ਸ਼ਬਦ ਕਰਨਾ, ਲਟਕਣਾ, ਸਿਰ ਹੇਠ ਅਤੇ ਪੈਰ ਉੱਪਰ ਕਰਕੇ ਲਟਕਣਾ, ਢੇਰ ਕਰਨਾ। ੨. ਸੰਗ੍ਯਾ- ਅਗਨਿ ਦੀ ਲਾਟ, ਜੋ ਹਵਾ ਵਿੱਚ ਸ਼ਬਦ ਕਰਦੀ ਹੈ। ੩. ਇੱਕ ਖਤ੍ਰੀ ਜਾਤਿ. "ਮਾਈਆ ਲੰਬ ਹੈ. ਸਾਧਸੰਗਤਿ ਗਾਵੈ ਗੁਰਬਾਣੀ." (ਭਾਗੁ)...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਵਿ- ਲੰਮਾ। ੨. ਲਟਕਦਾ ਹੋਇਆ. ਦੇਖੋ, ਲੰਬ ਧਾ। ੩. ਸੰਗ੍ਯਾ- ਕੌੜੀ ਅੱਲ ਜਾਂ ਖੱਖੜੀ। ੪. ਰਿਸ਼ਵਤ। ੫. ਦੁਰਗਾ।...
ਰੁਚੇ. ਪਸੰਦ ਆਵੇ. "ਜੋ ਤੁਧੁ ਭਾਵੈ ਸਾਈ ਭਲੀ ਕਾਰੁ." (ਜਪੁ) ੨. ਭਾਉਂਦਾ. "ਜੀਉ ਭਾਵੈ ਅੰਨੁ ਨ ਪਾਣੀ." (ਗਉ ਛੰਤ ਮਃ ੩) ੩. ਵ੍ਯ- ਭਾਵੇਂ. ਚਾਹੋਂ, ਖ਼੍ਵਾਹ. "ਜੋ ਦੇਨਾ ਸੋ ਦੇਰਹਿਓ, ਭਾਵੈ ਤਹ ਤਹ ਜਾਹਿ." (ਬਾਵਨ)...
ਸੰ. ਕੇਸ਼. ਸੰਗ੍ਯਾ- ਸਿਰ ਦੇ ਰੋਮ. "ਕੇਸ ਸੰਗਿ ਦਾਸ ਪਗ ਝਾਰਉ." (ਗੂਜ ਮਃ ੫) ਕੇਸ, ਅਮ੍ਰਿਤਧਾਰੀ ਸਿੰਘਾਂ ਦਾ ਪਹਿਲਾ ਕਕਾਰ (ਕੱਕਾ) ਹੈ. ਦੇਖੋ, ਮੁੰਡਨ। ੨. ਕ (ਜਲ) ਦਾ ਈਸ਼. ਵਰੁਣ. ਜਲਪਤਿ। ੩. ਫ਼ਾ. [کیش] ਕੇਸ਼. ਤ਼ਰੀਕ਼ਾ. ਰਿਵਾਜ. ਦਸ੍ਤੂਰ। ੪. ਆਦਤ. ਸੁਭਾਉ। ੫. ਧਰਮ. ਮਜਹਬ। ੬. ਖ਼ਲੀਜ ਫ਼ਾਰਸ ਵਿੱਚ ਇੱਕ ਟਾਪੂ....
ਦੇਖੋ, ਕਰ. "ਅਹਿਕਰੁ ਕਰੇ ਸੁ ਅਹਿਕਰੁ ਪਾਏ." (ਵਾਰ ਮਾਰੂ ੨, ਮਃ ੫) ਇਸ ਹੱਥ ਨਾਲ ਕਰੇ ਅਤੇ ਉਸੇ ਹੱਥ ਨਾਲ ਫਲ ਪਾਵੇ। ੨. ਸੰ. ਕਰ. ਦੇਖੋ, ਕਰ ੩. "ਗਊ ਬਿਰਾਰਮਣ ਕਉ ਕਰੁ ਲਾਵਹੁ." (ਵਾਰ ਆਸਾ)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....