lāiलाइ
ਕ੍ਰਿ. ਵਿ- ਲਗਾਕੇ. "ਲਾਇ ਅੰਚਲਿ ਨਾਨਕ ਤਾਰਿਅਨੁ." (ਮਾਝ ਅਃ ਮਃ ੫)
क्रि. वि- लगाके. "लाइ अंचलि नानक तारिअनु." (माझ अः मः ५)
ਕ੍ਰਿ. ਵਿ- ਲਗਾਕੇ. "ਲਾਇ ਅੰਚਲਿ ਨਾਨਕ ਤਾਰਿਅਨੁ." (ਮਾਝ ਅਃ ਮਃ ੫)...
ਸ਼੍ਰੀ ਗੁਰੂ ਨਾਨਕ ਸ੍ਵਾਮੀ ਦਾ ਨਾਮ, ਜਿਸ ਦੀ ਵ੍ਯਾਖ੍ਯਾ ਵਿਦ੍ਵਾਨਾਂ ਨੇ ਕੀਤੀ ਹੈ-#ਨਹੀਂ ਹੈ ਅਨੇਕਤ੍ਰ ਜਿਸ ਵਿੱਚ (ਅਦ੍ਵੈਤ ਰੂਪ). ਭਾਈ ਸੰਤੋਖ ਸਿੰਘ ਜੀ ਨੇ ਗੁਰੂ ਨਾਨਕ ਪ੍ਰਕਾਸ਼ ਵਿੱਚ ਅਰਥ ਕੀਤਾ ਹੈ-#ਪ੍ਰਾਕ ਜੋ ਨਕਾਰ ਨਾ ਪੁਮਾਨ ਅਭਿਧਾਨ ਜਾਨ#ਤਾਹੂੰ ਤੇ ਅਕਾਰ ਲੇ ਅਨਕ ਪੁਨ ਤੀਨ ਹੈ,#ਦੂਸਰੇ ਨਕਾਰ ਤੇ ਨਿਕਾਰਕੈ ਅਕਾਰ ਇਕ#ਭਯੋ "ਅਨ ਅਕ" ਚਾਰ ਵਰਣ ਸੁ ਕੀਨ ਹੈ,#ਅਕ ਨਾਮ ਦੁੱਖ ਕੋ ਵਿਦਿਤ ਹੈ ਜਗਤ ਮਧ੍ਯ#ਜਾਹਿੰ ਨਰ ਨਹੀਂ ਦੁੱਖ ਸਦਾ ਸੁਖ ਲੀਨ ਹੈ,#ਐਸੇ ਇਹ ਨਾਨਕ ਕੇ ਨਾਮ ਕੋ ਅਰਥ ਚੀਨ#ਸੋਚਿਦ ਅਨੰਦ ਨਿਤ ਭਗਤ ਅਧੀਨ ਹੈ.¹#ਦਖ, ਨਾਨਕ ਦੇਵ ਸਤਿਗੁਰੂ। ੨. ਸ਼੍ਰੀ ਗੁਰੂ ਨਾਨਕ ਦੇਵ ਦੇ ਨੌ ਰੂਪ- ਦੂਜੇ ਸਤਿਗੁਰੂ ਤੋਂ ਦਸ਼ਮ ਤੀਕ ਜਿਨ੍ਹਾਂ ਦੀ "ਨਾਨਕ" ਸੰਗ੍ਯਾ ਹੈ। ੩. ਵਿ- ਨਾਨਾ ਨਾਲ ਹੈ ਜਿਸ ਦਾ ਸੰਬੰਧ. ਨਾਨੇ ਦਾ। ੪. ਸੰਗ੍ਯਾ- ਨਾਨੇ ਦਾ ਵੰਸ਼. "ਨਾਨਕ ਦਾਦਕ ਨਾਉ ਨ ਕੋਈ." (ਭਾਗੁ)...
ਉਸ ਨੇ ਤਾਰਿਆ. ਉੱਧਾਰ ਕੀਤਾ. "ਸਾਧ- ਜਨਾ ਕੈ ਸੰਗਿ ਭਵਜਲੁ ਤਾਰਿਅਨੁ." (ਵਾਰ ਗੂਜ ੨. ਮਃ ੫) ੨. ਸੰ. अतारयन्. ਤਾਰੇ ਗਏ....
ਸੰ. ਮਧ੍ਯ. ਵਿੱਚ. ਭੀਤਰ. "ਮਾਝ ਬਨਾਰਸਿ ਗਾਊ ਰੇ." (ਗਉ ਕਬੀਰ) ੨. ਇੱਕ ਰਾਗ, ਜੋ ਸੰਪੂਰਣ ਜਾਤਿ ਦਾ ਹੈ ਇਸ ਵਿੱਚ ਰਿਸਕ ਮੱਧਮ ਪੰਚਮ ਅਤੇ ਧੈਵਤ ਸ਼ੁਧ, ਗਾਂਧਾਰ ਅਤੇ ਨਿਸਾਦ ਦੋਵੇ, ਸ਼ੁੱਧ ਅਤੇ ਕੋਮਲ ਲਗਦੇ ਹਨ. ਗ੍ਰਹਸੁਰ ਅਤੇ ਵਾਦੀ ਸੜਜ, ਸੰਵਾਦੀ ਰਿਸ਼ਟ ਅਤੇ ਅਨੁਵਾਦੀ ਗਾਂਧਾਰ ਹੈ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ, ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਝ ਦਾ ਨੰਬਰ ਦੂਜਾ ਹੈ.#ਬਾਣੀਬਿਉਰੇ ਵਿੱਚ "ਬੁਧਪ੍ਰਕਾਸ਼ ਦਰਪਨ" ਦਾ ਹਵਾਲਾ ਦੇਕੇ ਲਿਖਿਆ ਹੈ-#ਸਿਰੀ ਰਾਗ ਮਧੁ ਮਾਧਵੀ ਅਰ ਮਲਾਰ ਸੁਰ ਜਾਨ,#ਇਨ ਮਿਲ ਮਾਝ ਬਖਾਨਹੀ ਲੀਜੋ ਗੁਨਿਜਨ ਮਾਨ....