lākhaiलाखै
ਲਖਦਾ (ਦੇਖਦਾ) ਹੈ। ੨. ਜਾਣਦਾ ਹੈ. "ਤਾਕੀ ਗਤਿ ਮਿਤਿ ਕੋਇ ਨਾ ਲਾਖੈ." (ਸੁਖਮਨੀ) ੨. ਲਾਖੋ, ਲੱਖਾਂ ਹੀ. "ਭਸਮ ਕਰੈ ਲਸਕਰ ਕੋਟਿ ਲਾਖੈ." (ਸੁਖਮਨੀ)
लखदा (देखदा) है। २. जाणदा है."ताकी गति मिति कोइ ना लाखै." (सुखमनी) २. लाखो, लॱखां ही. "भसम करै लसकर कोटि लाखै." (सुखमनी)
ਸਰਵ- ਉਸ ਦੀ. ਤਾਂਕੀ. "ਤਾਕੀ ਸਰਨਿ ਪਰਿਓ ਨਾਨਕ ਦਾਸ." (ਬਿਲਾ ਮਃ ੫) ੨. ਉਸ ਦੇ. ਤਾਂਕੇ. "ਆਦਿ ਜੁਗਾਦਿ ਭਗਤਜਨ ਸੇਵਕ ਤਾਕੀ ਬਿਖੈ ਅਧਾਰਾ." (ਦੇਵ ਮਃ ੫) ਤਾਂਕੇ ਵਿਸਯ ਆਧਾਰ। ੩. ਸੰਗ੍ਯਾ- ਛੋਟਾ ਤਾਕ। ੪. ਤੱਕੀ. ਤਕਾਈ. ਦੇਖੀ. ਦੇਖੋ, ਤਕਣਾ. "ਏਕ ਬਾਤ ਸੁਨਿ ਤਾਕੀ ਓਟਾ." (ਗਉ ਮਃ ੫) ੫. ਅ਼. [طاقی] ਤ਼ਾਕ਼ੀ ਦੋ ਰੰਗੀ ਅੱਖਾਂ ਵਾਲਾ ਘੋੜਾ। ੬. ਉੱਚੀ ਟੋਪੀ....
ਦੇਖੋ, ਗਮ੍ ਧਾ. ਸੰ. ਸੰਗ੍ਯਾ- ਗਮਨ. ਚਾਲ. "ਕਰਪੂਰ ਗਤਿ ਬਿਨ ਅਕਾਲ ਦੂਜੇ ਕਵਨ?" (ਗ੍ਯਾਨ) ੨. ਮਾਰਗ. ਰਸਤਾ. "ਗੁਰਪਰਸਾਦਿ ਮੁਕਤਿ ਗਤਿ ਪਾਏ." (ਮਾਝ ਅਃ ਮਃ ੩) ੩. ਗਿਆਨ ਵਿਦ੍ਯਾ. "ਅਪਨੀ ਗਤਿ ਮਿਤਿ ਜਾਨਹੁ ਆਪੇ." (ਸੁਖਮਨੀ) "ਗਤਿ ਮੁਕਤਿ ਘਰੈ ਮਹਿ ਪਾਇ." (ਸ੍ਰੀ ਮਃ ੩) ਮੁਕਤਿ ਪਾਉਣ ਦਾ ਇ਼ਲਮ। ੪. ਪ੍ਰਾਪਤੀ. "ਗੁਰ ਕੈ ਦਰਸਨ ਮੁਕਤਿ ਗਤਿ ਹੋਇ." (ਆਸਾ ਮਃ ੩)੫ ਮੋਕ੍ਸ਼. ਮੁਕਤਿ. "ਜਿਹ ਸਿਮਰਤ ਗਤਿ ਪਾਈਐ." (ਸਃ ਮਃ ੯) ੬. ਵਿਸ਼੍ਰਾਮ. ਇਸਥਿਤਿ. ਟਿਕਾਉ. "ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ." (ਗੂਜ ਕਬੀਰ) ੭. ਸ਼ੁੱਧੀ. ਪਵਿਤ੍ਰਤਾ. "ਮੁਇਆ ਜੀਵਦਿਆ ਗਤਿ ਹੋਵੈ ਜਾ ਸਿਰਿ ਪਾਈਐ ਪਾਣੀ." (ਵਾਰ ਮਾਝ ਮਃ ੧) "ਅੰਤਰ ਕੀ ਗਤਿ ਤਾਹੀ ਜੀਉ." (ਸੋਰ ਮਃ ੧) ੮. ਹਾਲਤ. ਦਸ਼ਾ. "ਅੰਤਰ ਕੀ ਗਤਿ ਤੁਮਹੀ ਜਾਨੀ." (ਸੋਰ ਮਃ ੫) "ਰੇ ਮਨ! ਕਉਨ ਗਤਿ ਹੋਇਹੈ ਤੇਰੀ?" (ਜੈਜਾ ਮਃ ੯) ੯. ਵਿਧਿ. ਤਰੀਕਾ. ਢੰਗ. ਜੁਗਤਿ."ਰਾਮਭਜਨ ਕੀ ਗਤਿ ਨਹਿ ਜਾਨੀ." (ਸੋਰ ਮਃ ੯) ੧੦. ਸਿਤਾਰ ਦੀ ਸਰਗਮ ਦਾ ਜੋੜ ਅਤੇ ਮ੍ਰਿਦੰਗ ਦਾ ਬੋਲ. ਦੇਖੋ ਜਤਿ ੩.। ੧੧. ਦਖ਼ਲ. ਪ੍ਰਵੇਸ਼। ੧੨. ਲੀਲਾ. ਖੇਲ. "ਹਰਿ ਕੀ ਗਤਿ ਨਹਿ ਕੋਊ ਜਾਨੈ." (ਬਿਹਾ ਮਃ ੯) ੧੩. ਨਤੀਜਾ. ਫਲ। ੧੪. ਵਿ- ਗਤ. ਪ੍ਰਾਪਤ ਹੋਇਆ. "ਅੰਤਰਗਤਿ ਤੀਰਥਿ ਮਲਿ ਨਾਉ." (ਜਪੁ) ਅੰਤਰਗਤ ਤੀਰਥ (ਆਤਮਤੀਰਥ) ਵਿੱਚ ਮਲਕੇ (ਮੈਲ ਉਤਾਰਕੇ) ਨ੍ਹਾਉ. ਭਾਵ- ਬਾਹਰਲੇ ਤੀਰਥਾਂ ਤੋਂ ਗਤਿ ਨਹੀਂ....
ਸੰ. ਗ੍ਯਾਨ। ੨. ਮਾਪ. ਮਿਣਤੀ. "ਹਰਿ ਬਿਅੰਤੁ. ਹਉ ਮਿਤਿ ਕਰਿ ਬਰਨਉ." (ਸੋਰ ਮਃ ੫) ੩. ਪ੍ਰਮਾਣ. ਸਬੂਤ। ੪. ਹੱਦ. ਅਵਧਿ. "ਸੁਖਾ ਕੀ ਮਿਤਿ ਕਿਆ ਗਣੀ?" (ਸ੍ਰੀ ਮਃ ੫) ੫. ਕੀਮਤ. "ਤੁਮਰੀ ਗਤਿ ਮਿਤਿ ਤੁਮ ਹੀ ਜਾਨੀ." (ਸੁਖਮਨੀ) ੬. ਕ਼ਾਯਮੀ. ਇਸਥਿਤਿ....
ਸਰਵ- ਕੋਈ. "ਕੋਇ ਨ ਕਿਸਹੀ ਜੇਹਾ." (ਮਾਰੂ ਸੋਲਹੇ ਮਃ ੩)...
ਲਖਦਾ (ਦੇਖਦਾ) ਹੈ। ੨. ਜਾਣਦਾ ਹੈ. "ਤਾਕੀ ਗਤਿ ਮਿਤਿ ਕੋਇ ਨਾ ਲਾਖੈ." (ਸੁਖਮਨੀ) ੨. ਲਾਖੋ, ਲੱਖਾਂ ਹੀ. "ਭਸਮ ਕਰੈ ਲਸਕਰ ਕੋਟਿ ਲਾਖੈ." (ਸੁਖਮਨੀ)...
ਮਨ ਨੂੰ ਆਨੰਦ ਦੇਣ ਵਾਲੀ ਇੱਕ ਬਾਣੀ, ਜੋ ਗਉੜੀ ਰਾਗ ਵਿੱਚ ਸ਼੍ਰੀ ਗੁਰੂ ਅਰਜਨ ਸਾਹਿਬ ਦੀ ਰਚਨਾ ਹੈ, ਜਿਸ ਦੀਆਂ ੨੪ ਅਸਟਪਦੀਆਂ ਹਨ.#ਜਨਮ ਮਰਨ ਕਾ ਦੂਖ ਨਿਵਾਰੈ,#ਦੁਲਭ ਦੇਹ ਤਤਕਾਲ ਉਧਾਰੈ,#ਦੂਖ ਰੋਗ ਬਿਨਸੇ ਭੈ ਭਰਮ,#ਸਾਧ ਨਾਮ ਨਿਰਮਲ ਤਾਕੇ ਕਰਮ,#ਸਭ ਤੇ ਊਚ ਤਾਕੀ ਸੋਭਾ ਬਨੀ,#ਨਾਨਕ ਇਹ ਗੁਣਿ ਨਾਮੁ ਸੁਖਮਨੀ. (ਸੁਖਮਨੀ)...
ਸੁਆਹ. ਰਾਖ. ਦੇਖੋ, ਭਸਨਾ. "ਭਸਮ ਕਰੈ ਲਸਕਰ ਕੋਟਿ ਲਾਖੈ." (ਸੁਖਮਨੀ) "ਭਸਮ ਚੜਾਇ ਕਰਹਿ ਪਾਖੰਡ." (ਰਾਮ ਅਃ ਮਃ ੧) ਬਾਈਬਲ ਦੇ ਦੇਖਣ ਤੋਂ ਪ੍ਰਤੀਤ ਹੁੰਦਾ ਹੈ ਕਿ ਯਹੂਦੀ ਆਦਿ ਮਤਾਂ ਵਾਲੇ ਭੀ ਭਾਰਤ ਦੇ ਸਾਧਾਂ ਵਾਂਙ ਸ਼ਰੀਰ ਤੇ ਭਸਮ ਮਲਦੇ ਸਨ. ਯਥਾ- "ਮੈ ਵਰਤ ਰੱਖਕੇ ਭੂਰੇ ਹੰਢਾਕੇ ਅਤੇ ਸੁਆਹ ਮਲਕੇ ਪਰਮੇਸਰ ਦੀ ਭਾਲ ਕੀਤੀ." Daniel ਕਾਂਡ ੯। ੨. ਧੂਲਿ. ਰਜ. ਧੂੜ. "ਮੈ ਸਤਿਗੁਰਿ ਭਸਮ ਲਗਾਵੈਗੋ." (ਕਾਨ ਅਃ ਮਃ ੪)...
ਫ਼ਾ. [لشکر] ਲਸ਼ਕਰ. ਸੰਗ੍ਯਾ- ਸੈਨਾ. ਫੌਜ. "ਬਹੁ ਲਸਕਰ ਮਾਨੁਖ ਊਪਰਿ ਕਰੇ ਆਸ." (ਸੁਖਮਨੀ)...
ਸੰ. ਸੰਗ੍ਯਾ- ਕਰੋੜ. ਸੌ ਲੱਖ. "ਕਈ ਕੋਟਿ ਪ੍ਰਭ ਕਉ ਖੋਜੰਤੇ." (ਸੁਖਮਨੀ) ਦੇਖੋ, ਸੰਖ੍ਯਾ। ੨. ਵਾਦ ਵਿਵਾਦ ਦਾ ਪੂਰਬਪੱਖ. "ਕਥੀ ਕੋਟੀ ਕੋਟਿ ਕੋਟਿ." (ਜਪੁ) ਕੋਟਿ (ਕ੍ਰੋੜਾਂ) ਹੀ ਕੋਟਿ (ਦਲੀਲਾਂ) ਨਾਲ ਕ੍ਰੋੜਹਾ ਵਕਤਿਆਂ ਨੇ ਆਖੀ ਹੈ. ਦੇਖੋ, ਕਥਿ। ੩. ਕਮਾਣ ਦਾ ਗੋਸ਼ਾ. ਦੇਖੋ, ਕੋਟੀ। ੪. ਸ਼ਸਤ੍ਰ ਦੀ ਤਿੱਖੀ ਧਾਰ....