ਲਾਲ

lālaलाल


ਭਾਈ ਲਾਲ. ਢਿੱਲੋਂ ਜਾਤਿ ਦਾ ਜੱਟ, ਜੋ ਪੱਟੀ ਦੇ ਪਰਗਨੇ ਸੁਰਸਿੰਘ ਦਾ ਚੌਧਰੀ ਸੀ. ਇਹ ਲੰਗਾਹ ਚੌਧਰੀ ਦੇ ਭਾਈਚਾਰੇ ਵਿੱਚੋਂ ਸੀ. ਸ਼੍ਰੀ ਗੁਰੂ ਅਰਜਨਦੇਵ ਦਾ ਸਿੱਖ ਹੋਕੇ ਇਹ ਕਰਣੀ ਵਾਲਾ ਹੋਇਆ. ਅਮ੍ਰਿਤਸਰ ਜੀ ਬਣਨ ਸਮੇਂ ਭਾਈ ਲੰਗਾਹ ਨਾਲ ਮਿਲੇਕ ਇਸ ਨੇ ਵਡੀ ਸੇਵਾ ਕੀਤੀ. "ਪੱਟੀ ਅੰਦਰ ਚੌਧਰੀ ਢਿੱਲੋਂ ਲਾਲ ਲੰਗਾਹ ਸੁਹੰਦਾ." (ਭਾਗੁ) ਦੇਖੋ, ਲੰਗਾਹ। ੨. ਫ਼ਾ. [لال] ਵਿ- ਸੁਰਖ਼. ਅਰੁਣ. ਰਕ੍ਤ. "ਲਾਲ ਚੋਲਨਾ ਤੈ ਤਨਿ ਸੋਹਿਆ." (ਆਸਾ ਮਃ ੫) ਭਾਵ- ਸੁਹਾਗ ਦਾ ਲਿਬਾਸ। ੩. ਮਜੀਠੀ ਰੰਗ ਦਾ. "ਮੁੰਧੇ, ਸੂਹਾ ਪਰਹਰਹੁ, ਲਾਲੁ ਕਰਹੁ ਸੀਗਾਰੁ." (ਮਃ ੩. ਵਾਰ ਸੂਹੀ) ਸੂਹਾ (ਕੁਸੁੰਭੀ) ਮਾਯਿਕ ਰੰਗ ਹੈ, ਮਜੀਠੀ ਰੰਗ ਕਰਤਾਰ ਦਾ ਅਟਲ ਪ੍ਰੇਮ ਹੈ। ੪. ਪਿਆਰਾ. ਪ੍ਰਿਯ. "ਰੰਗੁਲਾ ਸਖੀਏ ਮੇਰਾ ਲਾਲੁ." (ਸ੍ਰੀ ਮਃ ੧) ੫. ਸੰਗ੍ਯਾ- ਬੱਚਾ. ਪੁਤ੍ਰ. "ਬੋਲ ਉਠੇ ਨੰਦਲਾਲ ਤਬੈ ਇਹ ਗ੍ਵਾਰ ਖਿਝਾਵਨ ਮੋਇ ਗਿਝੀ ਹੈ." (ਕ੍ਰਿਸਨਾਵ) ੬. ਇੱਕ ਚੁਰਚੁਰੇ ਜੇਹਾ ਛੋਟਾ ਪੰਛੀ, ਜਿਸ ਦੇ ਖੰਭ (ਪੰਖ) ਸਫੇਦ ਚਿੱਤੀਆਂ ਸਹਿਤ ਲਾਲ ਹੁੰਦੇ ਹਨ. ਸੁਰਖ਼. Fringilla Amandava. ਇਸ ਦੀ ਮਦੀਨ ਦਾ. ਨਾਮ "ਮੁਨੀਆਂ" ਹੈ. "ਤੀਤਰ ਚਕੋਰ ਚਾਰੁ ਦਾਸਤਾਂ- ਹਜਾਰ ਲਾਲ, ਪਿੰਜਰੇ ਮਝਾਰ ਪਾਇ ਧਰੇ ਪਾਂਤਿ ਪਾਂਤਿ ਕੇ." (ਗੁਪ੍ਰਸੂ) ੭. ਗੁੰਗਾ. ਜੋ ਬੋਲਣ ਦੀ ਸ਼ਕਤੀ ਨਹੀਂ ਰਖਦਾ। ੮. ਮਾਣਕ (ਮਾਣਿਕ੍ਯ). ਲਾਲ ਰੰਗ ਦਾ ਰਤਨ. ਇਹ ਫ਼ਾਰਸੀ ਸ਼ਬਦ [لعل] ਲਅ਼ਲ ਭੀ ਹੈ. "ਲਾਲ ਜਵੇਹਰ ਰਤਨ ਪਦਾਰਥ." (ਪ੍ਰਭਾ ਮਃ ੧) "ਲਾਲੁ ਰਤਨੁ ਹਰਿਨਾਮੁ" (ਸੂਹੀ ਅਃ ਮਃ ੧) ੯. ਮਰਾ. ਲੱਲ ਅਥਵਾ ਲੱਲਾ. ਜੀਵਾਂ ਦੇ ਫਸਾਉਣ ਲਈ ਫੈਲਾਇਆ ਚੋੱਗਾ ਚਾਟ ਆਦਿ. Bait. "ਆਪੇ ਮਾਛੀ ਮਾਛੁਲੀ ਆਪੇ ਪਾਣੀ ਜਾਲੁ। ਆਪੇ ਜਾਲ ਮਣਕੜਾ ਆਪੇ ਅੰਦਰ ਲਾਲੁ." (ਸ੍ਰੀ ਮਃ ੧) ਮਾਹੀਗੀਰ ਮੱਛੀਆਂ ਜਮਾਂ ਕਰਨ ਲਈ ਪਹਿਲਾਂ ਪਾਣੀ ਅੰਦਰ ਧਾਨਾਂ ਦੀਆਂ ਖਿੱਲਾਂ, ਆਟੇ ਦੀਆਂ ਗੋਲੀਆਂ, ਤੂਤੀਆਂ ਆਦਿ ਵਿਖੇਰ ਦਿੰਦੇ ਹਨ, ਜਦ ਮੱਛੀਆਂ ਆ ਜਮਾਂ ਹੁੰਦੀਆਂ ਹਨ, ਤਦ ਜਾਲ ਪਾਕੇ ਫਸਾ ਲੈਂਦੇ ਹਨ। ੧੦. ਸਿੱਧ ਦਾ ਲਾਲ ਪੀਰ, ਜਿਸ ਦੇ ਨਾਮ ਹਨ- ਅਮਰਲਾਲ, ਉਡੇਰੋਲਾਲ, ਦਰਿਆਲਾਲ, ਲਾਲ ਸਾਹਿਬ ਅਤੇ ਲਾਲਸਾਈਂ. ਦੇਖੋ, ਦਰਯਾਪੰਥੀ। ੧੧. ਚੂੜ੍ਹਿਆਂ ਦਾ ਪੀਰ ਲਾਲਬੇਗ. ਦੇਖੋ, ਸਹਾ ਅਤੇ ਲਾਲਬੇਗ.


भाई लाल. ढिॱलों जाति दा जॱट, जो पॱटी दे परगने सुरसिंघ दा चौधरी सी. इह लंगाह चौधरी दे भाईचारे विॱचों सी. श्री गुरू अरजनदेव दा सिॱख होके इह करणी वाला होइआ.अम्रितसर जी बणन समें भाई लंगाह नाल मिलेक इस ने वडी सेवा कीती. "पॱटी अंदर चौधरी ढिॱलों लाल लंगाह सुहंदा." (भागु) देखो, लंगाह। २. फ़ा. [لال] वि- सुरख़. अरुण. रक्त. "लाल चोलना तै तनि सोहिआ." (आसा मः ५) भाव- सुहाग दा लिबास। ३. मजीठी रंग दा. "मुंधे, सूहा परहरहु, लालु करहु सीगारु." (मः ३. वार सूही) सूहा (कुसुंभी) मायिक रंग है, मजीठी रंग करतार दा अटल प्रेम है। ४. पिआरा. प्रिय. "रंगुला सखीए मेरा लालु." (स्री मः १) ५. संग्या- बॱचा. पुत्र. "बोल उठे नंदलाल तबै इह ग्वार खिझावन मोइ गिझी है." (क्रिसनाव) ६. इॱक चुरचुरे जेहा छोटा पंछी, जिस दे खंभ (पंख) सफेद चिॱतीआं सहित लाल हुंदे हन. सुरख़. Fringilla Amandava. इस दी मदीन दा. नाम "मुनीआं" है. "तीतर चकोर चारु दासतां- हजार लाल, पिंजरे मझार पाइ धरे पांति पांति के." (गुप्रसू) ७. गुंगा. जो बोलण दी शकती नहीं रखदा। ८. माणक (माणिक्य). लाल रंग दा रतन. इह फ़ारसी शबद [لعل] लअ़ल भी है. "लाल जवेहर रतन पदारथ." (प्रभा मः १) "लालु रतनु हरिनामु" (सूही अः मः १) ९. मरा. लॱल अथवा लॱला. जीवां दे फसाउण लई फैलाइआ चोॱगा चाट आदि. Bait. "आपे माछी माछुली आपे पाणी जालु। आपे जाल मणकड़ाआपे अंदर लालु." (स्री मः १) माहीगीर मॱछीआं जमां करन लई पहिलां पाणी अंदर धानां दीआं खिॱलां, आटे दीआं गोलीआं, तूतीआं आदि विखेर दिंदे हन, जद मॱछीआं आ जमां हुंदीआं हन, तद जाल पाके फसा लैंदे हन। १०. सिॱध दा लाल पीर, जिस दे नाम हन- अमरलाल, उडेरोलाल, दरिआलाल, लाल साहिब अते लालसाईं. देखो, दरयापंथी। ११. चूड़्हिआं दा पीर लालबेग. देखो, सहा अते लालबेग.