lāvaiलावै
ਲਗਾਵੈ। ੨. ਲਿਆਵੈ. "ਮਾਇਆ ਚੋਰਟੀ ਮੁਸਿ ਮੁਸਿ ਲਾਵੈ ਹਾਟਿ." (ਸ. ਕਬੀਰ) ਹੱਟਾਂ ਲੁੱਟ ਲੁੱਟਕੇ ਲਿਆਉਂਦੀ ਹੈ.
लगावै। २. लिआवै. "माइआ चोरटी मुसि मुसि लावै हाटि." (स. कबीर) हॱटां लुॱट लुॱटके लिआउंदी है.
ਸੰਗ੍ਯਾ- ਮਾਤਾ. ਮਾਂ. "ਆਪਿ ਪਿਤਾ, ਆਪਿ ਮਾਇਆ." (ਸੂਹੀ ਛੰਤ ਮਃ ੫) "ਤੂ ਹਰਿ ਪਿਤਾ ਮਾਇਆ." (ਸ੍ਰੀ ਮਃ ੫) ੨. ਸੰ. ਮਾਯਾ. ਕਪਟ. ਛਲ. ਦੰਭ. ਦੇਖੋ, ਮਾ ਧਾ. "ਇਹੁ ਤਨੁ ਮਾਇਆ ਪਾਹਿਆ ਪਿਆਰੇ, ਲੀਤੜਾ ਲਬਿ ਰੰਗਾਏ." (ਤਿਲੰ ਮਃ ੧) ੩. ਭੁਲੇਖਾ. ਭ੍ਰਮ. ਅਵਿਦ੍ਯਾ. "ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਿਤ." (ਧਨਾ ਅਃ ਮਃ ੫) "ਏਹ ਮਾਇਆ, ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ." (ਅਨੰਦੁ) ੪. ਲਕ੍ਸ਼੍ਮੀ. ਧਨ ਸੰਪਦਾ. "ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ." (ਸਃ ਮਃ ੯) ੫. ਜਗਤਰਚਨਾ ਦਾ ਕਾਰਣ ਰੂਪ ਈਸ਼੍ਵਰ ਦੀ ਸ਼ਕਤਿ. "ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ." (ਮਾਰੂ ਸੋਲਹੇ ਮਃ ੩) ੬. ਮਯਾ. ਕ੍ਰਿਪਾ. ਪ੍ਰਸਾਦ. "ਤਿਂਹ ਮੇਲਹੁ ਜਿਂਹ ਕਰਹੋ ਮਾਇਆ." (ਗੁਪ੍ਰਸੂ) "ਨਹੀ ਮਾਇਆ ਮਾਖੀ." (ਮਾਰੂ ਸੋਲਹੇ ਮਃ ੧) ਨ ਮਯਾ ਹੈ ਨ ਮਾਸ (ਕ੍ਰੋਧ) ਹੈ. ਦੇਖੋ, ਮਾਖੀ ੪। ੭. ਬੁੱਧ ਭਗਵਾਨ ਦੀ ਮਾਤਾ। ੮. ਹਿੰਦੂਆਂ ਦੀਆਂ ਪ੍ਰਧਾਨ ਪੁਰੀਆਂ ਵਿੱਚੋਂ ਇੱਕ ਪੁਰੀ. ਹਰਿਦ੍ਵਾਰ ਤੋਂ ਕਨਖਲ ਤੀਕ ਦੀ ਆਬਾਦੀ. "ਮਥੁਰਾ ਮਾਇਆ ਅਜੁੱਧਿਆ." (ਭਾਗੁ ਕ)...
ਵਿ- ਚੋਰੀ ਲਈ ਅਟਨ (ਫਿਰਨ) ਵਾਲਾ- ਵਾਲੀ. ਚੁਰਾਉਣ ਵਾਲਾ (ਵਾਲੀ). "ਕਬੀਰ ਮਾਇਆ ਚੋਰਟੀ." (ਸਃ)...
ਲੁੱਟਕੇ. ਖੋਹਕੇ. "ਪਾਚਉ ਮੁਸਿ, ਮੁਸਲਾ ਬਿਛਾਵੈ." (ਆਸਾ ਕਬੀਰ) "ਮਾਇਆ ਚੋਰਟੀ ਮੁਸਿ ਮੁਸਿ ਲਾਵੈ ਹਾਟਿ." (ਸ. ਕਬੀਰ) ੨. ਤੜਫਕੇ. "ਮੁਸਿ ਮੁਸਿ ਰੋਵੈ ਕਬੀਰ ਕੀ ਮਾਈ." (ਗੂਜ ਕਬੀਰ)¹ ੩. ਜਿਬਹ ਕਰਕੇ. "ਮੁਸਿ ਮੁਸਿ ਮਨੂਆ ਸਹਜ ਸਮਾਨਾ." (ਭੈਰ ਕਬੀਰ) ਦੇਖੋ, ਮੁਸ....
ਲਗਾਵੈ। ੨. ਲਿਆਵੈ. "ਮਾਇਆ ਚੋਰਟੀ ਮੁਸਿ ਮੁਸਿ ਲਾਵੈ ਹਾਟਿ." (ਸ. ਕਬੀਰ) ਹੱਟਾਂ ਲੁੱਟ ਲੁੱਟਕੇ ਲਿਆਉਂਦੀ ਹੈ....
ਸੰਗ੍ਯਾ- ਹੱਟੀ. ਦੁਕਾਨ। ੨. ਕ੍ਰਿ. ਵਿ- ਹਟਕੇ. ਮੁੜਕੇ. "ਮ੍ਰਿਗ ਪਕਰੇ ਘਰ ਆਣੇ ਹਾਟਿ." (ਭੈਰ ਮਃ ੫) ੩. ਹੱਟ (ਦੁਕਾਨ) ਤੇ. "ਤਿਸੁ ਜਨ ਕੇ ਹਮ ਹਾਟਿ ਬਿਹਾਝੇ." (ਮਲਾ ਮਃ ੪)...
ਭਾਰਤ ਦੇ ਪ੍ਰਸਿੱਧ ਭਗਤ ਕਬੀਰ ਜੀ, ਜਿਨ੍ਹਾਂ ਦਾ ਜਨਮ ਇੱਕ ਵਿਧਵਾ ਬ੍ਰਾਹਮਣੀ ਦੇ ਉਦਰ ਤੋਂ ਜੇਠ ਸੁਦੀ ੧੫. ਸੰਮਤ ੧੪੫੫ ਨੂੰ ਹੋਇਆ. ਇਨ੍ਹਾਂ ਦੀ ਮਾਤਾ ਨੇ ਬਨਾਰਸ ਕੋਲ ਲਹਿਰ- ਤਲਾਉ ਦੇ ਪਾਸ ਨਵੇਂ ਜਨਮੇ ਬਾਲਕ ਨੂੰ ਰੱਖ ਦਿੱਤਾ, ਜਿਸ ਨੂੰ ਅਲੀ (ਨੀਰੂ) ਜੁਲਾਹੇ ਨੇ ਕ੍ਰਿਪਾ ਕਰਕੇ ਘਰ ਲੈ ਆਂਦਾ, ਅਤੇ ਉਸ ਦੀ ਇਸਤ੍ਰੀ ਨੀਮਾ ਨੇ ਪੁਤ੍ਰ ਮੰਨਕੇ ਪਾਲਿਆ.#ਯੋਗ੍ਯ ਸਮੇਂ ਮੁਸਲਮਾਨੀ ਮਤ ਅਨੁਸਾਰ ਕਬੀਰ ਨਾਉਂ ਰੱਖਿਆ ਗਿਆ, ਅਤੇ ਇਸਲਾਮ ਦੀ ਸਿਖ੍ਯਾ ਦਿੱਤੀ ਗਈ, ਪਰ ਕਬੀਰ ਜੀ ਦਾ ਸ੍ਵਾਭਾਵਿਕ ਝੁਕਾਉ ਹਿੰਦੂਮਤ ਵੱਲ ਸੀ. ਯੁਵਾ ਅਵਸਥਾ ਹੋਣ ਪੁਰ ਆਪ ਦੀ ਸ਼ਾਦੀ ਲੋਈ ਨਾਲ ਹੋਈ ਜਿਸ ਤੋਂ ਕਮਾਲ ਪੁਤ੍ਰ ਉਪਜਿਆ.#ਕਬੀਰ ਜੀ ਨੇ ਰਾਮਾਨੰਦ ਜੀ ਤੋਂ ਰਾਮ ਨਾਮ ਦਾ ਉਪਦੇਸ਼ ਲੈ ਕੇ ਵੈਸਨਵ ਮਤ ਧਾਰਣ ਕੀਤਾ. ਕਾਸ਼ੀ ਵਿਦ੍ਵਾਨਾਂ ਦਾ ਅਸਥਾਨ ਹੋਣ ਕਰਕੇ ਕਬੀਰ ਜੀ ਨੂੰ ਮਤ ਮਤਾਂਤਰਾਂ ਦੇ ਨਿਯਮ ਜਾਣਨ ਅਤੇ ਚਰਚਾ ਕਰਨ ਦਾ ਚੰਗਾ ਮੌਕਾ ਮਿਲਿਆ ਅਤੇ ਤੀਖਣ ਬੁੱਧਿ ਹੋਣ ਕਰਕੇ ਏਹ ਖੰਡਨ ਮੰਡਨ ਵਿੱਚ ਵਡੇ ਨਿਪੁਣ ਹੋ ਗਏ. ਬਹੁਤ ਚਿਰ ਪੂਰਨ ਗ੍ਯਾਨੀਆਂ ਦੀ ਸੰਗਤਿ ਕਰਕੇ ਆਪ ਤਤ੍ਵਗ੍ਯਾਨੀ ਹੋਏ, ਅਤੇ ਆਪਣੀ ਸੰਗਤਿ ਤੋਂ ਅਨੇਕਾਂ ਨੂੰ ਲਾਭ ਪਹੁੰਚਾਇਆ.#ਸਿਕੰਦਰ ਲੋਦੀ ਸੰਮਤ ੧੫੪੭ ਵਿੱਚ ਜਦ ਬਨਾਰਸ ਆਇਆ, ਤਦ ਕਬੀਰ ਜੀ ਨੂੰ ਮਤਾਂਧ ਮੁਸਲਮਾਨਾਂ ਦੀ ਕ੍ਰਿਪਾ ਕਰਕੇ ਬਹੁਤ ਕਲੇਸ਼ ਪਹੁਚਿਆ, ਜਿਸ ਦਾ ਜਿਕਰ ਕਬੀਰ ਜੀ ਨੇ ਆਪਣੇ ਸ਼ਬਦ- "ਭੁਜਾ ਬਾਂਧਿ ਭਿਲਾ ਕਰਿ ਡਾਰਿਓ." (ਗੌਂਡ) ਵਿੱਚ ਕੀਤਾ ਹੈ. ਪਰ ਅੰਤ ਨੂੰ ਇਨ੍ਹਾਂ ਦੀ ਬਜ਼ੁਰਗੀ ਦਾ ਅਸਰ ਬਾਦਸ਼ਾਹ ਦੇ ਚਿੱਤ ਉੱਪਰ ਹੋਇਆ।#ਕਬੀਰ ਜੀ ਆਪਣਾ ਏਹ ਬਚਨ ਸਿੱਧ ਕਰਨ ਲਈ ਕਿ- ਕਾਸ਼ੀ ਮਰਨ ਤੋਂ ਮੁਕਤਿ ਅਤੇ ਮਗਹਰ ਮਰਨ ਤੋਂ ਅਪਗਤਿ ਨਹੀਂ ਹੁੰਦੀ- ਦੇਹਾਂਤ ਤੋਂ ਕੁਛ ਕਾਲ ਪਹਿਲਾਂ ਮਗਹਰ (ਜੋ ਗੋਰਖਪੁਰ ਤੋਂ ਪੱਛਮ ਵਲ ੧੫. ਮੀਲ ਪੁਰ ਹੈ) ਜਾ ਰਹੇ, ਅਤੇ ਸੰਮਤ ੧੫੭੫ ਵਿੱਚ ਵਿਨਸ਼੍ਵਰ ਸੰਸਾਰ ਤੋਂ ਅੰਤਰਧਾਨ ਹੋਏ.#ਕਾਸ਼ੀ ਵਿੱਚ ਕਬੀਰ ਜੀ ਦਾ ਅਸਥਾਨ "ਕਬੀਰ ਚੌਰਾ" ਨਾਉਂ ਤੋਂ ਪ੍ਰਸਿੱਧ ਹੈ, ਅਤੇ ਲਹਿਰ ਤਲਾਉ ਤੇ ਭੀ ਆਪ ਦਾ ਮੰਦਿਰ ਹੈ.#ਕਬੀਰ ਜੀ ਦੀ ਬਾਣੀ ਦਾ ਸੰਗ੍ਰਹ ਜੋ ਧਰਮ ਦਾਸ ਅਤੇ ਸੂਰਤ ਗੋਪਾਲ ਆਦਿ ਚੇਲਿਆਂ ਨੇ ਕੀਤਾ ਹੈ, ਉਸ ਦਾ ਨਾਉਂ "ਕਬੀਰਬੀਜਕ" ਹੈ. ਰਿਆਸਤ ਰੀਵਾ ਵਿੱਚ ਕਬੀਰਬੀਜਕ ਧਰਮ ਦਾਸ ਦਾ ਲਿਖਿਆ ਹੋਇਆ ਸੰਮਤ ੧੫੨੧ ਦਾ ਦੱਸਿਆ ਜਾਂਦਾ ਹੈ.#ਆਪ ਦੀ ਬਾਣੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਭੀ ਦੇਖੀ ਜਾਂਦੀ ਹੈ. "ਕਹਤ ਕਬੀਰ ਛੋਡਿ ਬਿਖਿਆਰਸੁ." (ਸ੍ਰੀ) ਦੇਖੋ, ਗ੍ਰੰਥ ਸਾਹਿਬ ਸ਼ਬਦ। ੨. ਅ਼. [کبیر] ਕਬੀਰ. ਵਿ- ਵਡਾ. ਬਜ਼ੁਰਗ. "ਹਕਾ ਕਬੀਰ ਕਰੀਮ ਤੂੰ." (ਤਿਲੰ ਮਃ ੧) ੩. ਸੰਗ੍ਯਾ- ਕਰਤਾਰ. ਵਾਹਿਗੁਰੂ, ਜੋ ਸਭ ਤੋਂ ਵਡਾ ਹੈ....
ਸੰਗ੍ਯਾ- ਖੋਹਣ ਦੀ ਕ੍ਰਿਯਾ. ਖਸੋਟਣ ਦਾ ਭਾਵ. ਲੂਟ। ੨. ਲੁੱਟਿਆ ਹੋਇਆ ਮਾਲ. ਦੇਖੋ, ਲੁੱਟ ਦਾ ਮਾਲ....