lāhaलाह
ਸੰਗ੍ਯਾ- ਲਾਭ. "ਲਾਹੇ ਕਾਰਣਿ ਆਇਆ ਜਗਿ." (ਓਅੰਕਾਰ) ੨. ਲਾਹਣਾ ਕ੍ਰਿਯਾ ਦਾ ਅਮਰ. ਦੇਖੋ, ਲਾਹਣੁ। ੩. ਅ਼. [لاہ] ਪਾਰਬ੍ਰਹਮ. ਕਰਤਾਰ.
संग्या- लाभ. "लाहे कारणि आइआ जगि." (ओअंकार) २. लाहणा क्रिया दा अमर. देखो, लाहणु। ३. अ़. [لاہ] पारब्रहम. करतार.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਫਾਇਦਾ. ਨਫ਼ਾ. ਦੇਖੋ, ਲਭ ਧਾ. "ਲਾਭ ਮਿਲੈ, ਤ਼ੋਟਾ ਹਿਰੈ." (ਗਉ ਥਿਤੀ ਮਃ ੫) ੨. ਬਿਆਜ. ਸੂਦ। ੩. ਇਲਮ. ਗਿਆਨ....
ਕਾਰਣ (ਸਬਬ) ਨਾਲ. ਵਾਸਤੇ. ਲਈ. ਦੇਖੋ, ਕਾਰਣ....
ਵਿ- ਆਗਤ. ਆਇਆ ਹੋਇਆ। ੨. ਜੰਮਿਆ. ਪੈਦਾ ਹੋਇਆ। ੩. ਸੰਗ੍ਯਾ- ਜਨਮ. "ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ." (ਵਡ ਅਲਾਹਣੀ ਮਃ ੧)...
ਜਗਤ ਮੇਂ. ਸੰਸਾਰ ਵਿੱਚ. "ਜਗਿ ਸੁਕ੍ਰਿਤ ਕੀਰਤਿ ਨਾਮ ਹੈ." (ਬਿਲਾ ਛੰਤ ਮਃ ੪) ੨. ਯੱਗਾਂ ਕਰਕੇ. ਯਗ੍ਯ ਦ੍ਵਾਰਾ। ੩. ਜਗਤ ਦੇ "ਲਥਿਅੜੇ ਜਗਿ ਤਾਪਾ ਰਾਮ." (ਵਡ ਛੰਤ ਮਃ ੪) ੪. ਸੰ. जज्ञि ਜਗਿ੍ਯ. ਗ੍ਯਾਤਾ. ਪੰਡਿਤ. "ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ." (ਵਾਰ ਸੋਰ ਮਃ ੩)...
ਸੰ. ओम्. ਇਸ ਸ਼ਬਦ ਦਾ ਮੂਲ ਅਵ (श्रव्) ਧਾਤੁ ਹੈ, ਜਿਸ ਦਾ ਅਰਥ ਹੈ ਰਖ੍ਯਾ (ਰਕ੍ਸ਼ਾ) ਕਰਨਾ, ਬਚਾਉਣਾ, ਤ੍ਰਿਪਤ ਹੋਣਾ, ਫੈਲਨਾ ਆਦਿ। 'ਓਅੰ' ਸ਼ਬਦ ਸਭ ਦੀ ਰਖ੍ਯਾ ਕਰਨ ਵਾਲੇ ਕਰਤਾਰ ਦਾ ਬੋਧਕ ਹੈ. "ਓਅੰ ਸਾਧ ਸਤਿਗੁਰ ਨਮਸਕਾਰੰ." (ਬਾਵਨ) "ਓਅੰ ਪ੍ਰਿਯ ਪ੍ਰੀਤਿ ਚੀਤਿ." (ਸਾਰ ਮਃ ੫) ਇਸ ਦੇ ਪਰ੍ਯਾਂਯ ਸ਼ਬਦ- "ਪ੍ਰਣਵ" ਅਤੇ "ਉਦਗੀਥ" ਭੀ ਹਨ.#ਓਅੰਕਾਰ ਸ਼ਬਦ ਦਾ ਅਰਥ ਹੈ- ਓਅੰ ਧੁਨਿ (ਓਅੰ ਦਾ ਉੱਚਾਰਣ)#"ਪ੍ਰਿਥਮ ਕਾਲ ਜਬ ਕਰਾ ਪਸਾਰਾ। ਓਅੰਕਾਰ ਤੇ ਸ੍ਰਿਸ੍ਟਿ ਉਪਾਰਾ." (ਵਿਚਿਤ੍ਰ)#ਕਈ ਥਾਈਂ "ਓਅੰਕਾਰ" ਸ਼ਬਦ ਕਰਤਾਰ ਦਾ ਬੋਧਕ ਭੀ ਦੇਖੀਦਾ ਹੈ. "ਓਅੰਕਾਰ ਏਕੋ ਰਵਿ ਰਹਿਆ." (ਕਾਨ ਮਃ ੪) "ਓਅੰਕਾਰ ਅਕਾਰ ਕਰਿ ਪਵਣ ਪਾਣੀ ਬੈਸੰਤਰ ਸਾਜੇ." (ਭਾਗੁ)#ਸੰਸਕ੍ਰਿਤ ਦੇ ਵਿਦਵਾਨਾਂ ਨੇ ੳ ਅ ਮ ਤਿੰਨ ਅੱਖਰਾਂ ਨੂੰ ਬ੍ਰਹਮਾ ਵਿਸਨੂ ਸ਼ਿਵ ਮੰਨਕੇ ਓਅੰ ਨੂੰ ਤਿੰਨ ਦੇਵ ਰੂਪ ਕਲਪਿਆ ਹੈ, ਪਰ ਗੁਰੁਮਤ ਵਿੱਚ ਓਅੰ ਦੇ ਮੁੱਢ ਏਕਾ ਅੰਗ ਲਿਖਕੇ ਸਿੱਧ ਕੀਤਾ ਹੈ ਕਿ ਕਰਤਾਰ ਇੱਕ ਹੈ. "ਏਕਾ ਏਕੰਕਾਰ ਲਿਖਿ ਵੇਖਾਲਿਆ। ਊੜਾ ਓਅੰਕਾਰ ਪਾਸਿ ਬਹਾਲਿਆ." (ਭਾਗੁ)#੨. ਮੱਧ ਭਾਰਤ ਦੇ ਜਿਲੇ ਨੀਮਾੜ ਵਿੱਚ ਨਰਮਦਾ ਨਦੀ ਦੇ ਮਾਂਧਾਤਾ ਟਾਪੂ (ਦ੍ਵੀਪ) ਵਿੱਚ ਉਸ ਨਾਉਂ ਦਾ ਇੱਕ ਵੱਡਾ ਪ੍ਰਸਿੱਧ ਹਿੰਦੂ ਮੰਦਿਰ ਹੈ, ਸਤਿਗੁਰੂ ਨਾਨਕ ਦੇਵ ਜੀ ਨੇ ਇਸੇ ਥਾਂ 'ਦੱਖਣੀ ਓਅੰਕਾਰ' ਉੱਚਾਰਣ ਕੀਤਾ ਹੈ।¹ ੩. ਵ੍ਯ- ਹਾਂ। ੪. ਸਤ੍ਯ. ਯਥਾਰਥ. ਠੀਕ....
ਦੇਖੋ, ਲਾਹਣੁ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰ. ਸੰਗ੍ਯਾ- ਦੇਵਤਾ, ਜੋ ਮਰਣ ਵਾਲਾ ਨਹੀਂ. "ਅਮਰ ਸਿਮਰਕਰ ਜਾਂਹਿ ਸਮਰ ਜਯ ਪਾਵਹਿ ਅਰਿ ਹਰ." (ਗੁਪ੍ਰਸੂ) ੨. ਵਿ- ਮਰਣ ਰਹਿਤ. ਬਿਨਾ ਮੌਤ. "ਅੰਮ੍ਰਿਤ ਪੀਵੈ ਅਮਰੁ ਸੁ ਹੋਇ." (ਸੁਖਮਨੀ) "ਅਮਰ ਗਹੁ ਮਾਰਿਲੈ." (ਮਾਰੂ ਮਃ ੧) ਮਨ ਜੋ ਮਰਣ ਵਿੱਚ ਨਹੀਂ ਆਉਂਦਾ ਉਸ ਨੂੰ ਫੜਕੇ ਮਾਰਲੈ. ਭਾਵ ਅਜਿਤ ਮਨ ਨੂੰ ਵਸ਼ ਕਰਲੈ। ੩. ਅਚਲ. ਅਟਲ. ਅਮੇਟ. "ਤੇਰੀ ਅਮਰੁ ਰਜਾਇ." (ਆਸਾ ਛੰਤ ਮਃ ੫. ਬਿਰਹੜੇ) ੪. ਗੁਰੂ ਅਮਰਦਾਸ ਜੀ ਦਾ ਸੰਖੇਪ ਨਾਉਂ "ਸਚੁ ਸਚਾ ਸਤਿਗੁਰੁ ਅਮਰੁ ਹੈ." (ਵਾਰ ਗਉ ੧. ਮਃ ੪) "ਲਹਿਣਾ ਤੂ ਹੈ ਗੁਰੁ ਅਮਰੁ ਤੂ ਵੀਚਾਰਿਆ." (ਵਾਰ ਰਾਮ ੩) ਦੇਖੋ, ਅਮਰਦਾਸ ਸਤਿਗੁਰੂ। ੫. ਅ਼. ਸੰਗ੍ਯਾ- ਆਗ੍ਯਾ. ਹੁਕਮ. "ਅਮਰ ਹੀਣੰ ਜਥਾ ਰਾਜਨਹ." (ਸਹਸ ਮਃ ੫) "ਸਿਰ ਊਪਰਿ ਅਮਰੁ ਕਰਾਰਾ" (ਮਾਰੂ ਮਃ ੫) ੬. ਸਿੱਕਹ. ਰਾਜਮੁਦ੍ਰਾ. "ਅਮਰ ਚਲਾਵੈ ਚੰਮ ਦੇ." (ਭਾਗੁ) ੭. [عامر] ਆਮਿਰ. ਅਮਰ (ਹੁਕਮ) ਕਰਣ ਵਾਲਾ. ਹਾਕਿਮ. "ਅਮਰੁ ਵੇਪਰਵਾਹੁ ਹੈ." (ਵਾਰ ਸਾਰ ਮਃ ੩)...
ਦੇਖੋ, ਪਰਬ੍ਰਹਮ. "ਪਾਰਬ੍ਰਹਮ ਅਪਰੰਪਰ ਸੁਆਮੀ." (ਗਉ ਮਃ ੫)...
ਸੰ. कर्तृ ਕਿਰ੍ਤ੍ਰ. ਵਿ- ਕਰਨ ਵਾਲਾ. ਰਚਣ ਵਾਲਾ. "ਕਰਤਾ ਹੋਇ ਜਨਾਵੈ." (ਗਉ ਮਃ ੫) ੨. ਸੰਗ੍ਯਾ- ਵਾਹਗੁਰੂ. ਜਗਤ ਰਚਣ ਵਾਲਾ ਪਾਰਬ੍ਰਹਮ. "ਕਰਤਾਰੰ ਮਮ ਕਰਤਾਰੰ." (ਨਾਪ੍ਰ) ਕਰਤਾਰ ਮੇਰਾ ਕਰਤਾ ਹੈ....