lubhatuलुभतु
ਸੰਗ੍ਯਾ- ਲੁਬਧਕ. ਸ਼ਿਕਾਰੀ. "ਅਜਾਮਲੁ, ਪਿੰਗੁਲਾ, ਲੁਭਤੁ, ਕੁੰਚਰੁ, ਗਏ ਹਰਿ ਕੈ ਪਾਸ." (ਕੇਦਾ ਰਵਿਦਾਸ) ੨. ਵਿ- ਲੋਭੀ. ਲਾਲਚੀ.
संग्या- लुबधक. शिकारी. "अजामलु, पिंगुला, लुभतु, कुंचरु, गए हरि कै पास." (केदा रविदास) २. वि- लोभी. लालची.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਲੁਬ੍ਧਕ. ਸੰਗ੍ਯਾ- ਸ਼ਿਕਾਰੀ. ਵ੍ਯਾਧ....
ਵਿ- ਸ਼ਿਕਾਰ ਖੇਡਣ ਵਾਲਾ। ੨. ਖ਼ਾ. ਵਿਭਚਾਰੀ. ਪਰਇਸਤ੍ਰੀਗਾਮੀ....
ਸੰਗ੍ਯਾ- ਕਨੌਜ ਦੇਸ਼ ਦਾ ਇੱਕ ਦੁਰਾਚਾਰੀ ਬ੍ਰਾਹਮਣ, ਜਿਸ ਨੇ ਇੱਕ ਵੇਸ਼੍ਯਾ ਨਾਲ ਵਿਆਹ ਕੀਤਾ ਸੀ, ਜਿਸ ਦੇ ਉਦਰ ਤੋਂ ਦਸ਼ ਪੁਤ੍ਰ ਹੋਏ. ਭਗਤਮਾਲ ਅਤੇ ਭਾਗਵਤ ਵਿੱਚ ਕਥਾ ਹੈ ਕਿ ਛੋਟੇ ਪੁਤ੍ਰ ਦਾ ਨਾਉਂ ਨਾਰਾਯਣ ਹੋਣ ਕਰਕੇ ਅਜਾਮਿਲ ਨਾਰਾਯਣ ਦਾ ਭਗਤ ਹੋਕੇ ਮੁਕਤਿ ਦਾ ਅਧਿਕਾਰੀ ਬਣਿਆ.¹ "ਬਿਆਧ ਅਜਾਮਲੁ ਤਾਰੀਅਲੇ." (ਗਉ ਨਾਮਦਵੇ)...
ਦੇਖੋ, ਪਿੰਗਲਾ ੩. "ਸੁਖਮਨਾ ਇੜਾ ਪਿੰਗੁਲਾ ਬੂਝੈ." (ਸਿਧਗੋਸਟਿ) ੨. ਦੇਖੋ, ਪਿੰਗਲਾ ੬. "ਅਜਾਮਲ ਪਿੰਗੁਲਾ ਲੁਭਤ." (ਕੇਦਾ ਰਵਿਦਾਸ)...
ਸੰਗ੍ਯਾ- ਲੁਬਧਕ. ਸ਼ਿਕਾਰੀ. "ਅਜਾਮਲੁ, ਪਿੰਗੁਲਾ, ਲੁਭਤੁ, ਕੁੰਚਰੁ, ਗਏ ਹਰਿ ਕੈ ਪਾਸ." (ਕੇਦਾ ਰਵਿਦਾਸ) ੨. ਵਿ- ਲੋਭੀ. ਲਾਲਚੀ....
ਵਿ- ਹਰ਼ਿਤ (ਹਰਾ) ਦਾ ਸੰਖੇਪ. "ਦਾਵਾ ਅਗਨਿ ਰਹੇ ਹਰਿ ਬੂਟ." (ਰਾਮ ਅਃ ਮਃ ੫) ਹਰੇ ਬੂਟੇ।#੨. ਹਰਇੱਕ. ਹਰੇਕ. "ਹਰਿ ਭਾਵੈ ਹਰਿ ਨਿਸਤਾਰੇ." (ਗੂਜ ਮਃ ੪) ੩. ਕਿਰ. ਵਿ- ਹਰਕੇ. ਚੁਰਾਕੇ. "ਹਰਿ ਧਨ ਪਾਪ ਕਰੰਤ." (ਸਲੋਹ) ੪. ਸੰ. (हृ- इन) ਸੰਗ੍ਯਾ- ਵਿਸਨੁ. "ਦਸਿਕ ਅਸੁਰ ਹਰਿ ਘਾਏ." (ਹਜਾਰੇ ੧੦) ੫. ਕ੍ਰਿਸਨ ਜੀ ੬. ਪੌਂਡਕ ਵਾਸੁਦੇਵ. "ਆਇ ਭਿਰ੍ਯੋ ਹਰਿ ਹਰਿ ਸੋਂ."¹ (ਕ੍ਰਿਸਨਾਵ) ਕ੍ਰਿਸਨ ਜੀ ਨਾਲ ਪੌਂਡ੍ਰਕ ਵਾਸੁਦੇਵ ਆਕੇ ਲੜਿਆ। ੭. ਕਰਤਾਰ. ਪਰਮੇਸ਼੍ਵਰ. "ਬਿਨ ਹਰਿ ਨਾਮ ਨ ਬਾਚਨ ਪੈਹੈ." (ਹਜਾਰੇ ੧੦) "ਹਰਿ ਸਿੰਘਾਸਣੁ ਦੀਅਉ ਸਿਰਿ ਗੁਰੁ ਤਹ ਬੈਠਾਯਉ." (ਸਵੈਯੇ ਮਃ ੫. ਕੇ) ੮. ਚੰਦ੍ਰਮਾ. "ਹਰਿ ਸੋ ਮੁਖ ਹੈ." (ਚੰਡੀ ੧) ੯. ਸਿੰਹੁ. ਸ਼ੇਰ। ੧੦. "ਹਰਿ ੧੦. ਸੂਰਜ. "ਹਰਿ ਵੰਸ਼ ਵਿਖੇ ਅਵਤਾਰ ਭਏ." (ਗੁਪ੍ਰਸੂ) ੧੧. ਤੋਤਾ। ੧੨. ਸਰਪ। ੧੩. ਬਾਂਦਰ. ਵਾਨਰ. "ਹਤ ਰਾਵਣ ਕੋ ਲਿਯ ਸੰਗ ਚਮੂ ਹਰਿ." (ਗੁਪ੍ਰਸੂ) ੧੪. ਡੱਡੂ. ਮੇਂਡਕ। ੧੫. ਪੌਣ. ਹਵਾ। ੧੬. ਘੋੜਾ। ੧੭. ਯਮ। ੧੮. ਬ੍ਰਹਮਾ। ੧੯. ਇੰਦ੍ਰ। ੨੦. ਕਿਰਣ. ਰਸ਼ਿਮ੍। ੨੧. ਮੋਰ। ੨੨ ਕੋਕਿਲਾ। ੨੩ ਹੰਸ। ੨੪ ਅਗਨਿ। ੨੫ ਜਲ. ਦੇਖੋ, ਘਨਿ। ੨੬ ਪੀਲਾ ਰੰਗ। ੨੭ ਮਾਰਗ. ਰਸਤਾ। ੨੮ ਪਰਬਤ। ੨੯ ਹਾਥੀ। ੩੦ ਕਮਲ। ੩੧ ਰਾਜਾ। ੩੨ ਭੌਰਾ. ਭ੍ਰਮਰ। ੩੩ ਸੁਵਰਣ. ਸੋਨਾ. "ਸ੍ਰਿੰਗ ਧਰੇ ਹਰਿ ਧੇਨੁ ਹਜਾਰਾ." (ਕ੍ਰਿਸਨਾਵ) ੩੪ ਕਾਮਦੇਵ। ੩੫ ਮ੍ਰਿਗ. ਹਰਿਣ (ਹਰਨ) ੩੬ ਬਨ. ਜੰਗਲ. ਦੇਖੋ, ਦੌਂ। ੩੭ ਮੇਘ. ਬੱਦਲ. "ਘਨ ਸ੍ਯਾਮ ਬਿਰਾਜਤ ਹੈਂ ਹਰਿ, ਰਾਧਿਕਾ ਬਿੱਦੁਲਤਾ." (ਕ੍ਰਿਸਨਾਵ) ੩੮ ਆਕਾਸ਼। ੩੯ ਧਨੁਖ। ੪੦ ਬਾਣ. ਤੀਰ। ੪੧ ਖੜਗ. "ਕਰੱਧਰ ਕੈ ਹਰਿ" (ਚੰਡੀ ੧) ੪੨ ਸੰਖ "ਨਾਦ ਪ੍ਰਚੰਡ ਸੁਨ੍ਯੋ ਹਰਿ ਕਾ." (ਕ੍ਰਿਸਨਾਵ) ੪੩ ਚੰਦਨ. "ਹਿਰਡ ਪਲਾਸ ਸੰਗ ਹਰਿ ਬੁਹੀਆ." (ਬਿਲਾ ਅਃ ਮਃ ੪) ੪੪ ਹਰਿ ਚੰਦਨ, ਜੋ ਸੁਰਗ ਦਾ ਬਿਰਛ ਹੈ."ਪਾਰਜਾਤ ਹਰਿ ਹਰਿ ਰੁਖੁ." (ਟੋਡੀ ਮਃ ੫) ਪਾਰਿਜਾਤ ਅਤੇ ਹਰਿਚੰਦਨ ਬਿਰਛ ਹਰਿ (ਕਰਤਾਰ) ਹੈ.#ਉੱਪਰ ਲਿਖੇ ਹਰਿ ਸ਼ਬਦ ਦੇ ਬਹੁਤ ਉਦਾਹਰਣ#ਹੇਠ ਲਿਖੇ ਸਵੈਯੇ ਵਿੱਚ ਦੇਖੇ ਜਾਂਦੇ ਹਨ-#(ੳ) ਹਰਿ ਸੋ ਮੁਖ ਹੈ ਹਰਤੀ ਦੁਖ ਹੈ,#ਅਲਕੈਂ ਹਰਹਾਰ ਪ੍ਰਭਾ ਹਰਨੀ ਹੈ।#(ਅ) ਲੋਚਨ ਹੈਂ ਹਰਿ ਸੇ ਸਰਸੇ,#ਹਰਿ ਸੇ ਭਰੁਟੇ ਹਰਿ ਸੀ ਬਰਨੀ ਹੈ।#(ੲ) ਕੇਹਰਿ ਸੋ ਕਰਿਹਾਂ, ਚਲਬੋ ਹਰਿ,#ਪੈ ਹਰਿ ਕੀ ਹਰਨੀ ਤਰਨੀ ਹੈ।#(ਸ) ਹੈ ਕਰ ਮੇ ਹਰਿ ਪੈ ਹਰਿ ਸੋ,#ਹਰਿਰੂਪ ਕਿਯੇ ਹਰ ਕੀ ਧਰਨੀ ਹੈ.#(ਚੰਡੀ ੧)#(ਉ) ਚੰਦ ਜੇਹਾ ਮੁਖ ਹੈ, ਦੁੱਖ ਦੂਰ ਕਰਦੀ ਹੈ, ਜੁਲਫਾਂ ਸ਼ਿਵ ਦੇ ਹਾਰ (ਸੱਪ) ਦੀ ਸ਼ੋਭਾ ਚੁਰਾਉਂਦੀਆਂ ਹਨ.#(ਅ) ਨੇਤ੍ਰ ਕਮਲ ਤੋਂ ਵਧਕੇ ਕਮਾਣ ਜੇਹੀ ਭੌਹਾਂ, ਤੀਰ ਜੇਹੀ ਪਲਕਾਂ ਹਨ.#(ੲ) ਸ਼ੇਰ ਜੇਹਾ ਕਟਿਭਾਗ, ਹਾਥੀ ਜੇਹੀ ਚਾਲ, ਹਰਿ ਤਰੁਣੀ (ਕਾਮ ਦੀ ਇਸਤ੍ਰੀ- ਰਤਿ) ਦੀ ਸ਼ੋਭਾ ਦੂਰ ਕਰਨ ਵਾਲੀ ਹੈ.#(ਸ) ਹੱਥ ਵਿੱਚ ਖੜਗ ਹੈ, ਜੋ ਸੂਰਜ ਜੇਹਾ ਚਮਕੀਲਾ ਹੈ, ਮਨੋਹਰ ਰੂਪ ਧਾਰੇ ਹੋਏ ਸ਼ਿਵ ਦੀ ਅਰਧਾਂਗਿਨੀ ਹੈ....
ਸੰ. ਪਾਰ੍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ.#ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ....
ਸੂਰਜ ਦਾ ਸੇਵਕ. ਰਵਿ ਉਪਾਸਕ. ਸੌਰ। ੨. ਕਾਸ਼ੀ ਦਾ ਵਸਨੀਕ ਚਮਾਰ, ਜੋ ਰਾਮਾਨੰਦ ਦਾ ਚੇਲਾ ਸੀ. ਇਹ ਗਿਆਨ ਦੇ ਬਲ ਕਰਕੇ ਪਰਮਹੰਸ ਪਦਵੀ ਨੂੰ ਪ੍ਰਾਪਤ ਹੋਇਆ. ਰਵਿਦਾਸ ਕਬੀਰ ਦਾ ਸਮਕਾਲੀ ਸੀ. ਇਸ ਨੂੰ ਬਹੁਤ ਪੁਸ੍ਤਕਾਂ ਵਿੱਚ ਰੈਦਾਸ ਭੀ ਲਿਖਿਆ ਹੈ. ਰਵਿਦਾਸ ਦੀ ਬਾਣੀ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਦਰਜ ਹੈ. "ਕਹਿ ਰਵਿਦਾਸ ਖਲਾਸ ਚਮਾਰਾ." (ਗਉ) "ਰਵਿਦਾਸੁ ਜਪੈ ਰਾਮਨਾਮਾ." (ਸੋਰ)...
लोभिन्. ਵਿ- ਲਾਲਚੀ. "ਲੋਭੀ ਕਾ ਵੇਸਾਹੁ ਨ ਕੀਜੈ." (ਸਵਾ ਮਃ ੩)...
ਵਿ- ਲੋਭੀ. ਲਾਲਸਾ ਵਾਲਾ. "ਜਹਿ ਲਾਲਚਿ ਜਾਗਾਤੀ ਘਾਟ." (ਆਸਾ ਮਃ ੫)...