lūnaलूण
ਸੰ. ਲਵਣ. ਸੰਗ੍ਯਾ- ਨਮਕ. ਲੂਣ. "ਲੂਣ ਖਾਇ ਕਰਹਿ ਹਰਾਮਖੋਰੀ." (ਮਾਰੂ ਮਃ ੫) ੨. ਦੇਖੋ, ਲੂਨ ੨.
सं. लवण. संग्या- नमक. लूण. "लूण खाइ करहि हरामखोरी." (मारू मः ५) २. देखो, लून २.
ਸੰ. ਵਿ- ਸਲੂਣੇ ਰਸ ਵਾਲਾ. ਖਾਰਾ। ੨. ਸੁੰਦਰ. ਮਨੋਹਰ। ੩. ਸੰਗ੍ਯਾ- ਲੂਣ. ਨੂਣ. ਨਮਕ। ੪. ਸਿੰਧੁ ਦੇਸ਼। ੫. ਸਮੁੰਦਰ। ੬. ਸੁਮਾਲੀ ਦੀ ਪੁਤ੍ਰੀ ਕੁੰਭੀਨਸੀ ਦੇ ਉਦਰ ਤੋਂ ਮਧੁ ਦਾ ਪੁਤ੍ਰ ਇੱਕ ਦੈਤ (ਲਵਣਾਸੁਰ), ਜੋ ਮਥੁਰਾ ਦਾ ਰਾਜਾ ਸੀ. ਇਸ ਪਾਸ ਸ਼ਿਵ ਦਾ ਦਿੱਤਾ ਸ਼ੂਲ (ਨੇਜ਼ਾ) ਸੀ, ਜਿਸ ਕਰਕੇ ਕਿਸੇ ਤੋਂ ਜਿੱਤਿਆ ਨਹੀਂ ਜਾਂਦਾ ਸੀ. ਰਿਖੀਆਂ ਦੇ ਕਹਿਣ ਤੋਂ ਇਸ ਨੂੰ ਰਾਮਚੰਦ੍ਰ ਜੀ ਦੇ ਭਾਈ ਸ਼ਤ੍ਰੂਘਨ ਨੇ ਮਾਰਿਆ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਫ਼ਾ. [نمک] ਸੰਗ੍ਯਾ- ਲਵਣ. ਨੂਣ. ਲੂਣ....
ਸੰ. ਲਵਣ. ਸੰਗ੍ਯਾ- ਨਮਕ. ਲੂਣ. "ਲੂਣ ਖਾਇ ਕਰਹਿ ਹਰਾਮਖੋਰੀ." (ਮਾਰੂ ਮਃ ੫) ੨. ਦੇਖੋ, ਲੂਨ ੨....
ਖਾਂਦਾ ਹੈ. "ਭੋਗੀ ਹੋਵੈ ਖਾਇ." (ਸੂਹੀ ਮਃ ੧) ੨. ਸਹਾਰਦਾ ਹੈ. "ਮੁਹੇ ਮੁਹਿ ਪਾਣਾ ਖਾਇ." (ਵਾਰ ਆਸਾ) ੩. ਕ੍ਰਿ. ਵਿ- ਖਵਾਇ. ਖੁਲਾਕੇ. "ਮਾਤਾ ਪ੍ਰੀਤਿ ਕਰੇ ਪੁਤੁ ਖਾਇ." (ਗਉ ਮਃ ੪) ੪. ਖਾਕੇ. "ਖਾਇ ਖਾਇ ਕਰੈ ਬਦਫੈਲੀ." (ਮਾਝ ਮਃ ੫)...
ਫ਼ਾ. [حرامخوری] ਹ਼ਰਾਮਖ਼ੋਰੀ. ਹਰਾਮ ਖਾਣ ਦੀ ਕ੍ਰਿਯਾ। ੨. ਭਾਵ- ਨਮਕਹਰਾਮੀ. ਕ੍ਰਿਤਘਨਤਾ. "ਲੂਣ ਖਾਇ ਕਰਹਿ ਹਰਾਮਖੋਰੀ." (ਮਾਰੂ ਮਃ ੫)...
ਸੰਗ੍ਯਾ- ਮਾਰ. ਕਾਮ. ਅਨੰਗ. "ਸੁਰੂਪ ਸੁਭੈ ਸਮ ਮਾਰੂ." (ਗੁਪ੍ਰਸੂ) ੨. ਮਰੁਭੂਮਿ. ਰੇਗਿਸ੍ਤਾਨ. "ਮਾਰੂ ਮੀਹਿ ਨ ਤ੍ਰਿਪਤਿਆ." (ਮਃ ੧. ਵਾਰ ਮਾਝ) ੩. ਨਿਰਜਨ ਬਨ. ਸੁੰਨਾ ਜੰਗਲ. "ਮਾਰੂ ਮਾਰਣ ਜੋ ਗਏ." (ਮਃ ੩. ਵਾਰ ਮਾਰੂ ੧) ਜੋ ਜੰਗਲ ਵਿੱਚ ਮਨ ਮਾਰਣ ਗਏ। ੪. ਇੱਕ ਸਾੜਵ ਜਾਤਿ ਦਾ ਰਾਗ. ਇਸ ਵਿੱਚ ਪੰਚਮ ਵਰਜਿਤ ਹੈ. ਮਾਰੂ ਨੂੰ ਸੜਜ ਗਾਂਧਾਰ ਧੈਵਤ ਅਤੇ ਨਿਸਾਦ ਸ਼ੁੱਧ, ਰਿਸਭ ਕੋਮਲ ਅਤੇ ਮੱਧਮ ਤੀਵ੍ਰ ਲਗਦਾ ਹੈ. ਗਾਂਧਾਰ ਵਾਦੀ ਅਤੇ ਧੈਵਤ ਸੰਵਾਦੀ ਹੈ.¹ ਸ਼੍ਰੀ ਗੁਰੂ ਗ੍ਰੰਥਸਾਹਿਬ ਵਿੱਚ ਮਾਰੂ ਦਾ ਇਕੀਹਵਾਂ ਨੰਬਰ ਹੈ. ਇਹ ਰਾਗ ਯੁੱਧ ਅਤੇ ਚਲਾਣੇ ਸਮੇਂ ਖਾਸ ਕਰਕੇ, ਅਤੇ ਦਿਨ ਦੇ ਤੀਜੇ ਪਹਿਰ ਸਾਧਾਰਣ ਰੀਤਿ ਅਨੁਸਾਰ ਗਾਈਦਾ ਹੈ.#"ਆਗੇ ਚਲਤ ਸੁ ਮਾਰੂ ਗਾਵਤ ××× ਚੰਦਨ ਚਿਤਾ ਬਿਸਾਲ ਬਨਾਈ." (ਗੁਪ੍ਰਸੂ) ੫. ਜੰਗੀ ਨਗਾਰਾ. ਉੱਚੀ ਧੁਨੀ ਵਾਲਾ ਧੌਂਸਾ. "ਉੱਮਲ ਲੱਥੇ ਜੋਧੇ ਮਾਰੂ ਵੱਜਿਆ." (ਚੰਡੀ ੩) ੬. ਵਿ- ਮਾਰਣ ਵਾਲਾ. "ਮਾਰੂ ਰਿਪੂਨ ਕੋ, ਸੇਵਕ ਤਾਰਕ." (ਗੁਪ੍ਰਸੂ)...
ਦੇਖੋ, ਲੂਣ. "ਪਾਉ ਘੀਉ ਸੰਗਿ ਲੂਨਾ." (ਸੋਰ ਕਬੀਰ) ੨. ਸੰ. ਵਿ- ਕੱਟਿਆ ਹੋਇਆ. ਛਿੰਨ....