lēkhuलेखु
ਦੇਖੋ, ਲੇਖ. "ਲੇਖੁ ਨ ਮਿਟਈ, ਹੇ ਸਖੀ !" (ਓਅੰਕਾਰ) ੨. ਲਿਖਣਾ ਕ੍ਰਿਯਾ ਦਾ ਅਮਰ. ਲਿਖ. "ਪ੍ਰਭੁ ਅਬਿਨਾਸੀ ਮਨ ਮਹਿ ਲੇਖੁ." (ਗਉ ਮਃ ੫)
देखो, लेख. "लेखु न मिटई, हे सखी !" (ओअंकार) २. लिखणा क्रिया दा अमर. लिख. "प्रभु अबिनासी मन महि लेखु." (गउ मः ५)
ਸੰ. ਰੇਖਾ ਸੰਗ੍ਯਾ- ਲੀਕ। ੨. ਲਿਪਿ. ਲਿਖਿਤ. ਤਹਰੀਰ। ੩. ਮਜਮੂਨ। ੪. ਭਾਗ. ਨਸੀਬ। ੫. ਹਿਸਾਬ. ਗਿਣਤੀ. "ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਨ ਲੇਖੰ." (ਵਾਰ ਮਾਰੂ ੨. ਮਃ ੫)...
ਦੇਖੋ, ਲੇਖ. "ਲੇਖੁ ਨ ਮਿਟਈ, ਹੇ ਸਖੀ !" (ਓਅੰਕਾਰ) ੨. ਲਿਖਣਾ ਕ੍ਰਿਯਾ ਦਾ ਅਮਰ. ਲਿਖ. "ਪ੍ਰਭੁ ਅਬਿਨਾਸੀ ਮਨ ਮਹਿ ਲੇਖੁ." (ਗਉ ਮਃ ੫)...
ਸੰ. ਸਹੇਲੀ। ੨. ਅ਼. [سخی] ਸਖ਼ੀ. ਵਿ- ਉਦਾਰ. ਸ਼ਖ਼ਾਵਤ ਕਰਨ ਵਾਲਾ....
ਸੰ. ओम्. ਇਸ ਸ਼ਬਦ ਦਾ ਮੂਲ ਅਵ (श्रव्) ਧਾਤੁ ਹੈ, ਜਿਸ ਦਾ ਅਰਥ ਹੈ ਰਖ੍ਯਾ (ਰਕ੍ਸ਼ਾ) ਕਰਨਾ, ਬਚਾਉਣਾ, ਤ੍ਰਿਪਤ ਹੋਣਾ, ਫੈਲਨਾ ਆਦਿ। 'ਓਅੰ' ਸ਼ਬਦ ਸਭ ਦੀ ਰਖ੍ਯਾ ਕਰਨ ਵਾਲੇ ਕਰਤਾਰ ਦਾ ਬੋਧਕ ਹੈ. "ਓਅੰ ਸਾਧ ਸਤਿਗੁਰ ਨਮਸਕਾਰੰ." (ਬਾਵਨ) "ਓਅੰ ਪ੍ਰਿਯ ਪ੍ਰੀਤਿ ਚੀਤਿ." (ਸਾਰ ਮਃ ੫) ਇਸ ਦੇ ਪਰ੍ਯਾਂਯ ਸ਼ਬਦ- "ਪ੍ਰਣਵ" ਅਤੇ "ਉਦਗੀਥ" ਭੀ ਹਨ.#ਓਅੰਕਾਰ ਸ਼ਬਦ ਦਾ ਅਰਥ ਹੈ- ਓਅੰ ਧੁਨਿ (ਓਅੰ ਦਾ ਉੱਚਾਰਣ)#"ਪ੍ਰਿਥਮ ਕਾਲ ਜਬ ਕਰਾ ਪਸਾਰਾ। ਓਅੰਕਾਰ ਤੇ ਸ੍ਰਿਸ੍ਟਿ ਉਪਾਰਾ." (ਵਿਚਿਤ੍ਰ)#ਕਈ ਥਾਈਂ "ਓਅੰਕਾਰ" ਸ਼ਬਦ ਕਰਤਾਰ ਦਾ ਬੋਧਕ ਭੀ ਦੇਖੀਦਾ ਹੈ. "ਓਅੰਕਾਰ ਏਕੋ ਰਵਿ ਰਹਿਆ." (ਕਾਨ ਮਃ ੪) "ਓਅੰਕਾਰ ਅਕਾਰ ਕਰਿ ਪਵਣ ਪਾਣੀ ਬੈਸੰਤਰ ਸਾਜੇ." (ਭਾਗੁ)#ਸੰਸਕ੍ਰਿਤ ਦੇ ਵਿਦਵਾਨਾਂ ਨੇ ੳ ਅ ਮ ਤਿੰਨ ਅੱਖਰਾਂ ਨੂੰ ਬ੍ਰਹਮਾ ਵਿਸਨੂ ਸ਼ਿਵ ਮੰਨਕੇ ਓਅੰ ਨੂੰ ਤਿੰਨ ਦੇਵ ਰੂਪ ਕਲਪਿਆ ਹੈ, ਪਰ ਗੁਰੁਮਤ ਵਿੱਚ ਓਅੰ ਦੇ ਮੁੱਢ ਏਕਾ ਅੰਗ ਲਿਖਕੇ ਸਿੱਧ ਕੀਤਾ ਹੈ ਕਿ ਕਰਤਾਰ ਇੱਕ ਹੈ. "ਏਕਾ ਏਕੰਕਾਰ ਲਿਖਿ ਵੇਖਾਲਿਆ। ਊੜਾ ਓਅੰਕਾਰ ਪਾਸਿ ਬਹਾਲਿਆ." (ਭਾਗੁ)#੨. ਮੱਧ ਭਾਰਤ ਦੇ ਜਿਲੇ ਨੀਮਾੜ ਵਿੱਚ ਨਰਮਦਾ ਨਦੀ ਦੇ ਮਾਂਧਾਤਾ ਟਾਪੂ (ਦ੍ਵੀਪ) ਵਿੱਚ ਉਸ ਨਾਉਂ ਦਾ ਇੱਕ ਵੱਡਾ ਪ੍ਰਸਿੱਧ ਹਿੰਦੂ ਮੰਦਿਰ ਹੈ, ਸਤਿਗੁਰੂ ਨਾਨਕ ਦੇਵ ਜੀ ਨੇ ਇਸੇ ਥਾਂ 'ਦੱਖਣੀ ਓਅੰਕਾਰ' ਉੱਚਾਰਣ ਕੀਤਾ ਹੈ।¹ ੩. ਵ੍ਯ- ਹਾਂ। ੪. ਸਤ੍ਯ. ਯਥਾਰਥ. ਠੀਕ....
ਦੇਖੋ, ਲਿਖਣ....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰ. ਸੰਗ੍ਯਾ- ਦੇਵਤਾ, ਜੋ ਮਰਣ ਵਾਲਾ ਨਹੀਂ. "ਅਮਰ ਸਿਮਰਕਰ ਜਾਂਹਿ ਸਮਰ ਜਯ ਪਾਵਹਿ ਅਰਿ ਹਰ." (ਗੁਪ੍ਰਸੂ) ੨. ਵਿ- ਮਰਣ ਰਹਿਤ. ਬਿਨਾ ਮੌਤ. "ਅੰਮ੍ਰਿਤ ਪੀਵੈ ਅਮਰੁ ਸੁ ਹੋਇ." (ਸੁਖਮਨੀ) "ਅਮਰ ਗਹੁ ਮਾਰਿਲੈ." (ਮਾਰੂ ਮਃ ੧) ਮਨ ਜੋ ਮਰਣ ਵਿੱਚ ਨਹੀਂ ਆਉਂਦਾ ਉਸ ਨੂੰ ਫੜਕੇ ਮਾਰਲੈ. ਭਾਵ ਅਜਿਤ ਮਨ ਨੂੰ ਵਸ਼ ਕਰਲੈ। ੩. ਅਚਲ. ਅਟਲ. ਅਮੇਟ. "ਤੇਰੀ ਅਮਰੁ ਰਜਾਇ." (ਆਸਾ ਛੰਤ ਮਃ ੫. ਬਿਰਹੜੇ) ੪. ਗੁਰੂ ਅਮਰਦਾਸ ਜੀ ਦਾ ਸੰਖੇਪ ਨਾਉਂ "ਸਚੁ ਸਚਾ ਸਤਿਗੁਰੁ ਅਮਰੁ ਹੈ." (ਵਾਰ ਗਉ ੧. ਮਃ ੪) "ਲਹਿਣਾ ਤੂ ਹੈ ਗੁਰੁ ਅਮਰੁ ਤੂ ਵੀਚਾਰਿਆ." (ਵਾਰ ਰਾਮ ੩) ਦੇਖੋ, ਅਮਰਦਾਸ ਸਤਿਗੁਰੂ। ੫. ਅ਼. ਸੰਗ੍ਯਾ- ਆਗ੍ਯਾ. ਹੁਕਮ. "ਅਮਰ ਹੀਣੰ ਜਥਾ ਰਾਜਨਹ." (ਸਹਸ ਮਃ ੫) "ਸਿਰ ਊਪਰਿ ਅਮਰੁ ਕਰਾਰਾ" (ਮਾਰੂ ਮਃ ੫) ੬. ਸਿੱਕਹ. ਰਾਜਮੁਦ੍ਰਾ. "ਅਮਰ ਚਲਾਵੈ ਚੰਮ ਦੇ." (ਭਾਗੁ) ੭. [عامر] ਆਮਿਰ. ਅਮਰ (ਹੁਕਮ) ਕਰਣ ਵਾਲਾ. ਹਾਕਿਮ. "ਅਮਰੁ ਵੇਪਰਵਾਹੁ ਹੈ." (ਵਾਰ ਸਾਰ ਮਃ ੩)...
ਸੰ. लिख्. ਧਾ- ਜਾਣਾ, ਲਿਖਣਾ, ਲਕੀਰ ਖਿੱਚਣਾ, ਖੁਰਚਣਾ, ਉੱਕਰਨਾ....
ਪ੍ਰ- ਭੂ. ਸੰਗ੍ਯਾ- ਸ੍ਵਾਮੀ. ਮਾਲਿਕ. "ਪ੍ਰਭੁ ਅਪਨਾ ਸਦਾ ਧਿਆਇਆ." (ਸੋਰ ਮਃ ੫) ੨. ਕਰਤਾਰ। ੩. ਪਾਰਾ। ੪. ਪਤਿ. ਭਰਤਾ....
ਸੰ. अविनाशिन- ਅਵਿਨਾਸ਼ੀ. ਵਿ- ਵਿਨਾਸ਼ ਰਹਿ. ਜਿਸ ਦਾ ਕਦੇ ਨਾਸ਼ ਨਹੀਂ ਹੁੰਦਾ. ਅਖੈ (ਅਕ੍ਸ਼੍ਯ). "ਪਾਰਬ੍ਰਹਮ ਪੂਰਨ ਅਬਿਨਾਸ." (ਸਾਰ ਮਃ ੫) ੨. ਨਿਤ੍ਯ. ਸਦਾ ਇੱਕ ਰਸ ਰਹਿਣ ਵਾਲਾ. "ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ." (ਬਾਵਨ) ੩. ਦੇਖੋ, ਅਵਿਨਾਸੀ....
ਕ੍ਰਿ. ਵਿ- ਵਿੱਚ. ਅੰਦਰ. ਮੇਂ. "ਬ੍ਰਹਮ ਮਹਿ ਜਨੁ, ਜਨ ਮਹਿ ਪਾਰਬ੍ਰਹਮ." (ਸੁਖਮਨੀ) ੨. ਸੰ. ਸੰਗ੍ਯਾ- ਪ੍ਰਿਥਿਵੀ। ੩. ਵਿ- ਅਤ੍ਯਤ. ਅਤਿਸ਼ਯ, ਮੋਜ ਮਗਨ ਮਹਿ ਰਹਿਆ ਬਿਆਪੇ." (ਸੂਹੀ ਅਃ ਮਃ ੫) ੪. ਮੁਹਿ (ਮੁਖ) ਦੀ ਥਾਂ ਭੀ ਮਹਿ ਸ਼ਬਦ ਆਇਆ ਹੈ- "ਜਿਉ ਕੂਕਰ ਜੂਠਨ ਮਹਿ ਪਾਇ." (ਗਉ ਅਃ ਮਃ ੫)...