lobhiलोभि
ਲੋਭ ਕਰਕੇ. ਲੋਭ ਦਾ. "ਲੋਭਿ ਗ੍ਰਸਿਓ ਦਸਹੂ ਦਿਸ ਧਾਵਤ." (ਆਸਾ ਮਃ ੯)
लोभ करके. लोभ दा. "लोभि ग्रसिओ दसहू दिसधावत." (आसा मः ९)
ਸੰਗ੍ਯਾ- ਲਾਲਚ. ਦੂਸਰੇ ਦਾ ਪਦਾਰਥ ਲੈਣ ਦੀ ਇੱਛਾ. ਦੇਖੋ, ਲੁਭ ਧਾ. "ਲੋਭ ਲਹਰਿ ਸਭੁ ਸੁਆਨੁ ਹਲਕ ਹੈ." (ਨਟ ਅਃ ਮਃ ੪)...
ਵਿ- ਸਮਾਨ. ਤੁੱਲ. "ਮੈ ਸਤਿਗੁਰੂ ਨੂੰ ਪਰਮੇਸਰ ਕਰਕੇ ਜਾਣਦਾ ਹਾਂ"। ੨. ਕ੍ਰਿ. ਵਿ- ਦ੍ਵਾਰਾ. ਵਸੀਲੇ ਤੋਂ. "ਗੁਰੁ ਕਰਕੇ ਗ੍ਯਾਨ ਪ੍ਰਾਪਤ ਹੁੰਦਾ ਹੈ."...
ਲੋਭ ਕਰਕੇ. ਲੋਭ ਦਾ. "ਲੋਭਿ ਗ੍ਰਸਿਓ ਦਸਹੂ ਦਿਸ ਧਾਵਤ." (ਆਸਾ ਮਃ ੯)...
ਸੰ. दिश. ਧਾ- ਦਿਖਾਉਣਾ, ਹੁਕਮ ਦੇਣਾ, ਪ੍ਰਗਟ ਕਰਨਾ, ਉਪਦੇਸ਼ ਕਰਨਾ। ੨. ਸੰਗ੍ਯਾ- ਦਿਸ਼ਾ. ਓਰ. ਤਰਫ਼. ਸਿਮਤ....
ਦੌੜਦਾ ਹੋਇਆ. ਚਲਾਇਮਾਨ. "ਧਾਵਤ ਕੋ ਧਾਵਹਿ ਬਹੁ ਭਾਤੀ." (ਟੋਢੀ ਮਃ ੫) ੨. ਚੰਚਲ ਜੋ ਕ਼ਾਇਮ ਨਹੀਂ. ਭਾਵ- ਮਨ. "ਧਾਵਤੁ ਲੀਓ ਬਰਜਿ." (ਸਵੈਯੇ ਮਃ ੨. ਕੇ) ੩. ਸੰ. धावितृ. ਵਿ- ਦੌੜਨ ਵਾਲਾ। ੪. ਸੰਗ੍ਯਾ- ਹਰਕਾਰਾ। ੫. ਦੇਖੋ, ਧਾਵਿਤ....
ਸੰ. ਆਸ਼ਾ ਸੰਗ੍ਯਾ- ਪ੍ਰਾਪਤੀ ਦੀ ਇੱਛਾ ਉੱਮੇਦ. "ਆਸਾ ਕਰਤਾ ਜਗੁ ਮੁਆ." (ਵਾਰ ਗੂਜ ੧, ਮਃ ੩) ੨. ਦਿਸ਼ਾ. ਤ਼ਰਫ਼. "ਤੁਮ ਨਹਿ ਆਵੋ ਤਬ ਇਤ ਆਸਾ." (ਨਾਪ੍ਰ) "ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ." (ਕੇਦਾ ਮਃ ੫)#੩. ਸੰਪੂਰਣ ਜਾਤਿ ਦੀ ਇੱਕ ਦੇਸੀ (ਦੇਸ਼ੀਯ) ਰਾਗਿਨੀ, ਜੋ ਅਮ੍ਰਿਤ ਵੇਲੇ ਆਲਾਪੀ ਜਾਂਦੀ ਹੈ. ਸਤਿਗੁਰੂ ਅੰਗਦ ਦੇਵ ਨੇ ਗੁਰੂ ਨਾਨਕ ਮਹਾਰਾਜ ਦੇ ਸਨਮੁਖ ਅਮ੍ਰਿਤ ਵੇਲੇ ਦੇ ਦੀਵਨ ਵਿੱਚ ਆਸਾ ਦੀ ਵਾਰ ਗਾਉਣ ਦੀ ਰੀਤਿ ਚਲਾਈ. ਗੁਰੂ ਅਰਜਨ ਸਾਹਿਬ ਨੇ ਚੌਥੇ ਸਤਿਗੁਰੂ ਦੇ ੨੪ ਛੱਕਿਆਂ ਨੂੰ ੨੪ ਪਉੜੀਆਂ ਨਾਲ ਕੀਰਤਨ ਵਿੱਚ ਸ਼ਾਮਿਲ ਕੀਤਾ. ਹੁਣ ਗੁਰੁਦ੍ਵਾਰਿਆਂ ਵਿੱਚ ਆਸਾ ਦੀ ਵਾਰ ਦਾ ਨਿੱਤ ਕੀਰਤਨ ਹੁੰਦਾ ਹੈ. "ਗਾਂਇ ਰਬਾਬੀ ਆਸਾ ਵਾਰ." (ਗੁਪ੍ਰਸੂ)#ਗੁਰੁਮਤ ਅਨੁਸਰਾ ਸੋਦਰ ਦੀ ਚੌਕੀ ਵੇਲੇ (ਸੰਝ ਸਮੇ) ਭੀ ਆਸਾ ਦਾ ਗਾਉਣਾ ਵਿਧਾਨ ਹੈ. ਇਸ ਰਾਗਿਨੀ ਵਿੱਚ ਸਾਰੇ ਸ਼ੁੱਧ ਸੁਰ ਹਨ. ਵਾਦੀ ਰਿਸਭ, ਸੰਵਾਦੀ ਮੱਧਮ ਅਤੇ ਗ੍ਰਹਸੁਰ ਸੜਜ ਹੈ.¹ ਆਸਾ ਦੀ ਸਰਗਮ ਇਹ ਹੈ. ਆਰੋਹੀ- ਸ ਰ ਮ ਪ ਧ ਨ ਸ ਅਵਰੋਹੀ- ਰ ਸ ਨ ਧ ਪ ਮ ਗ ਰ ਸ ਕਈ ਗ੍ਰੰਥਾਂ ਨੇ ਧੈਵਤ ਨੂੰ ਵਾਦੀ ਸੁਰ ਮੰਨਿਆ ਹੈ, ਐਸੀ ਦਸ਼ਾ ਵਿੱਚ ਗਾਂਧਾਰ ਸੰਵਾਦੀ ਹੋ ਜਾਂਦਾ ਹੈ. ਇਸ ਦੀ ਆਰੋਹੀ ਤਾਨ ਵਿੱਚ ਗਾਂਧਾਰ ਨਹੀਂ ਲਾਉਣਾ ਚਾਹੀਏ, ਅਵਰੋਹੀ ਵਿੱਚ ਵਰਤਣਾ ਯੋਗ ਹੈ.²#ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਰਾਗਾਂ ਵਿੱਚ ਆਸਾ ਦਾ ਚੌਥਾ ਨੰਬਰ ਹੈ.³ ੪. ਮਤਲਬ. ਅਭਿਪ੍ਰਾਯ. ਦੋਖੇ, ਆਸ਼ਯ. "ਤਾਂ ਬਾਬੇ ਉਸ ਦਾ ਆਸਾ ਜਾਣਿ." (ਜਸਾ) ੫. ਅ਼. [عصا] ਅ਼ਸਾ. ਸੋਟਾ. ਛਟੀ. ਡੰਡਾ. "ਆਸਾ ਹੱਥ ਕਿਤਾਬ ਕੱਛ." (ਭਾਗੁ) "ਮਨਸਾ ਮਾਰਿ ਨਿਵਾਰਿਹੁ ਆਸਾ." (ਮਾਰੂ ਸੋਲਹੇ ਮਃ ੫) ਮਨ ਦੇ ਸੰਕਲਪਾਂ ਨੂੰ ਮਾਰ ਸਿੱਟਣਾ ਹੀ ਆਸਾ ਹੈ.⁴...