lobhuलोभु
ਦੇਖੋ, ਲੋਭ. "ਲੋਭੁ ਮੋਹੁ ਤੁਝ ਕੀਆ." (ਵਡ ਮਃ ੧) ੨. ਲੋਭ੍ਯ. ਲਾਲਚ ਦੇ ਲਾਇਕ ਪਦਾਰਥ. "ਲੋਭੁ ਸੁਨੈ ਮਨਿ ਸੁਖਕਰਿ ਮਾਨੈ." (ਦੇਵ ਮਃ ੫)
देखो, लोभ. "लोभु मोहु तुझ कीआ." (वड मः १) २. लोभ्य. लालच दे लाइक पदारथ. "लोभु सुनै मनि सुखकरि मानै." (देव मः ५)
ਸੰਗ੍ਯਾ- ਲਾਲਚ. ਦੂਸਰੇ ਦਾ ਪਦਾਰਥ ਲੈਣ ਦੀ ਇੱਛਾ. ਦੇਖੋ, ਲੁਭ ਧਾ. "ਲੋਭ ਲਹਰਿ ਸਭੁ ਸੁਆਨੁ ਹਲਕ ਹੈ." (ਨਟ ਅਃ ਮਃ ੪)...
ਦੇਖੋ, ਲੋਭ. "ਲੋਭੁ ਮੋਹੁ ਤੁਝ ਕੀਆ." (ਵਡ ਮਃ ੧) ੨. ਲੋਭ੍ਯ. ਲਾਲਚ ਦੇ ਲਾਇਕ ਪਦਾਰਥ. "ਲੋਭੁ ਸੁਨੈ ਮਨਿ ਸੁਖਕਰਿ ਮਾਨੈ." (ਦੇਵ ਮਃ ੫)...
ਦੇਖੋ, ਮੋਹ। ੨. ਸਨੇਹ. ਮੁਹੱਬਤ. "ਮੋਹੁ ਤੁਮ ਤਜਹੁ ਸਗਲ ਵੇਕਾਰ." (ਆਸਾ ਮਃ ੧) ੩. ਅਵਿਦ੍ਯਾ ਅਗ੍ਯਾਨ. "ਰਿਧਿ ਸਿਧਿ ਸਭੁ ਮੋਹੁ ਹੈ." (ਮਃ ੩. ਵਾਰ ਵਡ) ੪. ਬੇਹੋਸ਼ੀ. "ਤਿੰਨ ਕਉ ਮੋਹੁ ਭਯਾ ਮਨ ਮਦ ਕਾ." (ਸਵੈਯੇ ਮਃ ੪. ਕੇ) ਅਹੰਕਾਰਰੂਪ ਮਦਿਰਾ ਨਾਲ ਬੇਹੋਸ਼ੀ ਹੋਈ....
ਸਰਵ- ਤੁਭ੍ਯੰ. ਤੈਨੂੰ. ਤੁਝੇ. "ਤੁਝ ਸੇਵੀ ਤੁਝ ਤੇ ਪਤਿ ਹੋਇ." (ਗਉ ਅਃ ਮਃ ੩)...
ਕੀਤਾ ਹੈ. ਕਰਿਆ. "ਕੰਤ ਹਮਾਰੋ ਕੀਅਲੋ ਖਸਮਾਨਾ." (ਆਸਾ ਮਃ ੫) "ਕੀਆ ਖੇਲੁ ਬਡ ਮੇਲੁ ਤਮਾਸਾ." ( ਸਵੈਯੇ ਮਃ ੪. ਕੇ)...
ਸੰਗ੍ਯਾ- ਲੋਭ. ਲਾਲਸਾ. "ਲਾਲਚ ਝੂਠ ਬਿਕਾਰ ਮੋਹ." (ਬਾਵਨ)...
ਵਿ- ਲਾਉਣ ਵਾਲਾ. "ਗਲ ਸੇਤੀ ਲਾਇਕ." (ਵਾਰ ਮਾਰੂ ੨. ਮਃ ੫) ੨. ਦੇਖੋ, ਲਾਯਕ....
ਸੰ. ਪਦਾਰ੍ਥ. ਸੰਗ੍ਯਾ- ਪਦ ਦਾ ਅਰਥ. ਤੁਕ ਅਤੇ ਸ਼ਬਦ ਦਾ ਭਾਵ। ੨. ਕਿਸੇ ਦਰਸ਼ਨ (ਸ਼ਾਸਤ੍ਰ) ਦਾ ਮੰਨਿਆ ਹੋਇਆ ਵਿਸਯ, ਜੈਸੇ ਵੈਸ਼ੇਸਿਕ ਦਰਸ਼ਨ ਅਨੁਸਾਰ ਦ੍ਰਵ੍ਯ. ਗੁਣ, ਕਰਮ, ਸਾਮਾਨ੍ਯ, ਵਿਸ਼ੇਸ ਅਤੇ ਸਮਵਾਯ, ਇਹ ਛੀ ਪਦਾਰਥ ਹਨ. ਗੌਤਮ ਦੇ (ਨ੍ਯਾਯ) ਮਤ ਅਨੁਸਾਰ ਸੋਲਾਂ ਪਦਾਰਥ. ਦੇਖੋ, ਖਟਸ਼ਾਸਤ੍ਰ। ੩. ਪੁਰਾਣਾਂ ਅਨੁਸਾਰ ਧਰਮ, ਅਰਥ, ਕਾਮ ਅਤੇ ਮੋਕ੍ਸ਼੍। ੪. ਚੀਜ਼. ਵਸਤੁ। ੫. ਧਨ। ੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਇੱਕ ਪ੍ਰੇਮੀ ਸਿੱਖ....
ਸੰ. ਮਣਿ, ਰਤਨ. "ਮਨਿਜਟਿਤ ਭੂਸਨ ਕੋਟਿ ਹੇ." (ਸਲੋਹ) ੨. ਮਣਕਾ. ਮਾਲਾ ਦਾ ਦਾਣਾ। ੩. ਮਨੁੱਖ (ਮਨੁਸ਼੍ਯ) ਦੇ. "ਮਨਿ ਹਿਰਦੈ ਕ੍ਰੋਧ ਮਹਾਂ ਬਿਸ ਲੋਧੁ." (ਆਸਾ ਛੰਤ ਮਃ ੪) ੪. ਮਨ ਮੇਂ ਦਿਲ ਅੰਦਰ. "ਮਨਿ ਪਿਆਸ ਬਹੁਤੁ ਦਰਸਾਵੈ." (ਨਟ ਮਃ ੫) ੫. ਮਨ ਕਰਕੇ. "ਪਿਆਇ ਸੋ ਪ੍ਰਭੁ ਮਨਿ ਮੁਖੀ." (ਆਸਾ ਛੰਤ ਮਃ ੫) ੬. ਮਨ ਵਿੱਚੋਂ ਦਿਲੋਂ. "ਚੂਕਾ ਮਨਿ ਅਭਿਮਾਨੁ." (ਪ੍ਰਭਾ ਮਃ ੧) ੭. ਮਨ ਦੇ. "ਮਨਿ ਜੀਤੈ ਜਗੁ ਜੀਤੁ." (ਜਪੁ) ਮਨ ਦੇ ਜਿੱਤਣ ਤੋਂ। ੮. ਮਨ ਦੀ. "ਮਨਿ ਪੂਰਨ ਹੋਈ ਆਸਾ." (ਸੋਰ ਮਃ ੫) ੯. ਸੰਕਲਪ ਵ੍ਰਿੱਤਿ. ਦੇਖੋ, ਅੰਤਹਕਰਣ....
ਮਨ ਹੀ. ਦਿਲ ਹੀ. "ਮਾਨੈ ਹਾਟੁ ਮਾਨੈ ਪਾਟੁ, ਮਨੈ ਹੈ ਪਾਸਾਰੀ." (ਪ੍ਰਭਾ ਨਾਮਦੇਵ) ਮਨਹੀ ਦੁਕਾਨ ਮਨ ਹੀ ਪੱਤਨ (ਨਗਰ) ਮਨ ਹੀ ਪਨਸਾਰੀ (ਦੁਕਾਨਦਾਰ). ੨. ਮੰਨਦਾ ਹੈ. ਕ਼ਬੂਲ ਕਰਦਾ ਹੈ. "ਮਾਨੈ ਹੁਕਮੁ ਤਜੈ ਅਭਿਮਾਨੈ." (ਸੂਹੀ ਮਃ ੫) ੩. ਦੇਖੋ, ਮ੍ਹਾਨੈ....
ਸੰ. देव. ਧਾ- ਖੇਡਣਾ, ਕ੍ਰੀੜਾ ਕਰਨਾ। ੨. ਸੰਗ੍ਯਾ- ਦੇਵਤਾ. ਸੁਰ. "ਨਾਮ ਧਿਆਵਹਿ ਦੇਵ ਤੇਤੀਸ." (ਸਵੈਯੇ ਮਃ ੩. ਕੇ) ਦੇਖੋ, ਲੈਟਿਨ Deus। ੩. ਗੁਰੂ. "ਦੇਵ, ਕਰਹੁ ਦਇਆ ਮੋਹਿ ਮਾਰਗਿ ਲਾਵਹੁ." (ਆਸਾ ਕਬੀਰ) ੪. ਰਾਜਾ। ੫. ਮੇਘ. ਬੱਦਲ। ੬. ਪੂਜ੍ਯ ਦੇਵਤਾ ਦੀ ਮੂਰਤਿ. "ਬਾਹਰਿ ਦੇਵ ਪਖਾਲੀਐ ਜੇ ਮਨ ਧੋਵੈ ਕੋਇ." (ਗੂਜ ਮਃ ੧) ੭. ਪਾਰਬ੍ਰਹਮ. ਕਰਤਾਰ। ੮. ਪਾਰਸੀਆਂ ਦੇ ਪਰਮ ਗ੍ਰੰਥ ਜ਼ੰਦ ਵਿੱਚ ਦੇਵ ਦਾ ਅਰਥ ਅਸੁਰ ਹੈ। ੯. ਦੇਖੋ, ਦੇਉ ੩. ਅਤੇ ੪....