lorhanāलोड़ना
ਕ੍ਰਿ- ਚਾਹੁਣਾ. ਇਛਾ ਕਰਨਾ. "ਕੀਤਾ ਲੋੜ ਸੁ ਹੋਇ." (ਸ੍ਰੀ ਮਃ ੫) ੨. ਖੋਜਣਾ. ਟੋਲਣਾ. "ਐਸਾ ਸਤਿਗੁਰੁ ਲੋੜਿ ਲਹੁ." (ਸ੍ਰੀ ਮਃ ੩)
क्रि- चाहुणा. इछा करना. "कीता लोड़ सु होइ." (स्री मः ५) २. खोजणा. टोलणा. "ऐसा सतिगुरु लोड़ि लहु." (स्री मः ३)
ਸੰ. इच्छा. ਇੱਛਾ. ਸੰਗ੍ਯਾ- ਚਾਹ. ਲੋੜ. ਖ਼੍ਵਾਹਿਸ਼. ਕਾਮਨਾ। ੨. ਅਪ੍ਰਾਪਤ ਵਸਤੁ ਦੀ ਅਭਿਲਾਖਾ....
ਕ੍ਰਿ- ਕਰਣਾ. ਕਿਸੇ ਕਰਮ ਦਾ ਅ਼ਮਲ ਵਿੱਚ ਲਿਆਉਣਾ। ੨. ਸੰਗ੍ਯਾ- ਖੱਟੇ ਦਾ ਬੂਟਾ। ੩. ਖੱਟੇ ਦੇ ਫੁੱਲ. "ਕਹਿਨਾ ਕਹਿਨਾ ਫੁਲ ਹੈਨ ਸੁਗੰਧਿ ਗੁਰੂ ਕਰਨਾ ਕਰਨਾ ਕਰਨਾ." (ਗੁਪ੍ਰਸੂ) ਮੂੰਹ ਦੀ ਕਹਿਣੀ ਕਾਹਣੇ ਬਰਾਬਰ ਹੈ, ਜਿਸ ਵਿੱਚ ਸੁਗੰਧਿ ਨਹੀਂ, ਗੁਰੂ ਦੀ ਕਰਣੀ ਕਰਨੇ ਦੀ ਤਰਾਂ ਸੁਗੰਧਿ ਕਰਨ ਵਾਲੀ ਹੈ। ੪. ਦੇਖੋ, ਕਰਣਾ ਅਤੇ ਕਰੁਣਾ। ੫. ਦੇਖੋ, ਕਰਨਾਇ....
ਕਰਿਆ. ਕ੍ਰਿਤ. "ਕੀਤਾ ਪਾਈਐ ਆਪਣਾ." (ਵਾਰ ਆਸਾ) ੨. ਰਚਿਆ ਹੋਇਆ. "ਕੀਤਾ ਕਹਾ ਕਰੈ ਮਨਿ ਮਾਨ?" (ਸ੍ਰੀ ਮਃ ੧) "ਕੀਤੇ ਕਉ ਮੇਰੈ ਸੰਮਾਨੈ, ਕਰਣਹਾਰੁ ਤ੍ਰਿਣੁ ਜਾਨੈ." (ਸੋਰ ਮਃ ੫) ੩. ਕਰਣਾ. "ਕੀਤਾ ਲੋੜੀਐ ਕੰਮ ਸੁ ਹਰਿ ਪਹਿ ਆਖੀਐ." (ਵਾਰ ਸ੍ਰੀ ਮਃ ੪)...
ਸੰਗ੍ਯਾ- ਇੱਛਾ. ਚਾਹ। ੨. ਜਰੂਰਤ. ਆਵਸ਼੍ਯਕਤਾ....
ਹੋਵੇ. ਭਵਤੁ। ੨. ਹੋਵੇਗਾ. "ਨਾ ਕੋ ਹੋਆ ਨਾ ਕੋ ਹੋਇ." (ਸੋਦਰੁ) ੩. ਕ੍ਰਿ. ਵਿ- ਹੋਕੇ. "ਹੋਇ ਆਮਰੋ ਗ੍ਰਿਹ ਮਹਿ ਬੈਠਾ." (ਸੋਰ ਮਃ ੫)...
ਸੰ. ਸ਼੍ਰੀ. ਸੰਗ੍ਯਾ- ਲੱਛਮੀ। ੨. ਸ਼ੋਭਾ. "ਸ੍ਰੀ ਸਤਿਗੁਰ ਸੁ ਪ੍ਰਸੰਨ." (ਸਵੈਯੇ ਮਃ ੪. ਕੇ) ੩. ਸੰਪਦਾ. ਵਿਭੂਤਿ। ੪. ਛੀ ਰਾਗਾਂ ਵਿੱਚੋਂ ਪਹਿਲਾ ਰਾਗ. ਦੇਖੋ, ਸਿਰੀ ਰਾਗ. ੫. ਵੈਸਨਵਾਂ ਦਾ ਇੱਕ ਫਿਰਕਾ, ਜਿਸ ਵਿੱਚ ਲੱਛਮੀ ਦੀ ਪੂਜਾ ਮੁੱਖ ਹੈ. ਇਸ ਮਤ ਦੇ ਲੋਕ ਲਾਲ ਰੰਗ ਦਾ ਤਿਲਕ ਮੱਥੇ ਕਰਦੇ ਹਨ. ਇਸ ਸੰਪ੍ਰਦਾਯ ਦਾ ਪ੍ਰਚਾਰਕ ਰਾਮਾਨੁਜ ਸ੍ਵਾਮੀ ਹੋਇਆ ਹੈ. ਦੇਖੋ, ਰਾਮਾਨੁਜ। ੬. ਇੱਕ ਛੰਦ. ਦੇਖੋ, ਏਕ ਅਛਰੀ ਦਾ ਰੂਪ ੧.। ੭. ਸਰਸ੍ਵਤੀ। ੮. ਕੀਰਤਿ। ੯. ਆਦਰ ਬੋਧਕ ਸ਼ਬਦ, ਜੋ ਬੋਲਣ ਅਤੇ ਲਿਖਣ ਵਿਚ ਵਰਤਿਆ ਜਾਂਦਾ ਹੈ. ਧਰਮ ਦੇ ਆਚਾਰਯ ਅਤੇ ਮਹਾਰਾਜੇ ਲਈ ੧੦੮ ਵਾਰ, ਮਾਤਾ ਪਿਤਾ ਵਿਦ੍ਯਾ- ਗੁਰੂ ਲਈ ੬. ਵਾਰ, ਆਪਣੇ ਮਾਲਿਕ ਵਾਸਤੇ ੫. ਵਾਰ, ਵੈਰੀ ਨੂੰ ੪. ਵਾਰ, ਮਿਤ੍ਰ ਨੂੰ ੩. ਵਾਰ, ਨੌਕਰ ਨੂੰ ੨. ਵਾਰ, ਪੁਤ੍ਰ ਤਥਾ ਇਸਤ੍ਰੀ ਨੂੰ ੧. ਵਾਰ ਸ਼੍ਰੀ ਸ਼ਬਦ ਵਰਤਣਾ ਚਾਹੀਏ। ੧੦. ਵਿ- ਸੁੰਦਰ। ੧੧. ਯੋਗ੍ਯ. ਲਾਇਕ। ੧੨. ਸ਼੍ਰੇਸ੍ਠ. ਉੱਤਮ....
ਕ੍ਰਿ- ਢੂੰਡਣਾ. ਤਲਾਸ਼ ਕਰਨਾ. ਟੋਲਣਾ. ਭਾਲਣਾ. "ਜੋ ਖੋਜੈ ਸੋ ਪਾਵੈ." (ਧਨਾ ਪੀਪਾ) "ਖੋਜਤ ਹਾਰੇ ਦੇਵ." (ਰਾਮ ਮਃ ੫)...
ਕ੍ਰਿ- ਢੂੰਡਣਾ. ਖੋਜਣਾ. ਭਾਲਣਾ. "ਬਾਹਰ ਟੋਲੈ ਸੋ ਭਰਮ ਭੁਲਾਹੀ." (ਮਾਝ ਮਃ ੫)...
ਕ੍ਰਿ. ਵਿ- ਅਜੇਹਾ. ਇਸ ਪ੍ਰਕਾਰ ਦਾ. "ਐਸਾ ਸਤਿਗੁਰ ਜੇ ਮਿਲੈ." (ਸ੍ਰੀ ਅਃ ਮਃ ੧)...
ਦੇਖੋ, ਸਤਗੁਰ. "ਜਿਸੁ ਮਿਲਿਐ ਮਨਿ ਹੋਇ ਅਨੰਦ ਸੋ ਸਤਿਗੁਰੁ ਕਹੀਐ." (ਗਉ ਮਃ ੪) "ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ." (ਸ੍ਰੀ ਮਃ ੧, ਜੋਗੀਅੰਦਰਿ)...
ਕ੍ਰਿ. ਵਿ- ਲੋੜਕੇ. ਚਾਹਕੇ। ੨. ਲੱਭਕੇ. ਖੋਜਕੇ. ਦੇਖੋ, ਲੋੜਨਾ....
ਦੇਖੋ, ਲਹ ੨। ੨. ਛੋਟਾ. ਦੇਖੋ, ਲਘੁ. "ਦੀਰਘ ਗਾਤ ਤਿਹਾਰੋ, ਸੁ ਬਾਨਨ ਸੋਂ ਕਰਹੋਂ ਲਹੁ ਤੇਤੋ." (ਕ੍ਰਿਸਨਾਵ)...