varanaवरन
ਦੇਖੋ, ਵਰਣ। ੨. ਰੰਗ (ਵਰ੍ਣ). "ਵਰਨ ਚਿਹਨ ਨ ਜਾਇ ਲਖਿਆ." (ਵਡ ਛੰਤ ਮਃ ੫) ੩. ਜਾਤਿਭੇਦ. "ਚਾਰੇ ਵਰਨ ਆਖੈ ਸਭੁਕੋਈ." (ਭੈਰ ਮਃ ੩)
देखो, वरण। २. रंग (वर्ण). "वरन चिहन न जाइ लखिआ." (वड छंत मः ५) ३. जातिभेद. "चारे वरन आखै सभुकोई." (भैर मः ३)
ਸੰ. ਸੰਗ੍ਯਾ- ਲਪੇਟਣਾ. ਵੇਸ੍ਟਨ. (ਦੇਖੋ, ਵ੍ਰਿ ਧਾ). ੨. ਕੋਟ. ਸ਼ਹਰਪਨਾਹ. ਫਸੀਲ। ੩. ਊਠ. ਸੂਤਰ। ੪. ਸੰ. वर्ण. ਧਾ- ਰੰਗਣਾ ਆਗ੍ਯਾ ਕਰਨਾ, ਵਰਣਨ ਕਰਨਾ, ਫੈਲਾਉਣਾ, ਚਮਕਣਾ, ਮਿਹਨਤ ਕਰਨਾ, ਪੀਹਣਾ, ਉਸਤਤਿ ਕਰਨਾ। ੫. ਸੰਗ੍ਯਾ- ਰੰਗ। ੬. ਬ੍ਰਾਹਮਣ ਕ੍ਸ਼੍ਤ੍ਰਿਯ ਆਦਿ ਜਾਤਿ. ਜਾਤਿ ਭੇਦ ਭੀ ਰੰਗਾਂ ਕਰਕੇ ਹੀ ਹੋਏ ਹਨ. ਸੰਸਕ੍ਰਿਤ ਦੇ ਵਿਦ੍ਵਾਨਾਂ ਨੇ ਗੋਰਾ ਰੰਗ ਬ੍ਰਾਹਮਣ ਦਾ, ਲਾਲ ਛਤ੍ਰੀ ਦਾ, ਪੀਲਾ ਵੈਸ਼੍ਯ ਦਾ ਅਤੇ ਕਾਲਾ ਸ਼ੂਦ੍ਰ ਦਾ ਲਿਖਿਆ ਹੈ. ਦੇਖੋ, ਵਿਸਨੁਪੁਰਾਣ ਅੰਸ਼ ੨. ਅ਼. ੪. ਦੇਖੋ, ਚਾਰ ਵਰਣ। ੭. ਭੇਦ. ਫਰਕ। ੮. ਅੱਖਰ. ਹਰਫ। ੯. ਉਸਤਤਿ. ਤਅ਼ਰੀਫ਼। ੧੦. ਸੁਵਰ੍ਣ. ਸੋਨਾ। ੧੧. ਗੁਣ। ੧੨. ਕੇਸਰ. ਕੁੰਕੁਮ....
ਸੰ. रङ्क. ਸੰਗ੍ਯਾ- ਆਨੰਦ ਖ਼ੁਸ਼ੀ. "ਮਨਿ ਬਿਲਾਸ ਬਹੁ ਰੰਗ ਘਣਾ." (ਸ੍ਰੀ ਮਃ ੫) ੨. ਤਮਾਸ਼ੇ ਦੀ ਥਾਂ. ਥੀਏਟਰ. ਰੰਗਸ਼ਾਲਾ. "ਰੰਗ ਤੁਰੰਗ ਗਰੀਬ ਮਸਤ ਸਭੁ ਲੋਕ ਸਿਧਾਸੀ." (ਵਾਰ ਮਾਰੂ ੨. ਮਃ ੫) ਰੰਗਸ਼ਾਲਾ (ਤਮਾਸ਼ੇ ਦੀ ਥਾਂ), ਤੁਰੰਗ (ਜੇਲ), ਹਲੀਮ ਅਤੇ ਅਹੰਕਾਰੀ ਸਭ ਨਾਸ਼ਵਾਨ ਹਨ. ਦੇਖੋ, ਤੁਰੰਗ ੪। ੩. ਰਾਂਗਾ. ਕਲੀ। ੪. ਜੰਗ ਦੀ ਥਾਂ। ੫. ਪ੍ਰੇਮ. ਅਨੁਰਾਗ। ੬. ਸ਼ੋਭਾ. "ਰੰਗ ਰਸਾ ਤੂੰ ਮਨਹਿ ਅਧਾਰੁ." (ਗਉ ਮਃ ੫) ੭. ਫ਼ਾ. [رنگ] ਵਰਣ. ਲਾਲ ਪੀਲਾ ਆਦਿ.¹ "ਰੰਗਿ ਰੰਗੀ ਰਾਮ ਅਪਨੈ ਕੈ." (ਧਨਾ ਮਃ ੫) ਪ੍ਰੇਮਰੂਪ ਰੰਗ ਵਿੱਚ ਰੰਗੀ. ਇੱਥੇ ਰੰਗ ਦੇ ਦੋ ਅਰਥ ਹਨ। ੮. ਖੇਲ. ਲੀਲਾ। ੯. ਨੇਕੀ। ੧੦. ਅਰੋਗਤਾ. ਤਨਦੁਰੁਸਤੀ। ੧੧. ਧਨ. ਸੰਪਦਾ. "ਰੰਗ ਰੂਪ ਰਸ ਬਾਦਿ." (ਵਾਰ ਗਉ ੨. ਮਃ ੫) ੧੨. ਲਾਭ. ਨਫਾ। ੧੩. ਰੰਕ ਦੀ ਥਾਂ ਭੀ ਰੰਗ ਸ਼ਬਦ ਆਇਆ ਹੈ. "ਰੰਗ ਰਾਇ ਸੰਚਹਿ ਬਿਖਮਾਇਆ." (ਮਃ ੪. ਵਾਰ ਸਾਰ)...
ਦੇਖੋ, ਵਰਣ। ੨. ਰੰਗ (ਵਰ੍ਣ). "ਵਰਨ ਚਿਹਨ ਨ ਜਾਇ ਲਖਿਆ." (ਵਡ ਛੰਤ ਮਃ ੫) ੩. ਜਾਤਿਭੇਦ. "ਚਾਰੇ ਵਰਨ ਆਖੈ ਸਭੁਕੋਈ." (ਭੈਰ ਮਃ ੩)...
ਸੰ. ਚਿੰਨ੍ਹ. ਸੰਗ੍ਯਾ- ਝੰਡਾ. ਧੁਜਾ। ੨. ਦਾਗ਼. ਲਾਂਛਨ। ੩. ਲੱਛਣ. ਅਲਾਮਤ "ਸੋਹਾਗਣਿ ਕਾ ਕਿਆ ਚਿਹਨੁ ਹੈ?" (ਵਾਰ ਸੂਹੀ ਮਃ ੩) ੪. ਨਿਸ਼ਾਨ. ਚਿੰਨ੍ਹ "ਚਕ੍ਰ ਚਿਹਨ ਅਰੁ ਬਰਣ ਜਾਤਿ." (ਜਾਪੁ) "ਤੂੰ ਵਰਨਾ ਚਿਹਨਾ ਬਾਹਰਾ." (ਸ੍ਰੀ ਮਃ ੫. ਪੈਪਾਇ)....
ਕ੍ਰਿ. ਵਿ- ਜਾਕੇ. ਪਹੁਚਕੇ. "ਜਾਇ ਪੁਛਾ ਤਿਨ ਸਜਣਾ." (ਸ੍ਰੀ ਮਃ ੪) ੨. ਸੰਗ੍ਯਾ- ਉਤਪੱਤੀ. ਜਨਮ. "ਹੈ ਭੀ ਹੋਸੀ ਜਾਇ ਨ ਜਾਸੀ." (ਜਪੁ) ਹੈ, ਭਯਾ, ਹੋਸੀ, ਨਾ ਜਨਮੈ ਨ ਜਾਸੀ (ਮਰਸੀ). ੩. ਜਾਵੇ. ਮਿਟੇ. "ਜਿਤੁ ਭਉ ਖਸਮ ਨ ਜਾਇ." (ਵਾਰ ਆਸਾ) ੪. ਜਾਂਦਾ. ਜਾਤਾ. "ਵਡਾ ਨ ਹੋਵੈ ਘਾਟਿ ਨ ਜਾਇ." (ਸੋਦਰੁ) ੫. ਫ਼ਾ. [جائے] ਜਾਯ. ਸੰਗ੍ਯਾ- ਜਗਾ. ਥਾਂ. "ਦੂਜੀ ਨਾਹੀ ਜਾਇ." (ਵਾਰ ਆਸਾ) "ਦਰਗਹਿ ਮਿਲੈ ਤਿਸੈ ਹੀ ਜਾਇ." (ਧਨਾ ਮਃ ੫) ੬. ਦੇਖੋ, ਆਖੈ....
ਸੰਗ੍ਯਾ- ਛਾਤ. ਛਾਯਾ. ਸਕ਼ਫ਼ ਇਸ ਦਾ ਮੂਲ ਛਾਦਿਤ ਹੈ। ੨. ਛਤ੍ਰ. ਆਤਪਤ੍ਰ। ੩. ਦੇਖੋ, ਛੱਤ ਬਨੂੜ....
ਚੜ੍ਹਾਵੇ. ਅਰਪੇ. ਅਰਚਨ ਕਰੇ. "ਘਸਿ ਜਪੇ ਨਾਮ ਲੈ ਤੁਝਹਿ ਕਉ ਚਾਰੇ." (ਧਨਾ ਰਵਿਦਾਸ ) ੨. ਕ੍ਰਿ. ਵਿ- ਚਾਰੋਂ ਹੀ. "ਚਾਰੇ ਬੇਦ ਮੁਖਾਗਰ ਪਾਠਿ." (ਬਸੰ ਮਃ ੧) ੩. ਚਰਾਵੇ. ਚੁਗਾਵੇ। ੪. ਸੰ. ਚਰੁ. ਸੰਗ੍ਯਾ- ਹਵਨ ਦੀ ਸਾਮਗ੍ਰੀ. "ਚਾਰਿ ਨਦੀਆ ਅਗਨੀ ਤਨਿ ਚਾਰੇ." (ਬਸੰ ਮਃ ੩) ਹਿੰਸਾ, ਮੋਹ, ਲੋਭ, ਕ੍ਰੋਧ ਚਾਰ ਅਗਨਿ ਨਦੀਆਂ ਤਨ (ਸ਼ਰੀਰ ) ਨੂੰ ਚਰੁ ਵਾਂਙ ਖਾ ਰਹੀਆਂ ਹਨ....
ਨਾਮ. ਦੇਖੋ, ਆਖ੍ਯ. "ਨਾਨਕ ਆਖੈ ਗੁਰੁ ਕੋ ਕਹੈ." (ਵਾਰ ਰਾਮ ੧, ਮਃ ੧) ਅਤੇ- "ਵਾਜੈ ਪਵਣੁ ਆਖੈ ਸਭ ਜਾਇ." (ਧਨਾ ਮਃ ੧) ਪੌਣ ਕੰਠ ਤਾਲੂ ਆਦਿ ਅਸਥਾਨਾਂ ਵਿੱਚ ਵੱਜਕੇ ਨਾਮ ਬੋਧਨ ਕਰਦੀ ਹੈ....