vasiवसि
ਦੇਖੋ, ਵਸ। ੨. ਦੇਖੋ, ਵਸ਼੍ਯ. "ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ." (ਸੂਹੀ ਮਃ ੫)
देखो, वस। २. देखो, वश्य. "वसि करि लीना गुरि भरमु चुकाइआ." (सूही मः ५)
ਸੰ. ਵਿ- ਵਸ਼ ਵਿੱਚ ਆਉਣ ਵਾਲਾ. ਕਾਬੂ ਹੋਇਆ. "ਵਸ੍ਯੰ ਕਰੋਤਿ ਪੰਚ ਤਸਕਰਹਿ." (ਸਹਸ ਮਃ ੫) ੨. ਸੰਗ੍ਯਾ- ਦਾਸ. ਸੇਵਕ. ਗੁਲਾਮ....
ਦੇਖੋ, ਵਸ। ੨. ਦੇਖੋ, ਵਸ਼੍ਯ. "ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ." (ਸੂਹੀ ਮਃ ੫)...
ਕਰ (ਹੱਥ) ਵਿੱਚ. ਕਰ ਮੇਂ. "ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ." (ਫੁਨਹੇ ਮਃ ੫) ੨. ਕ੍ਰਿ. ਵਿ- ਕਰਕੇ. "ਕਰਿ ਅਨਰਥ ਦਰਬੁ ਸੰਚਿਆ." (ਵਾਰ ਜੈਤ) ੩. ਸੰ. करिन् ਹਾਥੀ, ਜੋ ਕਰ (ਸੁੰਡ) ਵਾਲਾ ਹੈ. "ਏਕਹਿ ਕਰ ਕਰਿ ਹੈ ਕਰੀ. ਕਰੀ ਸਹਸ ਕਰ ਨਾਹਿ." (ਵ੍ਰਿੰਦ) ਇੱਕੇ ਹੱਥ (ਸੁੰਡ) ਨਾਲ ਹਾਥੀ ਕਰੀ (ਬਾਂਹ ਵਾਲਾ) ਆਖੀਦਾ ਹੈ, ਹਜਾਰ ਹੱਥ ਵਾਲਾ (ਸਹਸ੍ਰਵਾਹ) ਕਰੀ ਨਹੀਂ ਹੈ....
ਗੁਰੂ ਨੇ. "ਗੁਰਿ ਕਟੀ ਮਿਹੰਡੀ ਜੇਵੜੀ." (ਸ੍ਰੀ ਮਃ ੫. ਪੈਪਾਇ. ) "ਗੁਰਿ ਆਸਾ ਮਨਸਾ ਪੂਰੀਆ." (ਬਿਹਾ ਛੰਤ ਮਃ ੪) ੨. ਸੰ. ਗੁਰੁਭਿਃ ਤ੍ਰਿਤੀਆ ਵਿਭਕ੍ਤਿ ਦਾ ਬਹੁਵਚਨ. ਗੁਰੂਆਂ ਨੇ. ਸਤਿਗੁਰਾਂ ਨੇ ੩. ਗੁਰ੍ਵੀ. ਵਡੀ ਭਾਰੀ....
ਭ੍ਰਮ. ਦੇਖੋ, ਭਰਮ. "ਭਰਮੁ ਭੇਦੁ ਭਉ ਕਬਹੁ ਨ ਛੂਟਸਿ." (ਭੈਰ ਮਃ ੧)...
ਵਿ- ਕੁਸੁੰਭ ਰੰਗੀ. "ਮਨੋ ਅੰਗ ਸੂਹੀ ਕੀ ਸਾਰ੍ਹੀ ਕਰੀ ਹੈ." (ਚੰਡੀ ੧) ੨. ਇੱਕ ਰਾਗਿਣੀ, ਜਿਸ ਨੂੰ ਸੂਹਾ ਭੀ ਆਖਦੇ ਹਨ.¹ ਇਹ ਕਾਫੀ ਠਾਟ ਦੀ ਸਾੜਵ ਰਾਗਿਣੀ ਹੈ. ਇਸ ਵਿੱਚ ਧੈਵਤ ਵਰਜਿਤ ਹੈ. ਸੂਹੀ ਨੂੰ ਗਾਂਧਾਰ ਅਤੇ ਨਿਸਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਵਾਦੀ ਮੱਧਮ ਅਤੇ ਸੜਜ ਸੰਵਾਦੀ ਹੈ. ਗਾਉਣ ਦਾ ਵੇਲਾ ਦੋ ਘੜੀ ਦਿਨ ਚੜ੍ਹੇ ਹੈ.#ਆਰੋਹੀ- ਸ ਰ ਗਾ ਮ ਪ ਨਾ ਸ.#ਅਵਰੋਹੀ- ਸ ਨਾ ਮ ਪ ਗਾ ਰ ਸ.#ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸੂਹੀ ਦਾ ਪੰਦਰਵਾਂ ਨੰਬਰ ਹੈ। ੩. ਪੋਠੋਹਾਰ ਵੱਲ ਕਿਸੇ ਔਰਤ ਦਾ ਆਪਣੇ ਘਰ ਦੇ ਕਿਸੇ ਬਜ਼ੁਰਗ ਅੱਗੇ ਮੱਥਾ ਟੇਕਣ ਦਾ ਕਰਮ. ਦੇਖੋ, ਸੁਹੀਆ....